Sri Guru Granth Sahib

Search ਮੂਰਤਿ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
सहस तव नैन नन नैन हहि तोहि कउ सहस मूरति नना एक तोही ॥
Sahas ṯav nain nan nain hėh ṯohi ka▫o sahas mūraṯ nanā ek ṯohī.
You have thousands of eyes, and yet You have no eyes. You have thousands of forms, and yet You do not have even one.
ਹਜ਼ਾਰਾਂ ਹਨ ਤੇਰੀਆਂ ਅੱਖਾਂ ਤੇ ਤਦਯਪ ਤੇਰੀ ਕੋਈ ਅੱਖ ਨਹੀਂ! ਹਜਾਰਾ ਹਨ ਤੇਰੇ ਸਰੂਪ ਤੇ ਤਦਯਪ ਤੇਰਾ ਇਕ ਸਰੂਪ ਭੀ ਨਹੀਂ।
ਸਹਸ = ਹਜ਼ਾਰਾਂ। ਤਵ = ਤੇਰੇ। ਨੈਨ = ਅੱਖਾਂ। ਨਨ = ਕੋਈ ਨਹੀਂ। ਹਹਿ = {'ਹੈ' ਤੋਂ ਬਹੁ-ਵਚਨ}। ਤੋਹਿ ਕਉ = ਤੇਰੇ, ਤੈਨੂੰ, ਤੇਰੇ ਵਾਸਤੇ। ਮੂਰਤਿ = ਸ਼ਕਲ। ਨਾ = ਕੋਈ ਨਹੀਂ। ਤਹੀ = ਤੇਰੀ {ਅੱਖਰ 'ਤ' ਦੇ ਨਾਲ ਦੋ ਲਗਾਂ ਹਨ: ੋ ਅਤੇ ੁ। ਅਸਲ ਲਫ਼ਜ਼ 'ਤੁਹੀ' ਹੈ, ਇਥੇ 'ਤੋਹੀ' ਪੜ੍ਹਨਾ ਹੈ}।(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।
 
सासि गिरासि न विसरै सफलु मूरति गुरु आपि ॥
Sās girās na visrai safal mūraṯ gur āp.
With each breath and morsel of food, do not forget the Guru, the Embodiment of Fulfillment.
ਸਾਹ ਲੈਦਿਆਂ ਅਤੇ ਪ੍ਰਸ਼ਾਦ ਛਕਦਿਆਂ ਮੈਂ ਗੁਰਾਂ ਨੂੰ ਨਹੀਂ ਭੁਲਾਉਂਦਾ ਜੋ ਖ਼ੁਦ-ਬ-ਖ਼ੁਦ ਹੀ ਅਮੋਘ ਹਸਤੀ ਦੇ ਮਾਲਕ ਹਨ।
ਸਾਸਿ = (ਹਰੇਕ) ਸਾਹ ਵਿਚ। ਗਿਰਾਸਿ = (ਹਰੇਕ) ਗਿਰਾਹੀ ਵਿਚ। ਸਾਸਿ ਗਿਰਾਸਿ = ਹਰੇਕ ਸਾਹ ਤੇ ਗਿਰਾਹੀ ਨਾਲ। ਸਫਲ ਮੂਰਤਿ = ਉਹ ਸ਼ਖ਼ਸੀਅਤ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ।ਗੁਰੂ ਉਹ ਸ਼ਖ਼ਸੀਅਤ ਹੈ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ (ਗੁਰੂ ਦੀ ਸਰਨ ਪਿਆਂ ਹਰੇਕ) ਸਾਹ ਨਾਲ (ਹਰੇਕ) ਗਿਰਾਹੀ ਨਾਲ (ਕਦੇ ਭੀ ਪਰਮਾਤਮਾ) ਭੁੱਲਦਾ ਨਹੀਂ।
 
