Sri Guru Granth Sahib Ji

Search ਜਾਇ in Gurmukhi

थापिआ न जाइ कीता न होइ ॥
Thāpi▫ā na jā▫e kīṯā na ho▫e.
He cannot be established, He cannot be created.
ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ।
ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
 
दुखु परहरि सुखु घरि लै जाइ ॥
Ḏukẖ parhar sukẖ gẖar lai jā▫e.
Your pain shall be sent far away, and peace shall come to your home.
ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ।
ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
 
मंने की गति कही न जाइ ॥
Manne kī gaṯ kahī na jā▫e.
The state of the faithful cannot be described.
ਜੋ ਪ੍ਰਾਨੀ ਸਾਹਿਬ ਦੀ ਤਾਬੇਦਾਰੀ ਕਰਦਾ ਹੈ ਉਸ ਦੀ ਹਾਲਤ ਬਿਆਨ ਨਹੀਂ ਕੀਤੀ ਜਾ ਸਕਦੀ।
ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ।ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ)।
 
मंनै जम कै साथि न जाइ ॥
Mannai jam kai sāth na jā▫e.
The faithful do not have to go with the Messenger of Death.
ਸਾਈਂ ਦੇ ਨਾਮ ਵਿੱਚ ਅੰਤ੍ਰੀਵ ਇਤਬਾਰ ਰਾਹੀਂ ਬੰਦਾ ਮੌਤ ਦੇ ਦੂਤ ਦੇ ਨਾਲ ਨਹੀਂ ਜਾਂਦਾ।
ਜਮ ਕੈ ਸਾਥਿ = ਜਮਾਂ ਦੇ ਨਾਲ।ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।
 
मंनै पति सिउ परगटु जाइ ॥
Mannai paṯ si▫o pargat jā▫e.
The faithful shall depart with honor and fame.
ਨਾਮ ਉਤੇ ਨਿਸਚਾ ਰੱਖਣ ਵਾਲਾ ਇੱਜ਼ਤ ਅਤੇ ਪਰਸਿੱਧਤਾ ਨਾਲ ਜਾਂਦਾ ਹੈ।
ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ।ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ।
 
बहुता करमु लिखिआ ना जाइ ॥
Bahuṯā karam likẖi▫ā nā jā▫e.
His Blessings are so abundant that there can be no written account of them.
ਘਨੇਰੀਆਂ ਹਨ ਉਸ ਦੀਆਂ ਬਖਸ਼ਿਸ਼ਾਂ ਇਹ ਲਿਖੀਆਂ ਨਹੀਂ ਜਾ ਸਕਦੀਆਂ।
ਕਰਮੁ = ਬਖ਼ਸ਼ਸ਼।ਅਕਾਲ ਪੁਰਖ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ।
 
अमुलो अमुलु आखिआ न जाइ ॥
Amulo amul ākẖi▫ā na jā▫e.
Priceless, O Priceless beyond expression!
ਮੁਲ ਤੋਂ ਪਰੇ ਅਤੇ ਅਮੋਲਕ, ਸਾਹਿਬ ਬਿਆਨ ਨਹੀਂ ਕੀਤਾ ਜਾ ਸਕਦਾ।
ਅਮੁਲੁ = ਅੰਦਾਜ਼ਿਆਂ ਤੋਂ ਪਰੇ। ਅਮੁਲੋ ਅਮੁਲੁ = ਅਮੋਲਕ ਹੀ ਅਮੋਲਕ, ਅੰਦਾਜ਼ਿਆਂ ਤੋਂ ਪਰੇ।ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ।
 
है भी होसी जाइ न जासी रचना जिनि रचाई ॥
Hai bẖī hosī jā▫e na jāsī racẖnā jin racẖā▫ī.
He is, and shall always be. He shall not depart, even when this Universe which He has created departs.
ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ ਤੇ ਹੋਵੇਗਾ ਭੀ, ਜਦ ਸ੍ਰਿਸ਼ਟੀ ਅਲੋਪ ਹੋ ਜਾਏਗੀ ਉਹ ਨਹੀਂ ਜਾਵੇਗਾ।
ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।
 
नानक गइआ जापै जाइ ॥३४॥
Nānak ga▫i▫ā jāpai jā▫e. ||34||
O Nanak, when you go home, you will see this. ||34||
ਹੇ ਨਾਨਕ! ਉਸ ਜਗ੍ਹਾ ਉਤੇ ਪੁਜਣ ਤੇ ਇਹ ਮਲੂਮ ਹੋ ਜਾਏਗਾ।
ਗਇਆ = ਜਾ ਕੇ ਹੀ, ਅੱਪੜ ਕੇ ਹੀ। ਜਾਪੈ ਜਾਇ = ਜਾਣਿਆ ਜਾਂਦਾ ਹੈ, ਵੇਖਿਆ ਜਾਂਦਾ ਹੈ, ਖ਼ਬਰ ਪੈਂਦੀ ਹੈ।ਹੇ ਨਾਨਕ! ਅਕਾਲ ਪੁਰਖ ਦੇ ਦਰ 'ਤੇ ਗਿਆਂ ਹੀ ਸਮਝ ਅਉਂਦੀ ਹੈ (ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ) ॥੩੪॥
 
