Sri Guru Granth Sahib Ji

Search ਆਪਿ in Gurmukhi

आपे आपि निरंजनु सोइ ॥
Āpe āp niranjan so▫e.
He Himself is Immaculate and Pure.
ਉਹ ਪਵਿਤਰ ਪੁਰਖ ਸਾਰਾ ਕੁਛ ਆਪ ਹੀ ਹੈ।
ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ = ਬਿਨਾ। ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ।ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।
 
जेवडु आपि जाणै आपि आपि ॥
Jevad āp jāṇai āp āp.
Only He Himself is that Great. He Himself knows Himself.
ਉਹ ਕਿੱਡਾ ਵੱਡਾ ਹੈ, ਉਹ ਖੁਦ ਹੀ ਜਾਣਦਾ ਹੈ।
ਜੇਵਡੁ = ਜੇਡਾ ਵੱਡਾ। ਜਾਣੈ = ਜਾਣਦਾ ਹੈ। ਆਪਿ ਆਪਿ = ਕੇਵਲ ਆਪ ਹੀ (ਉਸ ਤੋਂ ਬਿਨਾਂ ਕੋਈ ਹੋਰ ਨਹੀਂ ਜਾਣਦਾ)।ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ।
 
आपि नाथु नाथी सभ जा की रिधि सिधि अवरा साद ॥
Āp nāth nāthī sabẖ jā kī riḏẖ siḏẖ avrā sāḏ.
He Himself is the Supreme Master of all; wealth and miraculous spiritual powers, and all other external tastes and pleasures, are all like beads on a string.
ਉਹ ਖੁਦ ਸ਼ਰੋਮਣੀ ਸਾਹਿਬ ਹੈ ਜਿਸਨੇ ਸਾਰਿਆਂ ਨੂੰ ਨਕੇਲ ਪਾਈ ਹੋਈ ਹੈ। ਧਨਸੰਪਦਾ ਤੇ ਕਰਾਮਾਤਾਂ ਹੋਰ ਹੀ ਸੁਆਦ ਹਨ ਜੋ ਸਾਧੂਆਂ ਨਹੀਂ ਭਾਉਂਦੇ।
ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ।ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ।
 
सचा आपि सचा दरबारु ॥
Sacẖā āp sacẖā ḏarbār.
God Himself is True, and True is His Court.
ਸੁਆਮੀ ਖੁਦ ਸੱਚਾ ਹੈ ਅਤੇ ਸੱਚੀ ਹੈ ਉਸ ਦੀ ਦਰਗਾਹ।
xxx(ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ।
 
जेवडु आपि तेवड तेरी दाति ॥
Jevad āp ṯevad ṯerī ḏāṯ.
As Great as You Yourself are, O Lord, so Great are Your Gifts.
ਜਿੱਡਾ ਵੱਡਾ ਤੂੰ ਹੈਂ ਹੇ ਸਾਹਿਬ! ੳਡੀਆਂ ਵੱਡੀਆਂ ਹਨ ਤੇਰੀਆਂ ਬਖਸ਼ੀਸ਼ਾਂ।
ਜੇਵਡੁ = ਜਿਤਨਾ ਵੱਡਾ। ਤੇਵਡ = ਉਤਨੀ ਵੱਡੀ।(ਹੇ ਪ੍ਰਭੂ!) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖ਼ਸ਼ਸ਼।
 
तुधु आपि विछोड़िआ आपि मिलाइआ ॥१॥
Ŧuḏẖ āp vicẖẖoṛi▫ā āp milā▫i▫ā. ||1||
You Yourself separate them from Yourself, and You Yourself reunite with them again. ||1||
ਤੂੰ ਆਪੇ ਹੀ ਪ੍ਰਾਣੀਆਂ ਨੂੰ ਵੱਖਰਾ ਕਰ ਦਿੰਦਾ ਹੈ ਆਪੇ ਹੀ ਉਨ੍ਹਾਂ ਨੂੰ ਜੋੜ ਲੈਂਦਾ ਹੈਂ।
xxx(ਪਰ ਕਿਸੇ ਜੀਵ ਦੇ ਕੀਹ ਵੱਸ? ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ ਹੀ ਆਪਣੇ ਨਾਲ ਮਿਲਾਂਦਾ ਹੈਂ ॥੧॥
 