अकाल मूरति वरु पाइआ अबिनासी ना कदे मरै न जाइआ ॥
Akāl mūraṯ var pā▫i▫ā abẖināsī nā kaḏe marai na jā▫i▫ā.
I have obtained my Husband Lord, the Akaal Moorat, the Undying Form. He is Imperishable; He shall never die, and He shall never ever leave.
ਮੈਂ ਅਮਰ ਸਰੂਪ ਵਾਹਿਗੁਰੂ ਨੂੰ ਆਪਣੇ ਪਤੀ ਵਜੋਂ ਪਰਾਪਤ ਕਰ ਲਿਆ ਹੈ। ਉਹ ਨਾਸ-ਰਹਿਤ ਹੈ ਤੇ ਇਸ ਲਈ ਮਰਦਾ ਤੇ ਜਾਂਦਾ ਨਹੀਂ।
ਵਰੁ = ਖਸਮ। ਜਾਇਆ = ਜੰਮਦਾ।(ਗੁਰੂ ਦੀ ਸਰਨ ਪਿਆਂ) ਮੈਨੂੰ ਉਹ ਖਸਮ ਮਿਲ ਗਿਆ ਹੈ, ਜਿਸ ਦੀ ਹਸਤੀ ਨੂੰ ਕਦੇ ਕਾਲ ਪੋਹ ਨਹੀਂ ਸਕਦਾ, ਜੋ ਨਾਸ-ਰਹਿਤ ਹੈ, ਜੋ ਨਾਹ ਕਦੇ ਮਰਦਾ ਹੈ ਨਾਹ ਜੰਮਦਾ ਹੈ।
 
ੴ सतिनामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace:
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਬੇ-ਡਰ, ਦੁਸ਼ਮਨੀ ਰਹਿਤ, ਅਜਨਮਾ ਅਤੇ ਸਵੈ-ਪਰਕਾਸ਼ਵਾਨ ਹੈ। ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਰਾਪਤ ਹੁੰਦਾ ਹੈ।
xxxਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
अकाल मूरति अजूनी स्मभौ मन सिमरत ठंढा थीवां जीउ ॥२॥
Akāl mūraṯ ajūnī sambẖou man simraṯ ṯẖandẖā thīvāʼn jī▫o. ||2||
of Undying Form, Unborn, Self-illumined: remembering You in meditation, my mind is filled with a deep and profound peace. ||2||
ਅਮਰ, ਸਰੂਪ ਜੰਮਣ-ਮਰਣ ਰਹਿਤ ਅਤੇ ਸਵੈ ਪ੍ਰਕਾਸ਼ਵਾਨ ਹੈ। ਆਪਣੇ ਹਿਰਦੇ ਅੰਦਰ ਤੇਰਾ ਅਰਾਧਨ ਕਰਨ ਦੁਆਰਾ ਮੈਂ ਅਮਨ ਚੈਨ ਸਹਿਤ ਹੋ ਜਾਂਦਾ ਹਾਂ।
ਸੰਭੌ = {ਸ੍ਵਯੰਭੂ, स्वयंभु} ਆਪਣੇ ਆਪ ਤੋਂ ਪਰਗਟ ਹੋਣ ਵਾਲਾ। ਮਨਿ = ਮਨ ਵਿਚ। ਠੰਢਾ = ਸ਼ਾਂਤ ॥੨॥ਤੇਰੀ ਹਸਤੀ ਮੌਤ ਤੋਂ ਰਹਿਤ ਹੈ, ਤੂੰ ਜੂਨਾਂ ਵਿਚ ਨਹੀਂ ਆਉਂਦਾ, ਤੇ ਆਪਣੇ ਆਪ ਤੋਂ ਹੀ ਪਰਗਟ ਹੁੰਦਾ ਹੈਂ। (ਤੇਰਾ ਨਾਮ) ਮਨ ਵਿਚ ਸਿਮਰ ਸਿਮਰ ਕੇ ਮੈਂ ਸ਼ਾਂਤ ਚਿੱਤ ਹੋ ਜਾਂਦਾ ਹਾਂ ॥੨॥
 
