Sri Guru Granth Sahib Ji

Search ਥਾਉ in Gurmukhi

विणु नावै नाही को थाउ ॥
viṇ nāvai nāhī ko thā▫o.
Without Your Name, there is no place at all.
ਤੈਂਡੇ ਨਾਮ ਤੋਂ ਬਿਨਾਂ ਕੋਈ ਥਾਂ ਨਹੀਂ।
ਵਿਣੁ ਨਾਵੈ-'ਨਾਮ' ਤੋਂ ਬਿਨਾ, ਨਾਮ ਤੋਂ ਖ਼ਾਲੀ।ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ)।
 
वडा साहिबु ऊचा थाउ ॥
vadā sāhib ūcẖā thā▫o.
Great is the Master, High is His Heavenly Home.
ਵਿਸ਼ਾਲ ਹੈ ਸੁਆਮੀ ਅਤੇ ਬੁਲੰਦ ਉਸ ਦਾ ਆਸਣ।
ਥਾਉ = ਅਕਾਲ ਪੁਰਖ ਦੇ ਨਿਵਾਸ ਦਾ ਟਿਕਾਣਾ।ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ।
 
मै आपणा गुरु पूछि देखिआ अवरु नाही थाउ ॥१॥ रहाउ ॥
Mai āpṇā gur pūcẖẖ ḏekẖi▫ā avar nāhī thā▫o. ||1|| rahā▫o.
I consulted my Guru, and now I see that there is no other place at all. ||1||Pause||
ਆਪਣੇ ਗੁਰਦੇਵ ਜੀ ਤੋਂ ਪਤਾ ਕਰਕੇ ਮੇਰੀ ਤਸੱਲੀ ਹੋ ਗਈ ਹੈ ਕਿ (ਵਾਹਿਗੁਰੂ ਦੇ ਬਾਝੋਂ) ਕੋਈ ਹੋਰ ਜਗ੍ਹਾ ਨਹੀਂ। ਠਹਿਰਾਉ।
xxxਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਤੇ ਮੈਨੂੰ ਯਕੀਨ ਭੀ ਆ ਗਿਆ ਹੈ ਕਿ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) ॥੧॥ ਰਹਾਉ॥
 
चंदु सूरजु दुइ गुफै न देखा सुपनै सउण न थाउ ॥
Cẖanḏ sūraj ḏu▫e gufai na ḏekẖā supnai sa▫uṇ na thā▫o.
and if I lived in a cave and never saw either the sun or the moon, and if I never slept, even in dreams -
ਜਿਥੇ ਮੈਨੂੰ ਦੋਵੇ ਚੰਨ ਤੇ ਭਾਨ ਨਿਗ੍ਹਾ ਹੀ ਨਾਂ ਪੈਣ, ਅਤੇ ਜਿਥੇ ਮੈਨੂੰ ਸੁਫ਼ਨੇ ਵਿੱਚ ਭੀ ਕਦਾਚਿਤ ਨੀਦਰ ਨਾਂ ਪਵੇ।
ਗੁਫੈ = ਗੁਫਾ ਵਿਚ (ਰਹਿ ਕੇ)। ਸਉਣ ਥਾਉ = ਸੌਣ ਦਾ ਥਾਂ।ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ)
 
ता मनु खीवा जाणीऐ जा महली पाए थाउ ॥२॥
Ŧā man kẖīvā jāṇī▫ai jā mahlī pā▫e thā▫o. ||2||
Only one who obtains a room in the Mansion of the Lord's Presence is deemed to be truly intoxicated. ||2||
ਕੇਵਲ ਤਦ ਹੀ ਆਦਮੀ ਨਸ਼ਈ ਮੰਨਿਆਂ ਜਾਂਦਾ ਹੈ ਜਦ ਉਹ ਵਾਹਿਗੁਰੂ ਦੇ ਮੰਦਰ ਅੰਦਰ ਜਗ੍ਹਾਂ ਪਰਾਪਤ ਕਰ ਲੈਂਦਾ ਹੈ।
ਖੀਵਾ = ਮਸਤ। ਮਹਲੀ = ਪਰਮਾਤਮਾ ਦੀ ਹਜ਼ੂਰੀ ਵਿਚ।੨।ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ॥੨॥
 
