Sri Guru Granth Sahib

Search ਪੁਰਖੁ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
रागु आसा महला ४ सो पुरखु
Rāg āsā mėhlā 4 so purakẖ
Raag Aasaa, Fourth Mehl, So Purakh ~ That Primal Being:
ਰਾਗ ਆਸਾ, ਚਉਥੀ ਪਾਤਸ਼ਾਹੀ। ਉਹ ਸੁਆਮੀ।
xxxਰਾਗ ਆਸਾ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੋ-ਪੁਰਖੁ'।
 
सो पुरखु निरंजनु हरि पुरखु निरंजनु हरि अगमा अगम अपारा ॥
So purakẖ niranjan har purakẖ niranjan har agmā agam apārā.
That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.
ਉਹ ਸੁਆਮੀ ਪਵਿਤ੍ਰ ਹੈ। ਵਾਹਿਗੁਰੂ ਸੁਆਮੀ ਬੇ-ਦਾਗ ਹੈ ਵਾਹਿਗੁਰੂ-ਪਹੁੰਚ ਤੋਂ ਪਰੇ, ਸੋਚ ਸਮਝ ਤੋਂ ਉਚੇਰਾ ਅਤੇ ਲਾਸਾਨੀ ਹੈ।
ਸੋ = ਉਹ। ਪੁਰਖੁ = { पुरि शोते इति पुरषः} ਜੋ ਹਰੇਕ ਸਰੀਰ ਵਿਚ ਵਿਆਪਕ ਹੈ। ਨਿਰੰਜਨੁ = ਨਿਰ-ਅੰਜਨੁ। ਅੰਜਨੁ = ਕਾਲਖ, ਮਾਇਆ ਦਾ ਪ੍ਰਭਾਵ} ਜਿਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਅਗਮ = ਅਪਹੁੰਚ {ਗਮ = ਪਹੁੰਚ}। ਅਪਾਰਾ = ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ।ਉਹ ਪਰਮਾਤਮਾ ਸਾਰੇ ਜੀਵਾਂ ਵਿੱਚ ਵਿਆਪਕ ਹੈ (ਫਿਰ ਵੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।
 
तूं घट घट अंतरि सरब निरंतरि जी हरि एको पुरखु समाणा ॥
Ŧūʼn gẖat gẖat anṯar sarab niranṯar jī har eko purakẖ samāṇā.
You are constant in each and every heart, and in all things. O Dear Lord, you are the One.
ਤੂੰ ਹੇ ਪੂਜਯ ਤੇ ਅਦੁੱਤੀ ਵਾਹਿਗੁਰੂ ਸੁਆਮੀ! ਸਾਰਿਆਂ ਦਿਲਾਂ ਅਤੇ ਹਰ ਇਕਸੁ ਅੰਦਰ ਇਕ ਰਸ ਸਮਾਇਆ ਹੋਇਆ ਹੈ।
ਘਟ = ਸਰੀਰ। ਅੰਤਰਿ = ਅੰਦਰ, ਵਿਚ। ਘਟ ਘਟ ਅੰਤਰਿ = ਹਰੇਕ ਸਰੀਰ ਵਿਚ। ਸਰਬ = ਸਾਰੇ। ਨਿਰੰਤਰਿ = ਅੰਦਰ ਇਕ-ਰਸ। ਸਰਬ ਨਿਰੰਤਰਿ = ਸਾਰਿਆਂ ਵਿਚ ਇਕ-ਰਸ। ਅੰਤਰੁ = ਵਿੱਥ। ਨਿਰੰਤਰਿ = ਵਿੱਥ ਤੋਂ ਬਿਨਾ, ਇਕ-ਰਸ। ਏਕੋ = ਇਕ (ਆਪ) ਹੀ।ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ।
 
तूं आदि पुरखु अपर्मपरु करता जी तुधु जेवडु अवरु न कोई ॥
Ŧūʼn āḏ purakẖ aprampar karṯā jī ṯuḏẖ jevad avar na ko▫ī.
You are the Primal Being, the Most Wonderful Creator. There is no other as Great as You.
ਤੂੰ ਪਰਾਪੂਰਬਲੀ ਹਸਤੀ, ਪ੍ਰਮ ਸ਼ੇਸ਼ਟ ਸਿਰਜਨਹਾਰ ਹੈ। ਤੇਰੇ ਜਿੱਡਾ ਵੱਡਾ ਹੋਰ ਕੋਈ ਨਹੀਂ।
ਆਦਿ = ਮੁੱਢ। ਅਪਰੰਪਰੁ = ਅ-ਪਰੰ = ਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਤੁਧੁ ਜੇਵਡੁ = ਤੇਰੇ ਜੇਡਾ, ਤੇਰੇ ਬਰਾਬਰ ਦਾ। ਅਵਰੁ = ਹੋਰ।ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ।
 
अबिनासी पुरखु पाइआ परमेसरु बहु सोभ खंड ब्रहमंडा हे ॥३॥
Abẖināsī purakẖ pā▫i▫ā parmesar baho sobẖ kẖand barahmandā he. ||3||
They have found the Imperishable Supreme Being, the Transcendent Lord God, and they receive great honor throughout all the worlds and realms. ||3||
ਉਨ੍ਹਾਂ ਨੇ ਨਾਸ-ਰਹਿਤ ਸ਼ਰੋਮਣੀ ਸਾਹਿਬ ਵਾਹਿਗੁਰੂ ਨੂੰ ਪਾ ਲਿਆ ਹੈ, ਅਤੇ ਉਹ ਅਨੇਕਾਂ ਦੀਪਾਂ ਤੇ ਆਲਮਾਂ ਅੰਦਰ ਬਹੁਤ ਵਡਿਆਈ ਪਾਉਂਦੇ ਹਨ।
ਸੋਭ = ਸੋਭਾ। ਖੰਡ ਬ੍ਰਹਮੰਡਾ = ਸਾਰੇ ਜਗਤ ਵਿਚ।੩।ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ॥੩॥
 
जिसु सतगुरु पुरखु न भेटिओ सु भउजलि पचै पचाइ ॥
Jis saṯgur purakẖ na bẖeti▫o so bẖa▫ojal pacẖai pacẖā▫e.
One who has not met with the True Guru, the Primal Being, is bothered and bewildered in the terrifying world-ocean.
ਜੋ ਰੱਬ ਰੂਪ ਸੰਚੇ ਗੁਰਾਂ ਨੂੰ ਨਹੀਂ ਮਿਲਿਆ, ਉਹ ਡਰਾਉਣੇ ਜੀਵਨ ਸਮੁੰਦਰ ਵਿੱਚ ਖਰਾਬ ਤੇ ਦੁਖੀ ਹੁੰਦੀ ਹੈ।
ਜਿਸੁ = ਜਿਸ (ਮਨੁੱਖ) ਨੂੰ। ਭੇਟਿਓ = ਮਿਲਿਆ। ਭਉਜਲਿ = ਭਉਜਲ ਵਿਚ, ਸੰਸਾਰ-ਸਮੁੰਦਰ ਵਿਚ। ਪਚੈ ਪਚਾਇ = ਨਿੱਤ ਖ਼ੁਆਰ ਹੁੰਦਾ ਰਹਿੰਦਾ ਹੈ।ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ-ਸਮੁੰਦਰ (ਦੇ ਵਿਕਾਰਾਂ) ਵਿਚ ਹੀ ਖ਼ੁਆਰ ਹੁੰਦਾ ਰਹਿੰਦਾ ਹੈ।
 
घरि होदा पुरखु न पछाणिआ अभिमानि मुठे अहंकारि ॥
Gẖar hoḏā purakẖ na pacẖẖāṇi▫ā abẖimān muṯẖe ahaʼnkār.
The Primal Being is within their own home, but they do not recognize Him. They are plundered by their egotistical pride and arrogance.
ਉਨ੍ਹਾਂ ਦੇ ਗ੍ਰਹਿ ਅੰਦਰ ਗੁਰੂ-ਪ੍ਰਮੇਸ਼ਰ ਹੈ, ਜਿਸ ਨੂੰ ਉਹ ਨਹੀਂ ਸਿੰਞਾਣਦੇ। ਉਹ ਹੰਕਾਰ ਤੇ ਗ਼ਰੂਰ ਨੇ ਠੱਗ ਲਏ ਹਨ।
ਘਰਿ = ਹਿਰਦੇ-ਘਰ ਵਿਚ। ਹੋਦਾ = ਵੱਸਦਾ। ਪੁਰਖੁ = ਪਰਮਾਤਮਾ। ਅਭਿਮਾਨਿ = ਅਭਿਮਾਨ ਵਿਚ। ਮੁਠੇ = ਠੱਗੇ ਗਏ, ਲੁੱਟੇ ਗਏ।ਉਹ ਮਨੁੱਖ ਹਿਰਦੇ-ਘਰ ਵਿਚ ਵੱਸਦੇ ਪਰਮਾਤਮਾ ਨੂੰ ਨਹੀਂ ਪਛਾਣ ਸਕਦੇ, ਉਹ ਅਹੰਕਾਰ ਵਿਚ ਅਭਿਮਾਨ ਵਿਚ (ਫਸੇ ਰਹਿ ਕੇ ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੇ ਹਨ।
 
