Sri Guru Granth Sahib Ji

Search ਨਾਲਿ in Gurmukhi

सहस सिआणपा लख होहि त इक न चलै नालि ॥
Sahas si▫āṇpā lakẖ hohi ṯa ik na cẖalai nāl.
Hundreds of thousands of clever tricks, but not even one of them will go along with you in the end.
ਇਨਸਾਨ ਦੇ ਕੋਲ ਹਜ਼ਾਰਾਂ ਤੇ ਲੱਖਾਂ ਅਕਲ-ਮੰਦੀਆਂ ਹੋਣ, ਪਰ ਇਕ ਭੀ (ਸਾਈਂ ਦੇ ਦਰਬਾਰ ਅੰਦਰ ਉਸ ਨੂੰ ਲਾਭ ਨਹੀਂ ਪੁਚਾਉਂਦੀ) ਉਸ ਦੇ ਨਾਲ ਨਹੀਂ ਜਾਂਦੀ।
ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
 
हुकमि रजाई चलणा नानक लिखिआ नालि ॥१॥
Hukam rajā▫ī cẖalṇā Nānak likẖi▫ā nāl. ||1||
O Nanak, it is written that you shall obey the Hukam of His Command, and walk in the Way of His Will. ||1||
ਹੇ ਨਾਨਕ! ਮਰਜ਼ੀ ਦੇ ਮਾਲਕ ਦੇ ਧੁਰ ਦੇ ਲਿਖੇ ਹੋਏ ਫੁਰਮਾਨ ਦੇ ਮੰਨਣ ਦੁਆਰਾ।
ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।੧।ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥
 
नवा खंडा विचि जाणीऐ नालि चलै सभु कोइ ॥
Navā kẖanda vicẖ jāṇī▫ai nāl cẖalai sabẖ ko▫e.
and even if you were known throughout the nine continents and followed by all,
ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ,
ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।
 
नानक ते मुख उजले केती छुटी नालि ॥१॥
Nānak ṯe mukẖ ujle keṯī cẖẖutī nāl. ||1||
O Nanak, their faces are radiant in the Court of the Lord, and many are saved along with them! ||1||
ਹੇ ਨਾਨਕ! ਉਨ੍ਹਾਂ ਦੇ ਚੇਹਰੇ ਰੋਸ਼ਨ ਹੋਣਗੇ, ਅਤੇ ਅਨੇਕਾਂ ਹੀ ਉਨ੍ਹਾਂ ਦੇ ਸਾਥ ਖਲਾਸੀ ਪਾ ਜਾਣਗੇ।
ਮੁਖ ਉਜਲੇ = ਉੱਜਲ ਮੁਖ ਵਾਲੇ। ਕੇਤੀ = ਕਈ ਜੀਵ। ਛੁਟੀ = ਮੁਕਤ ਹੋ ਗਈ, ਮਾਇਆ ਦੇ ਬੰਦਨਾਂ ਤੋਂ ਰਹਿਤ ਹੋ ਗਈ। ਨਾਲਿ = ਉਹਨਾਂ (ਗੁਰਮੁਖਾਂ) ਦੀ ਸੰਗਤ ਵਿਚ।(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥
 
जिथै बहि समझाईऐ तिथै कोइ न चलिओ नालि ॥
Jithai bahi samjā▫ī▫ai ṯithai ko▫e na cẖali▫o nāl.
He sits and examines the accounts, there where no one goes along with anyone.
ਜਿਥੇ (ਧਰਮਰਾਜ) ਬੈਠ ਕੇ ਹਿਸਾਬ ਸਮਝਾਉਂਦਾ ਹੈ, ਉਥੇ ਕੋਈ ਭੀ ਇਨਸਾਨ ਦੇ ਸਾਥ ਨਹੀਂ ਜਾਂਦਾ ਹੈ।
ਬਹਿ = ਬੈਠ ਕੇ। ਸਮਝਾਈਐ = (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ। ਸਭਿ = ਸਾਰੇ ਹੀ।(ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ, ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ।
 
चोआ चंदनु बहु घणा पाना नालि कपूरु ॥
Cẖo▫ā cẖanḏan baho gẖaṇā pānā nāl kapūr.
she may sweeten her breath with betel leaf and camphor,
ਨਾਲੇ ਉਹ ਊਦ ਤੇ ਚੰਨਣ ਦੀ ਲੱਕੜ ਦਾ ਬਹੁਤ ਜ਼ਿਆਦਾ ਅਤਰ ਦੇਹ ਨੂੰ ਮਲਦੀ ਹੈ ਅਤੇ ਮੁਸ਼ਕ-ਕਾਫੂਰ ਵਿੱਚ ਪਾ ਕੇ ਪਾਨ-ਬੀੜਾ ਖਾਂਦੀ ਹੈ।
ਚੋਆ = ਅਤਰ। ਧਨ = ਇਸਤ੍ਰੀ।ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ।
 
नानक धंनु सुहागणी जिन सह नालि पिआरु ॥५॥१३॥
Nānak ḏẖan suhāgaṇī jin sah nāl pi▫ār. ||5||13||
O Nanak, blessed is that fortunate bride, who is in love with her Husband Lord. ||5||13||
ਨਾਨਕ, ਮੁਬਾਰਕ ਹੈ ਉਹ ਭਾਗਾਂ ਵਾਲੀ ਪਤਨੀ, ਜਿਸ ਦੀ ਆਪਣੇ ਪਤੀ ਦੇ ਸਾਥ ਪ੍ਰੀਤ ਹੈ।
ਧਨੁ = ਧੰਨ, ਭਾਗਾਂ ਵਾਲੀ। ਸਹ ਨਾਲਿ = ਖਸਮ ਨਾਲ।੫।ਹੇ ਨਾਨਕ! ਉਹੀ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ-ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ ॥੫॥੧੩॥
 
तनु मनु गुर पहि वेचिआ मनु दीआ सिरु नालि ॥
Ŧan man gur pėh vecẖi▫ā man ḏī▫ā sir nāl.
I have sold my body and mind to the Guru, and I have given my mind and head as well.
ਮੈਂ ਆਪਣੀ ਦੇਹ ਤੇ ਆਤਮਾ ਗੁਰਾਂ ਕੋਲਿ ਵੇਚ ਛੱਡੇ ਹਨ ਅਤੇ ਆਪਣਾ ਦਿਲ ਤੇ ਸੀਸ ਭੀ ਸਾਥ ਹੀ ਦੇ ਦਿਤੇ ਹਨ।
ਪਹਿ = ਪਾਸ। ਵੇਚਿਆ = (ਨਾਮ ਦੇ ਵੱਟੇ) ਹਵਾਲੇ ਕਰ ਦਿੱਤਾ। ਨਾਲਿ = ਭੀ।ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ,
 
सतगुरि मेलि मिलाइआ नानक सो प्रभु नालि ॥४॥१७॥
Saṯgur mel milā▫i▫ā Nānak so parabẖ nāl. ||4||17||
The True Guru has united me in Union, O Nanak, with that God. ||4||17||
ਨਾਨਕ! ਸੱਚੇ ਗੁਰਦੇਵ ਜੀ ਨੇ ਮੈਨੂੰ ਉਸ ਠਾਕਰ ਦੇ ਮਿਲਾਪ ਅੰਦਰ ਜੋੜ ਦਿੱਤਾ ਹੈ ਜੋ ਸਦੀਵੀ ਹੀ ਮੇਰੇ ਸਾਥ ਹੈ।
ਸਤਿਗੁਰਿ = ਸਤਿਗੁਰ ਨੇ। ਮੇਲਿ = (ਆਪਣੇ ਚਰਨਾਂ ਵਿਚ) ਮਿਲਾ ਕੇ।੪।ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ ॥੪॥੧੭॥
 
तैसी वसतु विसाहीऐ जैसी निबहै नालि ॥
Ŧaisī vasaṯ visāhī▫ai jaisī nibhai nāl.
Buy that object which will go along with you.
ਇਹੋ ਜੇਹਾ ਸੌਦਾ ਖਰੀਦ ਜੇਹੋ ਜੇਹਾ ਕਿ ਤੇਰਾ ਸਾਥ ਦੇਵੇ।
ਵਿਸਾਹੀਐ = ਖ਼ਰੀਦਣੀ ਚਾਹੀਦੀ ਹੈ।ਉਹੋ ਜਿਹਾ ਸੌਦਾ ਹੀ ਖ਼ਰੀਦਣਾ ਚਾਹੀਦਾ ਹੈ, ਜੇਹੜਾ ਸਦਾ ਲਈ ਸਾਥ ਨਿਬਾਹੇ।
 
एकु सुआनु दुइ सुआनी नालि ॥
Ėk su▫ān ḏu▫e su▫ānī nāl.
The dogs of greed are with me.
ਮੇਰੇ ਸਾਥ ਇਕ ਕੁੱਤਾ ਤੇ ਦੋ ਕੁੱਤੀਆਂ ਹਨ।
ਸੁਆਨੁ = ਕੁੱਤਾ, ਲੋਭ। ਦੁਇ = ਦੇ। ਸੁਆਨੀ = ਕੁੱਤੀਆਂ (ਆਸਾ, ਤ੍ਰਿਸ਼ਨਾ)।ਮੇਰੇ ਨਾਲ ਇਕ ਕੁੱਤਾ (ਲੋਭ) ਹੈ, ਦੋ ਕੁੱਤੀਆਂ (ਆਸਾ, ਤ੍ਰਿਸ਼ਨਾ) ਹਨ।
 
हउ हउ करती जगु फिरी ना धनु स्मपै नालि ॥
Ha▫o ha▫o karṯī jag firī nā ḏẖan sampai nāl.
Practicing egotism, selfishness and conceit, she wanders around the world, but her wealth and property will not go with her.
ਹੰਕਾਰ ਤੇ ਖੁਦੀ ਕਰਦੀ ਹੋਈ, ਉਹ ਦੌਲਤ ਤੇ ਜਾਇਦਾਦ ਜਮ੍ਹਾ ਕਰਨ ਲਈ ਸੰਸਾਰ ਅੰਦਰ ਭਾਉਂਦੀਂ ਫਿਰੀ, ਪਰ ਇਹ ਦੌਲਤ ਉਹਦੇ ਸਾਥ ਨਹੀਂ ਜਾਣੀ।
ਹਉ ਹਉ ਕਰਤੀ = ਮਮਤਾ-ਜਾਲ ਵਿਚ ਫਸੀ ਹੋਈ। ਸੰਪੈ = ਧਨ-ਪਦਾਰਥ।(ਲੁਕਾਈ ਆਮ ਤੌਰ ਤੇ) ਮਮਤਾ-ਜਲ ਵਿਚ ਫਸੀ ਹੋਈ (ਸਾਰਾ) ਜਗਤ (ਮਾਇਆ ਦੀ ਖ਼ਾਤਰ) ਭਾਲਦੀ ਫਿਰਦੀ ਹੈ, ਪਰ (ਇਕੱਠਾ ਕੀਤਾ) ਧਨ ਪਦਾਰਥ ਕਿਸੇ ਦਾ ਨਾਲ ਨਹੀਂ ਜਾਂਦਾ।
 
देखि कुट्मबु मोहि लोभाणा चलदिआ नालि न जाई ॥
Ḏekẖ kutamb mohi lobẖāṇā cẖalḏi▫ā nāl na jā▫ī.
Gazing upon their families, people are lured and trapped by emotional attachment, but none will go along with them in the end.
ਵੇਖ (ਹੇ ਬੰਦੇ!) ਤੇਰਾ ਟੱਬਰ ਕਬੀਲਾ, ਜਿਸ ਦੀ ਮੁਹੱਬਤ ਨੇ ਤੈਨੂੰ ਵਰਗਲਾ ਲਿਆ ਹੋਇਆ ਹੈ, ਤੇਰੇ ਟੁਰਨ ਵੇਲੇ ਤੇਰੇ ਸਾਥ ਨਹੀਂ ਜਾਣਾ।
ਦੇਖਿ = ਦੇਖ ਕੇ। ਮੋਹਿ = ਮੋਹ ਵਿਚ।ਜੀਵ ਆਪਣੇ ਪਰਵਾਰ ਨੂੰ ਵੇਖ ਕੇ ਇਸ ਦੇ ਮੋਹ ਵਿਚ ਫਸ ਜਾਂਦਾ ਹੈ। (ਪਰ ਪਰਵਾਰ ਦਾ ਕੋਈ ਸਾਥੀ) ਜਗਤ ਤੋਂ ਤੁਰਨ ਵੇਲੇ ਜੀਵ ਦੇ ਨਾਲ ਨਹੀਂ ਜਾਂਦਾ।
 
सची कार कमावणी सचे नालि पिआरु ॥
Sacẖī kār kamāvṇī sacẖe nāl pi▫ār.
They act truthfully, in love with the True Lord.
ਉਹ ਧਰਮ ਦੇ ਕੰਮ ਕਰਦੇ ਹਨ ਅਤੇ ਸਤਿਪੁਰਖ ਨਾਲ ਪ੍ਰੀਤ ਪਾਉਂਦੇ ਹਨ।
ਸਚੀ = ਸਦਾ-ਥਿਰ ਰਹਿਣ ਵਾਲੀ।ਜਿਨ੍ਹਾਂ ਨੇ ਸਿਮਰਨ ਦੀ ਇਹ ਸਦਾ- ਥਿਰ ਰਹਿਣ ਵਾਲੀ ਕਾਰ ਕੀਤੀ ਹੈ, ਉਹਨਾਂ ਦਾ ਪਿਆਰ ਸਦਾ-ਥਿਰ ਪ੍ਰਭੂ ਨਾਲ ਬਣ ਜਾਂਦਾ ਹੈ।
 
