Sri Guru Granth Sahib Ji

Search ਭੀ in Gurmukhi

है भी सचु नानक होसी भी सचु ॥१॥
Hai bẖī sacẖ Nānak hosī bẖī sacẖ. ||1||
True Here And Now. O Nanak, Forever And Ever True. ||1||
ਅਤੇ ਸੱਚਾ ਉਹ ਹੁਣ ਭੀ ਹੈ, ਹੇ ਨਾਨਕ! ਨਿਸਚਿਤ ਹੀ, ਉਹ ਸੱਚਾ ਹੋਵੇਗਾ।
ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।੧।ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥
 
है भी होसी जाइ न जासी रचना जिनि रचाई ॥
Hai bẖī hosī jā▫e na jāsī racẖnā jin racẖā▫ī.
He is, and shall always be. He shall not depart, even when this Universe which He has created departs.
ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ ਤੇ ਹੋਵੇਗਾ ਭੀ, ਜਦ ਸ੍ਰਿਸ਼ਟੀ ਅਲੋਪ ਹੋ ਜਾਏਗੀ ਉਹ ਨਹੀਂ ਜਾਵੇਗਾ।
ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।
 
है भी होसी जाइ न जासी रचना जिनि रचाई ॥
Hai bẖī hosī jā▫e na jāsī racẖnā jin racẖā▫ī.
He is, and shall always be. He shall not depart, even when this Universe which He has created departs.
ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ, ਤੇ ਹੋਵੇਗਾ ਭੀ। ਜਦ ਸ੍ਰਿਸ਼ਟੀ (ਅਲੋਪ ਹੋਏਗੀ) ਜਾਂ (ਜਾਏਗੀ) ਉਹ ਨਹੀਂ ਜਾਵੇਗਾ।
ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ (ਪ੍ਰਭੂ) ਨੇ। ਰਚਾਈ = ਪੈਦਾ ਕੀਤੀ ਹੈ।ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।
 
वडे मेरे साहिबा गहिर ग्मभीरा गुणी गहीरा ॥
vade mere sāhibā gahir gambẖīrā guṇī gahīrā.
O my Great Lord and Master of Unfathomable Depth, You are the Ocean of Excellence.
ਹੇ ਮੇਰੇ ਅਥਾਹ ਡੂੰਘਾਈ ਵਾਲੇ ਭਾਰੇ ਮਾਲਕ, (ਤੂੰ) ਵਡਿਆਈਆਂ ਦਾ ਸਮੁੰਦਰ ਹੈਂ।
ਗਹਿਰ = ਹੇ ਡੂੰਘੇ! ਗੰਭੀਰਾ = ਹੇ ਵੱਡੇ ਜਿਗਰੇ ਵਾਲੇ! ਗੁਣੀ ਗਹੀਰਾ = ਹੇ ਗੁਣਾਂ ਕਰਕੇ ਡੂੰਘੇ! ਹੇ ਬੇਅੰਤ ਗੁਣਾਂ ਦੇ ਮਾਲਕ!ਹੇ ਮੇਰੇ ਵੱਡੇ ਮਾਲਕ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ। ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ ਵਾਲਾ ਹੈਂ।
 
भी तेरी कीमति ना पवै हउ केवडु आखा नाउ ॥१॥
Bẖī ṯerī kīmaṯ nā pavai ha▫o kevad ākẖā nā▫o. ||1||
even so, I could not estimate Your Value. How can I describe the Greatness of Your Name? ||1||
ਇਸ ਤਰ੍ਹਾਂ ਭੀ ਮੈਂ ਤੇਰਾ ਮੁੱਲ ਨਹੀਂ ਪਾ ਸਕਦਾ। ਮੈਂ ਤੇਰੇ ਨਾਮ ਨੂੰ ਕਿਡਾ ਵੱਡਾ ਕਹਾਂ?
ਭੀ = ਫਿਰ ਭੀ। ਹਉ = ਮੈਂ। ਕੇਵਡੁ = ਕਿਤਨਾ ਵੱਡਾ। ਨਾਉ = ਨਾਮਣਾ, ਵਡਿਆਈ।੧।ਤਾਂ ਭੀ (ਹੇ ਪ੍ਰਭੂ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ), ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ) ॥੧॥
 
