Sri Guru Granth Sahib Ji

Search ਗਿਆਨੁ in Gurmukhi

सुणिऐ सतु संतोखु गिआनु ॥
Suṇi▫ai saṯ sanṯokẖ gi▫ān.
Listening-truth, contentment and spiritual wisdom.
ਸਾਹਿਬ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਸਚਾਈ ਸਬੂਰੀ ਅਤੇ ਬ੍ਰਹਮ ਵੀਚਾਰ ਪਰਾਪਤ ਹੋ ਜਾਂਦੇ ਹਨ।
ਸਤੁ ਸੰਤੋਖੁ = ਦਾਨ ਤੇ ਸੰਤੋਖ।ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,
 
अखरी गिआनु गीत गुण गाह ॥
Akẖrī gi▫ān gīṯ guṇ gāh.
From the Word, comes spiritual wisdom, singing the Songs of Your Glory.
ਸ਼ਬਦਾਂ ਰਾਹੀਂ ਤੇਰੀ ਗਿਆਤ ਅਤੇ ਤੇਰੀਆਂ ਉਤਕ੍ਰਿਸਾਈਆਂ (ਵਡਿਆਈਆਂ) ਦੇ ਗਾਉਣ ਗਾਏ ਜਾਂਦੇ ਹਨ।
ਗੁਣ ਗਾਹ = ਗੁਣਾਂ ਦੇ ਗਾਹੁਣ ਵਾਲੇ, ਗੁਣਾਂ ਦੇ ਵਾਕਫ਼।ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।
 
भुगति गिआनु दइआ भंडारणि घटि घटि वाजहि नाद ॥
Bẖugaṯ gi▫ān ḏa▫i▫ā bẖandāraṇ gẖat gẖat vājėh nāḏ.
Let spiritual wisdom be your food, and compassion your attendant. The Sound-current of the Naad vibrates in each and every heart.
ਬ੍ਰੱਹਮ ਗਿਆਤ ਨੂੰ ਆਪਣਾ ਭੋਜਨ ਅਤੇ ਰਹਿਮ ਨੂੰ ਆਪਣਾ ਮੋਦੀ ਬਣਾ ਅਤੇ ਈਸ਼ਵਰੀ ਰਾਗ ਜੋ ਹਰ ਦਿਲ ਅੰਦਰ ਹੁੰਦਾ ਹੈ, ਨੂੰ ਸਰਵਣ ਕਰ।
ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ)।(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ,
 
गिआन खंड महि गिआनु परचंडु ॥
Gi▫ān kẖand mėh gi▫ān parcẖand.
In the realm of wisdom, spiritual wisdom reigns supreme.
ਗਿਆਤ ਦੇ ਮੰਡਲ ਅੰਦਰ ਬ੍ਰਹਮ ਵਿਚਾਰ ਬਹੁਤ ਹੀ ਪ੍ਰਕਾਸ਼ਵਾਨ ਹੁੰਦਾ ਹੈ।
ਮਹਿ = ਵਿਚ। ਪਰਚੰਡ = ਤੇਜ਼, ਪ੍ਰਬਲ, ਬਲਵਾਨ।ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ।
 
अंतरि लागी जलि बुझी पाइआ गुरमुखि गिआनु ॥१॥ रहाउ ॥
Anṯar lāgī jal bujẖī pā▫i▫ā gurmukẖ gi▫ān. ||1|| rahā▫o.
The raging fire within is extinguished; the Gurmukh obtains spiritual wisdom. ||1||Pause||
ਗੁਰਾਂ ਦੀ ਸਿੱਖ-ਮੱਤ ਦੁਆਰਾ ਬ੍ਰਹਮ ਵਿਚਾਰ ਪਰਾਪਤ ਹੁੰਦੀ ਹੈ ਅਤੇ ਅੰਦਰ ਲੱਗੀ ਹੋਈ ਅੱਗ ਠੰਢੀ ਹੋ ਜਾਂਦੀ ਹੈ। ਠਹਿਰਾਉ।
ਜਲਿ = ਜਲਨ, ਸੜਨ। ਗਿਆਨੁ = ਜਾਣ-ਪਛਾਣ, ਸਾਂਝ।੧।ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੧॥ ਰਹਾਉ॥
 
