Sri Guru Granth Sahib Ji

Search ਚਲੈ in Gurmukhi

सहस सिआणपा लख होहि त इक न चलै नालि ॥
Sahas si▫āṇpā lakẖ hohi ṯa ik na cẖalai nāl.
Hundreds of thousands of clever tricks, but not even one of them will go along with you in the end.
ਇਨਸਾਨ ਦੇ ਕੋਲ ਹਜ਼ਾਰਾਂ ਤੇ ਲੱਖਾਂ ਅਕਲ-ਮੰਦੀਆਂ ਹੋਣ, ਪਰ ਇਕ ਭੀ (ਸਾਈਂ ਦੇ ਦਰਬਾਰ ਅੰਦਰ ਉਸ ਨੂੰ ਲਾਭ ਨਹੀਂ ਪੁਚਾਉਂਦੀ) ਉਸ ਦੇ ਨਾਲ ਨਹੀਂ ਜਾਂਦੀ।
ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
 
नवा खंडा विचि जाणीऐ नालि चलै सभु कोइ ॥
Navā kẖanda vicẖ jāṇī▫ai nāl cẖalai sabẖ ko▫e.
and even if you were known throughout the nine continents and followed by all,
ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ,
ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
 
मंनै मगु न चलै पंथु ॥
Mannai mag na cẖalai panth.
The faithful do not follow empty religious rituals.
ਨਾਮ ਉਤੇ ਭਰੋਸਾ ਰੱਖਣ ਵਾਲਾ ਸੰਸਾਰੀ ਰਾਹਾਂ ਅਤੇ ਕਰਮਕਾਂਡੀ ਧਾਰਮਕ ਰਸਤਿਆਂ ਤੇ ਨਹੀਂ ਟੁਰਦਾ।
xxxਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ)।
 
जितु सेविऐ सुखु पाईऐ तेरी दरगह चलै माणु ॥१॥ रहाउ ॥
Jiṯ sevi▫ai sukẖ pā▫ī▫ai ṯerī ḏargėh cẖalai māṇ. ||1|| rahā▫o.
Serving Him, peace is obtained; you shall go to His Court with honor. ||1||Pause||
ਜਿਸ ਦੀ ਟਹਿਲ ਕਮਾਉਣ ਦੁਆਰਾ ਪ੍ਰਾਣੀ ਆਰਾਮ ਪਾਉਂਦਾ ਹੈ ਅਤੇ ਤੇਰੇ ਦਰਬਾਰ ਨੂੰ ਇਜ਼ਤ ਨਾਲ ਜਾਂਦਾ ਹੈ! ਹੇ ਸੁਆਮੀ! ਠਹਿਰਾਉ।
ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ। ਚਲੈ ਮਾਣੁ = ਆਦਰ ਮਿਲੇ।੧।ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ (ਤੇ ਅਰਦਾਸ ਕਰ ਕਿ ਹੇ ਪ੍ਰਭੂ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ ॥੧॥ ਰਹਾਉ॥
 
गुर कै भाणै जो चलै दुखु न पावै कोइ ॥३॥
Gur kai bẖāṇai jo cẖalai ḏukẖ na pāvai ko▫e. ||3||
One who walks in harmony with the Guru's Will shall not suffer in pain. ||3||
ਜਿਹੈੜਾ ਗੁਰਾਂ ਦੀ ਰਜਾ ਅਨੁਸਾਰ ਟੁਰਦਾ ਹੈ, ਉਹ ਕੋਈ ਤਕਲੀਫ ਨਹੀਂ ਉਠਾਉਂਦਾ।
xxxਜੇਹੜਾ ਭੀ ਮਨੁੱਖ ਗੁਰੂ ਦੇ ਹੁਕਮ ਵਿਚ ਹੈ, ਉਹ ਕਦੇ ਦੁੱਖ ਨਹੀਂ ਪਾਂਦਾ ॥੩॥
 
सतिगुर कै भाणै जो चलै विचि बोहिथ बैठा आइ ॥
Saṯgur kai bẖāṇai jo cẖalai vicẖ bohith baiṯẖā ā▫e.
One who walks in harmony with the True Guru's Will comes to sit in this Boat.
ਜਿਹੜਾ ਸੱਚੇ ਗੁਰਾਂ ਦੀ ਰਜ਼ਾ ਅਨੁਸਾਰ ਤੁਰਦਾ ਹੈ, ਉਹ ਆ ਕੇ ਜਹਾਜ਼ ਵਿੱਚ ਬਹਿ ਜਾਂਦਾ ਹੈ।
ਭਾਣੈ = ਰਜ਼ਾ ਵਿਚ।ਜੇਹੜਾ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਉਸ ਜਹਾਜ਼ ਵਿਚ ਸਵਾਰ ਹੋ ਗਿਆ ਸਮਝੋ।
 
वसतु लहै घरि आपणै चलै कारजु सारि ॥
vasaṯ lahai gẖar āpṇai cẖalai kāraj sār.
He finds the merchandise within his own home, and departs after arranging his affairs.
ਉਹ ਮਾਲ ਨੂੰ ਆਪਣੇ ਗ੍ਰਹਿ ਅੰਦਰ ਹੀ ਪਾ ਲੈਂਦਾ ਹੈ, ਅਤੇ ਆਪਣੇ ਕੰਮ ਨੂੰ ਰਾਸ ਕਰਕੇ ਕੂਚ ਕਰਦਾ ਹੈ।
ਘਰਿ = ਘਰ ਵਿਚ। ਸਾਰਿ = ਸੰਭਾਲ ਕੇ, ਸਿਰੇ ਚਾੜ੍ਹ ਕੇ, ਸੰਵਾਰ ਕੇ।ਉਹ ਮਨੁੱਖ ਆਪਣੇ ਹਿਰਦੇ ਵਿਚ ਹੀ ਆਪਣਾ ਅਸਲ ਸਰਮਾਇਆ ਲੱਭ ਲੈਂਦਾ ਹੈ, ਤੇ ਆਪਣੀ ਜ਼ਿੰਦਗੀ ਦਾ ਮਨੋਰਥ ਸਿਰੇ ਚਾੜ੍ਹ ਕੇ ਇਥੋਂ ਜਾਂਦਾ ਹੈ,
 
चितु चलै वितु जावणो साकत डोलि डोलाइ ॥
Cẖiṯ cẖalai viṯ jāvṇo sākaṯ dol dolā▫e.
The consciousness of the wicked, faithless cynics wanders around in search of transitory wealth, unstable and distracted.
ਅਸਥਿਰ ਤੇ ਡਿੱਕ-ਡੋਲੇ ਖਾਣ ਵਾਲੇ ਕੁਮਾਰਗੀ ਦਾ ਮਨੂਆ ਛਿਨ-ਭੰਗਰ ਦੌਲਤ ਦੀ ਭਾਲ ਅੰਦਰ ਭਟਕਦਾ ਹੈ।
ਚਲੈ = ਡੋਲਦਾ ਹੈ। ਵਿਤੁ = ਧਨੁ। ਡੋਲਾਇ = ਮੁੜ ਮੁੜ ਡੋਲਦਾ ਹੈ।(ਮਨੁੱਖ ਧਨ ਨੂੰ ਸੁਖ ਦਾ ਮੂਲ ਸਮਝਦਾ ਹੈ, ਜਦੋਂ) ਧਨ ਜਾਣ ਲਗਦਾ ਹੈ ਤਾਂ ਸਾਕਤ ਦਾ ਮਨ ਡੋਲਦਾ ਹੈ।
 
खेहू खेह रलाईऐ छोडि चलै घर बारु ॥५॥
Kẖehū kẖeh ralā▫ī▫ai cẖẖod cẖalai gẖar bār. ||5||
But dust shall mix with dust, and he shall depart, leaving hearth and home behind. ||5||
ਆਪਣਾ ਝੁੱਗਾ-ਝਾਹਾ ਤਿਆਗ ਕੇ ਉਹ ਟੁਰ ਜਾਂਦਾ ਹੈ ਅਤੇ ਮਿੱਟੀ ਮਿੱਟੀ ਨਾਲ ਮਿਲ ਜਾਂਦੀ ਹੈ।
ਖੇਹ = ਮਿੱਟੀ। ਘਰ ਬਾਰੁ = ਘਰ ਦਾ ਸਾਜ-ਸਾਮਾਨ ॥੫॥ਪਰ ਆਖ਼ਰ ਸਰੀਰ ਮਿੱਟੀ ਹੋ ਕੇ ਮਿੱਟੀ ਵਿਚ ਰਲ ਜਾਂਦਾ ਹੈ, ਤੇ ਮਾਣ ਕਰਨ ਵਾਲਾ (ਜੀਵ) ਘਰ ਬਾਰ ਛੱਡ ਕੇ (ਸੰਸਾਰ ਤੋਂ) ਚਲਾ ਜਾਂਦਾ ਹੈ ॥੫॥
 
दिन रवि चलै निसि ससि चलै तारिका लख पलोइ ॥
Ḏin rav cẖalai nis sas cẖalai ṯārikā lakẖ palo▫e.
The day and the sun shall pass away; the night and the moon shall pass away; the hundreds of thousands of stars shall disappear.
ਦਿਹੁੰ ਤੇ ਸੂਰਜ ਟੁਰ ਜਾਣਗੇ, ਰਾਤ੍ਰੀ ਅਤੇ ਚੰਦ੍ਰਮਾਂ ਗਾਇਬ ਹੋ ਜਾਣਗੇ ਅਤੇ ਲੱਖਾਂ ਤਾਰੇ ਅਲੋਪ ਹੋ ਜਾਣਗੇ।
ਰਵਿ = ਸੂਰਜ। ਨਿਸਿ = ਰਾਤਿ। ਸਸਿ = ਚੰਦ੍ਰਮਾ। ਪਲੋਇ = ਚਲੇ ਜਾਣ ਵਾਲੇ, ਨਾਸਵੰਤ।ਹੇ ਨਾਨਕ! ਇਹ ਅਟੱਲ ਬਚਨ ਕਹਿ ਦੇ-ਦਿਨ ਅਤੇ ਸੂਰਜ ਨਾਸਵੰਤ ਹਨ, ਰਾਤ ਅਤੇ ਚੰਦ੍ਰਮਾ ਨਾਸਵੰਤ ਹਨ, (ਇਹ ਦਿੱਸਦੇ) ਲੱਖਾਂ ਹੀ ਤਾਰੇ ਭੀ ਨਾਸ ਹੋ ਜਾਣਗੇ।
 
बाग सुहावे सोहणे चलै हुकमु अफार ॥
Bāg suhāve sohṇe cẖalai hukam afār.
you may have delightful and beautiful gardens, and issue unquestioned commands;
ਉਸ ਪਾਸ ਮਨੋਹਰ ਤੇ ਸੁੰਦਰ ਚਮਨ ਹੋਣ ਤੇ ਉਹ ਅਮੋੜ ਫੁਰਮਾਨ ਜਾਰੀ ਕਰੇ,
ਅਫਾਰ = ਆਫਰੇ ਹੋਏ ਦਾ, ਅਹੰਕਾਰੀ ਦਾ।ਜੇ ਉਸ ਦੇ ਪਾਸ ਸੋਹਣੇ ਸੁੰਦਰ ਬਾਗ਼ ਹੋਣ, ਜੇ (ਇਹਨਾਂ ਸਾਰੇ ਪਦਾਰਥਾਂ ਦੀ ਮਲਕੀਅਤ ਦੇ ਕਾਰਨ ਉਸ) ਅਹੰਕਾਰੀ (ਹੋਏ) ਦਾ ਹੁਕਮ ਹਰ ਕੋਈ ਮੰਨਦਾ ਹੋਵੇ,
 
