Sri Guru Granth Sahib Ji

Search ਬੁਝੈ in Gurmukhi

नानक हुकमै जे बुझै त हउमै कहै न कोइ ॥२॥
Nānak hukmai je bujẖai ṯa ha▫umai kahai na ko▫e. ||2||
O Nanak, one who understands His Command, does not speak in ego. ||2||
ਹੇ ਨਾਨਕ! ਜੇਕਰ ਇਨਸਾਨ ਪ੍ਰਭੂ ਦੇ ਫੁਰਮਾਨ ਨੂੰ ਸਮਝ ਲਵੇ, ਤਦ ਕੋਈ ਭੀ ਹੰਕਾਰ ਨਾਂ ਕਰੇ।
ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥
 
जे को बुझै होवै सचिआरु ॥
Je ko bujẖai hovai sacẖiār.
One who understands this becomes truthful.
ਜੇਕਰ ਕੋਈ ਜਣਾ ਇਸ ਨੂੰ ਸਮਝ ਲਵੇ ਤਾਂ, ਉਹ ਸੱਚਾ ਇਨਸਾਨ ਥੀਵੰਞਦਾ (ਬਣ ਜਾਦਾ) ਹੈ।
ਬੁਝੈ = ਸਮਝ ਲਏ। ਸਚਿਆਰੁ = ਸੱਚ ਦਾ ਪਰਕਾਸ਼ ਹੋਣ ਲਈ ਯੋਗ।ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ।
 
आव घटै नरु ना बुझै निति मूसा लाजु टुकाइ ॥
Āv gẖatai nar nā bujẖai niṯ mūsā lāj tukā▫e.
Man's life is diminishing, but he does not understand. Each day, the mouse of death is gnawing away at the rope of life.
ਉਮਰ ਘਟ ਹੋ ਰਹੀ ਹੈ, ਪਰ ਆਦਮੀ ਸਮਝਦਾ ਨਹੀਂ (ਕਾਲ ਦਾ) ਚੂਹਾ ਹਰ ਰੋਜ਼ ਜੀਵਨ ਦੀ ਰੱਸੀ ਨੂੰ ਕੁਤਰ ਰਿਹਾ ਹੈ।
ਆਵ = ਉਮਰ। ਨਰੁ = ਮਨੁੱਖ। ਨਿਤਿ = ਸਦਾ। ਮੂਸਾ = ਚੂਹਾ। ਲਾਜੁ = {लज्जु} ਰੱਸੀ।(ਇਸ ਕਰਕੇ ਤਰ੍ਹਾਂ ਸਹਜੇ ਸਹਜੇ) ਉਹ ਘਟਦੀ ਜਾਂਦੀ ਹੈ ਪਰ ਮਨੁੱਖ ਸਮਝਦਾ ਨਹੀਂ (ਗੁਜ਼ਰਦਾ ਸਮਾ ਮਨੁੱਖ ਦੀ ਉਮਰ ਨੂੰ ਇਉਂ ਕੱਟਦਾ ਜਾ ਰਿਹਾ ਹੈ ਜਿਵੇਂ) ਚੂਹਾ ਸਦਾ ਰੱਸੀ ਨੂੰ ਟੁੱਕਦਾ ਜਾਂਦਾ ਹੈ।
 
मूलु न बुझै आपणा वसतु रही घर बारि ॥
Mūl na bujẖai āpṇā vasaṯ rahī gẖar bār.
He does not understand his own origins; the merchandise remains within the door of his own house.
ਉਹ ਮੂਲ-ਪ੍ਰਭੂ ਨੂੰ ਨਹੀਂ ਸਮਝਦਾ ਅਤੇ ਹਰੀ ਨਾਮ ਦਾ ਸੌਦਾ-ਸੂਤ, ਉਸ ਦੇ ਗ੍ਰਹਿ ਦੇ ਬੂਹੇ ਅੰਦਰ ਹੀ ਅਣ-ਲਭਿਆ ਰਹਿ ਜਾਂਦਾ ਹੈ।
ਵਸਤੁ = (ਅਸਲ) ਸੌਦਾ। ਰਹੀ = ਪਈ ਰਹੀ, ਬੇ-ਕਦਰੀ ਪਈ ਰਹੀ। ਘਰ ਬਾਰਿ = ਅੰਦਰੇ ਹੀ।ਜੇਹੜਾ ਮਨੁੱਖ (ਆਪਣੀ ਜ਼ਿੰਦਗੀ ਦੇ) ਮੂਲ-ਪ੍ਰਭੂ ਨੂੰ ਨਹੀਂ ਸਮਝਦਾ, ਉਸ ਦਾ ਅਸਲ ਸਰਮਾਇਆ ਉਸ ਦੇ ਹਿਰਦੇ-ਘਰ ਅੰਦਰ ਹੀ (ਅਣਪਛਾਤਾ) ਪਿਆ ਰਹਿੰਦਾ ਹੈ।
 
रोगु दारू दोवै बुझै ता वैदु सुजाणु ॥
Rog ḏārū ḏovai bujẖai ṯā vaiḏ sujāṇ.
If someone understands both the disease and the medicine, only then is he a wise physician.
ਜੇਕਰ ਬੰਦਾ ਬਿਮਾਰੀ ਤੇ ਦਵਾਈ ਦੋਹਾਂ ਨੂੰ ਸਮਝਦਾ ਹੋਵੇ ਤਦ ਹੀ ਉਹ ਪ੍ਰਬੀਨ ਹਕੀਮ ਜਾਣ।
ਸੁਜਾਣੁ = ਸਿਆਣਾ।(ਦੂਜਿਆਂ ਦੇ ਵਿਕਾਰ-ਰੂਪ ਰੋਗ ਲੱਭਣ ਦੇ ਥਾਂ) ਜੇ ਮਨੁੱਖ ਆਪਣਾ (ਆਤਮਕ) ਰੋਗ ਤੇ ਰੋਗ ਦਾ ਇਲਾਜ ਦੋਵੇਂ ਸਮਝ ਲਏ ਤਾਂ ਉਸ ਨੂੰ ਸਿਆਣਾ ਹਕੀਮ ਜਾਣ ਲਵੋ।
 
करणैहारु न बुझै बिगाना ॥३॥
Karṇaihār na bujẖai bigānā. ||3||
The ignorant ones do not recognize their Creator. ||3||
ਬੇ-ਸਮਝ ਆਪਣੇ ਕਰਤਾਰ ਨੂੰ ਨਹੀਂ ਜਾਣਦਾ।
ਬਿਗਾਨਾ = ਬੇ-ਗਿਆਨਾ, ਮੂਰਖ ॥੩॥(ਆਪਣੇ ਅਹੰਕਾਰ ਵਿਚ) ਮੂਰਖ ਮਨੁੱਖ ਆਪਣੇ ਪੈਦਾ ਕਰਨ ਵਾਲੇ ਪਰਮਾਤਮਾ ਨੂੰ ਭੀ ਨਹੀਂ ਸਮਝਦਾ (ਚੇਤੇ ਰੱਖਦਾ) ॥੩॥
 
छोडि चलै त्रिसना नही बुझै ॥२॥
Cẖẖod cẖalai ṯarisnā nahī bujẖai. ||2||
He shall have to leave it in the end, and yet his desire is still not satisfied. ||2||
ਇਸ ਨੂੰ ਤਿਆਗ ਕੇ ਉਸ ਨੂੰ ਜਾਣਾ ਪੈਣਾ ਹੈ, ਪ੍ਰੰਤੂ ਉਸ ਦੀ ਖ਼ਾਹਿਸ਼ ਨਹੀਂ ਬੁਝਦੀ।
xxx॥੨॥(ਇਹ ਜ਼ਮੀਨ ਇਥੇ ਹੀ) ਛੱਡ ਕੇ (ਆਖ਼ਰ ਇਥੋਂ) ਤੁਰ ਪੈਂਦਾ ਹੈ, (ਪਰ ਸਾਰੀ ਉਮਰ ਉਸ ਦੀ ਮਾਲਕੀ ਦੀ) ਤ੍ਰਿਸ਼ਨਾ ਨਹੀਂ ਮਿਟਦੀ ॥੨॥
 
जासु जपत इह त्रिसना बुझै ॥
Jās japaṯ ih ṯarisnā bujẖai.
Meditating on Him, this desire is quenched.
ਜਿਸ ਦਾ ਸਿਮਰਨ ਕਰਨ ਦੁਆਰਾ ਇਹ ਖਾਹਿਸ਼ ਮਿਟ ਜਾਂਦੀ ਹੈ।
xxxਜਿਸ ਦਾ ਨਾਮ ਜਪਿਆਂ ਮਾਇਆ ਦੀ ਤ੍ਰੇਹ ਬੁੱਝ ਜਾਂਦੀ ਹੈ,
 
जो इसु मारे तिस की त्रिसना बुझै ॥
Jo is māre ṯis kī ṯarisnā bujẖai.
One who kills this has his desires quenched.
ਜਿਹੜਾ ਇਸ ਨੂੰ ਨਸ਼ਟ ਕਰ ਦਿੰਦਾ ਹੈ ਉਸ ਦੀ ਖਾਹਿਸ਼ ਮਿਟ ਜਾਂਦੀ ਹੈ।
xxxਜੇਹੜਾ ਮਨੁੱਖ ਇਸ ਮੇਰ-ਤੇਰ ਨੂੰ ਆਪਣੇ ਅੰਦਰੋਂ ਦੂਰ ਕਰ ਲੈਂਦਾ ਹੈ, ਉਸ ਦੀ ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ,
 
नानक गुरमुखि सो बुझै जा कै भाग मथोर ॥१॥
Nānak gurmukẖ so bujẖai jā kai bẖāg mathor. ||1||
O Nanak, those who become Gurmukh understand; upon their foreheads is such pre-ordained destiny. ||1||
ਨਾਨਕ, ਗੁਰਾਂ ਦੇ ਰਾਹੀਂ ਕੇਵਲ ਉਹੀ ਸਾਹਿਬ ਨੂੰ ਸਮਝਦਾ ਹੈ ਜਿਸ ਦੇ ਮੱਥੇ ਤੇ ਚੰਗੀ ਕਿਸਮਤ ਲਿਖੀ ਹੋਈ ਹੈ।
ਮਥੋਰ = ਮੱਥੇ ਉਤੇ ॥੧॥ਹੇ ਨਾਨਕ! ਉਹ ਮਨੁੱਖ ਗੁਰੂ ਦੀ ਰਾਹੀਂ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਜਿਸ ਦੇ ਮੱਥੇ ਉਤੇ (ਪੂਰਬਲੇ ਕਰਮਾਂ ਦੇ ਚੰਗੇ ਕਰਮਾਂ ਦੇ) ਭਾਗ ਜਾਗ ਪੈਣ ॥੧॥
 
दूख दरद त्रिसना बुझै नानक नामि समाउ ॥१॥
Ḏūkẖ ḏaraḏ ṯarisnā bujẖai Nānak nām samā▫o. ||1||
and pain, distress and desires are quenched. O Nanak, immerse yourself in the Naam, the Name of the Lord. ||1||
ਅਤੇ ਪੀੜ ਕਲੇਸ਼ ਤੇ ਸੰਸਾਰੀ ਖਾਹਿਸ਼ਾਂ ਮੁੱਕ ਜਾਂਦੀਆਂ ਹਨ; ਨਾਨਕ! ਉਸ ਨਾਮ ਵਿੱਚ ਲੀਨ ਹੋ।
ਤ੍ਰਿਸਨਾ = ਮਾਇਆ ਦਾ ਲਾਲਚ। ਨਾਮਿ = ਨਾਮ ਵਿਚ। ਸਮਾਉ = ਲੀਨ ਹੋਵੋ ॥੧॥ਮਾਇਆ ਦਾ ਲਾਲਚ (ਤੇ ਲਾਲਚ ਤੋਂ ਪੈਦਾ ਹੋਇਆ) ਦੁਖ ਕਲੇਸ਼ ਮਿਟ ਜਾਂਦਾ ਹੈ, ਹੇ ਨਾਨਕ! ਉਸ ਦੇ ਨਾਮ ਵਿਚ ਟਿਕੇ ਰਹੋ ॥੧॥
 
प्रभ कै सिमरनि त्रिसना बुझै ॥
Parabẖ kai simran ṯarisnā bujẖai.
In the remembrance of God, thirst is quenched.
ਮਾਲਕ ਦਾ ਆਰਾਧਨ ਕਰਨ ਦੁਆਰਾ ਤੇਹਿ ਬੁਝ ਜਾਂਦੀ ਹੈ।
ਤ੍ਰਿਸਨਾ = (ਮਾਇਆ ਦੀ) ਤ੍ਰਿਹ।ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ,
 
भेख अनेक अगनि नही बुझै ॥
Bẖekẖ anek agan nahī bujẖai.
Wearing various religious robes, the fire is not extinguished.
ਬੜੇ ਧਾਰਮਕ ਭੇਸ ਧਾਰਨ ਕਰਨ ਦੁਆਰਾ ਅੱਗ ਮਾਤ ਨਹੀਂ ਪੈਂਦੀ।
ਭੇਖ = ਧਾਰਮਿਕ ਪੁਸ਼ਾਕ। ਅਗਨਿ = ਅੱਗ, ਲਾਲਚ ਦੀ ਅੱਗ।ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ,
 
साध कै संगि बुझै प्रभु नेरा ॥
Sāḏẖ kai sang bujẖai parabẖ nerā.
In the Company of the Holy, God is understood to be near at hand.
ਸਤਿ ਸੰਗਤ ਅੰਦਰ ਸੁਆਮੀ ਨੂੰ ਨੇੜੇ ਹੀ ਜਾਣ ਲਈਦਾ ਹੈ।
ਨੇਰਾ = ਨੇੜੇ, ਅੰਗ-ਸੰਗ।ਸੰਤਾਂ ਦੀ ਸੰਗਤ ਵਿਚ ਪ੍ਰਭੂ ਅੰਗ-ਸੰਗ ਵੱਸਦਾ ਜਾਪਦਾ ਹੈ,
 
तिस की जानहु त्रिसना बुझै ॥
Ŧis kī jānhu ṯarisnā bujẖai.
know that then, his thirst is quenched.
ਜਾਣ ਲਉ ਕਿ ਉਸ ਦੀ ਖਾਹਿਸ਼ ਮਿਟ ਗਈ ਹੈ।
ਬੁਝੈ = ਮਿਟ ਜਾਂਦੀ ਹੈ।ਇਹ ਜਾਣ ਲਵੋ ਕਿ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ।
 
जिनि दीए तिसु बुझै न बिगाना ॥
Jin ḏī▫e ṯis bujẖai na bigānā.
The fool does not acknowledge the One who gave this;
ਬੇਸਮਝ ਬੰਦਾ ਉਸ ਨੂੰ ਨਹੀਂ ਜਾਣਦਾ ਜਿਸ ਨੇ ਉਹ ਦਿੱਤੇ ਹਨ।
ਬਿਗਾਨਾ = ਬੇ-ਗਿਆਨਾ, ਮੂਰਖ।ਮੂਰਖ ਮਨੁੱਖ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਤੇ,
 
ओसु अंदरि कूड़ु कूड़ो करि बुझै अणहोदे झगड़े दयि ओस दै गलि पाइआ ॥
Os anḏar kūṛ kūṛo kar bujẖai aṇhoḏe jẖagṛe ḏa▫yi os ḏai gal pā▫i▫ā.
Within him is falsehood, and he sees everyone else as false; the Lord has tied these useless conflicts around his neck.
ਉਸ ਦੇ ਚਿੱਤ ਅੰਦਰ ਝੂਠ ਹੈ ਅਤੇ ਉਹ ਹਰ ਇਕ ਨੂੰ ਝੂਠਾ ਕਰਕੇ ਜਾਣਦਾ ਹੈ। ਪ੍ਰਭੂ ਨੇ ਫਜ਼ੂਲ ਟੰਟੇ ਪੁਆੜੇ ਉਸ ਦੇ ਗੱਲ ਮੜ੍ਹ ਛੱਡੇ ਹਨ।
ਅਣਹੋਦੇ = ਜਿਨ੍ਹਾਂ ਦੀ ਕੋਈ ਹੋਂਦ ਨਹੀਂ, ਨਿਕੰਮੇ। ਦਯੁ = ਖਸਮ। ਦਯਿ = ਖਸਮ ਨੇ। ਗਲਿ = ਗਲ ਵਿਚ।ਉਸ ਦੇ ਮਨ ਵਿਚ ਝੂਠ ਹੈ (ਸੱਚ ਨੂੰ ਭੀ ਉਹ) ਝੂਠ ਹੀ ਸਮਝਦਾ ਹੈ, ਇਸ ਵਾਸਤੇ ਖਸਮ ਨੇ (ਝੂਠ ਬੋਲਣ ਤੋਂ ਪੈਦਾ ਹੋਏ) ਵਿਅਰਥ ਝਗੜੇ ਉਸ ਦੇ ਗਲ ਪਾ ਦਿੱਤੇ ਹਨ।
 
बिनु हुकमै किउ बुझै बुझाई ॥१॥
Bin hukmai ki▫o bujẖai bujẖā▫ī. ||1||
Without the Lord's Command, how can understanding be understood? ||1||
ਵਾਹਿਗੁਰੂ ਦੇ ਫੁਰਮਾਨ ਬਗੈਰ ਬੰਦਾ ਕਿਸ ਤਰ੍ਹਾਂ ਸਮਝ ਸਕਦਾ ਹੈ, ਭਾਵੇਂ ਉਸ ਨੂੰ ਕਿੰਨਾ ਬਹੁਤਾ ਪਿਆ ਸਮਝਾਈਏ।
ਕਿਉ ਬੂਝੈ = ਕਿਵੇਂ ਸਮਝੇ? ਨਹੀਂ ਸਮਝ ਸਕਦਾ। ਬੁਝਾਈ = ਸਮਝਾਇਆਂ ॥੧॥ਜਦ ਪਰਮਾਤਮਾ ਦਾ ਹੁਕਮ ਨਾਹ ਹੋਵੇ ਜੀਵ ਨੂੰ ਕਿਤਨਾ ਸਮਝਾਓ ਇਹ ਨਹੀਂ ਸਮਝਦਾ ॥੧॥
 
अंतरगति बुझै हां ॥
Anṯargaṯ bujẖai hāʼn.
God knows the state of our innermost being.
ਪ੍ਰਭੂ ਸਾਰਿਆਂ ਦਿਲਾਂ ਦੀ ਹਾਲਤ ਨੂੰ ਸਮਝਦਾ ਹੈ।
ਅੰਤਰਗਤਿ = ਅੰਦਰ ਦੀ ਲੁਕਵੀਂ ਗੱਲ, ਦਿਲ ਦੀ ਗੱਲ।ਉਹ ਪਰਮਾਤਮਾ ਹਰੇਕ ਦੇ ਦਿਲ ਦੀ ਗੱਲ ਜਾਣ ਲੈਂਦਾ ਹੈ,
 
जे सबदु बुझै ता सचु निहाला ॥
Je sabaḏ bujẖai ṯā sacẖ nihālā.
But if he understands the Word of the Shabad, then he shall behold the True Lord.
ਜੇਕਰ ਉਹ ਨਾਮ ਨੂੰ ਸਮਝ ਲਵੇ, ਤਦ ਉਹ ਸਚੇ ਸੁਆਮੀ ਨੂੰ ਵੇਖ ਲਵੇਗਾ।
ਨਿਹਾਲਾ = ਦੀਦਾਰ ਕਰਦਾ।ਜਦੋਂ ਉਹ (ਗੁਰੂ ਦੇ) ਸ਼ਬਦ ਨੂੰ ਸਮਝ ਕੇ ਉਹ ਆਪਣੇ ਅੰਦਰ ਸਦਾ-ਥਿਰ ਪ੍ਰਭੂ ਦਾ ਦੀਦਾਰ ਵੀ ਕਰ ਲਵੇ।