आपि सुजाणु न भुलई सचा वड किरसाणु ॥
Āp sujāṇ na bẖul▫ī sacẖā vad kirsāṇ.
The True Lord Himself knows all; He makes no mistakes. He is the Great Farmer of the Universe.
ਸੱਚਾ ਸੁਆਮੀ ਖ਼ੁਦ ਸਰਬੱਗ ਹੈ ਅਤੇ ਚੋਧੀਂ ਨਹੀਂ ਖਾਂਦਾ। ਉਹ ਇਕ ਭਾਰਾ ਜ਼ਿਮੀਦਾਰ ਹੈ।
ਸੁਜਾਣੁ = ਸਿਆਣਾ।(ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ (ਬੜਾ) ਸਿਆਣਾ ਕਿਸਾਨ ਹੈ, ਉਹ ਗ਼ਲਤੀ ਨਹੀਂ ਖਾਂਦਾ।
 
आपे रसीआ आपि रसु आपे रावणहारु ॥
Āpe rasī▫ā āp ras āpe ravaṇhār.
He Himself is the Enjoyer, and He Himself is the Enjoyment. He Himself is the Ravisher of all.
ਪ੍ਰਭੂ ਖੁਦ ਸੁਆਦ ਲੈਣ ਵਾਲਾ ਹੈ, ਖੁਦ ਹੀ ਸੁਆਦ, ਅਤੇ ਖੁਦ ਹੀ ਭੋਗਣ ਵਾਲਾ।
ਰਸੀਆ = ਰਸ ਨਾਲ ਭਰਿਆ ਹੋਇਆ। ਰਾਵਣਹਾਰੁ = ਰਸ ਨੂੰ ਭੋਗਣ ਵਾਲਾ।ਪ੍ਰਭੂ ਆਪ ਹੀ ਰਸ-ਭਰਿਆ ਪਦਾਰਥ ਹੈ, ਆਪ ਹੀ (ਉਸ ਵਿਚ) ਰਸ ਹੈ, ਆਪ ਹੀ ਉਸ ਸਵਾਦ ਨੂੰ ਮਾਣਨ ਵਾਲਾ ਹੈ।
 
आपि बीजि आपे ही खाइ ॥२॥
Āp bīj āpe hī kẖā▫e. ||2||
As we plant, so we harvest and eat. ||2||
ਉਹ ਆਪੇ ਬੀਜਦਾ ਹੈ ਤੇ ਆਪੇ ਹੀ (ਵੱਢਦਾ) ਜਾ (ਖਾਂਦਾ) ਹੈ।
ਬੀਜਿ = ਬੀਜ ਕੇ। ਖਾਇ = ਖਾਂਦਾ ਹੈ।੨।ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸ ਦਾ ਜੀਵਨ ਉਸਰਦਾ ਹੈ) ॥੨॥
 
जिस नउ आपि दइआलु होइ सो गुरमुखि नामि समाइ ॥२॥
Jis na▫o āp ḏa▫i▫āl ho▫e so gurmukẖ nām samā▫e. ||2||
That Gurmukh, unto whom the Lord shows His Kindness, is absorbed in the Naam, the Name of the Lord. ||2||
ਜਿਸ ਤੇ ਵਾਹਿਗੁਰੂ ਖੁਦ ਮਿਹਰਬਾਨ ਹੁੰਦਾ ਹੈ, ਉਹ, ਗੁਰਾਂ ਦੀ ਦਇਆ ਦੁਆਰਾ, ਉਸ ਦੇ ਨਾਮ ਅੰਦਰ ਲੀਨ ਹੋ ਜਾਂਦਾ ਹੈ।
xxxਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸ ਦੇ ਨਾਮ ਵਿਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ ॥੨॥
 
