Sri Guru Granth Sahib

Search ਕਰਤਾ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
जा करता सिरठी कउ साजे आपे जाणै सोई ॥
Jā karṯā sirṯẖī ka▫o sāje āpe jāṇai so▫ī.
The Creator who created this creation-only He Himself knows.
ਜੋ ਸਿਰਜਣਹਾਰ ਸ੍ਰਿਸ਼ਟੀ ਨੂੰ ਰਚਦਾ ਹੈ, ਉਹ ਆਪ ਹੀ ਵੇਲੇ ਨੂੰ ਜਾਣਦਾ ਹੈ।
ਜਾ ਕਰਤਾ = ਜਿਹੜਾ ਕਰਤਾਰ। ਸਿਰਠੀ ਕਉ = ਜਗਤ ਨੂੰ। ਸਾਜੇ = ਪੈਦਾ ਕਰਦਾ ਹੈ, ਬਣਾਉਂਦਾ ਹੈ। ਆਪੇ ਸੋਈ = ਉਹ ਆਪ ਹੀ।ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
 
तूं आदि पुरखु अपर्मपरु करता जी तुधु जेवडु अवरु न कोई ॥
Ŧūʼn āḏ purakẖ aprampar karṯā jī ṯuḏẖ jevad avar na ko▫ī.
You are the Primal Being, the Most Wonderful Creator. There is no other as Great as You.
ਤੂੰ ਪਰਾਪੂਰਬਲੀ ਹਸਤੀ, ਪ੍ਰਮ ਸ਼ੇਸ਼ਟ ਸਿਰਜਨਹਾਰ ਹੈ। ਤੇਰੇ ਜਿੱਡਾ ਵੱਡਾ ਹੋਰ ਕੋਈ ਨਹੀਂ।
ਆਦਿ = ਮੁੱਢ। ਅਪਰੰਪਰੁ = ਅ-ਪਰੰ = ਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਤੁਧੁ ਜੇਵਡੁ = ਤੇਰੇ ਜੇਡਾ, ਤੇਰੇ ਬਰਾਬਰ ਦਾ। ਅਵਰੁ = ਹੋਰ।ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ।
 
तूं जुगु जुगु एको सदा सदा तूं एको जी तूं निहचलु करता सोई ॥
Ŧūʼn jug jug eko saḏā saḏā ṯūʼn eko jī ṯūʼn nihcẖal karṯā so▫ī.
Age after age, You are the One. Forever and ever, You are the One. You never change, O Creator Lord.
ਯੁਗਾਂ ਯੁਗਾਂ ਤੋਂ ਤੂੰ ਇੰਨ ਬਿੰਨ ਉਹੀ ਹੈ। ਹਮੇਸ਼ਾਂ ਤੇ ਹਮੇਸ਼ਾਂ ਤੂੰ ਐਨ ਉਹੀ ਹੈ। ਇਹੋ ਜਿਹਾ ਸਦੀਵੀ ਸਥਿਰ ਸਿਰਜਣਹਾਰ ਤੂੰ ਹੈ।
ਜੁਗੁ ਜੁਗੁ = ਹਰੇਕ ਜੁਗੁ ਵਿਚ। ਏਕੋ = ਇਕ ਆਪ ਹੀ। ਨਿਹਚਲੁ = ਨਾਹ ਹਿੱਲਣ ਵਾਲਾ, ਅਟੱਲ। ਵਰਤੈ = ਹੁੰਦਾ ਹੈ।ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ।
 
तूं करता सचिआरु मैडा सांई ॥
Ŧūʼn karṯā sacẖiār maidā sāʼn▫ī.
You are the True Creator, my Lord and Master.
ਹੇ ਵਾਹਿਗੁਰੂ! ਤੂੰ ਸੱਚਾ ਸਿਰਜਣਹਾਰ, ਮੇਰਾ ਮਾਲਕ ਹੈਂ।
ਸਚਿਆਰੁ = {ਸਚ-ਆਲਯ} ਥਿਰਤਾ ਦਾ ਘਰ, ਸਦਾ ਕਾਇਮ ਰਹਿਣ ਵਾਲਾ। ਮੈਡਾ = ਮੇਰਾ। ਸਾਂਈ = ਖਸਮ, ਮਾਲਕ।(ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ ਖਸਮ ਹੈਂ।
 
तू आपे करता तेरा कीआ सभु होइ ॥
Ŧū āpe karṯā ṯerā kī▫ā sabẖ ho▫e.
You Yourself are the Creator. Everything that happens is by Your Doing.
ਤੂੰ ਆਪ ਹੀ ਰਚਨਹਾਰ ਹੈਂ ਅਤੇ ਤੇਰੇ ਕਾਰਨ ਦੁਆਰਾ ਹੀ ਹਰ ਸ਼ੈ ਹੁੰਦੀ ਹੈ।
ਆਪੇ = ਆਪ ਹੀ। ਕੀਆ = ਕੀਤਾ ਹੋਇਆ। ਸਭੁ = ਹਰੇਕ ਕੰਮ।(ਹੇ ਪ੍ਰਭੂ!) ਤੂੰ ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈਂ, ਸਭ ਕੁਝ ਤੇਰਾ ਕੀਤਾ ਹੀ ਹੁੰਦਾ ਹੈ।
 
रस कस आपु सलाहणा ए करम मेरे करतार ॥१॥
Ras kas āp salāhṇā e karam mere karṯār. ||1||
I am caught in these tastes and flavors, and in self-conceited praise. These are my actions, O my Creator! ||1||
ਜਿਹੋ ਜਿਹਿਆਂ ਪਾਪਾਂ, ਮਿੱਠੇ ਤੇ ਸਲੂਣੇ ਸੁਆਦਾ ਅਤੇ ਸਵੈ-ਵਡਿਆਈ ਅੰਦਰ, ਮੈਂ ਖਪਤ ਹੋਇਆ ਹੋਇਆ ਹਾਂ। ਇਹ ਹਨ ਮੇਰੀਆਂ ਕਰਤੂਤਾਂ, ਹੇ ਮੇਰੇ ਸਿਰਜਣਹਾਰ।
ਰਸ ਕਸ = ਚਸਕੇ। ਆਪੁ ਸਲਾਹਣਾ = ਆਪਣੇ ਆਪ ਨੂੰ ਵਡਿਆਉਣਾ। ਏ = ਇਹ।੧।ਮੈਨੂੰ ਕਈ ਚਸਕੇ ਹਨ, ਮੈਂ ਆਪਣੇ ਆਪ ਨੂੰ ਵਡਿਆਉਂਦਾ ਹਾਂ। ਹੇ ਮੇਰੇ ਕਰਤਾਰ! ਮੇਰੀਆਂ ਤਾਂ ਇਹ ਕਰਤੂਤਾਂ ਹਨ ॥੧॥
 
करता सभु को तेरै जोरि ॥
Karṯā sabẖ ko ṯerai jor.
O Creator Lord, all are in Your Power.
ਹੇ ਮੇਰੇ ਕਰਤਾਰ! ਸਾਰੇ ਤੇਰੇ ਵੱਸ ਵਿੱਚ ਹਨ।
ਕਰਤਾ = ਹੇ ਕਰਤਾਰ! ਸਭੁ ਕੋ = ਹਰੇਕ ਜੀਵ। ਤੇਰੈ ਜੋਰਿ = ਤੇਰੇ ਜ਼ੋਰ ਵਿਚ, ਤੇਰੇ ਹੁਕਮ ਵਿਚ।ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ)।
 
भी करतारहु डरणा ॥१॥ रहाउ ॥
Bẖī karṯārahu darṇā. ||1|| rahā▫o.
so live in the Fear of God the Creator. ||1||Pause||
ਤਾਹਮ, ਸਾਜਣ-ਹਾਰ ਦੇ ਭੈ ਅੰਦਰ ਰਹੁ। ਠਹਿਰਾਉ।
ਭੀ = ਤਾਂ ਤੇ। ਕਰਤਾਰਹੁ = ਕਰਤਾਰ ਤੋਂ।੧।ਤਾਂ ਤੇ ਰੱਬ ਤੋਂ ਹੀ ਡਰਨਾ ਚਾਹੀਦਾ ਹੈ (ਰੱਬ ਦੇ ਡਰ ਵਿਚ ਰਹਿਣਾ ਹੀ ਫਬਦਾ ਹੈ। ਭਾਵ, ਰੱਬ ਦੇ ਡਰ ਵਿਚ ਰਿਹਾਂ ਹੀ ਮੌਤ ਦਾ ਡਰ ਦੂਰ ਹੋ ਸਕਦਾ ਹੈ) ॥੧॥ ਰਹਾਉ॥
 
धाणक रूपि रहा करतार ॥१॥
Ḏẖāṇak rūp rahā karṯār. ||1||
I live as a wild hunter, O Creator! ||1||
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੈ ਸਿਰਜਣਹਾਰ!
ਧਾਣਕ = ਸਾਂਹਸੀ। ਰੂਪਿ = ਰੂਪ ਵਾਲਾ, ਵੇਸ ਵਾਲਾ।੧।ਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਰਹਿੰਦਾ ਹਾਂ ॥੧॥
 
