Sri Guru Granth Sahib Ji

Search ਤੇਹਾ in Gurmukhi

तेहा कोइ न सुझई जि तिसु गुणु कोइ करे ॥७॥
Ŧehā ko▫e na sujẖ▫ī jė ṯis guṇ ko▫e kare. ||7||
No one can even imagine anyone who can bestow virtue upon Him. ||7||
ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ।
ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ।ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥
 
जेही सुरति तेहा तिन राहु ॥
Jehī suraṯ ṯehā ṯin rāhu.
As is their awareness, so is their way.
ਜੇਹੋ ਜੇਹੀ ਗਿਆਤ ਹੈ, ਉਹੋ ਜੇਹਾ ਉਨ੍ਹਾਂ ਦਾ ਰਸਤਾ ਹੈ।
ਤਿਨ ਰਾਹੁ = ਉਹਨਾਂ ਜੀਵਾਂ ਦਾ ਜੀਵਨ-ਰਸਤਾ।ਜਿਹੋ ਜਿਹੀ ਸੂਝ (ਪ੍ਰਭੂ ਜੀਵਾਂ ਨੂੰ ਦੇਂਦਾ ਹੈ) ਉਹੋ ਜਿਹਾ ਜੀਵਨ-ਰਸਤਾ ਉਹ ਫੜ ਲੈਂਦੇ ਹਨ।
 
जेही धातु तेहा तिन नाउ ॥
Jehī ḏẖāṯ ṯehā ṯin nā▫o.
according to their nature, He gives them all their names.
ਉਹ ਉਨ੍ਹਾਂ ਦੇ ਐਸੇ ਨਾਮ, ਰੱਖਦਾ ਹੈ, ਜੇਹੋ ਜੇਹੀ ਉਨ੍ਹਾਂ ਦੀ ਜਮਾਂਦਰੂ ਖ਼ਸਲਤ ਹੈ।
ਧਾਤੁ = ਅਸਲਾ।ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ, ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)।
 
जेहा कीतोनु तेहा होआ जेहे करम कमाइ ॥३॥
Jehā kīṯon ṯehā ho▫ā jehe karam kamā▫e. ||3||
Whatever He does, comes to pass. All act according to His Will. ||3||
ਜਿਸ ਤਰ੍ਹਾਂ ਸਾਹਿਬ ਕਰਦਾ ਹੈ, ਉਸੇ ਤਰ੍ਹਾਂ ਹੀ ਹੋ ਆਉਂਦਾ ਹੈ ਅਤੇ ਉਸੇ ਤਰ੍ਹਾਂ ਦੇ ਹੀ ਅਮਲ ਪ੍ਰਾਣੀ ਕਮਾਉਂਦਾ ਹੈ।
ਕੀਤੋਨੁ = ਉਨਿ ਕੀਤੋ, ਉਸ (ਪਰਮਾਤਮਾ) ਨੇ ਕੀਤਾ। ਜੇਹੇ = ਉਜੇਹੇ, ਉਹੋ ਜਿਹੇ।੩।(ਪਰਮਾਤਮਾ ਨੇ ਜੀਵ ਨੂੰ) ਜਿਹੋ ਜਿਹਾ ਬਣਾਇਆ, ਜੀਵ ਉਹੋ ਜਿਹਾ ਬਣ ਗਿਆ, (ਫਿਰ) ਉਹੋ ਜਿਹੇ ਕਰਮ ਜੀਵ ਕਰਦਾ ਹੈ (ਉਸ ਦੀ ਰਜ਼ਾ ਅਨੁਸਾਰ ਹੀ ਜੀਵ ਗੁਰੂ ਦੇ ਦਰ ਤੇ ਆਉਂਦਾ ਹੈ) ॥੩॥
 
जेहा राधे तेहा लुणै बिनु गुण जनमु विणासु ॥१॥
Jehā rāḏẖe ṯehā luṇai bin guṇ janam viṇās. ||1||
As you plant, so shall you harvest. Without virtue, this human life passes away in vain. ||1||
ਜੇਹੋ ਜੇਹਾ ਉਹ ਬੀਜਦਾ ਹੈ, ਉਹੋ ਜੇਹਾ ਵੱਢ ਲੈਂਦਾ ਹੈ। ਨੇਕੀ ਦੇ ਬਗੈਰ ਮਨੁੱਖੀ ਜੀਵਨ ਬੇ-ਫ਼ਾਇਦਾ ਬੀਤ ਜਾਂਦਾ ਹੈ।
ਰਾਧੇ = ਬੀਜਦਾ ਹੈ। ਲੁਣੈ = ਵੱਢਦਾ ਹੈ, ਫਲ ਹਾਸਲ ਕਰਦਾ ਹੈ ॥੧॥ਮਨੁੱਖ ਜਿਹਾ ਬੀ ਬੀਜਦਾ ਹੈ, ਉਹੋ ਜਿਹਾ ਫਲ ਵੱਢਦਾ ਹੈ (ਜੇ ਸਿਮਰਨ ਨਹੀਂ ਕੀਤਾ, ਤਾਂ ਆਤਮਕ ਗੁਣ ਕਿੱਥੋਂ ਆ ਜਾਣ? ਤੇ) ਆਤਮਕ ਗੁਣਾਂ ਤੋਂ ਬਿਨਾ ਜ਼ਿੰਦਗੀ ਵਿਅਰਥ ਹੈ ॥੧॥
 
जेहा आइआ तेहा जासी करि अवगण पछोतावणिआ ॥२॥
Jehā ā▫i▫ā ṯehā jāsī kar avgaṇ pacẖẖoṯāvaṇi▫ā. ||2||
As they came, so shall they go, regretting the mistakes they made. ||2||
ਜਿਹੋ ਜਿਹਾ ਉਹ ਆਇਆ ਸੀ, ਉਹੋ ਜਿਹਾ ਹੀ ਕੀਤਿਆਂ ਪਾਪਾਂ ਤੇ ਝੁਰੇਵਾਂ ਕਰਦਾ ਹੋਇਆ ਉਹ ਟੁਰ ਜਾਏਗਾ।
ਜਾਸੀ = ਜਾਇਗਾ ॥੨॥(ਉਹ ਜਗਤ ਵਿਚ ਆਤਮਕ ਜੀਵਨ ਵਲੋਂ) ਜਿਹੋ ਜਿਹਾ (ਖ਼ਾਲੀ ਆਉਂਦਾ ਹੈ ਉਹੋ ਜਿਹਾ (ਖ਼ਾਲੀ) ਹੀ ਚਲਾ ਜਾਂਦਾ ਹੈ (ਜਗਤ ਵਿਚ) ਔਗੁਣ ਕਰ ਕਰ ਕੇ (ਆਖ਼ਰ) ਪਛਤਾਂਦਾ ਹੀ (ਜਾਂਦਾ) ਹੈ ॥੨॥
 
जेही मनसा करि लागै तेहा फलु पाए ॥
Jehī mansā kar lāgai ṯehā fal pā▫e.
As are the desires one harbors, so are the rewards one receives.
ਜੇਹੋ ਜੇਹੀ ਕਾਮਨਾ ਦੀ ਖਾਤਰ ਉਹ ਸੇਵਾ ਅੰਦਰ ਜੁੜਦਾ ਹੈ, ਊਹੋ ਜੇਹਾ ਹੀ ਸਿਲਾ ਉਹ ਪਾ ਲੈਂਦਾ ਹੈ।
ਮਨਸਾ = {मनीषा} ਕਾਮਨਾ। ਕਰਿ = ਕਰ ਕੇ।ਮਨੁੱਖ ਜਿਹੋ ਜਿਹੀ ਕਾਮਨਾ ਮਨ ਵਿਚ ਧਾਰ ਕੇ (ਗੁਰੂ ਦੀ ਚਰਨੀਂ ਲੱਗਦਾ ਹੈ, ਉਹੋ ਜਿਹਾ ਫਲ ਪਾ ਲੈਂਦਾ ਹੈ।
 