सची बाणी सचु मनि सचे नालि पिआरु ॥१॥
Sacẖī baṇī sacẖ man sacẖe nāl pi▫ār. ||1||
True is their speech, and true are their minds. They are in love with the True One. ||1||
ਸੱਚੀ ਹੈ ਉਨ੍ਹਾਂ ਦੀ ਬੋਲ ਚਾਲ, ਸੱਚਾ ਉਨ੍ਹਾਂ ਦਾ ਚਿੱਤ ਅਤੇ ਸਚੇ ਸੁਆਮੀ ਦੀ ਸਾਥ ਹੀ ਉਨ੍ਹਾਂ ਦੀ ਪ੍ਰੀਤ ਹੈ।
ਸਚੁ = ਸਦਾ-ਥਿਰ ਪ੍ਰਭੂ। ਮਨਿ = ਮਨ ਵਿਚ।੧।ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਉਹਨਾਂ ਦੇ ਮਨ ਵਿਚ ਵੱਸਦੀ ਹੈ, ਸਦਾ-ਥਿਰ ਪ੍ਰਭੂ (ਆਪ) ਉਹਨਾਂ ਦੇ ਮਨ ਵਿਚ ਵੱਸਦਾ ਹੈ, ਉਹਨਾਂ ਬੰਦਿਆਂ ਦਾ ਸਦਾ-ਥਿਰ ਪ੍ਰਭੂ ਨਾਲ ਪਿਆਰ ਹੋ ਜਾਂਦਾ ਹੈ ॥੧॥
 
मन मेरे हउमै मैलु भर नालि ॥
Man mere ha▫umai mail bẖar nāl.
O my mind, you are filled with the filth of egotism.
ਹੇ ਮੇਰੇ ਮਨੂਏ! ਤੂੰ ਹੰਕਾਰ ਦੀ ਗੰਦਗੀ ਨਾਲ ਭਰਿਆ ਹੋਇਆ ਹੈ।
ਭਰਨਾਲਿ = ਭਰਨਾਲ ਵਿਚ, ਸਮੁੰਦਰ ਵਿਚ, ਸੰਸਾਰ-ਸਮੁੰਦਰ ਵਿਚ {ਵੇਖੋ ਭਾਈ ਗੁਰਦਾਸ ਜੀ ਵਾਰ ੨੬, ਪਉੜੀ ੮}।ਹੇ ਮੇਰੇ ਮਨ! ਸੰਸਾਰ-ਸਮੁੰਦਰ ਵਿਚ ਹਉਮੈ ਦੀ ਮੈਲ (ਪ੍ਰਬਲ) ਹੈ।
 
नानक डिठा सदा नालि हरि अंतरजामी जाणु ॥४॥४॥७४॥
Nānak diṯẖā saḏā nāl har anṯarjāmī jāṇ. ||4||4||74||
Nanak sees the Lord always with him-the Lord, the Inner-knower, the Searcher of hearts. ||4||4||74||
ਨਾਨਕ ਦਿਲਾਂ ਦੀਆਂ ਜਾਨਣਹਾਰ, ਸਿਆਣੇ ਸੁਆਮੀ ਨੂੰ ਹਮੇਸ਼ਾਂ ਹੀ ਆਪਣੇ ਸਾਥ ਦੇਖਦਾ ਹੈ।
ਜਾਣੁ = ਸਿਆਣਾ।੪।ਹੇ ਨਾਨਕ! ਅੰਤਰਜਾਮੀ ਸੁਜਾਣ ਪ੍ਰਭੂ ਨੂੰ (ਸਾਧ ਸੰਗਤ ਦੀ ਕਿਰਪਾ ਨਾਲ ਹੀ) ਮੈਂ ਸਦਾ ਆਪਣੇ ਅੰਗ-ਸੰਗ ਵੇਖਿਆ ਹੈ ॥੪॥੪॥੭੪॥
 
सफल मूरतु सफला घड़ी जितु सचे नालि पिआरु ॥
Safal mūraṯ saflā gẖaṛī jiṯ sacẖe nāl pi▫ār.
Fruitful is that moment, and fruitful is that time, when one is in love with the True Lord.
ਫਲ-ਦਾਇਕ ਹੈ ਉਹ ਮੁਹਤ ਅਤੇ ਫਲ-ਦਾਇਕ ਉਹ ਸਮਾਂ ਜਦ ਸੱਚੇ-ਸਾਈਂ ਨਾਲ ਪ੍ਰੀਤ ਕੀਤੀ ਜਾਂਦੀ ਹੈ।
ਮੂਰਤੁ = {मुहुर्त} ਸਮਾ {ਨੋਟ: ਲਫ਼ਜ਼ 'ਮੂਰਤੁ' ਅਤੇ 'ਮੂਰਤਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ। ਮੂਰਤਿ = ਸਰੂਪ}। ਜਿਤੁ = ਜਿਸ ਵਿਚ।ਉਹ ਸਮਾ ਕਾਮਯਾਬ ਸਮਝੋ, ਉਹ ਘੜੀ ਭਾਗਾਂ ਵਾਲੀ ਜਾਣੋ, ਜਿਸ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਬਣੇ।
 
जिसु कारणि तनु धारिआ सो प्रभु डिठा नालि ॥
Jis kāraṇ ṯan ḏẖāri▫ā so parabẖ diṯẖā nāl.
For His sake, you assumed this body; see God always with you.
ਮੈਂ ਉਸ ਸੁਆਮੀ ਨੂੰ ਆਪਣੇ ਸਾਥ ਵੇਖ ਲਿਆ ਹੈ, ਜਿਸ ਨੂੰ ਭਾਲਣ ਦੇ ਲਈ ਮੈਂ ਇਹ ਦੇਹਿ ਅਖ਼ਤਿਆਰ ਕੀਤੀ ਸੀ।
ਜਿਸੁ ਕਾਰਣਿ = ਜਿਸ ਮਨੋਰਥ ਵਾਸਤੇ, ਇਸੇ ਮਨੋਰਥ ਵਾਸਤੇ। ਤਨੁ ਧਾਰਿਆ = ਜਨਮ ਲਿਆ।ਇਸੇ ਮਨੋਰਥ ਵਾਸਤੇ ਤੂੰ ਇਹ ਮਨੁੱਖਾ ਜਨਮ ਹਾਸਲ ਕੀਤਾ ਹੈ (ਜਿਸ ਮਨੁੱਖ ਨੇ ਇਹ ਮਨੋਰਥ ਪੂਰਾ ਕੀਤਾ ਹੈ, ਪ੍ਰਭੂ ਦਾ ਨਾਮ ਸਿਮਰਿਆ ਹੈ, ਉਸ ਨੇ) ਉਸ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖ ਲਿਆ ਹੈ।
 
तोसा बंधहु जीअ का ऐथै ओथै नालि ॥
Ŧosā banḏẖhu jī▫a kā aithai othai nāl.
For the journey of the soul, gather those supplies which will go with you here and hereafter.
ਆਪਣੀ ਆਤਮਾ ਲਈ ਤੂੰ ਸੱਚੇ ਨਾਮ ਦਾ ਸਫ਼ਰ-ਖ਼ਰਚ ਬੰਨ੍ਹ (ਜਮ੍ਹਾਂ ਕਰ) ਜਿਹੜਾ ਏਥੇ ਤੇ ਏਥੋਂ ਮਗਰੋਂ ਤੇਰੇ ਸਾਥ ਹੋਏਗਾ।
ਤੋਸਾ = (ਜੀਵਨ ਸਫ਼ਰ ਦਾ) ਖ਼ਰਚ। ਬੰਧਹੁ = ਇਕੱਠਾ ਕਰੋ। ਜੀਅ ਕਾ = ਜਿੰਦ ਵਾਸਤੇ। ਐਥੈ ਓਥੈ = ਇਸ ਲੋਕ ਤੇ ਪਰਲੋਕ ਵਿਚ।ਆਪਣੀ ਜਿੰਦ ਵਾਸਤੇ (ਜੀਵਨ-ਸਫ਼ਰ ਦਾ) ਖ਼ਰਚ ਇਕੱਠਾ ਕਰੋ। ਇਹ ਨਾਮ-ਰੂਪ ਸਫ਼ਰ-ਖ਼ਰਚ) ਇਸ ਲੋਕ ਵਿਚ ਤੇ ਪਰਲੋਕ ਵਿਚ (ਜਿੰਦ ਦੇ ਨਾਲ) ਨਿਭਦਾ ਹੈ।