Sri Guru Granth Sahib Ji

Search ਦੂਰਿ in Gurmukhi

गावै को जापै दिसै दूरि ॥
Gāvai ko jāpai ḏisai ḏūr.
Some sing that He seems so very far away.
ਕਈ ਗਾਇਨ ਕਰਦੇ ਹਨ ਕਿ ਹਰੀ ਦੁਰੇਡੇ ਮਲੂਮ ਹੁੰਦਾ ਅਤੇ ਸੁੱਝਦਾ ਹੈ।
ਜਾਪੈ = ਜਾਪਦਾ ਹੈ, ਪਰਤੀਤ ਹੁੰਦਾ ਹੈ।ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';
 
गावै को वेखै हादरा हदूरि ॥
Gāvai ko vekẖai hāḏrā haḏūr.
Some sing that He watches over us, face to face, ever-present.
ਕਈ ਗਾਇਨ ਕਰਦੇ ਹਨ ਕਿ ਉਹ ਸਾਨੂੰ ਐਨ ਪਰਤੱਖ ਹੀ ਦੇਖ ਰਿਹਾ ਹੈ।
ਹਾਦਰਾ ਹਦੂਰਿ = ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ।ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'।
 
चंगिआईआ बुरिआईआ वाचै धरमु हदूरि ॥
Cẖang▫ā▫ī▫ā buri▫ā▫ī▫ā vācẖai ḏẖaram haḏūr.
Good deeds and bad deeds-the record is read out in the Presence of the Lord of Dharma.
ਨੇਕੀਆਂ ਤੇ ਬਦੀਆਂ, ਧਰਮ ਰਾਜ ਦੀ ਹਜ਼ੂਰੀ ਵਿੱਚ ਪੜ੍ਹੀਆਂ ਜਾਣਗੀਆਂ।
ਵਾਚੈ = ਪਰਖਦਾ ਹੈ, (ਲਿਖੇ ਹੋਏ) ਪੜ੍ਹਦਾ ਹੈ। ਹਦੂਰਿ = ਅਕਾਲ ਪੁਰਖ ਦੀ ਹਜ਼ੂਰੀ ਵਿਚ, ਅਕਾਲ ਪੁਰਖ ਦੇ ਦਰ 'ਤੇ।ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।
 
करमी आपो आपणी के नेड़ै के दूरि ॥
Karmī āpo āpṇī ke neṛai ke ḏūr.
According to their own actions, some are drawn closer, and some are driven farther away.
ਆਪੋ ਆਪਣੇ ਅਮਲਾਂ ਅਨੁਸਾਰ ਕਈ ਸੁਆਮੀ ਦੇ ਨਜ਼ਦੀਕ ਤੇ ਕਈ ਦੁਰੇਡੇ ਹੋਣਗੇ।
ਕਰਮੀ = ਕਰਮਾਂ ਅਨੁਸਾਰ। ਕੇ = ਕਈ ਜੀਵ। ਨੇੜੈ = ਅਕਾਲ ਪੁਰਖ ਦੇ ਨਜ਼ਦੀਕ।ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।
 
ना बेड़ी ना तुलहड़ा ना पाईऐ पिरु दूरि ॥१॥
Nā beṛī nā ṯulhaṛā nā pā▫ī▫ai pir ḏūr. ||1||
No boat or raft can take you to Him. Your Husband Lord is far away. ||1||
ਤੇਰਾ ਪ੍ਰੀਤਮ ਦੁਰੇਡੇ ਹੈ। ਤੂੰ ਉਸ ਨੂੰ ਮਿਲ ਨਹੀਂ ਸਕਦੀ। (ਤੈਨੂੰ ਪਾਰ ਲੈ ਜਾਣ ਲਈ) ਨਾਂ ਕਿਸ਼ਤੀ ਹੈ ਤੇ ਨਾਂ ਹੀ ਕੋਈ ਤੁਲਹਾ।
ਤੁਲਹੜਾ = ਤੁਲਹਾ, ਕਾਹੀ ਪਿਲਛੀ ਤੇ ਲੱਕੜਾਂ ਦਾ ਬਣਿਆ ਹੋਇਆ ਆਸਰਾ ਜਿਸ ਉਤੇ ਚੜ੍ਹ ਕੇ ਦਰਿਆ-ਕੰਢੇ ਦੇ ਲੋਕ ਦਰਿਆ ਪਾਰ ਕਰ ਲੈਂਦੇ ਹਨ।੧।(ਤੂੰ ਤਾਂ ਮੋਹ ਦੇ ਸਮੁੰਦਰ ਵਿਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾਹ ਤੁਲਹਾ ਹੈ, ਇਸ ਤਰ੍ਹਾਂ ਪਤੀ-ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ-ਸਮੁੰਦਰ ਤੋਂ ਪਾਰ ਹੈ,) ਦੂਰ ਹੈ ॥੧॥
 
