Sri Guru Granth Sahib Ji

Search ਨਾ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
है भी सचु नानक होसी भी सचु ॥१॥
Hai bẖī sacẖ Nānak hosī bẖī sacẖ. ||1||
True Here And Now. O Nanak, Forever And Ever True. ||1||
ਅਤੇ ਸੱਚਾ ਉਹ ਹੁਣ ਭੀ ਹੈ, ਹੇ ਨਾਨਕ! ਨਿਸਚਿਤ ਹੀ, ਉਹ ਸੱਚਾ ਹੋਵੇਗਾ।
ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।੧।ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥
 
भुखिआ भुख न उतरी जे बंना पुरीआ भार ॥
Bẖukẖi▫ā bẖukẖ na uṯrī je bannā purī▫ā bẖār.
The hunger of the hungry is not appeased, even by piling up loads of worldly goods.
ਖੁਧਿਆਵੰਤਾਂ ਦੀ ਖੁਧਿਆ ਦੂਰ ਨਹੀਂ ਹੁੰਦੀ, ਭਾਵੇਂ ਉਹ ਜਹਾਨਾ ਦੇ ਪਦਾਰਥਾਂ ਦੀਆਂ ਪੰਡਾ ਦੇ ਢੇਰ ਹੀ ਕਿਉਂ ਨਾਂ ਲਾ ਲੈਣ।
ਭੁਖ = ਤ੍ਰਿਸ਼ਨਾ, ਲਾਲਚ। ਭੁਖਿਆ = ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਉਤਰੀ = ਦੂਰ ਨਹੀਂ ਹੋ ਸਕਦੀ। ਬੰਨਾ = ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ = ਲੋਕ, ਭਵਣ। ਪੁਰੀਆ ਭਾਰ = ਸਾਰੇ ਲੋਕਾਂ ਦੇ ਭਾਰ। ਭਾਰ = ਪਦਾਰਥਾਂ ਦੇ ਸਮੂਹ।ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।
 
सहस सिआणपा लख होहि त इक न चलै नालि ॥
Sahas si▫āṇpā lakẖ hohi ṯa ik na cẖalai nāl.
Hundreds of thousands of clever tricks, but not even one of them will go along with you in the end.
ਇਨਸਾਨ ਦੇ ਕੋਲ ਹਜ਼ਾਰਾਂ ਤੇ ਲੱਖਾਂ ਅਕਲ-ਮੰਦੀਆਂ ਹੋਣ, ਪਰ ਇਕ ਭੀ (ਸਾਈਂ ਦੇ ਦਰਬਾਰ ਅੰਦਰ ਉਸ ਨੂੰ ਲਾਭ ਨਹੀਂ ਪੁਚਾਉਂਦੀ) ਉਸ ਦੇ ਨਾਲ ਨਹੀਂ ਜਾਂਦੀ।
ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
 
हुकमि रजाई चलणा नानक लिखिआ नालि ॥१॥
Hukam rajā▫ī cẖalṇā Nānak likẖi▫ā nāl. ||1||
O Nanak, it is written that you shall obey the Hukam of His Command, and walk in the Way of His Will. ||1||
ਹੇ ਨਾਨਕ! ਮਰਜ਼ੀ ਦੇ ਮਾਲਕ ਦੇ ਧੁਰ ਦੇ ਲਿਖੇ ਹੋਏ ਫੁਰਮਾਨ ਦੇ ਮੰਨਣ ਦੁਆਰਾ।
ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।੧।ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥
 
इकना हुकमी बखसीस इकि हुकमी सदा भवाईअहि ॥
Iknā hukmī bakẖsīs ik hukmī saḏā bẖavā▫ī▫ah.
Some, by His Command, are blessed and forgiven; others, by His Command, wander aimlessly forever.
ਕਈਆਂ ਨੂੰ ਉਸ ਦੀ ਆਗਿਆ ਰਾਹੀਂ ਦਾਤਾਂ ਮਿਲਦੀਆਂ ਹਨ ਅਤੇ ਕਈ ਉਸ ਦੀ ਆਗਿਆ ਰਾਹੀਂ ਆਵਾਗਉਣ ਅੰਦਰ ਸਦੀਵ ਹੀ ਭੁਆਈਂਦੇ ਹਨ।
ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।
 
नानक हुकमै जे बुझै त हउमै कहै न कोइ ॥२॥
Nānak hukmai je bujẖai ṯa ha▫umai kahai na ko▫e. ||2||
O Nanak, one who understands His Command, does not speak in ego. ||2||
ਹੇ ਨਾਨਕ! ਜੇਕਰ ਇਨਸਾਨ ਪ੍ਰਭੂ ਦੇ ਫੁਰਮਾਨ ਨੂੰ ਸਮਝ ਲਵੇ, ਤਦ ਕੋਈ ਭੀ ਹੰਕਾਰ ਨਾਂ ਕਰੇ।
ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥
 
कथना कथी न आवै तोटि ॥
Kathnā kathī na āvai ṯot.
There is no shortage of those who preach and teach.
ਗੋਬਿੰਦ ਦੀਆਂ ਗਿਆਨ ਗੋਸ਼ਟਾਂ ਵਿਚਾਰਨ ਵਾਲਿਆਂ ਪੁਰਸ਼ਾਂ ਦੀ ਕੋਈ ਕਮੀ ਨਹੀਂ।
ਕਥਨਾ = ਕਹਿਣਾ, ਬਿਆਨ ਕਰਨਾ। ਕਥਨਾ ਤੋਟਿ = ਕਹਿਣ ਦੀ ਟੋਟ, ਗੁਣ ਵਰਣਨ ਕਰਨ ਦਾ ਅੰਤ। ਕਥਿ = ਆਖ ਕੇ। ਕਥਿ ਕਥਿ ਕਥੀ = ਆਖ ਆਖ ਕੇ ਆਖੀ ਹੈ, ਕਥਨਾ ਕਥ ਕਥ ਕੇ ਕਥੀ ਹੈ, ਬੇਅੰਤ ਵਾਰੀ ਪ੍ਰਭੂ ਦੇ ਹੁਕਮ ਦਾ ਵਰਣਨ ਕੀਤਾ ਹੈ।ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ);
 
नानक विगसै वेपरवाहु ॥३॥
Nānak vigsai veparvāhu. ||3||
O Nanak, He blossoms forth, Carefree and Untroubled. ||3||
ਹੇ ਨਾਨਕ! ਬੇ-ਮੁਹਤਾਜ ਮਾਲਕ ਮੌਜ਼ਾ ਮਾਣਦਾ ਹੈ।
ਨਾਨਕ = ਹੇ ਨਾਨਕ! ਵਿਗਸੈ = ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ = ਬੇਫਿਕਰ, ਚਿੰਤਾ ਤੋਂ ਰਹਿਤ।੩।ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥
 
साचा साहिबु साचु नाइ भाखिआ भाउ अपारु ॥
Sācẖā sāhib sācẖ nā▫e bẖākẖi▫ā bẖā▫o apār.
True is the Master, True is His Name-speak it with infinite love.
ਸੱਚਾ ਹੈ ਸੁਆਮੀ, ਸੱਚਾ ਹੈ ਉਸਦਾ ਨਾਮ ਅਤੇ ਸਚਿਆਰਾ ਨੇ ਉਸ ਦੇ ਨਾਮ ਨੂੰ ਬੇਅੰਤ ਪਿਆਰ ਨਾਲ ਉਚਾਰਨ ਕੀਤਾ ਹੈ।
ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ।ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।
 
अम्रित वेला सचु नाउ वडिआई वीचारु ॥
Amriṯ velā sacẖ nā▫o vadi▫ā▫ī vīcẖār.
In the Amrit Vaylaa, the ambrosial hours before dawn, chant the True Name, and contemplate His Glorious Greatness.
ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ।
ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।
 
नानक एवै जाणीऐ सभु आपे सचिआरु ॥४॥
Nānak evai jāṇī▫ai sabẖ āpe sacẖiār. ||4||
O Nanak, know this well: the True One Himself is All. ||4||
ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।
ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ।੪।ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥
 
नानक गावीऐ गुणी निधानु ॥
Nānak gāvī▫ai guṇī niḏẖān.
O Nanak, sing of the Lord, the Treasure of Excellence.
ਹੇ ਨਾਨਕ! ਉਸ ਦੀ ਸਿਫ਼ਤ ਸ਼ਲਾਘਾ ਗਾਇਨ ਕਰ ਜੋ ਉਤਕ੍ਰਿਸ਼ਟਰਾਈਆਂ ਦਾ ਖ਼ਜ਼ਾਨਾ ਹੈ।
ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤ-ਸਾਲਾਹ ਕਰੀਏ।ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।
 
गुरमुखि नादं गुरमुखि वेदं गुरमुखि रहिआ समाई ॥
Gurmukẖ nāḏaʼn gurmukẖ veḏaʼn gurmukẖ rahi▫ā samā▫ī.
The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.
ਗੁਰਬਾਣੀ ਰੱਬੀ ਕਲਾਮ ਹੈ, ਗੁਰਬਾਨੀ ਸਾਹਿਬ ਦਾ ਗਿਆਨ ਅਤੇ ਗੁਰਬਾਣੀ ਰਾਹੀਂ ਹੀ ਸੁਆਮੀ ਨੂੰ ਸਾਰੇ ਵਿਆਪਕ ਅਨੁਭਵ ਕੀਤਾ ਜਾਂਦਾ ਹੈ।
ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ।(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।
 
जे हउ जाणा आखा नाही कहणा कथनु न जाई ॥
Je ha▫o jāṇā ākẖā nāhī kahṇā kathan na jā▫ī.
Even knowing God, I cannot describe Him; He cannot be described in words.
ਭਾਵੇਂ ਮੈਂ ਵਾਹਿਗੁਰੂ ਨੂੰ ਜਾਣਦਾ ਹਾਂ, ਮੈਂ ਉਸ ਨੂੰ ਵਰਣਨ ਨਹੀਂ ਕਰ ਸਕਦਾ। ਬਚਨਾ ਦੁਆਰਾ ਉਹ ਬਿਆਨ ਨਹੀਂ ਕੀਤਾ ਜਾ ਸਕਦਾ।
ਹਉ = ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ… ਜਾਈ = ਕਥਨ, ਕਹਿਆ ਨਹੀਂ ਜਾ ਸਕਦਾ।ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।
 
सभना जीआ का इकु दाता सो मै विसरि न जाई ॥५॥
Sabẖnā jī▫ā kā ik ḏāṯā so mai visar na jā▫ī. ||5||
there is only the One, the Giver of all souls. May I never forget Him! ||5||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ।
ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)।ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥
 
तीरथि नावा जे तिसु भावा विणु भाणे कि नाइ करी ॥
Ŧirath nāvā je ṯis bẖāvā viṇ bẖāṇe kė nā▫e karī.
If I am pleasing to Him, then that is my pilgrimage and cleansing bath. Without pleasing Him, what good are ritual cleansings?
ਜੇਕਰ ਮੈਂ ਉਸਨੂੰ ਚੰਗਾ ਲੱਗ ਜਾਵਾਂ ਤਾਂ ਇਹੀ ਮੇਰਾ ਧਰਮ ਅਸਥਾਨ ਤੇ ਨ੍ਹਾਉਣਾ ਹੈ। ਉਸਨੂੰ ਚੰਗਾ ਲੱਗਣ ਦੇ ਬਿਨਾ ਇਸ਼ਨਾਨ ਦਾ ਕੀ ਲਾਭ ਹੈ?
ਤੀਰਥਿ = ਤੀਰਥ ਉੱਤੇ। ਨਾਵਾ = ਮੈਂ ਇਸ਼ਨਾਨ ਕਰਾਂ। ਤਿਸੁ = ਉਸ ਰੱਬ ਨੂੰ। ਭਾਵਾ = ਮੈਂ ਚੰਗਾ ਲੱਗਾਂ। ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ?ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ?
 
सभना जीआ का इकु दाता सो मै विसरि न जाई ॥६॥
Sabẖnā jī▫ā kā ik ḏāṯā so mai visar na jā▫ī. ||6||
there is only the One, the Giver of all souls. May I never forget Him! ||6||
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁੱਲੇ।
xxxਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥
 
नवा खंडा विचि जाणीऐ नालि चलै सभु कोइ ॥
Navā kẖanda vicẖ jāṇī▫ai nāl cẖalai sabẖ ko▫e.
and even if you were known throughout the nine continents and followed by all,
ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ,
ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
 
चंगा नाउ रखाइ कै जसु कीरति जगि लेइ ॥
Cẖanga nā▫o rakẖā▫e kai jas kīraṯ jag le▫e.
with a good name and reputation, with praise and fame throughout the world-
ਤੇ ਭਾਵੇਂ ਉਹ ਸਰੇਸ਼ਟ ਨਾਮ ਰਖਵਾ ਲਵੇ ਅਤੇ ਸੰਸਾਰ ਅੰਦਰ ਉਪਮਾ ਤੇ ਸ਼ੋਭਾ ਪਰਾਪਤ ਕਰ ਲਵੇ।
ਚੰਗਾ… ਕੈ = ਚੰਗੀ ਨਾਮਵਰੀ ਖੱਟ ਕੇ, ਚੰਗੇ ਨਾਮਣੇ ਵਾਲਾ ਹੋ ਕੇ। ਜਸੁ = ਸ਼ੋਭਾ। ਕੀਰਤਿ = ਸ਼ੋਭਾ। ਜਗਿ = ਜਗਤ ਵਿਚ। ਲੇਇ = ਲਏ, ਖੱਟੇ।ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ,