Sri Guru Granth Sahib Ji

Search ਨਾਨਕੁ in Gurmukhi

नानकु नीचु कहै वीचारु ॥
Nānak nīcẖ kahai vīcẖār.
Nanak describes the state of the lowly.
ਨਾਨਕ, ਨੀਵਾਂ! ਵਰਨਣ ਕਰਦਾ ਹੈ।
ਨਾਨਕੁ ਨੀਚੁ = ਨੀਚ ਨਾਨਕ, ਨਾਨਕ ਵਿਚਾਰਾ, ਗਰੀਬ ਨਾਨਕ।(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ?ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
 
होरि केते गावनि से मै चिति न आवनि नानकु किआ वीचारे ॥
Hor keṯe gāvan se mai cẖiṯ na āvan Nānak ki▫ā vīcẖāre.
So many others sing, they do not come to mind. O Nanak, how can I consider them all?
ਹੋਰ ਬਹੁਤੇਰੇ, ਜਿਨ੍ਹਾਂ ਨੂੰ ਮੈਂ ਆਪਣੇ ਮਨ ਅੰਦਰ ਚਿਤਵਨ ਨਹੀਂ ਕਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਖਿਆਲ ਕਰ ਸਕਦਾ ਹੈ?
ਹੋਰਿ ਕੇਤੇ = ਅਨੇਕਾਂ ਹੋਰ ਜੀਵ। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਵੀਚਾਰੇ = ਕੀਹ ਵਿਚਾਰ ਕਰੇ?ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ?
 
होरि केते तुधनो गावनि से मै चिति न आवनि नानकु किआ बीचारे ॥
Hor keṯe ṯuḏẖno gāvan se mai cẖiṯ na āvan Nānak ki▫ā bīcẖāre.
So many others sing of You, they do not come to mind. O Nanak, how can I think of them all?
ਹੋਰ ਬਹੁਤੇਰੇ, ਜਿਨ੍ਹਾ ਨੂੰ ਮੈਂ ਅਪਣੇ ਮਨ ਅੰਦਰ ਚਿਤਵਨ ਨਹੀਂ ਕਗਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਦਾ ਖਿਆਲ ਕਰ ਸਕਦਾ ਹੈ?
ਹੋਰਿ ਕੇਤੇ = ਅਨੇਕਾਂ ਹੋਰ ਜੀਵ {ਲਫ਼ਜ਼ 'ਹੋਰਿ' ਲਫ਼ਜ਼ 'ਹੋਰ' ਤੋਂ ਬਹੁ-ਵਚਨ ਹੈ}। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਬੀਚਾਰੇ = ਕੀਹ ਵਿਚਾਰ ਕਰ ਸਕਦਾ ਹੈ?ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ, ਜੋ ਮੈਥੋਂ ਗਿਣੇ ਨਹੀਂ ਜਾ ਸਕਦੇ। (ਭਲਾ, ਇਸ ਗਿਣਤੀ ਬਾਰੇ) ਨਾਨਕ ਕੀਹ ਵਿਚਾਰ ਕਰ ਸਕਦਾ ਹੈ? (ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ)।
 
जो सेवहि जो सेवहि तुधु जी जनु नानकु तिन कुरबाणा ॥२॥
Jo sevėh jo sevėh ṯuḏẖ jī jan Nānak ṯin kurbāṇā. ||2||
Unto those who serve You, unto those who serve You, Dear Lord, servant Nanak is a sacrifice. ||2||
ਨਫ਼ਰ ਨਾਨਕ ਉਨ੍ਹਾਂ ਉਤੋਂ ਬਲਿਹਾਰਨੇ ਜਾਂਦਾ ਹੈ, ਜਿਹੜੇ, ਹੇ ਸੁਆਮੀ ਮਹਾਰਾਜ, ਤੇਰੀ ਟਹਿਲ ਤੇ ਘਾਲ ਕਮਾਉਂਦੇ ਹਨ।
ਸੇਵਹਿ = ਸਿਮਰਦੇ ਹਨ। ਜਨੁ ਨਾਨਕ = {ਪਿਛਲੇ ਬੰਦ ਵਿਚ ਦੇ 'ਜਨ ਨਾਨਕ' ਅਤੇ ਇਸ 'ਜਨੁ ਨਾਨਕੁ' ਦੇ ਫ਼ਰਕ ਨੂੰ ਧਿਆਨ ਨਾਲ ਵੇਖੋ}।੨।ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੨॥
 
से धंनु से धंनु जिन हरि धिआइआ जी जनु नानकु तिन बलि जासी ॥३॥
Se ḏẖan se ḏẖan jin har ḏẖi▫ā▫i▫ā jī jan Nānak ṯin bal jāsī. ||3||
Blessed are they, blessed are they, who meditate on their Dear Lord. Servant Nanak is a sacrifice to them. ||3||
ਮੁਬਾਰਕ ਹਨ ਉਹ, ਮੁਬਾਰਕ ਹਨ ਉਹ, ਜਿਨ੍ਹਾਂ ਨੇ ਵਾਹਿਗੁਰੂ ਮਹਾਰਾਜ ਦਾ ਆਰਾਧਨ ਕੀਤਾ ਹੈ। ਨਫਰ ਨਾਨਕ ਉਨ੍ਹਾਂ ਉਤੋਂ ਸਦਕੇ ਜਾਂਦਾ ਹੈ।
ਧੰਨ = ਭਾਗਾਂ ਵਾਲੇ। ਬਲਿ ਜਾਸੀ = ਸਦਕੇ ਜਾਂਦਾ ਹੈ।੩।ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੩॥
 
जनु नानकु गुण गावै करते के जी जो सभसै का जाणोई ॥५॥१॥
Jan Nānak guṇ gāvai karṯe ke jī jo sabẖsai kā jāṇo▫ī. ||5||1||
Servant Nanak sings the Glorious Praises of the Dear Creator, the Knower of all. ||5||1||
ਗੋਲਾ ਨਾਨਕ ਸਿਰਜਣਹਾਰ ਮਹਾਰਾਜ ਦਾ ਜੱਸ ਗਾਇਨ ਕਰਦਾ ਹੈ, ਜਿਹੜਾ ਸਾਰਿਆਂ ਦਾ ਜਾਨਣਹਾਰ ਹੈ।
ਜਾਣੋਈ = ਜਾਣਨ ਵਾਲਾ। ਸਭਸੈ ਕਾ = ਹਰੇਕ (ਦੇ ਦਿਲ) ਦਾ। ਸੋਈ = ਸੰਭਾਲ ਕਰਨ ਵਾਲਾ।੫।ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੧॥
 
नानकु तिन कै संगि साथि वडिआ सिउ किआ रीस ॥
Nānak ṯin kai sang sāth vadi▫ā si▫o ki▫ā rīs.
Nanak seeks the company of those. Why should he try to compete with the great?
ਨਾਨਕ ਉਨ੍ਹਾਂ ਦੀ ਸੰਗਤ ਲੋੜਦਾ ਹੈ। ਉਚੇ ਲੋਕਾਂ ਦੀ ਬਰਾਬਰੀ ਕਰਨ ਦੀ ਰੀਸ ਉਹ ਕਿਉਂ ਕਰੇ?
ਤਿਨ ਕੈ ਸੰਗਿ = ਉਹਨਾਂ ਦੇ ਨਾਲ ਹੈ। ਵਡਿਆ ਸਿਉ = ਮਾਇਆ-ਧਾਰੀਆਂ ਨਾਲ। ਰੀਸ = ਕਿਸੇ ਹੋਰ ਦੇ ਪੂਰਨਿਆਂ ਤੇ ਤੁਰਨਾ। ਵਡਿਆ……ਰੀਸ = ਮਾਇਆ-ਧਾਰੀਆਂ ਦੇ ਰਾਹੇ ਨਹੀਂ ਤੁਰਨਾ।(ਹੇ ਪ੍ਰਭੂ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ। ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ
 
प्रणवै नानकु बेनती तू सरवरु तू हंसु ॥
Paraṇvai Nānak benṯī ṯū sarvar ṯū hans.
Prays Nanak, please hear my prayer: You are the pool, and You are the soul-swan.
ਨਾਨਕ ਜੋਦੜੀ ਕਰਦਾ ਹੈ, ਮੇਰੀ ਪ੍ਰਾਰਥਨਾ ਸੁਣ। ਤੂੰ ਤਲਾਬ ਹੈ ਅਤੇ ਤੂੰ ਹੀ ਰਾਜ-ਹੰਸ।
ਪ੍ਰਣਵੈ = ਬੇਨਤੀ ਕਰਦਾ ਹੈ, ਨਿਮ੍ਰਤਾ ਨਾਲ ਆਖਦਾ ਹੈ।ਹੇ ਪ੍ਰਭੂ! ਨਾਨਕ (ਤੇਰੇ ਦਰ ਤੇ) ਅਰਦਾਸ ਕਰਦਾ ਹੈ (ਤੂੰ ਹਰ ਥਾਂ ਮੌਜੂਦ ਹੈਂ, ਮੈਨੂੰ ਵੀ ਦੀਦਾਰ ਦੇਹ) ਤੂੰ ਹੀ ਸਰੋਵਰ ਹੈਂ, ਤੂੰ ਹੀ ਸਰੋਵਰ ਤੇ ਰਹਿਣ ਵਾਲਾ ਹੰਸ ਹੈਂ।
 
दस अठार मै अपर्मपरो चीनै कहै नानकु इव एकु तारै ॥३॥२६॥
Ḏas aṯẖār mai aprampro cẖīnai kahai Nānak iv ek ṯārai. ||3||26||
See the Infinite Lord in the ten directions, and in all the variety of nature. Says Nanak, in this way, the One Lord shall carry you across. ||3||26||
ਦਸਾਂ ਹੀ ਪਾਸਿਆਂ ਅਤੇ ਅਠਾਰਾਂ (ਭਾਵ ਬਨਾਸਪਤੀ) ਵਿੱਚ ਹੱਦ-ਬੰਨਾ ਰਹਿਤ ਸੁਆਮੀ ਨੂੰ ਵੇਖ। ਨਾਨਕ ਜੀ ਫੁਰਮਾਉਂਦੇ ਹਨ ਕਿ ਇਸ ਤਰ੍ਹਾਂ ਇਕ ਮਾਲਕ ਤੈਨੂੰ ਪਾਰ ਦੇਵੇਗਾ!
ਦਸ = ਚਾਰ ਵੇਦ ਅਤੇ ਛੇ ਸ਼ਾਸਤ੍ਰ। ਅਠਾਰਮੈ = ਅਠਾਰਾਂ ਪੁਰਾਣਾਂ ਵਿਚ। ਅਪਰੰਪਰੋ = ਅਪਰੰਪਰੁ, ਪਰਮਾਤਮਾ। ਚੀਨੈ = ਖੋਜੇ, ਪਛਾਣੇ। ਇਵ = ਇਸ ਤਰ੍ਹਾਂ। ਏਕੁ = ਪ੍ਰਭੂ।੩।ਜੇ ਚਾਰ ਵੇਦਾਂ ਛੇ ਸ਼ਾਸਤ੍ਰਾਂ ਅਤੇ ਅਠਾਰਾਂ ਪੁਰਾਣ (ਆਦਿਕ ਸਾਰੀਆਂ ਧਰਮ-ਪੁਸਤਕਾਂ) ਵਿਚ ਪਰਮਾਤਮਾ (ਦੇ ਨਾਮ) ਨੂੰ ਹੀ ਖੋਜੇ ਤਾਂ ਹੇ ਨਾਨਕ! ਇਸ ਤਰ੍ਹਾਂ ਪਰਮਾਤਮਾ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੩॥੨੬॥
 
नानकु आखै राहि पै चलणा मालु धनु कित कू संजिआही ॥४॥२७॥
Nānak ākẖai rāhi pai cẖalṇā māl ḏẖan kiṯ kū sanji▫āhī. ||4||27||
Says Nanak, you will have to walk on the Path of Death, so why do you bother to collect wealth and property? ||4||27||
ਗੁਰੂ ਜੀ ਫ਼ੁਰਮਾਉਂਦੇ ਹਨ, ਤੂੰ (ਮੌਤ ਦੇ) ਰਸਤੇ ਪੈ ਕੇ ਤੁਰਨਾ ਹੈ। ਤੂੰ ਜਾਇਦਾਦ ਤੇ ਦੌਲਤ ਕਾਹਦੇ ਲਈ ਇਕੱਤਰ ਕੀਤੀ ਹੋਈ ਹੈ?
ਰਾਹਿ = ਰਸਤੇ ਉਤੇ। ਕਿਤ ਕੂ = ਕਾਹਦੇ ਲਈ? ਸੰਜਿਆਹੀ = ਤੂੰ ਇਕੱਠਾ ਕੀਤਾ ਹੈ।੪।ਪਰ, ਨਾਨਕ ਆਖਦਾ ਹੈ (ਹੇ ਕਾਜ਼ੀ!) ਜੀਵਨ ਦੇ ਸਹੀ ਰਸਤੇ ਉਤੇ ਤੁਰਨਾ ਚਾਹੀਦਾ ਹੈ, ਤੂੰ (ਠੱਗੀ ਫਰੇਬ ਕਰ ਕੇ) ਮਾਲ ਧਨ ਕਿਉਂ ਇਕੱਠਾ ਕਰਦਾ ਹੈਂ? (ਤੂੰ ਨਿਰੀਆਂ ਗੱਲਾਂ ਨਾਲ ਲੋਕਾਂ ਨੂੰ ਪਤਿਆਉਂਦਾ ਹੈਂ, ਅੰਦਰੋਂ ਤੂੰ ਧਨ ਦੇ ਲਾਲਚ ਵਿਚ ਅਤੇ ਕਾਮ-ਵਾਸ਼ਨਾ ਵਿਚ ਅੰਨ੍ਹਾ ਹੋਇਆ ਪਿਆ ਹੈਂ, ਇਹ ਰਸਤਾ ਆਤਮਕ ਮੌਤ ਦਾ ਹੈ) ॥੪॥੨੭॥
 
नानकु आखै गोर सदेई रहिओ पीणा खाणा ॥४॥२८॥
Nānak ākẖai gor saḏe▫ī rahi▫o pīṇā kẖāṇā. ||4||28||
Says Nanak, the grave is calling you, and now your food and drink are finished. ||4||28||
ਗੁਰੂ ਜੀ ਫੁਰਮਾਉਂਦੇ ਹਨ ਤੈਨੂੰ ਕਬਰ ਸਦੱਦੀ ਹੈ ਤੇ ਹੁਣ ਤੇਰਾ ਖਾਦਾ ਪੀਣਾ ਮੁਕ ਗਿਆ ਹੈ।
ਗੋਰ = ਕਬਰ। ਸਦੇਈ = ਸੱਦਦੀ ਹੈ। ਗੋਰ ਸਦੇਈ = ਜਦੋਂ ਕਬਰ ਸੱਦਦੀ ਹੈ, ਜਦੋਂ ਮੌਤ ਆਉਂਦੀ ਹੈ। ਰਹਿਓ = ਰਹਿ ਜਾਂਦਾ ਹੈ, ਮੁੱਕ ਜਾਂਦਾ ਹੈ।੪।ਨਾਨਕ ਆਖਦਾ ਹੈ (ਹੇ ਕਾਜ਼ੀ!) ਜਦੋਂ ਮੌਤ ਸੱਦਾ ਦੇਂਦੀ ਹੈ ਤਾਂ ਦਾਣਾ ਪਾਣੀ ਇੱਥੇ ਦਾ ਇੱਥੇ ਹੀ ਧਰਿਆ ਰਹਿ ਜਾਂਦਾ ਹੈ (ਸੋ, ਮੌਤ ਦੇ ਡਰ ਤੋਂ ਬਚਣ ਲਈ ਰੱਬ ਦੇ ਡਰ ਵਿਚ ਟਿਕਿਆ ਰਹੁ) ॥੪॥੨੮॥
 
नानकु नीचु कहै बीचारु ॥
Nānak nīcẖ kahai bīcẖār.
Nanak describes the state of the lowly.
ਨੀਵਾਂ ਨਾਨਕ ਇਹ ਵੀਚਾਰ ਕਹਿੰਦਾ ਹੈ।
ਨੀਚੁ = ਮੰਦ-ਕਰਮੀ। ਕਰਤਾਰ = ਹੇ ਕਰਤਾਰ!ਮੰਦ-ਕਰਮੀ ਨਾਨਕ ਇਹੀ ਗੱਲ ਆਖਦਾ ਹੈ,
 
नानकु एक कहै अरदासि ॥
Nānak ek kahai arḏās.
Nanak offers this one prayer:
ਨਾਨਕ ਇਕ ਪ੍ਰਾਰਥਨਾ ਕਰਦਾ ਹੈ,
xxxਨਾਨਕ ਸਿਰਫ਼ ਇਹ ਬੇਨਤੀ ਕਰਦਾ ਹੈ
 
जनु नानकु जीवै नामु लै हरि देवहु सहजि सुभाइ ॥५॥२॥३५॥
Jan Nānak jīvai nām lai har ḏevhu sahj subẖā▫e. ||5||2||35||
Servant Nanak lives by chanting the Naam. O Lord, please give it to me, in Your Natural Way. ||5||2||35||
ਗੁਲਾਮ ਨਾਨਕ ਨਾਮ ਉਚਾਰਨ ਕਰਕੇ ਜੀਉਂਦਾ ਹੈ। ਹੇ ਪ੍ਰਭੂ! ਆਪਣੇ ਕੁਦਰਤੀ ਸੁਭਾਅ ਅਨੁਸਾਰ (ਇਸ ਦੀ ਮੈਨੂੰ) ਦਾਤ ਬਖਸ਼।
ਜੀਵੈ = ਆਤਮਕ ਜੀਵਨ ਪ੍ਰਾਪਤ ਕਰ ਸਕੇ। ਹਰਿ = ਹੇ ਹਰੀ! ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।੫।ਹੇ ਹਰੀ! (ਮੈਨੂੰ) ਆਪਣਾ ਨਾਮ ਬਖ਼ਸ਼, ਤਾਕਿ ਆਤਮਕ ਅਡੋਲਤਾ ਵਿਚ ਟਿਕ ਕੇ, ਤੇਰੇ ਪ੍ਰੇਮ ਵਿਚ ਜੁੜ ਕੇ (ਤੇਰਾ) ਦਾਸ ਨਾਨਕ (ਤੇਰਾ) ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰ ਸਕੇ ॥੫॥੨॥੩੫॥
 
नानकु वखाणै बेनती जलि थलि महीअलि सोइ ॥५॥
Nānak vakẖāṇai benṯī jal thal mahī▫al so▫e. ||5||
Nanak offers this prayer to the One who pervades the water, the land and the air. ||5||
ਨਾਨਕ ਪ੍ਰਾਰਥਨਾ ਕਰਦਾ ਹੈ। ਉਹ ਸੁਆਮੀ ਪਾਣੀ ਸੁੱਕੀ ਧਰਤੀ, ਪਾਤਾਲ ਅਤੇ ਅਤੇ ਆਕਾਸ਼ ਅੰਦਰ ਰਮਿਆ ਹੋਇਆ ਹੈ।
ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ ॥੫॥ਨਾਨਕ ਬੇਨਤੀ ਕਰਦਾ ਹੈ ਉਹੀ ਪਰਮਾਤਮਾ (ਅਟੱਲ ਰਹਿਣ ਵਾਲਾ ਹੈ ਜੋ) ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ ਮੌਜੂਦ) ਹੈ ॥੫॥
 
नानकु गुर चरणि पराता ॥८॥२॥२७॥
Nānak gur cẖaraṇ parāṯā. ||8||2||27||
Nanak has fallen at the Feet of the Guru. ||8||2||27||
ਨਾਨਕ ਗੁਰਾਂ ਦੇ ਪੈਰਾਂ ਤੇ ਪਿਆ ਹੈ।
ਪਰਾਤਾ = ਪਿਆ ਹਾਂ ।੮।ਨਾਨਕ ਤਾਂ ਗੁਰੂ ਦੀ ਚਰਨੀਂ ਆ ਡਿੱਗਾ ਹੈ ।੮।੨।੨੭।
 
नानकु सिख देइ मन प्रीतम साधसंगि भ्रमु जाले ॥१॥
Nānak sikẖ ḏe▫e man parīṯam sāḏẖsang bẖaram jāle. ||1||
Nanak gives this advice: O beloved mind, in the Company of the Holy, burn away your doubts. ||1||
ਨਾਨਕ ਤੈਨੂੰ ਸਤਿਸੰਗਤ ਅੰਦਰ ਆਪਣਾ ਵਹਿਮ ਸਾੜ ਸੁੱਟਣ ਦੀ ਸਲਾਹ ਦਿੰਦਾ ਹੈ, ਮੇਰੀ ਪਿਆਰੀ ਜਿੰਦੜੀਏ।
ਸਿਖ = ਸਿੱਖਿਆ। ਦੇਇ = ਦੇਂਦਾ ਹੈ। ਜਾਲੇ = ਜਾਲਿ, ਸਾੜ ਦੇਹ ॥੧॥ਹੇ ਪਿਆਰੇ ਮਨ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ-ਸਾਧ ਸੰਗਤ ਵਿਚ ਰਹਿ ਕੇ ਆਪਣੀ ਭਟਕਣਾ ਨਾਸ ਕਰ ॥੧॥
 
नानकु सिख देइ मन प्रीतम बिनु हरि झूठ पसारे ॥२॥
Nānak sikẖ ḏe▫e man parīṯam bin har jẖūṯẖ pasāre. ||2||
Nanak gives this advice: O beloved mind, without the Lord, all outward show is false. ||2||
ਨਾਨਕ ਤੈਨੂੰ ਮਸ਼ਵਰਾ ਦਿੰਦਾ ਹੈ, ਹੈ ਮੇਰੀ ਪਿਆਰੀ ਜਿੰਦੇ! ਕਿ ਵਾਹਿਗੁਰੂ ਦੇ ਬਾਝੋਂ ਸਮੁਹ ਦਿਖਾਵਾ ਕੂੜ ਹੈ।
ਝੂਠ ਪਸਾਰੇ = ਸਾਥ ਨਾਹ ਨਿਭਣ ਵਾਲੇ ਪਸਾਰੇ ॥੨॥ਹੇ ਪਿਆਰੇ ਮਨ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ-ਪਰਮਾਤਮਾ ਦੇ ਨਾਮ ਤੋਂ ਬਿਨਾ ਬਾਕੀ ਸਾਰੇ ਜਗਤ-ਖਿਲਾਰੇ ਤੋੜ ਸਾਥ ਨਿਬਾਹੁਣ ਵਾਲੇ ਨਹੀਂ ਹਨ ॥੨॥
 
नानकु सिख देइ मन प्रीतम हरि लदे खेप सवली ॥३॥
Nānak sikẖ ḏe▫e man parīṯam har laḏe kẖep savlī. ||3||
Nanak gives this advice: O beloved mind, load the profitable cargo of the Lord's Name. ||3||
ਨਾਨਕ, ਪਿਆਰੀ ਜਿੰਦੜੀ ਨੂੰ ਰੱਬ ਦੇ ਨਾਮ ਦਾ ਸਸਤਾ ਮਾਲ ਬਾਰ ਕਰਨ ਦੀ ਸਲਾਹ ਦਿੰਦਾ ਹੈ।
ਨਾਨਕੁ ਦੇਇ = ਨਾਨਕ ਦੇਂਦਾ ਹੈ ॥੩॥(ਇਸ ਵਾਸਤੇ) ਹੇ ਪਿਆਰੇ ਮਨ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ ਕਿ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝ, ਇਹੀ ਸੌਦਾ ਨਫ਼ੇ ਵਾਲਾ ਹੈ ॥੩॥
 
नानकु सिख देइ मन प्रीतम करि संता संगि निवासो ॥४॥
Nānak sikẖ ḏe▫e man parīṯam kar sanṯā sang nivāso. ||4||
Nanak gives this advice: O beloved mind, let the Society of the Saints be your dwelling. ||4||
ਨਾਨਕ ਤੈਨੂੰ ਸਤਿਸੰਗਤ ਅੰਦਰ ਵਾਸਾ ਅਖਤਿਆਰ ਕਰਨ ਦਾ ਮਸ਼ਵਰਾ ਦਿੰਦਾ ਹੈ, ਹੈ ਮੇਰੀ ਪਿਆਰੀ ਆਤਮਾ!
xxx॥੪॥ਹੇ ਪ੍ਰੀਤਮ ਮਨ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ ਗੁਰਮੁਖਾਂ ਦੀ ਸੰਗਤ ਵਿਚ ਟਿਕਿਆ ਕਰ ॥੪॥