Sri Guru Granth Sahib Ji

Search ਅੰਦਰਿ in Gurmukhi

हुकमै अंदरि सभु को बाहरि हुकम न कोइ ॥
Hukmai anḏar sabẖ ko bāhar hukam na ko▫e.
Everyone is subject to His Command; no one is beyond His Command.
ਸਾਰੇ ਉਸ ਦੇ ਅਮਰ ਵਿੱਚ ਹਨ ਅਤੇ ਉਸ ਦੇ ਅਮਰ ਤੋਂ ਬਾਹਰ ਕੋਈ ਨਹੀਂ।
ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ।ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।
 
कीटा अंदरि कीटु करि दोसी दोसु धरे ॥
Kītā anḏar kīt kar ḏosī ḏos ḏẖare.
Among worms, you would be considered a lowly worm, and even contemptible sinners would hold you in contempt.
ਉਹ ਕੀੜਿਆਂ ਵਿੱਚ ਨੀਚ ਮਕੌੜਾ ਗਿਣਿਆ ਜਾਂਦਾ ਹੈ ਅਤੇ ਪਾਂਬਰ ਭੀ ਉਸ ਉਤੇ ਦੁਸ਼ਨ ਲਾਉਂਦੇ ਹਨ।
ਕੀਟੁ = ਕੀੜਾ। ਕਰਿ = ਕਰ ਕੇ, ਬਣਾ ਕੇ, ਠਹਿਰ ਕੇ। ਦੋਸੁ ਧਰੇ = ਦੋਸੁ ਲਾਉਂਦਾ। ਕੀਟਾ ਅੰਦਰਿ ਕੀਟੁ = ਕੀੜਿਆਂ ਵਿਚ ਕੀੜਾ, ਮਮੂਲੀ ਜਿਹਾ ਕੀੜਾ।(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।
 
गावहि सिध समाधी अंदरि गावनि साध विचारे ॥
Gāvahi siḏẖ samāḏẖī anḏar gāvan sāḏẖ vicẖāre.
The Siddhas in Samaadhi sing; the Saadhus sing in contemplation.
ਆਪਣੀ ਧਿਆਨ-ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿੱਭਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ।
ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ, ਸਮਾਧੀ ਲਾ ਕੇ। ਸਿਧ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਸਨ ਤੇ ਦੇਵਤਿਆਂ ਤੋਂ ਹੇਠ! ਇਹ ਸਿੱਧ ਪਵਿੱਤਰਤਾ ਦਾ ਪੂੰਜ ਸਨ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਸਨ। ਵਿਚਾਰੇ = ਵਿਚਾਰ ਵਿਚਾਰ ਕੇ।ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।
 
गावनि तुधनो सिध समाधी अंदरि गावनि तुधनो साध बीचारे ॥
Gāvan ṯuḏẖno siḏẖ samāḏẖī anḏar gāvan ṯuḏẖno sāḏẖ bīcẖāre.
The Siddhas in Samaadhi sing of You; the Saadhus sing of You in contemplation.
ਆਪਣੀ ਧਿਆਨ ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿਬ-ਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ।
ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ। ਸਿਧ = ਜੋਗ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਉਹ ਵਿਅਕਤੀਆਂ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਅਗਾਂਹ ਅਤੇ ਦੇਵਤਿਆਂ ਤੋਂ ਹੇਠ ਮੰਨੀਆਂ ਜਾਂਦੀਆਂ ਹਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਹਨ। ਬੀਚਾਰੇ = ਬੀਚਾਰਿ, ਵਿਚਾਰ ਕੇ।(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰ ਕੇ ਤੈਨੂੰ ਸਲਾਹ ਰਹੇ ਹਨ।
 
नीचा अंदरि नीच जाति नीची हू अति नीचु ॥
Nīcẖā anḏar nīcẖ jāṯ nīcẖī hū aṯ nīcẖ.
Those who are lowest of the low class, the very lowest of the low;
ਜਿਹੜੇ ਨੀਵੀਆਂ ਵਿਚੋਂ ਨੀਵੀਂ ਜਾਤੀਂ ਦੇ ਹਨ-ਨਹੀਂ ਸਗੋਂ ਮਾੜਿਆਂ ਵਿਚੋਂ ਸਭ ਤੋਂ ਮਾੜੇ ਹਨ;
ਹੂ = ਤੋਂ।ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ,
 
ओना अंदरि नामु निधानु है नामो परगटु होइ ॥
Onā anḏar nām niḏẖān hai nāmo pargat ho▫e.
The Treasure of the Naam, the Name of the Lord, is within them, and through the Naam, they are radiant and famous.
ਉਨ੍ਹਾਂ ਦੇ ਅੰਦਰ ਨਾਮ ਦਾ ਖ਼ਜ਼ਾਨਾ ਹੈ ਅਤੇ ਨਾਮ ਦੇ ਰਾਹੀਂ ਹੀ ਉਹ ਪ੍ਰਸਿੱਧ ਹੁੰਦੇ ਹਨ।
ਨਾਮੋ = ਨਾਮ ਹੀ।(ਕਿਉਂਕਿ) ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ।
 
आपे जाल मणकड़ा आपे अंदरि लालु ॥२॥
Āpe jāl maṇkaṛā āpe anḏar lāl. ||2||
He Himself is the sinker, and He Himself is the bait. ||2||
ਉਹ ਖੁਦ ਫੰਧੇ ਦਾ ਧਾਤ ਦਾ ਮਣਕਾ ਹੈ ਅਤੇ ਖੁਦ ਹੀ ਉਸ ਦੀ ਵਿਚਲੀ ਕੁੰਡੀ।
ਜਾਲ ਮਣਕੜਾ = ਜਾਲ ਦਾ ਮਣਕਾ {ਲੋਹੇ ਆਦਿਕ ਦੇ ਮਣਕੇ ਜੋ ਜਾਲ ਨੂੰ ਭਾਰਾ ਕਰਨ ਲਈ ਹੇਠਲੇ ਪਾਸੇ ਲਾਏ ਹੁੰਦੇ ਹਨ ਤਾਕਿ ਜਾਲ ਪਾਣੀ ਵਿਚ ਡੁਬਿਆ ਰਹੇ}। ਲਾਲੁ = ਮਾਸ ਦੀ ਬੋਟੀ (ਮੱਛੀ ਨੂੰ ਫਸਾਣ ਲਈ)।੨।ਪ੍ਰਭੂ ਹੀ ਉਸ ਜਾਲ ਦੇ ਮਣਕੇ ਹੈ, ਆਪ ਹੀ ਉਸ ਜਾਲ ਵਿਚ ਮਾਸ ਦੀ ਬੋਟੀ ਹੈ (ਜੋ ਮੱਛੀ ਨੂੰ ਜਾਲ ਵੱਲ ਪ੍ਰੇਰਦੀ ਹੈ) ॥੨॥
 
तू नदरी अंदरि तोलहि तोल ॥
Ŧū naḏrī anḏar ṯolėh ṯol.
You weigh us in the balance of Your Glance of Grace.
ਆਪਣੀ ਨਿਗ੍ਹਾ ਹੇਠਾਂ ਤੂੰ ਉਨ੍ਹਾਂ ਦਾ ਭਾਰ (ਮੁੱਲ) ਜੋਖਦਾ ਹੈਂ।
ਨਦਰੀ ਅੰਦਰਿ = ਮਿਹਰ ਦੀ ਨਿਗਾਹ ਨਾਲ। ਤੋਲਹਿ = ਤੂੰ ਤੋਲਦਾ ਹੈਂ, ਤੂੰ ਜਾਚਦਾ ਹੈਂ।ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ।
 
जिसु अंदरि नाम प्रगासु है ओहु सदा सदा थिरु होइ ॥३॥
Jis anḏar nām pargās hai oh saḏā saḏā thir ho▫e. ||3||
Those who have the Radiant Light of the Naam within, become steady and stable, forever and ever. ||3||
ਜਿਸ ਦੇ ਮਨ ਅੰਦਰ ਰੱਬ ਦੇ ਨਾਮ ਦਾ ਚਾਨਣ ਹੈ। ਉਹ ਹਮੇਸ਼ਾਂ ਤੇ ਸਦੀਵ ਲਈ ਮੁਸਤਕਿਲ ਹੋ ਜਾਂਦਾ ਹੈ।
xxxਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ ॥੩॥
 
मनमुख फिरहि न जाणहि सतगुरु हउमै अंदरि लागि ॥
Manmukẖ firėh na jāṇėh saṯgur ha▫umai anḏar lāg.
The self-willed manmukhs wander around lost, but they do not know the True Guru. They are inwardly attached to egotism.
ਅੰਤਰੀਵ ਤੌਰ ਤੇ ਹੰਕਾਰ ਨਾਲ ਜੁੜੇ ਹੋਣ ਕਰਕੇ ਆਪ-ਹੁਦਰੇ ਭਟਕਦੇ ਫਿਰਦੇ ਹਨ ਅਤੇ ਸੱਚੇ ਗੁਰਾਂ ਨੂੰ ਨਹੀਂ ਸਮਝਦੇ!
ਲਾਗਿ = ਪਾਹ।ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਬਾਹਰ ਜੰਗਲਾਂ ਅਦਿਕ ਵਿਚ) ਤੁਰੇ ਫਿਰਦੇ ਹਨ, ਉਹ ਸਤਿਗੁਰੂ (ਦੀ ਵਡਿਆਈ) ਨੂੰ ਨਹੀਂ ਸਮਝਦੇ, ਉਹਨਾਂ ਦੇ ਅੰਦਰ ਹਉਮੈ (ਦੀ ਮੈਲ) ਲੱਗੀ ਰਹਿੰਦੀ ਹੈ।
 
बिखिआ अंदरि पचि मुए ना उरवारु न पारु ॥३॥
Bikẖi▫ā anḏar pacẖ mu▫e nā urvār na pār. ||3||
They are burnt to death by their own corruption; they are not at home, on either this shore or the one beyond. ||3||
ਪਾਪ ਅੰਦਰ ਉਹ ਸੜ ਕੇ ਮਰ ਗਏ ਹਨ। ਨਾਂ ਉਹ ਉਰਲੇ ਕਿਨਾਰੇ ਹਨ ਤੇ ਨਾਂ ਹੀ ਪਾਰਲੇ।
ਪਚਿ ਮੁਏ = ਖ਼ੁਆਰ ਹੋ ਕੇ ਆਤਮਕ ਮੌਤੇ ਮਰਦੇ ਹਨ।੩।ਮਾਇਆ ਦੇ ਮੋਹ ਵਿਚ ਖ਼ੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ (ਮਾਇਆ-ਮੋਹ ਦੇ ਘੁੱਪ ਹਨੇਰੇ ਵਿਚੋਂ ਉਹਨਾਂ ਨੂੰ) ਨਾਹ ਉਰਲਾ ਬੰਨਾ ਦਿੱਸਦਾ ਹੈ, ਨਾਹ ਪਾਰਲਾ ਬੰਨਾ ॥੩॥
 
सभ नदरी अंदरि वेखदा जै भावै तै देइ ॥२॥
Sabẖ naḏrī anḏar vekẖ▫ḏā jai bẖāvai ṯai ḏe▫e. ||2||
Everything is within the Lord's Glance of Grace. As He wishes, He gives. ||2||
ਵਾਹਿਗੁਰੂ ਸਾਰਿਆਂ ਨੂੰ ਆਪਣੀ ਨਿਗ੍ਹਾ ਹੇਠਾਂ (ਰਖਦਾ) ਜਾਂ (ਦੇਖਦਾ) ਹੈ। ਉਹ ਉਸ ਨੂੰ ਦਾਤ ਦਿੰਦਾ ਹੈ, ਜਿਸ ਨੂੰ ਉਹ ਚਾਹੁੰਦਾ ਹੈ।
ਨਦਰੀ ਅੰਦਰਿ = ਮਿਹਰ ਦੀ ਨਿਗਾਹ ਨਾਲ। ਸਭ = ਸਾਰੀ ਸ੍ਰਿਸ਼ਟੀ। ਜੈ = ਜਿਸ ਨੂੰ। ਤੈ = ਉਸ ਨੂੰ। ਦੇਇ = ਦੇਂਦਾ ਹੈ।੨।ਉਹ ਦਾਤਾਰ ਹਰੀ ਸਾਰੀ ਸ੍ਰਿਸ਼ਟੀ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ। ਜਿਸ ਨੂੰ ਉਸ ਦੀ ਮਰਜ਼ੀ ਹੋਵੇ ਉਸ ਨੂੰ ਹੀ (ਇਹ ਆਤਮਕ ਆਨੰਦ) ਦੇਂਦਾ ਹੈ ॥੨॥
 
तिना पिछै छुटीऐ जिन अंदरि नामु निधानु ॥
Ŧinā picẖẖai cẖẖutī▫ai jin anḏar nām niḏẖān.
Those who have the Treasure of the Naam within emancipate others as well as themselves.
ਜਿਨ੍ਹਾਂ ਦੇ ਅੰਤਰ-ਆਤਮੇ ਨਾਮ ਦਾ ਖ਼ਜ਼ਾਨਾ ਹੈ, ਉਨ੍ਹਾਂ ਦੇ ਮਗਰ ਲੱਗ ਕੇ ਪ੍ਰਾਣੀ ਖਲਾਸੀ ਪਾ ਜਾਂਦਾ ਹੈ।
ਪਿਛੈ = ਅਨੁਸਾਰ ਹੋ ਕੇ, ਸਰਨੀ ਪੈ ਕੇ। ਛੁਟੀਐ = (ਵਿਕਾਰਾਂ ਤੋਂ) ਬਚੀਦਾ ਹੈ। ਨਿਧਾਨੁ = ਖ਼ਜ਼ਾਨਾ।ਜਿਨ੍ਹਾਂ ਦੇ ਹਿਰਦੇ ਵਿਚ (ਤੇਰਾ) ਨਾਮ-ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੀ ਹੀ ਸਰਨ ਪੈ ਕੇ (ਵਿਕਾਰਾਂ ਤੋਂ) ਬਚ ਜਾਈਦਾ ਹੈ।
 
नारी अंदरि सोहणी मसतकि मणी पिआरु ॥
Nārī anḏar sohṇī masṯak maṇī pi▫ār.
She is the most beautiful among women; upon her forehead she wears the Jewel of the Lord's Love.
ਇਸਤ੍ਰੀਆਂ ਵਿੱਚ ਉਹ ਸੁੰਦਰ ਹੈ ਅਤੇ ਆਪਣੇ ਮੱਥੇ ਉਤੇ ਉਸ ਨੇ ਸੁਆਮੀ ਦੇ ਸਨੇਹ ਦਾ ਮਾਣਕ ਪਹਿਨਿਆ ਹੋਇਆ ਹੈ।
ਮਸਤਕਿ = ਮੱਥੇ ਉਤੇ। ਮਣੀ = ਰਤਨ, ਜੜਾਊ ਟਿੱਕਾ।ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ, ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤ (ਜੋੜ ਕੇ) ਸੋਹਣੀ ਬਣਾ ਲਈ ਹੈ।
 
नावै अंदरि हउ वसां नाउ वसै मनि आइ ॥५॥
Nāvai anḏar ha▫o vasāʼn nā▫o vasai man ā▫e. ||5||
I dwell deep within the Name; the Name has come to dwell within my mind. ||5||
ਮੈਂ ਨਾਮ ਅੰਦਰ ਰਹਿੰਦਾ ਹਾਂ ਅਤੇ ਨਾਮ ਨੇ ਆ ਕੇ ਮੇਰੇ ਅੰਤਰ-ਆਤਮੇ ਨਿਵਾਸ ਕਰ ਲਿਆ ਹੈ।
ਹਉ = ਮੈਂ ॥੫॥(ਜੇ ਸੱਜਣ-ਪ੍ਰਭੂ ਮਿਲ ਪਏ ਤਾਂ) ਮੈਂ ਉਸ ਦੇ ਨਾਮ ਵਿਚ ਸਦਾ ਟਿਕਿਆ ਰਹਿ ਸਕਦਾ ਹਾਂ ਉਸ ਦਾ ਨਾਮ (ਸਦਾ ਲਈ) ਮੇਰੇ ਮਨ ਵਿਚ ਆ ਵੱਸਦਾ ਹੈ ॥੫॥
 
भुलण अंदरि सभु को अभुलु गुरू करतारु ॥
Bẖulaṇ anḏar sabẖ ko abẖul gurū karṯār.
Everyone makes mistakes; only the Guru and the Creator are infallible.
ਸਾਰੇ ਗਲਤੀ ਕਰਨ ਵਾਲੇ ਹਨ, ਕੇਵਲ ਗੁਰੂ ਅਤੇ ਸਿਰਜਣਹਾਰ ਦੀ ਅਚੂਕ ਹੈ।
ਭੁਲਣ ਅੰਦਰਿ = (ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪੈਣ ਵਿਚ। ਸਭੁ ਕੋ = ਹਰੇਕ ਜੀਵ। ਅਭੁਲੁ = ਉਹ ਜੇਹੜਾ ਮਾਇਆ ਦੇ ਅਸਰ ਹੇਠ ਜੀਵਨ ਸਫ਼ਰ ਵਿਚ ਗ਼ਲਤ ਕਦਮ ਨਹੀਂ ਚੁੱਕਦਾ।(ਹੇ ਬਾਬਾ! ਮਾਇਆ ਐਸੀ ਪ੍ਰਬਲ ਹੈ ਕਿ ਇਸ ਦੇ ਢਹੇ ਚੜ੍ਹ ਕੇ) ਹਰੇਕ ਜੀਵ ਗ਼ਲਤੀ ਖਾ ਜਾਂਦਾ ਹੈ, ਸਿਰਫ਼ ਗੁਰੂ ਹੈ ਤੇ ਕਰਤਾਰ ਹੈ ਜੋ (ਨਾਹ ਮਾਇਆ ਦੇ ਅਸਰ ਹੇਠ ਆਉਂਦਾ ਹੈ, ਤੇ) ਨਾਹ ਗ਼ਲਤੀ ਖਾਂਦਾ ਹੈ।
 
आसा अंदरि जमिआ आसा रस कस खाइ ॥
Āsā anḏar jammi▫ā āsā ras kas kẖā▫e.
Through desire, people are cast into the womb and reborn. Through desire, they taste the sweet and sour flavors.
ਉਮੀਦ ਵਿੱਚ ਆਦਮੀ ਪੈਦਾ ਹੋਇਆ ਹੈ ਅਤੇ ਉਮੀਦ ਅੰਦਰ ਹੀ ਉਹ ਮਿੱਠੀਆ ਤੇ ਖਟੀਆਂ ਨਿਆਮਤਾਂ ਛਕਦਾ ਹੈ।
xxxਜੀਵ ਆਸਾ (ਤ੍ਰਿਸ਼ਨਾ) ਦਾ ਬੱਧਾ ਹੋਇਆ ਜਨਮ ਲੈਂਦਾ ਹੈ, (ਜਦ ਤਕ ਜਗਤ ਵਿਚ ਜਿਊਂਦਾ ਹੈ) ਆਸਾ ਦੇ ਪ੍ਰਭਾਵ ਹੇਠ ਹੀ (ਮਿੱਠੇ) ਕਸੈਲੇ (ਆਦਿਕ) ਰਸਾਂ (ਵਾਲੇ ਪਦਾਰਥ) ਖਾਂਦਾ ਰਹਿੰਦਾ ਹੈ।
 
जोगी अंदरि जोगीआ ॥
Jogī anḏar jogī▫ā.
Among Yogis, You are the Yogi;
ਯੋਗੀਆਂ ਵਿੱਚ ਤੂੰ ਇਕ ਯੋਗੀ ਹੈ,
xxx(ਹੇ ਪ੍ਰਭੂ!) ਜੋਗੀਆਂ ਦੇ ਅੰਦਰ (ਵਿਆਪਕ ਹੋ ਕੇ ਤੂੰ ਆਪ ਹੀ) ਜੋਗ ਕਮਾ ਰਿਹਾ ਹੈਂ,
 
तूं भोगी अंदरि भोगीआ ॥
Ŧūʼn bẖogī anḏar bẖogī▫ā.
among pleasure seekers, You are the Pleasure Seeker.
ਅਤੇ ਅਨੰਦ ਮਾਨਣ ਵਾਲਿਆਂ ਵਿੱਚ ਇਕ ਅਨੰਦ ਮਾਨਣ ਵਾਲਾ।
xxxਮਾਇਆ ਦੇ ਭੋਗ ਭੋਗਣ ਵਾਲਿਆਂ ਦੇ ਅੰਦਰ ਭੀ ਤੂੰ ਹੀ ਪਦਾਰਥ ਭੋਗ ਰਿਹਾ ਹੈਂ।
 
सुख सेवा अंदरि रखिऐ आपणी नदरि करहि निसतारि जीउ ॥१२॥
Sukẖ sevā anḏar rakẖi▫ai āpṇī naḏar karahi nisṯār jī▫o. ||12||
Serving You, peace is obtained; granting Your Mercy, You bestow salvation. ||12||
ਆਪਣੀ ਟਹਿਲ ਸੇਵਾ ਅੰਦਰ ਤੂੰ ਸਦੀਵੀ ਆਰਾਮ ਟਿਕਾਇਆ ਹੈ। ਆਪਣੀ ਦਇਆ ਧਾਰ ਕੇ ਤੂੰ ਜੀਵਾਂ ਨੂੰ ਬੰਦ ਖਲਾਸ ਕਰ ਦਿੰਦਾ ਹੈ।
ਸੁਖ ਸੇਵਾ = ਸੁਖਦਾਈ ਸੇਵਾ। ਕਰਹਿ = ਕਰਹਿਂ, ਤੂੰ ਕਰਦਾ ਹੈਂ। ਨਿਸਤਾਰਿ = ਤੂੰ ਪਾਰ ਲੰਘਾਂਦਾ ਹੈਂ ॥੧੨॥ਤੇਰੀ ਸੁਖਦਾਈ ਸੇਵਾ-ਭਗਤੀ ਭਗਤਾਂ ਦੇ ਅੰਦਰ ਟਿਕਣ ਕਰ ਕੇ ਤੂੰ ਉਹਨਾਂ ਉੱਤੇ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਤੇ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈਂ ॥੧੨॥