खड़ु पकी कुड़ि भजै बिनसै आइ चलै किआ माणु ॥
Kẖaṛ pakī kuṛ bẖajai binsai ā▫e cẖalai ki▫ā māṇ.
When the crop of life has matured, it bends, breaks and perishes; why take pride in that which comes and goes?
ਜਦ ਦੇਹਿ ਰੂਪੀ ਖੇਤੀ ਪੱਕ ਜਾਂਦੀ ਹੈ, ਇਹ ਲਿਫ ਕੇ ਟੁਟਦੀ ਤੇ ਨਾਸ ਹੋ ਜਾਂਦੀ ਹੈ। ਇਸ ਦੇਹਿ ਤੇ ਜੋ ਆਉਣ ਤੇ ਜਾਣ ਦੇ ਅਧੀਨ ਹੈ, ਕੀ ਫ਼ਖ਼ਰ ਕਰਨਾ ਹੋਇਆ?
ਖੜੁ = (ਕਣਕ ਆਦਿਕ ਦਾ) ਨਾੜ। ਕੁੜਿ = ਕੁੜਕ ਕੇ।(ਜਿਵੇਂ) ਪੱਕੀ ਹੋਈ ਫ਼ਸਲ ਦਾ ਨਾੜ ਕੁੜਕ ਕੇ ਟੁੱਟ ਜਾਂਦਾ ਹੈ (ਤਿਵੇਂ ਬੁਢੇਪਾ ਆਉਣ ਤੇ ਸਰੀਰ) ਨਾਸ ਹੋ ਜਾਂਦਾ ਹੈ, (ਜੀਵ ਜਗਤ ਤੇ) ਆ ਕੇ (ਆਖ਼ਰ ਇੱਥੋਂ) ਤੁਰ ਪੈਂਦਾ ਹੈ (ਇਸ ਸਰੀਰ ਦਾ) ਮਾਣ ਕਰਨਾ ਵਿਆਰਥ ਹੈ।
 
जुगि जुगि पीड़ी चलै सतिगुर की जिनी गुरमुखि नामु धिआइआ ॥
Jug jug pīṛī cẖalai saṯgur kī jinī gurmukẖ nām ḏẖi▫ā▫i▫ā.
Age after age, the Family of the True Guru shall increase. As Gurmukh, they meditate on the Naam, the Name of the Lord.
ਸਾਰਿਆਂ ਯੁਗਾਂ ਅੰਦਰ ਸੱਚੇ ਗੁਰਾਂ ਦਾ ਧਾਰਮਕ ਘਰਾਣਾ ਰਵਾਂ ਰਹੇਗਾ, ਜੋ ਗੁਰਾਂ ਦੇ ਉਪਦੇਸ਼ ਤਾਬੇ, ਨਾਮ ਦਾ ਸਿਮਰਨ ਕਰਦਾ ਹੈ।
ਜੁਗਿ ਜੁਗਿ = ਹਰੇਕ ਜੁਗ ਵਿਚ। ਜਿਨੀ = ਜਿਨ੍ਹਾਂ (ਮਨੁੱਖਾਂ) ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।ਹਰੇਕ ਜੁਗ ਵਿਚ ਸਤਿਗੁਰੂ ਦੀ ਪੀੜ੍ਹੀ (ਨਾਦੀ ਸੰਤਾਨ) ਚੱਲ ਪੈਂਦੀ ਹੈ, ਜਿਨ੍ਹਾਂ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ (ਉਹ ਗੁਰੂ ਦੀ ਪੀੜ੍ਹੀ ਹਨ, ਉਹ ਗੁਰੂ ਦੀ ਨਾਦੀ ਸੰਤਾਨ ਹਨ)।
 
जे धन खसमै चलै रजाई ॥
Je ḏẖan kẖasmai cẖalai rajā▫ī.
But if the soul-bride follows the Will of her Lord and Master,
ਜੇਕਰ ਪਤਨੀ ਆਪਣੇ ਪਤੀ ਦੇ ਭਾਣੇ ਅਨੁਸਾਰ ਟੁਰੇ ਤਾਂ,
ਧਨ = ਜੀਵ-ਇਸਤ੍ਰੀ।ਜੇ (ਜੀਵ-) ਇਸਤ੍ਰੀ (ਪ੍ਰਭੂ) ਖਸਮ ਦੇ ਭਾਣੇ ਵਿਚ ਤੁਰੇ,
 
