Sri Guru Granth Sahib Ji

Search ਕਹਾ in Gurmukhi

कुदरति कवण कहा वीचारु ॥
Kuḏraṯ kavaṇ kahā vīcẖār.
How can Your Creative Potency be described?
ਤੈਨੂੰ ਜਾਂ ਤੇਰੇ ਇਲਮ ਨੂੰ ਬਿਆਨ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਹੈ?
ਕੁਦਰਤਿ = ਤਾਕਤ, ਸਮਰਥਾ। ਕਵਣ = ਕਿਹੜੀ, ਕੀਹ। ਕੁਦਰਤਿ ਕਵਣ = ਕੀਹ ਸਮਰੱਥਾ? ('ਕੁਦਰਤਿ' ਸ਼ਬਦ ਇਸਤ੍ਰੀ ਲਿੰਗ ਹੈ। ਸੋ ਇਹ 'ਕੁਦਰਤਿ' ਦਾ ਵਿਸ਼ਸ਼ੇਣ ਹੈ।) ਕਹਾ = ਮੈਂ ਆਖਾਂ। ਕਹਾ ਵਿਚਾਰੁ = ਮੈਂ ਵਿਚਾਰ ਕਰ ਸਕਾਂ।(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?
 
कुदरति कवण कहा वीचारु ॥
Kuḏraṯ kavaṇ kahā vīcẖār.
How can Your Creative Potency be described?
ਤੈਨੂੰ ਜਾਂ ਤੇਰੇ ਇਲਮ ਨੂੰ ਬਿਆਨ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਹੈ?
xxxਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।
 
कुदरति कवण कहा वीचारु ॥
Kuḏraṯ kavaṇ kahā vīcẖār.
How can I describe Your Creative Power?
ਤੈਨੂੰ ਜਾਂ ਤੇਰੇ ਇਲਮ ਨੂੰ ਬਿਆਨ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਹੈ?
xxxਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ?
 
मिलि कै करह कहाणीआ सम्रथ कंत कीआह ॥
Mil kai karah kahāṇī▫ā samrath kanṯ kī▫āh.
Let's join together, and tell stories of our All-powerful Husband Lord.
ਇਕੱਠੀਆਂ ਹੋ ਕੇ ਆਓ ਆਪਾਂ ਆਪਣੇ ਸਰਬ ਸ਼ਕਤੀ-ਮਾਨ ਭਰਤੇ ਦੀਆਂ ਬਾਤਾਂ ਪਾਈਏ।
ਕਰਹ = ਆਓ ਅਸੀਂ ਕਰੀਏ। ਸੰਮ੍ਰਥ = ਸਭ ਤਾਕਤਾਂ ਵਾਲਾ।ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ।
 
कीता कहा करे मनि मानु ॥
Kīṯā kahā kare man mān.
Why should the created beings feel pride in their minds?
ਰਚਿਆ ਹੋਇਆ ਆਪਣੇ ਚਿੱਤ ਅੰਦਰ ਹੰਕਾਰ ਕਿਉਂ ਕਰੇਂ?
ਕੀਤਾ = ਪੈਦਾ ਕੀਤਾ ਹੋਇਆ ਜੀਵ। ਮਨਿ = ਮਨ ਵਿਚ। ਕਹਾ ਮਾਨੁ ਕਰੇ = ਕੀਹ ਮਾਣ ਕਰ ਸਕਦਾ ਹੈ?ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ?
 
आपणै मनि चिति कहै कहाए बिनु गुर आपु न जाई ॥
Āpṇai man cẖiṯ kahai kahā▫e bin gur āp na jā▫ī.
Within your conscious mind, you may say anything, but without the Guru, selfishness is not removed.
ਆਪਣੇ ਦਿਲ ਦੇ ਦਿਲ ਅੰਦਰ ਇਨਸਾਨ ਕੁਝ ਪਿਆ ਆਖੇ ਜਾ ਅਖਵਾਵੇ, ਪ੍ਰੰਤੂ ਗੁਰਾਂ ਦੇ ਬਾਝੋਂ ਸਵੈ-ਹੰਗਤਾ ਦੂਰ ਨਹੀਂ ਹੁੰਦੀ।
ਮਨਿ = ਮਨ ਵਿਚ। ਆਪੁ = ਆਪਾ-ਭਾਵ, ਹਉਮੈ।ਆਪਣੇ ਮਨ ਵਿਚ ਆਪਣੇ ਚਿੱਤ ਵਿਚ ਬੇਸ਼ੱਕ ਜੀਵ ਪਿਆ ਆਖੇ, ਦੂਜਿਆਂ ਪਾਸੋਂ ਭੀ ਅਖਵਾਏ (ਕਿ ਮੇਰੇ ਅੰਦਰ ਹਉਮੈ ਅਹੰਕਾਰ ਨਹੀਂ ਹੈ) ਪਰ ਇਹ ਹਉਮੈ ਅਹੰਕਾਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਦੂਰ ਨਹੀਂ ਹੋ ਸਕਦਾ।
 
