Sri Guru Granth Sahib Ji

Search ਕਾ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
हुकमी होवनि आकार हुकमु न कहिआ जाई ॥
Hukmī hovan ākār hukam na kahi▫ā jā▫ī.
By His Command, bodies are created; His Command cannot be described.
ਸਾਈਂ ਦੇ ਅਮਰ ਦੁਆਰਾ ਸਰੀਰ ਬਣਦੇ ਹਨ। ਉਸ ਦਾ ਅਮਰ ਵਰਨਣ ਕੀਤਾ ਨਹੀਂ ਜਾ ਸਕਦਾ।
ਹੁਕਮੀ = ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ।ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।
 
सभना जीआ का इकु दाता सो मै विसरि न जाई ॥५॥
Sabẖnā jī▫ā kā ik ḏāṯā so mai visar na jā▫ī. ||5||
there is only the One, the Giver of all souls. May I never forget Him! ||5||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ।
ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)।ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥
 
सभना जीआ का इकु दाता सो मै विसरि न जाई ॥६॥
Sabẖnā jī▫ā kā ik ḏāṯā so mai visar na jā▫ī. ||6||
there is only the One, the Giver of all souls. May I never forget Him! ||6||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁੱਲੇ।
xxxਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥
 
सुणिऐ धरति धवल आकास ॥
Suṇi▫ai ḏẖaraṯ ḏẖaval ākās.
Listening-the earth, its support and the Akaashic ethers.
ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਨੂੰ ਧਰਤੀ, ਇਸ ਦੇ ਚੁੱਕਣ ਵਾਲੇ ਕਲਪਤ ਬਲਦ ਅਤੇ ਅਸਮਾਨ ਦੀ ਅਸਲੀਅਤ ਦਾ ਪਤਾ ਲੱਗ ਜਾਂਦਾ ਹੈ।
ਧਵਲ = ਬੌਲਦ, ਧਰਤੀ ਦਾ ਆਸਰਾ।ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ,
 
सुणिऐ पोहि न सकै कालु ॥
Suṇi▫ai pohi na sakai kāl.
Listening-Death cannot even touch you.
ਰੱਬ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਮੌਤ ਪ੍ਰਾਨੀ ਲਾਗੇ ਨਹੀਂ ਲੱਗ ਲਗਦੀ (ਅਜ਼ਾਬ ਨਹੀਂ ਦੇ ਸਕਦੀ)।
ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)।
 
सुणिऐ दूख पाप का नासु ॥८॥
Suṇi▫ai ḏūkẖ pāp kā nās. ||8||
Listening-pain and sin are erased. ||8||
ਮਾਲਕ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਕਸ਼ਟ ਤੇ ਕਸਮਲ ਤਬਾਹ ਥੀ ਵੰਞਦੇ (ਤਬਾਹ ਹੋ ਜਾਂਦੇ) ਹਨ।
xxx(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥
 
सुणिऐ दूख पाप का नासु ॥९॥
Suṇi▫ai ḏūkẖ pāp kā nās. ||9||
Listening-pain and sin are erased. ||9||
ਸੁਆਮੀ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਬੀਮਾਰੀ ਤੇ ਗੁਨਾਹ ਦੂਰ ਹੋ ਜਾਂਦੇ ਹਨ।
xxx(ਕਿਉਂਕਿ) ਰੱਬ ਦੀ ਸਿਫ਼ਤ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥
 
सुणिऐ अठसठि का इसनानु ॥
Suṇi▫ai aṯẖsaṯẖ kā isnān.
Listening-take your cleansing bath at the sixty-eight places of pilgrimage.
ਪ੍ਰਭੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਅਠਾਹਠ ਤੀਰਥਾਂ ਉਤੇ ਨ੍ਹਾਉਣ ਦਾ ਫਲ ਪਰਾਪਤ ਹੋ ਜਾਂਦਾ ਹੈ।
ਅਠਸਠਿ = ਅਠਾਹਠ ਤੀਰਥ।ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ)।
 