सतगुरु पुरखु न मंनिओ सबदि न लगो पिआरु ॥
Saṯgur purakẖ na mani▫o sabaḏ na lago pi▫ār.
Those who do not have faith in the Primal Being, the True Guru, and who do not enshrine love for the Shabad -
ਜੋ ਰੱਬ-ਰੂਪ ਸੱਚੇ ਗੁਰਾਂ ਨੂੰ ਨਹੀਂ ਪੂਜਦੇ, ਅਤੇ ਗੁਰਬਾਣੀ ਨਾਲ ਪ੍ਰੀਤ ਨਹੀਂ ਪਾਉਂਦੇ,
ਮੰਨਿਓ = ਮੰਨਿਆ, ਸਰਧਾ ਬਣਾਈ।ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨੂੰ (ਆਪਣਾ ਜੀਵਨ-ਰਾਹਬਰ) ਨਹੀਂ ਮੰਨਿਆ, ਜਿਨ੍ਹਾਂ ਦਾ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਬਣਿਆ।
 
जिना सतिगुरु पुरखु न भेटिओ से भागहीण वसि काल ॥
Jinā saṯgur purakẖ na bẖeti▫o se bẖāghīṇ vas kāl.
Those who have not met the Primal Being, the True Guru, are most unfortunate, and are subject to death.
ਜੋ ਪੁਰਖ ਸਚੇ ਗੁਰਾਂ ਨੂੰ ਨਹੀਂ ਮਿਲੇ, ਉਹ ਨਿਕਰਮਣ ਹਨ ਅਤੇ ਮੌਤ ਦੇ ਅਧੀਨ ਹਨ।
ਜਿਨਾ = ਜਿਨ੍ਹਾਂ ਨੂੰ। ਭੇਟਿਓ = ਮਿਲਿਆ। ਵਸਿ ਕਾਲ = ਕਾਲ ਦੇ ਵੱਸ ਵਿਚ, ਆਤਮਕ ਮੌਤ ਦੇ ਕਾਬੂ ਵਿਚ।(ਪਰ) ਜਿਨ੍ਹਾਂ ਮਨੁੱਖਾਂ ਨੂੰ ਅਕਾਲ-ਪੁਰਖ ਦਾ ਰੂਪ ਸਤਿਗੁਰੂ ਕਦੇ ਨਹੀਂ ਮਿਲਿਆ, ਉਹ ਮੰਦ-ਭਾਗੀ ਹਨ ਉਹ ਆਤਮਕ ਮੌਤ ਦੇ ਵੱਸ ਵਿਚ ਰਹਿੰਦੇ ਹਨ।
 
सतिगुरु पुरखु अम्रित सरु वडभागी नावहि आइ ॥
Saṯgur purakẖ amriṯ sar vadbẖāgī nāvėh ā▫e.
The True Guru, the Primal Being, is the Pool of Ambrosial Nectar. The very fortunate ones come to bathe in it.
ਰੱਬ-ਰੂਪ ਸਚੇ ਗੁਰੂ ਜੀ ਸੁਧਾ ਦੇ ਤਾਲਾਬ ਹਨ। ਵਡੇ ਨਸੀਬਾਂ ਵਾਲੇ ਆ ਕੇ ਇਸ ਵਿੱਚ ਇਸ਼ਨਾਨ ਕਰਦੇ ਹਨ।
ਅੰਮ੍ਰਿਤਸਰੁ = ਨਾਮੁ-ਅੰਮ੍ਰਿਤ ਦਾ ਸਰੋਵਰ। ਆਇ = ਆ ਕੇ।(ਪਰ ਇਹ ਵਿਕਾਰਾਂ ਦਾ ਗੰਦ, ਇਹ ਚੰਡਾਲ ਕ੍ਰੋਧ ਆਦਿਕ ਦਾ ਪ੍ਰਭਾਵ ਤੀਰਥਾਂ ਤੇ ਨ੍ਹ੍ਹਾਤਿਆਂ ਦੂਰ ਨਹੀਂ ਹੋ ਸਕਦਾ) ਅਕਾਲ-ਪੁਰਖ ਦਾ ਰੂਪ ਸਤਿਗੁਰੂ ਹੀ ਅੰਮ੍ਰਿਤ ਦਾ ਸਰੋਵਰ ਹੈ। ਜੇਹੜੇ ਬੰਦੇ ਇਸ ਤੀਰਥ ਉੱਤੇ ਆ ਕੇ ਇਸ਼ਨਾਨ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ।
 
सजणु सतिगुरु पुरखु है दुखु कढै हउमै मारि ॥१॥ रहाउ ॥
Sajaṇ saṯgur purakẖ hai ḏukẖ kadẖai ha▫umai mār. ||1|| rahā▫o.
The True Guru, the Primal Being, is your Friend, who shall drive out pain and subdue your ego. ||1||Pause||
ਤੇਰਾ ਮਿੱਤ੍ਰ ਸੱਚਾ ਗੁਰੂ ਪੁਰਸ਼ ਹੈ ਜੋ ਹੰਕਾਰ ਦੀ ਪੀੜ ਨੂੰ ਮਾਰ ਕੁਝ ਕੇ ਪਰ੍ਹੇ ਸੁੱਟ ਪਾਉਂਦਾ ਹੈ। ਠਹਿਰਾਉ।
xxxਸੱਜਣ ਗੁਰੂ ਅਕਾਲ ਪੁਰਖ ਦਾ ਰੂਪ ਹੈ, ਉਹ (ਸਰਨ ਆਏ ਮਨੁੱਖ ਦੇ ਹਿਰਦੇ ਵਿਚੋਂ) ਹਉਮੈ ਦਾ ਦੁੱਖ ਮਾਰ ਕੇ ਕੱਢ ਦੇਂਦਾ ਹੈ ॥੧॥ ਰਹਾਉ॥
 
जिस ते सोझी मनि पई मिलिआ पुरखु सुजाणु ॥
Jis ṯe sojẖī man pa▫ī mili▫ā purakẖ sujāṇ.
Through them, understanding has entered my mind, and I have met the All-knowing Lord God.
ਜਿਸ ਦੇ ਰਾਹੀਂ ਮੇਰੇਂ ਚਿੱਤ ਅੰਦਰ ਸਮਝ ਆ ਗਈ ਹੈ ਅਤੇ ਮੈਂ ਸਰਬਗ ਸੁਆਮੀ ਨੂੰ ਮਿਲ ਪਿਆ ਹਾਂ।
ਮਨਿ = ਮਨ ਵਿਚ। ਸੁਜਾਣੁ = ਸਿਆਣਾ।ਕਿਉਂਕਿ ਸਾਧ ਸੰਗਤ ਤੋਂ ਹੀ ਮਨ ਵਿਚ (ਪ੍ਰਭੂ ਦੇ ਸਿਮਰਨ ਦੀ) ਸੂਝ ਪੈਦਾ ਹੁੰਦੀ ਹੈ, (ਸਾਧ ਸੰਗਤ ਦੀ ਰਾਹੀਂ ਹੀ) ਸਭ ਦੇ ਦਿਲ ਦੀ ਜਾਣਨ ਵਾਲਾ ਅਕਾਲਪੁਰਖ ਮਿਲਦਾ ਹੈ।
 
द्रिसटि धारि मनि तनि वसै दइआल पुरखु मिहरवानु ॥
Ḏarisat ḏẖār man ṯan vasai ḏa▫i▫āl purakẖ miharvān.
Blessing us with His Glance of Grace, the Kind and Compassionate, All-powerful Lord comes to dwell within the mind and body.
ਆਪਣੀ ਰਹਿਮਤ ਦੀ ਨਿਗ੍ਹਾ ਕਰਕੇ ਕ੍ਰਿਪਾਲੂ ਸਰਬ-ਸ਼ਕਤੀਵਾਨ ਅਤੇ ਮਇਆਵਾਨ ਮਾਲਕ ਮਨੁੱਖ ਦੇ ਹਿਰਦੇ ਤੇ ਦੇਹਿ ਅੰਦਰ ਟਿਕਦਾ ਹੈ।
ਧਾਰਿ = ਧਾਰ ਕੇ। ਮਨਿ = ਮਨ ਵਿਚ।(ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਸ ਦੇ) ਮਨ ਵਿਚ ਸਰੀਰ ਵਿਚ ਮਿਹਰਬਾਨ ਦਇਆਲ ਅਕਾਲ ਪੁਰਖ ਮਿਹਰ ਦੀ ਨਿਗਾਹ ਕਰ ਕੇ ਆ ਵੱਸਦਾ ਹੈ।
 
जिस नो रखै सो रहै सम्रिथु पुरखु अपारु ॥
Jis no rakẖai so rahai samrith purakẖ apār.
They alone are saved, whom the All-powerful, Infinite Lord protects.
ਜਿਸ ਦੀ ਸਰਬ-ਸ਼ਕਤੀਵਾਨ ਅਤੇ ਬੇਅੰਤ ਪ੍ਰਭੂ ਰਛਾ ਕਰਦਾ ਹੈ, ਉਹ ਬਚ ਜਾਂਦਾ ਹੈ।
ਸੰਮ੍ਰਿਥੁ = ਤਾਕਤ ਵਾਲਾ। ਅਪਾਰੁ = ਬੇਅੰਤ।ਇਸ ਵਿਚੋਂ ਉਹੀ ਬਚ ਸਕਦਾ ਹੈ, ਜਿਸ ਨੂੰ ਸਭ ਸਮਰੱਥਾ ਵਾਲਾ ਬੇਅੰਤ ਅਕਾਲ ਪੁਰਖ ਆਪ ਬਚਾਏ।
 
किआ कहउ सुणउ सुआमी तूं वड पुरखु सुजाणा ॥१॥ रहाउ ॥
Ki▫ā kaha▫o suṇa▫o su▫āmī ṯūʼn vad purakẖ sujāṇā. ||1|| rahā▫o.
What should I say, and what should I hear? O my Lord and Master, You are Great, All-powerful and All-knowing. ||1||Pause||
ਤੂੰ ਵਿਸ਼ਾਲ ਤੇ ਸਿਆਣਾ ਸਰਬ-ਸ਼ਕਤੀਵਾਨ ਸਾਹਿਬ ਹੈਂ। ਠਹਿਰਾਉ।
ਕਿਆ ਕਹਉ = (ਕਹਉਂ) ਮੈਂ ਕੀਹ ਆਖਾਂ? ਕਿਆ ਸੁਣਉ = (ਸੁਣਉਂ), ਮੈਂ ਕੀਹ ਸੁਣਾ? ਸੁਆਮੀ = ਹੇ ਸੁਆਮੀ! ਸੁਜਾਣਾ = ਸਭ ਦੇ ਦਿਲ ਦੀ ਜਾਣਨ ਵਾਲਾ।੧।ਤੂੰ ਸਭ ਤੋਂ ਵੱਡਾ ਹੈਂ, ਸਭ ਵਿਚ ਵਿਆਪਕ ਹੈਂ, ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, (ਹੇ ਸੁਆਮੀ! ਇਸ ਤੋਂ ਵੱਧ ਤੇਰੀ ਬਾਬਤ) ਮੈਂ (ਹੋਰ ਕੀਹ ਆਖਾਂ ਤੇ ਕੀਹ ਸੁਣਾਂ? ॥੧॥ ਰਹਾਉ॥
 
बिनु पिर पुरखु न जाणई साचे गुर कै हेति पिआरि ॥६॥
Bin pir purakẖ na jāṇ▫ī sācẖe gur kai heṯ pi▫ār. ||6||
Other than her Beloved Lord, she knows no man. She enshrines love for the True Guru. ||6||
ਉਹ ਬਗ਼ੈਰ ਆਪਣੇ ਪ੍ਰੀਤਮ ਦੇ ਕਿਸੇ ਨੂੰ ਪੁਰਸ਼ ਨਹੀਂ ਸਮਝਦੀ। ਕੇਵਲ ਸਤਿਗੁਰਾਂ ਲਈ ਹੀ ਉਹ ਮੁਹੱਬਤ ਤੇ ਉਲਫ਼ਤ ਰੱਖਦੀ ਹੈ।
ਹੇਤਿ = ਪ੍ਰੇਮ ਵਿਚ ॥੬॥ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ ॥੬॥
 
हरि संत जना मिलि कारजु सोहिआ वरु पाइआ पुरखु अनंदी ॥
Har sanṯ janā mil kāraj sohi▫ā var pā▫i▫ā purakẖ anandī.
Joining with the humble Saints of the Lord, my actions bring prosperity, and I have obtained the Lord of Bliss as my Husband.
ਵਾਹਿਗੁਰੂ ਦੇ ਸਾਧ-ਸਰੂਪ ਪੁਰਸ਼ਾਂ ਨੂੰ ਭੇਟਣ ਦੁਆਰਾ ਮੇਰਾ ਕਾਜ ਸਫਲ ਹੋਇਆ ਹੈ ਅਤੇ ਖੁਸ਼ ਬਾਸ਼ ਸੁਆਮੀ ਨੂੰ ਮੈਂ ਆਪਣੇ ਖਾਵਦ ਵਜੋ ਪਾ ਲਿਆ ਹੈ।
ਕਾਰਜੁ = ਵਿਆਹ ਦਾ ਕੰਮ, ਪ੍ਰਭੂ-ਪਤੀ ਨਾਲ ਮਿਲਾਪ ਦਾ ਉੱਦਮ। ਸੋਹਿਆ = ਸੋਹਣਾ ਹੋ ਗਿਆ ਹੈ, ਚੰਗੀ ਤਰ੍ਹਾਂ ਸਿਰੇ ਚੜ੍ਹਿਆ ਹੈ। ਪੁਰਖੁ = ਸਰਬ-ਵਿਆਪਕ ਪ੍ਰਭੂ। ਅਨੰਦੀ = ਆਨੰਦ ਦਾ ਸੋਮਾ।ਪਰਮਾਤਮਾ ਦਾ ਭਜਨ ਕਰਨ ਵਾਲੇ ਗੁਰਮੁਖਾਂ ਨਾਲ ਮਿਲ ਕੇ ਪਰਮਾਤਮਾ-ਪਤੀ ਨਾਲ ਸੋਹਣਾ ਮਿਲਾਪ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਤੇ ਆਨੰਦ ਦਾ ਸੋਮਾ ਖਸਮ-ਪ੍ਰਭੂ ਮਿਲ ਪੈਂਦਾ ਹੈ।
 
हरि पुरखु न कब ही बिनसै जावै नित देवै चड़ै सवाइआ ॥
Har purakẖ na kab hī binsai jāvai niṯ ḏevai cẖaṛai savā▫i▫ā.
The Almighty Lord never dies or goes away. Whatever He gives, keeps on increasing.
ਸਰਬ-ਸ਼ਕਤੀਵਾਨ ਵਾਹਿਗੁਰੂ ਕਦਾਚਿੱਤ ਮਰਦਾ ਜਾਂ ਜਾਂਦਾ ਨਹੀਂ। ਜੋ ਕੁਝ ਉਹ ਦਿੰਦਾ ਹੈ, ਸਦੀਵ ਹੀ ਵਧਦਾ ਜਾਂਦਾ ਹੈ।
ਜਾਵੈ = ਨਾਸ ਹੁੰਦਾ। ਚੜੈ ਸਵਾਇਆ = ਹੋਰ ਹੋਰ ਵਧਦਾ ਹੈ।ਪਰਮਾਤਮਾ ਐਸਾ ਪਤੀ ਹੈ, ਜੋ ਕਦੇ ਭੀ ਨਾਸ਼ ਨਹੀਂ ਹੁੰਦਾ, ਜੋ ਕਦੇ ਭੀ ਨਹੀਂ ਮਰਦਾ। ਉਹ ਸਦਾ ਦਾਤਾਂ ਬਖ਼ਸ਼ਦਾ ਹੈ, ਉਸ ਦੀ ਦਾਤ ਸਦਾ ਵਧਦੀ ਰਹਿੰਦੀ ਹੈ।
 
ੴ सतिनामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace:
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਬੇ-ਡਰ, ਦੁਸ਼ਮਨੀ ਰਹਿਤ, ਅਜਨਮਾ ਅਤੇ ਸਵੈ-ਪਰਕਾਸ਼ਵਾਨ ਹੈ। ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਰਾਪਤ ਹੁੰਦਾ ਹੈ।
xxxਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।