Sri Guru Granth Sahib Ji

Search ਗਾਵਹਿ in Gurmukhi

गावहि तुहनो पउणु पाणी बैसंतरु गावै राजा धरमु दुआरे ॥
Gāvahi ṯuhno pa▫uṇ pāṇī baisanṯar gāvai rājā ḏẖaram ḏu▫āre.
The praanic wind, water and fire sing; the Righteous Judge of Dharma sings at Your Door.
ਗਾਉਂਦੇ ਹਨ ਤੈਨੂੰ ਹਵਾ, ਜਲ, ਤੇ ਅੱਗ ਅਤੇ ਧਰਮਰਾਜ ਤੇਰੇ ਬੂਹੇ ਉਤੇ ਤੇਰੀ ਕੀਰਤੀ ਗਾਇਨ ਕਰਦਾ ਹੈ।
ਤੁਹਨੋ = ਤੈਨੂੰ (ਹੇ ਅਕਾਲ ਪੁਰਖ!)। ਬੈਸੰਤਰੁ = ਅੱਗ। ਰਾਜਾ ਧਰਮੁ = ਸਰਬ-ਰਾਜ। ਦੁਆਰੇ = ਤੇਰੇ ਦਰ 'ਤੇ (ਹੇ ਨਿਰੰਕਾਰ!)(ਹੇ ਨਿਰੰਕਾਰ!) ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ। ਧਰਮ-ਰਾਜ ਤੇਰੇ ਦਰ 'ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ।
 
गावहि चितु गुपतु लिखि जाणहि लिखि लिखि धरमु वीचारे ॥
Gāvahi cẖiṯ gupaṯ likẖ jāṇėh likẖ likẖ ḏẖaram vīcẖāre.
Chitr and Gupt, the angels of the conscious and the subconscious who record actions, and the Righteous Judge of Dharma who judges this record sing.
ਲਿਖਣ ਵਾਲੇ ਫ਼ਰਿਸ਼ਤੇ ਚਿਤ੍ਰ ਤੇ ਗੁਪਤ ਜੋ ਲਿਖਣਾ ਜਾਣਦੇ ਹਨ ਅਤੇ ਜਿਨ੍ਹਾਂ ਦੀ ਲਿਖੀ ਹੋਈ ਲਿਖਤ ਦੇ ਆਧਾਰ ਤੇ ਧਰਮਰਾਜ ਨਿਆਇ ਕਰਦਾ ਹੈ, ਤੇਰਾ ਜੱਸ ਗਾਇਨ ਕਰਦੇ ਹਨ।
ਚਿਤੁ ਗੁਪਤੁ; ਉਹ ਵਿਅਕਤੀਆਂ ਜੋ ਜਮ-ਲੋਕ ਵਿਚ ਰਹਿ ਕੇ ਸੰਸਾਰ ਦੇ ਜੀਵਾਂ ਦੇ ਚੰਗੇ-ਮੰਦੇ ਕਰਮਾਂ ਦਾ ਲੇਖਾ ਲਿਖਦੇ ਹਨ। ਪੁਰਾਤਨ ਹਿੰਦੂ ਮੱਤ ਦੇ ਧਰਮ-ਪੁਸਤਕਾਂ ਵਿਚ ਇਹ ਖ਼ਿਆਲ ਤੁਰਿਆ ਆਉਂਦਾ ਹੈ। ਧਰਮੁ = ਸਰਬ-ਰਾਜ। ਲਿਖਿ ਲਿਖਿ = ਲਿਖ ਲਿਖ ਕੇ, ਭਾਵ, ਜੋ ਕੁਝ ਉਹ ਚਿੱਤਰਗੁਪਤ ਲਿਖਦੇ ਹਨ।ਉਹ ਚਿੱਤਰ-ਗੁਪਤ ਭੀ ਜੋ (ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ।
 
गावहि ईसरु बरमा देवी सोहनि सदा सवारे ॥
Gāvahi īsar barmā ḏevī sohan saḏā savāre.
Shiva, Brahma and the Goddess of Beauty, ever adorned, sing.
ਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ ਬਰ੍ਹਮਾ ਅਤੇ ਭਵਾਨੀ ਤੈਨੂੰ ਗਾਇਨ ਕਰਦੇ ਹਨ।
ਈਸਰੁ = ਸ਼ਿਵ। ਬਰਮਾ = ਬ੍ਰਹਮਾ। ਦੇਵੀ = ਦੇਵੀਆਂ। ਸੋਹਨਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਸਵਾਰੇ = ਤੇਰੇ ਸਵਾਰੇ ਹੋਏ।(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।
 
