Sri Guru Granth Sahib Ji

Search ਜੋ in Gurmukhi

सुणिऐ जोग जुगति तनि भेद ॥
Suṇi▫ai jog jugaṯ ṯan bẖeḏ.
Listening-the technology of Yoga and the secrets of the body.
ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ।
ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ,
 
तिस ते भारु तलै कवणु जोरु ॥
Ŧis ṯe bẖār ṯalai kavaṇ jor.
What power holds them, and supports their weight?
ਉਹ ਕਿਹੜੀ ਤਾਕਤ ਹੈ, ਜੋ ਉਨ੍ਹਾਂ ਦੇ ਬੋਝ ਨੂੰ ਹੇਠੋਂ ਚੁੱਕੀ ਹੋਈ ਹੈ?
ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ।(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
ਸਾਈ ਕਾਰ = ਉਹੋ ਕਾਰ, ਉਹੋ ਕੰਮ।ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
असंख जोग मनि रहहि उदास ॥
Asaʼnkẖ jog man rahahi uḏās.
Countless Yogis, whose minds remain detached from the world.
ਅਣਗਿਣਤ ਹਨ ਯੋਗੀ ਚਿੱਤ ਵਿੱਚ, ਜੋ ਦੁਨੀਆਂ ਵਲੋਂ ਉਪਰਾਮ ਰਹਿੰਦੇ ਹਨ।
ਜੋਗ = ਜੋਗ ਸਾਧਨ ਕਰਨ ਵਾਲੇ। ਮਨਿ = ਮਨ ਵਿਚ। ਉਦਾਸ ਰਹਹਿ = ਉਪਰਾਮ ਰਹਿੰਦੇ ਹਨ।ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲੱਗਦਾ ਹੈ, ਉਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
असंख अमर करि जाहि जोर ॥
Asaʼnkẖ amar kar jāhi jor.
Countless impose their will by force.
ਅਣਗਿਣਤ ਧੱਕੇ ਨਾਲ ਰਾਜ ਕਰਕੇ ਟੁਰ ਜਾਂਦੇ ਹਨ।
ਅਮਰ = ਹੁਕਮ। ਜੋਰ = ਧੱਕੇ, ਵਧੀਕੀਆਂ।ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)।
 
अखरा सिरि संजोगु वखाणि ॥
Akẖrā sir sanjog vakẖāṇ.
From the Word, comes destiny, written on one's forehead.
ਅੱਖਰਾਂ ਨਾਲ ਪ੍ਰਾਨੀ ਦੇ ਮੱਥੇ ਉਤੇ ਉਸਦੀ ਕਿਸਮਤ ਬਿਆਨ ਕੀਤੀ ਹੋਈ ਹੈ।
ਅਖਰਾ ਸਿਰਿ = ਅੱਖਰਾਂ ਦੀ ਰਾਹੀਂ ਹੀ। ਸੰਜੋਗੁ = ਭਾਗਾਂ ਦਾ ਲੇਖ। ਵਖਾਣਿ = ਵਖਾਣਿਆ ਜਾ ਸਕਦਾ ਹੈ, ਦੱਸਿਆ ਜਾ ਸਕਦਾ ਹੈ।(ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ)
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲੱਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ)।
 
थिति वारु ना जोगी जाणै रुति माहु ना कोई ॥
Thiṯ vār nā jogī jāṇai ruṯ māhu nā ko▫ī.
The day and the date are not known to the Yogis, nor is the month or the season.
ਨਾਂ ਯੋਗੀ, ਨਾਂ ਹੀ ਕੋਈ ਹੋਰ, ਚੰਦ ਦਾ ਦਿਹਾੜਾ, ਸਪਤਾਹ ਦਾ ਦਿਨ, ਮੌਸਮ ਅਤੇ ਮਹੀਨਾ ਜਾਣਦਾ ਹੈ।
xxx(ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ।
 
केते मंगहि जोध अपार ॥
Keṯe mangahi joḏẖ apār.
There are so many great, heroic warriors begging at the Door of the Infinite Lord.
ਸੂਰਮਿਆਂ ਦੇ ਸਮੂਦਾਇ ਬੇ-ਅੰਤ ਸਾਹਿਬ ਦੇ ਦਰ ਤੇ ਖੈਰ ਮੰਗਦੇ ਹਨ।
ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ।ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ,
 