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਵਾਹਿਗੁਰੂ ਕੇਵਲ ਇਕ ਹੈ, ਸੱਚਾ ਹੈ ਉਸ ਦਾ ਨਾਮ, ਰਚਣਹਾਰ ਹੈ ਉਸ ਦੀ ਵਿਅਕਤੀ ਅਤੇ ਅਮਰ ਉਸਦਾ ਸਰੂਪ। ਉਹ ਬੇ-ਖੋਫ, ਦੁਸ਼ਮਨੀ ਰਹਿਤ, ਅਜਨਮਾ ਅਤੇ ਸਵੈ-ਪਰਕਾਸ਼ਵਾਨ ਹੈ। ਗੁਰਾਂ ਦੀ ਰਹਿਮਤ ਸਦਕਾ ਉਹ ਪਰਾਪਤ ਹੁੰਦਾ ਹੈ।
xxxਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
गुर मूरति सिउ लाइ धिआनु ॥
Gur mūraṯ si▫o lā▫e ḏẖi▫ān.
Focus your meditation on the Guru's Sublime Form.
ਗੁਰਾਂ ਦੇ ਸਰੂਪ ਨਾਲ ਤੂੰ ਆਪਣੀ ਬ੍ਰਿਤੀ ਜੋੜ।
ਗੁਰ ਮੂਰਤਿ = ਗੁਰੂ ਦਾ ਰੂਪ, ਗੁਰੂ ਦਾ ਸ਼ਬਦ। ਸਿਉ = ਨਾਲ।(ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤਿ ਹੈ, ਗੁਰੂ ਦਾ ਸਰੂਪ ਹੈ) ਗੁਰੂ ਦੇ ਸ਼ਬਦ ਨਾਲ ਆਪਣੀ ਸੁਰਤ ਜੋੜ,
 
सेवा पूज करउ तिसु मूरति की नानकु तिसु पग चाटै ॥५॥११॥१३२॥
Sevā pūj kara▫o ṯis mūraṯ kī Nānak ṯis pag cẖātai. ||5||11||132||
Nanak serves and adores this wondrous person, and kisses his feet. ||5||11||132||
ਨਾਨਕ ਇਸ ਵਿਅਕਤੀ ਦੀ ਟਹਿਲ ਅਤੇ ਉਪਾਸ਼ਨਾ ਕਰਦਾ ਅਤੇ ਉਸ ਦੇ ਪੈਰ ਚੱਟਦਾ ਹੈ।
ਕਰਉ = ਕਰਉਂ, ਮੈਂ ਕਰਾਂ। ਤਿਸੁ ਮੂਰਤਿ ਕੀ = ਉਸ (ਪ੍ਰਭੂ-) ਸਰੂਪ ਦੀ। ਪਗ = ਪੈਰ। ਚਾਟੈ = ਚੱਟਦਾ ਹੈ, ਪਰਸਦਾ ਹੈ, ਛੁਂਹਦਾ ਹੈ ॥੫॥ਮੈਂ ਭੀ ਪਰਮਾਤਮਾ-ਦੇ-ਰੂਪ ਅਜੇਹੇ ਜੋਗੀ ਦੀ ਸੇਵਾ ਕਰਦਾ ਹਾਂ ਪੂਜਾ ਕਰਦਾ ਹਾਂ। ਨਾਨਕ ਅਜੇਹੇ ਜੋਗੀ ਦੇ ਪੈਰ ਪਰਸਦਾ ਹੈ ॥੫॥੧੧॥੧੩੨॥
 