सभि सुख हरि रस भोगणे संत सभा मिलि गिआनु ॥
Sabẖ sukẖ har ras bẖogṇe sanṯ sabẖā mil gi▫ān.
All comforts and peace, and the Essence of the Lord, are enjoyed by acquiring spiritual wisdom in the Society of the Saints.
ਸਾਧ ਸੰਗਤ ਅੰਦਰ ਜੁੜਨ ਦੁਆਰਾ ਤੂੰ ਬ੍ਰਹਮ-ਗਿਆਨ ਪਰਾਪਤ ਕਰ ਲਵੇਗਾ ਅਤੇ ਸਾਰੇ ਆਰਾਮ ਤੇ ਵਾਹਿਗੁਰੂ ਦੇ ਅੰਮਿਤ ਨੂੰ ਮਾਣੇਗਾ।
ਸਭਿ = ਸਾਰੇ। ਮਿਲਿ = ਮਿਲ ਕੇ। ਗਿਆਨੁ = ਡੂੰਘੀ ਸਾਂਝ।ਸਾਧ ਸੰਗਤ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ।
 
गुर गिआनु प्रचंडु बलाइआ अगिआनु अंधेरा जाइ ॥२॥
Gur gi▫ān parcẖand balā▫i▫ā agi▫ān anḏẖerā jā▫e. ||2||
The Guru has lit the brilliant light of spiritual wisdom, and the darkness of ignorance has been dispelled. ||2||
ਗੁਰਾ ਨੇ ਬ੍ਰਹਮ ਗਿਆਤ ਦੀ ਚਮਕੀਲੀ ਰੋਸ਼ਨੀ ਪ੍ਰਕਾਸ਼ ਕਰ ਦਿੱਤੀ ਹੈ ਜਿਸ ਨਾਲ ਬੇ-ਸਮਝੀ ਦਾ ਹਨ੍ਹੇਰਾ ਦੂਰ ਹੋ ਗਿਆ ਹੈ।
ਪ੍ਰਚੰਡੁ = ਤੇਜ਼। ਬਲਾਇਆ = ਜਗਾਇਆ।੨।(ਜਿਸ ਮਨੁੱਖ ਨੇ ਆਪਣੇ ਅੰਦਰ) ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੌਸ਼ਨ ਕਰ ਲਿਆ ਹੈ (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ॥੨॥
 
जिउ अंधेरै दीपकु बालीऐ तिउ गुर गिआनि अगिआनु तजाइ ॥२॥
Ji▫o anḏẖerai ḏīpak bālī▫ai ṯi▫o gur gi▫ān agi▫ān ṯajā▫e. ||2||
Like a lamp lit in the darkness, the spiritual wisdom of the Guru dispels ignorance. ||2||
ਜਿਵੇਂ ਅਨ੍ਹੇਰੇ ਵਿੱਚ ਦੀਵਾ ਜਗਾਉਣ ਨਾਲ ਹਨੇਰਾ ਦੂਰ ਹੁੰਦਾ ਹੈ, ਤਿਵੇਂ ਹੀ ਗੁਰਾਂ ਦਾ ਦਿਤਾ ਹੋਇਆ ਬ੍ਰਹਮ-ਬੋਧ, ਆਤਮਕ-ਅਨ੍ਹੇਰੇ ਨੂੰ ਦੂਰ ਕਰ ਦਿੰਦਾ ਹੈ।
ਸਮਾਇ = ਲੀਨ ਹੋ ਜਾਂਦਾ ਹੈ। ਦੀਪਕੁ = ਦੀਵਾ। ਗਿਆਨਿ = ਗਿਆਨ ਨਾਲ। ਤਜਾਇ ਦੂਰ ਕੀਤਾ ਜਾਂਦਾ ਹੈ।੨।ਜਿਵੇਂ (ਜੇ) ਹਨੇਰੇ ਵਿਚ ਦੀਵਾ ਬਾਲ ਦੇਈਏ (ਤਾਂ ਹਨੇਰਾ ਦੂਰ ਹੋ ਜਾਂਦਾ ਹੈ) ਤਿਵੇਂ ਗੁਰੂ ਦੀ ਬਖ਼ਸ਼ੀ ਸਮਝ ਦੀ ਬਰਕਤਿ ਨਾਲ (ਹਉਮੈ-ਰੂਪ) ਬੇ-ਸਮਝੀ (ਦਾ ਹਨੇਰਾ) ਦੂਰ ਹੋ ਜਾਂਦਾ ਹੈ ॥੨॥
 