जिचरु वसिआ कंतु घरि जीउ जीउ सभि कहाति ॥
Jicẖar vasi▫ā kanṯ gẖar jī▫o jī▫o sabẖ kahāṯ.
As long as the soul-husband dwells in the body-house, everyone greets you with respect.
ਜਦ ਤੋੜੀ ਭਉਰ ਭਰਤਾ ਦੇਹਿ-ਗ੍ਰਹਿ ਅੰਦਰ ਰਹਿੰਦਾ ਹੈ, ਹਰ ਜਣਾ ਆਖਦਾ ਹੈ "ਜੀ ਹਜ਼ੂਰ"।
ਘਰਿ = ਘਰ ਵਿਚ। ਕੰਤੁ = ਖਸਮ, ਜੀਵਾਤਮਾ। ਜੀਉ ਜੀਉ = ਜੀ ਜੀ, ਆਦਰ ਦੇ ਬਚਨ।ਹੇ ਕਾਂਇਆਂ! ਜਿਤਨਾ ਚਿਰ ਤੇਰਾ ਖਸਮ (ਜੀਵਾਤਮਾ ਤੇਰੇ) ਘਰ ਵਿਚ ਵੱਸਦਾ ਹੈ, ਸਾਰੇ ਲੋਕ ਤੈਨੂੰ 'ਜੀ ਜੀ' ਆਖਦੇ ਹਨ (ਸਾਰੇ ਤੇਰਾ ਆਦਰ ਕਰਦੇ ਹਨ)।
 
कहन कहावन इहु कीरति करला ॥
Kahan kahāvan ih kīraṯ karlā.
People talk on and on about Him; they consider this to be praise of God.
ਲੋਕੀਂ ਉਸ ਬਾਰੇ ਆਖਦੇ ਤੇ ਅਖਾਉਂਦੇ ਹਨ ਅਤੇ ਇਸ ਨੂੰ ਵਾਹਿਗੁਰੂ ਦੀ ਸਿਫ਼ਤ ਬਣਾਉਂਦੇ (ਖਿਆਲ ਕਰਦੇ) ਹਨ।
ਕੀਰਤਿ = ਸੋਭਾ, ਵਡਿਆਈ। ਕਰਲਾ = ਰਸਤਾ।(ਗਿਆਨ ਆਦਿਕ ਦੀਆਂ ਗੱਲਾਂ ਨਿਰੀਆਂ) ਆਖਣੀਆਂ ਜਾਂ ਅਖਵਾਣੀਆਂ-ਇਹ ਰਸਤਾ ਹੈ ਦੁਨੀਆ ਤੋਂ ਸੋਭਾ ਖੱਟਣ ਦਾ।
 
सुहेला कहनु कहावनु ॥
Suhelā kahan kahāvan.
It is easy to speak and talk,
ਸੁਖੱਲਾ ਹੈ ਆਖਣਾ ਤੇ ਅਖਵਾਉਣਾ।
ਸੁਹੇਲਾ = ਸੌਖਾ।(ਇਹ) ਆਖਣਾ ਅਖਵਾਣਾ ਸੌਖਾ ਹੈ (ਕਿ ਅਸੀਂ ਤੇਰਾ ਭਾਣਾ ਮੰਨਦੇ ਹਾਂ)
 