काम क्रोध मोह बसि प्रानी हरि मूरति बिसराई ॥
Kām kroḏẖ moh bas parānī har mūraṯ bisrā▫ī.
The mortal beings are held in the power of sexual desire, anger and emotional attachment; they have forgotten the Lord, the Immortal Form.
ਜੀਵ ਕਾਮ ਚੇਸ਼ਟਾ, ਗੁੱਸੇ ਅਤੇ ਸੰਸਾਰੀ ਮਮਤਾ ਦੇ ਅਖਤਿਆਰ ਵਿੱਚ ਹੈ ਅਤੇ ਉਹ ਵਾਹਿਗੁਰੂ ਦੀ ਵਿਅਕਤੀ ਨੂੰ ਭੁੱਲ ਗਿਆ ਹੈ।
ਬਸਿ = ਵੱਸ ਵਿਚ। ਪ੍ਰਾਨੀ = ਜੀਵ। ਹਰਿ ਮੂਰਤਿ = ਹਰੀ ਦੀ ਮੂਰਤੀ, ਪਰਮਾਤਮਾ ਦੀ ਹਸਤੀ।(ਹੇ ਸੰਤ ਜਨੋ!) ਮਨੁੱਖ ਕਾਮ ਦੇ ਕ੍ਰੋਧ ਦੇ ਮੋਹ ਦੇ ਕਾਬੂ ਵਿਚ ਆਇਆ ਰਹਿੰਦਾ ਹੈ ਤੇ ਪਰਮਾਤਮਾ ਦੀ ਹਸਤੀ ਨੂੰ ਭੁਲਾਈ ਰੱਖਦਾ ਹੈ।
 
हरख सोग परसै जिह नाहनि सो मूरति है देवा ॥१॥
Harakẖ sog parsai jih nāhan so mūraṯ hai ḏevā. ||1||
pleasure and pain - those who are not touched by these, are the very embodiment of the Divine Lord. ||1||
ਅਤੇ ਫਿਰ ਖੁਸ਼ੀ ਤੇ ਗਮੀ ਜਿਸ ਨੂੰ ਨਹੀਂ ਛੋਹੰਦੀ, ਉਹ ਪੁਰਸ਼ ਪ੍ਰਕਾਸ਼ਵਾਨ-ਪ੍ਰਭੂ ਦਾ ਸਰੂਪ ਹੈ।
ਹਰਖੁ = ਖ਼ੁਸ਼ੀ। ਸੋਗੁ = ਗ਼ਮੀ। ਜਿਹ = ਜਿਸ ਨੂੰ। ਨਾਹਨਿ = ਨਹੀਂ। ਦੇਵ = ਭਗਵਾਨ ॥੧॥ਖ਼ੁਸ਼ੀ, ਗ਼ਮੀ-(ਇਹਨਾਂ ਵਿਚੋਂ ਕੋਈ ਭੀ) ਜਿਸ ਮਨੁੱਖ ਨੂੰ ਛੁਹ ਨਹੀਂ ਸਕਦਾ (ਜਿਸ ਮਨੁੱਖ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ॥੧॥
 
गुरदेव सांति सति बुधि मूरति गुरदेव पारस परस परा ॥
Gurḏev sāʼnṯ saṯ buḏẖ mūraṯ gurḏev pāras paras parā.
The Divine Guru is the Image of peace, truth and wisdom. The Divine Guru is the Philosopher's Stone - touching it, one is transformed.
ਰੱਬ ਰੂਪ ਗੁਰੂ ਠੰਢ-ਚੈਨ, ਸੱਚ ਤੇ ਦਾਨਾਈ ਦੀ ਤਸਵੀਰ ਹੈ। ਰੱਬ ਰੂਪ ਗੁਰੂ ਅਮੋਲਕ ਪੱਥਰ ਹੈ, ਜਿਸ ਨਾਲ ਛੂਹ ਕੇ ਪ੍ਰਾਣੀ ਬਚ ਜਾਂਦਾ ਹੈ।
ਸਤਿ = ਸੱਚ, ਸਦਾ-ਥਿਰ ਪ੍ਰਭੂ। ਬੁਧਿ = ਅਕਲ। ਮੂਰਤਿ = ਸਰੂਪ। ਪਰਸ = ਛੋਹ।ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ।
 
गुरदेव सांति सति बुधि मूरति गुरदेव पारस परस परा ॥
Gurḏev sāʼnṯ saṯ buḏẖ mūraṯ gurḏev pāras paras parā.
The Divine Guru is the image of peace, truth and wisdom. The Divine Guru is the Philosopher's Stone - touching it, one is transformed.
ਰੱਬ ਰੂਪ ਗੁਰੂ ਠੰਢ-ਚੈਨ, ਸੱਚ ਅਤੇ ਦਾਨਾਈ ਦੀ ਤਸਵੀਰ ਹੈ। ਰੱਬ ਰੂਪ ਗੁਰੂ ਜੀ ਪਾਰਸ, ਜਿਸ ਨਾਲ ਛੂਹ ਕੇ ਪ੍ਰਾਣੀ ਪਾਰ ਉਤਰ ਜਾਂਦਾ ਹੈ।
ਸਤਿ = ਸੱਚ, ਸਦਾ-ਥਿਰ ਪ੍ਰਭੂ। ਬੁਧਿ = ਅਕਲ। ਮੂਰਤਿ = ਸਰੂਪ। ਪਰਸ = ਛੋਹ।ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ।
 
जो चितु लाइ पूजे गुर मूरति सो मन इछे फल पावै ॥
Jo cẖiṯ lā▫e pūje gur mūraṯ so man icẖẖe fal pāvai.
One who centers his consciousness and worships the Guru, obtains the fruits of his mind's desires.
ਜੋ ਦਿਲ ਲਾ ਕੇ ਗੁਰਾਂ ਦੀ ਵਿਅਕਤੀ ਦੀ ਉਪਾਸ਼ਨਾ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦੀਆਂ ਮੁਰਾਦਾ ਪਾ ਲੈਦਾ ਹੈ।
ਗੁਰ ਮੂਰਤਿ = ਗੁਰੂ ਦਾ ਇਹ ਸਰੂਪ (ਜਿਸ ਦਾ ਜ਼ਿਕਰ ਉਪਰ ਕੀਤਾ ਗਿਆ ਹੈ)।ਜੋ ਮਨੁੱਖ ਇਸ ਗੁਰ-ਮੂਰਤੀ ਦਾ ਪੂਜਨ ਚਿੱਤ ਲਾ ਕੇ ਕਰਦਾ ਹੈ (ਭਾਵ, ਜੋ ਜੀਵ ਗਹੁ ਨਾਲ ਸਤਿਗੁਰੂ ਦੇ ਉਪਰ-ਲਿਖੇ ਗੁਣਾਂ ਨੂੰ ਧਾਰਨ ਕਰਦਾ ਹੈ) ਉਸ ਨੂੰ ਉਹੀ ਫਲ ਮਿਲ ਜਾਂਦਾ ਹੈ ਜਿਸ ਦੀ ਮਨ ਵਿਚ ਇੱਛਾ ਕਰੇ।
 
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਣਹਾਰ ਤੇ ਸਰਬ-ਬਿਆਪੀ ਉਸ ਦੀ ਵਿਅਕਤੀ ਅਤੇ ਅਵਿਨਾਸ਼ੀ ਉਸ ਦਾ ਸਰੂਪ। ਉਹ ਨਿੱਡਰ, ਕੀਨਾ-ਰਹਿਤ, ਅਜਨਮ ਅਤੇ ਸਵੈ-ਪਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
xxxਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
माणस मूरति नानकु नामु ॥
Māṇas mūraṯ Nānak nām.
O Nanak, they are human beings in form and name only;
ਨਾਨਕ, ਆਦਮੀ ਕੇਵਲ ਸ਼ਕਲ ਅਤੇ ਨਾਮ ਵਿੱਚ ਹੀ ਆਦਮੀ ਹਨ।
ਮਾਣਸ ਮੂਰਤਿ = ਮਨੁੱਖ ਦੀ ਸ਼ਕਲ ਹੈ। ਨਾਨਕੁ = ਨਾਨਕ (ਆਖਦਾ ਹੈ)। ਨਾਮੁ = ਨਾਮ-ਮਾਤ੍ਰ।ਨਾਨਕ (ਆਖਦਾ ਹੈ-ਵੇਖਣ ਨੂੰ ਹੀ) ਮਨੁੱਖ ਦੀ ਸ਼ਕਲ ਹੈ, ਨਾਮ-ਮਾਤ੍ਰ ਹੀ ਮਨੁੱਖ ਹੈ,
 
ੴ सतिनामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਵਾਹਿਗੁਰੂ ਕੇਵਲ ਇੱਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਦੁਸ਼ਮਨੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ੴ = 'ਓਅੰਕਾਰ' ਸੰਸਕ੍ਰਿਤ ਦੇ 'ਓਅੰ' ਸ਼ਬਦ ਤੋਂ ਲਿਆ ਗਿਆ ਹੈ। ਇਹ ਸ਼ਬਦ 'ਓਅੰ' ਸਭ ਤੋਂ ਪਹਿਲਾਂ ਉਪਨਿਸ਼ਦਾਂ ਵਿਚ ਵਰਤਿਆ ਗਿਆ ਹੈ 'ਮਾਂਡੂਕਯ' ਉਪਨਿਸ਼ਦ ਵਿਚ ਲਿਖਿਆ ਹੈ ਕਿ ਜੋ ਕੁਝ ਹੋ ਚੁਕਿਆ ਹੈ, ਜੋ ਐਸ ਵੇਲੇ ਮੌਜੂਦ ਹੈ ਅਤੇ ਜੋ ਹੋਵੇਗਾ, ਇਹ 'ਓਅੰ' ਹੀ ਹੈ। ਉਪਨਿਸ਼ਦਾਂ ਤੋਂ ਪਿਛੋਂ ਦੇ ਸਮੇ ਵਿਚ ਸ਼ਬਦ 'ਓਅੰ' ਵਿਸ਼ਨੂੰ, ਸ਼ਿਵ ਅਤੇ ਬ੍ਰਹਮਾ ਦੇ ਸਮੁਦਾਇ ਲਈ ਵਰਤਿਆ ਗਿਆ। 'ਓਅੰਕਾਰ' ਸ਼ਬਦ 'ਅਕਾਲ ਪੁਰਖ' ਦੇ ਅਰਥ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਉਂਦਾ ਹੈ, ਜਿਵੇਂ: ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰ ਬੇਦ ਨਿਰਮਏ ॥ (ਰਾਮਕਲੀ ਮਹਲਾ ੧ ਦਖਣੀ, ਓਅੰਕਾਰ)।ੁ ਸ਼ਬਦ 'ਏਕੰਕਾਰ' ਭੀ (ਜੋ ੴ ਦਾ ਉਚਾਰਨ ਹੈ) ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਰਤਿਆ ਗਿਆ ਹੈ, ਯਥਾ: ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ (ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ)। ਸਤਿਨਾਮੁ: ਜਿਸ ਦਾ ਨਾਮ 'ਸਤਿ' ਹੈ। ਸ਼ਬਦ 'ਸਤਿ' ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਹੈ, ਜਿਸ ਦਾ ਅਰਥ ਹੈ 'ਹੋਣਾ'। 'ਸਤਿ' ਦਾ ਸੰਸਕ੍ਰਿਤ ਰੂਪ 'ਸਤਯ' ਹੈ। ਇਸ ਦਾ ਅਰਥ ਹੈ 'ਹੋਂਦ ਵਾਲਾ'। 'ਸਤਿਨਾਮੁ' ਦਾ ਅਰਥ ਹੈ, 'ਉਹ ਇਕ ਓਅੰਕਾਰ ਜਿਸ ਦਾ ਨਾਮ ਹੈ ਹੋਂਦ ਵਾਲਾ'। ਪੁਰਖੁ: ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਦੇ ਅਰਥ ਇਉਂ ਕੀਤੇ ਹਨ: 'ਪੁਰਿ ਸ਼ੇਤੇ ਇਤਿ ਪੁਰੁਸ਼ਹ'। ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ। ਸੰਸਕ੍ਰਿਤ ਵਿਚ ਸ਼ਬਦ 'ਪੁਰਖੁ' ਦਾ ਪਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖ' 'ਆਤਮਾ' ਅਰਥ ਵਿਚ ਵਰਤਿਆ ਗਿਆ ਹੈ। 'ਰਘੁਵੰਸ਼' ਪੁਸਤਕ ਵਿਚ ਇਹ ਸ਼ਬਦ 'ਬ੍ਰਹਮਾਂਡ ਦਾ ਆਤਮਾ' ਦੇ ਅਰਥਾਂ ਵਿਚ ਆਇਆ ਹੈ। ਇਸੇ ਤਰ੍ਹਾਂ ਪੁਸਤਕ 'ਸ਼ਿਸ਼ੂਪਾਲ ਵਧ' ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦੇ ਅਰਥ ਹਨ ਓਹ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ: ਸ਼ਬਦ 'ਮੂਰਤਿ' ਇਸਤ੍ਰੀ-ਲਿੰਗ ਹੈ। ਅਕਾਲ ਇਸ ਦਾ ਵਿਸ਼ੇਸ਼ਣ ਹੈ। ਇਸੇ ਕਰਕੇ ਇਹ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ' 'ਨਿਰਭਉ' 'ਨਿਰਵੈਰੁ' ਵਾਂਗ ੧ ਓ ਦਾ ਗੁਣ-ਵਾਚਕ ਹੁੰਦਾ, ਤਾਂ ਪੁਲਿੰਗ ਰੂਪ ਵਿਚ ਹੁੰਦਾ, ਭਾਵ, ਤਾਂ ਇਸ ਦੇ ਅੰਤ ਵਿਚ (ੁ) ਹੁੰਦਾ।ਅਕਾਲ ਪੁਰਖ ਇੱਕ ਹੈ; ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
 
सूखम मूरति नामु निरंजन काइआ का आकारु ॥
Sūkẖam mūraṯ nām niranjan kā▫i▫ā kā ākār.
But to the subtle image of the Immaculate Name, they apply the form of a body.
ਪ੍ਰੰਤੂ, ਮਹੀਨ (ਆਕਾਰ-ਰਹਿਤ) ਵਿਅਕਤੀ ਵਾਲੇ ਅਤੇ ਪਵਿੱਤਰ ਨਾਮ ਵਾਲੇ ਸਾਹਿਬ ਨੂੰ ਉਹ ਸਰੀਰ ਦਾ ਸਰੂਪ ਦਿੰਦੇ ਹਨ।
ਸੂਖਮ ਮੂਰਤਿ = ਰੱਬ ਦਾ ਉਹ ਸਰੂਪ ਜਿਹੜਾ ਇਹਨਾਂ ਅਸਥੂਲ ਇੰਦਰਿਆਂ ਨਾਲ ਨਹੀਂ ਵੇਖਿਆ ਜਾ ਸਕਦਾ।(ਉਹਨਾਂ ਦੇ ਮੱਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ।
 
ੴ सतिनामु करता पुरखु निरभउ निरवैरु अकाल मूरति अजूनी सैभं गुरप्रसादि ॥
Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gurparsāḏ.
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ, ਉਸ ਦੀ ਵਿਅਕਤੀ, ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਦੁਸ਼ਮਨੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
xxxxxx
 
पाखान गढि कै मूरति कीन्ही दे कै छाती पाउ ॥
Pākẖān gadẖ kai mūraṯ kīnĥī ḏe kai cẖẖāṯī pā▫o.
The sculptor carves the stone and fashions it into an idol, placing his feet upon its chest.
ਘੜਨ ਵਾਲਾ, ਪੱਥਰ ਨੂੰ ਘੜ ਸੁਆਰ ਅਤੇ ਬੁੱਤ ਦੀ ਹਿੱਕ ਤੇ ਆਪਣੇ ਪੈਰ ਟੇਕ ਕੇ ਬੁੱਤ ਨੂੰ ਬਣਾਉਂਦਾ ਹੈ।
ਪਾਖਾਨ = ਪੱਥਰ। ਗਢਿ ਕੈ = ਘੜ ਕੇ। ਪਾਉ = ਪਾਉਂ, ਪੈਰ।(ਮੂਰਤੀ ਘੜਨ ਵਾਲੇ ਨੇ) ਪੱਥਰ ਘੜ ਕੇ, ਤੇ (ਘੜਨ ਵੇਲੇ ਮੂਰਤੀ ਦੀ) ਛਾਤੀ ਉੱਤੇ ਪੈਰ ਰੱਖ ਕੇ ਮੂਰਤੀ ਤਿਆਰ ਕੀਤੀ ਹੈ।