Sri Guru Granth Sahib Ji

Search ਬਹੁ in Gurmukhi

बहुता कहीऐ बहुता होइ ॥
Bahuṯā kahī▫ai bahuṯā ho▫e.
The more you say about them, the more there still remains to be said.
ਜਿੰਨਾ ਵਧੇਰੇ ਅਸੀਂ ਬਿਆਨ ਕਰਦੇ ਹਾਂ, ਓਨਾ ਵਧੇਰੇ ਅਪਰਸਿਧ ਉਹ ਹੋ ਜਾਂਦਾ ਹੈ।
ਬਹੁਤਾ ਕਹੀਐ = ਜਿਉਂ ਜਿਉਂ ਅਕਾਲ ਪੁਰਖ ਨੂੰ ਵੱਡਾ ਆਖੀ ਜਾਵੀਏ, ਜਿਉਂ ਜਿਉਂ ਉਸ ਦੇ ਗੁਣ ਕਥਨ ਕਰੀ ਜਾਵੀਏ। ਬਹੁਤ ਹੋਇ = ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।
 
बहुता करमु लिखिआ ना जाइ ॥
Bahuṯā karam likẖi▫ā nā jā▫e.
His Blessings are so abundant that there can be no written account of them.
ਘਨੇਰੀਆਂ ਹਨ ਉਸ ਦੀਆਂ ਬਖਸ਼ਿਸ਼ਾਂ ਇਹ ਲਿਖੀਆਂ ਨਹੀਂ ਜਾ ਸਕਦੀਆਂ।
ਕਰਮੁ = ਬਖ਼ਸ਼ਸ਼।ਅਕਾਲ ਪੁਰਖ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ।
 
ओहु वेखै ओना नदरि न आवै बहुता एहु विडाणु ॥
Oh vekẖai onā naḏar na āvai bahuṯā ehu vidāṇ.
He watches over all, but none see Him. How wonderful this is!
ਉਹ ਉਨ੍ਹਾਂ ਨੂੰ ਤੱਕਦਾ ਹੈ ਪ੍ਰਤੂੰ ਉਹ ਉਸ ਨੂੰ ਨਹੀਂ ਦੇਖਦੇ। ਇਹ ਸਭ ਤੋਂ ਵੱਡੀ ਹੈਰਾਨੀ ਹੈ।
ਓਹੁ = ਅਕਾਲ ਪੁਰਖ। ਓਨਾ = ਜੀਵਾਂ ਨੂੰ। ਨਦਰਿ ਨ ਆਵੈ = ਦਿਸਦਾ ਨਹੀਂ। ਵਿਡਾਣੁ = ਅਸਚਰਜ ਕੌਤਕ।ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
 
तिथै घाड़ति घड़ीऐ बहुतु अनूपु ॥
Ŧithai gẖāṛaṯ gẖaṛī▫ai bahuṯ anūp.
Forms of incomparable beauty are fashioned there.
ਉਥੇ ਪ੍ਰੇਮ ਲਾਸਾਨੀ ਬਣਾਵਟ ਬਣਾਈ ਜਾਂਦੀ ਹੈ।
ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ। ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ। ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ।ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।
 
