Sri Guru Granth Sahib Ji

Search ਭਉ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
भउ खला अगनि तप ताउ ॥
Bẖa▫o kẖalā agan ṯap ṯā▫o.
With the Fear of God as the bellows, fan the flames of tapa, the body's inner heat.
ਰੱਬ ਦੇ ਡਰ ਨੂੰ ਆਪਣੀਆਂ ਧੋਂਕਣੀਆਂ, ਤਪੱਸਿਆ ਕਰਨ ਨੂੰ ਆਪਣੀ ਅੱਗ,
ਭਉ = ਅਕਾਲ ਪੁਰਖ ਦਾ ਡਰ। ਖਲਾ = ਖੱਲਾਂ; ਧੌਂਕਣੀ (ਜਿਸ ਨਾਲ ਸੁਨਿਆਰੇ ਫੂਕ ਮਾਰ ਕੇ ਅੱਗ ਭਖਾਂਦੇ ਹਨ)। ਤਪਤਾਉ-ਤਪਾਂ ਨਾਲ ਤਪਣਾ, ਘਾਲ ਘਾਲਣੀ, ਕਮਾਈ ਕਰਨੀ।(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ-ਕਮਾਈ ਅੱਗ (ਹੋਵੇ),
 
सिरि सिरि रिजकु स्मबाहे ठाकुरु काहे मन भउ करिआ ॥२॥
Sir sir rijak sambāhe ṯẖākur kāhe man bẖa▫o kari▫ā. ||2||
For each and every person, our Lord and Master provides sustenance. Why are you so afraid, O mind? ||2||
ਹਰ ਜਣੇ ਨੂੰ ਸੁਆਮੀ ਅਹਾਰ ਪੁਚਾਉਂਦਾ ਹੈ, ਹੇ ਮੇਰੀ ਜਿੰਦੜੀਏ (ਤੂੰ) ਕਿਉਂ ਡਰਦੀ ਹੈ।
ਸਿਰਿ = ਸਿਰ ਉੱਤੇ। ਸਿਰਿ ਸਿਰਿ = ਹਰੇਕ ਸਿਰ ਉਤੇ, ਹਰੇਕ ਜੀਵ ਲਈ। ਸੰਬਾਹੇ = {संवाहय} ਅਪੜਾਂਦਾ ਹੈ। ਮਨ = ਹੇ ਮਨ!੨।ਹੇ ਮਨ! ਤੂੰ ਕਿਉਂ ਡਰਦਾ ਹੈਂ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ ॥੨॥
 
जिन निरभउ जिन हरि निरभउ धिआइआ जी तिन का भउ सभु गवासी ॥
Jin nirbẖa▫o jin har nirbẖa▫o ḏẖi▫ā▫i▫ā jī ṯin kā bẖa▫o sabẖ gavāsī.
Those who meditate on the Fearless One, on the Fearless Lord-all their fears are dispelled.
ਜੋ ਨਿੱਡਰ, ਨਿੱਡਰ, ਪ੍ਰਭੂ ਦਾ ਭਜਨ ਕਰਦੇ ਹਨ, ਉਨ੍ਹਾਂ ਦਾ ਸਾਰਾ ਡਰ ਦੂਰ ਹੋ ਜਾਂਦਾ ਹੈ।
ਭਉ ਸਭੁ = ਸਾਰਾ ਡਰ। ਗਵਾਸੀ = ਦੂਰ ਕਰ ਦੇਂਦਾ ਹੈ।ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।
 
तुम गावहु मेरे निरभउ का सोहिला ॥
Ŧum gāvhu mere nirbẖa▫o kā sohilā.
Sing the Songs of Praise of my Fearless Lord.
ਤੂੰ ਮੇਰੇ ਨਿਡਰ ਸੁਆਮੀ ਦੇ ਜੱਸ ਦੇ ਗੀਤ ਗਾਇਨ ਕਰ।
xxx(ਹੇ ਜਿੰਦੇ!) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤ ਦੇ ਗੀਤ ਗਾ,
 
