Sri Guru Granth Sahib

Search ਗੁਰ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
गुरमुखि नादं गुरमुखि वेदं गुरमुखि रहिआ समाई ॥
Gurmukẖ nāḏaʼn gurmukẖ veḏaʼn gurmukẖ rahi▫ā samā▫ī.
The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.
ਗੁਰਬਾਣੀ ਰੱਬੀ ਕਲਾਮ ਹੈ, ਗੁਰਬਾਨੀ ਸਾਹਿਬ ਦਾ ਗਿਆਨ ਅਤੇ ਗੁਰਬਾਣੀ ਰਾਹੀਂ ਹੀ ਸੁਆਮੀ ਨੂੰ ਸਾਰੇ ਵਿਆਪਕ ਅਨੁਭਵ ਕੀਤਾ ਜਾਂਦਾ ਹੈ।
ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ।(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।
 
गुरु ईसरु गुरु गोरखु बरमा गुरु पारबती माई ॥
Gur īsar gur gorakẖ barmā gur pārbaṯī mā▫ī.
The Guru is Shiva, the Guru is Vishnu and Brahma; the Guru is Paarvati and Lakhshmi.
ਗੁਰੂ ਸ਼ਿਵ ਹੈ, ਗੁਰੂ ਹੀ ਵਿਸ਼ਨੂੰ ਤੇ ਬ੍ਰਹਮਾਂ, ਗੁਰੂ ਹੀ ਸ਼ਿਵ ਦੀ ਪਤਨੀ-ਪਾਰਬਤੀ, ਵਿਸ਼ਨੂੰ ਦੀ ਪਤਨੀ ਲਖਸ਼ਮੀ ਅਤੇ ਬ੍ਰਹਮਾ ਦੀ ਪਤਨੀ-ਸੁਰਸਵਤੀ ਹੈ।
ਈਸਰੁ = ਸ਼ਿਵ। ਬਰਮਾ = ਬ੍ਰਹਮਾ। ਪਾਰਬਤੀ ਮਾਈ = ਮਾਈ ਪਾਰਬਤੀ।ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ।
ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,
 
मति विचि रतन जवाहर माणिक जे इक गुर की सिख सुणी ॥
Maṯ vicẖ raṯan javāhar māṇik je ik gur kī sikẖ suṇī.
Within the mind are gems, jewels and rubies, if you listen to the Guru's Teachings, even once.
ਮਨ ਅੰਦਰ ਹੀਰੇ ਜਵਾਹਰ ਤੇ ਲਾਲ ਹਨ, ਜੇਕਰ ਤੂੰ ਗੁਰਾਂ ਦੀ ਇਕ ਭੀ ਸਿਖਿਆ ਸਰਵਣ ਕਰਕੇ ਅਮਲ ਕਰ ਲਵੇਂ।
ਮਤਿ ਵਿਚਿ = (ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ = ਮੌਤੀ। ਇਕ ਸਿਖ = ਇਕ ਸਿੱਖਿਆ। ਸੁਣੀ = ਸੁਣੀਏ, ਸੁਣੀ ਜਾਏ।ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)।
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਗਲ ਸਮਝਾ ਦਿਤੀ ਹੈ।
xxx(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ,
 
मंनै तरै तारे गुरु सिख ॥
Mannai ṯarai ṯāre gur sikẖ.
The faithful are saved, and carried across with the Sikhs of the Guru.
ਪ੍ਰਭੂ ਦਾ ਹੁਕਮ ਮੰਨਣ ਵਾਲਾ ਆਪਣੇ ਆਪ ਨੂੰ ਬਚਾ ਲੈਂਦਾ ਹੈ ਅਤੇ ਗੁਰੂ ਦੇ ਸਿੱਖਾਂ ਦਾ ਪਾਰ ਉਤਾਰਾ ਕਰ ਦਿੰਦਾ ਹੈ।
ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।
 
पंचा का गुरु एकु धिआनु ॥
Pancẖā kā gur ek ḏẖi▫ān.
The chosen ones meditate single-mindedly on the Guru.
ਚੁਣੇ ਹੋਏ ਕੇਵਲ ਗੁਰੂ ਉਤੇ ਹੀ ਆਪਣੀ ਬਿਰਤੀ ਇਕੱਤਰ ਕਰਦੇ ਹਨ।
ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ।ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ)।
 