धाणक रूपि रहा करतार ॥२॥
Ḏẖāṇak rūp rahā karṯār. ||2||
I live as a wild hunter, O Creator! ||2||
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!
xxxਹੇ ਕਰਤਾਰ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ ॥੨॥
 
धाणक रूपि रहा करतार ॥३॥
Ḏẖāṇak rūp rahā karṯār. ||3||
I live as a wild hunter, O Creator! ||3||
ਮੈਂ ਸ਼ਿਕਾਰੀ ਦੇ ਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!
xxxਹੇ ਕਰਤਾਰ! ਮੈਂ ਸਾਂਹਸੀਆਂ ਵਾਲਾ ਰੂਪ ਧਾਰੀ ਬੈਠਾ ਹਾਂ ॥੩॥
 
धाणक रूपि रहा करतार ॥४॥२९॥
Ḏẖāṇak rūp rahā karṯār. ||4||29||
I live as a wild hunter, O Creator! ||4||29||
ਮੈਂ ਸ਼ਿਕਾਰੀ ਦੇ ਸਰੂਪ ਵਿੱਚ ਰਹਿੰਦਾ ਹਾਂ, ਹੇ ਸਿਰਜਣਹਾਰ!
xxxਹੇ ਕਰਤਾਰ! ਮੈਂ ਤਾਂ ਸਾਂਹਸੀ-ਰੂਪ ਵਿਚ ਜੀਵਨ ਬਤੀਤ ਕਰ ਰਿਹਾ ਹਾਂ ॥੪॥੨੯॥
 
गुरमुखि सदा धिआईऐ एकु नामु करतारु ॥
Gurmukẖ saḏā ḏẖi▫ā▫ī▫ai ek nām karṯār.
The Gurmukh meditates forever on the Name of the One Creator Lord.
ਗੁਰੂ-ਪਿਆਰਾ ਹਮੇਸ਼ਾਂ ਇਕ ਸਿਰਜਣਹਾਰ ਦੇ ਨਾਮ ਦਾ ਆਰਾਧਨ ਕਰਦਾ ਹੈ।
xxxਗੁਰੂ ਦੀ ਸਰਨ ਪੈ ਕੇ ਸਦਾ ਕਰਤਾਰ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ।
 
गुर परसादी मिलि रहै सचु नामु करतारु ॥३॥
Gur parsādī mil rahai sacẖ nām karṯār. ||3||
By Guru's Grace, one remains blended with the True Name of the Creator. ||3||
ਗੁਰਾਂ ਦੀ ਦਇਆ ਦੁਆਰ ਉਹ ਸਿਰਜਣਹਾਰ ਦੇ ਸੱਚੇ ਨਾਮ ਅੰਦਰ ਲੀਨ ਹੋਇਆ ਰਹਿੰਦਾ ਹੈ।
ਮਿਲਿ ਰਹੈ = ਜੁੜਿਆ ਰਹੇ।੩।ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ ॥੩॥
 
हउमै करता जगु मुआ गुर बिनु घोर अंधारु ॥
Ha▫umai karṯā jag mu▫ā gur bin gẖor anḏẖār.
Engrossed in egotism, the world perishes. Without the Guru, there is utter darkness.
ਮੈਂ ਵਿੱਚ ਖ਼ਚਤ ਹੋਇਆ ਹੋਇਆ ਜਹਾਨ ਮਰ ਰਿਹਾ ਹੈ। ਗੁਰਾਂ ਦੇ ਬਗੈਰ ਅੰਨ੍ਹੇਰ ਘੁੱਪ ਹੈ।
ਮੁਆ = ਆਤਮਕ ਮੌਤ ਸਹੇੜਦਾ ਹੈ। ਘੋਰ ਅੰਧਾਰੁ = ਘੁੱਪ ਹਨੇਰਾ।ਜਗਤ 'ਮੈਂ ਮੈਂ' ਕਰਦਾ ਹੀ (ਭਾਵ, 'ਮੈਂ ਵੱਡਾ ਹਾਂ ਮੈਂ ਵੱਡਾ ਹਾਂ' ਇਸ ਅਹੰਕਾਰ ਵਿਚ) ਆਤਮਕ ਮੌਤ ਸਹੇੜ ਲੈਂਦਾ ਹੈ, ਗੁਰੂ ਦੀ ਸਰਨ ਤੋਂ ਵਾਂਜੇ ਰਹਿ ਕੇ (ਇਸ ਦੇ ਵਾਸਤੇ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ।
 
