Sri Guru Granth Sahib Ji

Search ਤੇ in Gurmukhi

तेहा कोइ न सुझई जि तिसु गुणु कोइ करे ॥७॥
Ŧehā ko▫e na sujẖ▫ī jė ṯis guṇ ko▫e kare. ||7||
No one can even imagine anyone who can bestow virtue upon Him. ||7||
ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ।
ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ।ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥
 
करते कै करणै नाही सुमारु ॥
Karṯe kai karṇai nāhī sumār.
the actions of the Creator cannot be counted.
ਪ੍ਰੰਤੂ ਸਿਰਜਨਹਾਰ ਦੇ ਕੰਮਾਂ ਦੀ ਗਿਣਤੀ ਨਹੀਂ ਹੋ ਸਕਦੀ।
ਕਰਤੇ ਕੈ ਕਰਣੈ = ਕਰਤਾਰ ਦੀ ਕੁਦਰਤ ਦਾ। ਸੁਮਾਰੁ = ਹਿਸਾਬ, ਲੇਖਾ।ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ)।
 
तिस ते भारु तलै कवणु जोरु ॥
Ŧis ṯe bẖār ṯalai kavaṇ jor.
What power holds them, and supports their weight?
ਉਹ ਕਿਹੜੀ ਤਾਕਤ ਹੈ, ਜੋ ਉਨ੍ਹਾਂ ਦੇ ਬੋਝ ਨੂੰ ਹੇਠੋਂ ਚੁੱਕੀ ਹੋਈ ਹੈ?
ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ।(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?
 
तिस ते होए लख दरीआउ ॥
Ŧis ṯe ho▫e lakẖ ḏarī▫ā▫o.
Hundreds of thousands of rivers began to flow.
ਤੇ ਇਸ ਦੁਆਰਾ ਲਖਾਂ ਦਰਿਆ ਵਹਿਣੇ ਸ਼ੁਰੂ ਹੋ ਗਏ।
ਤਿਸ ਤੇ = ਉਸ ਹੁਕਮ ਤੋਂ। ਹੋਏ = ਬਣ ਗਏ। ਲਖ ਦਰੀਆਉ = ਲੱਖਾਂ ਦਰਿਆ।ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।
 
जेता कीता तेता नाउ ॥
Jeṯā kīṯā ṯeṯā nā▫o.
The created universe is the manifestation of Your Name.
ਜਿੰਨੀ ਵੱਡੀ ਹੈ ਤੇਰੀ ਰਚਨਾ, ਓਡੀ ਵੱਡੀ ਹੀ ਹੈ ਤੇਰੀ ਕੀਰਤੀ।
ਜੇਤਾ = ਜਿਤਨਾ। ਕੀਤਾ = ਪੈਦਾ ਕੀਤਾ ਹੋਇਆ ਸੰਸਾਰ। ਜੇਤਾ ਕੀਤਾ = ਇਹ ਸਾਰਾ ਸੰਸਾਰ ਜੋ ਅਕਾਲ ਪੁਰਖ ਨੇ ਪੈਦਾ ਕੀਤਾ ਹੈ। ਤੇਤਾ = ਉਹ ਸਾਰਾ, ਉਤਨਾ ਹੀ। ਨਾਉ = ਨਾਮ, ਰੂਪ, ਸਰੂਪ। ❀ ਨੋਟ: ਅੰਗਰੇਜ਼ੀ ਵਿਚ ਦੋ ਸ਼ਬਦ ਹਨ 'substance' ਤੇ 'property' ਤਿਵੇਂ ਸੰਸਕ੍ਰਿਤ ਵਿਚ ਹਨ 'ਨਾਮ' ਤੇ 'ਗੁਣ' ਜਾਂ 'ਮੂਰਤਿ' ਤੇ 'ਗੁਣ'। ਸੋ 'ਨਾਮ' (ਸਰੂਪ) 'substance' ਹੈ ਤੇ ਗੁਣ 'property' ਹੈ ਜਦੋਂ ਕਿਸੇ ਜੀਵ ਦਾ ਜਾਂ ਕਿਸੇ ਪਦਾਰਥ ਦਾ 'ਨਾਮ' ਰੱਖੀਦਾ ਹੈ, ਇਸ ਦਾ ਭਾਵ ਇਹ ਹੁੰਦਾ ਹੈ ਕਿ ਉਸ ਦਾ ਸਰੂਪ (ਸ਼ਕਲ) ਨੀਯਤ ਕਰੀਦਾ ਹੈ। ਜਦੋਂ ਉਹ ਨਾਮ ਲਈਦਾ ਹੈ, ਉਹ ਹਸਤੀ ਅੱਖਾਂ ਅੱਗੇ ਆ ਜਾਂਦੀ ਹੈ।ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ')।
 
सभि गुण तेरे मै नाही कोइ ॥
Sabẖ guṇ ṯere mai nāhī ko▫e.
All virtues are Yours, Lord, I have none at all.
ਸਮੂਹ ਨੇਕੀਆਂ ਤੈਡੀਆਂ ਹਨ ਹੇ ਸਾਈਂ! ਮੇਰੇ ਵਿੱਚ ਕੋਈ ਨਹੀਂ।
ਸਭਿ = ਸਾਰੇ। ਮੈ ਨਾਹੀ ਕੋਇ = ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ।ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
 
विणु गुण कीते भगति न होइ ॥
viṇ guṇ kīṯe bẖagaṯ na ho▫e.
Without virtue, there is no devotional worship.
ਉਤਕ੍ਰਿਸ਼ਟਤਾਈਆਂ ਹਾਸਲ ਕਰਨ ਦੇ ਬਾਝੋਂ ਸੁਆਮੀ ਦੀ ਪਰੇਮ-ਮਈ ਸੇਵਾ ਨਹੀਂ ਕੀਤੀ ਜਾ ਸਕਦੀ।
ਵਿਣੁ ਗੁਣੁ ਕੀਤੇ = ਗੁਣ ਪੈਦਾ ਕਰਨ ਤੋਂ ਬਿਨਾ, ਜੇ ਤੂੰ ਗੁਣ ਪੈਦਾ ਨਾਹ ਕਰੇਂ, ਜੇ ਤੂੰ ਆਪਣੇ ਗੁਣ ਮੇਰੇ ਵਿਚ ਉਤਪੰਨ ਨਾਹ ਕਰੇਂ। ਨ ਹੋਇ = ਨਹੀਂ ਹੋ ਸਕਦੀ।(ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
 
सहस अठारह कहनि कतेबा असुलू इकु धातु ॥
Sahas aṯẖārah kahan kaṯebā asulū ik ḏẖāṯ.
The scriptures say that there are 18,000 worlds, but in reality, there is only One Universe.
ਯਹੁਦੀ, ਈਸਾਈ ਤੇ ਮੁਸਲਿਮ ਧਾਰਮਕ ਗਰੰਥ ਆਖਦੇ ਹਨ, ਕਿ ਅਠਾਰਾ ਹਜ਼ਾਰ ਆਲਮ ਹਨ, ਪ੍ਰੰਤੂ ਅਸਲ ਵਿੱਚ ਇਕੋ ਹੀ ਸਾਰ-ਤਤ ਹੈ, ਕਿ ਪ੍ਰਭੂ ਬੇਅੰਤ ਹੈ।
ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ)। ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ। ਅਸੁਲੂ = ਮੁੱਢ। (ਨੋਟ: ਇਹ ਅਰਬੀ ਬੋਲੀ ਦਾ ਲਫ਼ਜ਼ ਹੈ। ਅੱਖਰ 'ਸ' ਦਾ ਹੇਠਲਾ (ੁ) ਅਰਬੀ ਦਾ ਅੱਖ਼ਰ 'ਸੁਆਦ' ਦੱਸਣ ਵਾਸਤੇ ਹੈ)। ਇਕ ਧਾਤੁ = ਇੱਕ ਅਕਾਲ ਪੁਰਖ, ਇਕ ਪੈਦਾ ਕਰਨ ਵਾਲਾ।(ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ।
 
अंत कारणि केते बिललाहि ॥
Anṯ kāraṇ keṯe billāhi.
Many struggle to know His limits,
ਉਸਦਾ ਹੱਦ-ਬੰਨਾ ਜਾਣਨ ਲਈ ਘਨੇਰੇ ਵਿਰਲਾਪ ਕਰਦੇ ਹਨ,
ਅੰਤ ਕਾਰਣਿ = ਹੱਦ-ਬੰਨਾ ਲੱਭਣ ਲਈ। ਕੇਤੇ = ਕਈ ਮਨੁੱਖ। ਬਿਲਲਾਹਿ = ਵਿਲਕਦੇ ਹਨ, ਤਰਲੇ ਲੈਂਦੇ ਹਨ।ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ,
 
केते मंगहि जोध अपार ॥
Keṯe mangahi joḏẖ apār.
There are so many great, heroic warriors begging at the Door of the Infinite Lord.
ਸੂਰਮਿਆਂ ਦੇ ਸਮੂਦਾਇ ਬੇ-ਅੰਤ ਸਾਹਿਬ ਦੇ ਦਰ ਤੇ ਖੈਰ ਮੰਗਦੇ ਹਨ।
ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ।ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ,
 
केते खपि तुटहि वेकार ॥
Keṯe kẖap ṯutahi vekār.
So many waste away to death engaged in corruption.
ਬਹੁਤੇ ਵੈਲ ਅੰਦਰ ਖੁਰ ਕੇ ਖਤਮ ਹੋ ਜਾਂਦੇ ਹਨ।
ਖਪਿ ਤੁਟਹਿ = ਖਪ ਖਪ ਕੇ ਨਾਸ ਹੁੰਦੇ ਹਨ।ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ।
 
केते लै लै मुकरु पाहि ॥
Keṯe lai lai mukar pāhi.
So many take and take again, and then deny receiving.
ਕਈ ਲਗਾਤਾਰ ਦਾਤਾਂ ਲੈਂਦੇ ਹਨ ਅਤੇ ਤਾਂ ਭੀ ਉਨ੍ਹਾਂ ਤੋਂ ਮਨੁਕਰ ਹੋ ਜਾਂਦੇ ਹਨ।
ਕੇਤੇ = ਬੇਅੰਤ ਜੀਵ। ਮੁਕਰੁ ਪਾਹਿ = ਮੁਕਰ ਪੈਂਦੇ ਹਨ।ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ)।
 
केते मूरख खाही खाहि ॥
Keṯe mūrakẖ kẖāhī kẖāhi.
So many foolish consumers keep on consuming.
ਕਈ ਬੇ-ਸਮਝ ਖਾਣ ਵਾਲੇ ਖਾਈ ਹੀ ਜਾਂਦੇ ਹਨ।
ਖਾਹਿ ਖਾਹਿ = ਖਾਂਦੇ ਹਨ, ਖਾਹੀ ਜਾਂਦੇ ਹਨ। ❀ ਨੋਟ: 'ਤੂੰ ਦੇਖਹਿ ਹਉ ਮੁਕਰਿ ਪਾਉ। 'ਸਭੁ ਕਿਛੁ ਸੁਣਦਾ ਵੇਖਦਾ, ਕਿਉ ਮੁਕਰਿ ਪਇਆ ਜਾਇ।' ਇਹਨਾਂ ਦੋਹਾਂ ਤੁਕਾਂ ਵਿਚ ਲਫ਼ਜ਼ 'ਮੁਕਰਿ' ਹੈ, ਪਰ ਉਪਰਲੀ ਤੁਕ ਵਿਚ 'ਮੁਕਰੁ' ਹੈ। ਦੋਹਾਂ ਦਾ ਅਰਥ ਇਕੋ ਹੀ ਹੈ। 'ਮੁਕਰਿ' ਵਿਆਕਰਨ ਅਨੁਸਾਰ ਠੀਕ ਢੁਕਦਾ ਹੈ। ਇਸ ਲਫ਼ਜ਼ ਸੰਬੰਧੀ ਅਜੇ ਹੋਰ ਵਧੀਕ ਖੋਜ ਦੀ ਲੋੜ ਹੈ।ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)।
 
एहि भि दाति तेरी दातार ॥
Ėhi bẖė ḏāṯ ṯerī ḏāṯār.
Even these are Your Gifts, O Great Giver!
ਇਹ ਭੀ ਤੇਰੀਆਂ ਬਖਸ਼ੀਸ਼ਾਂ ਹਨ, ਹੇ ਦਾਤੇ!
ਦਾਤਿ = ਬਖ਼ਸ਼ਸ਼। ਦਾਤਾਰ = ਹੇ ਦੇਣਹਾਰ ਅਕਾਲ ਪੁਰਖ!(ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ)।
 
आखहि केते कीते बुध ॥
Ākẖahi keṯe kīṯe buḏẖ.
The many created Buddhas speak.
ਸਾਰੇ ਬੁੱਧ ਜੋ ਤੂੰ ਸਾਜੇ ਹਨ, ਤੈਨੂੰ ਹੀ ਪੁਕਾਰਦੇ ਹਨ।
ਕੇਤੇ = ਬੇਅੰਤ, ਕਈ। ਕੀਤੇ = ਅਕਾਲ ਪੁਰਖ ਦੇ ਪੈਦਾ ਕੀਤੇ ਹੋਏ। ਬੁਧ = ਮਹਾਤਮਾ ਬੁੱਧ।ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ।
 
केते आखहि आखणि पाहि ॥
Keṯe ākẖahi ākẖaṇ pāhi.
Many speak and try to describe Him.
ਘਨੇਰੇ ਤੈਨੂੰ ਬਿਆਨ ਕਰਦੇ ਹਨ ਅਤੇ ਬਿਆਨ ਕਰਨ ਦਾ ਹੀਂਆ ਕਰਦੇ ਹਨ।
ਕੇਤੇ = ਕਈ ਜੀਵ। ਆਖਣਿ ਪਾਹਿ = ਆਖਣ ਦਾ ਜਤਨ ਕਰਦੇ ਹਨ।ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ।
 
केते कहि कहि उठि उठि जाहि ॥
Keṯe kahi kahi uṯẖ uṯẖ jāhi.
Many have spoken of Him over and over again, and have then arisen and departed.
ਬਹੁਤਿਆਂ ਨੇ ਤੈਨੂੰ ਬਾਰੰਬਾਰ ਬਿਆਨ ਕੀਤਾ ਅਤੇ ਉਹ ਖੜੇ ਤੇ ਤਿਆਰ ਹੋ ਟੁਰ ਗਏ ਹਨ।
ਕਹਿ ਕਹਿ = ਆਖ ਆਖ ਕੇ, ਅਕਾਲ ਪੁਰਖ ਦਾ ਮੁੱਲ ਪਾ ਪਾ ਕੇ, ਅਕਾਲ ਪੁਰਖ ਦਾ ਅੰਦਾਜ਼ਾ ਲਾ ਲਾ ਕੇ। ਉਠਿ ਉਠਿ ਜਾਹਿ = ਜਹਾਨ ਤੋਂ ਚਲੇ ਜਾ ਰਹੇ ਹਨ।ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।
 
एते कीते होरि करेहि ॥
Ėṯe kīṯe hor karehi.
If He were to create as many again as there already are,
ਜੇਕਰ ਤੂੰ ਐਨੇ ਹੋਰ ਰਚ ਦੇਵੇ ਜਿੰਨੇ ਅੱਗੇ ਰਚੇ ਹਨ,
ਏਤੇ ਕੀਤੇ = ਇਤਨੇ ਜੀਵ ਪੈਦਾ ਕੀਤੇ ਹੋਏ ਹਨ। ਹੋਰਿ = ਹੋਰ ਬੇਅੰਤ ਜੀਵ। ਕਰੇਹਿ = ਜੇ ਤੂੰ ਪੈਦਾ ਕਰ ਦੇਵੇਂ (ਹੇ ਹਰੀ!)।ਜਗਤ ਵਿਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ), (ਪਰ ਹੇ ਹਰੀ!) ਜੇ ਤੂੰ ਹੋਰ ਭੀ (ਬੇਅੰਤ ਜੀਵ) ਪੈਦਾ ਕਰ ਦੇਵੇਂ,
 
जेवडु भावै तेवडु होइ ॥
Jevad bẖāvai ṯevad ho▫e.
He is as Great as He wishes to be.
ਸੁਆਮੀ ਐਡਾ ਵੱਡਾ ਹੋ ਜਾਂਦਾ ਹੈ ਜੇਡਾ ਵੱਡਾ ਉਸ ਨੂੰ ਚੰਗਾ ਲੱਗਦਾ ਹੈ।
ਜੇਵਡੁ = ਜੇਡਾ ਵੱਡਾ। ਭਾਵੈ = ਚਾਹੁੰਦਾ ਹੈ। ਤੇਵਡੁ = ਓਡਾ ਵੱਡਾ।ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ)।
 
वाजे नाद अनेक असंखा केते वावणहारे ॥
vāje nāḏ anek asankẖā keṯe vāvaṇhāre.
The Sound-current of the Naad vibrates there, and countless musicians play on all sorts of instruments there.
ਬਹੁਤੀਆਂ ਕਿਸਮਾਂ ਦੇ ਅਣਗਿਣਤ ਸੰਗੀਤਕ ਸ਼ਾਜ ਉਥੈ ਗੂੰਜਦੇ ਹਨ ਅਤੇ ਅਨੇਕਾਂ ਹੀ ਹਨ ਉਥੇ ਰਾਗ ਕਰਨ ਵਾਲੇ।
ਨਾਦ = ਆਵਾਜ਼, ਸ਼ਬਦ, ਰਾਗ। ਵਾਵਣਹਾਰੇ = ਵਜਾਉਣ ਵਾਲੇ।(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।