भी तेरी कीमति ना पवै हउ केवडु आखा नाउ ॥२॥
Bẖī ṯerī kīmaṯ nā pavai ha▫o kevad ākẖā nā▫o. ||2||
even then, I could not estimate Your Value. How can I describe the Greatness of Your Name? ||2||
ਤਾਂ ਭੀ ਮੈਂ ਤੇਰਾ ਮੁੱਲ ਪਾਉਣ ਦੇ ਯੋਗ ਨਹੀਂ ਹੋਵਾਂਗਾ। ਮੈਂ ਤੈਡੇਂ ਨਾਮ ਨੂੰ ਕਿੱਡਾ ਕੁ ਵੱਡਾ ਕਹਾਂ?
xxx(ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ!) ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੨॥
 
भी तेरी कीमति ना पवै हउ केवडु आखा नाउ ॥३॥
Bẖī ṯerī kīmaṯ nā pavai ha▫o kevad ākẖā nā▫o. ||3||
even so, I could not estimate Your Value. How can I describe the Greatness of Your Name? ||3||
ਇਸ ਤਰ੍ਹਾਂ ਭੀ ਮੈਂ ਤੇਰਾ ਮੁੱਲ ਨਹੀਂ ਪਾ ਸਕਦਾ। ਮੈਂ ਤੇਰੇ ਨਾਮ ਨੂੰ ਕਿੱਡਾ ਵੱਡਾ ਆਖਾਂ?
xxx(ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ!) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੩॥
 
भी तेरी कीमति ना पवै हउ केवडु आखा नाउ ॥४॥२॥
Bẖī ṯerī kīmaṯ nā pavai ha▫o kevad ākẖā nā▫o. ||4||2||
even so, I could not estimate Your Value. How can I describe the Greatness of Your Name? ||4||2||
ਇਸ ਤਰ੍ਹਾਂ ਭੀ ਮੈਂ ਤੇਰਾ ਮੁੱਲ ਨਹੀਂ ਪਾ ਸਕਦਾ। ਮੈਂ ਤੇਰੇ ਨਾਮ ਨੂੰ ਕਿੱਡਾ ਵੱਡਾ ਆਖਾਂ?
xxxਤਾਂ ਭੀ (ਹੇ ਪ੍ਰਭੂ!) ਮੈਂ ਤੇਰਾ ਮੁੱਲ ਨਹੀਂ ਪਾ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ॥੪॥੨॥
 
नानक इहु मनु मारि मिलु भी फिरि दुखु न होइ ॥५॥१८॥
Nānak ih man mār mil bẖī fir ḏukẖ na ho▫e. ||5||18||
O Nanak, conquer and subdue this mind; meet with the Lord, and you shall never again suffer in pain. ||5||18||
ਨਾਨਕ ਇਸ ਮਨੁਏ ਨੂੰ ਕਾਬੂ ਕਰ ਅਤੇ ਮਾਲਕ ਨੂੰ ਮਿਲ। ਇੰਜ ਤੈਨੂੰ ਮੁੜ ਕੇ ਕਸ਼ਟ ਨਹੀਂ ਹੋਵੇਗਾ।
ਮਾਰਿ = ਮਾਰ ਕੇ, ਵੱਸ ਵਿਚ ਕਰ ਕੇ।੫।ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ ॥੫॥੧੮॥
 
एहु मनो मूरखु लोभीआ लोभे लगा लोभानु ॥
Ėhu mano mūrakẖ lobẖī▫ā lobẖe lagā lobẖān.
This foolish mind is greedy; through greed, it becomes even more attached to greed.
ਇਹ ਬੇਵਕੂਫ਼ ਤੇ ਲਾਲਚੀ ਜਿੰਦੜੀ ਲਾਲਚ ਨਾਲ ਜੁੜੀ ਅਤੇ ਉਸ ਦੀ ਬਹਿਕਾਈ ਹੋਈ ਹੈ।
ਲੋਭੇ = ਲੋਭ ਵਿਚ ਹੀ। ਮਨੋ = ਮਨੁ। ਲਭਾਨੁ = {ਅੱਖਰ 'ਲ' ਦੇ ਨਾਲ ਦੋ ਲਗਾਂ ਹਨ: ੋ ਅਤੇ ੁ। ਅਸਲ ਲਫ਼ਜ਼ 'ਲੋਭਾਨੁ' ਹੈ, ਪਰ ਇਥੇ ਤੁਕ ਦੀ ਚਾਲ ਠੀਕ ਰੱਖਣ ਵਾਸਤੇ ੋ ਦੇ ਥਾਂ ੁ ਵਰਤ ਕੇ 'ਲੁਭਾਨੁ' ਪੜ੍ਹਨਾ ਹੈ}।ਮਾਇਆ-ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹੈ।
 
सबदि न भीजै साकता दुरमति आवनु जानु ॥
Sabaḏ na bẖījai sākṯā ḏurmaṯ āvan jān.
The evil-minded shaaktas, the faithless cynics, are not attuned to the Shabad; they come and go in reincarnation.
ਮਾਦਾ-ਪ੍ਰਸਤ ਅਤੇ ਮੰਦ-ਅਕਲ ਹੋਣ ਕਰਕੇ ਇਹ ਹਰੀ ਨਾਮ ਅੰਦਰ ਨਹੀਂ ਭਿਜਦੀ ਅਤੇ ਆਉਂਦੀਂ ਤੇ ਜਾਂਦੀ ਰਹਿੰਦੀ ਹੈ।
ਸਬਦਿ = ਸ਼ਬਦ ਵਿਚ। ਨ ਭੀਜੈ = ਪਤੀਜਦਾ ਨਹੀਂ। ਸਾਕਤਾ = ਮਾਇਆ-ਵੇੜ੍ਹਿਆ। ਦੁਰਮਤਿ = ਭੈੜੀ ਮੱਤ ਦੇ ਕਾਰਨ। ਆਵਨੁ ਜਾਨੁ = ਜਨਮ ਮਰਨ ਦਾ ਗੇੜ।ਗੁਰੂ ਦੇ ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮੱਤ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ।
 
सचु वखरु धनु नामु है घटि घटि गहिर ग्मभीरु ॥
Sacẖ vakẖar ḏẖan nām hai gẖat gẖat gahir gambẖīr.
The Naam is the True Merchandise and Wealth; in each and every heart, His Presence is deep and profound.
ਸੱਚਾ ਸੌਦਾ-ਸੂਤ ਤੇ ਮਾਲਧਨ ਬੇਅੰਤ ਡੁੰਘੇ ਸਾਹਿਬ, ਜੋ ਸਾਰਿਆਂ ਦਿਲਾਂ ਅੰਦਰ ਰਮਿਆ ਹੋਇਆ ਹੈ, ਦਾ ਨਾਮ ਹੈ।
ਘਟਿ ਘਟਿ = ਹਰੇਕ ਘਟ ਵਿਚ। ਗਹਿਰ ਗੰਭੀਰੁ = ਅਥਾਹ ਪ੍ਰਭੂ।ਅਥਾਹ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਉਸ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ ਧਨ ਹੈ।
 
हं भी वंञा डुमणी रोवा झीणी बाणि ॥२॥
Haʼn bẖī vañā dumṇī rovā jẖīṇī bāṇ. ||2||
In my double-mindedness, I shall have to go as well. I cry in a feeble voice. ||2||
ਮੈਂ ਦੁਚਿੱਤੀ ਹੀ ਟੁਰ ਜਾਵਾਂਗੀ ਅਤੇ ਧੀਮੀ ਆਵਾਜ਼ ਨਾਲ ਰੋਵਾਂਗੀ।
ਹੰਭੀ = ਹਉ ਭੀ, ਮੈਂ ਭੀ। ਵੰਝਾ = ਵੰਞਾ, ਜਾਵਾਂਗੀ। ਡੁਮਣੀ = ਦੁ-ਮਨੀ, ਦੁਚਿੱਤੀ ਹੋ ਕੇ। ਰੋਵਾ = ਰੋਵਾਂ, (ਹੁਣ) ਰੋਂਦੀ ਹਾਂ। ਝੀਣੀ = ਮੱਧਮ, ਧੀਮੀ। ਬਾਣਿ = ਆਵਾਜ਼, ਬਾਣੀ।੨।(ਮੈਂ ਉਹਨਾਂ ਦੇ ਵਿਛੋੜੇ ਵਿਚ) ਧੀਮੀ ਆਵਾਜ਼ ਨਾਲ ਰੋ ਰਹੀ ਹਾਂ (ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ) ਮੈਂ ਭੀ ਦੁਚਿੱਤੀ ਹੋ ਕੇ (ਉਧਰ ਨੂੰ ਹੀ) ਚੱਲ ਪਵਾਂਗੀ ॥੨॥
 
भी करतारहु डरणा ॥१॥ रहाउ ॥
Bẖī karṯārahu darṇā. ||1|| rahā▫o.
so live in the Fear of God the Creator. ||1||Pause||
ਤਾਹਮ, ਸਾਜਣ-ਹਾਰ ਦੇ ਭੈ ਅੰਦਰ ਰਹੁ। ਠਹਿਰਾਉ।
ਭੀ = ਤਾਂ ਤੇ। ਕਰਤਾਰਹੁ = ਕਰਤਾਰ ਤੋਂ।੧।ਤਾਂ ਤੇ ਰੱਬ ਤੋਂ ਹੀ ਡਰਨਾ ਚਾਹੀਦਾ ਹੈ (ਰੱਬ ਦੇ ਡਰ ਵਿਚ ਰਹਿਣਾ ਹੀ ਫਬਦਾ ਹੈ। ਭਾਵ, ਰੱਬ ਦੇ ਡਰ ਵਿਚ ਰਿਹਾਂ ਹੀ ਮੌਤ ਦਾ ਡਰ ਦੂਰ ਹੋ ਸਕਦਾ ਹੈ) ॥੧॥ ਰਹਾਉ॥
 
है भी होसी जाइ न जासी सचा सिरजणहारो ॥३॥
Hai bẖī hosī jā▫e na jāsī sacẖā sirjaṇhāro. ||3||
The True Creator Lord is, and shall always be. He was not born; He shall not die. ||3||
ਸੱਚਾ ਕਰਤਾਰ ਹੈ, ਹੋਵੇਗਾ ਭੀ, ਉਹ ਪੈਦਾ ਨਹੀਂ ਹੋਇਆ ਅਤੇ ਨਾਂ ਹੀ ਨਾਸ ਹੋਵੇਗਾ।
ਹੋਸੀ = ਕਾਇਮ ਰਹੇਗਾ। ਜਾਇਨ = ਨਾਹ ਜੰਮਦਾ ਹੈ। ਨ ਜਾਸੀ = ਨਾਹ ਮਰੇਗਾ। ਸਚਾ = ਸਦਾ-ਥਿਰ ਰਹਿਣ ਵਾਲਾ।੩।ਜੋ ਹੁਣ ਭੀ ਹੈ ਅਗਾਂਹ ਨੂੰ ਭੀ ਰਹੇਗਾ, ਜੋ ਨ ਜੰਮਦਾ ਹੈ ਨ ਮਰਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥
 
जिउ साहिबु राखै तिउ रहै इसु लोभी का जीउ टल पलै ॥१॥
Ji▫o sāhib rākẖai ṯi▫o rahai is lobẖī kā jī▫o tal palai. ||1||
As our Lord and Master keeps us, so do we exist. The soul of this greedy person is tossed this way and that. ||1||
ਜਿਵੇ ਸੁਆਮੀ ਇਸ ਨੂੰ ਰਖਦਾ ਹੈ, ਇਹ ਉਵੇ ਹੀ ਰਹਿੰਦੀ ਹੈ। (ਇਸ ਦੇ ਅਸਰ ਹੇਠਾਂ) ਇਸ ਲਾਲਚੀ-ਬੰਦੇ ਦਾ ਮਨ ਡਿੱਕੋ-ਡੋਲੇ ਖਾਂਦਾ ਹੈ।
ਸਾਹਿਬੁ = ਮਾਲਕ ਪ੍ਰਭੂ। ਟਲਪਲੈ = ਡੋਲਦਾ ਹੈ।੧।ਮਾਲਕ ਪ੍ਰਭੂ ਦੀ ਰਜ਼ਾ ਇਸੇ ਤਰ੍ਹਾਂ ਦੀ ਹੈ (ਭਾਵ, ਜਗਤ ਵਿਚ ਨਿਯਮ ਹੀ ਇਹ ਹੈ ਕਿ ਜਿਥੇ ਨਾਮ ਨਹੀਂ, ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ) ॥੧॥
 
लोभी अन कउ सेवदे पड़ि वेदा करै पूकार ॥
Lobẖī an ka▫o sevḏe paṛ veḏā karai pūkār.
The greedy people serve others, instead of the Lord, although they loudly announce their reading of scriptures.
ਲਾਲਚੀ ਬੰਦੇ ਹੋਰਨਾ ਦੀ ਪਹਿਲ ਕਮਾਉਂਦੇ ਹਨ, ਭਾਵੇਂ ਉਹ ਆਪਣੇ ਬੇਦਾਂ ਦੇ ਵਾਚਣ ਦਾ ਢੰਡੋਰਾ ਪਿਟਦੇ ਹਨ।
ਅਨ ਕਉ = ਕਿਸੇ ਹੋਰ ਨੂੰ। ਪੜਿ = ਪੜ੍ਹ ਕੇ।ਲੋਭ-ਗ੍ਰਸੇ ਜੀਵ (ਉਂਞ ਤਾਂ) ਵੇਦਾਂ ਨੂੰ ਪੜ੍ਹ ਕੇ (ਉਹਨਾਂ ਦੇ ਉਪਦੇਸ਼ ਦਾ) ਢੰਢੋਰਾ ਦੇਂਦੇ ਹਨ, (ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ) ਹੋਰ ਦੀ (ਭਾਵ, ਮਾਇਆ ਦੀ) ਸੇਵਾ ਕਰਦੇ ਹਨ।
 
