Sri Guru Granth Sahib Ji

Search ਨਦਰਿ in Gurmukhi

जे तिसु नदरि न आवई त वात न पुछै के ॥
Je ṯis naḏar na āvī ṯa vāṯ na pucẖẖai ke.
still, if the Lord does not bless you with His Glance of Grace, then who cares? What is the use?
ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ,
ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ-ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ।(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)।
 
ओहु वेखै ओना नदरि न आवै बहुता एहु विडाणु ॥
Oh vekẖai onā naḏar na āvai bahuṯā ehu vidāṇ.
He watches over all, but none see Him. How wonderful this is!
ਉਹ ਉਨ੍ਹਾਂ ਨੂੰ ਤੱਕਦਾ ਹੈ ਪ੍ਰਤੂੰ ਉਹ ਉਸ ਨੂੰ ਨਹੀਂ ਦੇਖਦੇ। ਇਹ ਸਭ ਤੋਂ ਵੱਡੀ ਹੈਰਾਨੀ ਹੈ।
ਓਹੁ = ਅਕਾਲ ਪੁਰਖ। ਓਨਾ = ਜੀਵਾਂ ਨੂੰ। ਨਦਰਿ ਨ ਆਵੈ = ਦਿਸਦਾ ਨਹੀਂ। ਵਿਡਾਣੁ = ਅਸਚਰਜ ਕੌਤਕ।ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
 
करि करि वेखै नदरि निहाल ॥
Kar kar vekẖai naḏar nihāl.
Having created the creation, He watches over it. By His Glance of Grace, He bestows happiness.
ਰਚਨਾ ਨੂੰ ਰਚ ਕੇ ਵਾਹਿਗੁਰੂ ਉਸਨੂੰ ਤੱਕਦਾ ਹੈ ਜਦ ਉਹ ਜੀਵਾ ਉਤੇ ਆਪਣੀ ਦਿਆ-ਦ੍ਰਿਸ਼ਟੀ ਧਾਰਦਾ ਹੈ, ਉਹ ਉਨ੍ਹਾਂ ਨੂੰ ਖ਼ੁਸ਼ ਪ੍ਰਸੰਨ ਕਰ ਦਿੰਦਾ ਹੈ।
ਕਰਿ ਕਰਿ = ਸ੍ਰਿਸ਼ਟੀ ਰਚ ਕੇ। ਨਦਰਿ ਨਿਹਾਲ = ਨਿਹਾਲ ਕਰਨ ਵਾਲੀ ਨਜ਼ਰ ਨਾਲ। ਵੇਖੈ = ਵੇਖਦਾ ਹੈ ਸੰਭਾਲ ਕਰਦਾ ਹੈ।ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ।
 
जिन कउ नदरि करमु तिन कार ॥
Jin ka▫o naḏar karam ṯin kār.
Such is the karma of those upon whom He has cast His Glance of Grace.
ਇਹ ਉਨ੍ਹਾਂ ਦਾ ਨਿੱਤਕ੍ਰਮ ਹੈ ਜਿਨ੍ਹਾਂ ਉਤੇ ਵਾਹਿਗੁਰੂ ਆਪਣੀ ਦਇਆ ਦ੍ਰਿਸ਼ਟੀ ਕਰਦਾ ਹੈ।
ਜਿਨ ਕਉ = ਜਿਨ੍ਹਾਂ ਮਨੁੱਖਾਂ ਉੱਤੇ। ਨਦਰਿ = ਮਿਹਰ ਦੀ ਨਜ਼ਰ। ਕਰਮੁ = ਬਖ਼ਸ਼ਸ਼। ਤਿਨ ਕਾਰ = ਉਹਨਾਂ ਮਨੁੱਖਾਂ ਦੀ ਹੀ ਇਹ ਕਾਰ ਹੈ, (ਭਾਵ, ਉਹ ਮਨੁੱਖ ਇਹ ਉੱਪਰ ਦੱਸੀ ਟਕਸਾਲ ਤਿਆਰ ਕਰਕੇ ਸ਼ਬਦ ਦੀ ਘਾੜਤ ਘੜਦੇ ਹਨ)।ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ।
 