गावहि जोध महाबल सूरा गावहि खाणी चारे ॥
Gāvahi joḏẖ mahābal sūrā gāvahi kẖāṇī cẖāre.
The brave and mighty warriors sing; the spiritual heroes and the four sources of creation sing.
ਪਰਮ ਬਲਵਾਨ ਯੋਧੇ ਅਤੇ ਈਸ਼ਵਰੀ ਸੂਰਮੇ ਤੈਨੂੰ ਗਾਉਂਦੇ ਹਨ ਅਤੇ ਚਾਰੇ ਹੀ ਉਤਪਤੀ ਦੇ ਮੰਥੇ ਤੈਨੂੰ ਸਲਾਹੁੰਦੇ ਹਨ।
ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ, ਅੰਡਜ, ਜੇਰਜ, ਸ੍ਵੇਤਜ, ਉਤਭੁਜ। ਖਾਣੀ = ਖਾਣ, ਜਿਸ ਨੂੰ ਪੁਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ 'ਪੁਟਣਾ'। ਖਾਣੀ ਚਾਰੇ ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ-ਚੇਤਨ ਪਦਾਰਥ ਦੇ ਬਣਨ ਦੀਆਂ ਚਾਰ ਖਾਣਾਂ ਹਨ। ਅੰਡਾ, ਜਿਓਰ, ਮੁੜਕਾ ਅਤੇ ਆਪਣੇ ਆਪ ਉੱਗ ਪੈਣਾ। 'ਚਾਰੇ ਖਾਣੀ' ਦਾ ਇੱਥੇ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ ਜੰਤ, ਸਾਰੀ ਰਚਨਾ।ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।
 
सेई तुधुनो गावहि जो तुधु भावनि रते तेरे भगत रसाले ॥
Se▫ī ṯuḏẖuno gāvahi jo ṯuḏẖ bẖāvan raṯe ṯere bẖagaṯ rasāle.
They alone sing, who are pleasing to Your Will. Your devotees are imbued with the Nectar of Your Essence.
ਜੋ ਤੈਂਡੇ ਸਾਧੂ, ਜੇਹੜੇ ਤੈਨੂੰ ਚੰਗੇ ਲੱਗਦੇ ਹਨ ਅਤੇ ਜੋ ਅੰਮ੍ਰਿਤ ਦੇ ਘਰ ਤੇਰੇ ਨਾਮ ਅੰਦਰ ਰੰਗੀਜੇ ਹਨ, ਉਹ ਭੀ ਤੈਨੂੰ ਗਾਉਂਦੇ ਹਨ।
ਸੇਈ = ਉਹੀ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ) ਰਸ ਦੇ ਘਰ, ਰਸੀਏ।(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ।
 
जो तिसु भावै सोई करसी हुकमु न करणा जाई ॥
Jo ṯis bẖāvai so▫ī karsī hukam na karṇā jā▫ī.
He does whatever He pleases. No order can be issued to Him.
ਜੋ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਹ ਕਰਦਾ ਹੈ। ਕੋਈ ਜਣਾ ਉਸ ਨੂੰ ਫੁਰਮਾਨ ਜਾਰੀ ਨਹੀਂ ਕਰ ਸਕਦਾ।
ਕਰਸੀ = ਕਰੇਗਾ। ਨ ਕਰਣਾ ਜਾਇ = ਨਹੀਂ ਕੀਤਾ ਜਾ ਸਕਦਾ।ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ')।
 
संजोगु विजोगु दुइ कार चलावहि लेखे आवहि भाग ॥
Sanjog vijog ḏu▫e kār cẖalāvėh lekẖe āvahi bẖāg.
Union with Him, and separation from Him, come by His Will. We come to receive what is written in our destiny.
ਮਿਲਾਪ ਅਤੇ ਵਿਛੋੜਾ ਦੋਨੇਂ ਸੰਸਾਰ ਦੇ ਕੰਮ ਚਲਾਉਂਦੇ ਹਨ ਅਤੇ ਪਰਾਲਭਧ ਦੁਆਰਾ ਬੰਦਾ ਆਪਣਾ ਹਿੱਸਾ ਪਰਾਪਤ ਕਰਦਾ ਹੈ।
ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ)। ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ = ਆਉਂਦੇ ਹਨ, ਮਿਲਦੇ ਹਨ। ਭਾਗ = ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ)।ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)
 
जो किछु पाइआ सु एका वार ॥
Jo kicẖẖ pā▫i▫ā so ekā vār.
Whatever was put into them was put there once and for all.
ਜੋ ਕੁਝ ਭੀ ਉਨ੍ਹਾਂ ਵਿੱਚ ਪਾਇਆ ਗਿਆ ਸੀ, ਕੇਵਲ ਇਕੋ ਵਾਰੀ ਹੀ ਪਾਇਆ ਗਿਆ ਸੀ।
ਪਾਇਆ = ਤਉ ਅਕਾਲ ਪੁਰਖ ਨੇ ਪਾ ਦਿੱਤਾ ਹੈ। ਕਰਿ ਕਰਿ = (ਜੀਵਾਂ ਨੂੰ) ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਜਣਹਾਰੁ = ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ।ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ)।
 
आखणि जोरु चुपै नह जोरु ॥
Ākẖaṇ jor cẖupai nah jor.
No power to speak, no power to keep silent.
ਮੇਰੇ ਵਿੱਚ ਬੋਲਣ ਦੀ ਕੋਈ ਤਾਕਤ ਨਹੀਂ ਅਤੇ ਨਾਂ ਹੀ ਤਾਕਤ ਹੈ ਖਾਮੋਸ਼ ਰਹਿਣ ਦੀ।
ਆਖਣਿ = ਆਖਣ ਵਿਚ; ਬੋਲਣ ਵਿਚ। ਚੁਪੈ = ਚੁਪ (ਰਹਿਣ) ਵਿਚ। ਜੋਰੁ = ਸਮਰਥਾ, ਇਖ਼ਤਿਆਰ, ਆਪਣੇ ਮਨ ਦੀ ਮਰਜ਼ੀ।ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ।
 
जोरु न मंगणि देणि न जोरु ॥
Jor na mangaṇ ḏeṇ na jor.
No power to beg, no power to give.
ਮੇਰੇ ਕੋਲ ਯਾਚਨਾ ਕਰਨ ਦੀ ਕੋਈ ਸਤਿਆ ਨਹੀਂ ਹੈ ਤੇ ਨਾਂ ਹੀ ਸਤਿਆ ਹੈ ਦੇ ਦੇਣ ਦੀ।
ਮੰਗਣਿ = ਮੰਗਣ ਵਿਚ। ਦੇਣਿ = ਦੇਣ ਵਿਚ।ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ।
 
जोरु न जीवणि मरणि नह जोरु ॥
Jor na jīvaṇ maraṇ nah jor.
No power to live, no power to die.
ਮੇਰੇ ਵਿੱਚ ਜਿਉਣ ਦਾ ਬਲ ਨਹੀਂ ਅਤੇ ਨਾਂ ਹੀ ਮਰ ਜਾਣ ਦਾ ਬਲ ਹੈ।
ਜੀਵਣਿ = ਜੀਵਣ ਵਿਚ। ਮਰਣਿ = ਮਰਨ ਵਿਚ।ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)।
 
जोरु न राजि मालि मनि सोरु ॥
Jor na rāj māl man sor.
No power to rule, with wealth and occult mental powers.
ਮੇਰੇ ਵਿੱਚ ਹਕੂਮਤ ਅਤੇ ਦੌਲਤ, ਜੋ ਚਿਤੋਂ ਅੰਦਰ ਸ਼ੋਰ ਸ਼ਰਾਬਾ ਪੈਦਾ ਕਰ ਦਿੰਦੀਆਂ ਹਨ, ਨੂੰ ਹਾਸਲ ਕਰਨ ਦਾ ਕੋਈ ਬਲ ਨਹੀਂ।
ਰਾਜਿ ਮਾਲਿ = ਰਾਜ ਮਾਲ ਵਿਚ, ਰਾਜ ਮਾਲ ਦੇ ਪ੍ਰਾਪਤ ਕਰਨ ਵਿਚ। ਸੋਰੁ = ਰੌਲਾ, ਫੂੰ-ਫਾਂ।ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।