Sri Guru Granth Sahib Ji

Search ਜੀਅ in Gurmukhi

हुकमी होवनि जीअ हुकमि मिलै वडिआई ॥
Hukmī hovan jī▫a hukam milai vadi▫ā▫ī.
By His Command, souls come into being; by His Command, glory and greatness are obtained.
ਉਸ ਦੇ ਫੁਰਮਾਨ ਨਾਲ ਰੂਹਾਂ ਹੋਂਦ ਵਿੱਚ ਆਉਂਦੀਆਂ ਹਨ ਅਤੇ ਉਸ ਦੇ ਫੁਰਮਾਨ ਨਾਲ ਹੀ ਮਾਨ ਪਰਾਪਤ ਹੁੰਦਾ ਹੈ।
ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।
 
गावै को जीअ लै फिरि देह ॥
Gāvai ko jī▫a lai fir ḏeh.
Some sing that He takes life away, and then again restores it.
ਕਈ ਇਕ ਗਾਇਨ ਕਰਦੇ ਹਨ ਕਿ ਵਾਹਿਗੁਰੂ ਪ੍ਰਾਣ ਲੈ ਲੈਂਦਾ ਹੈ ਤੇ ਮੁੜ ਵਾਪਸ ਦੇ ਦਿੰਦਾ ਹੈ।
ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ {ਨੋਟ: ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ (ਹੁਕਮੀ ਭਵਿਖਤ ਕਾਲ)}।ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।
 
जीअ जाति रंगा के नाव ॥
Jī▫a jāṯ rangā ke nāv.
The names and the colors of the assorted species of beings
ਸਾਰੇ ਜੀਵਾਂ ਦੀਆਂ ਵੰਨਗੀਆਂ, ਰੰਗਤਾ ਅਤੇ ਨਾਮ ਉਕਰੇ ਹਨ
ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ।(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।
 
तिसु विचि जीअ जुगति के रंग ॥
Ŧis vicẖ jī▫a jugaṯ ke rang.
Upon it, He placed the various species of beings.
ਉਸ ਅੰਦਰ ਉਸ ਨੇ ਕਈ ਤਰ੍ਹਾਂ ਅਤੇ ਰੰਗਤਾਂ ਦੇ ਜੀਵ ਟਿਕਾ ਦਿੱਤੇ।
ਤਿਸੁ ਵਿਚਿ = ਉਸ ਧਰਤੀ ਉੱਤੇ। ਜੀਅ = ਜੀਵ ਜੰਤ। ਜੀਅ ਜੁਗਤਿ = ਜੀਵਾਂ ਦੀ ਜੁਗਤੀ, ਜੀਵਾਂ ਦੇ ਰਹਿਣ ਦੀ ਜੁਗਤੀ (ਬਣਾ ਦਿੱਤੀ) ਹੈ। ਕੇ ਰੰਗ = ਕਈ ਰੰਗਾਂ ਦੇ।ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ),
 
सभि जीअ तुमारे जी तूं जीआ का दातारा ॥
Sabẖ jī▫a ṯumāre jī ṯūʼn jī▫ā kā ḏāṯārā.
All living beings are Yours-You are the Giver of all souls.
ਸਮੂਹ ਜੀਵ-ਜੰਤੂ ਤੇਰੇ ਹਨ ਤੇ ਤੂੰ ਪ੍ਰਾਣਧਾਰੀਆਂ ਦਾ ਦਾਤਾ ਹੈ।
ਦਾਤਾਰਾ = ਰਾਜ਼ਕ।ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।
 
जीअ जंत सभि तेरा खेलु ॥
Jī▫a janṯ sabẖ ṯerā kẖel.
All living beings are Your playthings.
ਸਮੂਹ ਪ੍ਰਾਣਧਾਰੀ ਤੇਰੇ ਖਿਡਾਉਣੇ ਹਨ।
ਸਭਿ = ਸਾਰੇ।ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ।
 