गावहि इंद इदासणि बैठे देवतिआ दरि नाले ॥
Gāvahi inḏ iḏāsaṇ baiṯẖe ḏeviṯi▫ā ḏar nāle.
Indra, seated upon His Throne, sings with the deities at Your Door.
ਆਪਣੇ ਤਖਤ ਤੇ ਬੈਠਾ ਹੋਇਆ ਇੰਦਰ, ਤੇਰੇ ਦਰਵਾਜੇ ਤੇ ਸੁਰਾਂ ਸਮੇਤ, ਤੈਨੂੰ ਗਾਉਂਦਾ ਹੈ।
ਇੰਦ = ਇੰਦਰ ਦੇਵਤੇ। ਇਦਾਸਣਿ = (ਇਦ-ਆਸਣਿ), ਇੰਦਰ ਦੇ ਆਸਣ ਉੱਤੇ। ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆਂ ਨਾਲੇ = ਦੇਵਤਿਆਂ ਸਮੇਤ।ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ।
 
गावहि सिध समाधी अंदरि गावनि साध विचारे ॥
Gāvahi siḏẖ samāḏẖī anḏar gāvan sāḏẖ vicẖāre.
The Siddhas in Samaadhi sing; the Saadhus sing in contemplation.
ਆਪਣੀ ਧਿਆਨ-ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿੱਭਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ।
ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ, ਸਮਾਧੀ ਲਾ ਕੇ। ਸਿਧ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਸਨ ਤੇ ਦੇਵਤਿਆਂ ਤੋਂ ਹੇਠ! ਇਹ ਸਿੱਧ ਪਵਿੱਤਰਤਾ ਦਾ ਪੂੰਜ ਸਨ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਸਨ। ਵਿਚਾਰੇ = ਵਿਚਾਰ ਵਿਚਾਰ ਕੇ।ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।
 
गावनि जती सती संतोखी गावहि वीर करारे ॥
Gāvan jaṯī saṯī sanṯokẖī gāvahi vīr karāre.
The celibates, the fanatics, the peacefully accepting and the fearless warriors sing.
ਕਾਮ ਚੇਸਟਾ ਰਹਿਤ ਸੱਚੇ ਅਤੇ ਸੰਤੁਸ਼ਟ ਪੁਰਸ਼ ਤੇਰਾ ਜਸ ਗਾਉਂਦੇ ਅਤੇ ਨਿਧੜਕ ਯੋਧੇ ਤੇਰੀ ਹੀ ਪ੍ਰਸੰਸਾ ਕਰਦੇ ਹਨ।
ਸਤੀ = ਦਾਨੀ, ਦਾਨ ਕਰਨ ਵਾਲੇ। ਵੀਰ ਕਰਾਰੇ = ਤਕੜੇ ਸੂਰਮੇ।ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ।
 
गावहि मोहणीआ मनु मोहनि सुरगा मछ पइआले ॥
Gāvahi mohṇī▫ā man mohan surgā macẖẖ pa▫i▫āle.
The Mohinis, the enchanting heavenly beauties who entice hearts in this world, in paradise, and in the underworld of the subconscious sing.
ਮੌਹ ਲੈਣ ਵਾਲੀਆਂ ਪਰੀਆਂ, ਜੋ ਬਹਿਸ਼ਤ, ਇਸ ਲੋਕ ਅਤੇ ਪਾਤਾਲ ਅੰਦਰ ਦਿਲ ਨੂੰ ਛਲ ਲੈਦੀਆਂ ਹਨ, ਤੈਨੂੰ ਗਾਉਂਦੀਆਂ ਹਨ।
ਮੋਹਣੀਆ = ਸੁੰਦਰ ਇਸਤ੍ਰੀਆਂ। ਮਛ = ਮਾਤ ਲੋਕ ਵਿਚ। ਪਇਆਲੇ = ਪਤਾਲ ਵਿਚ।ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ (ਭਾਵ, ਹਰ ਥਾਂ) ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ।
 
गावहि जोध महाबल सूरा गावहि खाणी चारे ॥
Gāvahi joḏẖ mahābal sūrā gāvahi kẖāṇī cẖāre.
The brave and mighty warriors sing; the spiritual heroes and the four sources of creation sing.
ਪਰਮ ਬਲਵਾਨ ਯੋਧੇ ਅਤੇ ਈਸ਼ਵਰੀ ਸੂਰਮੇ ਤੈਨੂੰ ਗਾਉਂਦੇ ਹਨ ਅਤੇ ਚਾਰੇ ਹੀ ਉਤਪਤੀ ਦੇ ਮੰਥੇ ਤੈਨੂੰ ਸਲਾਹੁੰਦੇ ਹਨ।
ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ, ਅੰਡਜ, ਜੇਰਜ, ਸ੍ਵੇਤਜ, ਉਤਭੁਜ। ਖਾਣੀ = ਖਾਣ, ਜਿਸ ਨੂੰ ਪੁਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ 'ਪੁਟਣਾ'। ਖਾਣੀ ਚਾਰੇ ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ-ਚੇਤਨ ਪਦਾਰਥ ਦੇ ਬਣਨ ਦੀਆਂ ਚਾਰ ਖਾਣਾਂ ਹਨ। ਅੰਡਾ, ਜਿਓਰ, ਮੁੜਕਾ ਅਤੇ ਆਪਣੇ ਆਪ ਉੱਗ ਪੈਣਾ। 'ਚਾਰੇ ਖਾਣੀ' ਦਾ ਇੱਥੇ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ ਜੰਤ, ਸਾਰੀ ਰਚਨਾ।ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।
 
गावहि खंड मंडल वरभंडा करि करि रखे धारे ॥
Gāvahi kẖand mandal varbẖandā kar kar rakẖe ḏẖāre.
The planets, solar systems and galaxies, created and arranged by Your Hand, sing.
ਤੇਰੇ ਹੱਥ ਦੇ ਰਚੇ ਅਤੇ ਅਸਥਾਪਨ ਕੀਤੇ ਹੋਹੇ ਬਰਿਆਜ਼ਮ, ਸੰਸਾਰ ਅਤੇ ਸੂਰਜ-ਬੰਧਾਨ ਤੇਰੀਆਂ ਬਜ਼ੁਰਗੀਆਂ ਅਲਾਪਦੇ ਹਨ।
ਖੰਡ = ਟੋਟਾ, ਬ੍ਰਹਿਮੰਡ ਦਾ ਟੋਟਾ, (ਭਾਵ) ਹਰੇਕ ਧਰਤੀ। ਮੰਡਲ = ਚੱਕਰ, ਬ੍ਰਹਿਮੰਡ ਦਾ ਇਕ ਚੱਕਰ, ਜਿਸ ਵਿਚ ਇਕ ਸੂਰਜ ਇਕ ਚੰਦ੍ਰਮਾ ਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਵਰਭੰਡਾ = ਸਾਰੀ ਸ੍ਰਿਸ਼ਟੀ। ਕਰਿ ਕਰਿ = ਬਣਾ ਕੇ, ਰਚ ਕੇ। ਧਾਰੇ = ਟਿਕਾਏ ਹੋਏ।ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ।
 
सेई तुधुनो गावहि जो तुधु भावनि रते तेरे भगत रसाले ॥
Se▫ī ṯuḏẖuno gāvahi jo ṯuḏẖ bẖāvan raṯe ṯere bẖagaṯ rasāle.
They alone sing, who are pleasing to Your Will. Your devotees are imbued with the Nectar of Your Essence.
ਜੋ ਤੈਂਡੇ ਸਾਧੂ, ਜੇਹੜੇ ਤੈਨੂੰ ਚੰਗੇ ਲੱਗਦੇ ਹਨ ਅਤੇ ਜੋ ਅੰਮ੍ਰਿਤ ਦੇ ਘਰ ਤੇਰੇ ਨਾਮ ਅੰਦਰ ਰੰਗੀਜੇ ਹਨ, ਉਹ ਭੀ ਤੈਨੂੰ ਗਾਉਂਦੇ ਹਨ।
ਸੇਈ = ਉਹੀ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ) ਰਸ ਦੇ ਘਰ, ਰਸੀਏ।(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ।
 
