Sri Guru Granth Sahib

Search ਦੁਖ in Gurmukhi

हुकमी उतमु नीचु हुकमि लिखि दुख सुख पाईअहि ॥
Hukmī uṯam nīcẖ hukam likẖ ḏukẖ sukẖ pā▫ī▫ah.
By His Command, some are high and some are low; by His Written Command, pain and pleasure are obtained.
ਉਸ ਦੇ ਫੁਰਮਾਨ ਦੁਆਰਾ ਪ੍ਰਾਨੀ ਚੰਗੇ ਤੇ ਮੰਦੇ ਹੁੰਦੇ ਹਨ ਅਤੇ ਉਸ ਦੇ ਲਿਖੇ ਫੁਰਮਾਨ ਦੁਆਰਾ ਹੀ ਉਹ ਗ਼ਮੀ ਤੇ ਖ਼ੁਸ਼ੀ ਪਾਉਂਦੇ ਹਨ।
ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।
 
दुखु परहरि सुखु घरि लै जाइ ॥
Ḏukẖ parhar sukẖ gẖar lai jā▫e.
Your pain shall be sent far away, and peace shall come to your home.
ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ।
ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
 
जिउ जिउ चलहि चुभै दुखु पावहि जमकालु सहहि सिरि डंडा हे ॥२॥
Ji▫o ji▫o cẖalėh cẖubẖai ḏukẖ pāvahi jamkāl sahėh sir dandā he. ||2||
The more they walk away, the deeper it pierces them, and the more they suffer in pain, until finally, the Messenger of Death smashes his club against their heads. ||2||
ਜਿੰਨੀ ਦੂਰ ਉਹ (ਰੱਬ ਤੋਂ) ਜਾਂਦੇ ਹਨ, ਉਨ੍ਹਾਂ ਹੀ ਜਿਆਦਾ ਉਹ ਚੁਭਦਾ ਹੈ ਅਤੇ ਉਨ੍ਹਾਂ ਹੀ ਬਹੁਤਾ ਉਹ ਕਸ਼ਟ ਉਠਾਉਂਦੇ ਹਨ ਅਤੇਉਹ ਮੌਤ ਦੇ ਫ਼ਰਿਸ਼ਤੇ ਦਾ ਸੋਟਾ ਆਪਣੇ ਮੂੰਡਾ ਉਤੇ ਸਹਾਰਦੇ ਹਨ।
ਚਲਹਿ = ਤੁਰਦੇ ਹਨ। ਚੁਭੈ = (ਕੰਡਾ) ਚੁੱਭਦਾ ਹੈ। ਜਮ ਕਾਲੁ = (ਆਤਮਕ) ਮੌਤ। ਸਿਰਿ = ਸਿਰ ਉੱਤੇ।੨।ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ॥੨॥
 
हरि जन हरि हरि नामि समाणे दुखु जनम मरण भव खंडा हे ॥
Har jan har har nām samāṇe ḏukẖ janam maraṇ bẖav kẖanda he.
The humble servants of the Lord are absorbed in the Name of the Lord, Har, Har. The pain of birth and the fear of death are eradicated.
ਵਾਹਿਗੁਰੂ ਦੇ ਬੰਦੇ, ਵਾਹਿਗੁਰੂ ਸੁਆਮੀ ਦੇ ਨਾਮ ਅੰਦਰ ਲੀਨ ਹੋਏ ਹੋਏ ਹਨ ਅਤੇ ਉਨ੍ਹਾਂ ਨੇ ਪੈਦਾ ਤੇ ਫ਼ੋਤ ਹੋਣ ਦੇ ਕਸ਼ਟ ਅਤੇ ਡਰ ਨੂੰ ਤੋੜ ਮਰੋੜ ਛੱਡਿਆ ਹੈ।
ਨਾਮਿ = ਨਾਮ ਵਿਚ। ਸਮਾਣੇ = ਲੀਨ, ਮਸਤ। ਭਵ = ਸੰਸਾਰ। ਖੰਡਾ ਹੇ = ਨਾਸ ਕਰ ਲਿਆ ਹੈ।(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ।
 
पंचे रुंने दुखि भरे बिनसे दूजै भाइ ॥१॥
Pancẖe runne ḏukẖ bẖare binse ḏūjai bẖā▫e. ||1||
The five relatives (the senses) weep and wail painfully, and waste away through the love of duality. ||1||
ਪੰਜੇ (ਗਿਆਨ ਇੰਦਰੇ) ਕਸ਼ਟ-ਪੂਰਤ ਹੋ ਵਿਰਲਾਪ ਕਰਦੇ ਹਨ ਅਤੇ ਸੰਸਾਰੀ ਮਮਤਾ ਰਾਹੀਂ ਨਸ਼ਟ ਹੁੰਦੇ ਹਨ।
ਪੰਚੇ = ਪੰਜੇ ਗਿਆਨ-ਇੰਦ੍ਰੇ। ਦੂਜੈ ਭਾਇ = ਮਾਇਆ ਦੇ ਮੋਹ ਵਿਚ।੧।(ਅੱਖਾਂ ਕੰਨ ਆਦਿਕ) ਜੇਹੜੇ ਪੰਜ ਗਿਆਨ-ਇੰਦ੍ਰੇ (ਪਰ-ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ) ॥੧॥
 
विजोगी दुखि विछुड़े मनमुखि लहहि न मेलु ॥४॥
vijogī ḏukẖ vicẖẖuṛe manmukẖ lahėh na mel. ||4||
Those who separate themselves from the Lord wander lost in misery. The self-willed manmukhs do not attain union with Him. ||4||
ਵਿਛੁੰਨੇ ਹੋਏ ਸੁਆਮੀ ਨਾਲੋ ਵੱਖਰੇ ਹੋ ਜਾਂਦੇ ਹਨ ਅਤੇ ਉਹ ਤਕਲੀਫ ਵਿੱਚ ਹਨ। ਉਨ੍ਹਾਂ ਆਪ-ਹੁਦਰਿਆਂ ਦਾ (ਉਸ ਨਾਲ) ਮਿਲਾਪ ਨਹੀਂ ਹੁੰਦਾ।
ਵਿਜੋਗੀ = ਵਿਛੁੜੇ ਹੋਏ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਨ ਲਹਹਿ = ਨਹੀਂ ਲੈਂਦੇ, ਨਹੀਂ ਲੈ ਸਕਦੇ।੪।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ (ਸਦਾ) ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ ॥੪॥
 
नानक इहु मनु मारि मिलु भी फिरि दुखु न होइ ॥५॥१८॥
Nānak ih man mār mil bẖī fir ḏukẖ na ho▫e. ||5||18||
O Nanak, conquer and subdue this mind; meet with the Lord, and you shall never again suffer in pain. ||5||18||
ਨਾਨਕ ਇਸ ਮਨੁਏ ਨੂੰ ਕਾਬੂ ਕਰ ਅਤੇ ਮਾਲਕ ਨੂੰ ਮਿਲ। ਇੰਜ ਤੈਨੂੰ ਮੁੜ ਕੇ ਕਸ਼ਟ ਨਹੀਂ ਹੋਵੇਗਾ।
ਮਾਰਿ = ਮਾਰ ਕੇ, ਵੱਸ ਵਿਚ ਕਰ ਕੇ।੫।ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ ॥੫॥੧੮॥
 
भरमे भूला दुखु घणो जमु मारि करै खुलहानु ॥
Bẖarme bẖūlā ḏukẖ gẖaṇo jam mār karai kẖulhān.
They wander lost and confused, deceived by doubt, suffering in terrible pain. The Messenger of Death shall beat them to a pulp.
ਉਹ ਵਹਿਮ ਅੰਦਰ ਭੰਬਲਭੂਸੇ ਖਾਂਦਾ ਹੈ ਅਤੇ ਬਹੁਤ ਕਸ਼ਟ ਉਠਾਉਂਦਾ ਹੈ। ਮੌਤ ਦੇ ਫ਼ਰਿਸ਼ਤੇ ਉਸ ਨੂੰ ਕੁਟ ਕੇ ਪੀਪੂ ਬਣਾ ਦਿੰਦੇ ਹਨ।
ਘਣੋ = ਬਹੁਤ। ਮਾਰਿ = ਮਾਰ ਮਾਰ ਕੇ। ਖੁਲਹਾਨੁ ਕਰੈ = ਭੋਹ ਕਰ ਦੇਂਦਾ ਹੈ। ਖੁਲਹਾਨੁ = ਖੁਲ੍ਹਣਾ, ਗੁੱਝੀ ਮਾਰ ਮਾਰਨੀ।ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖ਼ਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹੈ।
 
जा दुखु लागै ता तुझै समाली ॥१॥ रहाउ ॥
Jā ḏukẖ lāgai ṯā ṯujẖai samālī. ||1|| rahā▫o.
But when the pain comes, then I call upon You. ||1||Pause||
ਜਦ ਤਕਲੀਫ ਵਾਪਰਦੀ ਹੈ, ਤਦ ਮੈਂ ਤੈਨੂੰ ਯਾਂਦ ਕਰਦੀ ਹਾਂ। ਠਹਿਰਾਉ।
ਸਮਾਲੀ = ਸਮਾਲੀਂ, ਮੈਂ ਯਾਦ ਕਰਦੀ ਹਾਂ।੧।(ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ ॥੧॥ ਰਹਾਉ॥
 
कूड़ा रंगु कसु्मभ का बिनसि जाइ दुखु रोइ ॥
Kūṛā rang kasumbẖ kā binas jā▫e ḏukẖ ro▫e.
The color of the world is false and weak; when it washes away, people cry out in pain.
ਝੂਠਾ ਹੈ (ਮਾਇਆ ਦਾ) ਰੰਗ ਜਿਵੇ ਕਸੁੰਭੇ ਦੇ ਫੁੱਲ ਦੀ ਰੰਗਤ ਹੈ। ਜਦ ਇਹ ਅਲੋਪ ਹੋ ਜਾਂਦੀ ਹੈ, ਇਨਸਾਨ ਅੰਦਰ ਰੋਂਦਾ ਹੈ।
ਕੂੜਾ = ਝੂਠਾ, ਨਾਸਵੰਤ। ਰੋਇ = ਰੋਂਦਾ ਹੈ।੩।ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ।
 
भाई रे जगु दुखीआ दूजै भाइ ॥
Bẖā▫ī re jag ḏukẖī▫ā ḏūjai bẖā▫e.
O Siblings of Destiny, the world is in misery, engrossed in the love of duality.
ਹੈ ਭਰਾ! ਦਵੈਤ-ਭਾਵ ਅੰਦਰ ਖ਼ਚਤ ਕਾਰਨ ਸੰਸਾਰ ਮੁਸੀਬਤ ਵਿੱਚ ਹੈ।
ਦੂਜੈ ਭਾਇ = (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ।ਹੇ ਭਾਈ! (ਪਰਮਾਤਮਾ ਨੂੰ ਭੁਲਾ ਕੇ ਮਾਇਆ ਅਦਿਕ) ਹੋਰ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ।
 
सबदु न चीनै सदा दुखु हरि दरगहि पति खोइ ॥
Sabaḏ na cẖīnai saḏā ḏukẖ har ḏargahi paṯ kẖo▫e.
They do not comprehend the Word of the Shabad. They suffer in pain forever, and lose their honor in the Court of the Lord.
ਉਹ ਸੁਆਮੀ ਦੇ ਨਾਮ ਨੂੰ ਨਹੀਂ ਸਮਝਦਾ, ਸਦੀਵ ਹੀ ਕਸ਼ਟ ਉਠਾਉਂਦਾ ਹੈ ਤੇ ਰੱਬ ਦੇ ਦਰਬਾਰ ਵਿੱਚ ਆਪਣੀ ਇੱਜ਼ਤ ਗੁਆ ਲੈਂਦਾ ਹੈ।
ਚੀਨੈ = ਪਛਾਣਦਾ। ਪਤਿ = ਇੱਜ਼ਤ। ਖੋਇ = ਗਵਾ ਲੈਂਦਾ ਹੈ।ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ।
 
अनदिनु दुख कमावदे नित जोहे जम जाले ॥
An▫ḏin ḏukẖ kamāvḏe niṯ johe jam jāle.
Night and day, they suffer in pain; they see the noose of Death always hovering above them.
ਰਾਤ੍ਰੀ ਦਿਹੁੰ ਉਹ ਦੁਖ ਦੇਣ ਹਾਰ ਕਰਮ ਕਰਦੇ ਹਨ ਅਤੇ ਮੌਤ ਦੀ ਫਾਹੀ ਹਮੇਸ਼ਾਂ ਹੀ ਉਨ੍ਹਾਂ ਨੂੰ ਤਾੜਦੀ ਹੈ।
ਜੋਹੇ = ਤੱਕ ਵਿਚ ਰਹਿੰਦੇ ਹਨ। ਜਮ ਜਾਲੇ = ਜਮ ਜਾਲਿ, ਜਮ ਦੇ ਜਾਲ ਨੇ।ਉਹ ਸਦਾ ਉਹੀ ਕਰਤੂਤਾਂ ਕਰਦੇ ਹਨ, ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ। ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ।
 
आपणा धरमु गवावहि बूझहि नाही अनदिनु दुखि विहाणी ॥
Āpṇā ḏẖaram gavāvėh būjẖėh nāhī an▫ḏin ḏukẖ vihāṇī.
They lose their faith, they have no understanding; night and day, they suffer in pain.
ਉਹ ਆਪਣੇ ਈਮਾਨ ਵੰਞਾ ਲੈਂਦੇ ਹਨ, ਵਾਹਿਗੁਰੂ ਨੂੰ ਨਹੀਂ ਸਮਝਦੇ ਅਤੇ ਰੈਣ-ਦਿਹੁ ਤਕਲੀਫ ਵਿੱਚ ਗੁਜ਼ਾਰਦੇ ਹਨ।
ਧਰਮੁ = (ਮਨੁੱਖਾ ਜੀਵਨ ਦਾ) ਫ਼ਰਜ਼। ਅਨਦਿਨੁ = ਹਰ ਰੋਜ਼। ਵਿਹਾਣੀ = ਬੀਤਦੀ ਹੈ।(ਇਸ ਤਰ੍ਹਾਂ ਉਹ) ਆਪਣਾ (ਮਨੁੱਖਾ ਜਨਮ ਦਾ) ਫ਼ਰਜ਼ ਭੁਲਾ ਬੈਠਦੇ ਹਨ (ਪਰ) ਸਮਝਦੇ ਨਹੀਂ, ਤੇ (ਉਹਨਾਂ ਦੀ ਉਮਰ) ਹਰ ਵੇਲੇ ਦੁੱਖ ਵਿਚ ਬੀਤਦੀ ਹੈ।
 
अंतरहु दुखु भ्रमु कटीऐ सुखु परापति होइ ॥
Anṯrahu ḏukẖ bẖaram katī▫ai sukẖ parāpaṯ ho▫e.
Suffering and doubt are cut out from within, and peace is obtained.
ਤਕਲੀਫ ਤੇ ਸੰਦੇਹ ਅੰਦਰੋਂ ਨਾਸ ਹੋ ਜਾਂਦੇ ਹਨ ਅਤੇ ਆਰਾਮ-ਚੈਨ ਹਾਸਲ ਹੋ ਜਾਂਦਾ ਹੈ।
ਭ੍ਰਮੁ = ਭਟਕਣਾ।(ਗੁਰੂ ਦੇ ਮਿਲਣ ਨਾਲ) ਹਿਰਦੇ ਵਿਚੋਂ ਦੁੱਖ ਕੱਟਿਆ ਜਾਂਦਾ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।
 
गुर कै भाणै जो चलै दुखु न पावै कोइ ॥३॥
Gur kai bẖāṇai jo cẖalai ḏukẖ na pāvai ko▫e. ||3||
One who walks in harmony with the Guru's Will shall not suffer in pain. ||3||
ਜਿਹੈੜਾ ਗੁਰਾਂ ਦੀ ਰਜਾ ਅਨੁਸਾਰ ਟੁਰਦਾ ਹੈ, ਉਹ ਕੋਈ ਤਕਲੀਫ ਨਹੀਂ ਉਠਾਉਂਦਾ।
xxxਜੇਹੜਾ ਭੀ ਮਨੁੱਖ ਗੁਰੂ ਦੇ ਹੁਕਮ ਵਿਚ ਹੈ, ਉਹ ਕਦੇ ਦੁੱਖ ਨਹੀਂ ਪਾਂਦਾ ॥੩॥
 
बिनु गुर नीद न आवई दुखी रैणि विहाइ ॥
Bin gur nīḏ na āvī ḏukẖī raiṇ vihā▫e.
Without the Guru, she finds no sleep, and she passes her life-night in pain.
ਗੁਰਾਂ ਦੇ ਬਾਝੋਂ ਉਸ ਨੂੰ ਨੀਂਦਰ ਨਹੀਂ ਪੈਂਦੀ ਅਤੇ ਉਹ ਆਪਣੀ ਰਾਤ ਤਕਲੀਫ ਵਿੱਚ ਗੁਜ਼ਾਰਦੀ ਹੈ।
ਨੀਦ = ਸ਼ਾਂਤੀ। ਰੈਣਿ = (ਜ਼ਿੰਦਗੀ ਦੀ) ਰਾਤ।ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ ਆਤਮਕ ਸ਼ਾਂਤੀ ਨਸੀਬ ਨਹੀਂ ਹੁੰਦੀ, ਉਸ ਦੀ (ਜ਼ਿੰਦਗੀ ਦੀ) ਰਾਤ ਦੁੱਖਾਂ ਵਿਚ ਗੁਜ਼ਰਦੀ ਹੈ।
 
दूजै भाइ दुखु लाइदा बहुती देइ सजाइ ॥
Ḏūjai bẖā▫e ḏukẖ lā▫iḏā bahuṯī ḏe▫e sajā▫e.
In the love of duality, people suffer in pain, condemned to terrible punishment.
ਮਨੂਆ ਮਨੁੱਖ ਨੂੰ ਦਵੈਤ-ਭਾਵ ਦੀ ਬੀਮਾਰੀ ਚਮੇੜ ਦਿੰਦਾ ਹੈ ਅਤੇ ਉਸ ਨੂੰ ਸਖਤ ਦੰਡ ਦਿੰਦਾ ਹੈ।
ਦੂਜੈ ਭਾਇ = ਮਾਇਆ ਦੇ ਪ੍ਰੇਮ ਵਿਚ (ਜੋੜ ਕੇ)।ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ।
 
जिनी पुरखी सतगुरु न सेविओ से दुखीए जुग चारि ॥
Jinī purkẖī saṯgur na sevi▫o se ḏukẖī▫e jug cẖār.
Those who do not serve the True Guru shall be miserable throughout the four ages.
ਜਿਹੜੇ ਪੁਰਸ਼ ਸੱਚੇ ਗੁਰਾਂ ਦੀ ਟਹਿਲ ਨਹੀਂ ਕਮਾਉਂਦੇ ਉਹ ਚੋਹਾਂ ਹੀ ਯੁਗਾਂ ਅੰਦਰ ਦੁਖੀ ਰਹਿਣਗੇ।
ਪੁਰਖੀ = ਪੁਰਖੀਂ, ਪੁਰਖਾਂ ਨੇ। ਸੇਵਿਓ = ਸੇਵਿਆ। ਜੁਗ ਚਾਰਿ = ਚੌਹਾਂ ਜੁਗਾਂ ਵਿਚ {ਨੋਟ: ਲਫ਼ਜ਼ 'ਚਾਰਿ' ਅਤੇ 'ਚਾਰ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ: 'ਵਡਿਆਈਆ ਚਾਰਿ' (ਚਾਰਿ = ਸੁੰਦਰ)}।ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹ ਚੌਹਾਂ ਜੁਗਾਂ ਵਿਚ ਦੁਖੀ ਰਹਿੰਦੇ ਹਨ (ਭਾਵ, ਜੁਗ ਕੋਈ ਭੀ ਹੋਵੇ ਗੁਰੂ ਦੀ ਸਰਨ ਤੋਂ ਬਿਨਾ ਦੁੱਖ ਹੈ)।
 
जनम मरन दुखु परहरै सबदि रहिआ भरपूरि ॥१॥ रहाउ ॥
Janam maran ḏukẖ parharai sabaḏ rahi▫ā bẖarpūr. ||1|| rahā▫o.
He shall remove the pains of death and rebirth; the Word of the Shabad shall fill you to overflowing. ||1||Pause||
(ਇੰਜ) ਹਰੀ ਤੇਰੀ ਜੰਮਣ ਤੇ ਮਰਨ ਦੀ ਤਕਲੀਫ ਰਫਾ ਕਰ ਦੇਵੇਗਾ, ਅਤੇ ਤੂੰ ਉਸ ਦੇ ਨਾਮ ਨਾਲ ਪਰੀਪੂਰਨ ਰਹੇਗਾ। ਠਹਿਰਾਉ।
ਪਰਹਰੈ = ਦੂਰ ਕਰਦਾ ਹੈ। ਸਬਦਿ = ਸ਼ਬਦ ਵਿਚ, ਸਿਫ਼ਤ-ਸਾਲਾਹ ਦੀ ਬਾਣੀ ਵਿਚ।੧।ਪਰਮਾਤਮਾ (ਜੀਵਾਂ ਦਾ) ਜਨਮ ਮਰਨ ਦਾ ਦੁੱਖ ਦੂਰ ਕਰ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਭਰਪੂਰ ਵੱਸ ਰਿਹਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਧਾਰਨ ਕਰ) ॥੧॥ ਰਹਾਉ॥