जिन कउ आपि दइआलु होइ तिन उपजै मनि गिआनु ॥
Jin ka▫o āp ḏa▫i▫āl ho▫e ṯin upjai man gi▫ān.
Spiritual wisdom wells up in the minds of those unto whom the Lord Himself shows Mercy.
ਬ੍ਰਹਿਮ-ਬੋਧ ਉਨ੍ਹਾਂ ਦੇ ਚਿੱਤ ਅੰਦਰ ਪੁੰਗਰ ਆਉਂਦਾ ਹੈ, ਜਿਨ੍ਹਾਂ ਉਤੇ ਪ੍ਰਭੂ ਖੁਦ ਮਿਹਰਬਾਨ ਹੋ ਜਾਂਦਾ ਹੈ।
ਮਨਿ = ਮਨ ਵਿਚ। ਉਪਜੈ = ਪਰਗਟ ਹੁੰਦਾ ਹੈ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ।ਜਿਨ੍ਹਾਂ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਹੁੰਦੀ ਹੈ।
 
मनि मुखि सूचे जाणीअहि गुरमुखि जिना गिआनु ॥४॥
Man mukẖ sūcẖe jāṇī▫ahi gurmukẖ jinā gi▫ān. ||4||
Those who become Gurmukh, and obtain spiritual wisdom-their minds and mouths are known to be pure. ||4||
ਪਵਿੱਤ੍ਰ ਜਾਣੇ ਜਾਂਦੇ ਹਨ, ਉਨ੍ਹਾਂ ਦੇ ਹਿਰਦੇ ਤੇ ਮੂੰਹ, ਜਿਨ੍ਹਾਂ ਨੇ ਗੁਰਾਂ ਦੇ ਰਾਹੀਂ ਬ੍ਰਹਿਮ ਵੀਚਾਰ ਪਰਾਪਤ ਕੀਤੀ ਹੈ।
ਮੁਖਿ = ਮੂੰਹ ਵਿਚ ॥੪॥ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਦੇ ਮਨ ਵਿਚ ਤੇ ਮੂੰਹ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਟਿਕ ਜਾਂਦੀ ਹੈ, ਉਹ ਬੰਦੇ ਪਵ੍ਰਿਤ ਸਮਝੇ ਜਾਂਦੇ ਹਨ ॥੪॥
 
भाई रे गुर बिनु गिआनु न होइ ॥
Bẖā▫ī re gur bin gi▫ān na ho▫e.
O Siblings of Destiny, without the Guru, there is no spiritual wisdom.
ਹੇ ਵੀਰ! ਈਸ਼ਵਰੀ ਜਾਗ੍ਰਤਾ, ਗੁਰਾਂ ਦੇ ਬਗੈਰ ਨਹੀਂ ਮਿਲਦੀ।
ਗਿਆਨੁ = ਆਤਮਕ ਜੀਵਨ ਦੀ ਸਮਝ, ਪਰਮਾਤਮਾ ਨਾਲ ਡੂੰਘੀ ਸਾਂਝ।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਪੈ ਸਕਦੀ।
 
गिआनु धिआनु धुनि जाणीऐ अकथु कहावै सोइ ॥
Gi▫ān ḏẖi▫ān ḏẖun jāṇī▫ai akath kahāvai so▫e.
Know that from the vibration of the Word, we obtain spiritual wisdom and meditation. Through it, we speak the Unspoken.
ਜਾਣ ਲੈ ਕਿ ਗੁਰਾਂ ਦੇ ਬਚਨ ਦੁਆਰਾ ਈਸ਼ਵਰੀ ਗਿਆਤ ਤੇ ਸਿਮਰਨ ਪਰਾਪਤ ਹੁੰਦੇ ਹਨ ਅਤੇ ਉਹ ਬੰਦੇ ਕੋਲੋ ਅਕਹਿ ਹਰੀ ਨੂੰ ਵਰਨਣ ਕਰਵਾ ਦਿੰਦੇ ਹਨ।
ਕਹਾਵੈ = ਸਿਮਰਨ ਕਰਾਂਦਾ ਹੈ। ਸੋਇ = ਉਹ ਗੁਰੂ ਹੀ।ਪਰਮਾਤਮਾ ਨਾਲ ਡੂੰਘੀ ਸਾਂਝ ਪਾਉਣੀ, ਪਰਮਾਤਮਾ ਦੀ ਯਾਦ ਵਿਚ ਸੁਰਤ ਜੋੜਨੀ, ਪਰਮਾਤਮਾ ਦੇ ਚਰਨਾਂ ਵਿਚ ਲਿਵ ਲਾਉਣੀ-(ਗੁਰੂ ਦੀ ਰਾਹੀਂ ਹੀ) ਇਹ ਸਮਝ ਆਉਂਦੀ ਹੈ। ਗੁਰੂ ਹੀ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਨਹੀਂ ਹੋ ਸਕਦੇ।
 