जेहा अंदरि पाए तेहा वरतै आपे बाहरि पावणिआ ॥७॥
Jehā anḏar pā▫e ṯehā varṯai āpe bāhar pāvṇi▫ā. ||7||
Whatever He places within them, that is what prevails, and so they outwardly appear. ||7||
ਜਿਸ ਤਰ੍ਹਾਂ ਦਾ ਸੁਭਾਵ ਵਾਹਿਗੁਰੂ ਪ੍ਰਾਣੀ ਵਿੱਚ ਪਾਉਂਦਾ ਹੈ, ਉਸੇ ਤਰ੍ਹਾਂ ਦਾ ਹੀ ਵਰਤ ਵਰਤਾਰਾ ਕਰਦਾ ਹੈ। ਸਾਈਂ ਖੁਦ ਹੀ ਐਸੇ ਸੁਭਾਵ ਨੂੰ ਪੁੱਟ ਸੁਟਣ ਲਈ ਸਮਰੱਥ ਹੈ।
xxx॥੭॥ਜਿਹੋ ਜਿਹਾ ਆਤਮਕ ਜੀਵਨ ਪਰਮਾਤਮਾ ਕਿਸੇ ਜੀਵ ਦੇ ਅੰਦਰ ਟਿਕਾਂਦਾ ਹੈ, ਉਸੇ ਤਰ੍ਹਾਂ ਉਹ ਜੀਵ ਵਰਤੋਂ-ਵਿਹਾਰ ਕਰਦਾ ਹੈ। ਪ੍ਰਭੂ ਆਪ ਹੀ ਜੀਵਾਂ ਨੂੰ ਦਿੱਸਦੇ ਸੰਸਾਰ ਵੱਲ ਪ੍ਰੇਰਦਾ ਰਹਿੰਦਾ ਹੈ ॥੭॥
 
ओइ जेहै वणजि हरि लाइआ फलु तेहा तिन पाइआ ॥३॥
O▫e jehai vaṇaj har lā▫i▫ā fal ṯehā ṯin pā▫i▫ā. ||3||
According to the business in which the Lord has placed them, so are the rewards they obtain. ||3||
ਜੇਹੋ ਜੇਹੇ ਵਪਾਰ ਵਾਹਿਗੁਰਬੂ ਨੇ ਉਹਨਾਂ ਨੂੰ ਲਾਇਆਂ ਹੈ ਉਹੋ ਜਿਹੇ ਹੀ ਇਨਾਮ-ਇਕਰਾਮ ਉਹ ਹਾਸਲ ਕਰਦੇ ਹਨ।
ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ)। ਜੇਹੈ ਵਣਜਿ = ਜਿਹੋ ਜਿਹੇ ਵਣਜ ਵਿਚ ॥੩॥(ਉਹਨਾਂ ਦੇ ਭੀ ਕੀਹ ਵੱਸ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ ॥੩॥
 
सतिगुर नो जेहा को इछदा तेहा फलु पाए कोइ ॥
Saṯgur no jehā ko icẖẖ▫ḏā ṯehā fal pā▫e ko▫e.
As one feels towards the True Guru, so are the rewards he receives.
ਸੱਚੇ ਗੁਰਾਂ ਵੱਲ ਜੇਹੋ ਜੇਹੀ ਕੋਈ ਭਾਵਨਾ ਰਖਦਾ ਉਹੋ ਜੇਹਾ ਹੀ ਉਹ ਮੇਵਾ ਪਾ ਲੈਦਾ ਹੈ।
xxxਜਿਸ ਭਾਵਨਾ ਨਾਲ ਕੋਈ ਜੀਵ ਸਤਿਗੁਰੂ ਪਾਸ ਜਾਂਦਾ ਹੈ, ਉਸ ਨੂੰ ਉਹੋ ਜਿਹਾ ਫਲ ਮਿਲ ਜਾਂਦਾ ਹੈ (ਜ਼ਾਹਰਦਾਰੀ ਸਫਲ ਨਹੀਂ ਹੋ ਸਕਦੀ);
 
सतिगुरु धरती धरम है तिसु विचि जेहा को बीजे तेहा फलु पाए ॥
Saṯgur ḏẖarṯī ḏẖaram hai ṯis vicẖ jehā ko bīje ṯehā fal pā▫e.
The True Guru is the field of Dharma; as one plants the seeds there, so are the fruits obtained.
ਸੱਚਾ ਗੁਰੂ ਸ਼ਰਧਾ ਈਮਾਨ ਦੀ ਜ਼ਮੀਨ ਹੈ। ਉਸ ਵਿੱਚ ਜਿਹੋ ਜੇਹਾ ਕੋਈ ਬੀਜਦਾ ਹੈ ਉਹੋ ਜਿਹਾ ਹੀ ਮੇਵਾ ਪਾਉਂਦਾ ਹੈ।
xxx(ਧਰਤੀ ਦੇ ਸੁਭਾਵ ਵਾਂਗ) ਸਤਿਗੁਰੂ (ਭੀ) ਧਰਮ ਦੀ ਭੋਏਂ ਹੈ, ਜਿਸ ਤਰ੍ਹਾਂ (ਦੀ ਭਾਵਨਾ) ਦਾ ਬੀਜ ਕੋਈ ਬੀਜਦਾ ਹੈ, ਉਹੋ ਜਿਹਾ ਫਲ ਲੈਂਦਾ ਹੈ।
 
इकन्हा अंदरि खोटु नित खोटु कमावहि ओहु जेहा बीजे तेहा फलु खाए ॥
Iknĥā anḏar kẖot niṯ kẖot kamāvėh oh jehā bīje ṯehā fal kẖā▫e.
Some have cruelty in their hearts - they constantly act in cruelty; as they plant, so are the fruits which they eat.
ਕਈਆਂ ਦੇ ਦਿਲ ਅੰਦਰ ਕਪਟ ਹੈ ਅਤੇ ਉਹ ਸਦੀਵ ਕਪਟ ਹੀ ਕਮਾਉਂਦੇ ਹਨ, ਜਿਸ ਤਰ੍ਹਾਂ ਦਾ ਉਹ ਬੀਜਦੇ ਹਨ, ਓਸੇ ਤਰ੍ਹਾਂ ਦਾ ਹੀ ਫਲ ਖਾਂਦੇ ਹਨ।
xxxਇਕਨਾਂ ਜੀਵਾਂ ਦੇ ਹਿਰਦੇ ਵਿਚ ਖੋਟ (ਹੋਣ ਕਰਕੇ) ਉਹ ਸਦਾ ਖੋਟੇ ਕਰਮ ਕਰਦੇ ਹਨ। ਐਸਾ ਬੰਦਾ ਉਹੋ ਜਿਹਾ ਫਲ ਹੀ ਖਾਂਦਾ ਹੈ,
 
ओइ जेहा चितवहि नित तेहा पाइनि ओइ तेहो जेहे दयि वजाए ॥
O▫e jehā cẖiṯvahi niṯ ṯehā pā▫in o▫e ṯeho jehe ḏa▫yi vajā▫e.
As one thinks, so does he receive, and so does the Lord make him known.
ਜੇਹੋ ਜੇਹਾ ਉਹ ਆਰਾਧਦੇ ਹਨ, ਸਦੀਵ ਉਹ ਓਹੋ ਜਿਹਾ ਪਾਉਂਦੇ ਹਨ ਅਤੇ ਵਾਹਿਗੁਰੂ ਉਨ੍ਹਾਂ ਨੂੰ ਉਹੋ ਜਿਹਾ ਹੀ ਉਘਾ ਕਰ ਦਿੰਦਾ ਹੈ।
ਦਯੁ = ਖਸਮ। ਦਯਿ = ਖਸਮ ਨੇ। ਵਜਾਏ = ਪਰਗਟ ਕੀਤੇ।ਜਿਹੋ ਜਿਹੀ ਉਹਨਾਂ ਦੇ ਹਿਰਦੇ ਦੀ ਭਾਵਨਾ ਹੁੰਦੀ ਹੈ, ਤਿਹੋ ਜਿਹਾ ਉਹਨਾਂ ਨੂੰ ਫਲ ਮਿਲਦਾ ਹੈ, ਤੇ ਖਸਮ ਪ੍ਰਭੂ ਦੀ ਰਾਹੀਂ ਉਹ ਉਸੇ ਤਰ੍ਹਾਂ ਨਸ਼ਰ ਕਰ ਦਿੱਤੇ ਜਾਂਦੇ ਹਨ,
 
करम धरती सरीरु कलिजुग विचि जेहा को बीजे तेहा को खाए ॥
Karam ḏẖarṯī sarīr kalijug vicẖ jehā ko bīje ṯehā ko kẖā▫e.
The body is the field of action, in this Dark Age of Kali Yuga; as you plant, so shall you harvest.
ਕਲਯੁਗ ਅੰਦਰ ਦੇਹਿ ਅਮਲਾ ਦਾ ਖੇਤ ਹੈ। ਉਸ ਵਿੱਚ ਜਿਹੋ ਜਿਹਾ ਕੋਈ ਬੋਦਾ ਹੈ, ਉਹੋ ਜਿਹਾ ਉਹ ਖਾ ਲੈਦਾ ਹੈ।
xxxਇਸ ਮਨੁੱਖਾ ਜਨਮ ਵਿਚ ਸਰੀਰ ਕਰਮ-(ਰੂਪ ਬੀਜ ਬੀਜਣ ਲਈ) ਭੁੰਏਂ ਹੈ, ਇਸ ਵਿਚ ਜਿਸ ਤਰ੍ਹਾਂ ਦਾ ਬੀਜ ਮਨੁੱਖ ਬੀਜਦਾ ਹੈ, ਉਸੇ ਤਰ੍ਹਾਂ ਦਾ ਫਲ ਖਾਂਦਾ ਹੈ।
 
भाई वेखहु निआउ सचु करते का जेहा कोई करे तेहा कोई पाए ॥
Bẖā▫ī vekẖhu ni▫ā▫o sacẖ karṯe kā jehā ko▫ī kare ṯehā ko▫ī pā▫e.
O Siblings of Destiny, behold the justice of the True Creator; as people act, so they are rewarded.
ਮੇਰੇ ਭਰਾਓ! ਵੇਖੋ ਸੱਚੇ ਸਿਰਜਣਹਾਰ ਦਾ ਇਨਸਾਫ। ਜਿਹੋ ਜਿਹਾ ਕੋਈ ਕਰਦਾ ਹੈ, ਉਹੋ ਜਿਹਾ ਹੀ ਉਹ ਫਲ ਪਾਉਂਦਾ ਹੈ।
xxxਹੇ ਭਾਈ! ਸੱਚੇ ਪ੍ਰਭੂ ਦਾ ਨਿਆਉਂ ਵੇਖੋ, ਜਿਸ ਤਰ੍ਹਾਂ ਦਾ ਕੋਈ ਕੰਮ ਕਰਦਾ ਹੈ, ਓਹੋ ਜਿਹਾ ਉਸ ਦਾ ਫਲ ਪਾ ਲੈਂਦਾ ਹੈ।
 
तेहा होवै जेहे करम कमाइ ॥
Ŧehā hovai jehe karam kamā▫e.
As are the deeds done here, so does one become.
ਜੇਹੋ ਜੇਹੇ ਅਮਲ ਉਸ ਨੇ ਕਮਾਏ ਹਨ, ਉੱਥੇ ਉਹ, ਉਹੋ ਜਿਹਾ, ਹੋ ਜਾਂਦਾ ਹੈ।
xxx(ਇਸ ਲੋਕ ਵਿਚ ਮਨੁੱਖ) ਜਿਹੋ ਜਿਹੇ ਕਰਮ ਕਰਦਾ ਹੈ ਉਹੋ ਜਿਹਾ ਉਸ ਦਾ ਜੀਵਨ ਬਣ ਜਾਂਦਾ ਹੈ (ਬੱਸ! ਇਹੀ ਹੈ ਮਨੁੱਖ ਦੀ ਜਾਤਿ ਤੇ ਇਹੀ ਹੈ ਮਨੁੱਖ ਦਾ ਰੂਪ)।
 
जेहा वेखहि तेहा वेखु ॥१॥
Jehā vekẖėh ṯehā vekẖ. ||1||
As the Lord sees us, so are we seen. ||1||
ਜਿਸ ਤਰ੍ਹਾਂ ਬੰਦੇ ਰੱਬ ਨੂੰ ਦੇਖਦੇ ਹਨ, ਓਸੇ ਤਰ੍ਹਾਂ ਹੀ ਰੱਬ ਉਹਨਾਂ ਨੂੰ ਦੇਖਦਾ ਹੈ।
ਵੇਖਹਿ = (ਜੀਵ) ਵੇਖਦੇ ਹਨ, (ਹੋਰਨਾਂ ਵਲ) ਵੇਖਦੇ ਹਨ, ਜੀਆਂ ਦੀ ਨੀਅਤ ਹੁੰਦੀ ਹੈ। ਵੇਖੁ = ਦ੍ਰਿੱਸ਼, ਸ਼ਕਲ, ਸਰੂਪ, ਵੱਖਰੀ ਹਸਤੀ, ਹਉਂ ॥੧॥ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ 'ਹਉ' ਬਣ ਜਾਂਦੀ ਹੈ। ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ 'ਹਉ' ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥
 
जेहा लिखिआ तेहा पाइआ जेहा पुरबि कमाइआ ॥
Jehā likẖi▫ā ṯehā pā▫i▫ā jehā purab kamā▫i▫ā.
As is one's pre-ordained Destiny, so does one receive, according to one's past actions.
ਜੇਹੋ ਜਿਹੇ ਲੇਖ ਹਨ ਅਤੇ ਜੇਹੋ ਜਿਹੇ ਉਸ ਦੇ ਪੂਰਬਲੇ ਕਰਮ ਹਨ, ਉਹੋ ਜਿਹੇ ਹੀ ਉਹ ਪਾਉਂਦਾ ਹੈ।
ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।(ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ।
 
एक नदरि करि वेखै सभ ऊपरि जेहा भाउ तेहा फलु पाईऐ ॥
Ėk naḏar kar vekẖai sabẖ ūpar jehā bẖā▫o ṯehā fal pā▫ī▫ai.
He looks alike upon all with His Glance of Grace, but people receive the fruits of their rewards according to their love for the Lord.
ਉਹ ਸਾਰਿਆਂ ਉਤੇ ਇਕੋ ਜਿਹੀ ਰਹਿਮਤ ਦੀ ਅੱਖ ਨਾਲ ਵੇਖਦਾ ਹੈ, ਪਰ ਜੇਹੋ ਜਿਹਾ ਬੰਦੇ ਦਾ ਉਸ ਲਈ ਪ੍ਰੇਮ ਹੈ, ਉਹੋ ਜੇਹਾ ਫਲ ਹੀ ਉਸ ਨੂੰ ਪ੍ਰਾਪਤ ਹੁੰਦਾ ਹੈ।
ਕਰਿ = ਕਰ ਕੇ, ਨਾਲ। ਭਾਉ = ਭਾਵਨਾ, ਨੀਅਤ।ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ।
 
जितु तुधु लाए तेहा फलु पाइआ तू हुकमि चलावणहारा ॥
Jiṯ ṯuḏẖ lā▫e ṯehā fal pā▫i▫ā ṯū hukam cẖalāvaṇhārā.
As You engage them, they receive the fruits of their rewards; You alone are the One who issues Your Commands.
ਜਿਸ ਤਰ੍ਹਾਂ ਤੂੰ ਉਨ੍ਹਾਂ ਨੂੰ ਜੋੜਦਾ ਹੈ, ਹੇ ਸਾਂਈਂ, ਉਹੋ ਜੇਹਾ ਹੀ ਫਲ ਉਹ ਪ੍ਰਾਪਤ ਕਰਦੇ ਹਨ। ਕੇਵਲ ਤੂੰ ਹੀ ਫੁਰਮਾਨ-ਜਾਰੀ ਕਰਨ ਵਾਲਾ ਹੈ।
ਜਿਤੁ = ਜਿਸ ਵਿਚ, ਜਿਸ ਪਾਸੇ, ਜਿਸ ਕੰਮ ਵਿਚ। ਹੁਕਮਿ = ਹੁਕਮ ਵਿਚ।ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ।