Sri Guru Granth Sahib Ji

Search ਜਾਣੀਐ in Gurmukhi

नानक एवै जाणीऐ सभु आपे सचिआरु ॥४॥
Nānak evai jāṇī▫ai sabẖ āpe sacẖiār. ||4||
O Nanak, know this well: the True One Himself is All. ||4||
ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।
ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ।੪।ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥
 
नवा खंडा विचि जाणीऐ नालि चलै सभु कोइ ॥
Navā kẖanda vicẖ jāṇī▫ai nāl cẖalai sabẖ ko▫e.
and even if you were known throughout the nine continents and followed by all,
ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ,
ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
 
ता मनु खीवा जाणीऐ जा महली पाए थाउ ॥२॥
Ŧā man kẖīvā jāṇī▫ai jā mahlī pā▫e thā▫o. ||2||
Only one who obtains a room in the Mansion of the Lord's Presence is deemed to be truly intoxicated. ||2||
ਕੇਵਲ ਤਦ ਹੀ ਆਦਮੀ ਨਸ਼ਈ ਮੰਨਿਆਂ ਜਾਂਦਾ ਹੈ ਜਦ ਉਹ ਵਾਹਿਗੁਰੂ ਦੇ ਮੰਦਰ ਅੰਦਰ ਜਗ੍ਹਾਂ ਪਰਾਪਤ ਕਰ ਲੈਂਦਾ ਹੈ।
ਖੀਵਾ = ਮਸਤ। ਮਹਲੀ = ਪਰਮਾਤਮਾ ਦੀ ਹਜ਼ੂਰੀ ਵਿਚ।੨।ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ॥੨॥
 
अगै गइआ जाणीऐ विणु नावै वेकार ॥३॥
Agai ga▫i▫ā jāṇī▫ai viṇ nāvai vekār. ||3||
Going to the world hereafter, everyone shall realize that without the Name, it is all useless. ||3||
ਅੱਗੇ ਪੁਜ ਕੇ ਆਦਮੀ ਅਨੁਭਵ ਕਰੇਗਾ ਕਿ ਨਾਮ ਦੇ ਬਾਝੋਂ ਉਹ ਨਿਕੰਮਾ ਹੈ।
ਅਗੈ = ਪਰਮਾਤਮਾ ਦੀ ਹਜ਼ੂਰੀ ਵਿਚ। ਜਾਣੀਐ = ਪਤਾ ਲਗਦਾ ਹੈ। ਵੇਕਾਰ = ਵਿਅਰਥ।੩।(ਪਰ ਦਰਬਾਰਾਂ ਵਾਲੇ ਸਰਦਾਰ ਹੋਣ ਚਾਹੇ ਕੰਗਾਲ ਹੋਣ) ਜੀਵਨ-ਸਫ਼ਰ ਮੁਕਾਇਆਂ ਸਮਝ ਆਉਂਦੀ ਹੈ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਭ) ਜੀਵਨ ਵਿਅਰਥ (ਗੰਵਾ ਜਾਂਦੇ ਹਨ) ॥੩॥
 
गुरमुखि चानणु जाणीऐ मनमुखि मुगधु गुबारु ॥
Gurmukẖ cẖānaṇ jāṇī▫ai manmukẖ mugaḏẖ gubār.
The Gurmukh knows the Divine Light, while the foolish self-willed manmukh gropes around in the darkness.
ਜਾਣ ਲੈ ਕਿ ਭਲੇ ਪੁਰਸ਼ ਰੱਬੀ ਰੋਸ਼ਨੀ ਵੇਖਦੇ ਹਨ ਅਤੇ ਪ੍ਰਤੀਕੂਲ ਮੂਰਖ ਆਤਮਕ ਘਨ੍ਹੇਰੇ ਅੰਦਰ ਰਹਿੰਦੇ ਹਨ।
ਚਾਨਣੁ = ਜੋਤਿ-ਰੂਪ ਪ੍ਰਭੂ। ਮੁਗਧੁ = ਮੂਰਖ। ਗੁਬਾਰੁ = ਹਨੇਰਾ।ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ) ਆਤਮਕ ਹਨੇਰਾ ਹੀ ਹਨੇਰਾ ਹੈ।
 
अंतर की गति जाणीऐ गुर मिलीऐ संक उतारि ॥
Anṯar kī gaṯ jāṇī▫ai gur milī▫ai sank uṯār.
Know the state of your inner being; meet with the Guru and get rid of your skepticism.
ਵਹਿਮ ਦੂਰ ਕਰ ਦੇ, ਗੁਰਦੇਵ ਜੀ ਨੂੰ ਮਿਲ ਅਤੇ ਤੂੰ ਆਪਣੇ ਅੰਦਰਵਾਰ ਦੀ ਹਾਲਤ ਨੂੰ ਜਾਣ ਲਵੇਗਾ।
ਗਤਿ = ਹਾਲਤ। ਗੁਰ ਮਿਲੀਐ = ਗੁਰੂ ਨੂੰ ਮਿਲਣਾ ਚਾਹੀਦਾ ਹੈ। ਸੰਕ ਉਤਾਰਿ = ਸ਼ੰਕਾ ਉਤਾਰ ਕੇ, ਪੂਰੀ ਸਰਧਾ ਨਾਲ।ਪੂਰੀ ਸਰਧਾ ਨਾਲ ਮਨ ਦੀ ਸ਼ੰਕਾ ਉਤਾਰ ਕੇ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ।
 
बालकु बिरधि न जाणीऐ निहचलु तिसु दरवारु ॥
Bālak biraḏẖ na jāṇī▫ai nihcẖal ṯis ḏarvār.
He is not known as young or old; His Court is Steady and Stable.
ਉਹ ਬਾਲ ਜਾਂ ਬੁਢਾ ਨਹੀਂ ਜਾਣਿਆ ਜਾਂਦਾ। ਸਦੀਵੀ-ਸਥਿਰ ਹੈ ਉਸ ਦਾ ਦਰਗਾਹ।
ਬਿਰਧਿ = ਬੁੱਢਾ। ਨਿਹਚਲੁ = ਅਟੱਲ।ਨਾਹ ਉਹ ਕਦੇ ਬਾਲ ਉਮਰ ਵਾਲਾ ਹੁੰਦਾ ਹੈ, ਨਾਹ ਉਹ ਕਦੇ ਬੁੱਢਾ ਹੈ (ਭਾਵ, ਜੀਵਾਂ ਵਾਂਗ ਉਸ ਦੀ ਅਵਸਥਾ ਵਧਦੀ ਘਟਦੀ ਨਹੀਂ)। ਉਹ ਪ੍ਰਭੂ ਦਾ ਦਰਬਾਰ ਅਟੱਲ ਹੈ (ਉਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ)।
 
निडरिआ डरु जाणीऐ बाझु गुरू गुबारु ॥३॥
Nidri▫ā dar jāṇī▫ai bājẖ gurū gubār. ||3||
One who does not fear God shall live in fear; without the Guru, there is only pitch darkness. ||3||
ਜਾਣ ਲੈ ਕਿ ਭੈ ਉਨ੍ਹਾਂ ਲਈ ਹੈ ਜੋ ਸਾਹਿਬ ਤੋਂ ਨਹੀਂ ਡਰਦੇ। ਗੁਰਦੇਵ ਜੀ ਦੇ ਬਗ਼ੈਰ ਘੁੱਪ ਅਨ੍ਹੇਰਾ ਹੈ।
ਗੁਬਾਰੁ = ਘੁੱਪ ਹਨੇਰਾ ॥੩॥ਗੁਰੂ ਦੀ ਸਰਨ ਤੋਂ ਬਿਨਾ (ਇਹ ਜੀਵਨ-ਸਫ਼ਰ ਜੀਵਾਂ ਵਾਸਤੇ) ਘੁੱਪ ਹਨੇਰਾ ਹੈ। ਹੇ ਪ੍ਰਭੂ! ਜੇਹੜੇ ਜੀਵ ਤੇਰਾ ਡਰ-ਭਉ ਨਹੀਂ ਰੱਖਦੇ, ਉਹਨਾਂ ਨੂੰ ਦੁਨੀਆ ਦਾ ਸਹਮ ਸਹਾਰਨਾ ਪੈਂਦਾ ਹੈ ॥੩॥
 
जोति निरंतरि जाणीऐ नानक सहजि सुभाइ ॥८॥३॥
Joṯ niranṯar jāṇī▫ai Nānak sahj subẖā▫e. ||8||3||
The Divine Light within is revealed, O Nanak, through this intuitive understanding. ||8||3||
ਨਾਨਕ, ਰੱਬੀ ਗਿਆਤ ਦੁਆਰਾ ਪ੍ਰਾਣੀ ਸਾਈਂ ਦੇ ਨੂਰ ਨੂੰ ਸਾਰਿਆਂ ਅੰਦਰ ਸੁਖੈਨ ਹੀ ਅਨੁਭਵ ਕਰ ਲੈਂਦਾ ਹੈ।
ਨਿਰੰਤਰਿ = ਅੰਤਰ ਤੋਂ ਬਿਨਾ, ਵਿੱਥ ਤੋਂ ਬਿਨਾ, ਇਕ-ਰਸ। ਸਹਜਿ = ਸਹਜ ਅਵਸਥਾ ਵਿਚ ਟਿਕ ਕੇ। ਸੁਭਾਇ = ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ॥੮॥੩॥ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਆਤਮਕ ਅਡੋਲਤਾ ਵਾਲੀ ਅਵਸਥਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਦੀ ਜੋਤਿ ਇਕ-ਰਸ ਹਰ ਥਾਂ ਮੌਜੂਦ ਹੈ ॥੮॥੩॥
 
त्रिभवणि सो प्रभु जाणीऐ साचो साचै नाइ ॥५॥
Ŧaribẖavaṇ so parabẖ jāṇī▫ai sācẖo sācẖai nā▫e. ||5||
God is known throughout the three worlds. True is the Name of the True One. ||5||
ਉਹ ਸਾਹਿਬ ਤਿੰਨਾਂ ਜਹਾਨਾਂ ਅੰਦਰ ਜਾਣਿਆ ਜਾਂਦਾ ਹੈ। ਸੱਚਾ ਹੈ ਨਾਮ ਸੱਚੇ ਸਾਹਿਬ ਦਾ।
ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਸਾਰੇ ਜਗਤ ਵਿਚ। ਸਾਚੈ ਨਾਇ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ) ॥੫॥(ਹੇ ਭੋਲੀ ਜੀਵ-ਇਸਤ੍ਰੀ!) ਜੇ ਸੱਚੇ ਪ੍ਰਭੂ ਦੇ ਨਾਮ ਵਿਚ ਜੁੜੇ ਰਹੀਏ, ਤਾਂ ਉਸ ਸਦਾ-ਥਿਰ ਪ੍ਰਭੂ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਛਾਣ ਲਈਦਾ ਹੈ ॥੫॥
 
गुर ते निरमलु जाणीऐ निरमल देह सरीरु ॥
Gur ṯe nirmal jāṇī▫ai nirmal ḏeh sarīr.
Through the Guru, the Pure One is known, and the human body becomes pure as well.
ਗੁਰਾਂ ਪਾਸੋਂ ਪਵਿੱਤ੍ਰ ਪੁਰਸ਼ ਜਾਣਿਆ ਜਾਂਦਾ ਹੈ ਅਤੇ ਸਰੀਰ ਤੇ ਮਨੁੱਖੀ ਢਾਂਚਾ ਪਵਿੱਤ੍ਰ ਹੋ ਜਾਂਦੇ ਹਨ।
ਤੇ = ਤੋਂ, ਦੀ ਰਾਹੀਂ। ਦੇਹ = ਸਰੀਰ, ਕਾਂਇਆਂ।ਗੁਰੂ ਦੀ ਰਾਹੀਂ ਹੀ ਉਸ ਪਵਿਤ੍ਰ ਨਾਮ-ਜਲ ਨਾਲ ਸਾਂਝ ਪੈਂਦੀ ਹੈ, ਤੇ ਮਨੁੱਖ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਦੀ ਮੈਲ ਤੋਂ ਬਚੇ ਰਹਿੰਦੇ ਹਨ)।
 
गुपतु प्रगटु सभ जाणीऐ जे मनु राखै ठाइ ॥
Gupaṯ pargat sabẖ jāṇī▫ai je man rākẖai ṯẖā▫e.
The mysteries of the seen and the unseen are all known, if the mind is kept centered and balanced.
ਪ੍ਰਾਣੀ ਪੋਸ਼ੀਦਾ ਤੇ ਜ਼ਾਹਰਾ ਸਮੁਹ ਨੂੰ ਜਾਣ ਲੈਂਦਾ ਹੈ, ਜੇਕਰ ਉਹ ਆਪਣੇ ਮਨੂਏ ਨੂੰ ਇਕ ਜਗ੍ਹਾ ਤੇ ਕੇਂਦਰਿਤ ਰੱਖੇ।
ਠਾਇ = ਥਾਂ ਸਿਰ, ਇੱਕ ਟਿਕਾਣੇ ਤੇ।ਜੇ ਮਨੁੱਖ ਆਪਣੇ ਮਨ ਨੂੰ ਇੱਕ ਟਿਕਾਣੇ ਤੇ ਰੱਖੇ, ਤਾਂ ਉਸ ਨੂੰ ਦਿੱਸਦੇ ਅਣ-ਦਿੱਸਦੇ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵੱਸਦਾ ਪਰਤੀਤ ਹੁੰਦਾ ਹੈ।
 
गिआनु धिआनु धुनि जाणीऐ अकथु कहावै सोइ ॥
Gi▫ān ḏẖi▫ān ḏẖun jāṇī▫ai akath kahāvai so▫e.
Know that from the vibration of the Word, we obtain spiritual wisdom and meditation. Through it, we speak the Unspoken.
ਜਾਣ ਲੈ ਕਿ ਗੁਰਾਂ ਦੇ ਬਚਨ ਦੁਆਰਾ ਈਸ਼ਵਰੀ ਗਿਆਤ ਤੇ ਸਿਮਰਨ ਪਰਾਪਤ ਹੁੰਦੇ ਹਨ ਅਤੇ ਉਹ ਬੰਦੇ ਕੋਲੋ ਅਕਹਿ ਹਰੀ ਨੂੰ ਵਰਨਣ ਕਰਵਾ ਦਿੰਦੇ ਹਨ।
ਕਹਾਵੈ = ਸਿਮਰਨ ਕਰਾਂਦਾ ਹੈ। ਸੋਇ = ਉਹ ਗੁਰੂ ਹੀ।ਪਰਮਾਤਮਾ ਨਾਲ ਡੂੰਘੀ ਸਾਂਝ ਪਾਉਣੀ, ਪਰਮਾਤਮਾ ਦੀ ਯਾਦ ਵਿਚ ਸੁਰਤ ਜੋੜਨੀ, ਪਰਮਾਤਮਾ ਦੇ ਚਰਨਾਂ ਵਿਚ ਲਿਵ ਲਾਉਣੀ-(ਗੁਰੂ ਦੀ ਰਾਹੀਂ ਹੀ) ਇਹ ਸਮਝ ਆਉਂਦੀ ਹੈ। ਗੁਰੂ ਹੀ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਨਹੀਂ ਹੋ ਸਕਦੇ।
 
मुकामु ता परु जाणीऐ जा रहै निहचलु लोक ॥१॥
Mukām ṯā par jāṇī▫ai jā rahai nihcẖal lok. ||1||
This would be known as a lasting place of rest, only if they were to remain stable and unchanging. ||1||
ਜੇਕਰ ਪ੍ਰਾਣੀ ਸਦੀਵੀ ਸਥਿਰ ਰਹਿੰਦੇ, ਕੇਵਲ ਤਦ ਹੀ ਇਹ ਰਹਿਣ ਦੀ ਮੁਸਤਕਿਲ ਜਗ੍ਹਾ ਜਾਣੀ ਜਾ ਸਕਦੀ ਸੀ।
ਤਾ ਪਰੁ = ਤਦੋਂ ਹੀ। ਲੋਕ = ਜਗਤ। ਨਿਹਚਲੁ = ਅਟੱਲ ॥੧॥ਜਗਤ ਵਿਚ ਜੀਵ ਦਾ ਪੱਕਾ ਟਿਕਾਣਾ ਤਾਂ ਤਦੋਂ ਹੀ ਸਮਝਣਾ ਚਾਹੀਦਾ ਹੈ ਜੇ ਇਹ ਜਗਤ ਭੀ ਸਦਾ ਕਾਇਮ ਰਹਿਣ ਵਾਲਾ ਹੋਵੇ (ਪਰ ਇਹ ਤਾਂ ਸਭ ਕੁਝ ਹੀ ਨਾਸਵੰਤ ਹੈ) ॥੧॥
 
सतसंगति कैसी जाणीऐ ॥
Saṯsangaṯ kaisī jāṇī▫ai.
How is the Society of the Saints to be known?
ਸਾਧਸੰਗਤ ਕਿਸ ਤਰ੍ਹਾਂ ਜਾਣੀ ਜਾਂਦੀ ਹੈ?
xxxਕਿਹੋ ਜਿਹੇ ਇਕੱਠ ਨੂੰ ਸਤ ਸੰਗਤ ਸਮਝਣਾ ਚਾਹੀਦਾ ਹੈ?
 
नानक सतिगुरु ऐसा जाणीऐ जो सभसै लए मिलाइ जीउ ॥१०॥
Nānak saṯgur aisā jāṇī▫ai jo sabẖsai la▫e milā▫e jī▫o. ||10||
O Nanak, know Him as the True Guru, who unites all with the Lord. ||10||
ਨਾਨਕ ਸੱਚੇ ਗੁਰਾਂ ਨੂੰ ਐਹੋ ਜਿਹਾ ਖਿਆਲ ਕਰ ਜੋ ਸਾਰਿਆਂ ਨੂੰ ਸੁਆਮੀ ਨਾਲ ਮਿਲਾ ਦਿੰਦੇ ਹਨ।
ਸਭਸੈ = ਸਭ ਜੀਵਾਂ ਨੂੰ ॥੧੦॥ਹੇ ਨਾਨਕ! ਗੁਰੂ ਅਜੇਹਾ (ਦਿਆਲ) ਹੈ ਕਿ ਉਹ (ਸਰਨ ਆਏ) ਸਭ ਜੀਵਾਂ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ॥੧੦॥
 
सतिगुरु मिलिआ जाणीऐ ॥
Saṯgur mili▫ā jāṇī▫ai.
Meeting with the True Guru, one comes to know;
ਸੱਚੇ ਗੁਰਾਂ ਨਾਲ ਮਿਲਣਾ ਸੱਚਾ ਜਾਣਿਆ ਜਾਂਦਾ ਹੈ।
xxxਤਦੋਂ (ਕਿਸੇ ਵਡਭਾਗੀ ਨੂੰ) ਗੁਰੂ ਮਿਲਿਆ ਸਮਝਣਾ ਚਾਹੀਦਾ ਹੈ,
 
देंदे थावहु दिता चंगा मनमुखि ऐसा जाणीऐ ॥
Ḏeʼnḏe thāvhu ḏiṯā cẖanga manmukẖ aisā jāṇī▫ai.
They prefer the gift, instead of the Giver; such is the way of the self-willed manmukhs.
ਦਾਤੇ ਨਾਲੋਂ ਦਾਤ ਚੰਗੀ ਹੈ। ਪ੍ਰਤੀਕੂਲ ਪੁਰਸ਼ ਨੂੰ ਐਹੋ ਜੇਹਾ ਸਮਝ।
ਦੇਂਦੇ ਥਾਵਹੁ = ਦੇਣ ਵਾਲੇ ਨਾਲੋਂ।ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਹੋ ਜਿਹਾ ਸਮਝ ਲਵੋ (ਕਿ ਉਸ ਨੂੰ) ਦੇਣ ਵਾਲੇ (ਪਰਮਾਤਮਾ) ਨਾਲੋਂ (ਉਸ ਦਾ) ਦਿੱਤਾ ਹੋਇਆ (ਪਦਾਰਥ) ਚੰਗਾ ਲੱਗਦਾ ਹੈ।
 
अंतरि बहि कै करम कमावै सो चहु कुंडी जाणीऐ ॥
Anṯar bahi kai karam kamāvai so cẖahu kundī jāṇī▫ai.
The deeds which one commits, while sitting in one's own home, are known far and wide, in the four directions.
ਅਮਲ ਜੋ ਪ੍ਰਾਣੀ ਅੰਦਰ ਬੈਠ ਕੇ ਕਰਦਾ ਹੈ, ਉਹ ਚਾਰੀ ਪਾਸੀਂ ਜਾਣੇ ਜਾਂਦੇ ਹਨ।
ਅੰਤਰਿ ਬਹਿ ਕੈ = ਅੰਦਰ ਬੈਠ ਕੇ, (ਭਾਵ) ਲੁਕ ਕੇ। ਚਹੁ ਕੁੰਡੀ = ਚਹੁਆਂ ਕੂਟਾਂ ਵਿਚ, ਹਰ ਪਾਸੇ।(ਉਹ ਆਪਣੇ ਵਲੋਂ) ਲੁਕ ਕੇ (ਮੰਦੇ) ਕੰਮ ਕਰਦਾ ਹੈ, (ਪਰ ਜੋ ਕੁਝ ਉਹ ਕਰਦਾ ਹੈ) ਉਹ ਹਰ ਥਾਂ ਨਸ਼ਰ ਹੋ ਜਾਂਦਾ ਹੈ।
 
जो धरमु कमावै तिसु धरम नाउ होवै पापि कमाणै पापी जाणीऐ ॥
Jo ḏẖaram kamāvai ṯis ḏẖaram nā▫o hovai pāp kamāṇai pāpī jāṇī▫ai.
One who lives righteously is known as righteous; one who commits sins is known as a sinner.
ਜਿਹੜਾ ਨੇਕੀ ਕਰਦਾ ਹੈ ਉਸ ਦਾ ਨਾਮ ਨੇਕ ਪੈ ਜਾਂਦਾ ਹੈ ਅਤੇ ਜੋ ਗੁਨਾਹ ਕਰਦਾ ਹੈ ਉਹ ਗੁਨਾਹਗਾਰ ਜਾਣਿਆ ਜਾਂਦਾ ਹੈ।
ਪਾਪਿ ਕਮਾਣੈ = ਜੇ ਮੰਦੇ ਕੰਮ ਕਰੀਏ।(ਕੁਦਰਤ ਦਾ ਨੇਮ ਹੀ ਐਸਾ ਹੈ ਕਿ) ਜੋ ਮਨੁੱਖ ਭਲਾ ਕੰਮ ਕਰਦਾ ਹੈ, ਉਸਦਾ ਨਾਮ 'ਧਰਮੀ' ਪੈ ਜਾਂਦਾ ਹੈ, ਮੰਦੇ ਕੰਮ ਕੀਤਿਆਂ ਮਨੁੱਖ ਮੰਦਾ ਹੀ ਸਮਝਿਆ ਜਾਂਦਾ ਹੈ।