गिआनु धिआनु धुनि जाणीऐ अकथु कहावै सोइ ॥
Gi▫ān ḏẖi▫ān ḏẖun jāṇī▫ai akath kahāvai so▫e.
Know that from the vibration of the Word, we obtain spiritual wisdom and meditation. Through it, we speak the Unspoken.
ਜਾਣ ਲੈ ਕਿ ਗੁਰਾਂ ਦੇ ਬਚਨ ਦੁਆਰਾ ਈਸ਼ਵਰੀ ਗਿਆਤ ਤੇ ਸਿਮਰਨ ਪਰਾਪਤ ਹੁੰਦੇ ਹਨ ਅਤੇ ਉਹ ਬੰਦੇ ਕੋਲੋ ਅਕਹਿ ਹਰੀ ਨੂੰ ਵਰਨਣ ਕਰਵਾ ਦਿੰਦੇ ਹਨ।
ਕਹਾਵੈ = ਸਿਮਰਨ ਕਰਾਂਦਾ ਹੈ। ਸੋਇ = ਉਹ ਗੁਰੂ ਹੀ।ਪਰਮਾਤਮਾ ਨਾਲ ਡੂੰਘੀ ਸਾਂਝ ਪਾਉਣੀ, ਪਰਮਾਤਮਾ ਦੀ ਯਾਦ ਵਿਚ ਸੁਰਤ ਜੋੜਨੀ, ਪਰਮਾਤਮਾ ਦੇ ਚਰਨਾਂ ਵਿਚ ਲਿਵ ਲਾਉਣੀ-(ਗੁਰੂ ਦੀ ਰਾਹੀਂ ਹੀ) ਇਹ ਸਮਝ ਆਉਂਦੀ ਹੈ। ਗੁਰੂ ਹੀ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਨਹੀਂ ਹੋ ਸਕਦੇ।
 
महर मलूक कहाईऐ राजा राउ कि खानु ॥
Mahar malūk kahā▫ī▫ai rājā rā▫o kė kẖān.
He may be called a chief, an emperor, a king, a governor or a lord;
ਉਹ ਸਰਦਾਰ, ਮਹਾਰਾਜਾ, ਪਾਤਸ਼ਾਹ, ਸੂਬਾ, ਜਾਂ ਮਨਸਬਦਾਰ ਕਹਿ ਕੇ ਸਦਿਆ ਜਾਂਦਾ ਹੋਵੇ।
ਮਹਰ = ਚੌਧਰੀ, ਸਰਦਾਰ। ਮਲੂਕ = ਬਾਦਸ਼ਾਹ। ਰਾਉ = ਰਾਜਾ। ਕਿ = ਜਾਂ।ਸਰਦਾਰ, ਬਾਦਸ਼ਾਹ, ਰਾਜਾ, ਰਾਉ ਜਾਂ ਖ਼ਾਨ ਅਖਵਾਈਦਾ ਹੈ।
 
आपणै मनि चिति कहै कहाए बिनु गुर आपु न जाई ॥
Āpṇai man cẖiṯ kahai kahā▫e bin gur āp na jā▫ī.
Within your own conscious mind, you may say anything, but without the Guru, selfishness and conceit are not eradicated.
ਗੁਰਾਂ ਦੇ ਬਾਝੋਂ ਸਵੈ-ਹੰਗਤਾ ਦੂਰ ਨਹੀਂ ਹੁੰਦੀ। ਆਪਣੇ ਰਿਦੇ ਤੇ ਦਿਲ ਅੰਦਰ ਬੰਦਾ ਕੁਛ ਪਿਆ ਆਖੇ ਤੇ ਅਖਵਾਵੇ।
ਚਿਤਿ = ਚਿੱਤ ਵਿਚ। ਕਹੈ = ਆਖਦਾ ਹੈ। ਆਪੁ = ਆਪਾ-ਭਾਵ।(ਬੇਸ਼ਕ ਕੋਈ ਮਨੁੱਖ) ਆਪਣੇ ਮਨ ਵਿਚ ਆਪਣੇ ਚਿੱਤ ਵਿਚ (ਇਹ) ਆਖੇ (ਕਿ ਮੈਂ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ, ਹੋਰਨਾਂ ਪਾਸੋਂ ਭੀ ਇਹ ਅਖਵਾ ਲਏ (ਕਿ ਇਸ ਨੇ ਆਪਾ-ਭਾਵ ਦੂਰ ਕਰ ਲਿਆ ਹੈ, ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਾ-ਭਾਵ ਦੂਰ ਨਹੀਂ ਹੁੰਦਾ।
 