है भी होसी जाइ न जासी रचना जिनि रचाई ॥
Hai bẖī hosī jā▫e na jāsī racẖnā jin racẖā▫ī.
He is, and shall always be. He shall not depart, even when this Universe which He has created departs.
ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ, ਤੇ ਹੋਵੇਗਾ ਭੀ। ਜਦ ਸ੍ਰਿਸ਼ਟੀ (ਅਲੋਪ ਹੋਏਗੀ) ਜਾਂ (ਜਾਏਗੀ) ਉਹ ਨਹੀਂ ਜਾਵੇਗਾ।
ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ (ਪ੍ਰਭੂ) ਨੇ। ਰਚਾਈ = ਪੈਦਾ ਕੀਤੀ ਹੈ।ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।
 
कीमति पाइ न कहिआ जाइ ॥
Kīmaṯ pā▫e na kahi▫ā jā▫e.
His Value cannot be estimated; He cannot be described.
ਕੋਈ (ਤੇਰਾ) ਮੁੱਲ ਨਹੀਂ ਪਾ ਸਕਦਾ ਤੇ ਨਾਂ ਹੀ (ਤੈਨੂੰ) ਬਿਆਨ ਕਰ ਸਕਦਾ ਹੈ।
ਕੀਮਤਿ = ਮੁੱਲ, ਬਰਾਬਰ ਦੀ ਸ਼ੈ। ਕੀਮਤਿ ਪਾਇ ਨ = ਮੁੱਲ ਨਹੀਂ ਪਾਇਆ ਜਾ ਸਕਦਾ, ਉਸ ਦੇ ਬਰਾਬਰ ਦੀ ਕੋਈ ਹਸਤੀ ਨਹੀਂ ਦੱਸੀ ਜਾ ਸਕਦੀ।ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।
 
वडा न होवै घाटि न जाइ ॥२॥
vadā na hovai gẖāt na jā▫e. ||2||
He would not become any greater or any lesser. ||2||
ਤੂੰ ਨਾਂ ਹੀ ਹੋਰ ਵਿਸ਼ਾਲ ਹੋਵੇਂਗਾ, ਨਾਂ ਹੀ ਘਟ।
xxxਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ (ਤੇ, ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ), ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ। (ਉਸ ਨੂੰ ਆਪਣੀ ਸੋਭਾ ਦਾ ਲਾਲਚ ਨਹੀਂ) ॥੨॥
 
जीवण मरणा जाइ कै एथै खाजै कालि ॥
Jīvaṇ marṇā jā▫e kai ethai kẖājai kāl.
Life and death come to all who are born. Everything here gets devoured by Death.
ਹਰ ਸ਼ੈ ਜੋ ਪੈਦਾ ਹੋਈ ਹੈ ਉਸ ਲਈ ਪੈਦਾਇਸ਼ ਤੇ ਮੌਤ ਹੈ। ਏਕੇ ਹਰ ਸ਼ੈ ਨੂੰ ਮੌਤ ਨਿਗਲ ਜਾਂਦੀ ਹੈ।
ਜੀਵਣ ਮਰਣਾ = ਜੰਮਣ ਤੋਂ ਮਰਨ ਤਕ। ਜਾਇ ਕੈ = ਜਨਮ ਲੈ ਕੇ, ਜੰਮ ਕੇ। ਏਥੈ = ਇਸ ਦੁਨੀਆ ਵਿਚ। ਖਾਜੈ = ਖਾਣ ਦੇ ਆਹਰੇ, ਪਦਾਰਥ ਇਕੱਠੇ ਕਰਨ ਦੇ ਆਹਰੇ। ਕਾਲਿ = (ਸਾਰੇ) ਸਮੇਂ ਵਿਚ, ਸਾਰੀ ਉਮਰ।ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਖਾਣ ਦੇ ਆਹਰੇ ਪਦਾਰਥ ਇਕੱਠੇ ਕਰਨ ਵਿੱਚ ਦੇ ਆਹਰੇ ਲੱਗਾ ਰੁੱਝਿਆ ਰਹਿੰਦਾ ਹੈ।
 
जाइ पुछहु सोहागणी तुसी राविआ किनी गुणीं ॥
Jā▫e pucẖẖahu sohāgaṇī ṯusī rāvi▫ā kinī guṇī.
Go, and ask the happy soul-brides, "By what virtuous qualities do you enjoy your Husband Lord?
ਜਾ ਕੇ ਪ੍ਰਸੰਨ ਪਤਨੀਆਂ ਤੋਂ ਪਤਾ ਕਰ ਲੈ ਕਿ ਉਨ੍ਹਾਂ ਨੇ ਕਿਹੜੀਆਂ ਖੂਬੀਆਂ ਦੁਆਰਾ ਆਪਣੇ ਪਤੀ ਨੂੰ ਮਾਣਿਆ ਹੈ?
ਜਾਇ = ਜਾ ਕੇ। ਰਾਵਿਆ = ਮਾਣਿਆ, ਮਿਲਾਪ ਹਾਸਲ ਕੀਤਾ। ਗੁਣੀ = ਗੁਣਾਂ ਨਾਲ।(ਹੇ ਸਤਸੰਗਣ ਭੈਣੋ! ਬੇ-ਸ਼ੱਕ) ਜਾ ਕੇ ਸੁਹਾਗਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ?
 
मन रे सचु मिलै भउ जाइ ॥
Man re sacẖ milai bẖa▫o jā▫e.
O mind, meeting with the True One, fear departs.
ਸਤਿਪੁਰਖ ਨੂੰ ਮਿਲਣ ਦੁਆਰਾ ਡਰ ਦੂਰ ਹੋ ਜਾਂਦਾ ਹੈ, ਹੈ ਇਨਸਾਨ!
ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।ਹੇ (ਮੇਰੇ) ਮਨ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ।
 
संजोगी मिलि एकसे विजोगी उठि जाइ ॥
Sanjogī mil ekse vijogī uṯẖ jā▫e.
Some attain union with the Lord, while others depart in separation.
ਕਈ ਰੱਬ ਦੇ ਮਿਲਾਪ ਨੂੰ ਪਰਾਪਤ ਹੋ ਜਾਂਦੇ ਹਨ ਅਤੇ ਹੋਰ ਵਿਛੋਡੇ ਅੰਦਰ ਹੀ ਟੁਰ ਜਾਂਦੇ ਹਨ।
ਏਕਸੇ = ਇਕੱਠੇ ਹੋ ਜਾਂਦੇ ਹਨ। ਜਾਇ = ਚਲਾ ਜਾਂਦਾ ਹੈ।(ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ।
 
जो तिसु भाणा सो थीऐ अवरु न करणा जाइ ॥३॥
Jo ṯis bẖāṇā so thī▫ai avar na karṇā jā▫e. ||3||
Whatever pleases Him comes to pass; nothing else can be done. ||3||
ਜੋ ਕੁਝ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ। ਹੋਰ ਕੁਝ ਕੀਤਾ ਨਹੀਂ ਜਾ ਸਕਦਾ।
xxxਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸ ਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ ॥੩॥
 
बिनु सबदै सुखु ना थीऐ पिर बिनु दूखु न जाइ ॥१॥
Bin sabḏai sukẖ nā thī▫ai pir bin ḏūkẖ na jā▫e. ||1||
Without the Word of the Shabad, peace does not come. Without her Husband Lord, her suffering does not end. ||1||
ਨਾਮ ਦੇ ਬਾਝੋਂ ਆਰਾਮ ਨਹੀਂ ਹੁੰਦਾ, ਪ੍ਰੀਤਮ ਦੇ ਬਗੈਰ ਕਲੇਸ਼ ਦੂਰ ਨਹੀਂ ਹੁੰਦਾ।
xxx(ਸੁਖ ਦੀ ਖ਼ਾਤਰ ਉਹ ਦੌੜ-ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ ਬਿਨਾ ਸੁਖ ਨਹੀਂ ਮਿਲ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ-ਪ੍ਰਭੂ ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ ॥੧॥
 
सुंञी देह डरावणी जा जीउ विचहु जाइ ॥
Suñī ḏeh darāvaṇī jā jī▫o vicẖahu jā▫e.
The empty body is dreadful, when the soul goes out from within.
ਜਦ ਭੌਰ ਅੰਦਰੋਂ ਚਲਿਆ ਜਾਂਦਾ ਹੈ ਤਾਂ ਸੁੰਨਸਾਨ ਸਰੀਰ ਭੈ-ਦਾਇਕ ਹੋ ਜਾਂਦਾ ਹੈ।
ਸੁੰਞੀ = ਸੱਖਣੀ, ਉੱਜੜੀ ਹੋਈ। ਦੇਹ = ਕਾਂਇਆਂ, ਸਰੀਰ। ਜਾ = ਜਦੋਂ। ਜੀਉ = ਜਿੰਦ।ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ, ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ।
 
सो नरु जमै ना मरै ना आवै ना जाइ ॥
So nar jammai nā marai nā āvai nā jā▫e.
Then, they are not subject to birth and death; they do not come and go in reincarnation.
ਉਹ ਮਨੁੱਖ ਜੰਮਣ ਤੇ ਮਰਣ ਰਹਿਤ ਹੋ ਜਾਂਦਾ ਹੈ। ਉਹ ਨਾਂ ਆਉਂਦਾ ਹੈ ਤੇ ਨਾਂ ਹੀ ਜਾਂਦਾ ਹੈ।
xxxਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬੱਚ ਜਾਂਦਾ ਹੈ।