आपे मेलि मिलावही साचै महलि हदूरि ॥२॥
Āpe mel milāvahī sācẖai mahal haḏūr. ||2||
He Himself unites us in Union with Himself; the True Mansion of His Presence is close at hand. ||2||
ਵਾਹਿਗੁਰੂ ਖੁਦ ਬੰਦੇ ਨੂੰ ਆਪਣੇ ਮਿਲਾਪ ਅੰਦਰ ਮਿਲਾ ਲੈਂਦਾ ਹੇ (ਅਤੇ ਤਾਂ ਉਹ) ਸੱਚੇ ਮੰਦਰ ਨੂੰ ਐਨ ਲਾਗੇ ਹੀ ਵੇਖ ਲੈਂਦਾ ਹੈ।
ਮਿਲਾਵਹੀ = (ਹੇ ਪ੍ਰਭੂ!) ਤੂੰ ਮਿਲਾ ਲੈਂਦਾ ਹੈਂ। ਮਹਲਿ = ਮਹਲ ਵਿਚ।੨।ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ ॥੨॥
 
तू भरपूरि जानिआ मै दूरि ॥
Ŧū bẖarpūr jāni▫ā mai ḏūr.
You are present everywhere. I had thought that You were far away.
ਤੂੰ ਸਰਬ-ਵਿਆਪਕ ਹੈਂ, ਮੈਂ ਤੈਨੂੰ ਦੁਰੇਡੇ ਖ਼ਿਆਲ ਕੀਤਾ ਹੈ।
ਭਰਪੂਰਿ = ਨਕਾ ਨਕ, ਹਰ ਥਾਂ ਮੌਜੂਦ।ਹੇ ਪ੍ਰਭੂ! ਤੂੰ (ਇਸ ਜਗਤ ਵਿਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ।
 
जो कछु करी सु तेरै हदूरि ॥
Jo kacẖẖ karī so ṯerai haḏūr.
Whatever I do, I do in Your Presence.
ਜਿਹੜਾ ਕੁਝ ਮੈਂ ਕਰਦੀ ਹਾਂ ਉਹ ਤੇਰੀ ਹਜ਼ੂਰੀ ਵਿੱਚ ਹੈ।
ਕਰੀ = ਕਰੀਂ, ਮੈਂ ਕਰਦਾ ਹਾਂ। ਤੇਰੈ ਹਦੂਰਿ = ਤੇਰੀ ਹਾਜ਼ਰੀ ਵਿਚ, ਤੂੰ ਵੇਖ ਲੈਂਦਾ ਹੈਂ।(ਅਸਲ ਗੱਲ ਇਹ ਹੈ ਕਿ) ਜੋ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿਚ ਹੀ ਕਰ ਰਿਹਾ ਹਾਂ।
 
आपे नेड़ै दूरि आपे ही आपे मंझि मिआनो ॥
Āpe neṛai ḏūr āpe hī āpe manjẖ mi▫āno.
He Himself is near, and He Himself is far away; He Himself is in-between.
ਪ੍ਰਭੂ ਆਪ ਨੇੜੇ ਹੈ, ਆਪੇ ਦੁਰੇਡੇ ਅਤੇ ਆਪੇ ਹੀ ਅਧ-ਵਿਚਕਾਰ।
ਮੰਝਿ = ਵਿਚਕਾਰ। ਮਿਆਨ, ਜਹਾਨ, ਪਰਵਾਨ = {ਨੋਟ: ਅਸਲ ਲਫ਼ਜ਼ ਹਨ: ਮਿਆਨੁ, ਜਹਾਨੁ, ਪਰਵਾਨੁ। ਛੰਦ ਦੀ ਚਾਲ ਪੂਰੀ ਰੱਖਣ ਲਈ ਇਕ ਮਾਤ੍ਰਾ ਵਧਾਈ ਗਈ ਹੈ, ਇਹ ਪੜ੍ਹਨੇ ਹਨ: ਮਿਆਨੋ, ਜਹਾਨੋ, ਪਰਵਾਨੋ}। ਮਿਆਨੁ = ਦਰਮਿਆਨ, ਵਿਚਕਾਰਲਾ ਹਿੱਸਾ।ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿਚ ਮੌਜੂਦ ਹੈ।
 