नित नित जीअड़े समालीअनि देखैगा देवणहारु ॥
Niṯ niṯ jī▫aṛe samālī▫an ḏekẖaigā ḏevaṇhār.
Day after day, He cares for His beings; the Great Giver watches over all.
ਸਦੀਵ ਸਦੀਵ ਹੀ ਪ੍ਰਭੂ ਆਪਣੇ ਜੀਵਾਂ ਦੀ ਸੰਭਾਲ ਕਰਦਾ ਹੈ ਅਤੇ ਦੇਣ ਵਾਲਾ ਸਾਰਿਆਂ ਨੂੰ ਵੇਖ ਰਿਹਾ ਹੈ।
ਨਿਤ ਨਿਤ = ਸਦਾ ਹੀ। ਸਮਾਲੀਅਨਿ = ਸਮਾਲੀਦੇ ਹਨ {ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ}। ਦੇਖੈਗਾ = ਸੰਭਾਲ ਕਰੇਗਾ, ਸੰਭਾਲ ਕਰਦਾ ਹੈ।(ਹੇ ਜਿੰਦੇ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹੈ।
 
सो किउ मनहु विसारीऐ जा के जीअ पराण ॥
So ki▫o manhu visārī▫ai jā ke jī▫a parāṇ.
How can you forget the One who created your soul, and the praanaa, the breath of life?
ਆਪਣੇ ਚਿੱਤ ਅੰਦਰੋਂ ਅਸੀਂ ਉਸ ਨੂੰ ਕਿਉਂ ਭੁਲਾਈਏ ਜਿਹੜਾ ਸਾਡੀ ਆਤਮਾ ਅਤੇ ਜਿੰਦ-ਜਾਨ ਦਾ ਮਾਲਕ ਹੈ।
ਮਨਹੁ = ਮਨ ਤੋਂ। ਜੀਅ = ਜਿੰਦ। ਪਰਾਣ = ਸਾਹ। ਜੀਅ ਪਰਾਣ = ਜਿੰਦ-ਜਾਨ।ਜਿਸ ਪ੍ਰਭੂ ਦੀ ਬਖ਼ਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ।
 
केते तेरे जीअ जंत सिफति करहि दिनु राति ॥
Keṯe ṯere jī▫a janṯ sifaṯ karahi ḏin rāṯ.
So many of Your beings and creatures praise You day and night.
ਅਣਗਿਣਤ ਹਨ ਤੇਰੇ ਜੀਵ-ਜੰਤੂ ਜਿਹੜੇ ਦਿਨ ਰੈਣ (ਤੇਰਾ) ਜੱਸ ਉਚਾਰਨ ਕਰਦੇ ਹਨ।
ਕੇਤੇ = ਬੇਅੰਤ।ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ।
 
जिस के जीअ पराण है मनि वसिऐ सुखु होइ ॥२॥
Jis ke jī▫a parāṇ hai man vasi▫ai sukẖ ho▫e. ||2||
He is the Giver of the soul, and the praanaa, the breath of life; when He dwells within the mind, there is peace. ||2||
ਠੰਢ-ਚੈਨ ਉਦੋਂ ਉਤਪੰਨ ਹੁੰਦੀ ਹੈ ਜਦ ਉਹ ਜੋ ਆਤਮਾ ਤੇ ਜਿੰਦ-ਜਾਨ ਦਾ ਮਾਲਕ ਹੈ, (ਬੰਦੇ ਦੇ) ਚਿੱਤ ਅੰਦਰ ਆ ਟਿਕਦਾ ਹੈ।
ਮਨਿ ਵਸਿਐ = ਜੇ ਮਨ ਵਿਚ ਵੱਸ ਪਏ।੨।ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ ॥੨॥
 
हरि जपि जीअरे छुटीऐ गुरमुखि चीनै आपु ॥३॥
Har jap jī▫are cẖẖutī▫ai gurmukẖ cẖīnai āp. ||3||
Chanting the Name of the Lord, O my soul, you shall be emancipated; as Gurmukh, you shall come to understand your own self. ||3||
ਹੇ ਮੇਰੀ ਜਿੰਦੇ! ਗੁਰਾਂ ਦੇ ਰਾਹੀਂ, ਆਪਣੇ ਆਪ ਦੀ ਪਛਾਣ ਅਤੇ ਵਾਹਿਗੁਰੂ ਦਾ ਅਰਾਧਨ ਕਰਨ ਦੁਆਰਾ ਤੂੰ ਬੰਦਖਲਾਸ ਹੋ ਜਾਵੇਗੀ।
ਜੀਅ ਰੇ = ਹੇ ਜਿੰਦੇ! ਚੀਨੈ = ਪਛਾਣਦਾ ਹੈ। ਆਪੁ = ਆਪਣੇ ਆਪ ਨੂੰ।੩।ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖ਼ਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ ॥੩॥
 
जीअरे राम जपत मनु मानु ॥
Jī▫are rām japaṯ man mān.
O my soul, chant the Name of the Lord; the mind will be pleased and appeased.
ਹੇ ਮੇਰੀ ਜਿੰਦੇ! ਸਰਬ-ਵਿਆਪਕ ਸੁਆਮੀ ਦਾ ਸਿਮਰਨ ਕਰਨ ਦੁਆਰਾ ਮਨੂਆ ਪਤੀਜ ਜਾਂਦਾ ਹੈ।
ਜੀਅ ਰੇ = ਹੇ (ਮੇਰੀ) ਜਿੰਦੇ! ਮਾਨੁ = ਮਨਾਓ, ਗਿਝਾਓ।ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ।
 
एका सुरति जेते है जीअ ॥
Ėkā suraṯ jeṯe hai jī▫a.
There is one awareness among all created beings.
ਸਮੂਹ ਜੀਵਾਂ ਅੰਦਰ ਉਹੋ ਹੀ ਅੰਤ੍ਰੀਵੀ-ਗਿਆਤ ਹੈ।
ਸੁਰਤਿ = ਸੂਝ। ਏਕਾ ਸੁਰਤਿ = ਇਕ (ਪਰਮਾਤਮਾ ਦੀ ਦਿੱਤੀ ਹੋਈ) ਸੂਝ। ਜੀਅ = {'ਜੀਉ' ਤੋਂ ਬਹੁ-ਵਚਨ} ਜੀਵ। ਜੇਤੇ = ਜਿਤਨੇ।ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖ਼ਸ਼ੀ ਹੋਈ ਸੂਝ ਕੰਮ ਕਰ ਰਹੀ ਹੈ।
 
काहे जीअ करहि चतुराई ॥
Kāhe jī▫a karahi cẖaṯurā▫ī.
Why, O soul, do you try such clever tricks?
ਹੇ ਪ੍ਰਾਣੀ! ਤੂੰ ਕਿਉਂ ਚਲਾਕੀ ਕਰਦਾ ਹੈਂ?
ਜੀਅ = ਹੇ ਜੀਵ!ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ?
 
तेरे जीअ जीआ का तोहि ॥
Ŧere jī▫a jī▫ā kā ṯohi.
All beings belong to You; all beings are Yours. O Lord and Master,
ਜੀਵ ਤੇਰੇ ਹਨ ਅਤੇ ਤੂੰ ਜੀਵਾਂ ਦਾ (ਮਾਲਕ) ਹੈਂ।
ਤੋਹਿ = ਤੂੰ।ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ।
 
जीअ जंत ए किआ वेचारे किआ को आखि सुणाए ॥
Jī▫a janṯ e ki▫ā vecẖāre ki▫ā ko ākẖ suṇā▫e.
So what about all these poor beings and creatures? What can anyone say?
ਇਹ ਨਿਰਬਲ ਜੀਵ ਜੰਤੂ ਕੀ ਹਨ? ਕੋਈ ਜਣਾ ਕੀ ਕਹਿ ਤੇ ਸੁਣਾ ਸਕਦਾ ਹੈ?
xxx(ਜੇ ਉਹ ਆਪ ਮਿਹਰ ਨਾਹ ਕਰੇ ਤਾਂ ਉਸ ਦੇ ਚਰਨਾਂ ਵਿਚ ਜੁੜਨ ਵਾਸਤੇ) ਵਿਚਾਰੇ ਜੀਵ ਬਿਲਕੁਲ ਅਸਮਰਥ ਹਨ। (ਪ੍ਰਭੂ ਦੀ ਮਿਹਰ ਤੋਂ ਬਿਨਾ) ਨਾਹ ਕੋਈ ਜੀਵ (ਉਸ ਦੀ ਸਿਫ਼ਤ) ਆਖ ਸਕਦਾ ਹੈ ਨਾਹ ਸੁਣਾ ਸਕਦਾ ਹੈ।
 
सभना तेरी आस प्रभु सभ जीअ तेरे तूं रासि ॥
Sabẖnā ṯerī ās parabẖ sabẖ jī▫a ṯere ṯūʼn rās.
O God, You are the Hope of all. All beings are Yours; You are the Wealth of all.
ਮੇਰੇ ਮਾਲਕ! ਤੂੰ ਸਮੂਹ ਦੀ ਆਸ ਉਮੀਦ ਹੈਂ। ਸਾਰੇ ਜੀਵ ਤੇਰੇ ਹਨ ਅਤੇ ਤੂੰ ਸਾਰਿਆਂ ਦੀ ਰਾਸ-ਪੂੰਜੀ ਹੈਂ।
ਪ੍ਰਭ = ਹੇ ਪ੍ਰਭੂ! ਰਾਸ-ਪੂੰਜੀ, ਸਰਮਾਇਆ।ਹੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਬਚਣ ਵਾਸਤੇ) ਸਭ ਜੀਵਾਂ ਨੂੰ ਤੇਰੀ (ਸਹੈਤਾ ਦੀ) ਹੀ ਆਸ ਹੈ, ਸਭ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ, ਤੂੰ ਹੀ (ਸਭ ਜੀਵਾਂ ਦੀ ਆਤਮਕ) ਰਾਸ ਪੂੰਜੀ ਹੈਂ।
 
सोई धिआईऐ जीअड़े सिरि साहां पातिसाहु ॥
So▫ī ḏẖi▫ā▫ī▫ai jī▫aṛe sir sāhāʼn pāṯisāhu.
Meditate on Him, O my soul; He is the Supreme Lord over kings and emperors.
ਹੇ ਮੇਰੀ ਜਿੰਦੜੀਏ! ਉਸ ਸਦਾ ਸਿਮਰਨ ਕਰ, ਜੋ ਰਾਜਿਆਂ ਅਤੇ ਮਹਾਰਾਜਿਆਂ ਦਾ ਸ਼ਰੋਮਣੀ ਸਾਹਿਬ ਹੈ।
ਸੋਈ = ਉਹੀ। ਜੀਅੜੇ = ਹੇ ਜਿੰਦੇ! ਸਿਰਿ = ਸਿਰ ਉੱਤੇ।ਹੇ ਮੇਰੀ ਜਿੰਦੇ! ਉਸੇ ਪ੍ਰਭੂ (ਦੇ ਚਰਨਾਂ) ਦਾ ਧਿਆਨ ਧਰਨਾ ਚਾਹੀਦਾ ਹੈ, ਜੋ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ।
 
इकु पछाणू जीअ का इको रखणहारु ॥
Ik pacẖẖāṇū jī▫a kā iko rakẖaṇhār.
The One is the Knower of all beings; He alone is our Savior.
ਇਕ ਸਾਹਿਬ ਦੀ ਇਨਸਾਨ ਦਾ ਜਾਣੂ ਹੈ ਅਤੇ ਉਹੀ ਇਕ ਉਸ ਦਾ ਰਖਵਾਲਾ ਹੈ।
ਪਛਾਣੂ = ਮਿੱਤਰ। ਜੀਅ ਕਾ = ਜਿੰਦ ਦਾ {ਨੋਟ: ਲਫ਼ਜ਼ 'ਜੀਉ' ਤੋਂ 'ਜੀਅ' ਬਣ ਜਾਂਦਾ ਹੈ 'ਸੰਬੰਧਕ' ਵਰਤਿਆਂ}। ਇਕੋ = ਇਕ (ਪ੍ਰਭੂ) ਹੀ।ਜਿੰਦ ਦਾ ਮਿੱਤਰ ਸਿਰਫ਼ ਪਰਮਾਤਮਾ ਹੀ ਹੈ, ਪਰਮਾਤਮਾ ਹੀ ਜਿੰਦ ਨੂੰ (ਵਿਕਾਰ ਆਦਿਕਾਂ ਤੋਂ) ਬਚਾਣ ਵਾਲਾ ਹੈ,
 
जीअ जंत सभि जिनि कीए आठ पहर तिसु जापि ॥
Jī▫a janṯ sabẖ jin kī▫e āṯẖ pahar ṯis jāp.
Meditate twenty-four hours a day on the One who created all beings and creatures.
ਅੱਠੇ ਪਹਿਰ ਉਸ ਦਾ ਅਰਾਧਨ ਕਰ, ਜਿਸ ਨੇ ਸਾਰੇ ਮਨੁਸ਼ ਤੇ ਹੋਰ ਜੀਵ ਬਣਾਏ ਹਨ।
ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਸਭਿ = ਸਾਰੇ।ਅੱਠੇ ਪਹਿਰ ਉਸ ਪ੍ਰਭੂ ਨੂੰ ਸਿਮਰ, ਜਿਸ ਨੇ ਸਾਰੇ ਜੀਅ ਜੰਤ ਪੈਦਾ ਕੀਤੇ ਹਨ।