तेरे अनेक तेरे अनेक पड़हि बहु सिम्रिति सासत जी करि किरिआ खटु करम करंता ॥
Ŧere anek ṯere anek paṛėh baho simriṯ sāsaṯ jī kar kiri▫ā kẖat karam karanṯā.
For You, many, for You, so very many read the various Simritees and Shaastras. They perform rituals and religious rites.
ਤੇਰੇ ਘਣੇ ਤੇ ਕਈ ਬੰਦੇ ਬਹੁਤੀਆਂ ਸਿਮਰਤੀਆਂ ਅਤੇ ਸ਼ਾਸਤਰ ਵਾਚਦੇ ਹਨ। ਉਹ ਕਰਮ-ਕਾਂਡ ਕਰਦੇ ਹਨ ਅਤੇ ਛੇ ਧਾਰਮਕ ਸੰਸਕਾਰ ਕਮਾਉਂਦੇ ਹਨ।
ਸਿਮ੍ਰਿਤਿ = ਉਹ ਧਾਰਮਿਕ ਪੁਸਤਕ ਜੋ ਹਿੰਦੂ ਵਿਦਵਾਨ ਰਿਸ਼ੀਆਂ ਨੇ ਵੇਦਾਂ ਨੂੰ ਚੇਤੇ ਕਰ ਕੇ ਆਪਣੇ ਸਮਾਜ ਦੀ ਅਗਵਾਈ ਲਈ ਲਿਖੇ, ਇਹਨਾਂ ਦੀ ਗਿਣਤੀ ੨੭ ਦੇ ਕਰੀਬ ਹੈ। ਸਾਸਤ = ਹਿੰਦੂ ਧਰਮ ਦੇ ਫਲਸਫ਼ੇ ਦੇ ਪੁਸਤਕ ਜੋ ਗਿਣਤੀ ਵਿਚ ਛੇ ਹਨ: ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ। ਕਿਰਿਆ = ਧਾਰਮਿਕ ਸੰਸਕਾਰ। ਖਟੁ = ਛੇ। ਖਟੁ ਕਰਮ = ਮਨੂ-ਸਿਮ੍ਰਿਤੀ ਅਨੁਸਾਰ ਇਹ ਛੇ ਕਰਮ ਇਉਂ ਹਨ: ਵਿਦਿਆ ਪੜ੍ਹਨੀ ਤੇ ਪੜ੍ਹਾਣੀ; ਜੱਗ ਕਰਨਾ ਤੇ ਜੱਗ ਕਰਾਣਾ; ਦਾਨ ਦੇਣਾ ਤੇ ਦਾਨ ਲੈਣਾ। ਕਰੰਤਾ = ਕਰਦੇ ਹਨ।ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ।
 
कामि करोधि नगरु बहु भरिआ मिलि साधू खंडल खंडा हे ॥
Kām karoḏẖ nagar baho bẖari▫ā mil sāḏẖū kẖandal kẖanda he.
The body-village is filled to overflowing with anger and sexual desire; these were broken into bits when I met with the Holy Saint.
ਭੋਗ ਰਸ ਅਤੇ ਰੋਹ ਨਾਲ, (ਦੇਹਿ) ਪਿੰਡ ਕੰਢਿਆ ਤਾਈ ਡੱਕਿਆ ਹੋਇਆ ਹੈ। ਸੰਤ ਗੁਰਦੇਵ ਜੀ ਨੂੰ ਮਿਲ ਕੇ ਮੈਂ (ਦੋਹਾਂ ਨੂੰ) ਭੰਨ ਤੋੜ ਕੇ ਪਾਸ਼ ਪਾਸ਼ ਕਰ ਦਿੱਤਾ ਹੈ।
ਕਾਮਿ = ਕਾਮ-ਵਾਸਨਾ ਨਾਲ। ਕਰੋਧਿ = ਕ੍ਰੋਧ ਨਾਲ। ਨਗਰੁ = ਸਰੀਰ-ਨਗਰ। ਮਿਲਿ = ਮਿਲ ਕੇ। ਸਾਧੂ = ਗੁਰੂ। ਖੰਡਲ ਖੰਡਾ = ਤੋੜਿਆ ਹੈ।(ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ।
 
अबिनासी पुरखु पाइआ परमेसरु बहु सोभ खंड ब्रहमंडा हे ॥३॥
Abẖināsī purakẖ pā▫i▫ā parmesar baho sobẖ kẖand barahmandā he. ||3||
They have found the Imperishable Supreme Being, the Transcendent Lord God, and they receive great honor throughout all the worlds and realms. ||3||
ਉਨ੍ਹਾਂ ਨੇ ਨਾਸ-ਰਹਿਤ ਸ਼ਰੋਮਣੀ ਸਾਹਿਬ ਵਾਹਿਗੁਰੂ ਨੂੰ ਪਾ ਲਿਆ ਹੈ, ਅਤੇ ਉਹ ਅਨੇਕਾਂ ਦੀਪਾਂ ਤੇ ਆਲਮਾਂ ਅੰਦਰ ਬਹੁਤ ਵਡਿਆਈ ਪਾਉਂਦੇ ਹਨ।
ਸੋਭ = ਸੋਭਾ। ਖੰਡ ਬ੍ਰਹਮੰਡਾ = ਸਾਰੇ ਜਗਤ ਵਿਚ।੩।ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ॥੩॥
 