आपे कारणु करता करे स्रिसटि देखै आपि उपाइ ॥
Āpe kāraṇ karṯā kare sarisat ḏekẖai āp upā▫e.
The Creator Himself created the Creation; He produced the Universe, and He Himself watches over it.
ਉਹ ਆਪ ਹੀ ਕਾਰਯ ਦਾ ਸਾਧਨ ਤੇ ਰਚਨਹਾਰ ਰਚਦਾ ਹੈ ਅਤੇ ਜਗਤ ਨੂੰ ਸਾਜ ਕੇ ਆਪੇ ਹੀ ਇਸ ਨੂੰ ਵੇਖਦਾ ਹੈ।
ਆਪੇ = ਆਪਿ ਹੀ। ਕਾਰਣੁ = ਮੂਲ। ਦੇਖੈ = ਸੰਭਾਲ ਕਰਦਾ ਹੈ। ਉਪਾਇ = ਪੈਦਾ ਕਰ ਕੇ।ਕਰਤਾਰ ਆਪ ਹੀ (ਜਗਤ ਦਾ) ਮੂਲ ਰਚਦਾ ਹੈ ਤੇ ਫਿਰ ਜਗਤ ਪੈਦਾ ਕਰ ਕੇ ਆਪ (ਹੀ) ਉਸ ਦੀ ਸੰਭਾਲ ਕਰਦਾ ਹੈ।
 
गुरमुखि सचै सबदि रते आपि मेले करतारि ॥२॥
Gurmukẖ sacẖai sabaḏ raṯe āp mele karṯār. ||2||
those Gurmukhs are attuned to the True Word of the Shabad; the Creator unites them with Himself. ||2||
ਉਹ ਪੁਰਸ਼ ਜੋ ਗੁਰਾਂ-ਦੁਆਰਾ ਸੱਚੇ ਸ਼ਬਦ ਨਾਲ ਰੰਗੇ ਹੋਏ ਹਨ, ਉਨ੍ਹਾਂ ਨੂੰ ਸਿਰਜਣਹਾਰ ਆਪਣੇ ਨਾਲ ਮਿਲਾ ਲੈਂਦਾ ਹੈ।
ਕਰਤਾਰਿ = ਕਰਤਾਰ ਨੇ।੨।ਜਿਨ੍ਹਾਂ ਨੂੰ ਕਰਤਾਰ ਨੇ ਆਪ ਹੀ (ਗੁਰੂ-ਚਰਨਾਂ ਵਿਚ) ਜੋੜਿਆ ਹੈ ਉਹ ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ ॥੨॥
 
करता चिति न आवई मनमुख अंध गवार ॥१॥
Karṯā cẖiṯ na āvī manmukẖ anḏẖ gavār. ||1||
The Creator does not come into the mind of the blind, idiotic, self-willed manmukh. ||1||
ਅੰਨ੍ਹਾਂ, ਬੁਧੂ, ਪ੍ਰਤੀਕੂਲ ਪੁਰਸ਼ ਕਰਤਾਰ ਨੂੰ ਚੇਤੇ ਨਹੀਂ ਕਰਦਾ।
ਚਿਤਿ = (ਤੇਰੇ) ਚਿੱਤ ਵਿਚ। ਆਵਈ = ਆਵਏ, ਆਵੈ, ਆਉਂਦਾ। ਮਨਮੁਖ = ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ! ਅੰਧ = ਹੇ ਅੰਨ੍ਹੇ! ਗਵਾਰ = ਹੇ ਮੂਰਖ!।੧।ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ! ਤੈਨੂੰ ਕਰਤਾਰ ਚੇਤੇ ਹੀ ਨਹੀਂ ਰਿਹਾ ॥੧॥
 
तिसु सरणाई सदा सुखु पारब्रहमु करतारु ॥१॥
Ŧis sarṇā▫ī saḏā sukẖ pārbarahm karṯār. ||1||
In His Sanctuary there is eternal peace. He is the Supreme Lord God, the Creator. ||1||
ਉਸ ਦੀ ਪਨਾਹ ਅੰਦਰ ਸਦੀਵੀ-ਆਰਾਮ ਹੈ। ਉਹ ਸ਼ਰੋਮਣੀ-ਸਾਹਿਬ ਸਿਰਜਣਹਾਰ ਹੈ।
xxxਉਹ ਪਾਰਬ੍ਰਹਮ ਕਰਤਾਰ (ਹੀ ਸਹਾਰਾ ਹੈ) ਉਸ ਦੀ ਸਰਨ ਪਿਆਂ ਸਦਾ ਸੁਖ ਮਿਲਦਾ ਹੈ ॥੧॥