Sri Guru Granth Sahib Ji

Search ਅੰਮ੍ਰਿਤ in Gurmukhi

अम्रित वेला सचु नाउ वडिआई वीचारु ॥
Amriṯ velā sacẖ nā▫o vadi▫ā▫ī vīcẖār.
In the Amrit Vaylaa, the ambrosial hours before dawn, chant the True Name, and contemplate His Glorious Greatness.
ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ।
ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।
 
भांडा भाउ अम्रितु तितु ढालि ॥
Bẖāʼndā bẖā▫o amriṯ ṯiṯ dẖāl.
In the crucible of love, melt the Nectar of the Name,
ਅਤੇ ਪ੍ਰਭੂ ਦੇ ਪਿਆਰ ਨੂੰ ਅਪਣਾ ਬਰਤਨ ਬਣਾ, ਜਿਸ ਅੰਦਰੋਂ ਰੱਬ ਦੇ ਨਾਮ ਦਾ ਸੁਧਾ ਰਸ ਚੋ।
ਭਾਂਡਾ = ਕੁਠਾਲੀ। ਭਾਉ = ਪ੍ਰੇਮ। ਅੰਮ੍ਰਿਤੁ = ਅਕਾਲ ਪੁਰਖ ਦਾ ਅਮਰ ਕਰਨ ਵਾਲਾ ਨਾਮ। ਤਿਤੁ = ਉਸ ਭਾਂਡੇ ਵਿਚ।ਪ੍ਰੇਮ ਕੁਠਾਲੀ ਹੋਵੇ ਤਾਂ ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ।
 
छतीह अम्रित भाउ एकु जा कउ नदरि करेइ ॥१॥
Cẖẖaṯīh amriṯ bẖā▫o ek jā ka▫o naḏar kare▫i. ||1||
The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||
ਅਦੁੱਤੀ ਪ੍ਰਭੂ ਦੀ ਪ੍ਰੀਤ ਛਤੀ ਪਕਾਰ ਦੇ ਸੁਧਾ ਰਸ ਰਸੀਲੇ ਹਨ। ਇਹ ਉਨ੍ਹਾਂ ਦਾ ਮਾਰਗ ਹੈ ਜਿਨ੍ਹਾਂ ਉਤੇ ਉਹ ਆਪਣੀ ਦਇਆ-ਦ੍ਰਿਸ਼ਟੀ ਧਾਰਦਾ ਹੈ।
ਭਾਉ = ਪ੍ਰੇਮ।੧।ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ। (ਪਰ ਇਹ ਉੱਚੀ ਦਾਤ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ॥੧॥
 
जिउ जिउ साहबु मनि वसै गुरमुखि अम्रितु पेउ ॥
Ji▫o ji▫o sāhab man vasai gurmukẖ amriṯ pe▫o.
The more the Lord and Master dwells within the mind, the more the Gurmukh drinks in the Ambrosial Nectar.
ਜਿਨ੍ਹਾਂ ਬਹੁਤਾ ਮਾਲਕ ਮੇਰੇ ਚਿੱਤ ਅੰਦਰ ਵਸਦਾ ਹੈ ਉਨ੍ਹਾਂ ਬਹੁਤਾ ਸੁਧਾ-ਰਸ ਮੈਂ ਗੁਰਾਂ ਦੇ ਰਾਹੀਂ ਪਾਨ ਕਰਦਾ ਹਾਂ।
ਮਨਿ = ਮਨ ਵਿਚ। ਪੇਉ = ਪੇਉਂ, ਮੈਂ ਪੀਆਂ।ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ।
 
अंतरि कमलु प्रगासिआ अम्रितु भरिआ अघाइ ॥
Anṯar kamal pargāsi▫ā amriṯ bẖari▫ā agẖā▫e.
The lotus blossoms deep within the heart, and filled with Ambrosial Nectar, one is satisfied.
ਇਸ ਤਰ੍ਹਾਂ ਮਨ-ਕਤੰਵਲ ਫੁਲ ਸੁਧਾਰਸ ਨਾਲ ਲਬਾਲਬ ਹੋ ਜਾਏਗਾ ਅਤੇ ਤੂੰ ਰੱਜ ਜਾਵੇਗਾਂ।
ਪ੍ਰਗਾਸਿਆ = ਖਿੜਦਾ ਹੈ। ਅਘਾਇ = ਰੱਜ ਕੇ, ਪੂਰੇ ਤੌਰ ਤੇ।(ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ।
 
ओइ अम्रितु पीवहि सदा सदा सचै नामि पिआरि ॥१॥
O▫e amriṯ pīvėh saḏā saḏā sacẖai nām pi▫ār. ||1||
They drink in the Ambrosial Nectar forever and ever, and they love the True Name. ||1||
ਹਮੇਸ਼ਾਂ ਤੇ ਸਦੀਵ ਹੀ ਉਹ ਆਬਿ-ਹਿਯਾਤ ਪਾਨ ਕਰਦੇ ਹਨ ਅਤੇ ਸਤਿਨਾਮ ਨਾਲ ਨੇਹੁ ਗੰਢਦੇ ਹਨ।
ਓਇ = ਉਹ ਬੰਦੇ {ਬਹੁ-ਵਚਨ}। ਨਾਮਿ ਪਿਆਰਿ = ਨਾਮ ਵਿਚ ਪਿਆਰ ਦੀ ਰਾਹੀਂ।੧।ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ॥੧॥
 
गुरमुखि सबदु पछाणीऐ हरि अम्रित नामि समाइ ॥
Gurmukẖ sabaḏ pacẖẖāṇī▫ai har amriṯ nām samā▫e.
The Gurmukhs realize the Word of the Shabad; they are immersed in the Ambrosial Nectar of the Lord's Name.
ਗੁਰਾਂ ਦੇ ਰਾਹੀਂ ਸਾਹਿਬ ਨੂੰ ਅਨੁਭਵ ਕਰ ਅਤੇ ਵਾਹਿਗੁਰੂ ਦੀ ਸੁਧਾ-ਸਰੂਪ ਨਾਮ ਅੰਦਰ ਲੀਨ ਹੋ ਜਾ।
ਸਬਦੁ ਪਛਾਣੀਐ = ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ। ਨਾਮਿ = ਨਾਮਿ ਵਿਚ।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ।(ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
 
अम्रितु छोडि बिखिआ लोभाणे सेवा करहि विडाणी ॥
Amriṯ cẖẖod bikẖi▫ā lobẖāṇe sevā karahi vidāṇī.
Discarding the Ambrosial Nectar, they greedily grab the poison; they serve others, instead of the Lord.
ਆਬਹਿਯਾਤ ਨੂੰ ਤਿਆਗ ਕੇ (ਮਨਮੁਖ) ਜ਼ਹਿਰ ਨੂੰ ਚਿਮੜੇ ਹੋਏ ਹਨ ਤੇ (ਪ੍ਰਭੂ ਦੇ ਬਗੈਰ) ਹੋਰਸ ਦੀ ਟਹਿਲ ਕਰਦੇ ਹਨ।
ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਬਿਖਿਆ = ਮਾਇਆ। ਵਿਡਾਣੀ = ਬਿਗਾਨੀ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਛੱਡ ਕੇ ਮਾਇਆ ਵਿਚ ਮਸਤ ਹੁੰਦੇ ਹਨ (ਤੇ, ਮਾਇਆ ਦੀ ਖ਼ਾਤਰ) ਹੋਰ ਹੋਰ ਦੀ (ਸੇਵਾ ਖ਼ੁਸ਼ਾਮਦ) ਕਰਦੇ ਫਿਰਦੇ ਹਨ।
 
गुर के भाणे विचि अम्रितु है सहजे पावै कोइ ॥
Gur ke bẖāṇe vicẖ amriṯ hai sėhje pāvai ko▫e.
The Amrit, the Ambrosial Nectar, is in the Guru's Will. With intuitive ease, it is obtained.
ਗੁਰਾਂ ਦੀ ਰਜਾ ਅੰਦਰ ਸੁਧਾ-ਰਸ ਹੈ। ਧੀਰਜ-ਭਾਅ ਰਾਹੀਂ ਕੋਈ ਵਿਰਲਾ ਹੀ ਇਸ ਨੂੰ ਪਾਉਂਦਾ ਹੈ।
ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ।ਗੁਰੂ ਦੀ ਰਜ਼ਾ ਵਿਚ ਨਾਮ-ਅੰਮ੍ਰਿਤ ਹੈ (ਜੇਹੜਾ ਰਜ਼ਾ ਵਿਚ ਤੁਰਦਾ ਹੈ) ਉਹ ਆਤਮਕ ਅਡੋਲਤਾ ਵਿਚ ਟਿਕ ਕੇ ਅੰਮ੍ਰਿਤ ਪੀਂਦਾ ਹੈ।
 
अम्रितु साचा नामु है कहणा कछू न जाइ ॥
Amriṯ sācẖā nām hai kahṇā kacẖẖū na jā▫e.
The True Name is the Ambrosial Nectar; no one can describe it.
ਆਬਿ-ਹਿਯਾਤ ਸਤਿਨਾਮ ਹੈ ਪਰ ਜੀਵ ਇਸ ਦੀ ਕੀਰਤੀ ਨਹੀਂ ਆਖ ਸਕਦਾ।
ਭੁਲਾਇ = ਕੁਰਾਹੇ ਪੈ ਜਾਂਦਾ ਹੈ। ਕਛੂ = ਕੋਈ (ਸੁਆਦ)।ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ।
 
गुर का सबदु अम्रितु है जितु पीतै तिख जाइ ॥
Gur kā sabaḏ amriṯ hai jiṯ pīṯai ṯikẖ jā▫e.
The Word of the Guru's Shabad is Ambrosial Nectar; drinking it in, thirst is quenched.
ਗੁਰਾਂ ਦੀ ਬਾਣੀ ਸੁਧਾ-ਰਸ ਹੈ, ਜਿਸ ਨੂੰ ਪਾਨ ਕਰਨ ਦੁਆਰਾ ਤੇਹ ਬੁਝ ਜਾਂਦੀ ਹੈ।
ਜਿਤੁ = ਜਿਸ ਦੀ ਰਾਹੀਂ (ਲਫ਼ਜ਼ 'ਜਿਸ' ਤੋਂ ਅਧਿਕਰਣ ਕਾਰਕ ਇਕ-ਵਚਨ)। ਜਿਤੁ ਪੀਤੈ = ਜਿਸ ਦੇ ਪੀਣ ਨਾਲ। ਤਿਖ = ਪਿਆਸ।ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ।
 
जिहवा रती सबदि सचै अम्रितु पीवै रसि गुण गाइ ॥
Jihvā raṯī sabaḏ sacẖai amriṯ pīvai ras guṇ gā▫e.
The tongue imbued with the True Word of the Shabad drinks in the Amrit with delight, singing His Glorious Praises.
ਜੀਭ ਸਤਿਨਾਮ ਨਾਲ ਰੰਗੀ ਗਈ ਹੈ। ਇਹ ਵਾਹਿਗੁਰੂ ਦੀ ਸਿਫ਼ਤ-ਸ਼ਲਾਘਾ ਗਾਇਨ ਕਰਨ ਦੇ ਸੁਧਾ-ਰਸ ਨੂੰ ਖੁਸ਼ੀ ਨਾਲ ਪਾਨ ਕਰਦੀ ਹੈ।
ਰਸਿ = ਰਸ ਨਾਲ, ਪ੍ਰੇਮ ਨਾਲ। ਗਾਇ = ਗਾ ਕੇ।ਉਸ ਦੀ ਜੀਭ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੀ ਜਾਂਦੀ ਹੈ, ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ਕੇ ਉਹ ਆਤਮਕ ਜੀਵਨ ਦੇਣ ਵਾਲਾ ਰਸ ਪੀਂਦਾ ਹੈ।
 
निज घरि वसहि अम्रितु पीवहि ता सुख लहहि महलु ॥१॥ रहाउ ॥
Nij gẖar vasėh amriṯ pīvėh ṯā sukẖ lahėh mahal. ||1|| rahā▫o.
Dwell within the home of your own inner being, and drink in the Ambrosial Nectar; you shall attain the Peace of the Mansion of His Presence. ||1||Pause||
ਐਕਰ ਤੂੰ ਆਪਣੇ ਨਿੱਜ ਦੇ ਗ੍ਰਿਹ ਅੰਦਰ ਵੱਸੇਗਾ, ਆਬਿ-ਹਿਯਾਤ ਛਕੇਗਾ ਅਤੇ ਸੁਆਮੀ ਦੀ ਹਜੂਰੀ ਦੇ ਆਰਾਮ ਨੂੰ ਪਰਾਪਤ ਹੋਵੇਗਾ। ਠਹਿਰਾਉ।
ਨਿਜ ਘਰਿ = ਆਪਣੇ ਘਰ ਵਿਚ। ਸੁਖ ਮਹਲੁ = ਸੁਖ ਦਾ ਟਿਕਾਣਾ।੧।(ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ), ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ ॥੧॥ ਰਹਾਉ॥
 
सतिगुरु पुरखु अम्रित सरु वडभागी नावहि आइ ॥
Saṯgur purakẖ amriṯ sar vadbẖāgī nāvėh ā▫e.
The True Guru, the Primal Being, is the Pool of Ambrosial Nectar. The very fortunate ones come to bathe in it.
ਰੱਬ-ਰੂਪ ਸਚੇ ਗੁਰੂ ਜੀ ਸੁਧਾ ਦੇ ਤਾਲਾਬ ਹਨ। ਵਡੇ ਨਸੀਬਾਂ ਵਾਲੇ ਆ ਕੇ ਇਸ ਵਿੱਚ ਇਸ਼ਨਾਨ ਕਰਦੇ ਹਨ।
ਅੰਮ੍ਰਿਤਸਰੁ = ਨਾਮੁ-ਅੰਮ੍ਰਿਤ ਦਾ ਸਰੋਵਰ। ਆਇ = ਆ ਕੇ।(ਪਰ ਇਹ ਵਿਕਾਰਾਂ ਦਾ ਗੰਦ, ਇਹ ਚੰਡਾਲ ਕ੍ਰੋਧ ਆਦਿਕ ਦਾ ਪ੍ਰਭਾਵ ਤੀਰਥਾਂ ਤੇ ਨ੍ਹ੍ਹਾਤਿਆਂ ਦੂਰ ਨਹੀਂ ਹੋ ਸਕਦਾ) ਅਕਾਲ-ਪੁਰਖ ਦਾ ਰੂਪ ਸਤਿਗੁਰੂ ਹੀ ਅੰਮ੍ਰਿਤ ਦਾ ਸਰੋਵਰ ਹੈ। ਜੇਹੜੇ ਬੰਦੇ ਇਸ ਤੀਰਥ ਉੱਤੇ ਆ ਕੇ ਇਸ਼ਨਾਨ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ।
 
रसु अम्रितु नामु रसु अति भला कितु बिधि मिलै रसु खाइ ॥
Ras amriṯ nām ras aṯ bẖalā kiṯ biḏẖ milai ras kẖā▫e.
The Essence of the Ambrosial Naam is the most sublime essence; how can I get to taste this essence?
ਅਮਰ ਕਰ ਦੇਣ ਵਾਲੇ ਨਾਮ ਆਬਿ-ਹਿਯਾਤ ਦਾ ਜਾਇਕਾ ਲਿਹਾਇਤ ਹੀ ਉਮਦਾ ਹੈ। ਕਿਸ ਤਰੀਕੇ ਨਾਲ ਮੈਂ ਅੰਮ੍ਰਿਤ ਨੂੰ ਪਰਾਪਤ ਕਰ ਕੇ ਚੱਖ ਸਕਦਾ ਹਾਂ?
ਅੰਮ੍ਰਿਤੁ = ਅਮਰ ਕਰਨ ਵਾਲਾ, ਆਤਮਕ ਜੀਵਨ ਦੇਣ ਵਾਲਾ। ਅਤਿ ਭਲਾ = ਬਹੁਤ ਚੰਗਾ। ਕਿਤੁ ਬਿਧਿ = ਕਿਸ ਤਰੀਕੇ ਨਾਲ?ਪਰਮਾਤਮਾ ਦਾ ਨਾਮ ਬੜਾ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲਾ ਹੈ। ਇਹ ਰਸ ਕਿਸ ਤਰ੍ਹਾਂ ਮਿਲ ਸਕਦਾ ਹੈ? ਕਿਵੇਂ ਕੋਈ ਮਨੁੱਖ ਇਹ ਰਸ ਖਾ ਸਕਦਾ ਹੈ?
 
आपि दइआ करि देवसी गुरमुखि अम्रितु चोइ ॥
Āp ḏa▫i▫ā kar ḏevsī gurmukẖ amriṯ cẖo▫e.
In His Kindness, He blesses the Gurmukh with it; the Ambrosial Nectar of this Amrit trickles down.
ਆਪਣੀ ਰਹਿਮਤ ਧਾਰ ਕੇ ਹਰੀ ਆਪੇ ਹੀ ਨਾਮ-ਅੰਮ੍ਰਿਤ ਜਗਿਆਸੂ ਨੂੰ ਦਿੰਦਾ ਹੈ (ਅਤੇ ਉਸ ਦੇ ਮੂੰਹ ਵਿੱਚ) ਚੌਦਾਂ ਹੈ।
ਦੇਵਸੀ = ਦੇਵੇਗਾ।ਪਰਮਾਤਮਾ ਆਪ ਹੀ ਮਿਹਰ ਕਰ ਕੇ ਇਹ ਨਾਮ-ਰਸ ਦੇਂਦਾ ਹੈ (ਜਿਵੇਂ ਸ਼ਹਦ ਦੇ ਛੱਤੇ ਵਿਚੋਂ ਸ਼ਹਦ ਚੋਂਦਾ ਹੈ, ਤਿਵੇਂ) ਗੁਰੂ ਦੀ ਸਰਨ ਪਿਆਂ ਆਤਮਕ ਜੀਵਨ ਦੇਣ ਵਾਲਾ ਰਸ (ਜੀਵ ਦੇ ਅੰਦਰੋਂ) ਚੋਂਦਾ ਹੈ।
 
करि किरपा प्रभ आपणी जपीऐ अम्रित नामु ॥
Kar kirpā parabẖ āpṇī japī▫ai amriṯ nām.
Please grant Your Grace, God, that we may meditate on Your Ambrosial Naam.
ਮੇਰੇ ਮਾਲਕ! ਆਪਣੀ ਰਹਿਮਤ ਧਾਰ, ਤਾਂ ਜੋ ਅਸੀਂ ਤੇਰੇ ਸੁਧਾ-ਸਰੂਪ ਨਾਮ ਦਾ ਸਿਮਰਨ ਕਰੀਏ।
ਪ੍ਰਭੂ = ਹੇ ਪ੍ਰਭੂ! ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।ਹੇ ਪ੍ਰਭੂ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ,
 
अंदरु लगा राम नामि अम्रित नदरि निहालु ॥१॥
Anḏar lagā rām nām amriṯ naḏar nihāl. ||1||
The Name of the Lord is firmly implanted within my mind; through His Ambrosial Glance of Grace, I am exalted and enraptured. ||1||
ਸਰਬ-ਵਿਆਪਕ ਸੁਆਮੀ ਦਾ ਨਾਮ ਮੇਰੇ ਹਿਰਦੇ ਵਿੱਚ ਖੁਭ ਗਿਆ ਹੈ ਅਤੇ ਉਸ ਦੀ ਆਬਿ-ਹਿਯਾਤੀ ਨਿਗ੍ਹਾ ਨੇ ਮੈਨੂੰ ਪਰਮ-ਪ੍ਰਸੰਨ ਕਰ ਦਿੱਤਾ ਹੈ।
ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ। ਇਸ ਦਾ ਤੇ ਲਫ਼ਜ਼ 'ਅੰਦਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਨਾਮਿ = ਨਾਮ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲੁ = ਪ੍ਰਸੰਨ, ਹਰਾ-ਭਰਾ।੧।ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ॥੧॥
 
रतन जवेहर माणिका अम्रितु हरि का नाउ ॥
Raṯan javehar māṇikā amriṯ har kā nā▫o.
The Ambrosial Name of the Lord is a Gem, a Jewel, a Pearl.
ਵਾਹਿਗੁਰੂ ਦਾ ਨਾਮ ਆਬਿ-ਹਿਯਾਤ, ਹੀਰੇ, ਲਾਲ ਤੇ ਮੇਰੀ ਵੱਤ ਹੈ।
ਮਾਣਿਕਾ = ਮੋਤੀ। ਅੰਮ੍ਰਿਤੁ = ਅਟੱਲ ਆਤਮਕ ਜੀਵਨ ਦੇਣ ਵਾਲਾ।ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ (ਹੀ ਅਸਲੀ) ਰਤਨ ਜਵਾਹਰ ਤੇ ਮੋਤੀ ਹੈ,
 
गुरि अम्रित नामु पीआलिआ जनम मरन का पथु ॥
Gur amriṯ nām pī▫āli▫ā janam maran kā path.
The Guru has led me to drink in the Ambrosial Nectar of the Naam, the Name of the Lord; He has released me from the cycle of birth and death.
ਗੁਰਾਂ ਨੇ ਮੈਨੂੰ ਜੰਮਣ ਤੇ ਮਰਣ ਦਾ ਨਾਸ ਕਰਨਹਾਰ ਸੁਧਾ-ਸਰੂਪ ਨਾਮ ਪਾਨ ਕਰਾਇਆ ਹੈ।
ਪਥੁ = ਪਰਹੇਜ਼।(ਪਰਮਾਤਮਾ ਦਾ ਨਾਮ) ਜਨਮ ਮਰਨ ਦੇ ਗੇੜ-ਰੂਪ ਰੋਗ ਦਾ ਪਰਹੇਜ਼ ਹੈ, ਆਤਮਕ ਜੀਵਨ ਦੇਣ ਵਾਲਾ ਇਹ ਨਾਮ-ਜਲ ਜਿਨ੍ਹਾਂ (ਭਾਗਾਂ ਵਾਲਿਆਂ) ਨੂੰ ਗੁਰੂ ਨੇ ਪਿਲਾਇਆ ਹੈ,