सुरति होवै पति ऊगवै गुरबचनी भउ खाइ ॥
Suraṯ hovai paṯ ūgvai gurbacẖnī bẖa▫o kẖā▫e.
Intuitive understanding is obtained and one is welcomed with honor, through the Guru's Word, filled with the Fear of God.
ਜਦ ਗੁਰਾਂ ਦੇ ਉਪਦੇਸ਼ ਦੁਆਰਾ ਪ੍ਰਾਣੀ ਈਸ਼ਵਰੀ-ਡਰ ਨਾਲ ਪਰੀ-ਪੂਰਨ ਹੋ ਜਾਂਦਾ ਹੈ ਤਾਂ ਉਸ ਨੂੰ ਗਿਆਤ ਪਰਾਪਤ ਹੋ ਜਾਂਦੀ ਹੈ ਅਤੇ ਮਾਨ-ਪ੍ਰਤਿਸ਼ਟਤਾ ਉਸ ਦਾ ਸੁਆਗਤ ਕਰਦੀ ਹੈ।
ਭਉ ਖਾਇ = ਦੁਨੀਆ ਵਾਲਾ ਸਹਮ-ਡਰ ਮੁਕਾ ਲੈਂਦਾ ਹੈ।ਉਸ ਦੀ ਸੁਰਤ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ।
 
मन रे सचु मिलै भउ जाइ ॥
Man re sacẖ milai bẖa▫o jā▫e.
O mind, meeting with the True One, fear departs.
ਸਤਿਪੁਰਖ ਨੂੰ ਮਿਲਣ ਦੁਆਰਾ ਡਰ ਦੂਰ ਹੋ ਜਾਂਦਾ ਹੈ, ਹੈ ਇਨਸਾਨ!
ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।ਹੇ (ਮੇਰੇ) ਮਨ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ।
 
भै बिनु निरभउ किउ थीऐ गुरमुखि सबदि समाइ ॥१॥ रहाउ ॥
Bẖai bin nirbẖa▫o ki▫o thī▫ai gurmukẖ sabaḏ samā▫e. ||1|| rahā▫o.
Without the Fear of God, how can anyone become fearless? Become Gurmukh, and immerse yourself in the Shabad. ||1||Pause||
ਰੱਬ ਦੇ ਡਰ ਅਤੇ ਗੁਰਾਂ ਰਾਹੀਂ ਉਸ ਦੇ ਨਾਮ ਵਿੱਚ ਲੀਨ ਹੋਏ ਬਗ਼ੈਰ, ਪ੍ਰਾਣੀ ਨਿਡਰ ਕਿਸ ਤਰ੍ਹਾਂ ਹੋ ਸਕਦਾ ਹੈ? ਠਹਿਰਾਉ।
ਭੈ ਬਿਨੁ = (ਨਿਰਮਲ) ਡਰ ਤੋਂ ਬਿਨਾ।੧।ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ ॥੧॥ ਰਹਾਉ॥
 
जम जंदारु न लगई इउ भउजलु तरै तरासि ॥२॥
Jam janḏār na lag▫ī i▫o bẖa▫ojal ṯarai ṯarās. ||2||
The Messenger of Death will not touch you; in this way, you shall cross over the terrifying world-ocean, carrying others across with you. ||2||
ਮੌਤ ਦਾ ਦੂਤ ਤੈਨੂੰ ਛੁਹੇਗਾ ਨਹੀਂ ਅਤੇ ਇਸ ਤਰ੍ਹਾ ਤੂੰ ਭਿਆਨਕ ਜੀਵਨ ਸਮੁੰਦਰ ਤੋਂ ਆਪ ਤਰ ਜਾਵੇਗਾ ਅਤੇ ਹੋਰਨਾ ਨੂੰ ਤਾਰ ਲਵੇਗਾ।
ਜੰਦਾਰੁ = ਅਵੈੜਾ। ਤਰੈ ਤਰਾਸਿ = ਪੂਰੇ ਤੌਰ ਤੇ ਪਾਰ ਲੰਘ ਜਾਂਦਾ ਹੈ।੨।(ਜੇਹੜਾ ਬੰਦਾ ਨਾਮ-ਧਨ ਇਕੱਠਾ ਕਰਦਾ ਹੈ) ਉਸ ਨੂੰ ਡਰਾਉਣਾ ਜਮਰਾਜ ਪੋਹ ਨਹੀਂ ਸਕਦਾ। ਇਸ ਤਰ੍ਹਾਂ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤ ਪਾਰ ਲੰਘ ਜਾਂਦਾ ਹੈ ॥੨॥
 
जिसु सतगुरु पुरखु न भेटिओ सु भउजलि पचै पचाइ ॥
Jis saṯgur purakẖ na bẖeti▫o so bẖa▫ojal pacẖai pacẖā▫e.
One who has not met with the True Guru, the Primal Being, is bothered and bewildered in the terrifying world-ocean.
ਜੋ ਰੱਬ ਰੂਪ ਸੰਚੇ ਗੁਰਾਂ ਨੂੰ ਨਹੀਂ ਮਿਲਿਆ, ਉਹ ਡਰਾਉਣੇ ਜੀਵਨ ਸਮੁੰਦਰ ਵਿੱਚ ਖਰਾਬ ਤੇ ਦੁਖੀ ਹੁੰਦੀ ਹੈ।
ਜਿਸੁ = ਜਿਸ (ਮਨੁੱਖ) ਨੂੰ। ਭੇਟਿਓ = ਮਿਲਿਆ। ਭਉਜਲਿ = ਭਉਜਲ ਵਿਚ, ਸੰਸਾਰ-ਸਮੁੰਦਰ ਵਿਚ। ਪਚੈ ਪਚਾਇ = ਨਿੱਤ ਖ਼ੁਆਰ ਹੁੰਦਾ ਰਹਿੰਦਾ ਹੈ।ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ-ਸਮੁੰਦਰ (ਦੇ ਵਿਕਾਰਾਂ) ਵਿਚ ਹੀ ਖ਼ੁਆਰ ਹੁੰਦਾ ਰਹਿੰਦਾ ਹੈ।
 
गुर मिलि भउजलु लंघीऐ दरगह पति परवाणु ॥
Gur mil bẖa▫ojal langẖī▫ai ḏargėh paṯ parvāṇ.
Meeting with the Guru, they cross over the terrifying world-ocean. In the Court of the Lord, they are honored and approved.
ਗੁਰਾਂ ਨੂੰ ਭੇਟਣ ਦੁਆਰਾ ਭਿਆਨਕ ਸੰਸਾਰ ਸਮੁੰਦਰ ਤੋਂ ਪਾਰ ਹੋ ਜਾਈਦਾ ਹੈ ਅਤੇ ਇਨਸਾਨ ਦੀ ਇਜ਼ਤ ਹਰੀ ਦੇ ਦਰਬਾਰ ਵਿੱਚ ਕਬੂਲ ਪੈ ਜਾਂਦੀ ਹੈ।
ਗੁਰ ਮਿਲਿ = ਗੁਰੂ ਨੂੰ ਮਿਲ ਕੇ।(ਕਿਉਂਕਿ) ਗੁਰੂ ਨੂੰ ਮਿਲ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਮਿਲਦੀ ਹੈ, ਕਬੂਲ ਹੋਵੀਦਾ ਹੈ।
 
हरि जपि लाहा अगला निरभउ हरि मन माह ॥४॥२३॥
Har jap lāhā aglā nirbẖa▫o har man māh. ||4||23||
Those who chant the Name of the Lord earn great profits; the Fearless Lord abides within their minds. ||4||23||
ਜਿਨ੍ਹਾਂ ਦੇ ਦਿਲ ਵਿੱਚ ਵਾਹਿਗੁਰੂ ਵੱਸਦਾ ਹੈ, ਉਹ ਭੈ-ਰਹਿਤ ਹਨ ਅਤੇ ਵਾਹਿਗੁਰੂ ਦਾ ਆਰਾਧਨ ਕਰਨ ਦੁਆਰਾ ਉਹ ਭਾਰਾ ਨਫ਼ਾ ਕਮਾਉਂਦੇ ਹਨ।
ਜਪਿ = ਜਪ ਕੇ। ਅਗਲਾ ਲਾਹਾ = ਬਹੁਤ ਨਫ਼ਾ। ਮਨ ਮਾਹ = ਮਨ ਮਾਹਿ, ਮਨ ਵਿਚ {ਨੋਟ: ਲਫ਼ਜ਼ 'ਸਾਲਾਹ', 'ਤਿਨਾਹ' ਦੇ ਨਾਲ ਰਲਾਣ ਲਈ 'ਮਾਹਿ' ਦੇ ਥਾਂ 'ਮਾਹ' ਹੈ}।੪।ਪਰਮਾਤਮਾ ਦਾ ਨਾਮ ਜਪ ਕੇ ਬਹੁਤ ਆਤਮਕ ਲਾਭ ਖੱਟ ਲਈਦਾ ਹੈ, ਅਤੇ ਉਹ ਪ੍ਰਭੂ ਜੋ ਕਿਸੇ ਡਰ ਦੇ ਅਧੀਨ ਨਹੀਂ ਮਨ ਵਿਚ ਆ ਵੱਸਦਾ ਹੈ ॥੪॥੨੩॥
 
भउरु उसतादु नित भाखिआ बोले किउ बूझै जा नह बुझाई ॥२॥
Bẖa▫ur usṯāḏ niṯ bẖākẖi▫ā bole ki▫o būjẖai jā nah bujẖā▫ī. ||2||
The bumble bee is the teacher who continually teaches the lesson. But how can one understand, unless one is made to understand? ||2||
ਗੁਰੂ, ਭੌਰਾ, ਸਦੀਵ ਹੀ ਈਸ਼ਵਰੀ ਭਾਸ਼ਨ ਉਚਾਰਨ ਕਰਦਾ ਹੈ, ਪਰ ਉਨ੍ਹਾਂ ਨੂੰ ਆਦਮੀ ਕਿਸ ਤਰ੍ਹਾਂ ਸਮਝ ਸਕਦਾ ਹੈ, ਜਦ (ਵਾਹਿਗੁਰੁ) ਉਸ ਨੂੰ ਨਹੀਂ ਸਮਝਾਉਂਦਾ।
ਉਸਤਾਦੁ = ਗੁਰੂ। ਭਾਖਿਆ = ਬੋਲੀ, ਉਪਦੇਸ਼। ਬੁਝਾਈ = ਸਮਝ।੨।(ਭੌਰਾ ਆ ਕੇ ਕੌਲ ਫੁੱਲ ਉਤੇ ਗੁੰਜਾਰ ਪਾਂਦਾ ਹੈ, ਪਰ ਕੌਲ ਫੁੱਲ ਦੇ ਪਾਸ ਹੀ ਚਿੱਕੜ ਵਿਚ ਮਸਤ ਡੱਡੂ ਫੁੱਲ ਦੀ ਕਦਰ ਨਹੀਂ ਜਾਣਦਾ) ਗੁਰੂ-ਭੌਰਾ ਸਦਾ (ਹਰੀ-ਸਿਮਰਨ ਦਾ) ਉਪਦੇਸ਼ ਕਰਦਾ ਹੈ, ਪਰ ਇਹ ਡੱਡੂ-ਮਨ ਉਸ ਉਪਦੇਸ਼ ਨੂੰ ਨਹੀਂ ਸਮਝਦਾ, ਇਸ ਨੂੰ ਅਜੇਹੀ ਸਮਝ ਹੀ ਨਹੀਂ ਹੈ ॥੨॥
 