हरि गुण गावहि हरि नित पड़हि हरि गुण गाइ समाइ ॥
Har guṇ gāvahi har niṯ paṛėh har guṇ gā▫e samā▫e.
They sing the Glorious Praise of the Lord; they read about the Lord each day. Singing the Praise of the Lord, they merge in absorption.
ਉਹ ਵਾਹਿਗੁਰੂ ਦਾ ਜੱਸ ਗਾਇਨ ਕਰਦੇ ਹਨ, ਵਾਹਿਗੁਰੂ ਦੇ ਬਾਰੇ ਹੀ ਹਰ ਰੋਜ਼ ਪੜ੍ਹਦੇ ਹਨ ਤੇ ਵਾਹਿਗੁਰੂ ਦੀ ਕੀਰਤੀ ਅਲਾਪ ਕੇ ਉਸ ਵਿੱਚ ਲੀਨ ਹੋ ਜਾਂਦੇ ਹਨ।
ਸਮਾਇ = ਲੀਨ ਹੋ ਕੇ।ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ।
 
सदा सदा साचे गुण गावहि साचै नाइ पिआरु ॥
Saḏā saḏā sācẖe guṇ gāvahi sācẖai nā▫e pi▫ār.
Forever and ever, they sing the Glorious Praises of the True One; they love the True Name.
ਸਦੀਵ ਤੇ ਹਮੇਸ਼ਾਂ ਲਈ ਉਹ ਸਚੇ ਸੁਆਮੀ ਦਾ ਜੱਸ ਗਾਇਨ ਕਰਦੇ ਹਨ ਅਤੇ ਸਤਿਨਾਮ ਨਾਲ ਨੇਹੁੰ ਗੰਢਦੇ ਹਨ।
ਗਾਵਹਿ = ਗਾਂਦੇ ਹਨ। ਨਾਇ = ਨਾਮ ਵਿਚ। ਦਿਤੋਨੁ = ਦਿੱਤਾ ਉਨਿ, ਉਸ (ਪ੍ਰਭੂ) ਨੇ ਦਿੱਤਾ।ਉਹ ਮਨੁੱਖ ਸਦਾ ਹੀ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਪਾਈ ਰੱਖਦੇ ਹਨ।
 
सुरि नर तिन की बाणी गावहि कोइ न मेटै भाई ॥३॥
Sur nar ṯin kī baṇī gāvahi ko▫e na metai bẖā▫ī. ||3||
Their Banis are sung by the angelic beings, and no one can erase them, O Siblings of Destiny! ||3||
ਦੇਵਤੇ ਅਤੇ ਮਨੁੱਖ ਉਨ੍ਹਾਂ ਦੇ ਸ਼ਬਦ ਗਾਇਨ ਕਰਦੇ ਹਨ। ਕੋਈ ਭੀ ਉਨ੍ਹਾਂ ਨੂੰ ਮੇਸ ਨਹੀਂ ਸਕਦਾ, ਹੈ ਵੀਰ!
ਸੁਰ = ਦੇਵਤੇ। ਭਾਈ = ਹੇ ਭਾਈ! ॥੩॥ਹੇ ਭਾਈ! (ਹੁਣ) ਦੇਵਤੇ ਤੇ ਮਨੁੱਖ ਉਹਨਾਂ ਦੀ (ਉਚਾਰੀ ਹੋਈ) ਬਾਣੀ ਗਾਂਦੇ ਹਨ, ਕੋਈ ਬੰਦਾ (ਉਹਨਾਂ ਨੂੰ ਮਿਲੀ ਹੋਈ ਇਸ ਇੱਜ਼ਤ ਨੂੰ) ਮਿਟਾ ਨਹੀਂ ਸਕਦਾ ॥੩॥
 
अनदिनु गुण गावहि सद निरमल सहजे नामि समाते ॥५॥
An▫ḏin guṇ gāvahi saḏ nirmal sėhje nām samāṯe. ||5||
Night and day, they constantly sing the Glories of the Immaculate Lord; with intuitive ease, they are absorbed into the Naam, the Name of the Lord. ||5||
ਰੈਣ ਦਿਹੁੰ ਉਹ ਪਵਿੱਤ੍ਰ ਪੁਰਸ਼ ਹਮੇਸ਼ਾਂ ਕੀਰਤੀ ਗਾਇਨ ਕਰਦੇ ਹਨ। ਅਤੇ ਸੁਖੈਨ ਹੀ ਉਸ ਦੇ ਨਾਮ ਅੰਦਰ ਲੀਨ ਹੋ ਜਾਂਦੇ ਹਨ।
ਅਨਦਿਨੁ = ਹੋਰ ਰੋਜ਼ ॥੫॥ਉਹ ਸਦਾ ਹਰ ਵੇਲੇ ਪਰਮਾਤਮਾ ਦੇ ਪਵਿਤ੍ਰ ਗੁਣ ਗਾਂਦੇ ਰਹਿੰਦੇ ਹਨ, (ਜਿਸ ਦੀ ਬਰਕਤਿ ਨਾਲ ਉਹ) ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਨਾਮ ਵਿਚ ਹੀ ਲੀਨ ਰਹਿੰਦੇ ਹਨ ॥੫॥
 
सहज अनंद गावहि गुण गोविंद प्रभ नानक सरब समाहिआ जीउ ॥४॥३६॥४३॥
Sahj anand gāvahi guṇ govinḏ parabẖ Nānak sarab samāhi▫ā jī▫o. ||4||36||43||
In peace and pleasure, they sing the Glorious Praises of the Lord of the Universe. O Nanak, God is permeating everywhere. ||4||36||43||
ਆਰਾਮ ਤੇ ਖੁਸ਼ੀ ਵਿੱਚ ਉਹ ਸ੍ਰਿਸ਼ਟੀ ਦੇ ਸੁਆਮੀ ਦਾ ਜੱਸ ਗਾਹਿਨ ਕਰਦਾ ਹੈ। ਸਾਰਿਆਂ ਅੰਦਰ ਮਾਲਕ ਰਮਿਆ ਹੋਇਆ ਹੈ, ਹੇ ਨਾਨਕ!
ਗਾਵਹਿ = ਗਾਂਦੇ ਹਨ। ਸਮਾਹਿਆ = ਵਿਆਪਕ ਹੈ ॥੪॥ਸੇਵਕ ਆਤਮਕ ਅਡੋਲਤਾ ਦੇ ਆਨੰਦ (ਮਾਣਦੇ ਹੋਏ ਸਦਾ) ਹੇ ਨਾਨਕ! ਉਸ ਗੋਬਿੰਦ ਪ੍ਰਭੂ ਦੇ ਗੁਣ ਗਾਂਦੇ ਹਨ ਜੋ ਸਭ ਜੀਵਾਂ ਵਿਚ ਵਿਆਪਕ ਹੈ ॥੪॥੩੬॥੪੩॥
 
हरि गुण गावहि सचु वखाणे ॥
Har guṇ gāvahi sacẖ vakẖāṇe.
They sing the Lord's Glorious Praises, and speak the Truth.
ਵਾਹਿਗੁਰੂ ਦਾ ਜੱਸ ਊਹ ਗਾਉਂਦੇ ਹਨ ਅਤੇ ਸੱਚ ਬੋਲਦੇ ਹਨ।
ਵਖਾਣੇ = ਵਖਾਣਿ, ਵਖਾਣ ਕੇ, ਉਚਾਰ ਕੇ।ਉਹ ਸਦਾ-ਥਿਰ ਪ੍ਰਭੂ ਦਾ ਨਾਮ ਉਚਾਰ ਉਚਾਰ ਕੇ ਸਦਾ ਉਸਦੇ ਗੁਣ ਗਾਂਦੇ ਹਨ।
 
मिलि प्रीतम सचे गुण गावहि हरि दरि सोभा पावणिआ ॥३॥
Mil parīṯam sacẖe guṇ gāvahi har ḏar sobẖā pāvṇi▫ā. ||3||
Meeting with their Beloved, they sing the Glorious Praises of the True one; they are honored in the Court of the Lord. ||3||
ਜੋ ਪਿਆਰੇ ਗੁਰਾਂ ਨੂੰ ਮਿਲ ਕੇ, ਸੱਚੇ ਸੁਆਮੀ ਦਾ ਜੱਸ ਗਾਇਨ ਕਰਦੇ ਹਨ, ਉਹ ਰੱਬ ਦੇ ਦਰਬਾਰ ਵਿੱਚ ਇੱਜਤ ਪਾਉਂਦੇ ਹਨ।
ਸਚੇ = ਸਦਾ-ਥਿਰ ਪ੍ਰਭੂ ਦੇ ॥੩॥ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ ॥੩॥
 
बैसि सुथानि हरि गुण गावहि आपे करि सति मनावणिआ ॥७॥
Bais suthān har guṇ gāvahi āpe kar saṯ manāvṇi▫ā. ||7||
Sitting in that blessed place, sing the Glorious Praises of the Lord, who Himself inspires us to accept His Truth. ||7||
ਸੁਬਹਾਨ ਅਸਥਾਨ ਤੇ ਬੈਠ ਕੇ, ਸਾਧੂ ਵਾਹਿਗੁਰੂ ਦੇ ਗੁਣਾਵਾਦ ਆਲਾਪਦਾ ਹੈ ਤੇ ਸਾਹਿਬ ਖੁਦ ਆਪਣੀ ਰਜਾ ਨੂੰ ਸੱਚ ਕਰ ਕੇ ਮਨਵਾਉਂਦਾ ਹੈ।
ਬੈਸਿ = ਬੈਠ ਕੇ, ਟਿਕ ਕੇ। ਸੁਥਾਨਿ = ਸ੍ਰੇਸ਼ਟ ਥਾਂ ਵਿਚ। ਆਪੇ = ਪ੍ਰਭੂ ਆਪ ਹੀ। ਸਤਿ = {सत्य} ਠੀਕ ॥੭॥ਉਹ ਸ੍ਰੇਸ਼ਟ ਅੰਤਰ ਆਤਮੇ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਪ੍ਰਭੂ ਆਪ ਹੀ ਉਹਨਾਂ ਨੂੰ ਇਹ ਸਰਧਾ ਬਖ਼ਸ਼ਦਾ ਹੈ ਕਿ ਸਿਫ਼ਤ-ਸਾਲਾਹ ਦੀ ਕਾਰ ਹੀ ਸਹੀ ਜੀਵਨ-ਕਾਰ ਹੈ ॥੭॥
 
गोबिदु गावहि सहजि सुभाए ॥
Gobiḏ gāvahi sahj subẖā▫e.
Sing of the Lord Gobind with intuitive ease,
ਜੋ ਕੁਦਰਤੀ ਟਿਕਾਉ ਨਾਲ ਹਰੀ ਨੂੰ ਗਾਇਨ ਕਰਦਾ ਹੈ,
ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਸੁੱਚੇ ਪਿਆਰ ਵਿਚ।ਜੇਹੜੇ ਮਨੁੱਖ ਗੋਬਿੰਦ (ਦੇ ਗੁਣ) ਆਤਮਕ ਅਡੋਲਤਾ ਵਿਚ (ਪ੍ਰਭੂ ਚਰਨਾਂ ਦੇ) ਪ੍ਰੇਮ ਵਿਚ (ਟਿਕ ਕੇ) ਗਾਂਦੇ ਹਨ,
 
गुण गावहि पूरन अबिनासी कहि सुणि तोटि न आवणिआ ॥४॥
Guṇ gāvahi pūran abẖināsī kahi suṇ ṯot na āvaṇi▫ā. ||4||
I sing the Glorious Praises of the Perfect, Immortal Lord. By speaking and hearing these Praises, they are not used up. ||4||
ਸੇਵਕ ਮੁਕੰਮਲ ਤੇ ਅਮਰ ਸੁਆਮੀ ਦੇ ਗੁਣਾਵਾਦ ਗਾਇਨ ਕਰਦਾ ਹੈ। ਆਖਣ ਤੇ ਸਰਵਣ ਕਰਨ ਦੁਆਰਾ ਉਸ ਦੇ ਗੁਣਾਵਾਦ ਕਦਾਚਿਤ ਖਤਮ ਨਹੀਂ ਹੁੰਦੇ।
ਸੁਣਿ = ਸੁਣ ਕੇ ॥੪॥ਉਹ ਸੇਵਕ ਅਬਿਨਾਸ਼ੀ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ। (ਪ੍ਰਭੂ ਦੇ ਗੁਣ ਬੇਅੰਤ ਹਨ) ਆਖਣ ਨਾਲ ਸੁਣਨ ਨਾਲ (ਉਸ ਦੇ ਗੁਣਾਂ ਦਾ) ਖ਼ਾਤਮਾ ਨਹੀਂ ਹੋ ਸਕਦਾ ॥੪॥