पवणु गुरू पाणी पिता माता धरति महतु ॥
Pavaṇ gurū pāṇī piṯā māṯā ḏẖaraṯ mahaṯ.
Air is the Guru, Water is the Father, and Earth is the Great Mother of all.
ਹਵਾ ਗੁਰੂ ਹੈ, ਜਲ ਬਾਬਲ, ਧਰਤੀ ਵੱਡੀ ਅੰਮੜੀ,
ਪਵਣੁ = ਹਵਾ, ਸੁਆਸ, ਪ੍ਰਾਣ। ਮਹਤੁ = ਵੱਡੀ।ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।
 
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਜਾਣਿਆ ਜਾਂਦਾ ਹੈ।
xxxਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
गिआनी धिआनी गुर गुरहाई ॥
Gi▫ānī ḏẖi▫ānī gur gurhā▫ī.
The spiritual teachers, the teachers of meditation, and the teachers of teachers -
ਬ੍ਰਹਮਵੇਤਿਆਂ ਬਿਰਤੀ ਜੋੜਨ ਵਾਲਿਆਂ ਅਤੇ ਉਹ, ਜੋ ਪ੍ਰਚਾਰਕਾਂ ਦੇ ਪ੍ਰਚਾਰਕ ਹਨ, (ਨੇ ਤੈਨੂੰ ਬਿਆਨ ਕੀਤਾ ਹੈ)।
ਗਿਆਨੀ = ਵਿਚਾਰਵਾਨ, ਉੱਚੀ ਸਮਝ ਵਾਲੇ। ਧਿਆਨੀ = ਸੁਰਤ ਜੋੜਨ ਵਾਲੇ। ਗੁਰ = ਵੱਡੇ। ਗੁਰ ਹਾਈ = ਗੁਰ ਭਾਈ, ਵਡਿਆਂ ਦੇ ਭਰਾ, ਅਜਿਹੇ ਹੋਰ ਕੋਈ ਵੱਡੇ। ਗੁਰ ਗੁਰਹਾਈ = ਕਈ ਵੱਡੇ ਵੱਡੇ ਪ੍ਰਸਿੱਧ {ਇਹ ਲਫ਼ਜ਼ 'ਗੁਰ ਗੁਰਹਾਈ' ਲਫ਼ਜ਼ 'ਗਿਆਨੀ ਧਿਆਨੀ' ਦਾ ਵਿਸ਼ੇਸ਼ਣ ਹਨ}।ਵਿਚਾਰਵਾਨਾਂ ਨੇ, ਬਿਰਤੀ ਜੋੜਨ ਵਾਲਿਆਂ ਨੇ ਤੇ ਪ੍ਰਸਿਧ ਗੁਰੂ- ਪ੍ਰਚਾਰਕਾਂ ਨੇ ਵੀ (ਕੋਸ਼ਿਸ ਕੀਤੀ)।
 
हरि के जन सतिगुर सतपुरखा बिनउ करउ गुर पासि ॥
Har ke jan saṯgur saṯpurkẖā bina▫o kara▫o gur pās.
O humble servant of the Lord, O True Guru, O True Primal Being: I offer my humble prayer to You, O Guru.
ਹੇ ਸੁਆਮੀ ਦੇ ਪ੍ਰਵਾਣਿਤ, ਸੱਚੇ ਪੁਰਸ਼ ਮੇਰੇ ਵਿਸ਼ਾਲ ਸਤਿਗੁਰੂ ਮੈਂ ਤੇਰੇ ਅੱਗੇ ਇਕ ਪ੍ਰਾਰਥਨਾ ਕਰਦਾ ਹਾਂ।
ਹਰਿ ਕੇ ਜਨ = ਹੇ ਹਰੀ ਦੇ ਸੇਵਕ! ਸਤਿਗੁਰੂ = ਹੇ ਸਤਿਗੁਰ! ਸਤ ਪੁਰਖਾ = ਹੇ ਮਹਾ ਪੁਰਖ ਗੁਰੂ! ਬਿਨਉ = {विनय} ਬੇਨਤੀ। ਕਰਉ = ਕਰਉਂ, ਮੈਂ ਕਰਦਾ ਹਾਂ। ਗੁਰ ਪਾਸਿ = ਹੇ ਗੁਰੂ! ਤੇਰੇ ਪਾਸ।ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ,
 
