Sri Guru Granth Sahib Ji

Search ਕੀਤਾ in Gurmukhi

थापिआ न जाइ कीता न होइ ॥
Thāpi▫ā na jā▫e kīṯā na ho▫e.
He cannot be established, He cannot be created.
ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ।
ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
 
कीता पसाउ एको कवाउ ॥
Kīṯā pasā▫o eko kavā▫o.
You created the vast expanse of the Universe with One Word!
ਇਕ ਸ਼ਬਦ ਨਾਲ ਤੂੰ ਜਗਤ ਦਾ ਖਿਲਾਰਾ ਕਰ ਦਿਤਾ
ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ।(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,
 
जेता कीता तेता नाउ ॥
Jeṯā kīṯā ṯeṯā nā▫o.
The created universe is the manifestation of Your Name.
ਜਿੰਨੀ ਵੱਡੀ ਹੈ ਤੇਰੀ ਰਚਨਾ, ਓਡੀ ਵੱਡੀ ਹੀ ਹੈ ਤੇਰੀ ਕੀਰਤੀ।
ਜੇਤਾ = ਜਿਤਨਾ। ਕੀਤਾ = ਪੈਦਾ ਕੀਤਾ ਹੋਇਆ ਸੰਸਾਰ। ਜੇਤਾ ਕੀਤਾ = ਇਹ ਸਾਰਾ ਸੰਸਾਰ ਜੋ ਅਕਾਲ ਪੁਰਖ ਨੇ ਪੈਦਾ ਕੀਤਾ ਹੈ। ਤੇਤਾ = ਉਹ ਸਾਰਾ, ਉਤਨਾ ਹੀ। ਨਾਉ = ਨਾਮ, ਰੂਪ, ਸਰੂਪ। ❀ ਨੋਟ: ਅੰਗਰੇਜ਼ੀ ਵਿਚ ਦੋ ਸ਼ਬਦ ਹਨ 'substance' ਤੇ 'property' ਤਿਵੇਂ ਸੰਸਕ੍ਰਿਤ ਵਿਚ ਹਨ 'ਨਾਮ' ਤੇ 'ਗੁਣ' ਜਾਂ 'ਮੂਰਤਿ' ਤੇ 'ਗੁਣ'। ਸੋ 'ਨਾਮ' (ਸਰੂਪ) 'substance' ਹੈ ਤੇ ਗੁਣ 'property' ਹੈ ਜਦੋਂ ਕਿਸੇ ਜੀਵ ਦਾ ਜਾਂ ਕਿਸੇ ਪਦਾਰਥ ਦਾ 'ਨਾਮ' ਰੱਖੀਦਾ ਹੈ, ਇਸ ਦਾ ਭਾਵ ਇਹ ਹੁੰਦਾ ਹੈ ਕਿ ਉਸ ਦਾ ਸਰੂਪ (ਸ਼ਕਲ) ਨੀਯਤ ਕਰੀਦਾ ਹੈ। ਜਦੋਂ ਉਹ ਨਾਮ ਲਈਦਾ ਹੈ, ਉਹ ਹਸਤੀ ਅੱਖਾਂ ਅੱਗੇ ਆ ਜਾਂਦੀ ਹੈ।ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ')।
 
सुणिआ मंनिआ मनि कीता भाउ ॥
Suṇi▫ā mani▫ā man kīṯā bẖā▫o.
Listening and believing with love and humility in your mind,
ਜੇ ਕੋਈ ਦਿਲ ਨਾਲ ਹਰੀ ਨਾਮ ਨੂੰ ਸਰਵਣ ਮੰਨਣ ਅਤੇ ਪ੍ਰੀਤ ਕਰਦਾ ਹੈ,
ਸੁਣਿਆ = (ਜਿਸ ਮਨੁੱਖ ਨੇ) ਅਕਾਲ ਪੁਰਖ ਦਾ ਨਾਮ ਸੁਣ ਲਿਆ ਹੈ।। ਮੰਨਿਆ = (ਜਿਸ ਦਾ ਮਨ ਉਸ ਨਾਮ ਨੂੰ ਸੁਣ ਕੇ) ਮੰਨ ਗਿਆ ਹੈ, ਪਤੀਜ ਗਿਆ ਹੈ। ਮਨਿ = ਮਨ ਵਿਚ। ਭਾਉ ਕੀਤਾ = (ਜਿਸ ਨੇ) ਪ੍ਰੇਮ ਕੀਤਾ ਹੈ।(ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ,
 