एको सेवनि एकु अराधहि गुरमुखि अकथ कहाणी ॥६॥
Ėko sevan ek arāḏẖėh gurmukẖ akath kahāṇī. ||6||
They serve the One; they worship and adore the One. The Gurmukhs speak the Unspoken Speech. ||6||
ਕੇਵਲ ਇਕ (ਵਾਹਿਗੁਰੂ) ਦੀ ਉਹ ਟਹਿਲ ਕਮਾਉਂਦੇ ਹਨ ਤੇ ਇਕੋ ਦਾ ਹੀ ਉਹ ਸਿਮਰਨ ਕਰਦੇ ਹਨ। ਅਕਹਿ ਹੈ ਕਥਾ ਗੁਰਾਂ ਦੇ ਸੱਚੇ ਸਿੱਖਾਂ ਦੀ।
ਸੇਵਨਿ = ਸੇਂਵਦੇ ਹਨ, ਸਿਮਰਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਕਥ = ਉਸ ਪਰਮਾਤਮਾ ਦੀ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ॥੬॥ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਇਕ ਪਰਮਾਤਮਾ ਦਾ ਹੀ ਸਿਮਰਨ ਕਰਦੇ ਹਨ। ਪਰਮਾਤਮਾ ਦਾ ਹੀ ਆਰਾਧਨ ਕਰਦੇ ਹਨ, ਤੇ ਉਸ ਪਰਮਾਤਮਾ ਦੀਆਂ ਹੀ ਕਥਾ-ਕਹਾਣੀਆਂ ਕਰਦੇ ਹਨ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ ॥੬॥
 
घाटि न किन ही कहाइआ ॥
Gẖāt na kin hī kahā▫i▫ā.
Of these, no one admits to any deficiency;
ਕੋਈ ਭੀ ਆਪਣੇ ਆਪ ਨੂੰ ਘੱਟ ਨਹੀਂ ਆਖਦਾ।
ਘਾਟਿ = ਘੱਟ, ਮਾੜਾ। ਕਿਨ ਹੀ = ਕਿਨਿ ਹੀ, ਕਿਸੇ ਨੇ ਭੀ।(ਇਹਨਾਂ ਵਿਚੋਂ) ਕਿਸੇ ਨੇ ਭੀ ਆਪਣੇ ਆਪ ਨੂੰ (ਕਿਸੇ ਹੋਰ ਨਾਲੋਂ) ਘੱਟ ਨਹੀਂ ਅਖਵਾਇਆ।
 
आपहु जे को भला कहाए ॥
Āphu je ko bẖalā kahā▫e.
You may call yourself good;
ਕੋਈ ਜਣਾ ਆਪਣੇ ਆਪ ਨੂੰ ਬੇਸ਼ਕ ਚੰਗਾ ਆਖੇ,
xxx(ਜਾਤੀ ਜਾਂ ਵਡਿਆਈ ਦੇ ਆਸਰੇ) ਜੇ ਕੋਈ ਜੀਵ ਆਪਣੇ ਆਪ ਨੂੰ ਚੰਗਾ ਅਖਵਾਏ (ਤਾਂ ਉਹ ਚੰਗਾ ਨਹੀਂ ਬਣ ਜਾਂਦਾ)।
 
अंतरि कपटु भगउती कहाए ॥
Anṯar kapat bẖag▫uṯī kahā▫e.
He is full of deceit, and yet he calls himself a devotee of Bhagaautee.
ਉਸ ਦੇ ਹਿਰਦੇ ਅੰਦਰ ਛਲ ਫ਼ਰੇਬ ਹੈ ਅਤੇ ਉਹ ਆਪਣੇ ਆਪ ਨੂੰ ਸੱਚਾ ਭਗਤ ਅਖਵਾਉਂਦਾ ਹੈ।
ਕਪਟੁ = ਖੋਟ।ਜੋ ਮਨੁੱਖ ਹਿਰਦੇ ਵਿਚ ਖੋਟ ਰੱਖੇ (ਪਰ ਆਪਣੇ ਆਪ ਨੂੰ) ਭਗਉਤੀ (ਸੱਚਾ ਭਗਤ) ਅਖਵਾਏ,
 