सुणिऐ दूख पाप का नासु ॥१०॥
Suṇi▫ai ḏūkẖ pāp kā nās. ||10||
Listening-pain and sin are erased. ||10||
ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।
xxx(ਕਿਉਂਕਿ) ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੦॥
 
सुणिऐ दूख पाप का नासु ॥११॥
Suṇi▫ai ḏūkẖ pāp kā nās. ||11||
Listening-pain and sin are erased. ||11||
ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।
xxx(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥
 
कागदि कलम न लिखणहारु ॥
Kāgaḏ kalam na likẖaṇhār.
No paper, no pen, no scribe
ਕੋਈ ਕਾਗਜ਼, ਲੇਖਣੀ ਤੇ ਲਿਖਾਰੀ ਨਹੀਂ,
ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ)।(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,
 
मंने का बहि करनि वीचारु ॥
Manne kā bahi karan vīcẖār.
can record the state of the faithful.
ਜਿਸ ਨਾਲ ਬੈਠ ਕੇ ਰੱਬ ਦੇ ਫਰਮਾਬਰਦਾਰ ਦੀ ਦਸ਼ਾ ਲਿਖੀ ਜਾਂ ਸੋਚੀ ਵਿਚਾਰੀ ਜਾਵੇ।
ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ।(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।
 
पंचा का गुरु एकु धिआनु ॥
Pancẖā kā gur ek ḏẖi▫ān.
The chosen ones meditate single-mindedly on the Guru.
ਚੁਣੇ ਹੋਏ ਕੇਵਲ ਗੁਰੂ ਉਤੇ ਹੀ ਆਪਣੀ ਬਿਰਤੀ ਇਕੱਤਰ ਕਰਦੇ ਹਨ।
ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ।ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ)।
 
धौलु धरमु दइआ का पूतु ॥
Ḏẖoul ḏẖaram ḏa▫i▫ā kā pūṯ.
The mythical bull is Dharma, the son of compassion;
ਕਲਪਤ ਬਲਦ ਦਿਆਲਤਾ ਦਾ ਪੁੱਤਰ ਪਵਿੱਤ੍ਰਤਾ ਹੈ,
ਧੌਲੁ = ਬਲਦ। ਦਇਆ ਕਾ ਪੂਤੁ = ਦਇਆ ਦਾ ਪੁੱਤਰ, ਧਰਮ ਦਇਆ ਤੋਂ ਪੈਦਾ ਹੁੰਦਾ ਹੈ, ਭਾਵ, ਜਿਸ ਹਿਰਦੇ ਵਿਚ ਦਇਆ ਹੈ ਉੱਥੇ ਧਰਮ ਪਰਫੁਲਤ ਹੁੰਦਾ ਹੈ।(ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ)। (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ' ਰੂਪ ਨਿਯਮ ਬਣਾ ਦਿੱਤਾ ਹੈ)।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
ਸਾਈ ਕਾਰ = ਉਹੋ ਕਾਰ, ਉਹੋ ਕੰਮ।ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
तू सदा सलामति निरंकार ॥१६॥
Ŧū saḏā salāmaṯ nirankār. ||16||
You, Eternal and Formless One! ||16||
ਤੂੰ ਸਦੀਵ ਹੀ ਨਵਾਂ ਨਰੋਆਂ ਹੈ, ਹੇ ਸਰੂਪ-ਰਹਿਤ ਪੁਰਖ!
ਸਲਾਮਤਿ = ਥਿਰ, ਅਟੱਲ। ਨਿਰੰਕਾਰ = ਹੇ ਹਰੀ!ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੬॥
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲੱਗਦਾ ਹੈ, ਉਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
तू सदा सलामति निरंकार ॥१७॥
Ŧū saḏā salāmaṯ nirankār. ||17||
You, Eternal and Formless One. ||17||
ਤੂੰ ਸਦੀਵ ਹੀ ਨਵਾਂ ਨਰੋਆ ਹੈ, ਹੇ ਸਰੂਪ-ਰਹਿਤ ਪੁਰਖ!
xxxਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੭॥
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)।