Sri Guru Granth Sahib Ji

Search ਦੇਹ in Gurmukhi

गावै को जीअ लै फिरि देह ॥
Gāvai ko jī▫a lai fir ḏeh.
Some sing that He takes life away, and then again restores it.
ਕਈ ਇਕ ਗਾਇਨ ਕਰਦੇ ਹਨ ਕਿ ਵਾਹਿਗੁਰੂ ਪ੍ਰਾਣ ਲੈ ਲੈਂਦਾ ਹੈ ਤੇ ਮੁੜ ਵਾਪਸ ਦੇ ਦਿੰਦਾ ਹੈ।
ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ {ਨੋਟ: ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ (ਹੁਕਮੀ ਭਵਿਖਤ ਕਾਲ)}।ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।
 
आखहि मंगहि देहि देहि दाति करे दातारु ॥
Ākẖahi mangahi ḏehi ḏehi ḏāṯ kare ḏāṯār.
People beg and pray, "Give to us, give to us", and the Great Giver gives His Gifts.
ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ।
ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ।
ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,
 
गुरा इक देहि बुझाई ॥
Gurā ik ḏehi bujẖā▫ī.
The Guru has given me this one understanding:
ਗੁਰੂ ਨੇ ਮੈਨੂੰ ਇਕ ਗਲ ਸਮਝਾ ਦਿਤੀ ਹੈ।
xxx(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ,
 
भरीऐ हथु पैरु तनु देह ॥
Bẖarī▫ai hath pair ṯan ḏeh.
When the hands and the feet and the body are dirty,
ਜਦੋਂ ਹਥ ਪੈਰ ਅਤੇ ਸਰੀਰ ਦੇ ਹੋਰ ਹਿਸੇ ਘੱਟੇ ਨਾਲ ਭਰ ਜਾਣ ਤਾਂ,
ਭਰੀਐ = ਜੇ ਭਰ ਜਾਏ, ਜੇ ਗੰਦਾ ਹੋ ਜਾਏ, ਜੇ ਮੈਲਾ ਹੋ ਜਾਏ। ਤਨੁ = ਸਰੀਰ। ਦੇਹ = ਸਰੀਰ।ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,
 
जिसु तू देहि तिसै किआ चारा ॥
Jis ṯū ḏėh ṯisai ki▫ā cẖārā.
Those, unto whom You give-how can they think of any other?
ਜਿਨੂੰ ਤੂੰ ਦਿੰਦਾ ਹੈਂ। ਉਹ ਕਿਉਂ ਕਿਸੇ ਹੋਰ ਜ਼ਰੀਏ ਦਾ ਖਿਆਲ ਕਰੇ?
ਚਾਰਾ = ਜ਼ੋਰ ਤਦਬੀਰ, ਜਤਨ।ਜਿਸ ਨੂੰ ਤੂੰ ਸਿਫ਼ਤ-ਸਾਲਾਹ ਕਰਨ ਦੀ ਦਾਤ ਬਖ਼ਸ਼ਦਾ ਹੈਂ; ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ,
 
जो तउ भावै सोई थीसी जो तूं देहि सोई हउ पाई ॥१॥ रहाउ ॥
Jo ṯa▫o bẖāvai so▫ī thīsī jo ṯūʼn ḏėh so▫ī ha▫o pā▫ī. ||1|| rahā▫o.
Whatever pleases You comes to pass. As You give, so do we receive. ||1||Pause||
ਕੇਵਲ ਉਹੀ ਹੁੰਦਾ ਹੈ ਜਿਹੜਾ ਤੈਨੂੰ ਚੰਗਾ ਲੱਗਦਾ ਹੈ। ਮੈਂ ਉਹੀ ਕੁਝ ਪਰਾਪਤ ਕਰਦਾ ਹਾਂ, ਜੋ ਕੁਝ ਤੂੰ ਮੈਨੂੰ ਦਿੰਦਾ ਹੈਂ। ਠਹਿਰਾਉ।
ਤਉ = ਤੈਨੂੰ। ਭਾਵੈ = ਚੰਗਾ ਲੱਗਦਾ ਹੈ। ਥੀਸੀ = ਹੋਵੇਗਾ। ਹਉ = ਹਉਂ, ਮੈਂ। ਪਾਈ = ਪਾਈਂ, ਮੈਂ ਪ੍ਰਾਪਤ ਕਰਦਾ ਹਾਂ।੧।(ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ। ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ ਪ੍ਰਾਪਤ ਕਰਦਾ ਹਾਂ ॥੧॥ ਰਹਾਉ॥
 
भई परापति मानुख देहुरीआ ॥
Bẖa▫ī parāpaṯ mānukẖ ḏehurī▫ā.
This human body has been given to you.
ਇਹ ਮਨੁੱਖੀ ਦੇਹ ਤੇਰੇ ਹੱਥ ਲੱਗੀ ਹੈ।
ਭਈ ਪਰਾਪਤਿ = ਮਿਲੀ ਹੈ। ਦੇਹੁਰੀਆ = ਸੋਹਣੀ ਦੇਹ, ਸੋਹਣਾ ਸਰੀਰ। ਮਾਨੁਖ ਦੇਹੁਰੀਆ = ਸੋਹਣਾ ਮਨੁੱਖਾ ਸਰੀਰ।ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ।
 
देहु सजण असीसड़ीआ जिउ होवै साहिब सिउ मेलु ॥३॥
Ḏeh sajaṇ asīsṛī▫ā ji▫o hovai sāhib si▫o mel. ||3||
My friends, give me your blessings, that I may merge with my Lord and Master. ||3||
ਮੈਨੂੰ ਆਪਣੀਆਂ ਅਸ਼ੀਰਵਾਦਾਂ ਦਿਓ, ਹੈ ਮਿੱਤਰੋ! ਤਾਂ ਜੋ ਮੇਰਾ ਆਪਣੇ ਮਾਲਕ ਨਾਲ ਮਿਲਾਪ ਹੋ ਜਾਵੇ।
ਅਸੀਸੜੀਆ = ਸੋਹਣੀਆਂ ਅਸੀਸਾਂ।੩।ਹੇ ਸਤਸੰਗੀ ਸਹੇਲੀਓ!) ਰਲ ਕੇ ਮੈਨੂੰ ਮਾਂਈਏਂ ਪਾਓ, ਤੇ, ਹੇ ਸੱਜਣ (ਸਹੇਲੀਓ!) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਓ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪ੍ਰਭੂ-ਪਤੀ ਨਾਲ ਮੇਰਾ ਮਿਲਾਪ ਹੋ ਜਾਏ ॥੩॥
 
क्रिपा जलु देहि नानक सारिंग कउ होइ जा ते तेरै नाइ वासा ॥४॥३॥
Kirpā jal ḏėh Nānak sāring ka▫o ho▫e jā ṯe ṯerai nā▫e vāsā. ||4||3||
Bestow the Water of Your Mercy upon Nanak, the thirsty song-bird, so that he may come to dwell in Your Name. ||4||3||
ਪਪੀਹੇ ਨਾਨਕ ਨੂੰ ਆਪਣੀ ਰਹਿਮਤ ਦਾ ਪਾਣੀ ਪਰਦਾਨ ਕਰ, (ਹੈ ਵਾਹਿਗੁਰੂ!) ਤਾਂ ਜੋ ਉਸ ਦਾ ਨਿਵਾਸ ਤੇਰੇ ਨਾਮ ਵਿੱਚ ਹੋ ਜਾਵੇ।
ਸਾਰਿੰਗ = ਪਪੀਹਾ। ਕਉ = ਨੂੰ। ਜਾ ਤੇ = ਜਿਸ ਤੋਂ, ਜਿਸ ਨਾਲ। ਤੇਰੈ ਨਾਇ = ਤੇਰੇ ਨਾਮ ਵਿਚ।੪।ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੩॥
 