पिर कै भाणै ना चलै हुकमु करे गावारि ॥
Pir kai bẖāṇai nā cẖalai hukam kare gāvār.
She does not walk in harmony with the Will of her Husband Lord. Instead, she foolishly gives Him orders.
ਉਹ ਆਪਣੇ ਕੰਤ ਦੀ ਰਜਾ ਅਨੁਸਾਰ ਨਹੀਂ ਟੁਰਦੀ ਬੇਸਮਝ ਤ੍ਰੀਮਤ ਸਗੋਂ ਉਸ ਤੇ ਹੁਕਮ ਚਲਾਉਂਦੀ ਹੈ।
xxx(ਪਰ) ਪਤੀ ਦੇ ਹੁਕਮ ਵਿਚ ਨਹੀਂ ਤੁਰਦੀ, (ਸਗੋਂ) ਮੂਰਖ ਇਸਤ੍ਰੀ (ਪਤੀ ਤੇ) ਹੁਕਮ ਚਲਾਉਂਦੀ ਹੈ (ਸਿੱਟਾ ਇਹ ਹੁੰਦਾ ਹੈ ਕਿ ਸਦਾ ਦੁਖੀ ਰਹਿੰਦੀ ਹੈ)।
 
गुर कै भाणै जो चलै सभि दुख निवारणहारि ॥
Gur kai bẖāṇai jo cẖalai sabẖ ḏukẖ nivāraṇhār.
But she who walks in harmony with the Guru's Will, shall be spared all pain and suffering.
ਜਿਹੜੀ ਗੁਰਾਂ ਦੀ ਰਜ਼ਾ ਵਿੱਚ ਤੁਰਦੀ ਹੈ, ਉਹ ਸਾਰਿਆਂ ਦੁਖੜਿਆਂ ਤੋਂ ਬਚ ਜਾਂਦੀ ਹੈ।
ਨਿਵਾਰਣਹਾਰਿ = ਨਿਵਾਰਨ ਜੋਗੀ (ਹੋ ਜਾਂਦੀ ਹੈ)।ਜੋ (ਜੀਵ-ਇਸਤ੍ਰੀ) ਸਤਿਗੁਰੂ ਦੀ ਰਜ਼ਾ ਵਿਚ ਚੱਲਦੀ ਹੈ ਉਹ ਅਪਾਣੇ ਸਾਰੇ ਦੁੱਖ-ਕਲੇਸ਼ ਨਿਵਾਰ ਲੈਂਦੀ ਹੈ।
 
सतिगुर कै भाणै जो चलै तिसु वडिआई वडी होइ ॥
Saṯgur kai bẖāṇai jo cẖalai ṯis vadi▫ā▫ī vadī ho▫e.
One who walks in harmony with the Will of the True Guru, obtains the greatest glory.
ਜਿਹੜਾ ਸੱਚੇ ਗੁਰਾਂ ਦੀ ਰਜ਼ਾ ਅਨੁਸਾਰ ਤੁਰਦਾ ਹੈ, ਉਹ ਭਾਰੀ ਇੱਜ਼ਤ ਪਾਉਂਦਾ ਹੈ।
ਭਾਣੈ = ਹੁਕਮ ਵਿਚ। ਵਡਿਆਈ = ਆਦਰ।ਜੋ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਜੀਵਨ ਬਤੀਤ ਕਰਦਾ ਹੈ, ਉਸ ਦਾ (ਹਰੀ ਦੀ ਦਰਗਾਹ ਵਿਚ) ਬੜਾ ਆਦਰ ਹੁੰਦਾ ਹੈ।
 
गुरि पूरै हरि नाम सिधि पाई को विरला गुरमति चलै जीउ ॥१॥
Gur pūrai har nām siḏẖ pā▫ī ko virlā gurmaṯ cẖalai jī▫o. ||1||
The Perfect Guru has attained spiritual perfection in the Name of the Lord. How rare are those who follow the Guru's Teachings. ||1||
ਪੂਰਨ ਗੁਰਾਂ ਨੇ ਵਾਹਿਗੁਰੂ ਦੇ ਨਾਮ ਵਿੱਚ ਪੂਰਨਤਾ ਪਰਾਪਤ ਕੀਤੀ ਹੈ। ਕੋਈ ਟਾਵਾਂ ਹੀ ਗੁਰਾਂ ਦੇ ਰਾਹੇ ਟੁਰਦਾ ਹੈ।
ਗੁਰਿ = ਗੁਰੂ ਦੀ ਰਾਹੀਂ। ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ; ਪੂਰੇ ਗੁਰੂ ਪਾਸੋਂ। ਸਿਧਿ = ਸਫਲਤਾ। ਚਲੈ = ਤੁਰਦਾ ਹੈ ॥੧॥ਪਰਮਾਤਮਾ ਦਾ ਨਾਮ ਸਿਮਰਨ ਦੀ ਇਹ ਸਫਲਤਾ ਮੈਂ ਪੂਰੇ ਗੁਰੂ ਦੀ ਰਾਹੀਂ ਹਾਸਲ ਕੀਤੀ ਹੈ (ਜਿਸ ਉਤੇ ਗੁਰੂ ਦੀ ਮਿਹਰ ਹੋਵੇ, ਉਸ ਨੂੰ ਇਹ ਦਾਤ ਮਿਲਦੀ ਹੈ) ਕੋਈ ਵਿਰਲਾ (ਵਡਭਾਗੀ) ਗੁਰੂ ਦੀ ਮੱਤ ਉਤੇ ਤੁਰਦਾ ਹੈ (ਤੇ ਨਾਮ ਸਿਮਰਦਾ ਹੈ) ॥੧॥
 
मेरा प्राण सखाई सदा नालि चलै ॥
Merā parāṇ sakẖā▫ī saḏā nāl cẖalai.
The Companion of my breath of life shall always be with me.
ਮੇਰੀ ਜਿੰਦੜੀ ਦਾ ਸਹਾਇਕ ਸਦੀਵ ਹੀ ਮੇਰੇ ਸਾਥ ਜਾਵੇਗਾ।
ਪ੍ਰਾਣ ਸਖਾਈ = ਜਿੰਦ ਦਾ ਸਾਥੀ।ਇਹ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣ ਗਿਆ ਹੈ, (ਹੁਣ ਇਹ) ਸਦਾ ਮੇਰੇ ਨਾਲ ਰਹਿੰਦਾ ਹੈ (ਮੇਰੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ)।
 
हउ रहि न सका बिनु देखे प्रीतमा मै नीरु वहे वहि चलै जीउ ॥३॥
Ha▫o rėh na sakā bin ḏekẖe parīṯamā mai nīr vahe vėh cẖalai jī▫o. ||3||
I cannot survive without seeing my Beloved. My eyes are welling up with tears. ||3||
ਮੈਂ ਆਪਣੇ ਦਿਲਬਰ ਨੂੰ ਵੇਖਣ ਦੇ ਬਗੈਰ ਬਚ ਨਹੀਂ ਸਕਦਾ। ਮੇਰਿਆਂ ਨੈਣਾਂ ਵਿਚੋਂ ਹੰਝੂ ਛਮਾਛਮ ਵਰਸ ਰਹੇ ਹਨ।
ਹਉ = ਮੈਂ। ਪ੍ਰੀਤਮ = ਹੇ ਪ੍ਰੀਤਮ! ਨੀਰੁ = ਪਾਣੀ, ਅੱਖਾਂ ਵਿਚੋਂ ਪਾਣੀ। ਵਹੇ ਵਹਿ ਚਲੈ = ਵਗਦਾ ਜਾ ਰਿਹਾ ਹੈ ॥੩॥ਹੇ ਮੇਰੇ ਪ੍ਰੀਤਮ ਪ੍ਰਭੂ! ਮੈਂ ਤੇਰਾ ਦਰਸ਼ਨ ਕਰਨ ਤੋਂ ਬਿਨਾ ਰਹਿ ਨਹੀਂ ਸਕਦਾ (ਤੇਰੇ ਵਿਛੋੜੇ ਵਿਚ ਮੇਰੀਆਂ ਅੱਖਾਂ ਵਿਚੋਂ ਬਿਰਹੋਂ ਦਾ) ਪਾਣੀ ਇਕ-ਸਾਰ ਚੱਲ ਪੈਂਦਾ ਹੈ ॥੩॥