Sri Guru Granth Sahib Ji

Search ਕੇ in Gurmukhi

जे तिसु नदरि न आवई त वात न पुछै के ॥
Je ṯis naḏar na āvī ṯa vāṯ na pucẖẖai ke.
still, if the Lord does not bless you with His Glance of Grace, then who cares? What is the use?
ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ,
ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ-ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ।(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)।
 
सुणिऐ सरा गुणा के गाह ॥
Suṇi▫ai sarā guṇā ke gāh.
Listening-dive deep into the ocean of virtue.
ਸੁਆਮੀ ਦੇ ਨਾਮ ਨੂੰ ਸਰਵਣ ਦੁਆਰਾ ਆਦਮੀ ਨੇਕੀਆਂ ਦੇ ਸਮੁੰਦਰ ਵਿੱਚ ਡੂੰਘੀ ਚੁੱਭੀ ਲਾਉਂਦਾ ਹੈ।
ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ।ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,
 
धवलै उपरि केता भारु ॥
Ḏẖavlai upar keṯā bẖār.
What a great load there is on the bull!
ਕਿ ਬਲਦ ਉਤੇ ਕਿੰਨਾ ਕੁ ਬੋਝ ਹੈ?
ਕੇਤਾ ਭਾਰੁ = ਬੇਅੰਤ ਭਾਰ।(ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?)
 
जीअ जाति रंगा के नाव ॥
Jī▫a jāṯ rangā ke nāv.
The names and the colors of the assorted species of beings
ਸਾਰੇ ਜੀਵਾਂ ਦੀਆਂ ਵੰਨਗੀਆਂ, ਰੰਗਤਾ ਅਤੇ ਨਾਮ ਉਕਰੇ ਹਨ
ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ।(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।
 
लेखा लिखिआ केता होइ ॥
Lekẖā likẖi▫ā keṯā ho▫e.
Just imagine what a huge scroll it would take!
ਨਿਵਿਸਤ ਸ਼ੁਦਾ ਲੇਖਾ-ਪਤ, ਇਹ ਕਿੱਡਾ ਵੱਡਾ ਹੋਵੇਗਾ?
ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ।(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ।
 
केता ताणु सुआलिहु रूपु ॥
Keṯā ṯāṇ su▫ālihu rūp.
What power! What fascinating beauty!
ਤੇਰੀ ਕਿੰਨੀ ਸ਼ਕਤੀ ਅਤੇ ਮਨਮੋਹਣੀ ਸੁੰਦ੍ਰਤਾ ਹੈ, ਹੇ ਸਾਹਿਬ?
ਸੁਆਲਿਹੁ = ਸੁੰਦਰ।ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,
 
केती दाति जाणै कौणु कूतु ॥
Keṯī ḏāṯ jāṇai kouṇ kūṯ.
And what gifts! Who can know their extent?
ਕਿੱਡੀ ਵੱਡੀ ਹੈ ਤੇਰੀ ਬਖਸ਼ੀਸ਼? ਇਸ ਦਾ ਅੰਦਾਜ਼ਾ ਕੌਣ ਲਾ ਸਕਦਾ ਹੈ?
ਕੂਤੁ = ਮਾਪ, ਅੰਦਾਜ਼ਾ।ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?
 
ओड़क ओड़क भालि थके वेद कहनि इक वात ॥
Oṛak oṛak bẖāl thake veḏ kahan ik vāṯ.
The Vedas say that you can search and search for them all, until you grow weary.
ਧਾਰਮਕ ਗ੍ਰੰਥ ਇਕ ਗੱਲ ਆਖਦੇ ਹਨ ਰੱਬ ਦੇ ਅੰਤ ਅਤੇ ਹੱਦ ਬੰਨਿਆਂ ਨੂੰ ਲੱਭਦੇ ਹੋਏ, ਨਾਕਾਮਯਾਬ ਹੋ, ਲੋਕ ਹਾਰ ਹੁਟ ਗਏ ਹਨ।
ਓੜਕ = ਅਖ਼ੀਰ, ਅੰਤ, ਅਖ਼ੀਰਲੇ ਬੰਨੇ। ਭਾਲਿ ਥਕੇ = ਭਾਲ ਭਾਲ ਕੇ ਥੱਕ ਗਏ ਹਨ। ਕਹਨਿ = ਆਖਦੇ ਹਨ। ਇਕ ਵਾਤ = ਇਕ ਗੱਲ, ਇਕ-ਜ਼ਬਾਨ ਹੋ ਕੇ।(ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)"।
 
अंत कारणि केते बिललाहि ॥
Anṯ kāraṇ keṯe billāhi.
Many struggle to know His limits,
ਉਸਦਾ ਹੱਦ-ਬੰਨਾ ਜਾਣਨ ਲਈ ਘਨੇਰੇ ਵਿਰਲਾਪ ਕਰਦੇ ਹਨ,
ਅੰਤ ਕਾਰਣਿ = ਹੱਦ-ਬੰਨਾ ਲੱਭਣ ਲਈ। ਕੇਤੇ = ਕਈ ਮਨੁੱਖ। ਬਿਲਲਾਹਿ = ਵਿਲਕਦੇ ਹਨ, ਤਰਲੇ ਲੈਂਦੇ ਹਨ।ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ,
 
ता के अंत न पाए जाहि ॥
Ŧā ke anṯ na pā▫e jāhi.
but His limits cannot be found.
ਪ੍ਰੰਤੂ ਉਸਦੇ ਓੜਕਾਂ ਦਾ ਪਤਾ ਨਹੀਂ ਲੱਗਦਾ।
ਤਾ ਕੇ ਅੰਤ = ਉਸ ਅਕਾਲ ਪੁਰਖ ਦੇ ਹੱਦ-ਬੰਨੇ। ਨ ਪਾਏ ਜਾਹਿ = ਲੱਭੇ ਨਹੀਂ ਜਾ ਸਕਦੇ।ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।
 
केते मंगहि जोध अपार ॥
Keṯe mangahi joḏẖ apār.
There are so many great, heroic warriors begging at the Door of the Infinite Lord.
ਸੂਰਮਿਆਂ ਦੇ ਸਮੂਦਾਇ ਬੇ-ਅੰਤ ਸਾਹਿਬ ਦੇ ਦਰ ਤੇ ਖੈਰ ਮੰਗਦੇ ਹਨ।
ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ।ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ,
 
केतिआ गणत नही वीचारु ॥
Keṯi▫ā gaṇaṯ nahī vīcẖār.
So many contemplate and dwell upon Him, that they cannot be counted.
ਘਣੇ ਹੀ ਗਿਣਤੀ ਤੋਂ ਬਾਹਰ ਉਸਨੂੰ ਸੋਚਦੇ ਸਮਝਦੇ ਹਨ।
ਗਣਤ = ਗਿਣਤੀ। ਕੇਤਿਆ = ਕਈਆਂ ਦੀ। ਵੇਕਾਰ = ਵਿਕਾਰਾਂ ਵਿਚ।ਅਤੇ (ਮੰਗਣ ਵਾਲੇ) ਕਈ ਹੋਰ ਅਜਿਹੇ ਹਨ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ।
 
केते खपि तुटहि वेकार ॥
Keṯe kẖap ṯutahi vekār.
So many waste away to death engaged in corruption.
ਬਹੁਤੇ ਵੈਲ ਅੰਦਰ ਖੁਰ ਕੇ ਖਤਮ ਹੋ ਜਾਂਦੇ ਹਨ।
ਖਪਿ ਤੁਟਹਿ = ਖਪ ਖਪ ਕੇ ਨਾਸ ਹੁੰਦੇ ਹਨ।ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ।
 
केते लै लै मुकरु पाहि ॥
Keṯe lai lai mukar pāhi.
So many take and take again, and then deny receiving.
ਕਈ ਲਗਾਤਾਰ ਦਾਤਾਂ ਲੈਂਦੇ ਹਨ ਅਤੇ ਤਾਂ ਭੀ ਉਨ੍ਹਾਂ ਤੋਂ ਮਨੁਕਰ ਹੋ ਜਾਂਦੇ ਹਨ।
ਕੇਤੇ = ਬੇਅੰਤ ਜੀਵ। ਮੁਕਰੁ ਪਾਹਿ = ਮੁਕਰ ਪੈਂਦੇ ਹਨ।ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ)।
 
केते मूरख खाही खाहि ॥
Keṯe mūrakẖ kẖāhī kẖāhi.
So many foolish consumers keep on consuming.
ਕਈ ਬੇ-ਸਮਝ ਖਾਣ ਵਾਲੇ ਖਾਈ ਹੀ ਜਾਂਦੇ ਹਨ।
ਖਾਹਿ ਖਾਹਿ = ਖਾਂਦੇ ਹਨ, ਖਾਹੀ ਜਾਂਦੇ ਹਨ। ❀ ਨੋਟ: 'ਤੂੰ ਦੇਖਹਿ ਹਉ ਮੁਕਰਿ ਪਾਉ। 'ਸਭੁ ਕਿਛੁ ਸੁਣਦਾ ਵੇਖਦਾ, ਕਿਉ ਮੁਕਰਿ ਪਇਆ ਜਾਇ।' ਇਹਨਾਂ ਦੋਹਾਂ ਤੁਕਾਂ ਵਿਚ ਲਫ਼ਜ਼ 'ਮੁਕਰਿ' ਹੈ, ਪਰ ਉਪਰਲੀ ਤੁਕ ਵਿਚ 'ਮੁਕਰੁ' ਹੈ। ਦੋਹਾਂ ਦਾ ਅਰਥ ਇਕੋ ਹੀ ਹੈ। 'ਮੁਕਰਿ' ਵਿਆਕਰਨ ਅਨੁਸਾਰ ਠੀਕ ਢੁਕਦਾ ਹੈ। ਇਸ ਲਫ਼ਜ਼ ਸੰਬੰਧੀ ਅਜੇ ਹੋਰ ਵਧੀਕ ਖੋਜ ਦੀ ਲੋੜ ਹੈ।ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)।
 