नानक नदरी नदरि निहाल ॥३८॥
Nānak naḏrī naḏar nihāl. ||38||
O Nanak, the Merciful Lord, by His Grace, uplifts and exalts them. ||38||
ਹੇ ਨਾਨਕ! ਮਿਹਰਬਾਨ ਮਾਲਕ, ਆਪਣੀ ਮਿਹਰ ਦੀ ਨਿਗ੍ਹਾ ਨਾਲ ਉਨ੍ਹਾਂ ਨੂੰ ਅਨੰਦ ਪ੍ਰਸੰਨ ਕਰ ਦਿੰਦਾ ਹੈ।
ਨਿਹਾਲ = ਪਰਸੰਨ, ਖ਼ੁਸ਼, ਅਨੰਦ। ਨਦਰੀ = ਮਿਹਰ ਦੀ ਨਜ਼ਰ ਵਾਲਾ ਪ੍ਰਭੂ।ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ, ਹੇ ਨਾਨਕ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ ॥੩੮॥
 
जिथै नीच समालीअनि तिथै नदरि तेरी बखसीस ॥४॥३॥
Jithai nīcẖ samālī▫an ṯithai naḏar ṯerī bakẖsīs. ||4||3||
In that place where the lowly are cared for-there, the Blessings of Your Glance of Grace rain down. ||4||3||
ਜਿਥੇ ਗਰੀਬਾਂ ਦੀ ਪ੍ਰਤਿਪਾਲਨਾ ਹੁੰਦੀ ਹੈ, ਉਥੇ ਹੇ ਸਾਈਂ! ਤੇਰੀ ਰਹਿਮਤ ਦੀ ਨਿਗਾਹ ਵਰਸਦੀ ਹੈ।
ਸਮਾਲੀਅਨਿ = ਸੰਭਾਲੇ ਜਾਂਦੇ ਹਨ, ਸਾਰ ਲਈ ਜਾਂਦੀ ਹੈ।੪।(ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ ॥੪॥੩॥
 
छतीह अम्रित भाउ एकु जा कउ नदरि करेइ ॥१॥
Cẖẖaṯīh amriṯ bẖā▫o ek jā ka▫o naḏar kare▫i. ||1||
The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||
ਅਦੁੱਤੀ ਪ੍ਰਭੂ ਦੀ ਪ੍ਰੀਤ ਛਤੀ ਪਕਾਰ ਦੇ ਸੁਧਾ ਰਸ ਰਸੀਲੇ ਹਨ। ਇਹ ਉਨ੍ਹਾਂ ਦਾ ਮਾਰਗ ਹੈ ਜਿਨ੍ਹਾਂ ਉਤੇ ਉਹ ਆਪਣੀ ਦਇਆ-ਦ੍ਰਿਸ਼ਟੀ ਧਾਰਦਾ ਹੈ।
ਭਾਉ = ਪ੍ਰੇਮ।੧।ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ। (ਪਰ ਇਹ ਉੱਚੀ ਦਾਤ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ॥੧॥
 
घर मंदर खुसी नाम की नदरि तेरी परवारु ॥
Gẖar manḏar kẖusī nām kī naḏar ṯerī parvār.
The Naam, the Name of the Lord, is the pleasure of houses and mansions. Your Glance of Grace is my family, Lord.
ਨਾਮ ਦੀ ਪ੍ਰਸੰਨਤਾ ਮੇਰੇ ਲਈ ਗ੍ਰਿਹ ਤੇ ਮਹੱਲ ਹਨ ਅਤੇ ਤੇਰੀ ਮਿਹਰ ਦੀ ਨਿਗ੍ਹਾਂ ਟੱਬਰ ਕਬੀਲਾ ਹੈ, (ਹੇ ਸਾਈਂ!)।
xxx(ਦੂਜਿਆਂ ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖ਼ੁਸ਼ੀ ਹੀ ਹੈ। ਤੇਰੀ ਮਿਹਰ ਦੀ ਨਜ਼ਰ ਮੇਰਾ ਕੁਟੰਬ ਹੈ (ਜੋ ਖ਼ੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ ਵਿਚੋਂ ਮਿਲੇਗੀ)।
 
निज घरि महलु पछाणीऐ नदरि करे मलु धोइ ॥३॥
Nij gẖar mahal pacẖẖāṇī▫ai naḏar kare mal ḏẖo▫e. ||3||
Within the home of the self, the Mansion of His Presence is realized when He bestows His Glance of Grace and washes away our pollution. ||3||
ਆਪਣੀ ਦਇਆ-ਦ੍ਰਿਸ਼ਟੀ ਧਾਰ ਕੇ, ਵਾਹਿਗੁਰੂ ਪ੍ਰਾਨੀ ਦੀ ਮੈਲ ਧੋ ਸੁਟਦਾ ਹੈ ਅਤੇ ਉਹ ਆਪਣੇ ਗ੍ਰਹਿ (ਸਰੀਰ) ਵਿੱਚ ਹੀ ਸੁਆਮੀ ਦੀ ਹਜ਼ੂਰੀ ਨੂੰ ਅਨੁਭਵ ਕਰ ਲੈਂਦਾ ਹੈ।
ਨਿਜ ਘਰਿ = ਆਪਣੇ ਘਰ ਵਿਚ, ਅਡੋਲ ਅਵਸਥਾ ਵਿਚ ਜਦੋਂ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ।੩।ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ (ਆਪਣੇ ਮਨ ਦੀ) ਮੈਲ ਸਾਫ਼ ਕਰਦਾ ਹੈ (ਮਨ ਭਟਕਣੋਂ ਹਟ ਜਾਂਦਾ ਹੈ) ਤੇ ਅਡੋਲਤਾ ਵਿਚ ਪਰਮਾਤਮਾ ਦਾ ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ ॥੩॥
 
सची नदरि निहालीऐ बहुड़ि न पावै ताउ ॥२॥
Sacẖī naḏar nihālī▫ai bahuṛ na pāvai ṯā▫o. ||2||
is brought to ecstasy by the True Lord's Glance of Grace. That person does not have to go through the fire of the womb again. ||2||
ਉਸ ਨੂੰ ਹਰੀ ਦੀ ਸੱਚੀ ਨਿਗ੍ਹਾ ਨਿਹਾਲ ਕਰ ਦਿੰਦੀ ਹੈ ਤੇ ਉਸ ਨੂੰ ਮੁੜ ਕੇ ਪਾਪਾਂ ਦਾ ਸੇਕ ਨਹੀਂ ਲੱਗਦਾ।
ਨਿਹਾਲੀਐ = ਤੱਕਿਆ ਜਾਂਦਾ ਹੈ। ਨ ਪਾਵੈ ਤਾਉ = ਤਾਅ ਨਹੀਂ ਸਹਾਰਦਾ।੨।ਜਿਸ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ ॥੨॥
 
इहु मनु साचि संतोखिआ नदरि करे तिसु माहि ॥
Ih man sācẖ sanṯokẖi▫ā naḏar kare ṯis māhi.
One whose mind is contented with Truthfulness, is blessed with the Lord's Glance of Grace.
ਵਾਹਿਗੁਰੂ ਉਸ (ਉਤੇ) ਜਾਂ (ਵਿੱਚ) ਮਿਹਰ ਧਾਰਦਾ ਹੈ। ਜਿਸ ਦੀ ਇਹ ਆਤਮਾ ਸੱਚਾਈ ਨਾਲ ਸੰਤੁਸ਼ਟ ਹੋਈ ਹੈ।
xxxਉਸ ਦਾ ਮਨ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ।
 
खसम की नदरि दिलहि पसिंदे जिनी करि एकु धिआइआ ॥३॥
Kẖasam kī naḏar dilahi pasinḏe jinī kar ek ḏẖi▫ā▫i▫ā. ||3||
The Grace of the Master is bestowed upon those who meditate on Him alone. They are pleasing to His Heart. ||3||
ਆਪਣੀ ਬਿਰਤੀ ਕੇਵਲ ਕੰਤ ਉਤੇ ਕੇਂਦਰ ਕਰਕੇ ਜੋ ਉਸ ਨੂੰ ਸਿਮਰਦੇ ਹਨ, ਉਸ ਦੀ ਰਹਿਮਤ ਉਨ੍ਹਾਂ ਉਤੇ ਵਰਸਦੀ ਹੈ ਅਤੇ ਉਹ ਉਸ ਦੇ ਦਿਲ ਨੂੰ ਚੰਗੇ ਲੱਗਦੇ ਹਨ।
ਦਿਲਹਿ ਪਸਿੰਦੇ = ਦਿਲ ਵਿਚ ਪਸੰਦ। ਕਰਿ ਏਕੁ = ਇੱਕ ਕਰ ਕੇ, ਪੂਰੀ ਸਰਧਾ ਨਾਲ।੩।ਉਹੀ ਬੰਦੇ ਮਾਲਕ-ਰੱਬ ਦੀ ਮਿਹਰ ਦੀ ਨਜ਼ਰ ਵਿਚ ਹਨ, ਉਹੀ ਬੰਦੇ ਉਸ ਦੇ ਦਿਲ ਵਿਚ ਪਿਆਰੇ ਹਨ, ਜਿਨ੍ਹਾਂ ਨੇ ਪੂਰੀ ਸਰਧਾ ਨਾਲ ਉਸ ਨੂੰ ਸਿਮਰਿਆ ਹੈ ॥੩॥
 
हरि संतहु देखहु नदरि करि निकटि वसै भरपूरि ॥
Har sanṯahu ḏekẖhu naḏar kar nikat vasai bẖarpūr.
O Saints, see clearly that the Lord is near at hand; He is pervading everywhere.
ਤੁਸੀਂ ਸਾਧੂਓ, ਗਹੁ ਦੀ ਨਿਗ੍ਹਾ ਨਾਲ ਤੱਕੋ ਕਿ ਵਾਹਿਗੁਰੂ ਨੇੜੇ ਹੀ ਵੰਸਦਾ ਹੈ ਅਤੇ ਹਰ ਥਾਂ ਪਰੀ-ਪੂਰਨ ਹੈ।
ਨਦਰਿ ਕਰਿ = ਨੀਝ ਲਾ ਕੇ, ਧਿਆਨ ਨਾਲ। ਨਿਕਟਿ = ਨੇੜੇ।ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ, ਹਰੇਕ ਦੇ ਨੇੜੇ ਵੱਸਦਾ ਹੈ।
 
जिसु नदरि करे सो उबरै हरि सेती लिव लाइ ॥४॥
Jis naḏar kare so ubrai har seṯī liv lā▫e. ||4||
Those whom the Lord blesses with His Glance of Grace are saved; they are lovingly attuned to the Lord. ||4||
ਜਿਸ ਉਤੇ ਵਾਹਿਗੁਰੂ ਆਪਣੀ ਰਹਿਮਤ ਦੀ ਨਿਗ੍ਹਾ ਧਾਰਦਾ ਹੈ, ਉਹ ਉਸ ਨਾਲ ਪ੍ਰੀਤ ਪਾ ਕੇ ਪਾਰ ਉਤਰ ਜਾਂਦਾ ਹੈ।
ਜਿਸੁ = ਜਿਸ (ਮਨੁੱਖ) ਉਤੇ। ਉਬਰੈ = ਬਚ ਜਾਂਦਾ ਹੈ। ਸੇਤੀ = ਨਾਲ।੪।ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ ॥੪॥
 
इहु मनु धावतु ता रहै जा आपे नदरि करेइ ॥१॥
Ih man ḏẖāvaṯ ṯā rahai jā āpe naḏar kare▫i. ||1||
This wandering mind comes to rest, when the Lord casts His Glance of Grace. ||1||
ਜਦ ਸਾਈਂ ਖ਼ੁਦ ਆਪਣੀ ਮਿਹਰ ਦੀ ਨਿਗ੍ਹਾ ਧਾਰਦਾ ਹੈ, ਕੇਵਲ ਤਦ ਹੀ ਇਹ ਭਜਿਆ ਫਿਰਦਾ ਮਨੂਆ ਕਾਬੂ ਵਿੱਚ ਆਉਂਦਾ ਹੈ।
ਧਾਵਤੁ = ਭਟਕਦਾ, ਮਾਇਆ ਪਿਛੇ ਦੌੜਦਾ। ਤਾ = ਤਦੋਂ ਹੀ। ਰਹੈ = ਟਿਕਦਾ ਹੈ।੧।(ਪਰ ਕਿਸੇ ਦੇ ਵੱਸ ਦੀ ਗੱਲ ਨਹੀਂ। ਮਾਇਆ ਬੜੀ ਮੋਹਣੀ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ ਹੀ ਇਹ ਮਨ (ਮਾਇਆ ਦੇ ਪਿੱਛੇ) ਦੌੜਨੋਂ ਹਟਦਾ ਹੈ ॥੧॥
 
नदरि करे प्रभु आपणी आपे लए मिलाइ ॥३॥
Naḏar kare parabẖ āpṇī āpe la▫e milā▫e. ||3||
When God Himself bestows His Glance of Grace, He blends us into Himself. ||3||
ਜੇਕਰ ਸਾਹਿਬ ਆਪਣੀ ਰਹਿਮਤ ਧਾਰੇ, ਤਾਂ ਉਹ ਇਨਸਾਨ ਨੂੰ ਆਪਣੇ ਨਾਲ ਅਭੇਦ ਕਰ ਲੈਂਦਾ ਹੈ।
ਪ੍ਰਭੂ ਆਪੇ ਲਏ ਮਿਲਾਇ = {ਨੋਟ: ਵੇਖੋ ਬੰਦ ਨੰ: ੨ ਵਿਚ "ਪ੍ਰਭਿ ਆਪੇ ਲਏ ਮਿਲਾਇ।'' ਇਹਨਾਂ ਦੇ ਅਰਥਾਂ ਵਿਚ ਦੇ ਵਿਆਕਰਨਿਕ ਫ਼ਰਕ ਦਾ ਧਿਆਨ ਰੱਖਣ ਦੀ ਲੋੜ ਹੈ}।੩।ਜਦੋਂ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਆਪ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ॥੩॥
 
सो प्रभु नदरि न आवई मनमुखि बूझ न पाइ ॥
So parabẖ naḏar na āvī manmukẖ būjẖ na pā▫e.
God's Glance of Grace does not come to them; those self-willed manmukhs do not obtain understanding.
ਉਹ ਸੁਆਮੀ ਨੂੰ ਉਹ ਨਹੀਂ ਵੇਖਦੇ। ਆਪ-ਹੁਦਰਿਆਂ ਨੂੰ ਸਮਝ ਪਰਾਪਤ ਨਹੀਂ ਹੁੰਦੀ।
ਪਾਇ = (ਬੂਝ) ਪਾਇ, ਸਮਝ ਹਾਸਲ ਕਰਦਾ ਹੈ।੪।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ (ਇਹ) ਸਮਝ ਨਹੀਂ ਪੈਂਦੀ, ਉਸ ਨੂੰ ਉਹ (ਸਭ ਕੁਝ ਵੇਖਣ ਸੁਣਨ ਵਾਲਾ) ਪਰਮਾਤਮਾ ਨਜ਼ਰ ਨਹੀਂ ਆਉਂਦਾ।
 
गुर कै सबदि पछाणीऐ जा आपे नदरि करेइ ॥
Gur kai sabaḏ pacẖẖāṇī▫ai jā āpe naḏar kare▫i.
The Word of the Guru's Shabad is realized, when He Himself bestows His Glance of Grace.
ਗੁਰਾਂ ਦੀ ਅਗਵਾਈ ਦੁਆਰਾ ਅਸੀਂ ਸਾਈਂ ਦੀ ਸਿੰਞਾਣ ਕਰ ਲੈਂਦੇ ਹਾਂ, ਜਦ ਉਹ ਖੁਦ ਆਪਣੀ ਮਿਹਰ-ਦੀ-ਨਿਗ੍ਹਾ ਧਾਰਦਾ ਹੈ।
xxxਪਰ ਉਸ ਦੀ ਕਦਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਤਦੋਂ ਪੈਂਦੀ ਹੈ, ਜਦੋਂ ਉਹ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ।
 
से सहीआ सोहागणी जिन कउ नदरि करेइ ॥
Se sahī▫ā sohāgaṇī jin ka▫o naḏar kare▫i.
Those upon whom He casts His Glance of Grace become His happy soul-brides.
ਉਹ ਸਹੇਲੀਆਂ ਜਿਨ੍ਹਾਂ ਉਤੇ ਸੁਆਮੀ ਆਪਣੀ ਮਿਹਰ ਦੀ ਨਿਗ੍ਹਾ ਧਾਰਦਾ ਹੈ, ਖੁਸ਼ਬਾਸ ਪਤਨੀਆਂ ਬਣ ਜਾਂਦੀਆਂ ਹਨ।
ਸਹੀਆ = ਸਖੀਆਂ, ਸਹੇਲੀਆਂ, ਸਤਸੰਗੀ ਜੀਵ-ਇਸਤ੍ਰੀਆਂ।ਉਹ ਸਤਸੰਗੀ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ।
 
लख खुसीआ पातिसाहीआ जे सतिगुरु नदरि करेइ ॥
Lakẖ kẖusī▫ā pāṯisāhī▫ā je saṯgur naḏar kare▫i.
Hundreds of thousands of princely pleasures are enjoyed, if the True Guru bestows His Glance of Grace.
ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮੈਂ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹਾਂ।
ਨਦਰਿ = ਮਿਹਰ ਦੀ ਨਿਗਾਹ।ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ ਕਰੇ, ਤਾਂ (ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ।