Sri Guru Granth Sahib Ji

Search ਤਾ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
चुपै चुप न होवई जे लाइ रहा लिव तार ॥
Cẖupai cẖup na hova▫ī je lā▫e rahā liv ṯār.
By remaining silent, inner silence is not obtained, even by remaining lovingly absorbed deep within.
ਭਾਵੇਂ ਬੰਦਾ ਚੁਪ ਕਰ ਰਹੇ ਅਤੇ ਲਗਾਤਾਰ ਧਿਆਨ ਅੰਦਰ ਲੀਨ ਰਹੇ, ਉਸ ਨੂੰ ਮਨ ਦੀ ਸ਼ਾਂਤੀ ਪਰਾਪਤ ਨਹੀਂ ਹੁੰਦੀ।
ਚੁਪੈ = ਚੁੱਪ ਕਰ ਰਹਿਣ ਨਾਲ। ਚੁਪ = ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ = ਮੈਂ ਲਾਈ ਰੱਖਾਂ। ਲਿਵ ਤਾਰ = ਲਿਵ ਦੀ ਤਾਰ, ਲਿਵ ਦੀ ਡੋਰ, ਇਕ-ਤਾਰ ਸਮਾਧੀ।ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।
 
गावै को ताणु होवै किसै ताणु ॥
Gāvai ko ṯāṇ hovai kisai ṯāṇ.
Some sing of His Power-who has that Power?
ਉਸਦੀ ਸ਼ਕਤੀ ਨੂੰ ਕੌਣ ਗਾਇਨ ਕਰ ਸਕਦਾ ਹੈ? ਇਸ ਨੂੰ ਗਾਇਨ ਕਰਨ ਦਾ ਕੀਹਦੇ ਕੋਲ ਬਲ ਹੈ?
ਕੋ = ਕੋਈ ਮਨੁੱਖ। ਤਾਣੁ = ਬਲ, ਅਕਾਲ ਪੁਰਖ ਦੀ ਤਾਕਤ। ਕਿਸੈ = ਜਿਸ ਕਿਸੇ ਮਨੁੱਖ ਨੂੰ। ਤਾਣੁ = ਸਮਰਥਾ।ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)।
 
आखहि मंगहि देहि देहि दाति करे दातारु ॥
Ākẖahi mangahi ḏehi ḏehi ḏāṯ kare ḏāṯār.
People beg and pray, "Give to us, give to us", and the Great Giver gives His Gifts.
ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ।
ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।
 
थापिआ न जाइ कीता न होइ ॥
Thāpi▫ā na jā▫e kīṯā na ho▫e.
He cannot be established, He cannot be created.
ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ।
ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।
 
सभना जीआ का इकु दाता सो मै विसरि न जाई ॥५॥
Sabẖnā jī▫ā kā ik ḏāṯā so mai visar na jā▫ī. ||5||
there is only the One, the Giver of all souls. May I never forget Him! ||5||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ।
ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)।ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥
 
सभना जीआ का इकु दाता सो मै विसरि न जाई ॥६॥
Sabẖnā jī▫ā kā ik ḏāṯā so mai visar na jā▫ī. ||6||
there is only the One, the Giver of all souls. May I never forget Him! ||6||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁੱਲੇ।
xxxਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥
 
सुणिऐ दीप लोअ पाताल ॥
Suṇi▫ai ḏīp lo▫a pāṯāl.
Listening-the oceans, the lands of the world and the nether regions of the underworld.
ਸਾਈਂ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਆਦਮੀ ਨੂੰ ਮਹਾ-ਦੀਪਾਂ, ਪੁਰੀਆਂ ਅਤੇ ਹੇਠਲਿਆਂ ਲੋਆਂ ਦੀ ਗਿਆਤ ਹੋ ਜਾਂਦੀ ਹੈ।
ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।
 
नानक भगता सदा विगासु ॥
Nānak bẖagṯā saḏā vigās.
O Nanak, the devotees are forever in bliss.
ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।
ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ।ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
 
नानक भगता सदा विगासु ॥
Nānak bẖagṯā saḏā vigās.
O Nanak, the devotees are forever in bliss.
ਸਦੀਵ ਸੁਪ੍ਰਸੰਨ ਹਨ ਸਾਧੂ, ਹੇ ਨਾਨਕ!
xxxਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;
 
नानक भगता सदा विगासु ॥
Nānak bẖagṯā saḏā vigās.
O Nanak, the devotees are forever in bliss.
ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।
xxxਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
 
