Sri Guru Granth Sahib Ji

Search ਗੁਣ in Gurmukhi

गावै को गुण वडिआईआ चार ॥
Gāvai ko guṇ vaḏi▫ā▫ī▫ā cẖār.
Some sing of His Glorious Virtues, Greatness and Beauty.
ਕਈ ਸੁਆਮੀ ਦੀਆਂ ਸੁੰਦਰ ਵਡਿਆਈਆਂ ਅਤੇ ਬਜ਼ੁਰਗੀਆਂ ਗਾਇਨ ਕਰਦੇ ਹਨ।
ਚਾਰ = ਸੁੰਦਰ, ਸੋਹਣੀਆਂ।ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।
 
नानक गावीऐ गुणी निधानु ॥
Nānak gāvī▫ai guṇī niḏẖān.
O Nanak, sing of the Lord, the Treasure of Excellence.
ਹੇ ਨਾਨਕ! ਉਸ ਦੀ ਸਿਫ਼ਤ ਸ਼ਲਾਘਾ ਗਾਇਨ ਕਰ ਜੋ ਉਤਕ੍ਰਿਸ਼ਟਰਾਈਆਂ ਦਾ ਖ਼ਜ਼ਾਨਾ ਹੈ।
ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤ-ਸਾਲਾਹ ਕਰੀਏ।ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।
 
नानक निरगुणि गुणु करे गुणवंतिआ गुणु दे ॥
Nānak nirguṇ guṇ kare guṇvanṯi▫ā guṇ ḏe.
O Nanak, God blesses the unworthy with virtue, and bestows virtue on the virtuous.
ਹੇ ਨਾਨਕ! ਵਾਹਿਗੁਰੂ ਨੇਕੀ-ਬਿਹੁਨਾ ਨੂੰ ਨੇਕੀ ਬਖਸ਼ਦਾ ਹੈ ਅਤੇ ਪਵਿੱਤਰ ਆਤਮਾਵਾਂ ਨੂੰ ਪਵਿਤ੍ਰਤਾਈ ਪ੍ਰਦਾਨ ਕਰਦਾ ਹੈ।
ਨਿਰਗੁਣਿ = ਗੁਣ-ਹੀਨ ਮਨੁੱਖ ਵਿਚ। ਗੁਣਵੰਤਿਆ = ਗੁਣੀ ਮਨੁੱਖਾਂ ਨੂੰ। ਕਰੇ = ਪੈਦਾ ਕਰਦਾ ਹੈ। ਦੇ = ਦੇਂਦਾ ਹੈ।ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।
 
तेहा कोइ न सुझई जि तिसु गुणु कोइ करे ॥७॥
Ŧehā ko▫e na sujẖ▫ī jė ṯis guṇ ko▫e kare. ||7||
No one can even imagine anyone who can bestow virtue upon Him. ||7||
ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ।
ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ।ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥
 
सुणिऐ सरा गुणा के गाह ॥
Suṇi▫ai sarā guṇā ke gāh.
Listening-dive deep into the ocean of virtue.
ਸੁਆਮੀ ਦੇ ਨਾਮ ਨੂੰ ਸਰਵਣ ਦੁਆਰਾ ਆਦਮੀ ਨੇਕੀਆਂ ਦੇ ਸਮੁੰਦਰ ਵਿੱਚ ਡੂੰਘੀ ਚੁੱਭੀ ਲਾਉਂਦਾ ਹੈ।
ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ।ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,
 
असंख भगत गुण गिआन वीचार ॥
Asaʼnkẖ bẖagaṯ guṇ gi▫ān vīcẖār.
Countless devotees contemplate the Wisdom and Virtues of the Lord.
ਅਣਗਿਣਤ ਹਨ ਅਨਿੰਨ ਅਨੁਰਾਗੀ ਜੋ ਪ੍ਰਭੂ ਦੀਆਂ ਉਤਕ੍ਰਿਸਟਾਈਆਂ (ਵਡਿਆਈਆਂ) ਅਤੇ ਬੋਧ ਨੂੰ ਸੋਚਦੇ ਸਮਝਦੇ ਹਨ।
ਗੁਣ ਵੀਚਾਰੁ = ਅਕਾਲ ਪੁਰਖ ਦੇ ਗੁਣਾਂ ਦਾ ਖ਼ਿਆਲ। ਗਿਆਨ ਵੀਚਾਰੁ = (ਅਕਾਲ ਪੁਰਖ ਦੇ) ਗਿਆਨ ਦਾ ਵਿਚਾਰ।(ਅਕਾਲ ਪੁਰਖ ਦੀ ਕੁਦਰਤਿ ਵਿਚ) ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
 
अखरी गिआनु गीत गुण गाह ॥
Akẖrī gi▫ān gīṯ guṇ gāh.
From the Word, comes spiritual wisdom, singing the Songs of Your Glory.
ਸ਼ਬਦਾਂ ਰਾਹੀਂ ਤੇਰੀ ਗਿਆਤ ਅਤੇ ਤੇਰੀਆਂ ਉਤਕ੍ਰਿਸਾਈਆਂ (ਵਡਿਆਈਆਂ) ਦੇ ਗਾਉਣ ਗਾਏ ਜਾਂਦੇ ਹਨ।
ਗੁਣ ਗਾਹ = ਗੁਣਾਂ ਦੇ ਗਾਹੁਣ ਵਾਲੇ, ਗੁਣਾਂ ਦੇ ਵਾਕਫ਼।ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।
 
सभि गुण तेरे मै नाही कोइ ॥
Sabẖ guṇ ṯere mai nāhī ko▫e.
All virtues are Yours, Lord, I have none at all.
ਸਮੂਹ ਨੇਕੀਆਂ ਤੈਡੀਆਂ ਹਨ ਹੇ ਸਾਈਂ! ਮੇਰੇ ਵਿੱਚ ਕੋਈ ਨਹੀਂ।
ਸਭਿ = ਸਾਰੇ। ਮੈ ਨਾਹੀ ਕੋਇ = ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ।ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
 
विणु गुण कीते भगति न होइ ॥
viṇ guṇ kīṯe bẖagaṯ na ho▫e.
Without virtue, there is no devotional worship.
ਉਤਕ੍ਰਿਸ਼ਟਤਾਈਆਂ ਹਾਸਲ ਕਰਨ ਦੇ ਬਾਝੋਂ ਸੁਆਮੀ ਦੀ ਪਰੇਮ-ਮਈ ਸੇਵਾ ਨਹੀਂ ਕੀਤੀ ਜਾ ਸਕਦੀ।
ਵਿਣੁ ਗੁਣੁ ਕੀਤੇ = ਗੁਣ ਪੈਦਾ ਕਰਨ ਤੋਂ ਬਿਨਾ, ਜੇ ਤੂੰ ਗੁਣ ਪੈਦਾ ਨਾਹ ਕਰੇਂ, ਜੇ ਤੂੰ ਆਪਣੇ ਗੁਣ ਮੇਰੇ ਵਿਚ ਉਤਪੰਨ ਨਾਹ ਕਰੇਂ। ਨ ਹੋਇ = ਨਹੀਂ ਹੋ ਸਕਦੀ।(ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
 
अमुल गुण अमुल वापार ॥
Amul guṇ amul vāpār.
Priceless are His Virtues, Priceless are His Dealings.
ਅਨਮੁਲ ਹਨ ਤੇਰੀਆਂ ਚੰਗਿਆਈਆਂ, ਹੇ ਸਾਹਿਬ! ਅਤੇ ਅਨਮੁਲ ਤੇਰਾ ਵਣਜ।
ਅਮੁਲ = ਅਮੋਲਕ, ਜਿਸ ਦਾ ਮੁੱਲ ਨਾਹ ਪੈ ਸਕੇ। ਗੁਣ = ਅਕਾਲ ਪੁਰਖ ਦੇ ਗੁਣ।(ਅਕਾਲ ਪੁਰਖ ਦੇ) ਗੁਣ ਅਮੋਲਕ ਹਨ (ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ।) (ਇਹਨਾਂ ਗੁਣਾਂ ਦੇ) ਵਪਾਰ ਕਰਨੇ ਭੀ ਅਮੋਲਕ ਹਨ।
 
वडे मेरे साहिबा गहिर ग्मभीरा गुणी गहीरा ॥
vade mere sāhibā gahir gambẖīrā guṇī gahīrā.
O my Great Lord and Master of Unfathomable Depth, You are the Ocean of Excellence.
ਹੇ ਮੇਰੇ ਅਥਾਹ ਡੂੰਘਾਈ ਵਾਲੇ ਭਾਰੇ ਮਾਲਕ, (ਤੂੰ) ਵਡਿਆਈਆਂ ਦਾ ਸਮੁੰਦਰ ਹੈਂ।
ਗਹਿਰ = ਹੇ ਡੂੰਘੇ! ਗੰਭੀਰਾ = ਹੇ ਵੱਡੇ ਜਿਗਰੇ ਵਾਲੇ! ਗੁਣੀ ਗਹੀਰਾ = ਹੇ ਗੁਣਾਂ ਕਰਕੇ ਡੂੰਘੇ! ਹੇ ਬੇਅੰਤ ਗੁਣਾਂ ਦੇ ਮਾਲਕ!ਹੇ ਮੇਰੇ ਵੱਡੇ ਮਾਲਕ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ। ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ ਵਾਲਾ ਹੈਂ।
 
गुणु एहो होरु नाही कोइ ॥
Guṇ eho hor nāhī ko▫e.
This Virtue is His alone; there is no other like Him.
ਉਸ ਦੀ ਇਹੋ ਹੀ ਖੂਬੀ ਹੈ ਕਿ ਉਸਦੇ ਵਰਗਾ ਹੋਰ ਕੋਈ ਨਹੀਂ,
ਗੁਣੁ ਏਹੋ = ਇਹੀ ਖ਼ੂਬੀ। ਕੋ = ਕੋਈ (ਹੋਰ)।ਉਸ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।
 
हरि हरि नामु मिलै त्रिपतासहि मिलि संगति गुण परगासि ॥२॥
Har har nām milai ṯaripṯāsahi mil sangaṯ guṇ pargās. ||2||
Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||
ਵਾਹਿਗੁਰੂ ਸੁਆਮੀ ਦੇ ਨਾਮ ਨੂੰ ਪ੍ਰਾਪਤ ਕਰਨ ਦੁਆਰਾ, ਉਹ ਰੱਜ ਜਾਂਦੇ ਹਨ ਅਤੇ ਸਾਧ ਸੰਗਤ ਅੰਦਰ ਜੁੜਣ ਦੁਆਰਾ ਉਨ੍ਹਾਂ ਦੀਆਂ ਨੇਕੀਆਂ ਰੌਸ਼ਨ ਹੋ ਆਉਂਦੀਆਂ ਹਨ।
ਤ੍ਰਿਪਤਾਸਹਿ = ਰੱਜ ਜਾਂਦੇ ਹਨ। ਮਿਲਿ = ਮਿਲ ਕੇ।੨।ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ ॥੨॥
 
तूं पारब्रहमु बेअंतु बेअंतु जी तेरे किआ गुण आखि वखाणा ॥
Ŧūʼn pārbarahm be▫anṯ be▫anṯ jī ṯere ki▫ā guṇ ākẖ vakẖāṇā.
You are the Supreme Lord God, Limitless and Infinite. What Virtues of Yours can I speak of and describe?
ਤੂੰ ਅਨੰਤ ਤੇ ਬੇ-ਓੜਕ ਸ਼ਰੋਮਣੀ ਸਾਹਿਬ ਹੈ। ਤੇਰੀਆਂ ਕਿਹੜੀਆਂ ਕਿਹੜੀਆਂ ਵਡਿਆਈਆਂ, ਮੈਂ ਵਰਣਨ ਤੇ ਬਿਆਨ ਕਰਾਂ?
ਆਖਿ = ਆਖ ਕੇ। ਵਖਾਣਾ = ਮੈਂ ਬਿਆਨ ਕਰਾਂ।ਤੂੰ ਬੇਅੰਤ ਪਾਰਬ੍ਰਹਮ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ?
 
जनु नानकु गुण गावै करते के जी जो सभसै का जाणोई ॥५॥१॥
Jan Nānak guṇ gāvai karṯe ke jī jo sabẖsai kā jāṇo▫ī. ||5||1||
Servant Nanak sings the Glorious Praises of the Dear Creator, the Knower of all. ||5||1||
ਗੋਲਾ ਨਾਨਕ ਸਿਰਜਣਹਾਰ ਮਹਾਰਾਜ ਦਾ ਜੱਸ ਗਾਇਨ ਕਰਦਾ ਹੈ, ਜਿਹੜਾ ਸਾਰਿਆਂ ਦਾ ਜਾਨਣਹਾਰ ਹੈ।
ਜਾਣੋਈ = ਜਾਣਨ ਵਾਲਾ। ਸਭਸੈ ਕਾ = ਹਰੇਕ (ਦੇ ਦਿਲ) ਦਾ। ਸੋਈ = ਸੰਭਾਲ ਕਰਨ ਵਾਲਾ।੫।ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੧॥
 
हरि गुण सद ही आखि वखाणै ॥
Har guṇ saḏ hī ākẖ vakẖāṇai.
they continually chant and repeat the Lord's Praises.
ਅਤੇ ਹਮੇਸ਼ਾਂ ਤੇਰਾ ਜੱਸ ਵਰਨਣ ਤੇ ਉਚਾਰਣ ਕਰਦਾ ਹੈ।
ਸਦ = ਸਦਾ। ਆਖਿ = ਆਖ ਕੇ।ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ।
 
हरि बिसरत तेरे गुण गलिआ ॥१॥ रहाउ ॥
Har bisraṯ ṯere guṇ gali▫ā. ||1|| rahā▫o.
You have forgotten the Lord; your virtues shall wither away. ||1||Pause||
ਰੱਬ ਨੂੰ ਭੁਲਾਉਣ ਦੁਆਰਾ, ਹੈ ਬੰਦੇ! ਤੇਰੀਆਂ ਨੇਕੀਆਂ ਸੁੱਕ ਸੜ ਜਾਣਗੀਆਂ। ਠਹਿਰਾਉ।
ਗਲਿਆ = ਗਲਦੇ ਜਾ ਰਹੇ ਹਨ, ਘਟਦੇ ਜਾ ਰਹੇ ਹਨ।੬।ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ॥੧॥ ਰਹਾਉ॥
 
तरकस तीर कमाण सांग तेगबंद गुण धातु ॥
Ŧarkas ṯīr kamāṇ sāʼng ṯegbanḏ guṇ ḏẖāṯ.
The pursuit of virtue is my bow and arrow, my quiver, sword and scabbard.
ਨੇਕੀਆਂ ਮਗਰ ਦੌੜਨਾ ਮੇਰੇ ਲਈ ਭੱਬਾ, ਬਾਣ ਧਨੁੱਖ, ਬਰਛਾ ਅਤੇ ਤਲਵਾਰ ਦਾ ਗਾਤ੍ਰਾ ਹੈ।
ਤਰਕਸ = ਭੱਥਾ, ਤੀਰ ਰੱਖਣ ਵਾਲਾ ਥੈਲਾ। ਸਾਂਗ = ਬਰਛੀ। ਤੇਗਬੰਦ = ਤਲਵਾਰ ਦਾ ਗਾਤ੍ਰਾ। ਧਾਤ = ਦੌੜ-ਭੱਜ, ਜਤਨ। ਪਤਿ = ਇੱਜ਼ਤ। ਕਰਮ = ਬਖ਼ਸ਼ਸ਼।ਤੇਰੀ ਸਿਫ਼ਤ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ) ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾਤ੍ਰਾ ਹਨ।
 
ओतु मती सालाहणा सचु नामु गुणतासु ॥१॥
Oṯ maṯī salāhṇā sacẖ nām guṇṯās. ||1||
with that wisdom, chant the Praises of the True Name, the Treasure of Excellence. ||1||
ਉਸ ਸਮਝ ਦੁਆਰਾ ਉਹ ਵਡਿਆਈਆਂ ਦੇ ਖ਼ਜ਼ਾਨੇ, ਸੱਚੇ ਨਾਮ ਦਾ ਜੱਸ ਗਾਇਨ ਕਰਦਾ ਹੈ।
ਓਤੁ ਮਤੀ = ਉਸ ਮੱਤ ਨਾਲ ਹੀ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।ਉਸ ਖਿੜੀ ਹੋਈ ਮੱਤ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ।
 
गुणवंती गुण वीथरै अउगुणवंती झूरि ॥
Guṇvanṯī guṇ vīthrai a▫uguṇvanṯī jẖūr.
The virtuous wife exudes virtue; the unvirtuous suffer in misery.
ਨੇਕ ਪਤਨੀ (ਆਪਣੇ ਪਤੀ ਦੀਆਂ) ਨੇਕੀਆਂ ਉਚਾਰਨ ਕਰਦੀ ਹੈ ਅਤੇ ਨੇਕੀ-ਬਿਹੁਨ ਪਸਚਾਤਾਪ ਕਰਦੀ ਹੈ।
ਗੁਣਵੰਤੀ = ਗੁਣਾਂ ਵਾਲੀ ਜੀਵ-ਇਸਤ੍ਰੀ। ਵੀਥਰੈ = ਵਿਥਾਰ ਕਰਦੀ ਹੈ, ਕਥਨ ਕਰਦੀ ਹੈ। ਝੂਰਿ = ਝੂਰੇ, ਝੂਰਦੀ ਹੈ।ਜਿਸ ਜੀਵ-ਇਸਤ੍ਰੀ ਨੇ ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ। ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੂਰਦੀ ਰਹਿੰਦੀ ਹੈ।