गुरमति जिनी पछाणिआ से देखहि सदा हदूरि ॥
Gurmaṯ jinī pacẖẖāṇi▫ā se ḏekẖėh saḏā haḏūr.
Those who follow the Guru's Teachings realize Him, and see Him Ever-present.
ਜੋ ਗੁਰਾਂ ਦੇ ਉਪਦੇਸ਼ ਦੁਆਰਾ ਹਰੀ ਨੂੰ ਸਿੰਞਾਣਦੇ ਹਨ, ਉਹ ਉਸ ਨੂੰ ਹਮੇਸ਼ਾਂ ਹਾਜ਼ਰ-ਨਾਜ਼ਰ ਵੇਖਦੇ ਹਨ।
ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮੱਤ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ।
 
जिन गुण तिन सद मनि वसै अउगुणवंतिआ दूरि ॥
Jin guṇ ṯin saḏ man vasai a▫uguṇvanṯi▫ā ḏūr.
He dwells forever in the minds of the virtuous. He is far removed from those worthless people who lack virtue.
ਜਿਨ੍ਹਾਂ ਦੇ ਪੱਲੇ ਸਰੇਸ਼ਟਤਾਈ ਹੈ, ਸੁਆਮੀ ਸਦੀਵ ਹੀ ਉਨ੍ਹਾਂ ਦੇ ਚਿੱਤਾਂ ਅੰਦਰ ਰਹਿੰਦਾ ਹੈ। ਉਹ ਉਨ੍ਹਾਂ ਕੋਲੋ ਬਹੁਤ ਦੁਰੇਡੇ ਹੈ, ਜੋ ਪਾਪੀ ਪੁਰਸ਼ ਹਨ।
ਤਿਨ ਮਨਿ = ਉਹਨਾਂ ਦੇ ਮਨ ਵਿਚ। ਸਦ = ਸਦਾ।ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ।
 
गुर परसादी मनि वसै हउमै दूरि करेइ ॥
Gur parsādī man vasai ha▫umai ḏūr kare▫i.
By Guru's Grace, He abides in the mind, and egotism is driven out.
ਗੁਰਾਂ ਦੀ ਰਹਿਮਤ ਸਦਕਾ ਵਾਹਿਗੁਰੂ ਮਨੁੱਖ ਦੇ ਚਿੱਤ ਅੰਦਰ ਵੱਸਦਾ ਹੈ ਤੇ ਉਸ ਦੀ ਹੰਗਤਾ ਨੂੰ ਪਰੇ ਸੁੱਟ ਪਾਉਂਦਾ ਹੈ।
ਮਨਿ = ਮਨ ਵਿਚ। ਕਰੇਇ = ਕਰਦਾ ਹੈ।ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿਚ ਪ੍ਰਭੂ ਵੱਸਦਾ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ।
 
मन मेरे सदा हरि वेखु हदूरि ॥
Man mere saḏā har vekẖ haḏūr.
O my mind, see the Lord ever close at hand.
ਹੇ ਮੇਰੀ ਆਤਮਾ! ਵਾਹਿਗੁਰੂ ਨੂੰ ਹਮੇਸ਼ਾਂ ਅਤੀ ਨੇੜੇ ਦੇਖ।
ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ (ਆਪਣੇ) ਅੰਗ-ਸੰਗ ਵੇਖ।
 