गुरमुखि बूझै अकथु कहावै ॥
Gurmukẖ būjẖai akath kahāvai.
The Gurmukhs understand and describe the Indescribable.
ਗੁਰਾਂ ਦੇ ਰਾਹੀਂ ਬੰਦਾ, ਸੁਆਮੀ ਨੂੰ ਅਨੁਭਵ ਕਰਦਾ ਅਤੇ ਨਾਂ-ਬਿਆਨ ਹੋਣ ਵਾਲੇ ਪੁਰਖ ਨੂੰ ਬਿਆਨ ਕਰਦਾ ਹੈ।
ਅਕਥੁ = ਜਿਸ ਦੇ ਗੁਣ ਬਿਆਨ ਨ ਹੋ ਸਕਣ।ਗੁਰੂ ਦੀ ਸਰਨ ਪਿਆਂ ਮਨੁੱਖ ਬੇਅੰਤ ਗੁਣਾਂ ਵਾਲੇ ਪ੍ਰਭੂ (ਦੇ ਗੁਣਾਂ) ਨੂੰ ਸਮਝਦਾ ਹੈ, (ਹੋਰਨਾਂ) ਨੂੰ ਸਿਫ਼ਤ-ਸਾਲਾਹ ਵਾਸਤੇ ਪ੍ਰੇਰਦਾ ਹੈ।
 
सभु को तेरा भगतु कहाए ॥
Sabẖ ko ṯerā bẖagaṯ kahā▫e.
All call themselves Your devotees,
ਹਰ ਜਣਾ ਆਪਦੇ ਆਪ ਨੂੰ ਤੇਰਾ ਉਪਾਸ਼ਕ ਅਖਵਾਉਂਦਾ ਹੈ।
ਸਭੁ ਕੋ = ਹਰੇਕ ਜੀਵ। ਭਗਤ = {ਲਫ਼ਜ਼ 'ਭਗਤੁ' ਇਕ-ਵਚਨ ਹੈ, ਲਫ਼ਜ਼ 'ਭਗਤ' ਬਹੁ-ਵਚਨ ਹੈ'}।(ਹੇ ਪ੍ਰਭੂ! ਉਂਞ ਤਾਂ) ਹਰੇਕ ਮਨੁੱਖ ਤੇਰਾ ਭਗਤ ਅਖਵਾਂਦਾ ਹੈ,
 
मनमुख पड़हि पंडित कहावहि ॥
Manmukẖ paṛėh pandiṯ kahāvėh.
The self-willed manmukhs read and recite; they are called Pandits-spiritual scholars.
ਮਨਮਤੀਆਂ ਪੜ੍ਹਦਾ, ਵਾਚਦਾ ਹੈ ਤੇ ਪੰਡਤ ਆਖਿਆ ਜਾਂਦਾ ਹੈ।
ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪੜਹਿ = ਪੜ੍ਹਦੇ ਹਨ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਵੇਦ ਆਦਿਕ ਧਰਮ ਪੁਸਤਕਾਂ) ਪੜ੍ਹਦੇ ਹਨ (ਤੇ ਇਸ ਕਾਰਨ ਆਪਣੇ ਆਪ ਨੂੰ) ਪੰਡਿਤ ਵਿਦਵਾਨ ਅਖਵਾਂਦੇ ਹਨ।
 
कउण करम कउण निहकरमा कउणु सु कहै कहाए जीउ ॥२॥
Ka▫uṇ karam ka▫uṇ nihkarmā ka▫uṇ so kahai kahā▫e jī▫o. ||2||
Who is subject to karma, and who is beyond karma? Who chants the Name, and inspires others to chant it? ||2||
ਕੌਣ ਅਮਲਾਂ ਦੇ ਅਧੀਨ ਹੈ ਅਤੇ ਕੌਣ ਅਮਲਾਂ ਤੋਂ ਉਚੇਰਾ? ਕੌਣ ਸਾਹਿਬ ਦੇ ਨਾਮ ਦਾ ਉਚਾਰਨ ਕਰਦਾ ਤੇ ਹੋਰਨਾਂ ਤੋਂ ਉਚਾਰਨ ਕਰਵਾਉਂਦਾ ਹੈ।
ਕਉਣ ਕਰਮ = (ਸੁਚੱਜੇ) ਕੰਮ ਕਿਹੜੇ ਹਨ? ਨਿਹਕਰਮਾ = ਕਿਰਤ-ਕਾਰ ਕਰਦਾ ਹੋਇਆ ਭੀ ਵਾਸਨਾ-ਰਹਿਤ ॥੨॥ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ? ॥੨॥