भलके भउकहि सदा बइआलि ॥
Bẖalke bẖa▫ukahi saḏā ba▫i▫āl.
In the early morning, they continually bark at the wind.
ਸੁਬ੍ਹਾ ਸਵੇਰੇ ਉਹ ਹਮੇਸ਼ਾਂ ਹਵਾ ਨੂੰ ਭੋਕਦੇਂ ਹਨ।
ਭਲਕੇ = ਨਿੱਤ। ਬਇਆਲਿ = ਸਵੇਰੇ।(ਦੋ ਜੋ ਨਿੱਤ ਸਵੇਰ ਤੋਂ ਹੀ ਭੌਂਕਣਾ ਸ਼ੁਰੂ ਕਰ ਦਿੰਦੀਆਂ ਹਨ।)
 
भउ वटी इतु तनि पाईऐ ॥
Bẖa▫o vatī iṯ ṯan pā▫ī▫ai.
be the oil and the Fear of God be the wick for the lamp of this body.
ਤੇਲ ਅਤੇ ਸੁਆਮੀ ਦੇ ਡਰ ਦੀ ਬੱਤੀ ਇਸ ਦੇਹਿ (ਦੇ ਦੀਵੇ) ਵਿੱਚ ਪਾ।
ਇਤੁ = ਇਸ ਵਿਚ। ਤਨਿ = ਤਨ ਵਿਚ। ਇਤੁ ਤਨਿ = ਇਸ ਤਨ ਵਿਚ।ਪਰਮਾਤਮਾ ਦਾ ਡਰ ਦੀ ਸਰੀਰ (-ਦੀਵੇ) ਵਿਚ ਵੱਟੀ ਪਾ ਦੇਈਏ,
 
निरभउ सदा दइआलु है सभना करदा सार ॥
Nirbẖa▫o saḏā ḏa▫i▫āl hai sabẖnā karḏā sār.
The Fearless Lord is forever Merciful; He takes care of all.
ਭੈ-ਰਹਿਤ ਪ੍ਰਭੂ ਸਦੀਵ ਹੀ ਮਿਹਰਬਾਨ ਹੈ। ਉਹ ਸਾਰਿਆਂ ਦੀ ਸੰਭਾਲ ਕਰਦਾ ਹੈ।
ਸਾਰ = ਸੰਭਾਲ।ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ, ਸਭ ਜੀਵਾਂ ਦੀ ਸੰਭਾਲ ਕਰਦਾ ਹੈ।
 
बहु जोनी भउदा फिरै जिउ सुंञैं घरि काउ ॥
Baho jonī bẖa▫uḏā firai ji▫o suñaiʼn gẖar kā▫o.
Through countless incarnations they wander lost, like crows in a deserted house.
ਸੱਖਣੇ ਮਕਾਨ ਵਿੱਚ ਕਾਂ ਦੀ ਮਾਨਿੰਦ, ਉਹ ਘਨੇਰੀਆਂ ਜੂਨੀਆਂ ਅੰਦਰ ਭਟਕਦਾ ਫਿਰਦਾ ਹੈ।
ਘਰਿ = ਘਰ ਵਿਚ।(ਮਾਇਆ ਦੇ ਮੋਹ ਵਿਚ ਫਸ ਕੇ) ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ (ਕਿਤੋਂ ਭੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਞੇ ਘਰ ਵਿਚ ਕਾਂ ਜਾਂਦਾ ਹੈ (ਉਥੋਂ ਉਸ ਨੂੰ ਮਿਲਦਾ ਕੁਝ ਨਹੀਂ)
 
अहिनिसि हिरदै रवि रहै निरभउ नामु निरंकार ॥
Ahinis hirḏai rav rahai nirbẖa▫o nām nirankār.
Day and night, the Name of the One Lord, the Fearless and Formless One, dwells within the heart.
ਦਿਹੁੰ ਰੈਣ, ਆਪਣੇ ਮਨ ਅੰਦਰ ਉਹ ਭੈ-ਰਹਿਤ ਤੇ ਸਰੂਪ-ਰਹਿਤ ਪੁਰਖ ਦੇ ਨਾਮ ਦਾ ਉਚਾਰਨ ਕਰਦਾ ਰਹਿੰਦਾ ਹੈ।
ਅਹਿ = ਦਿਨ। ਨਿਸਿ = ਰਾਤ। ਨਿਰਭਉ = ਭਉ ਦੂਰ ਕਰਨ ਵਾਲਾ।(ਜੇ ਜੀਵ ਗੁਰੂ ਦੀ ਸਰਨ ਪਏ ਤਾਂ) ਆਕਾਰ-ਰਹਿਤ ਪਰਮਾਤਮਾ ਦਾ ਨਿਰਭੈਤਾ ਦੇਣ ਵਾਲਾ ਨਾਮ ਦਿਨ ਰਾਤ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ।
 
आपणा भउ तिन पाइओनु जिन गुर का सबदु बीचारि ॥
Āpṇā bẖa▫o ṯin pā▫i▫on jin gur kā sabaḏ bīcẖār.
Those who contemplate the Word of the Guru's Shabad are filled with the Fear of God.
ਜੋ ਗੁਰਾਂ ਦੀ ਬਾਣੀ ਨੂੰ ਆਪਣੇ ਧਿਆਨ ਅੰਦਰ ਟਿਕਾਉਂਦੇ ਹਨ, ਉਨ੍ਹਾਂ ਨੂੰ ਸੁਆਮੀ ਆਪਣੇ ਡਰ ਦੀ ਦਾਤ ਦਿੰਦਾ ਹੈ।
ਪਾਇਓਨੁ = ਪਾਇਆ ਉਨਿ, ਉਸ ਪਰਮਾਤਮਾ ਨੇ ਪਾਇਆ। ਭਉ = ਡਰ, ਅਦਬ। ਤਿਨ = ਉਹਨਾਂ ਦੇ (ਹਿਰਦੇ ਵਿਚ)।ਉਸ ਪਰਮਾਤਮਾ ਨੇ ਆਪਣਾ ਡਰ-ਅਦਬ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਪਾ ਦਿੱਤਾ ਹੈ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਇਆ ਹੈ।
 
बिखु भउजल डुबदे कढि लै जन नानक की अरदासि ॥४॥१॥६५॥
Bikẖ bẖa▫ojal dubḏe kadẖ lai jan Nānak kī arḏās. ||4||1||65||
In the terrifying world-ocean of poison, people are drowning-please lift them up and save them! This is servant Nanak's humble prayer. ||4||1||65||
ਨਫਰ ਨਾਲਕ ਇਕ ਪ੍ਰਾਰਥਨਾ ਕਰਦਾ ਹੈ, ਇਨਸਾਨ ਪਾਪਾਂ ਦੇ ਭਿਆਨਕ ਸਮੁੰਦਰ ਅੰਦਰ ਡੁਬ ਰਹੇ ਹਨ, ਤੂੰ ਉਹਨਾਂ ਨੂੰ ਬਾਹਰ ਧੂਹ ਲੈ।
ਬਿਖੁ = (ਬਿਕਾਰਾਂ ਦੀ) ਜ਼ਹਰ। ਭਉਜਲ = ਸੰਸਾਰ-ਸਮੁੰਦਰ।੪।ਹੇ ਪ੍ਰਭੂ! ਤੇਰੇ ਦਾਸ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਤੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਜ਼ਹਰ ਵਿਚ ਡੁੱਬਦੇ ਜੀਵਾਂ ਨੂੰ ਆਪ ਕੱਢ ਲੈ ॥੪॥੧॥੬੫॥