भै भाइ भगति करहि दिनु राती हरि जीउ वेखै सदा हदूरि ॥
Bẖai bẖā▫e bẖagaṯ karahi ḏin rāṯī har jī▫o vekẖai saḏā haḏūr.
One who fears, loves, and is devoted to the Dear Lord day and night, sees Him always close at hand.
ਜੋ ਸੁਆਮੀ ਦੇ ਡਰ, ਪਿਆਰ ਤੇ ਸੇਵਾ ਅੰਦਰ ਦਿਹੁੰ ਰੈਣ ਵਿਚਰਦਾ ਹੈ, ਉਹ ਮਾਣਨੀਯ ਵਾਹਿਗੁਰੂ ਨੂੰ ਸਦੀਵ ਹੀ ਹਾਜ਼ਰ ਨਾਜ਼ਰ ਤੱਕਦਾ ਹੈ।
ਭੈ = ਅਦਬ ਵਿਚ (ਰਹਿ ਕੇ)। ਭਾਇ = ਪ੍ਰੇਮ ਵਿਚ। ਹਦੂਰਿ = ਹਾਜ਼ਰ-ਨਾਜ਼ਰ; ਅੰਗ-ਸੰਗ।ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਸਦਾ ਹਾਜ਼ਰ-ਨਾਜ਼ਰ (ਹੋ ਕੇ ਸਭ ਜੀਵਾਂ ਦੀ) ਸੰਭਾਲ ਕਰਦਾ ਹੈ।
 
सचै सबदि सदा मनु राता भ्रमु गइआ सरीरहु दूरि ॥
Sacẖai sabaḏ saḏā man rāṯā bẖaram ga▫i▫ā sarīrahu ḏūr.
Doubt runs far away from the bodies of those, whose minds remain forever attuned to the True Word of the Shabad.
ਸੰਦੇਹ ਉਸ ਦੀ ਦੇਹਿ ਪਾਸੋਂ ਦੁਰੇਡੇ ਨੱਸ ਜਾਂਦਾ ਹੈ, ਜਿਸ ਦੀ ਆਤਮਾ ਹਮੇਸ਼ਾਂ ਸੱਚੇ ਨਾਮ ਨਾਲ ਰੰਗੀ ਰਹਿੰਦੀ ਹੈ।
ਭ੍ਰਮੁ = ਭਟਕਣਾ। ਸਰੀਰਹੁ = ਸਰੀਰ ਵਿਚੋਂ।ਉਹਨਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਰੰਗਿਆ ਰਹਿੰਦਾ ਹੈ, ਭਟਕਣਾ ਉਨ੍ਹਾਂ ਦੇ ਸਰੀਰ ਵਿਚੋਂ ਉੱਕਾ ਹੀ ਮਿੱਟ ਜਾਂਦੀ ਹੈ।
 
तिन कउ महलु हदूरि है जो सचि रहे लिव लाइ ॥३॥
Ŧin ka▫o mahal haḏūr hai jo sacẖ rahe liv lā▫e. ||3||
Those who remain lovingly absorbed in the True One see the Mansion of His Presence close at hand. ||3||
ਜਿਹੜੇ ਸੱਚੇ-ਸੁਆਮੀ ਦੇ ਸਨੇਹ ਅੰਦਰ ਲੀਨ ਰਹਿੰਦੇ ਹਨ, ਉਨ੍ਹਾਂ ਲਈ ਉਸ ਦਾ ਮੰਦਰ ਸਾਹਮਣੇ ਦਿਸਦਾ ਹੈ।
ਮਹਲੁ = ਟਿਕਾਣਾ।੩।ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ॥੩॥
 
अउगुणवंती गुणु को नही बहणि न मिलै हदूरि ॥
A▫uguṇvanṯī guṇ ko nahī bahaṇ na milai haḏūr.
The unvirtuous have no merit; they are not allowed to sit in His Presence.
ਗੁਣ-ਬਿਹੁਨ ਅੰਦਰ ਕੋਈ ਖੂਬੀ ਨਹੀਂ ਉਸ ਨੂੰ ਪ੍ਰੀਤਮ ਦੇ ਕੋਲ ਬੈਠਣਾ ਨਹੀਂ ਮਿਲਦਾ।
ਹਦੂਰਿ = ਪਰਮਾਤਮਾ ਦੀ ਹਜ਼ੂਰੀ ਵਿਚ।ਜਿਸ ਜੀਵ-ਇਸਤ੍ਰੀ ਦੇ ਅੰਦਰ ਔਗੁਣ ਹੀ ਔਗੁਣ ਹਨ ਤੇ ਗੁਣ ਕੋਈ ਭੀ ਨਹੀਂ, ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣਾ ਨਹੀਂ ਮਿਲਦਾ।
 
मनमुखि सबदु न जाणई अवगणि सो प्रभु दूरि ॥
Manmukẖ sabaḏ na jāṇ▫ī avgaṇ so parabẖ ḏūr.
The self-willed manmukhs do not know the Shabad; those without virtue are far removed from God.
ਅਧਰਮਣ ਵਾਹਿਗੁਰੂ ਨੂੰ ਨਹੀਂ ਜਾਣਦੀ ਅਤੇ ਨੇਕੀ-ਵਿਹੁਣ ਹੋਣ ਕਾਰਨ ਉਸ ਸੁਆਮੀ ਤੋਂ ਬਹੁਤ ਹੀ ਦੁਰੇਡੇ ਹੈ।
ਜਾਣਈ = ਜਾਣਏ, ਜਾਣੈ, ਜਾਣਦੀ। ਅਵਗਣਿ = ਔਗੁਣ ਦੇ ਕਾਰਨ।ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੀ, ਔਗੁਣ ਦੇ ਕਾਰਨ ਉਹ ਪਰਮਾਤਮਾ ਉਸ ਨੂੰ ਕਿਤੇ ਦੂਰ ਹੀ ਜਾਪਦਾ ਹੈ।
 
गुर सबदी मनु बेधिआ प्रभु मिलिआ आपि हदूरि ॥२॥
Gur sabḏī man beḏẖi▫ā parabẖ mili▫ā āp haḏūr. ||2||
Their minds are pierced through by the Word of the Guru's Shabad, and God Himself ushers them into His Presence. ||2||
ਜਿਨ੍ਹਾਂ ਦਾ ਮਨ ਗੁਰੂ ਦੇ ਸ਼ਬਦ ਨਾਲ ਵਿਨਿ੍ਹਆ ਗਿਆ ਹੈ, ਉਨ੍ਹਾਂ ਨੂੰ ਸਾਹਿਬ ਆਪਣੀ ਹਜ਼ੂਰੀ ਅੰਦਰ ਸਵੀਕਾਰ ਕਰ ਲੈਂਦਾ ਹੈ।
ਬੇਧਿਆ = ਵਿੰਨ੍ਹਿਆ।੨।ਉਹਨਾਂ ਦਾ ਮਨ ਗੁਰੂ ਦੇ ਸ਼ਬਦ ਵਿਚ ਪ੍ਰੋਤਾ ਰਹਿੰਦਾ ਹੈ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ ਤੇ ਅੰਗ-ਸੰਗ ਵੱਸਦਾ ਦਿੱਸਦਾ ਹੈ ॥੨॥
 
घरि वरु पाइआ आपणा हउमै दूरि करेइ ॥
Gẖar var pā▫i▫ā āpṇā ha▫umai ḏūr kare▫i.
Within her own home, she finds her Husband Lord; her egotism is dispelled.
ਆਪਣੀ ਸਵੈ-ਹੰਗਤਾ ਨੂੰ ਬਾਹਰ ਕੱਢ ਕੇ, ਉਹ ਆਪਣੇ ਪਤੀ ਨੂੰ ਆਪਣੇ ਨਿੱਜ ਦੇ ਗ੍ਰਿਹ ਵਿੱਚ ਹੀ ਪਾ ਲੈਂਦੀ ਹੈ।
ਘਰਿ = ਹਿਰਦੇ-ਘਰ ਵਿਚ। ਕਰੇਇ = ਕਰਦੀ ਹੈ।ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਦੂਰ ਕਰਦੀ ਹੈ ਉਹ ਆਪਣੇ ਹਿਰਦੇ-ਘਰ ਵਿਚ (ਹੀ) ਖਸਮ-ਪ੍ਰਭੂ ਨੂੰ ਲੱਭ ਲੈਂਦੀ ਹੈ।