मनमुखु मोहि विआपिआ बैरागु उदासी न होइ ॥
Manmukẖ mohi vi▫āpi▫ā bairāg uḏāsī na ho▫e.
The self-willed manmukhs are engrossed in emotional attachment; they are not balanced or detached.
ਪ੍ਰਤੀਕੂਲ ਪੁਰਸ਼ ਸੰਸਾਰੀ ਮਮਤਾ ਅੰਦਰ ਖਚਤ ਹੈ ਅਤੇ ਪ੍ਰਭੂ ਦੀ ਪ੍ਰੀਤ ਅਤੇ ਸੰਸਾਰ ਉਪਰਾਮਤਾ ਧਾਰਨ ਨਹੀਂ ਕਰਦਾ।
ਮਨਮੁਖੁ = ਆਪਣੇ ਮਨ ਵਲ ਮੂੰਹ ਰੱਖਣ ਵਾਲਾ ਬੰਦਾ। ਵਿਆਪਿਆ = ਫਸਿਆ ਹੋਇਆ। ਉਦਾਸੀ = ਉਪਰਾਮਤਾ।ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਸ ਦੇ ਅੰਦਰ) ਨਾਹ ਪਰਮਾਤਮਾ ਦੀ ਲਗਨ ਪੈਦਾ ਹੁੰਦੀ ਹੈ ਨਾਹ ਮਾਇਆ ਵਲੋਂ ਉਪਰਾਮਤਾ।
 
नानक आपि मिलाइअनु पूरै सबदि अपार ॥४॥१६॥४९॥
Nānak āp milā▫i▫an pūrai sabaḏ apār. ||4||16||49||
O Nanak, He blends us with Himself, through the Perfect, Infinite Word of His Shabad. ||4||16||49||
ਨਾਨਕ, ਉਹ ਉਸ ਨੂੰ ਅਨੰਤ ਦੇ ਪੂਰਨ ਸ਼ਬਦ ਦੁਆਰਾ ਆਪਣੇ ਨਾਲ ਅਭੇਦ ਕਰ ਲੈਂਦਾ ਹੈ।
ਮਿਲਾਇਅਨੁ = ਉਸ (ਪ੍ਰਭੂ) ਨੇ ਮਿਲਾਏ ਹਨ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।੪।ਹੇ ਨਾਨਕ! ਬੇਅੰਤ ਪੂਰਨ-ਪ੍ਰਭੂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ ਹੈ ॥੪॥੧੬॥੪੯॥
 
सतगुरि मिलिऐ सद भै रचै आपि वसै मनि आइ ॥१॥
Saṯgur mili▫ai saḏ bẖai racẖai āp vasai man ā▫e. ||1||
Meeting the True Guru, one is permeated forever with the Fear of God, who Himself comes to dwell within the mind. ||1||
ਸੱਚੇ ਗੁਰਾਂ ਨੂੰ ਭੇਟਣ ਦੁਆਰਾ ਇਨਸਾਨ ਹਮੇਸ਼ਾਂ ਸੁਆਮੀ ਦੇ ਡਰ ਅੰਦਰ ਰਮਿਆ ਰਹਿੰਦਾ ਹੈ, ਜੋ ਆਪੇ ਆ ਕੇ ਉਸ ਦੇ ਚਿੱਤ ਵਿੱਚ ਟਿਕ ਜਾਂਦਾ ਹੈ।
ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਸਦ = ਸਦਾ। ਭੈ = ਡਰ ਵਿਚ, ਅਦਬ ਵਿਚ। ਰਚੈ = ਰਚ ਜਾਏ, ਇਕ-ਮਿਕ ਹੋ ਜਾਏ। ਮਨਿ = ਮਨ ਵਿਚ।੧।ਗੁਰੂ ਦੇ ਮਿਲਣ ਨਾਲ ਮਨੁੱਖ ਦਾ ਹਿਰਦਾ ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਭਿੱਜਾ ਰਹਿੰਦਾ ਹੈ (ਤੇ ਇਸ ਤਰ੍ਹਾਂ) ਪਰਮਾਤਮਾ ਆਪ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ॥੧॥
 
सभ किछु आपे आपि है हउमै विचि कहनु न जाइ ॥
Sabẖ kicẖẖ āpe āp hai ha▫umai vicẖ kahan na jā▫e.
God Himself is everything; those who are in their ego cannot even speak of this.
ਸੁਆਮੀ ਖੁਦ-ਬ-ਖੁਦ ਹੀ ਸਾਰਾ ਕੁਝ ਹੈ। ਹੰਕਾਰ ਅੰਦਰ ਇਨਸਾਨ ਉਸ ਦਾ ਨਾਮ ਉਚਾਰਨ ਨਹੀਂ ਕਰ ਸਕਦਾ।
ਕਹਨੁ ਨ ਜਾਇ = ਆਖਿਆ ਨਹੀਂ ਜਾ ਸਕਦਾ।(ਜੀਵਾਂ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪ ਸਭ ਕੁਝ ਕਰਨ ਦੇ ਸਮਰਥ ਹੈ, (ਉਂਞ) ਹਉਮੈ ਵਿਚ ਫਸਿਆਂ (ਇਹ ਸੱਚਾਈ) ਆਖੀ ਨਹੀਂ ਜਾ ਸਕਦੀ (ਭਾਵ, ਹਉਮੈ ਵਿਚ ਫਸੇ ਜੀਵ ਨੂੰ ਇਹ ਸਮਝ ਨਹੀਂ ਆਉਂਦੀ ਕਿ ਪਰਮਾਤਮਾ ਆਪ ਹੀ ਸਭ ਕੁਝ ਕਰਨ-ਜੋਗ ਹੈ)।
 
आपे ही आपि मनि वसिआ माइआ मोहु चुकाइ ॥
Āpe hī āp man vasi▫ā mā▫i▫ā moh cẖukā▫e.
He Himself abides in the mind, and drives out attachment to Maya.
ਉਹ ਖੁਦ ਹੀ (ਆਦਮੀ ਦੇ) ਆਤਮੇ ਅੰਦਰ ਆ ਟਿਕਦਾ ਹੈ ਅਤੇ ਮੋਹਨੀ ਦੀ ਮੁਹੱਬਤ ਨੂੰ ਦੂਰ ਕਰ ਦਿੰਦਾ ਹੈ।
ਮਨਿ = ਮਨ ਵਿਚ। ਚੁਕਾਇ = ਦੂਰ ਕਰ ਕੇ।ਆਪ ਹੀ (ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰਕੇ ਆਪ ਹੀ ਉਹਨਾਂ ਦੇ ਮਨ ਵਿਚ ਆ ਵੱਸਿਆ ਹੈ।
 
आपि वडाई दितीअनु गुरमुखि देइ बुझाइ ॥३॥
Āp vadā▫ī ḏiṯī▫an gurmukẖ ḏe▫e bujẖā▫e. ||3||
He Himself bestows glorious greatness; He inspires the Gurmukh to understand. ||3||
ਉਹ ਆਪੇ ਇਜ਼ਤ ਆਬਰੂ ਬਖਸ਼ਦਾ ਹੈ ਅਤੇ ਗੁਰਾਂ ਦੇ ਰਾਹੀਂ ਆਪਣੇ ਆਪ ਨੂੰ ਦਰਸਾ ਦਿੰਦਾ ਹੈ।
ਦਿਤੀਅਨੁ = ਉਸ ਨੇ ਦਿੱਤੀ। ਦੇਇ ਬੁਝਾਇ = ਸਮਝਾ ਦੇਂਦਾ ਹੈ।੩।ਪ੍ਰਭੂ ਨੇ ਆਪ (ਹੀ) ਉਹਨਾਂ ਨੂੰ ਇੱਜ਼ਤ ਦਿੱਤੀ ਹੈ। (ਭਾਗਾਂ ਵਾਲਿਆਂ ਨੂੰ) ਪਰਮਾਤਮਾ ਗੁਰੂ ਦੀ ਸ਼ਰਨ ਪਾ ਕੇ (ਜੀਵਨ ਦਾ ਇਹ ਸਹੀ ਰਸਤਾ) ਸਮਝਾ ਦੇਂਦਾ ਹੈ ॥੩॥
 
इकि आपे आपि खुआइअनु दूजै छडिअनु लाइ ॥
Ik āpe āp kẖu▫ā▫i▫an ḏūjai cẖẖadi▫an lā▫e.
He Himself has deceived some, and attached them to duality.
ਉਸ ਨੇ ਆਪ ਹੀ ਕਈਆਂ ਨੂੰ ਗੁਮਰਾਹ ਕਰ ਛੱਡਿਆ ਹੈ ਅਤੇ ਹੋਰਸ ਨਾਲ ਜੋੜ ਦਿੱਤਾ ਹੈ।
ਖੁਆਇਨੁ = ਉਸ ਨੇ ਖੁੰਝਾ ਦਿੱਤੇ ਹਨ। ਦੂਜੈ = ਹੋਰ (ਪ੍ਰੇਮ) ਵਿਚ। ਛਡਿਅਨੁ ਲਾਇ = ਲਾ ਛੱਡੇ ਹਨ ਉਸ ਨੇ।ਕਈ ਜੀਵਾਂ ਨੂੰ ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲੋਂ ਖੁੰਝਾਇਆ ਹੋਇਆ ਹੈ, ਤੇ ਮਾਇਆ ਦੇ ਮੋਹ ਵਿਚ ਲਾ ਰੱਖਿਆ ਹੈ।
 