भै तेरै डरु अगला खपि खपि छिजै देह ॥
Bẖai ṯerai dar aglā kẖap kẖap cẖẖijai ḏeh.
I am terrified by the Fear of You, God. Bothered and bewildered, my body is wasting away.
ਮੈਂ ਤੇਰੇ ਤ੍ਰਾਹ ਦੇ ਕਾਰਨ ਬਹੁਤ ਹੀ ਸਹਿਮਿਆਂ ਹੋਇਆ ਹਾਂ, (ਹੇ ਸਾਈਂ!) ਅਤੇ ਦੁਖਾਂਤ੍ਰ ਤੇ ਵਿਆਕੁਲ ਹੌ, ਮੇਰਾ ਸਰੀਰ ਨਾਸ ਹੋ ਰਿਹਾ ਹੈ।
ਭੈ ਤੇਰੈ = ਤੈਥੋਂ ਭਉ ਕੀਤਿਆਂ, ਤੈਥੋਂ ਦੂਰ ਦੂਰ ਰਿਹਾਂ। ਅਗਲਾ = ਬਹੁਤਾ। ਖਪਿ = ਖਪ ਕੇ, ਖਿੱਝ ਕੇ। ਦੇਹ = ਸਰੀਰ।(ਹੇ ਪ੍ਰਭੂ!) ਤੈਥੋਂ ਦੂਰ ਦੂਰ ਰਿਹਾਂ ਸੰਸਾਰ ਦਾ ਤੌਖ਼ਲਾ ਬਹੁਤ ਵਿਆਪਦਾ ਹੈ, (ਇਸ ਤੌਖ਼ਲੇ ਵਿਚ) ਖਿੱਝ ਖਿੱਝ ਕੇ ਸਰੀਰ ਭੀ ਢਹਿੰਦਾ ਜਾਂਦਾ ਹੈ,
 
सुंञी देह डरावणी जा जीउ विचहु जाइ ॥
Suñī ḏeh darāvaṇī jā jī▫o vicẖahu jā▫e.
The empty body is dreadful, when the soul goes out from within.
ਜਦ ਭੌਰ ਅੰਦਰੋਂ ਚਲਿਆ ਜਾਂਦਾ ਹੈ ਤਾਂ ਸੁੰਨਸਾਨ ਸਰੀਰ ਭੈ-ਦਾਇਕ ਹੋ ਜਾਂਦਾ ਹੈ।
ਸੁੰਞੀ = ਸੱਖਣੀ, ਉੱਜੜੀ ਹੋਈ। ਦੇਹ = ਕਾਂਇਆਂ, ਸਰੀਰ। ਜਾ = ਜਦੋਂ। ਜੀਉ = ਜਿੰਦ।ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ, ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ।
 
भै सचि राती देहुरी जिहवा सचु सुआउ ॥
Bẖai sacẖ rāṯī ḏehurī jihvā sacẖ su▫ā▫o.
One whose body is imbued with the Fear of the True One, and whose tongue savors Truthfulness,
(ਪ੍ਰਾਣੀ) ਜਿਸ ਦੀ ਦੇਹਿ ਸਤਿੁਪਰਖ ਦੇ ਡਰ ਨਾਲ ਰੰਗੀ ਹੋਈ ਹੈ ਤੇ ਜਿਸ ਦੀ ਜੀਭ ਸੱਚਾਈ ਦਾ ਸੁਆਦ ਮਾਣਦੀ ਹੈ,
ਭੈ = ਨਿਰਮਲ ਡਰ ਵਿਚ, ਅਦਬ ਵਿਚ। ਸਚਿ = ਸਦਾ-ਥਿਰ ਪ੍ਰਭੂ ਦੀ ਯਾਦ ਵਿਚ। ਰਾਤੀ = ਰੰਗੀ ਹੋਈ। ਦੇਹੁਰੀ = ਸੁੰਦਰ ਦੇਹੀ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਸੁਆਉ = ਸੁਆਰਥ, ਮਨੋਰਥ।ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ,
 
जब लगु जोबनि सासु है तब लगु इहु तनु देह ॥
Jab lag joban sās hai ṯab lag ih ṯan ḏeh.
As long as there is youth and breath, give this body to Him.
ਜਦ ਤਾਈ ਜੁਆਨੀ ਤੇ ਸਾਹ ਹੈ, ਉਦੋਂ ਤਾਈ ਇਸ ਸਰੀਰ ਨੂੰ (ਸੁਆਮੀ ਦੀ ਸੇਵਾ ਵਿੱਚ) ਦੇ ਦੇ।
ਜੋਬਨਿ = ਜੁਆਨੀ ਵਿਚ। ਜਬ ਲਗੁ = ਜਦੋਂ ਤਕ। ਦੇਹ = ਸਰੀਰ।ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ।
 
त्रिहु गुण बंधी देहुरी जो आइआ जगि सो खेलु ॥
Ŧarihu guṇ banḏẖī ḏehurī jo ā▫i▫ā jag so kẖel.
The three qualities hold the body in bondage; whoever comes into the world is subject to their play.
ਸਰੀਰ ਤਿੰਨਾ ਸੁਭਾਵਾਂ ਦਾ ਬੰਨਿ੍ਹਆ ਹੋਇਆ ਹੈ। ਜਿਹੜਾ ਕੋਈ ਭੀ ਇਸ ਸੰਸਾਰ ਵਿੱਚ ਆਉਂਦਾ ਹੈ, ਉਹ (ਉਨ੍ਹਾਂ ਦੇ ਇਸ਼ਾਰੇ ਅਧੀਨ) ਖੇਡਦਾ ਹੈ।
ਤ੍ਰਿਹੁ ਗੁਣ = ਮਾਇਆ ਦੇ ਤਿੰਨਾਂ ਗੁਣਾਂ ਵਿਚ। ਬੰਧੀ = ਬੱਝੀ ਹੋਈ। ਜਗਿ = ਜਗਤ ਵਿਚ। ਵਿਜੋਗ = ਵਿਛੋੜਾ।ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ।
 
अमलु करि धरती बीजु सबदो करि सच की आब नित देहि पाणी ॥
Amal kar ḏẖarṯī bīj sabḏo kar sacẖ kī āb niṯ ḏėh pāṇī.
Make good deeds the soil, and let the Word of the Shabad be the seed; irrigate it continually with the water of Truth.
ਨੇਕ ਕਰਮਾਂ ਨੂੰ ਆਪਣਾ ਖੇਤ ਬਣਾ ਬੀ ਤੂੰ ਬਣਾ ਗੁਰਬਾਣੀ ਨੂੰ ਅਤੇ ਸੱਚ ਦੇ ਜਲ ਨਾਲ ਸਦੀਵ ਹੀ ਸਿੰਜ।
ਅਮਲੁ = ਕਰਣੀ, ਆਚਰਨ। ਧਰਤੀ = ਭੁਇਂ (ਜਿਸ ਵਿਚ ਬੀ ਬੀਜਣਾ ਹੈ)। ਸਬਦੋ = ਸਬਦੁ, ਗੁਰੂ ਦਾ ਸ਼ਬਦ। ਆਬ = ਚਮਕ, ਖ਼ੂਬ-ਸੂਰਤੀ।(ਹੇ ਕਾਜ਼ੀ!) ਆਪਣੇ (ਰੋਜ਼ਾਨਾ) ਹਰੇਕ ਕਰਮ ਨੂੰ ਭੁਇਂ ਬਣਾ, (ਇਸ ਕਰਮ-ਭੁਇਂ ਵਿਚ) ਗੁਰੂ ਦਾ ਸ਼ਬਦ ਬੀ ਪਾ, ਸਿਮਰਨ ਤੋਂ ਪੈਦਾ ਹੋਣ ਵਾਲੀ ਆਤਮਕ ਸੁੰਦਰਤਾ ਦਾ ਪਾਣੀ (ਉਸ ਅਮਲ ਭੁਇਂ ਵਿਚ) ਸਦਾ ਦੇਂਦਾ ਰਹੁ।
 