नानक भगता सदा विगासु ॥
Nānak bẖagṯā saḏā vigās.
O Nanak, the devotees are forever in bliss.
ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।
xxxਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
 
जे को कहै पिछै पछुताइ ॥
Je ko kahai picẖẖai pacẖẖuṯā▫e.
One who tries to describe this shall regret the attempt.
ਜੇਕਰ ਕੋਈ ਜਣਾ ਬਿਆਨ ਕਰਨ ਦੀ ਕੋਸ਼ਿਸ਼ ਕਰਦਾ ਹੈ ਉਹ ਮਗਰੋਂ ਪਛਤਾਉਂਦਾ ਹੈ।
ਕਹੈ = ਦੱਸੇ, ਬਿਆਨ ਕਰੇ।ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)।
 
मंनै तरै तारे गुरु सिख ॥
Mannai ṯarai ṯāre gur sikẖ.
The faithful are saved, and carried across with the Sikhs of the Guru.
ਪ੍ਰਭੂ ਦਾ ਹੁਕਮ ਮੰਨਣ ਵਾਲਾ ਆਪਣੇ ਆਪ ਨੂੰ ਬਚਾ ਲੈਂਦਾ ਹੈ ਅਤੇ ਗੁਰੂ ਦੇ ਸਿੱਖਾਂ ਦਾ ਪਾਰ ਉਤਾਰਾ ਕਰ ਦਿੰਦਾ ਹੈ।
ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।
 
धवलै उपरि केता भारु ॥
Ḏẖavlai upar keṯā bẖār.
What a great load there is on the bull!
ਕਿ ਬਲਦ ਉਤੇ ਕਿੰਨਾ ਕੁ ਬੋਝ ਹੈ?
ਕੇਤਾ ਭਾਰੁ = ਬੇਅੰਤ ਭਾਰ।(ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?)
 
लेखा लिखिआ केता होइ ॥
Lekẖā likẖi▫ā keṯā ho▫e.
Just imagine what a huge scroll it would take!
ਨਿਵਿਸਤ ਸ਼ੁਦਾ ਲੇਖਾ-ਪਤ, ਇਹ ਕਿੱਡਾ ਵੱਡਾ ਹੋਵੇਗਾ?
ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ।(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ।
 
केता ताणु सुआलिहु रूपु ॥
Keṯā ṯāṇ su▫ālihu rūp.
What power! What fascinating beauty!
ਤੇਰੀ ਕਿੰਨੀ ਸ਼ਕਤੀ ਅਤੇ ਮਨਮੋਹਣੀ ਸੁੰਦ੍ਰਤਾ ਹੈ, ਹੇ ਸਾਹਿਬ?
ਸੁਆਲਿਹੁ = ਸੁੰਦਰ।ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,
 
कीता पसाउ एको कवाउ ॥
Kīṯā pasā▫o eko kavā▫o.
You created the vast expanse of the Universe with One Word!
ਇਕ ਸ਼ਬਦ ਨਾਲ ਤੂੰ ਜਗਤ ਦਾ ਖਿਲਾਰਾ ਕਰ ਦਿਤਾ
ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ।(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,
 
असंख पूजा असंख तप ताउ ॥
Asaʼnkẖ pūjā asaʼnkẖ ṯap ṯā▫o.
Countless worship services, countless austere disciplines.
ਅਣਗਿਣਤ ਹਨ ਤੇਰੀਆਂ ਉਪਾਸ਼ਨਾਂ ਅਤੇ ਅਣਗਿਣਤ ਹਨ ਜੋ ਤਪੱਸਿਆ ਕਰਦੇ ਹਨ।
ਤਪ = ਤਾਉ-ਤਪਾਂ ਦਾ ਤਪਣਾ।ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ।
 
असंख सती असंख दातार ॥
Asaʼnkẖ saṯī asaʼnkẖ ḏāṯār.
Countless the holy, countless the givers.
ਅਣਗਿਣਤ ਹਨ ਪਵਿੱਤਰ ਪੁਰਸ਼ ਅਤੇ ਅਣਗਿਣਤ ਹੀ ਪੁੰਨਦਾਨ ਕਰਨ ਵਾਲੇ।
ਸਤੀ = ਸਤ ਧਰਮ ਵਾਲੇ ਮਨੁੱਖ। ਦਾਤਾਰ = ਦਾਤਾਂ ਦੇਣ ਵਾਲੇ, ਬਖ਼ਸ਼ਸ ਕਰਨ ਵਾਲੇ।ਅਨੇਕਾਂ ਹੀ ਦਾਨੀ ਤੇ ਦਾਤੇ ਹਨ।