निज घरि महलु पावहु सुख सहजे बहुरि न होइगो फेरा ॥३॥
Nij gẖar mahal pāvhu sukẖ sėhje bahur na ho▫igo ferā. ||3||
Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3||
ਆਪਣੇ ਨਿੱਜ ਦੇ ਗ੍ਰਹਿ ਅੰਦਰ ਹੀ ਆਰਾਮ ਚੈਨ ਨਾਲ ਤੂੰ ਸੁਆਮੀ ਦੀ ਹਜ਼ੂਰੀ ਨੂੰ ਪਰਾਪਤ ਹੋ ਜਾਵੇਗਾ ਅਤੇ ਤੈਨੂੰ ਮੁੜਕੇ ਗੇੜਾ ਨਹੀਂ ਪਵੇਗਾ।
ਨਿਜ ਘਰਿ = ਆਪਣੇ ਘਰ ਵਿਚ, ਆਪਣੇ ਹਿਰਦੇ ਵਿਚ। ਮਹਲੁ = (ਪਰਮਾਤਮਾ ਦਾ) ਟਿਕਾਣਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਬਹੁਰਿ = ਫਿਰ।੩।(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ॥੩॥
 
सभु को आखै बहुतु बहुतु घटि न आखै कोइ ॥
Sabẖ ko ākẖai bahuṯ bahuṯ gẖat na ākẖai ko▫e.
Everyone says that God is the Greatest of the Great. No one calls Him any less.
ਸਾਰੇ ਕਹਿੰਦੇ ਹਨ ਕਿ ਸਾਹਿਬ ਵਡਿਆਂ ਦਾ ਪਰਮ ਵੱਡਾ ਹੈ। ਕੋਈ ਭੀ ਉਸ ਨੂੰ ਘਟ ਨਹੀਂ ਕਹਿੰਦਾ।
ਸਭੁ ਕੋ = ਹਰੇਕ ਜੀਵ। ਆਖੈ = ਆਖਦਾ ਹੈ, ਮੰਗਦਾ ਹੈ। ਆਖੈ ਬਹੁਤੁ ਬਹੁਤੁ = ਬਹੁਤੀ ਮਾਇਆ ਮੰਗਦਾ ਹੈ।(ਹੇ ਪ੍ਰਭੂ!) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ, ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ)।
 
हुकमु सोई तुधु भावसी होरु आखणु बहुतु अपारु ॥
Hukam so▫ī ṯuḏẖ bẖāvsī hor ākẖaṇ bahuṯ apār.
The Hukam of Your Command is the pleasure of Your Will, Lord. To say anything else is far beyond anyone's reach.
ਉਹੀ ਫੁਰਮਾਨ ਹੈ ਜਿਹੜਾ ਤੈਨੂੰ ਚੰਗਾ ਲਗਦਾ ਹੈ। ਵਧੇਰੇ ਕਹਿਣਾ ਪਹੁੰਚ ਤੋਂ ਘਨੇਰਾ ਹੀ ਪਰੇ ਹੈ।
ਤੁਧੁ ਭਾਵਸੀ = ਤੇਰੀ ਰਜ਼ਾ ਵਿਚ ਰਹਿਣਾ। ਹੋਰੁ ਆਖਣੁ = ਹੋਰ ਹੁਕਮ ਕਰਨ ਦਾ ਬਚਨ।ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿਚ ਖ਼ੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿਚ ਰਾਜ਼ੀ ਰਹਿਣਾ ਹੈ।
 
चोआ चंदनु बहु घणा पाना नालि कपूरु ॥
Cẖo▫ā cẖanḏan baho gẖaṇā pānā nāl kapūr.
she may sweeten her breath with betel leaf and camphor,
ਨਾਲੇ ਉਹ ਊਦ ਤੇ ਚੰਨਣ ਦੀ ਲੱਕੜ ਦਾ ਬਹੁਤ ਜ਼ਿਆਦਾ ਅਤਰ ਦੇਹ ਨੂੰ ਮਲਦੀ ਹੈ ਅਤੇ ਮੁਸ਼ਕ-ਕਾਫੂਰ ਵਿੱਚ ਪਾ ਕੇ ਪਾਨ-ਬੀੜਾ ਖਾਂਦੀ ਹੈ।
ਚੋਆ = ਅਤਰ। ਧਨ = ਇਸਤ੍ਰੀ।ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ।
 
सची नदरि निहालीऐ बहुड़ि न पावै ताउ ॥२॥
Sacẖī naḏar nihālī▫ai bahuṛ na pāvai ṯā▫o. ||2||
is brought to ecstasy by the True Lord's Glance of Grace. That person does not have to go through the fire of the womb again. ||2||
ਉਸ ਨੂੰ ਹਰੀ ਦੀ ਸੱਚੀ ਨਿਗ੍ਹਾ ਨਿਹਾਲ ਕਰ ਦਿੰਦੀ ਹੈ ਤੇ ਉਸ ਨੂੰ ਮੁੜ ਕੇ ਪਾਪਾਂ ਦਾ ਸੇਕ ਨਹੀਂ ਲੱਗਦਾ।
ਨਿਹਾਲੀਐ = ਤੱਕਿਆ ਜਾਂਦਾ ਹੈ। ਨ ਪਾਵੈ ਤਾਉ = ਤਾਅ ਨਹੀਂ ਸਹਾਰਦਾ।੨।ਜਿਸ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ ॥੨॥
 
आपे बहु बिधि रंगुला सखीए मेरा लालु ॥
Āpe baho biḏẖ rangulā sakẖī▫e merā lāl.
He Himself loves in so many ways. O sister soul-brides, He is my Beloved.
ਮੇਰੀ ਸਹੇਲੀਓ! ਮੇਰਾ ਪ੍ਰੀਤਮ ਹਰ ਤਰ੍ਹਾਂ ਨਾਲ ਖਿਲੰਦੜਾ ਹੈ।
ਬਹੁ ਬਿਧਿ = ਕਈ ਤਰੀਕਿਆਂ ਨਾਲ। ਰੰਗੁਲਾ = ਚੋਜ ਕਰਨ ਵਾਲਾ। ਲਾਲੁ = ਪਿਆਰਾ।ਹੇ ਸਹੇਲੀਏ! ਮੇਰਾ ਪਿਆਰਾ ਪ੍ਰਭੂ ਆਪ ਹੀ ਕਈ ਤਰੀਕਿਆਂ ਨਾਲ ਚੋਜ ਤਮਾਸ਼ੇ ਕਰਨ ਵਾਲਾ ਹੈ।
 
जे बहुतेरा पड़िआ होवहि को रहै न भरीऐ पाई ॥२॥
Je bahuṯerā paṛi▫ā hovėh ko rahai na bẖarī▫ai pā▫ī. ||2||
You may be very educated, but no one can remain when the measure of life is full. ||2||
ਭਾਵੇਂ ਬੰਦਾ ਬਹੁਤਾ ਹੀ ਵਿਦਵਾਨ ਹੋਵੇ, ਜਦ ਉਸ ਦੀ ਜਿੰਦਗੀ ਦੀ ਪੜੋਪੀ ਲਬਾਲਬ ਹੋ ਜਾਂਦੀ ਹੈ, ਏਥੇ ਕੋਈ ਠਹਿਰ ਨਹੀਂ ਸਕਦਾ।
ਭਰੀਐ ਪਾਈ = ਜਦੋਂ ਪਾਈ ਭਰ ਜਾਂਦੀ ਹੈ, ਜਦੋਂ ਸੁਆਸ ਪੂਰੇ ਹੋ ਜਾਂਦੇ ਹਨ। ਪਾਈ = ਪਨ-ਘੜੀ। ਉਸ ਦੇ ਹੇਠ ਛੇਕ ਹੁੰਦਾ ਹੈ, ਜਿਸ ਦੇ ਰਸਤੇ ਉਸ ਘੜੀ ਵਿਚ ਪਾਣੀ ਆਉਂਦਾ ਰਹਿੰਦਾ ਹੈ, ਤੇ, ਆਖ਼ਰ ਜਦੋਂ ਸਾਰੀ ਪਾਣੀ ਨਾਲ ਭਰ ਜਾਂਦੀ ਹੈ, ਤਾਂ ਪਾਣੀ ਵਿਚ ਡੁੱਬ ਜਾਂਦੀ ਹੈ। ਵਕਤ ਦਾ ਹਿਸਾਬ ਰੱਖਣ ਵਾਸਤੇ ਇਹ ਇਕ ਵਿਓਂਤ ਸੀ।੨।ਭਾਵੇਂ ਤੂੰ ਕਿਤਨਾ ਹੀ (ਮਜ਼ਹਬੀ ਕਿਤਾਬਾਂ) ਪੜ੍ਹ ਜਾਏਂ (ਮੌਤ ਫਿਰ ਭੀ ਨਹੀਂ ਟਲੇਗੀ), ਜਿਵੇਂ ਪਨ ਘੜੀ ਜਦੋਂ ਪਾਣੀ ਨਾ ਭਰ ਜਾਂਦੀ ਹੈ, ਤਾਂ ਪਾਣੀ ਵਿੱਚ ਤੈਰਦੀ ਨਹੀਂ ਰਹਿ ਸਕਦੀ ਭਾਵ ਡੁੱਬ ਜਾਂਦੀ ਹੈ, ਇਸੇ ਤਰ੍ਹਾਂ ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਕੋਈ ਇਥੇ ਰਹਿ ਨਹੀਂ ਸਕਦਾ ॥੨॥
 