जेता देहि तेता हउ खाउ ॥
Jeṯā ḏėh ṯeṯā ha▫o kẖā▫o.
Whatever You give me, that is what I eat.
ਜੋ ਕੁਝ ਤੂੰ ਮੈਨੂੰ ਦਿੰਦਾ ਹੈ, ਉਹੀ ਮੈਂ ਖਾਂਦੀ ਹਾਂ।
ਜੇਤਾ = ਜਿਤਨਾ ਕੁਝ। ਦੇਹਿ = ਤੂੰ ਦੇਂਦਾ ਹੈਂ। ਹਉ = ਮੈਂ।ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਹੀ ਖਾਂਦਾ ਹਾਂ।
 
आवहु मिलहु सहेलीहो मै पिरु देहु मिलाइ ॥
Āvhu milhu sahelīho mai pir ḏeh milā▫e.
Come and meet with me, my sister soul-brides, and unite me with my Husband.
ਮੇਰੀ ਸਖੀਓ! ਮੈਨੂੰ ਆ ਕੇ ਮਿਲੋ ਅਤੇ ਮੈਨੂੰ ਮੇਰੇ ਪ੍ਰੀਤਮ ਨਾਲ ਮਿਲਾ ਦਿਓ।
ਸਹੇਲੀਹੋ = ਹੇ ਸਤਸੰਗੀ ਜੀਵ-ਇਸਤ੍ਰੀਓ! ਮੈ = ਮੈਨੂੰ।ਹੇ ਸਤਸੰਗੀ ਜੀਵ-ਇਸਤ੍ਰੀਓ! ਆਓ, ਮੈਨੂੰ ਮਿਲੋ, ਤੇ ਮੈਨੂੰ ਪ੍ਰਭੂ-ਪਤੀ ਮਿਲਾ ਦਿਉ।
 
सतिगुरु सेवी भाउ करि मै पिरु देहु मिलाइ ॥
Saṯgur sevī bẖā▫o kar mai pir ḏeh milā▫e.
I serve my True Guru with love, that He may lead me to Union with my Husband Lord.
ਮੈਂ ਆਪਣੇ ਸੱਚੇ ਗੁਰਾਂ ਦੀ ਪਿਆਰ-ਨਾਲ ਸੇਵਾ ਕਮਾਉਂਦੀ ਹਾਂ, ਤਾਂ ਜੋ ਉਹ ਮੈਨੂੰ ਮੇਰੇ ਪ੍ਰੀਤਮ ਨਾਲ ਮਿਲਾ ਦੇਣ।
ਸੇਵੀ = ਮੈਂ ਸੇਵਾਂ। ਭਾਉ = ਪ੍ਰੇਮ। ਮੈ = ਮੈਨੂੰ। ਪਿਰੁ = ਪਤੀ।ਮੈਂ ਸਰਧਾ ਧਾਰ ਕੇ ਸਤਿਗੁਰੂ ਦੀ ਸਰਨ ਪਕੜਦੀ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦੀ ਹਾਂ ਕਿ) (ਮੈਨੂੰ ਪ੍ਰਭੂ-ਪਤੀ ਦਾ ਮਿਲਾਪ ਕਰਾਵਾ ਦਿਓ।)
 
तिन की संगति देहि प्रभ मै जाचिक की अरदासि ॥
Ŧin kī sangaṯ ḏėh parabẖ mai jācẖik kī arḏās.
Grant me their company, God-I am a beggar; this is my prayer.
ਮੈਨੂੰ ਉਸ ਦਾ ਮੇਲ-ਮਿਲਾਪ ਬਖਸ਼, ਹੇ ਮੇਰੇ ਸੁਆਮੀ! ਮੈਂ ਤੇਰਾ ਮੰਗਤਾ ਇਹ ਬੇਨਤੀ ਕਰਦਾ ਹਾਂ।
ਪ੍ਰਭ = ਹੇ ਪ੍ਰ੍ਰਭੂ! ਜਾਚਕਿ = ਮੰਗਤਾ।ਹੇ ਪ੍ਰਭੂ! ਮੈਂ ਮੰਗਤੇ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਮੈਨੂੰ ਉਹਨਾਂ ਦੀ ਸੰਗਤ ਬਖ਼ਸ਼।