Sri Guru Granth Sahib Ji

Search ਆਈ in Gurmukhi

हुकमी होवनि जीअ हुकमि मिलै वडिआई ॥
Hukmī hovan jī▫a hukam milai vadi▫ā▫ī.
By His Command, souls come into being; by His Command, glory and greatness are obtained.
ਉਸ ਦੇ ਫੁਰਮਾਨ ਨਾਲ ਰੂਹਾਂ ਹੋਂਦ ਵਿੱਚ ਆਉਂਦੀਆਂ ਹਨ ਅਤੇ ਉਸ ਦੇ ਫੁਰਮਾਨ ਨਾਲ ਹੀ ਮਾਨ ਪਰਾਪਤ ਹੁੰਦਾ ਹੈ।
ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।
 
गावै को गुण वडिआईआ चार ॥
Gāvai ko guṇ vaḏi▫ā▫ī▫ā cẖār.
Some sing of His Glorious Virtues, Greatness and Beauty.
ਕਈ ਸੁਆਮੀ ਦੀਆਂ ਸੁੰਦਰ ਵਡਿਆਈਆਂ ਅਤੇ ਬਜ਼ੁਰਗੀਆਂ ਗਾਇਨ ਕਰਦੇ ਹਨ।
ਚਾਰ = ਸੁੰਦਰ, ਸੋਹਣੀਆਂ।ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।
 
अम्रित वेला सचु नाउ वडिआई वीचारु ॥
Amriṯ velā sacẖ nā▫o vadi▫ā▫ī vīcẖār.
In the Amrit Vaylaa, the ambrosial hours before dawn, chant the True Name, and contemplate His Glorious Greatness.
ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ।
ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।
 
करि करि वेखै कीता आपणा जिव तिस दी वडिआई ॥
Kar kar vekẖai kīṯā āpṇā jiv ṯis ḏī vadi▫ā▫ī.
Having created the creation, He watches over it Himself, by His Greatness.
ਰਚਨਾ ਨੂੰ ਰੱਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੇ ਕੀਤੇ ਕੰਮ ਨੂੰ ਦੇਖਦਾ ਹੈ।
ਵੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਵ = ਜਿਵੇਂ। ਵਡਿਆਈ = ਰਜ਼ਾ।ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।
 
आई पंथी सगल जमाती मनि जीतै जगु जीतु ॥
Ā▫ī panthī sagal jamāṯī man jīṯai jag jīṯ.
See the brotherhood of all mankind as the highest order of Yogis; conquer your own mind, and conquer the world.
ਸਾਰਿਆਂ ਨਾਲ ਭਾਈਚਾਰੇ ਨੂੰ ਯੋਗਾਮਤ ਦਾ ਸ਼ਰੋਮਣੀ ਭੇਖ ਬਣਾ ਅਤੇ ਆਪਣੇ ਆਪ ਦੇ ਜਿੱਤਣ ਨੂੰ ਜਗਤ ਦੀ ਜਿੱਤ ਖ਼ਿਆਲ ਕਰ।
ਆਈ ਪੰਥੁ = ਜੋਗੀਆਂ ਦੇ ੧੨ ਫ਼ਿਰਕੇ ਹਨ, ਉਹਨਾਂ ਵਿਚੋਂ ਸਬ ਤੋਂ ਉੱਚਾ 'ਆਈ ਪੰਥ' ਗਿਣਿਆ ਜਾਂਦਾ ਹੈ। ਪੰਥੀ = ਆਈ ਪੰਥ ਵਾਲਾ, ਆਈ ਪੰਥ ਨਾਲ ਸੰਬੰਧ ਰੱਖਣ ਵਾਲਾ। ਸਗਲ = ਸਾਰੇ ਜੀਵ। ਜਮਾਤੀ = ਇਕੋ ਹੀ ਪਾਠਸ਼ਾਲਾ ਵਿਚ, ਇਕੋ ਹੀ ਸ਼੍ਰੇਣੀ ਵਿਚ ਪੜ੍ਹਨ ਵਾਲੇ, ਇੱਕ ਥਾਂ ਮਿਲ ਬੈਠਣ ਵਾਲੇ ਮਿੱਤਰ ਸੱਜਣ। ਮਨਿ ਜੀਤੈ = ਮਨ ਨੂੰ ਜਿੱਤਿਆਂ, ਜੇ ਮਨ ਜਿੱਤਿਆ ਜਾਏ। (ਨੋਟ: ਇਹੋ ਜਿਹੇ ਵਾਕੰਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅਨੇਕਾਂ ਆਉਂਦੇ ਹਨ, ਜਿਵੇਂ: ਨਾਇ ਵਿਸਾਰਿਐ = ਜੇ ਨਾਮ ਵਿਸਾਰ ਜਾਏ। ਨਾਇ ਮੰਨਿਐ = ਜੇ ਨਾਮ ਮੰਨ ਲਈਏ)।ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ)।
 
एका माई जुगति विआई तिनि चेले परवाणु ॥
Ėkā mā▫ī jugaṯ vi▫ā▫ī ṯin cẖele parvāṇ.
The One Divine Mother conceived and gave birth to the three deities.
ਅਦੁੱਤੀ ਮਾਲਕ (ਜਾਂ ਮਾਤਾ) ਨੇ ਉਤਪਤੀ ਦੀ ਵਿਉਂਤ ਰਚ ਕੇ ਤਿੰਨ ਮੰਨੇ ਮੁਰੀਦ ਅਸਥਾਪਨ ਕੀਤੇ।
ਏਕਾ = ਇਕੱਲੀ। ਮਾਈ = ਮਾਇਆ। ਜੁਗਤਿ = ਜੁਗਤੀ ਨਾਲ, ਤਰੀਕੇ ਨਾਲ। ਵਿਆਈ = ਪ੍ਰਸੂਤ ਹੋਈ। ਪਰਵਾਣੁ = ਪਰਤੱਖ। ❀ 'ਤਿਨਿ' ਬਾਰੇ ਨੋਟ: ਇਸ ਲਫ਼ਜ਼ ਦੇ ਤਿੰਨ ਸਰੂਪ ਹਨ: 'ਤਿਨ', ਤਿਨਿ ਅਤੇ 'ਤੀਨਿ'। 'ਤੀਨਿ' ਦਾ ਅਰਥ ਹੈ ਤ੍ਰੈ। 'ਤਿਨਿ' ਦਾ ਅਰਥ ਭੀ 'ਤ੍ਰੈ' ਹੈ, ਪਰ ਇਸ ਦਾ ਅਰਥ ਹੋਰ ਭੀ ਹੈ। 'ਤਿਨ' ਪੜਨਾਂਵ ਬਹੁ-ਵਚਨ ਹੈ ਅਤੇ 'ਤਿਨਿ' ਪੜਨਾਂਵ ਇਕ-ਵਚਨ ਹੈ। ਇਹਨਾਂ ਦੇ ਟਾਕਰੇ 'ਤੇ 'ਜਿਨ' ਬਹੁ-ਵਚਨ ਤੇ 'ਜਿਨਿ' ਇਕ-ਵਚਨ। (੧) ਤਿਨਿ = ਉਸ ਮਨੁੱਖ ਨੇ (ਇਕ-ਵਚਨ)। 'ਜਿਨਿ ਸੇਵਿਆ ਤਿਨਿ ਪਾਇਆ ਮਾਨੁ'। (ਪਉੜੀ ੫)। (੨) ਤਿਨ = ਉਹਨਾਂ ਮਨੁੱਖਾਂ ਨੇ (ਬਹੁ-ਵਚਨ)। ਜਿਨ ਹਰਿ ਜਪਿਆ ਤਿਨ ਫਲੁ ਪਾਇਆ, ਸਭਿ ਤੂਟੇ ਮਾਇਆ ਫੰਦੇ।੩।(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ।
 
सुणि गला आकास की कीटा आई रीस ॥
Suṇ galā ākās kī kītā ā▫ī rīs.
Hearing of the etheric realms, even worms long to come back home.
ਬੈਕੁੰਠੀ ਬਾਤਾਂ ਸ੍ਰਵਣ ਕਰਕੇ ਕੀੜੇ (ਨੀਚ) ਭੀ ਨਕਲ ਕਰਨੀ ਚਾਹੁੰਦੇ ਹਨ।
ਸੁਣਿ = ਸੁਣਿ ਕੇ। ਕੀਟਾ = ਕੀੜਿਆਂ ਨੂੰ।ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ)।
 
चंगिआईआ बुरिआईआ वाचै धरमु हदूरि ॥
Cẖang▫ā▫ī▫ā buri▫ā▫ī▫ā vācẖai ḏẖaram haḏūr.
Good deeds and bad deeds-the record is read out in the Presence of the Lord of Dharma.
ਨੇਕੀਆਂ ਤੇ ਬਦੀਆਂ, ਧਰਮ ਰਾਜ ਦੀ ਹਜ਼ੂਰੀ ਵਿੱਚ ਪੜ੍ਹੀਆਂ ਜਾਣਗੀਆਂ।
ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ। ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ 'ਤੇ।ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।
 
करि करि देखै कीता आपणा जिउ तिस दी वडिआई ॥
Kar kar ḏekẖai kīṯā āpṇā ji▫o ṯis ḏī vadi▫ā▫ī.
Having created the creation, He watches over it Himself, by His Greatness.
ਰਚਨਾ ਨੂੰ ਰਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੀ ਕੀਤੀ ਹੋਈ ਕਾਰੀਗਰੀ ਦੇਖਦਾ ਹੈ।
ਕਰਿ ਕਰਿ = ਪੈਦਾ ਕਰ ਕੇ। ਦੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਜਗਤ। ਜਿਉ = ਜਿਵੇਂ। ਵਡਿਆਈ = ਰਜ਼ਾ।ਉਹ, ਜਿਵੇਂ ਉਸ ਦੀ ਰਜ਼ਾ ਹੈ, ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ।
 
कहणु न जाई तेरी तिलु वडिआई ॥२॥
Kahaṇ na jā▫ī ṯerī ṯil vadi▫ā▫ī. ||2||
they cannot describe even an iota of Your Greatness. ||2||
ਉਹ ਤੇਰੀ ਮਹਾਨਤਾ ਨੂੰ ਇਕ ਭੋਰਾ ਭੀ ਨਹੀਂ ਦੱਸ ਸਕਦੇ।
ਤਿਲੁ = ਰਤਾ ਜਿਤਨੀ ਭੀ।੨।ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਭੀ ਹਿੱਸਾ ਨਹੀਂ ਦੱਸ ਸਕੇ ॥੨॥
 
सभि सत सभि तप सभि चंगिआईआ ॥
Sabẖ saṯ sabẖ ṯap sabẖ cẖang▫ā▫ī▫ā.
All Truth, all austere discipline, all goodness,
ਸਾਰੀਆਂ ਸਚਾਈਆਂ, ਸਾਰੀਆਂ ਕਰੜੀਆਂ ਘਾਲਣਾ, ਸਾਰੀਆਂ ਚੰਗਿਆਈਆਂ,
ਸਭਿ ਸਤ = ਸਾਰੇ ਭਲੇ ਕੰਮ। ਤਪ = ਕਸ਼ਟ, ਔਖਿਆਈਆਂ। ਚੰਗਿਆਈਆ = ਚੰਗੇ ਗੁਣ।(ਵਿਚਾਰਵਾਨ ਕੀਹ ਤੇ ਸਿਧ ਜੋਗੀ ਕੀਹ? ਤੇਰੀ ਵਡਿਆਈ ਦਾ ਅੰਦਾਜ਼ਾ ਤਾਂ ਕੋਈ ਭੀ ਨਹੀਂ ਲਾ ਸਕਿਆ, ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ;
 
सिधा पुरखा कीआ वडिआईआ ॥
Siḏẖā purkẖā kī▫ā vaḏi▫ā▫ī▫ā.
all the great miraculous spiritual powers of the Siddhas -
ਅਤੇ ਕਰਾਮਾਤੀ ਬੰਦਿਆਂ ਦੀਆਂ ਮਹਾਨਤਾਈਆਂ,
ਸਿਧ = ਪੁੱਗੇ ਹੋਏ, ਜੀਵਨ ਵਿਚ ਸਫਲ ਹੋਏ ਮਨੁੱਖ।ਸਾਰੇ ਤਪ ਤੇ ਸਾਰੇ ਗੁਣ, ਸਿੱਧਾਂ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ;
 
साचे नाम की तिलु वडिआई ॥
Sācẖe nām kī ṯil vadi▫ā▫ī.
Trying to describe even an iota of the Greatness of the True Name,
ਇਨਸਾਨ ਸੱਚੇ ਨਾਮ ਦੀ ਬਜ਼ੁਰਗੀ ਨੂੰ ਬਿਆਨ ਕਰਦੇ ਹੋਏ,
ਤਿਲੁ = ਰਤਾ ਭਰ ਭੀ।ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ…
 
नाउ नीरु चंगिआईआ सतु परमलु तनि वासु ॥
Nā▫o nīr cẖang▫ā▫ī▫ā saṯ parmal ṯan vās.
Bathe in the waters of Goodness and apply the scented oil of Truth to your body,
ਨੇਕੀਆਂ ਦੇ ਪਾਣੀ ਅੰਦਰ ਇਸ਼ਨਾਨ ਕਰ ਅਤੇ ਈਮਾਨਦਾਰੀ ਦੇ ਚੰਨਣ ਦੀ ਸੁੰਗਧੀ ਆਪਣੀ ਦੇਹ ਨੂੰ ਮਲ,
ਨਾਉ = ਪ੍ਰਭੂ ਦਾ ਨਾਮ। ਨੀਰੁ = (ਇਸ਼ਨਾਨ ਵਾਸਤੇ) ਪਾਣੀ। ਚੰਗਿਆਈਆ = ਪ੍ਰਭੂ ਦੇ ਗੁਣ, ਸਿਫ਼ਤ-ਸਾਲਾਹ। ਸਤੁ = ਉੱਚਾ ਆਚਰਨ। ਪਰਮਲੁ = ਸੁਗੰਧੀ। ਤਨਿ = ਤਨ ਉੱਤੇ, ਤਨ ਵਿਚ। ਵਾਸੁ = ਸੁਗੰਧੀ।ਪ੍ਰਭੂ ਦਾ ਨਾਮ ਤੇ ਸਿਫ਼ਤ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ।
 
जिथै मिलहि वडिआईआ सद खुसीआ सद चाउ ॥
Jithai milėh vaḏi▫ā▫ī▫ā saḏ kẖusī▫ā saḏ cẖā▫o.
There, where greatness, eternal peace and everlasting joy are bestowed,
ਜਿਥੇ ਇਜ਼ਤਾਂ ਸਦੀਵੀ ਪ੍ਰਸੰਨਤਾ ਅਤੇ ਹਮੇਸ਼ਾਂ ਦੇ ਉਤਸ਼ਾਹ ਪ੍ਰਦਾਨ ਹੁੰਦੇ ਹਨ,
ਮਿਲਹਿ = ਮਿਲਦੀਆਂ ਹਨ। ਸਦ = ਸਦਾ।ਜਿੱਥੇ ਉਹਨਾਂ ਨੂੰ ਵਡਿਆਈਆਂ ਮਿਲਦੀਆਂ ਹਨ, ਉਹਨਾਂ ਨੂੰ ਸਦਾ ਦੀਆਂ ਖੁਸ਼ੀਆਂ ਤੇ ਆਤਮ ਹੁਲਾਰੇ ਮਿਲਦੇ ਹਨ।
 
बिखै बिकार दुसट किरखा करे इन तजि आतमै होइ धिआई ॥
Bikẖai bikār ḏusat kirkẖā kare in ṯaj āṯmai ho▫e ḏẖi▫ā▫ī.
So weed out evil, wickedness and corruption; leave these behind, and let your soul meditate on God.
ਮੰਦੇ ਵੈਲਾ ਤੇ ਪਾਪਾਂ ਨੂੰ ਪੁਟ ਛੱਡ। ਇਨ੍ਹਾਂ ਨੂੰ ਛੱਡ ਕੇ ਤੇ ਇਕਚਿੱਤ ਹੋ (ਸੁਆਮੀ ਦਾ) ਸਿਮਰਨ ਕਰ।
ਦੁਸਟ = ਭੈੜੇ। ਕਿਰਖਾ ਕਰੇ = ਪੁੱਟ ਦੇਵੇ (ਜਿਵੇਂ ਕਿਸਾਨ ਖੇਤੀ ਵਿਚੋਂ ਨਦੀਨ ਪੁੱਟ ਦੇਂਦਾ ਹੈ)। ਤਜਿ = ਛੱਡ ਕੇ। ਆਤਮੈ ਹੋਇ = ਆਪਣੇ ਅੰਦਰ ਇਕ-ਚਿਤ ਹੋ ਕੇ।ਜੇਹੜਾ ਮਨੁੱਖ ਚੰਦਰੇ ਵਿਸ਼ੇ-ਵਿਕਾਰਾਂ ਨੂੰ ਹਿਰਦਾ-ਭੁਇਂ ਵਿਚੋਂ ਇਉਂ ਪੁੱਟ ਦੇਂਦਾ ਹੈ ਜਿਵੇਂ ਖੇਤੀ ਵਿਚੋਂ ਨਦੀਨ, ਇਹਨਾਂ ਵਿਕਾਰਾਂ ਦਾ ਤਿਆਗ ਕਰ ਕੇ ਜੋ ਮਨੁੱਖ ਆਪਣੇ ਅੰਦਰ ਇਕ-ਚਿੱਤ ਹੋ ਕੇ ਪ੍ਰਭੂ ਨੂੰ ਸਿਮਰਦਾ ਹੈ,
 
नाउ धिआईऐ नाउ मंगीऐ नामे सहजि समाइ ॥१॥
Nā▫o ḏẖi▫ā▫ī▫ai nā▫o mangī▫ai nāme sahj samā▫e. ||1||
Meditate on the Name, worship the Name, and through the Name, you shall be absorbed in intuitive peace and poise. ||1||
ਹਰੀ ਨਾਮ ਦਾ ਸਿਮਰਨ ਕਰ, ਨਾਮ ਦੀ ਉਪਾਸ਼ਨਾ ਸਾਧ, ਅਤੇ ਨਾਮ ਦੇ ਰਾਹੀਂ ਪਰਮ ਅਨੰਦ ਦੇ ਮੰਡਲ ਵਿੱਚ ਪ੍ਰਵੇਸ਼ ਕਰ।
ਸਹਜਿ = ਆਤਮਕ ਅਡੋਲਤਾ ਵਿਚ।੧।(ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ। ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ ॥੧॥
 
हरि का नामु धिआईऐ सतसंगति मेलि मिलाइ ॥२॥
Har kā nām ḏẖi▫ā▫ī▫ai saṯsangaṯ mel milā▫e. ||2||
So meditate on the Name of the Lord; join and merge with the Sat Sangat, the True Congregation. ||2||
ਸਾਧ ਸੰਗਤ ਦੇ ਮਿਲਾਪ ਵਿੱਚ ਜੁੜ ਕੇ ਵਾਹਿਗੁਰੂ ਦੇ ਨਾਮ ਦਾ ਆਰਾਧਨ ਕਰ।
ਮੇਲਿ = ਮੇਲ ਵਿਚ, ਇਕੱਠ ਵਿਚ। ਮਿਲਾਇ = ਮਿਲਿ, ਮਿਲ ਕੇ।੨।(ਇਸ ਵਾਸਤੇ, ਹੇ ਮਨ!) ਸਾਧ ਸੰਗਤ ਦੇ ਇਕੱਠ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੨॥
 
हरि हरि सदा धिआईऐ मलु हउमै कढै धोइ ॥१॥ रहाउ ॥
Har har saḏā ḏẖi▫ā▫ī▫ai mal ha▫umai kadẖai ḏẖo▫e. ||1|| rahā▫o.
They meditate forever on the Lord, Har, Har, and they wash off the filth of egotism. ||1||Pause||
ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ। ਠਹਿਰਾਉ।
ਧੋਇ = ਧੋ ਕੇ।੧।(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ ॥੧॥ ਰਹਾਉ॥
 
हरि हरि नामु धिआईऐ जिस नउ किरपा करे रजाइ ॥३॥
Har har nām ḏẖi▫ā▫ī▫ai jis na▫o kirpā kare rajā▫e. ||3||
By His Will He grants His Grace; those who are so blessed, meditate on the Name of the Lord, Har, Har. ||3||
ਜਿਸ ਉਤੇ ਰਜ਼ਾ ਦਾ ਮਾਲਕ ਮਿਹਰ ਧਾਰਦਾ ਹੈ, ਉਹ ਵਾਹਿਗੁਰੂ ਸੁਆਮੀ ਦੇ ਨਾਮ ਦਾ ਜਾਪ ਕਰਦਾ ਹੈ।
ਧਿਆਈਐ = ਸਿਮਰਨਾ ਚਾਹੀਦਾ ਹੈ। ਨਉ = ਨੂੰ। ਰਜਾਇ = ਮਰਜ਼ੀ ਨਾਲ।੩।(ਇਸ ਵਾਸਤੇ,) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ ॥੩॥