हम कीरे किरम सतिगुर सरणाई करि दइआ नामु परगासि ॥१॥
Ham kīre kiram saṯgur sarṇā▫ī kar ḏa▫i▫ā nām pargās. ||1||
I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||
ਮੈਂ ਇਕ ਕੀੜੇ ਤੇ ਮਕੌੜੇ ਨੇ ਤੇਰੀ ਸ਼ਰਣਾਗਤ ਸੰਭਾਲੀ ਹੈ, ਮਿਹਰ ਧਾਰ ਮੈਨੂੰ ਹਰੀ ਨਾਮ ਦੀ ਰੌਸ਼ਨੀ ਪਰਦਾਨ ਕਰ ਹੇ ਸੱਚੇ ਗੁਰਦੇਵ ਜੀ!
ਸਤਿਗੁਰ ਸਰਣਾਈ = ਹੇ ਗੁਰੂ! ਤੇਰੀ ਸਰਨ। ਕੀਰੇ ਕਿਰਮ = ਨਿਮਾਣੇ ਦੀਨ ਜੀਵ। ਪਰਗਾਸਿ = ਪਰਗਟ ਕਰ, ਚਾਨਣ ਕਰ।੧।ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ। ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ ॥੧॥
 
मेरे मीत गुरदेव मो कउ राम नामु परगासि ॥
Mere mīṯ gurḏev mo ka▫o rām nām pargās.
O my Best Friend, O Divine Guru, please enlighten me with the Name of the Lord.
ਹੇ, ਪ੍ਰਕਾਸ਼ਵਾਨ ਗੁਰੂ ਮੇਰੇ ਮਿੱਤ੍ਰ ਮੈਨੂੰ ਸਰਬ ਵਿਆਪਕ ਸੁਆਮੀ ਦੇ ਨਾਮ ਨਾਲ ਰੌਸ਼ਨ ਕਰ।
ਮੋ ਕਉ = ਮੈਨੂੰ, ਮੇਰੇ ਅੰਦਰ। ਮੀਤ = ਹੇ ਮਿੱਤਰ!ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼।
 
गुरमति नामु मेरा प्रान सखाई हरि कीरति हमरी रहरासि ॥१॥ रहाउ ॥
Gurmaṯ nām merā parān sakẖā▫ī har kīraṯ hamrī rahrās. ||1|| rahā▫o.
Through the Guru's Teachings, the Naam is my breath of life. The Kirtan of the Lord's Praise is my life's occupation. ||1||Pause||
ਗੁਰਾਂ ਦੀ ਸਿਖ ਮਤ ਦੁਆਰਾ ਮੈਨੂੰ ਦਰਸਾਇਆ ਹੋਇਆ ਨਾਮ ਮੇਰੀ ਜਿੰਦ ਜਾਨ ਦਾ ਮਿੱਤ੍ਰ ਹੈ ਅਤੇ ਵਾਹਿਗੁਰੂ ਦੀ ਸਿਫ਼ਤ ਸ਼ਲਾਘਾ ਮੇਰੇ ਜੀਵਨ ਦੀ ਰਹੁ ਰੀਤੀ ਹੈ। ਠਹਿਰਾੳ।
ਗੁਰਮਤਿ = ਗੁਰੂ ਦੀ ਮੱਤ ਦੀ ਰਾਹੀਂ (ਮਿਲਿਆ ਹੋਇਆ)। ਪ੍ਰਾਨ ਸਖਾਈ = ਜਿੰਦ ਦਾ ਸਾਥੀ। ਕੀਰਤਿ = ਸੋਭਾ, ਸਿਫ਼ਤ-ਸਾਲਾਹ। ਰਹਰਾਸਿ = ਰਾਹ ਦੀ ਰਾਸਿ, ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚੀ।੧।ਗੁਰੂ ਦੀ ਦੱਸੀ ਮੱਤ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ), ਪ੍ਰਭੂ ਦੀ ਸਿਫ਼ਤ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸ-ਪੂੰਜੀ ਬਣੀ ਰਹੇ ॥੧॥ ਰਹਾਉ॥
 
जो सतिगुर सरणि संगति नही आए ध्रिगु जीवे ध्रिगु जीवासि ॥३॥
Jo saṯgur saraṇ sangaṯ nahī ā▫e ḏẖarig jīve ḏẖarig jīvās. ||3||
Those who have not sought the Sanctuary of the True Guru and the Sangat, the Holy Congregation; cursed are their lives, and cursed are their hopes of life. ||3||
ਥੂਹ ਹੈ ਉਨ੍ਹਾਂ ਦੀ ਜ਼ਿੰਦਗੀ ਨੂੰ, ਤੇ ਲਾਨ੍ਹਤ ਹੈ ਉਨ੍ਹਾਂ ਦੇ ਜਿਉਣ ਦੀ ਆਸ ਨੂੰ, ਜਿਹੜੇ ਸਤਿਗੁਰਾਂ ਦੀ ਸਭਾ ਤੇ ਸ਼ਰਣਾਗਤ ਅੰਦਰ ਨਹੀਂ ਪੁੱਜੇ।
ਧ੍ਰਿਗੁ ਜੀਵੇ = ਲਾਹਨਤ ਹੈ ਉਹਨਾਂ ਦੇ ਜੀਵੇ ਨੂੰ।੩।ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ ॥੩॥
 
जिन हरि जन सतिगुर संगति पाई तिन धुरि मसतकि लिखिआ लिखासि ॥
Jin har jan saṯgur sangaṯ pā▫ī ṯin ḏẖur masṯak likẖi▫ā likẖās.
Those humble servants of the Lord who have attained the Company of the True Guru, have such pre-ordained destiny inscribed on their foreheads.
ਜਿਨ੍ਹਾਂ ਰੱਬ ਦੇ ਬੰਦਿਆਂ ਨੂੰ ਸੱਚੇ ਗੁਰਾਂ ਦੀ ਸੁਹਬਤ ਪਰਾਪਤ ਹੋਈ ਹੈ, ਉਨ੍ਹਾਂ ਦੇ ਮੱਥਿਆਂ ਉਤੇ, ਐਨ ਆਰੰਭ ਦੀ ਲਿਖੀ ਹੋਈ ਲਿਖਤਾਕਾਰ ਹੈ।
ਧੁਰਿ = ਧੁਰ ਤੋਂ, ਪਰਮਾਤਮਾ ਵਲੋਂ। ਮਸਤਕਿ = ਮੱਥੇ ਉੱਤੇ। ਲਿਖਾਸਿ = ਲੇਖ {ਲਫ਼ਜ਼ 'ਜੀਵਾਸਿ' ਅਤੇ 'ਲਿਖਾਸਿ' ਲਫ਼ਜ਼ 'ਜੀਵੇ' ਅਤੇ 'ਲੇਖ' ਤੋਂ ਬਦਲੇ ਹੋਏ ਹਨ ਤੁਕਾਂਤ ਪੂਰਾ ਕਰਨ ਲਈ}।ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ।
 
गुर परसादि परम पदु पाइआ सूके कासट हरिआ ॥१॥ रहाउ ॥
Gur parsāḏ param paḏ pā▫i▫ā sūke kāsat hari▫ā. ||1|| rahā▫o.
By Guru's Grace, the supreme status is obtained, and the dry wood blossoms forth again in lush greenery. ||1||Pause||
ਗੁਰਾਂ ਦੀ ਦਇਆ ਦੁਆਰਾ (ਉਹ) ਮਹਾਨ ਮਰਤਬਾ ਪਾ ਲੈਂਦਾ ਹੈ (ਜਿਵੇਂ) ਸੁੱਕੀ ਲੱਕੜ ਹਰੀ ਭਰੀ ਹੋ ਜਾਂਵਦੀ ਹੈ। ਠਹਿਰਾਉ।
ਪਰਸਾਦਿ = ਕਿਰਪਾ ਨਾਲਿ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਕਾਸਟ = ਕਾਠ, ਲੱਕੜੀ।੧।ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ ॥੧॥ ਰਹਾਉ॥
 
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
xxxਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
गुरमुखि लाधा मनमुखि गवाइआ ॥
Gurmukẖ lāḏẖā manmukẖ gavā▫i▫ā.
The Gurmukhs obtain it, and the self-willed manmukhs lose it.
ਪਵਿੱਤਰ ਪੁਰਸ਼ ਨਾਮ ਨੂੰ ਪਰਾਪਤ ਕਰ ਲੈਂਦੇ ਹਨ ਅਤੇ ਆਪ-ਹੁਦਰੇ ਇਸ ਨੂੰ ਗੁਆ ਬੈਠਦੇ ਹਨ।
ਗੁਰਮੁਖਿ = ਉਹ ਮਨੁੱਖ ਜਿਸ ਦਾ ਮੂੰਹ ਗੁਰੂ ਵਲ ਹੈ। ਮਨਮੁਖਿ = ਉਹ ਮਨੁੱਖ ਜਿਸ ਦਾ ਮੂੰਹ ਆਪਣੇ ਮਨ ਵਲ ਹੈ।ਜੋ ਮਨੁੱਖ ਗੁਰੂ ਦੇ ਸਨਮੁਖ ਹੋਇਆ ਉਸ ਨੇ (ਇਹ ਰਤਨ) ਲੱਭ ਲਿਆ। ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸ ਨੇ ਗਵਾ ਲਿਆ।