गुर परसादी सेव करी सचु गहिर ग्मभीरै ॥१॥
Gur parsādī sev karī sacẖ gahir gambẖīrai. ||1||
By Guru's Grace, I serve the True One, who is Immeasurably Deep and Profound. ||1||
ਗੁਰਾਂ ਦੀ ਮਿਹਰ ਦੁਆਰਾ ਮੈਂ ਸੱਚੇ, ਡੂਘੇ ਅਤੇ ਅਥਾਹ ਪ੍ਰਭੂ ਦੀ ਟਹਿਲ ਕਮਾਉਂਦਾ ਹਾਂ।
ਕਰੀ = ਮੈਂ ਕਰਾਂ, ਕਰੀਂ। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ।੧।(ਮੇਰੇ ਅੰਦਰ ਭੀ ਤਾਂਘ ਹੈ ਕਿ) ਮੈਂ ਗੁਰੂ ਦੀ ਮਿਹਰ ਨਾਲ ਸਦਾ-ਥਿਰ ਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦਾ ਸਿਮਰਨ ਕਰਦਾ ਰਹਾਂ ॥੧॥
 
सतिगुरु गहिर गभीरु है सुख सागरु अघखंडु ॥
Saṯgur gahir gabẖīr hai sukẖ sāgar agẖ▫kẖand.
The True Guru is the Deep and Profound Ocean of Peace, the Destroyer of sin.
ਸੱਚਾ ਗੁਰੂ ਠੰਢ-ਚੈਨ ਦਾ ਡੂੰਘਾ ਤੇ ਅਥਾਹ ਸਮੁੰਦਰ ਹੈ ਅਤੇ ਪਾਪ ਦਾ ਨਾਸ ਕਰਣਹਾਰ ਹੈ।
ਗਹਿਰ = ਡੂੰਘਾ। ਗਭੀਰੁ = ਵੱਡੇ ਜਿਗਰੇ ਵਾਲਾ। ਸਾਗਰੁ = ਸਮੁੰਦਰ। ਅਘ ਖੰਡੁ = ਪਾਪਾਂ ਦਾ ਨਾਸ ਕਰਨ ਵਾਲਾ।ਸਤਿਗੁਰੂ (ਮਾਨੋ, ਇਕ) ਡੂੰਘਾ (ਸਮੁੰਦਰ) ਹੈ, ਗੁਰੂ ਵੱਡੇ ਜਿਗਰੇ ਵਾਲਾ ਹੈ, ਗੁਰੂ ਸਾਰੇ ਸੁਖਾਂ ਦਾ ਸਮੁੰਦਰ ਹੈ, ਗੁਰੂ ਪਾਪਾਂ ਦਾ ਨਾਸ ਕਰਨ ਵਾਲਾ ਹੈ।
 
लोभी जंतु न जाणई भखु अभखु सभ खाइ ॥
Lobẖī janṯ na jāṇ▫ī bẖakẖ abẖakẖ sabẖ kẖā▫e.
the greedy person, unaware, consumes everything, edible and non-edible alike.
ਏਸੇ ਤਰ੍ਹਾਂ ਲਾਲਚੀ ਜੀਵ ਕੁਛ ਭੀ ਖ਼ਿਆਲ ਨਹੀਂ ਕਰਦਾ ਅਤੇ ਖਾਣ-ਯੋਗ ਤੇ ਨਾਂ ਖਾਣ ਯੋਗ ਸਮੂਹ ਹੜੱਪ ਕਰ ਜਾਂਦਾ ਹੈ।
ਅਭਖੁ = ਜੋ ਚੀਜ਼ ਖਾਣ ਦੇ ਲਾਇਕ ਨਹੀਂ।(ਤਿਵੇਂ) ਲੋਭੀ ਜੀਵ ਨੂੰ ਭੀ ਕੁਝ ਨਹੀਂ ਸੁੱਝਦਾ, ਚੰਗੀ ਮੰਦੀ ਹਰੇਕ ਚੀਜ਼ ਖਾ ਲੈਂਦਾ ਹੈ।