गुर बिनु गिआनु न पाईऐ बिखिआ दूजा सादु ॥
Gur bin gi▫ān na pā▫ī▫ai bikẖi▫ā ḏūjā sāḏ.
Without the Guru, spiritual wisdom is not obtained; other tastes are poison.
ਗੁਰਾਂ ਦੇ ਬਗੈਰ ਈਸ਼ਵਰੀ ਗਿਆਤ ਪਰਾਪਤ ਨਹੀਂ ਹੁੰਦੀ, ਹੋਰ ਸੁਆਦ ਨਿਰੀ ਪੁਰੀ ਜ਼ਹਿਰ ਹਨ।
ਬਿਖਿਆ = ਮਾਇਆ। ਸਾਦੁ = ਸੁਆਦ।ਗੁਰੂ ਤੋਂ ਬਿਨਾ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਬਣ ਸਕਦੀ, ਮਾਇਆ ਦਾ ਪ੍ਰਭਾਵ ਪੈ ਕੇ ਪਰਮਾਤਮਾ ਤੋਂ ਬਿਨਾ ਹੋਰ ਪਾਸੇ ਦਾ ਸੁਆਦ ਮਨ ਵਿਚ ਉਪਜਦਾ ਹੈ।
 
गिआनी गिआनु कमावहि ॥
Gi▫ānī gi▫ān kamāvėh.
and the wise practice spiritual wisdom,
ਬ੍ਰਹਿਮ-ਬੇਤਾ ਬ੍ਰਹਿਮ ਵਿਦਿਆ ਦਾ ਅਭਿਆਸ ਕਰਦਾ ਹੈ।
ਗਿਆਨੀ = ਵਿਦਵਾਨ।ਵਿਦਵਾਨ ਲੋਕ ਧਰਮ-ਚਰਚਾ ਕਰਦੇ ਹਨ,
 
जिनि रचि रचिआ तिसहि न जाणै मन भीतरि धरि गिआनु ॥
Jin racẖ racẖi▫ā ṯisėh na jāṇai man bẖīṯar ḏẖar gi▫ān.
You do not know the One who created the creation. Gather spiritual wisdom within your mind.
ਤੂੰ ਉਸ ਨੂੰ ਨਹੀਂ ਸਮਝਦਾ ਜਿਸ ਨੇ ਰਚਨਾ ਰਚੀ ਹੈ। ਹੁਣ ਤੂੰ ਆਪਣੇ ਦਿਲ ਅੰਦਰ ਸਿਆਣਪ ਨੂੰ ਥਾਂ ਦੇ।
ਜਿਨਿ = ਜਿਸ (ਪਰਮਾਤਮਾ) ਨੇ। ਧਰਿ = ਧਰ ਕੇ। ਗਿਆਨੁ = ਜਾਣ-ਪਛਾਣ।ਜੀਵ ਆਪਣੇ ਮਨ ਵਿਚ ਉਸ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ ਚੇਤੇ ਨਹੀਂ ਕਰਦਾ, ਜਿਸਨੇ ਇਸ ਦੀ ਬਣਤਰ ਬਣਾ ਕੇ ਇਸ ਨੂੰ ਪੈਦਾ ਕੀਤਾ ਹੈ।
 
गिआनु धिआनु गुण संजमु नाही जनमि मरहुगे झूठे ॥
Gi▫ān ḏẖi▫ān guṇ sanjam nāhī janam marhuge jẖūṯẖe.
You have no wisdom at all, no meditation, no virtue or self-discipline; in falsehood, you are caught in the cycle of birth and death.
ਕੂੜੇ ਇਨਸਾਨ ਦੇ ਪਲੇ ਬ੍ਰਹਮ ਵੀਚਾਰ, ਬੰਦਗੀ ਨੇਕੀ ਤੇ ਪਾਪਾ ਤੋਂ ਪ੍ਰਹੇਜ਼ ਨਹੀਂ, ਉਹ ਜੰਮਣ ਤੇ ਮਰਣ ਦੇ ਚੱਕਰ ਵਿੱਚ ਪਏਗਾ।
ਜਨਮਿ ਮਰਹੁਗੇ = ਜਨਮ ਕੇ ਮਰਹੁਗੇ, ਜਨਮ ਮਰਨ ਦੇ ਗੇੜ ਵਿਚ ਪੈ ਜਾਉਗੇ।ਹੇ ਝੂਠੇ (ਮੋਹ ਵਿਚ ਫਸੇ ਜੀਵ)! ਤੂੰ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਪਾਈ, ਪ੍ਰਭੂ-ਚਰਨਾਂ ਵਿਚ ਤੇਰੀ ਸੁਰਤ ਨਹੀਂ, ਪਰਮਾਤਮਾ ਦੇ ਗੁਣ ਯਾਦ ਨਹੀਂ ਕੀਤੇ, ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਉੱਦਮ ਨਹੀਂ ਕੀਤਾ (ਇਸ ਦਾ ਨਤੀਜਾ ਇਹ ਹੋਵੇਗਾ ਕਿ) ਤੂੰ ਜਨਮ ਮਰਨ ਦੇ ਗੇੜ ਵਿਚ ਪੈ ਜਾਇਗਾ।
 
तीजै पहरै रैणि कै वणजारिआ मित्रा बिखु संचै अंधु अगिआनु ॥
Ŧījai pahrai raiṇ kai vaṇjāri▫ā miṯrā bikẖ sancẖai anḏẖ agi▫ān.
In the third watch of the night, O my merchant friend, the blind and ignorant person gathers poison.
ਰਾਤ ਦੇ ਤੀਸਰੇ ਹਿਸੇ ਅੰਦਰ, ਹੇ ਮੇਰੇ ਸੁਦਾਗਰ ਬੇਲੀਆਂ! ਅੰਨ੍ਹਾ ਬੇਸਮਝ ਬੰਦਾ ਜ਼ਹਿਰ ਇਕੱਤ੍ਰ ਕਰਦਾ ਹੈ।
ਬਿਖੁ = (ਆਤਮਕ ਮੌਤ ਲਿਆਉਣ ਵਾਲਾ) ਜ਼ਹਰ, ਮਾਇਆ। ਸੰਚੈ = ਇਕੱਠਾ ਕਰਦਾ ਹੈ, ਜੋੜਦਾ ਹੈ। ਅੰਧੁ = ਅੰਨ੍ਹਾ ਮਨੁੱਖ। ਅਗਿਆਨੁ = ਗਿਆਨ ਹੀਨ ਮਨੁੱਖ।ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! (ਜ਼ਿੰਦਗੀ ਦੇ) ਰਾਤ ਦੇ ਤੀਜੇ ਪਹਰ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਹੋਇਆ ਤੇ ਗਿਆਨ ਤੋਂ ਸੱਖਣਾ ਮਨੁੱਖ (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਧਨ-ਰੂਪ) ਜ਼ਹਰ ਇਕੱਠਾ ਕਰਦਾ ਰਹਿੰਦਾ ਹੈ।
 
कहु नानक प्राणी तीजै पहरै बिखु संचे अंधु अगिआनु ॥३॥
Kaho Nānak parāṇī ṯījai pahrai bikẖ sancẖe anḏẖ agi▫ān. ||3||
Says Nanak, in the third watch of the night, the blind and ignorant person gathers poison. ||3||
ਗੁਰੂ ਜੀ ਆਖਦੇ ਹਨ, ਤੀਜੇ ਹਿੱਸੇ ਅੰਦਰ, ਸੁਨਾਖਾ ਤੇ ਬੇਸਮਝ ਫ਼ਾਨੀ ਬੰਦਾ ਜ਼ਹਿਰ ਨੂੰ ਜਮ੍ਹਾਂ ਕਰਦਾ ਹੈ।
xxx॥੩॥ਹੇ ਨਾਨਕ! (ਜ਼ਿੰਦਗੀ ਦੀ) ਰਾਤ ਦੇ ਤੀਜੇ ਪਹਰ ਅੰਨ੍ਹਾ ਗਿਆਨ-ਹੀਨ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਧਨ-ਰੂਪ) ਜ਼ਹਰ (ਹੀ) ਇਕੱਠਾ ਕਰਦਾ ਰਹਿੰਦਾ ਹੈ ॥੩॥
 
अगिआनु अंधेरा कटिआ गुर गिआनु प्रचंडु बलाइआ ॥
Agi▫ān anḏẖerā kati▫ā gur gi▫ān parcẖand balā▫i▫ā.
The darkness of ignorance has been dispelled. The Guru has revealed the blazing light of spiritual wisdom.
ਮੇਰਾ ਬੇਸਮਝੀ ਦਾ ਅਨ੍ਹੇਰਾ ਦੂਰ ਹੋ ਗਿਆ ਹੈ। ਗੁਰਾਂ ਨੇ ਬ੍ਰਹਿਮ-ਬੋਧ ਦੀ ਖਰੀ ਤੇਜ ਰੋਸ਼ਨੀ ਬਾਲ ਦਿੱਤੀ ਹੈ।
ਅਗਿਆਨੁ = ਬੇ-ਸਮਝੀ। ਗੁਰ ਗਿਆਨੁ = ਗੁਰੂ ਤੋਂ ਮਿਲੀ ਪਰਮਾਤਮਾ ਨਾਲ ਡੂੰਘੀ ਸਾਂਝ। ਪ੍ਰਚੰਡੁ = ਤੇਜ਼। ਬਲਾਇਆ = ਬਾਲਿਆ।ਗੁਰੂ ਦਾ ਬਖ਼ਸ਼ਿਆ ਹੋਇਆ ਗਿਆਨ (-ਰੂਪ ਸੂਰਜ ਇਤਨਾ) ਤੇਜ਼ ਜਗ-ਮਗ ਕਰ ਉਠਿਆ ਹੈ ਕਿ (ਮੇਰੇ ਅੰਦਰੋਂ) ਬੇ-ਸਮਝੀ ਦਾ ਹਨੇਰਾ ਦੂਰ ਹੋ ਗਿਆ ਹੈ।
 
बलिआ गुर गिआनु अंधेरा बिनसिआ हरि रतनु पदारथु लाधा ॥
Bali▫ā gur gi▫ān anḏẖerā binsi▫ā har raṯan paḏārath lāḏẖā.
This spiritual wisdom given by the Guru shines forth, and the darkness has been dispelled. I have found the Priceless Jewel of the Lord.
ਗੁਰਾਂ ਦਾ ਦਿਤਾ ਹੋਇਆ ਬ੍ਰਹਿਮ-ਗਿਆਨ ਪ੍ਰਕਾਸ਼ ਪਸਾਰ ਰਿਹਾ ਹੈ ਅਤੇ ਅਨ੍ਹੇਰਾ ਨਵਿਰਤ ਹੋ ਗਿਆ ਹੈ। ਇਸ ਲਈ ਮੈਨੂੰ ਵਾਹਿਗੁਰੂ ਦੇ ਨਾਮ ਦਾ ਅਮੋਲਕ ਜਵੇਹਰ ਲਭ ਪਿਆ ਹੈ।
ਬਿਨਸਿਆ = ਨਾਸ ਹੋ ਗਿਆ। ਲਾਧਾ = ਲੱਭ ਪਿਆ ਹੈ।ਗੁਰੂ ਦਾ ਦਿੱਤਾ ਗਿਆਨ (ਮੇਰੇ ਅੰਦਰ) ਚਮਕ ਪਿਆ ਹੈ (ਮਾਇਆ-ਮੋਹ ਦਾ) ਹਨੇਰਾ ਦੂਰ ਹੋ ਗਿਆ ਹੈ (ਉਸ ਚਾਨਣੀ ਦੀ ਬਰਕਤਿ ਨਾਲ ਮੈਨੂੰ) ਪਰਮਾਤਮਾ ਦਾ ਨਾਮ (-ਰੂਪ) ਕੀਮਤੀ ਰਤਨ ਲੱਭ ਪਿਆ ਹੈ।