केतिआ दूख भूख सद मार ॥
Keṯi▫ā ḏūkẖ bẖūkẖ saḏ mār.
So many endure distress, deprivation and constant abuse.
ਘਣੇ ਹੀ ਤਕਲੀਫ ਫਾਕਾ-ਕਸ਼ੀ ਅਤੇ ਹਮੇਸ਼ਾਂ ਦੀ ਕੁਟਫਾਟ ਸਹਾਰਦੇ ਹਨ।
ਕੇਤਿਆ = ਕਈ ਜੀਵਾਂ ਨੂੰ। ਦੂਖ = ਕਈ ਦੁੱਖ ਕਲੇਸ਼। ਭੂਖ = ਭੂੱਖ (ਭਾਵ, ਖਾਣ ਨੂੰ ਭੀ ਨਹੀਂ ਮਿਲਦਾ)। ਸਦ = ਸਦਾ।ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ)।
 
आखहि सि भि केई केइ ॥
Ākẖahi sė bẖė ke▫ī ke▫e.
Few, very few are those who acknowledge this.
ਪੁਨਾਂ, ਵਿਰਲੇ ਹਨ ਉਹ ਜੋ ਰੱਬ ਦੀਆਂ ਦਾਤਾਂ ਨੂੰ ਮੰਨਦੇ ਹਨ।
ਆਖਹਿ = ਆਖਦੇ ਹਨ। ਸਿ ਭਿ = ਇਹ ਗੱਲ ਭੀ। ਕੇਈ ਕੇਇ = ਕਈ ਮਨੁੱਖ।ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ। (ਸਾਰੇ ਨ-ਸ਼ੁਕਰੇ ਹੀ ਨਹੀਂ ਹਨ)
 
आखहि केते कीते बुध ॥
Ākẖahi keṯe kīṯe buḏẖ.
The many created Buddhas speak.
ਸਾਰੇ ਬੁੱਧ ਜੋ ਤੂੰ ਸਾਜੇ ਹਨ, ਤੈਨੂੰ ਹੀ ਪੁਕਾਰਦੇ ਹਨ।
ਕੇਤੇ = ਬੇਅੰਤ, ਕਈ। ਕੀਤੇ = ਅਕਾਲ ਪੁਰਖ ਦੇ ਪੈਦਾ ਕੀਤੇ ਹੋਏ। ਬੁਧ = ਮਹਾਤਮਾ ਬੁੱਧ।ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ।
 
केते आखहि आखणि पाहि ॥
Keṯe ākẖahi ākẖaṇ pāhi.
Many speak and try to describe Him.
ਘਨੇਰੇ ਤੈਨੂੰ ਬਿਆਨ ਕਰਦੇ ਹਨ ਅਤੇ ਬਿਆਨ ਕਰਨ ਦਾ ਹੀਂਆ ਕਰਦੇ ਹਨ।
ਕੇਤੇ = ਕਈ ਜੀਵ। ਆਖਣਿ ਪਾਹਿ = ਆਖਣ ਦਾ ਜਤਨ ਕਰਦੇ ਹਨ।ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ।
 
केते कहि कहि उठि उठि जाहि ॥
Keṯe kahi kahi uṯẖ uṯẖ jāhi.
Many have spoken of Him over and over again, and have then arisen and departed.
ਬਹੁਤਿਆਂ ਨੇ ਤੈਨੂੰ ਬਾਰੰਬਾਰ ਬਿਆਨ ਕੀਤਾ ਅਤੇ ਉਹ ਖੜੇ ਤੇ ਤਿਆਰ ਹੋ ਟੁਰ ਗਏ ਹਨ।
ਕਹਿ ਕਹਿ = ਆਖ ਆਖ ਕੇ, ਅਕਾਲ ਪੁਰਖ ਦਾ ਮੁੱਲ ਪਾ ਪਾ ਕੇ, ਅਕਾਲ ਪੁਰਖ ਦਾ ਅੰਦਾਜ਼ਾ ਲਾ ਲਾ ਕੇ। ਉਠਿ ਉਠਿ ਜਾਹਿ = ਜਹਾਨ ਤੋਂ ਚਲੇ ਜਾ ਰਹੇ ਹਨ।ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।