वडा साहिबु वडी नाई कीता जा का होवै ॥
vadā sāhib vadī nā▫ī kīṯā jā kā hovai.
Great is the Master, Great is His Name. Whatever happens is according to His Will.
ਵਿਸ਼ਾਲ ਹੈ ਮਾਲਕ ਤੇ ਵਿਸ਼ਾਲ ਉਸ ਦਾ ਨਾਮ ਅਤੇ ਜੋ ਕੁਛ ਉਹ ਕਰਦਾ ਹੈ, ਉਹੀ ਹੁੰਦਾ ਹੈ।
ਸਾਹਿਬੁ = ਮਾਲਕ, ਅਕਾਲ ਪੁਰਖ। ਨਾਈ = ਵਡਿਆਈ। ਜਾ ਕਾ = ਜਿਸ (ਅਕਾਲ ਪੁਰਖ) ਦਾ। ਕੀਤਾ ਜਾ ਕਾ ਹੋਵੈ = ਜਿਸ ਹਰੀ ਦਾ ਸਭ ਕੁਝ ਕੀਤਾ ਹੁੰਦਾ ਹੈ।ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।
 
अंतु न जापै कीता आकारु ॥
Anṯ na jāpai kīṯā ākār.
The limits of the created universe cannot be perceived.
ਉਸਦੀ ਰਚੀ ਹੋਈ ਰਚਨਾ ਦਾ ਓੜਕ ਮਲੂਮ ਨਹੀਂ ਹੁੰਦਾ।
ਕੀਤਾ = ਬਣਾਇਆ ਹੋਇਆ। ਆਕਾਰੁ = ਇਹ ਜਗਤ ਜੋ ਦਿੱਸ ਰਿਹਾ ਹੈ।ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਹੀ ਅੰਤ ਨਹੀਂ ਪਾਇਆ ਜਾਂਦਾ।
 
करि करि वेखै कीता आपणा जिव तिस दी वडिआई ॥
Kar kar vekẖai kīṯā āpṇā jiv ṯis ḏī vadi▫ā▫ī.
Having created the creation, He watches over it Himself, by His Greatness.
ਰਚਨਾ ਨੂੰ ਰੱਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੇ ਕੀਤੇ ਕੰਮ ਨੂੰ ਦੇਖਦਾ ਹੈ।
ਵੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਵ = ਜਿਵੇਂ। ਵਡਿਆਈ = ਰਜ਼ਾ।ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।
 
करि करि देखै कीता आपणा जिउ तिस दी वडिआई ॥
Kar kar ḏekẖai kīṯā āpṇā ji▫o ṯis ḏī vadi▫ā▫ī.
Having created the creation, He watches over it Himself, by His Greatness.
ਰਚਨਾ ਨੂੰ ਰਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੀ ਕੀਤੀ ਹੋਈ ਕਾਰੀਗਰੀ ਦੇਖਦਾ ਹੈ।
ਕਰਿ ਕਰਿ = ਪੈਦਾ ਕਰ ਕੇ। ਦੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਜਗਤ। ਜਿਉ = ਜਿਵੇਂ। ਵਡਿਆਈ = ਰਜ਼ਾ।ਉਹ, ਜਿਵੇਂ ਉਸ ਦੀ ਰਜ਼ਾ ਹੈ, ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ।
 
मै कीता न जाता हरामखोरु ॥
Mai kīṯā na jāṯā harāmkẖor.
I have not appreciated what You have done for me, Lord; I take from others and exploit them.
ਮੈਂ ਪਰਾਇਆ-ਮਾਲ ਖਾਣ ਵਾਲੇ ਨੇ, ਤੇਰੀ ਕੀਤੀ ਹੋਈ ਨੇਕੀ ਦੀ ਕਦਰ ਨਹੀਂ ਪਾਈ।
ਹਰਾਮਖੋਰੁ = ਪਰਾਇਆ ਹੱਕ ਖਾਣ ਵਾਲਾ।ਹੇ ਕਰਤਾਰ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ।
 
कीता कहा करे मनि मानु ॥
Kīṯā kahā kare man mān.
Why should the created beings feel pride in their minds?
ਰਚਿਆ ਹੋਇਆ ਆਪਣੇ ਚਿੱਤ ਅੰਦਰ ਹੰਕਾਰ ਕਿਉਂ ਕਰੇਂ?
ਕੀਤਾ = ਪੈਦਾ ਕੀਤਾ ਹੋਇਆ ਜੀਵ। ਮਨਿ = ਮਨ ਵਿਚ। ਕਹਾ ਮਾਨੁ ਕਰੇ = ਕੀਹ ਮਾਣ ਕਰ ਸਕਦਾ ਹੈ?ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ?
 
सो प्रभु मनहु न विसरै जिनि सभु किछु वसि कीता ॥२॥
So parabẖ manhu na visrai jin sabẖ kicẖẖ vas kīṯā. ||2||
May I never forget God from my mind; He holds all in the Power of His Hands. ||2||
ਉਸ ਸਾਹਿਬ ਨੂੰ ਜੋ ਹਰ ਸ਼ੈ ਨੂੰ ਆਪਣੇ ਅਖਤਿਆਰ ਵਿੱਚ ਰੱਖਦਾ ਹੈ, ਮੈਨੂੰ ਆਪਦੇ ਚਿੱਤ ਵਿਚੋਂ ਨਾਂ ਭੁੱਲੇ।
ਮਨਹੁ = ਮਨ ਤੋਂ। ਵਸਿ = ਵੱਸ ਵਿਚ।੨।(ਮੇਰੀ ਸਦਾ ਇਹੀ ਅਰਦਾਸ ਹੈ ਕਿ) ਜਿਸ ਪ੍ਰਭੂ ਨੇ ਸਭ ਕੁਝ ਆਪਣੇ ਵੱਸ ਵਿਚ ਰਖਿਆ ਹੋਇਆ ਹੈ ਉਹ ਕਦੇ ਮੇਰੇ ਮਨ ਤੋਂ ਨਾਹ ਭੁੱਲੇ ॥੨॥
 
तिसु सरणाई छुटीऐ कीता लोड़े सु होइ ॥३॥
Ŧis sarṇā▫ī cẖẖutī▫ai kīṯā loṛe so ho▫e. ||3||
In His Sanctuary, one is saved. Whatever He wishes, comes to pass. ||3||
ਉਸ ਦੀ ਸ਼ਰਣਾਗਤ ਸੰਭਾਲਣ ਦੁਆਰਾ ਆਦਮੀ ਬਚ ਜਾਂਦਾ ਹੈ। ਜੋ ਕੁਛ ਸਾਸਹਿਬ ਕਰਨਾ ਚਾਹੁੰਦਾ ਹੈ, ਉਹੀ ਹੁੰਦਾ ਹੈ।
ਛੁਟੀਐ = (ਵਿਕਾਰਾਂ ਦੀ ਮੈਲ ਤੋਂ) ਬਚੀਦਾ ਹੈ। ਕੀਤਾ ਲੋੜੇ = ਕਰਨਾ ਪਸੰਦ ਕਰਦਾ ਹੈ।੩।(ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਕਰਨਾ ਚਾਹੁੰਦਾ ਹੈ, ਉਸ ਦੀ ਸਰਨ ਪਿਆਂ (ਵਿਕਾਰਾਂ ਤੋਂ) ਖ਼ਲਾਸੀ ਹੁੰਦੀ ਹੈ ॥੩॥
 
जिनि कीता तिसहि न जाणई मनमुख पसु नापाक ॥२॥
Jin kīṯā ṯisėh na jāṇ▫ī manmukẖ pas nāpāk. ||2||
The self-willed manmukh is an insulting beast; he does not acknowledge the One who created him. ||2||
ਕੁਮਾਰਗੀ ਤੇ ਅਪਵਿੱਤ੍ਰ ਪਸ਼ੂ ਉਸ ਨੂੰ ਨਹੀਂ ਸਮਝਦਾ ਜਿਸ ਨੇ ਉਸ ਨੂੰ ਪੈਦਾ ਕੀਤਾ ਹੈ।
ਤਿਸਹਿ = ਉਸ ਨੂੰ। ਜਾਣਈ = ਜਾਣਏ, ਜਾਣੈ, ਜਾਣਦਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਨਾਪਾਕ = ਅਪਵਿਤ੍ਰ, ਗੰਦੇ ਜੀਵਨ ਵਾਲਾ।੨।(ਇਹ ਵੇਖ ਕੇ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਗੰਦੇ ਜੀਵਨ ਵਾਲਾ ਪਸ਼ੂ-ਸੁਭਾਉ ਮਨੁੱਖ, ਉਸ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ਜਿਸ ਨੇ ਇਸ ਨੂੰ ਪੈਦਾ ਕੀਤਾ ਹੈ ॥੨॥
 
जिनि कीता तिसहि न जाणई फिरि फिरि आवै जाइ ॥३॥
Jin kīṯā ṯisėh na jāṇ▫ī fir fir āvai jā▫e. ||3||
One who does not know the Lord who created him, comes and goes in reincarnation over and over again. ||3||
ਇਨਸਾਨ ਉਸ ਨੂੰ ਨਹੀਂ ਜਾਣਦਾ (ਸਿਮਰਦਾ) ਜਿਸ ਨੇ ਇਸ ਨੂੰ ਰਚਿਆ ਹੈ ਅਤੇ ਮੁੜ ਮੁੜ ਕੇ ਆਉਂਦਾ ਜਾਂਦਾ ਰਹਿੰਦਾ ਹੈ।
ਜਿਨਿ = ਜਿਸ (ਪਰਮਾਤਮਾ) ਨੇ।੩।(ਕਿਉਂਕਿ) ਜਿਸ ਕਰਤਾਰ ਨੇ (ਇਹ ਸਭ ਕੁਝ) ਪੈਦਾ ਕੀਤਾ ਹੈ ਉਸ ਨਾਲ ਸਾਂਝ ਨਹੀਂ ਪਾਂਦਾ, ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ॥੩॥
 
गुर ते बाहरि किछु नही गुरु कीता लोड़े सु होइ ॥२॥
Gur ṯe bāhar kicẖẖ nahī gur kīṯā loṛe so ho▫e. ||2||
Nothing is beyond the Guru; whatever He wishes comes to pass. ||2||
ਕੁਝ ਭੀ ਗੁਰਾਂ (ਦੇ ਅਖਤਿਆਰ) ਤੋਂ ਬਾਹਰ ਨਹੀਂ। ਜੋ ਕੁਝ ਭੀ ਗੁਰੂ ਜੀ ਚਾਹੁੰਦੇ ਹਨ, ਉਹੀ ਹੁੰਦਾ ਹੈ।
ਤੇ = ਤੋਂ। ਬਾਹਰਿ = ਆਕੀ। ਲੋੜੇ = ਚਾਹੇ।੨।ਗੁਰੂ ਤੋਂ ਆਕੀ ਹੋ ਕੇ ਕੋਈ ਕੰਮ ਨਹੀਂ ਕੀਤਾ ਜਾ ਸਕਦਾ। ਜੋ ਕੁਝ ਗੁਰੂ ਕਰਨਾ ਚਾਹੁੰਦਾ ਹੈ ਉਹੀ ਹੁੰਦਾ ਹੈ (ਭਾਵ, ਗੁਰੂ ਉਸ ਪ੍ਰਭੂ ਦਾ ਰੂਪ ਹੈ ਜਿਸ ਤੋਂ ਕੋਈ ਆਕੀ ਨਹੀਂ ਹੋ ਸਕਦਾ, ਤੇ ਜੋ ਕੁਝ ਉਹ ਕਰਨਾ ਲੋੜਦਾ ਹੈ ਉਹੀ ਹੁੰਦਾ ਹੈ) ॥੨॥
 
वेखहि कीता आपणा करि कुदरति पासा ढालि जीउ ॥२॥
vekẖėh kīṯā āpṇā kar kuḏraṯ pāsā dẖāl jī▫o. ||2||
You watch over Your Creation, and through Your All-powerful Creative Potency, You cast the dice. ||2||
ਤੂੰ ਆਪਣੀ ਰਚਨਾ ਨੂੰ ਦੇਖਦਾ ਹੈ ਅਤੇ ਆਪਣੀ ਅਪਾਰ ਸ਼ਕਤੀ ਦੁਆਰਾ ਨਰਦਾ ਨੂੰ ਸੁਟਦਾ ਹੈ।
ਵੇਖਹਿ = ਵੇਖਹਿਂ, ਤੂੰ ਵੇਖਦਾ ਹੈਂ, ਤੂੰ ਸੰਭਾਲ ਕਰਦਾ ਹੈਂ। ਕਰਿ ਕੁਦਰਤਿ = ਕੁਦਰਤ ਰਚ ਕੇ। ਪਾਸਾ ਢਾਲਿ = ਪਾਸਾ ਢਾਲ ਕੇ, ਚਉਪੜ ਦੀਆਂ ਨਰਦਾਂ ਸੁੱਟ ਕੇ ॥੨॥ਤੂੰ ਕੁਦਰਤਿ ਰਚ ਕੇ (ਜਗਤ-ਚਉਪੜ ਦੀਆਂ) ਜੀਵ-ਨਰਦਾਂ ਸੁੱਟ ਕੇ ਤੂੰ ਆਪ ਹੀ ਆਪਣੇ ਰਚੇ ਜਗਤ ਦੀ ਸੰਭਾਲ ਕਰ ਰਿਹਾ ਹੈਂ ॥੨॥
 
कीता लोड़ीऐ कमु सु हरि पहि आखीऐ ॥
Kīṯā loṛī▫ai kamm so har pėh ākẖī▫ai.
Whatever work you wish to accomplish-tell it to the Lord.
ਜਿਹੜਾ ਕਾਰਜ ਭੀ ਤੂੰ ਕਰਨਾ ਚਾਹੁੰਦਾ ਹੈ, ਉਸ ਨੂੰ ਪ੍ਰਭੂ ਦੇ ਕੋਲ ਕਹੁ।
xxxਜੇਹੜਾ ਕੰਮ ਤੋੜ ਚਾੜ੍ਹਨ ਦੀ ਇੱਛਾ ਹੋਵੇ, ਉਸਦੀ (ਪੂਰਨਤਾ ਲਈ) ਪ੍ਰਭੂ ਕੋਲ ਬੇਨਤੀ ਕਰਨੀ ਚਾਹੀਦੀ ਹੈ।
 
सभ किछु कीता तेरा होवै नाही किछु असाड़ा जीउ ॥३॥
Sabẖ kicẖẖ kīṯā ṯerā hovai nāhī kicẖẖ asāṛā jī▫o. ||3||
All things are Your Doing; we can do nothing ourselves. ||3||
ਸਾਰਾ ਕੁਝ ਜੋ ਹੁੰਦਾ ਹੈ, ਤੇਰਾ ਹੀ ਕੰਮ ਹੈ। ਇਸ ਵਿੱਚ ਅਸਾਡਾ ਕੁਛ ਭੀ ਨਹੀਂ।
ਅਸਾੜਾ = ਸਾਡਾ ॥੩॥(ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਡਾ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ ॥੩॥
 
नानक कउ प्रभ होइ दइआला तेरा कीता सहणा ॥४॥४३॥५०॥
Nānak ka▫o parabẖ ho▫e ḏa▫i▫ālā ṯerā kīṯā sahṇā. ||4||43||50||
God has become merciful to Nanak. I cheerfully accept Your Will. ||4||43||50||
ਨਾਨਕ ਉਤੇ ਸੁਆਮੀ ਮਿਹਰਬਾਨ ਹੋਇਆ ਹੈ। ਜੋ ਤੂੰ ਕਰਦਾ ਹੈ ਹੇ ਮਾਲਕ! ਮੈਂ ਖਿੜੇ ਮੰਥੇ ਸਹਾਰਦਾ ਹਾਂ।
ਸਹਣਾ = ਸਹਾਰਨਾ ॥੪॥ਹੇ ਨਾਨਕ! (ਆਖ ਕਿ ਹੇ ਪ੍ਰਭੂ!) ਜਿਸ ਉਤੇ ਤੂੰ ਦਇਆਵਾਨ ਹੁੰਦਾ ਹੈਂ (ਉਹ ਉਠਦਿਆਂ ਬੈਠਦਿਆਂ ਤੇਰਾ ਨਾਮ ਸਿਮਰਦਾ ਹੈ ਤੇ ਇਸ ਤਰ੍ਹਾਂ) ਉਸ ਨੂੰ ਤੇਰੀ ਰਜ਼ਾ ਪਿਆਰੀ ਲਗਦੀ ਹੈ ॥੪॥੪੩॥੫੦॥
 
तेरा कीता जिसु लागै मीठा ॥
Ŧerā kīṯā jis lāgai mīṯẖā.
That person, unto whom Your actions seem sweet,
ਉਹ ਪੁਰਸ਼ ਜਿਨ੍ਹਾਂ ਨੂੰ ਤੇਰੇ ਕੰਮ ਮਿਠੜੇ ਲੱਗਦੇ ਹਨ,
xxxਜਿਸ ਮਨੁੱਖ ਨੂੰ ਤੇਰਾ ਭਾਣਾ ਮਿੱਠਾ ਲੱਗਣ ਲੱਗ ਪੈਂਦਾ ਹੈ,