खरा सिआणा बहुता भारु ॥
Kẖarā si▫āṇā bahuṯā bẖār.
I am very clever-I carry loads of sin.
ਮੈਂ ਬਹੁਤਾ ਚਾਲਾਕ ਹਾਂ ਤੇ ਮੈਂ ਪਾਪਾਂ ਦਾ ਭਾਰਾ ਬੋਝ ਚੁਕਿਆ ਹੋਇਆ ਹੈ।
ਖਰਾ = ਬਹੁਤ। ਭਾਰੁ = ਪਾਪਾਂ ਦਾ ਬੋਝ।(ਜਿਉੇਂ ਜਿਉਂ) ਮੈ ਬਹੁਤਾ ਸਿਆਣਾ ਬਣਦਾ ਹਾਂ ਪਾਪਾਂ ਦਾ ਹੋਰ ਹੋਰ ਭਾਰ (ਆਪਣੇ ਸਿਰ ਉੱਤੇ ਚੁੱਕਦਾ ਜਾਂਦਾ ਹਾਂ)।
 
बहु भेख करि भरमाईऐ मनि हिरदै कपटु कमाइ ॥
Baho bẖekẖ kar bẖarmā▫ī▫ai man hirḏai kapat kamā▫e.
People wear all sorts of costumes and wander all around, but in their hearts and minds, they practice deception.
ਪ੍ਰਾਨੀ ਬਹੁਤੇ ਭੇਖ ਧਾਰਨ ਕਰਦੇ ਤੇ ਬਾਹਰ ਭਰਮਦੇ ਹਨ। ਪ੍ਰੰਤੂ ਆਪਦੇ ਦਿਲ ਤੇ ਚਿੱਤ ਨਾਲ ਠੱਗੀ ਠੋਰੀ ਕਰਦੇ ਹਨ।
ਭੇਖ ਕਰਿ = ਧਾਰਮਿਕ ਪਹਿਰਾਵੇ ਪਹਿਨ ਕੇ। ਕਰਿ = ਕਰ ਕੇ। ਭਰਮਾਈਐ = ਭਟਕਣਾ ਵਿਚ ਪੈ ਜਾਈਦਾ ਹੈ। ਮਨਿ = ਮਨ ਵਿਚ। ਹਿਰਦੈ = ਹਿਰਦੇ ਵਿਚ। ਕਪਟੁ = ਧੋਖਾ। ਕਮਾਇ = ਕਮਾ ਕੇ, ਕਰ ਕੇ।ਬਹੁਤੇ ਧਾਰਮਿਕ ਪਹਿਰਾਵੇ ਪਹਿਨ ਕੇ (ਦੂਜਿਆਂ ਨੂੰ ਠੱਗਣ ਲਈ ਆਪਣੇ) ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ (ਆਪ ਹੀ) ਭਟਕਣਾ ਵਿਚ ਪੈ ਜਾਈਦਾ ਹੈ।
 
सुपनै सुखु न देखनी बहु चिंता परजाले ॥३॥
Supnai sukẖ na ḏekẖnī baho cẖinṯā parjāle. ||3||
Even in their dreams, they find no peace; they are consumed by the fires of intense anxiety. ||3||
ਸੁਫਨੇ ਵਿੱਚ ਭੀ ਉਹ ਖੁਸ਼ੀ ਨਹੀਂ ਵੇਖਦੇ ਅਤੇ ਅਧਿਕ ਫਿਕਰ ਨੇ ਉਨ੍ਹਾਂ ਨੂੰ ਸੰਪੂਰਨ ਤੌਰ ਤੇ ਸਾੜ ਸੁੱਟਿਆ ਹੈ।
ਦੇਖਨੀ = ਦੇਖਨਿ, ਵੇਖਦੇ। ਪਰਜਾਲੇ = ਚੰਗੀ ਤਰ੍ਹਾਂ ਸਾੜਦੀ ਹੈ।੩।ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ ॥੩॥
 
बहु जोनी भउदा फिरै जिउ सुंञैं घरि काउ ॥
Baho jonī bẖa▫uḏā firai ji▫o suñaiʼn gẖar kā▫o.
Through countless incarnations they wander lost, like crows in a deserted house.
ਸੱਖਣੇ ਮਕਾਨ ਵਿੱਚ ਕਾਂ ਦੀ ਮਾਨਿੰਦ, ਉਹ ਘਨੇਰੀਆਂ ਜੂਨੀਆਂ ਅੰਦਰ ਭਟਕਦਾ ਫਿਰਦਾ ਹੈ।
ਘਰਿ = ਘਰ ਵਿਚ।(ਮਾਇਆ ਦੇ ਮੋਹ ਵਿਚ ਫਸ ਕੇ) ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ (ਕਿਤੋਂ ਭੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਞੇ ਘਰ ਵਿਚ ਕਾਂ ਜਾਂਦਾ ਹੈ (ਉਥੋਂ ਉਸ ਨੂੰ ਮਿਲਦਾ ਕੁਝ ਨਹੀਂ)
 
दूजै भाइ दुखु लाइदा बहुती देइ सजाइ ॥
Ḏūjai bẖā▫e ḏukẖ lā▫iḏā bahuṯī ḏe▫e sajā▫e.
In the love of duality, people suffer in pain, condemned to terrible punishment.
ਮਨੂਆ ਮਨੁੱਖ ਨੂੰ ਦਵੈਤ-ਭਾਵ ਦੀ ਬੀਮਾਰੀ ਚਮੇੜ ਦਿੰਦਾ ਹੈ ਅਤੇ ਉਸ ਨੂੰ ਸਖਤ ਦੰਡ ਦਿੰਦਾ ਹੈ।
ਦੂਜੈ ਭਾਇ = ਮਾਇਆ ਦੇ ਪ੍ਰੇਮ ਵਿਚ (ਜੋੜ ਕੇ)।ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ।
 
बहु बिधि करम कमावदे दूणी मलु लागी आइ ॥
Baho biḏẖ karam kamāvḏe ḏūṇī mal lāgī ā▫e.
Performing all sorts of rituals, people are smeared with twice as much filth.
ਅਨੇਕਾਂ ਤਰੀਕਿਆਂ ਨਾਲ ਕਰਮ-ਕਾਂਡ ਕਰਨ ਦੁਆਰਾ, ਸਗੋਂ ਆਦਮੀ ਨੂੰ ਦੁਗਣੀ ਮੈਲ ਚਿਮੜਦੀ ਹੈ।
ਬਹੁ ਬਿਧਿ = ਕਈ ਕਿਸਮਾਂ ਦੇ। ਕਰਮ = ਧਾਰਮਿਕ ਕੰਮ। ਆਇ = ਆ ਕੇ।ਲੋਕ ਕਈ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦੇ ਹਨ, (ਇਸ ਤਰ੍ਹਾਂ ਸਗੋਂ ਅੱਗੇ ਨਾਲੋਂ) ਦੂਣੀ (ਹਉਮੈ ਦੀ) ਮੈਲ ਆ ਲਗਦੀ ਹੈ।