गुर सबदी मनु बेधिआ प्रभु मिलिआ आपि हदूरि ॥२॥
Gur sabḏī man beḏẖi▫ā parabẖ mili▫ā āp haḏūr. ||2||
Their minds are pierced through by the Word of the Guru's Shabad, and God Himself ushers them into His Presence. ||2||
ਜਿਨ੍ਹਾਂ ਦਾ ਮਨ ਗੁਰੂ ਦੇ ਸ਼ਬਦ ਨਾਲ ਵਿਨਿ੍ਹਆ ਗਿਆ ਹੈ, ਉਨ੍ਹਾਂ ਨੂੰ ਸਾਹਿਬ ਆਪਣੀ ਹਜ਼ੂਰੀ ਅੰਦਰ ਸਵੀਕਾਰ ਕਰ ਲੈਂਦਾ ਹੈ।
ਬੇਧਿਆ = ਵਿੰਨ੍ਹਿਆ।੨।ਉਹਨਾਂ ਦਾ ਮਨ ਗੁਰੂ ਦੇ ਸ਼ਬਦ ਵਿਚ ਪ੍ਰੋਤਾ ਰਹਿੰਦਾ ਹੈ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ ਤੇ ਅੰਗ-ਸੰਗ ਵੱਸਦਾ ਦਿੱਸਦਾ ਹੈ ॥੨॥
 
आपे कारणु करता करे स्रिसटि देखै आपि उपाइ ॥
Āpe kāraṇ karṯā kare sarisat ḏekẖai āp upā▫e.
The Creator Himself created the Creation; He produced the Universe, and He Himself watches over it.
ਉਹ ਆਪ ਹੀ ਕਾਰਯ ਦਾ ਸਾਧਨ ਤੇ ਰਚਨਹਾਰ ਰਚਦਾ ਹੈ ਅਤੇ ਜਗਤ ਨੂੰ ਸਾਜ ਕੇ ਆਪੇ ਹੀ ਇਸ ਨੂੰ ਵੇਖਦਾ ਹੈ।
ਆਪੇ = ਆਪਿ ਹੀ। ਕਾਰਣੁ = ਮੂਲ। ਦੇਖੈ = ਸੰਭਾਲ ਕਰਦਾ ਹੈ। ਉਪਾਇ = ਪੈਦਾ ਕਰ ਕੇ।ਕਰਤਾਰ ਆਪ ਹੀ (ਜਗਤ ਦਾ) ਮੂਲ ਰਚਦਾ ਹੈ ਤੇ ਫਿਰ ਜਗਤ ਪੈਦਾ ਕਰ ਕੇ ਆਪ (ਹੀ) ਉਸ ਦੀ ਸੰਭਾਲ ਕਰਦਾ ਹੈ।
 
गुरमुखि सचै सबदि रते आपि मेले करतारि ॥२॥
Gurmukẖ sacẖai sabaḏ raṯe āp mele karṯār. ||2||
those Gurmukhs are attuned to the True Word of the Shabad; the Creator unites them with Himself. ||2||
ਉਹ ਪੁਰਸ਼ ਜੋ ਗੁਰਾਂ-ਦੁਆਰਾ ਸੱਚੇ ਸ਼ਬਦ ਨਾਲ ਰੰਗੇ ਹੋਏ ਹਨ, ਉਨ੍ਹਾਂ ਨੂੰ ਸਿਰਜਣਹਾਰ ਆਪਣੇ ਨਾਲ ਮਿਲਾ ਲੈਂਦਾ ਹੈ।
ਕਰਤਾਰਿ = ਕਰਤਾਰ ਨੇ।੨।ਜਿਨ੍ਹਾਂ ਨੂੰ ਕਰਤਾਰ ਨੇ ਆਪ ਹੀ (ਗੁਰੂ-ਚਰਨਾਂ ਵਿਚ) ਜੋੜਿਆ ਹੈ ਉਹ ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ ॥੨॥