नामु निधानु सद मनि वसै महली पावै थाउ ॥१॥ रहाउ ॥
Nām niḏẖān saḏ man vasai mahlī pāvai thā▫o. ||1|| rahā▫o.
The Treasure of the Naam abides forever within the mind, and one's place of rest is found in the Mansion of the Lord's Presence. ||1||Pause||
ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ ਦੇ ਚਿੱਤ ਵਿੱਚ ਨਿਵਾਸ ਰਖੇ ਤਾਂ ਉਹ ਸਾਈਂ ਦੇ ਮੰਦਰ ਅੰਦਰ ਥਾਂ ਪਾ ਲੈਂਦਾ ਹੈ। ਠਹਿਰਾਉ।
ਸਦ = ਸਦਾ। ਮਹਲੀ = ਪ੍ਰਭੂ ਦੇ ਮਹਲ ਵਿਚ।੧।ਜਿਸ ਮਨੁੱਖ ਦੇ ਮਨ ਵਿਚ ਨਾਮ-ਖ਼ਜ਼ਾਨਾ ਸਦਾ ਵੱਸਦਾ ਹੈ, ਉਹ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ ॥੧॥ ਰਹਾਉ॥
 
ए मन भगती रतिआ सचु बाणी निज थाउ ॥
Ė man bẖagṯī raṯi▫ā sacẖ baṇī nij thā▫o.
This mind is attuned to devotional worship; through the True Word of Gurbani, it finds its own home.
ਜਦ ਇਹ ਆਤਮਾ ਸਾਹਿਬ-ਦੇ-ਸਿਮਰਨ ਨਾਲ ਰੰਗੀ ਜਾਂਦੀ ਹੈ, ਸੱਚੇ ਸ਼ਬਦ ਰਾਹੀਂ ਇਹ ਆਪਣੇ ਥਾਂ ਨੂੰ ਪਾ ਲੈਂਦੀ ਹੈ।
ਏ = ਹੇ! ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਨਿਜ = ਆਪਣਾ, (ਜਿਥੋਂ ਕੋਈ ਧੱਕਾ ਨਹੀਂ ਦੇ ਸਕਦਾ)।ਹੇ ਮਨ! (ਪ੍ਰਭੂ ਦੀ ਕਿਰਪਾ ਨਾਲ) ਜੇਹੜੇ ਮਨੁੱਖ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੂੰ 'ਆਪਣਾ ਘਰ' ਲੱਭ ਪੈਂਦਾ ਹੈ (ਭਾਵ, ਉਹ ਸਦਾ ਉਸ ਆਤਮਕ ਟਿਕਾਣੇ ਤੇ ਟਿਕੇ ਰਹਿੰਦੇ ਹਨ, ਜਿਥੋਂ ਮਾਇਆ ਦਾ ਮੋਹ ਉਹਨਾਂ ਨੂੰ ਧੱਕਾ ਨਹੀਂ ਦੇ ਸਕਦਾ)।
 
जिनी सतिगुरु सेविआ तिन अगै मिलिआ थाउ ॥१॥
Jinī saṯgur sevi▫ā ṯin agai mili▫ā thā▫o. ||1||
Those who serve the True Guru receive a place in the world hereafter. ||1||
ਜੋ ਸੱਚੇ ਗੁਰਾਂ ਦੀ ਟਹਿਲ ਕਮਾਉਂਦੇ ਹਨ, ਉਨ੍ਹਾਂ ਨੂੰ ਅਗਲੇ ਜਹਾਨ ਵਿੱਚ ਜਗ੍ਹਾ ਪਰਾਪਤ ਹੋ ਜਾਂਦੀ ਹੈ।
ਜਿਨੀ = ਜਿਨ੍ਹਾਂ ਮਨੁੱਖਾਂ ਨੇ। ਤਿਨ = ਉਹਨਾਂ ਨੂੰ। ਅਗੈ = ਪ੍ਰਭੂ ਦੀ ਦਰਗਾਹ ਵਿਚ। ਥਾਉ = ਥਾਂ, ਆਦਰ।੧।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਆਸਰਾ ਲਿਆ ਹੈ ਉਹਨਾਂ ਨੂੰ ਪਰਲੋਕ ਵਿਚ (ਪ੍ਰਭੂ ਦੀ ਦਰਗਾਹ ਵਿਚ) ਆਦਰ ਮਿਲਦਾ ਹੈ ॥੧॥
 
बहुतो बहुतु वखाणीऐ ऊचो ऊचा थाउ ॥
Bahuṯo bahuṯ vakẖāṇī▫ai ūcẖo ūcẖā thā▫o.
The Lord is said to be the Greatest of the Great; His Kingdom is the Highest of the High.
(ਸੁਆਮੀ) ਵਿਸ਼ਾਲਾਂ ਦਾ ਪਰਮ ਵਿਸ਼ਾਲ ਆਖਿਆ ਜਾਂਦਾ ਹੈ ਅਤੇ ਉਸ ਦਾ ਟਿਕਾਣਾ ਉਚਿਓ ਵੀ ਉੱਚਾ ਹੈ।
ਵਖਾਣੀਐ = ਆਖਿਆ ਜਾਂਦਾ ਹੈ, ਹਰ ਕੋਈ ਆਖਦਾ ਹੈ।ਹਰ ਕੋਈ ਆਖਦਾ ਹੈ ਕਿ ਪਰਮਾਤਮਾ ਬਹੁਤ ਉੱਚਾ ਹੈ, ਬਹੁਤ ਉੱਚਾ ਹੈ, ਉਸ ਦਾ ਟਿਕਾਣਾ ਬਹੁਤ ਉੱਚਾ ਹੈ।
 
ऐथै मिलहि वडाईआ दरगहि पावहि थाउ ॥३॥
Aithai milėh vadā▫ī▫ā ḏargahi pāvahi thā▫o. ||3||
In this world you shall be blessed with greatness, and in the Court of the Lord you shall find your place of rest. ||3||
ਤੈਨੂੰ ਏਥੇ ਮਾਣ-ਪ੍ਰਤਿਸ਼ਟਾ ਪਰਾਪਤ ਹੋਵੇਗੀ ਅਤੇ ਪਰਲੋਕ ਵਿੱਚ ਤੂੰ ਟਿਕਾਣਾ ਪਾ ਲਵੇਗਾ।
ਥਾਉ = ਆਦਰ, ਥਾਂ।੩।ਇਸ ਜਗਤ ਵਿਚ (ਸਭ ਕਿਸਮ ਦੇ) ਆਦਰ-ਮਾਣ ਮਿਲਣਗੇ, ਪਰਮਾਤਮਾ ਦੀ ਦਰਗਹ ਵਿਚ ਭੀ ਆਦਰ ਪਾਏਂਗਾ ॥੩॥
 
चरण कमल गुरि धनु दीआ मिलिआ निथावे थाउ ॥
Cẖaraṇ kamal gur ḏẖan ḏī▫ā mili▫ā nithāve thā▫o.
The Guru has given me the Wealth of the Lotus Feet of the Lord, and I, without shelter, have now obtained Shelter.
ਗੁਰੂ ਨੇ ਮੈਨੂੰ ਸਾਹਿਬ ਦੇ ਕੰਵਲ ਰੂਪੀ ਪੈਰਾਂ ਦਾ ਖ਼ਜ਼ਾਨਾ ਦਿੱਤਾ ਹੈ ਅਤੇ ਮੈਂ ਟਿਕਾਣੇ-ਰਹਿਤ ਨੂੰ ਟਿਕਾਣਾ ਪਰਾਪਤ ਹੋ ਗਿਆ ਹੈ।
ਚਰਨ ਕਮਲੁ = ਕੌਲ ਫੁੱਲ ਵਰਗਾ ਸੋਹਣਾ ਚਰਨ। ਗੁਰਿ = ਗੁਰੂ ਨੇ।ਜਿਸ ਨਿਆਸਰੇ ਬੰਦੇ ਨੂੰ ਭੀ ਗੁਰੂ ਨੇ ਪਰਮਾਤਮਾ ਦੇ ਸੋਹਣੇ ਚਰਨਾਂ ਦੀ ਪ੍ਰੀਤਿ ਦਾ ਧਨ ਦਿੱਤਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਆਦਰ ਮਿਲ ਜਾਂਦਾ ਹੈ।
 
दूजा थाउ न को सुझै गुर मेले सचु सोइ ॥१॥ रहाउ ॥
Ḏūjā thā▫o na ko sujẖai gur mele sacẖ so▫e. ||1|| rahā▫o.
I cannot imagine any other place. The Guru leads me to meet the True Lord. ||1||Pause||
ਮੈਂ ਕਿਸੇ ਹੋਰਸ ਜਗ੍ਹਾ ਦਾ ਖਿਆਲ ਨਹੀਂ ਕਰ ਸਕਦਾ। ਕੇਵਲ ਗੁਰੂ ਹੀ ਮੈਨੂੰ ਉਸ ਸੱਚੇ ਸਾਹਿਬ ਨਾਲ ਮਿਲਾ ਸਕਦਾ ਹੈ। ਠਹਿਰਾਉ।
ਗੁਰ ਮੇਲੇ = ਗੁਰੁ ਨੂੰ ਮਿਲਾਂਦਾ ਹੈ। ਸੋਇ = ਉਹੀ।੧।(ਗੁਰੂ ਤੋਂ ਬਿਨਾ ਮੈਨੂੰ) ਹੋਰ ਕੋਈ ਦੂਜਾ ਆਸਰਾ ਨਹੀਂ ਦਿੱਸਦਾ। (ਪਰ) ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਹੀ ਗੁਰੂ ਨੂੰ ਮਿਲਾਂਦਾ ਹੈ ॥੧॥ ਰਹਾਉ॥
 
आगै दरगहि मंनीअहि मिलै निथावे थाउ ॥१॥
Āgai ḏargahi manī▫ah milai nithāve thā▫o. ||1||
Hereafter, you shall be honored in the Court of the Lord; there, even the homeless find a home. ||1||
ਅਗੇ ਸਾਹਿਬ ਦੇ ਦਰਬਾਰ ਅੰਦਰ, ਜਿਥੇ ਬੇ-ਟਿਕਾਣਿਆਂ ਨੂੰ ਟਿਕਾਣਾ ਪਰਾਪਤ ਹੁੰਦਾ ਹੈ, ਤੁਹਾਡੀ ਇਜ਼ਤ-ਆਬਰੂ ਹੋਵੇਗੀ।
ਆਗੈ = ਪਰਲੋਕ ਵਿਚ। ਮੰਨੀਅਹਿ = ਮੰਨੇ ਜਾਂਦੇ ਹਨ, ਆਦਰ ਪਾਂਦੇ ਹਨ।੧।(ਇਸ ਦੀ ਬਰਕਤਿ ਨਾਲ) ਪਰਲੋਕ ਵਿਚ ਪਰਮਾਤਮਾ ਦੀ ਦਰਗਾਹ ਵਿਚ (ਭਾਗਾਂ ਵਾਲੇ ਜੀਵ) ਆਦਰ ਪਾਂਦੇ ਹਨ। ਜਿਸ ਮਨੁੱਖ ਨੂੰ ਹੋਰ ਕਿਤੇ ਭੀ ਆਸਰਾ ਨਹੀਂ ਮਿਲਦਾ, ਉਸ ਨੂੰ (ਪ੍ਰਭੂ ਦੀ ਦਰਗਾਹ ਵਿਚ) ਆਸਰਾ ਮਿਲ ਜਾਂਦਾ ਹੈ ॥੧॥
 
जिथै वसै मेरा पातिसाहु सो केवडु है थाउ ॥
Jithai vasai merā pāṯisāhu so kevad hai thā▫o.
How great is that place where my Sovereign Lord dwells?
ਕਿੱਡੀ ਵੱਡੀ ਹੈ ਉਹ ਜਗ੍ਹਾ ਜਿਥੇ ਮੇਰਾ ਮਹਾਰਾਜਾ ਨਿਵਾਸ ਰੱਖਦਾ ਹੈ?
xxxਇਹ ਭੀ ਨਹੀਂ ਦੱਸਿਆ ਜਾ ਸਕਦਾ ਕਿ ਜਿੱਥੇ ਸ੍ਰਿਸ਼ਟੀ ਦਾ ਪਾਤਿਸ਼ਾਹ ਪ੍ਰਭੂ ਵੱਸਦਾ ਹੈ ਉਹ ਥਾਂ ਕੇਡਾ ਵੱਡਾ ਹੈ।
 
भाई रे अवरु नाही मै थाउ ॥
Bẖā▫ī re avar nāhī mai thā▫o.
O Siblings of Destiny, I have no other place to go.
ਹੇ ਵੀਰ! ਮੇਰਾ ਹੋਰ ਕੋਈ ਟਿਕਾਣਾ ਨਹੀਂ।
xxxਹੇ ਭਾਈ! (ਨਾਮ ਖ਼ਜ਼ਾਨਾ ਹਾਸਲ ਕਰਨ ਲਈ) ਮੈਨੂੰ (ਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਦਿੱਸਦਾ।
 
मनमुख सचु न जाणनी तिन ठउर न कतहू थाउ ॥२॥
Manmukẖ sacẖ na jāṇnī ṯin ṯẖa▫ur na kaṯhū thā▫o. ||2||
The self-willed manmukhs do not know the True One; they find no shelter, and no place of rest anywhere. ||2||
ਪ੍ਰਤੀਕੂਲ ਸੱਚੇ ਮਾਲਕ ਨੂੰ ਨਹੀਂ ਜਾਣਦੇ। ਉਨ੍ਹਾਂ ਨੂੰ ਕੋਈ ਪਨਾਹ ਜਾਂ ਜਗ੍ਹਾ ਕਿਧਰੇ ਨਹੀਂ ਲੱਭਦੀ।
ਮਨਮੁਖ = ਆਪਣੇ ਮਨ ਵਲ ਮੂੰਹ ਰੱਖਣ ਵਾਲੇ। ਕਤਹੂ = ਕਿਤੇ ਭੀ ॥੨॥ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਨਾਲ ਜਾਣ-ਪਛਾਣ ਨਹੀਂ ਪਾ ਸਕਦੇ (ਇਸ ਵਾਸਤੇ ਆਤਮਕ ਸ਼ਾਂਤੀ ਵਾਸਤੇ) ਉਹਨਾਂ ਨੂੰ ਹੋਰ ਕੋਈ ਥਾਂ-ਥਿੱਤਾ ਨਹੀਂ ਮਿਲਦਾ ॥੨॥
 
दुहा सिरिआ का खसमु आपि अवरु न दूजा थाउ ॥
Ḏuhā siri▫ā kā kẖasam āp avar na ḏūjā thā▫o.
The Lord is the Master of both worlds; there is no other place of rest.
ਵਾਹਿਗੁਰੂ ਖੁਦ ਦੋਹਾਂ ਹੀ ਕਿਨਾਰਿਆਂ ਦਾ ਸੁਆਮੀ ਹੈ। ਹੋਰ ਕੋਈ ਦੂਸਰੀ ਆਰਾਮ ਦੀ ਥਾਂ ਨਹੀਂ।
xxx(ਪਰ ਦੁਨੀਆ ਦਾ ਮੋਹ ਤੇ ਪ੍ਰਭੂ-ਚਰਨਾਂ ਦਾ ਪਿਆਰ ਇਹਨਾਂ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੈ (ਕਿਸੇ ਨੂੰ ਮਾਇਆ ਦੇ ਮੋਹ ਵਿਚ ਪਾਈ ਰੱਖਦਾ ਹੈ, ਕਿਸੇ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਪ੍ਰਭੂ ਤੋਂ ਬਿਨਾ ਜੀਵਾਂ ਵਸਤੇ) ਕੋਈ ਹੋਰ ਦੂਜਾ ਸਹਾਰਾ ਨਹੀਂ ਹੈ।
 
दीदारु पूरे पाइसा थाउ नाही खाइका ॥२॥
Ḏīḏār pūre pā▫isā thā▫o nāhī kẖā▫ikā. ||2||
They obtain the Perfect Vision of the Lord, while those who gossip find no place of rest. ||2||
ਪੂਰਨ-ਪੁਰਸ਼ ਸਾਹਿਬ ਦਾ ਦਰਸ਼ਨ ਪਾ ਲੈਂਦੇ ਹਨ ਅਤੇ ਕਸੂਰਵਾਰਾਂ ਨੂੰ ਕੋਈ ਥਾਂ ਨਹੀਂ ਮਿਲਦੀ।
ਪਾਇਸਾ = ਪਾਂਦੇ ਹਨ। ਖ਼ਾਇਕ = ਨਿਰੀਆਂ ਗੱਲਾਂ ਕਰਨ ਵਾਲੇ ॥੨॥(ਇਸ ਕਰਕੇ) ਉਹ ਪੂਰੇ ਪ੍ਰਭੂ ਦਾ ਦਰਸ਼ਨ ਕਰ ਲੈਂਦੇ ਹਨ। (ਪਰ) ਨਿਰੀਆਂ ਗੱਲਾਂ ਕਰਨ ਵਾਲਿਆਂ ਨੂੰ ਥਾਉਂ ਭੀ ਨਹੀਂ ਮਿਲਦੀ ॥੨॥
 
तुधु बाझहु थाउ को नाही जिसु पासहु मंगीऐ मनि वेखहु को निरजासि ॥
Ŧuḏẖ bājẖahu thā▫o ko nāhī jis pāshu mangī▫ai man vekẖhu ko nirjās.
Without You, there is not even a place to stand begging. See this yourself and verify it in your mind.
ਤੇਰੇ ਬਗੈਰ ਕੋਈ ਥਾਂ ਨਹੀਂ ਜਿਸ ਤੋਂ ਯਾਚਨਾ ਕੀਤੀ ਜਾਵੇ। ਕੋਈ ਜਣਾ ਆਪਣੇ ਚਿੱਤ ਅੰਦਰ ਨਿਰਣੇ ਕਰਕੇ ਦੇਖ ਲਵੇ।
ਨਿਰਜਾਸਿ = ਨਿਰਣਾ ਕਰ ਕੇ। ਕੋ = ਕੋਈ ਭੀ।ਕੋਈ ਧਿਰ ਭੀ ਮਨ ਵਿਚ ਨਿਰਨਾ ਕਰ ਕੇ ਵੇਖ ਲਏ (ਹੇ ਹਰੀ!) ਤੇਥੋਂ ਬਿਨਾ ਹੋਰ ਕੋਈ ਟਿਕਾਣਾ ਨਹੀਂ, ਜਿਥੋਂ ਕੁਝ ਮੰਗ ਸਕੀਏ।
 
सरब कला प्रभ पूरणो मंञु निमाणी थाउ ॥
Sarab kalā parabẖ pūrṇo mañ nimāṇī thā▫o.
God is overflowing with all powers. I have no honor-He is my resting place.
ਸਾਰੀਆਂ ਤਾਕਤਾ ਨਾਲ ਸਾਹਿਬ ਪਰੀ ਪੂਰਨ ਹੈ। ਮੈਂ ਬੇਇਜਤ ਦਾ ਉਹ ਆਰਾਮ ਦਾ ਟਿਕਾਣਾ ਹੈ।
ਪੂਰਣੋ = ਪੂਰਣੁ। ਕਲਾ = ਸ਼ਕਤੀ। ਸਰਬ ਕਲਾ ਪੂਰਣੋ = ਸਾਰੀਆਂ ਸ਼ਕਤੀਆਂ ਨਾਲ ਭਰਪੂਰ। ਪ੍ਰਭੂ = ਹੇ ਪ੍ਰਭੂ! ਮੰਞੁ = ਮੇਰਾ। ਥਾਉ = ਥਾਂ, ਆਸਰਾ।ਹੇ ਪ੍ਰਭੂ! ਤੂੰ ਸਾਰੀਆਂ ਸ਼ਕਤੀਆਂ ਨਾਲ ਭਰਪੂਰ ਹੈਂ, ਮੈਂ ਨਿਮਾਣੀ ਦਾ ਤੂੰ ਆਸਰਾ ਹੈਂ।