Sri Guru Granth Sahib Ji

Search ਰਾਮ in Gurmukhi

असंख चोर हरामखोर ॥
Asaʼnkẖ cẖor harāmkẖor.
Countless thieves and embezzlers.
ਅਣਗਿਣਤ ਤਸਕਰ ਅਤੇ ਹੋਰਨਾਂ ਦਾ ਮਾਲ ਖਾਣ ਵਾਲੇ ਹਨ।
ਹਰਾਮਖੋਰ = ਪਰਾਇਆ ਮਾਲ ਖਾਣ ਵਾਲੇ।ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ
 
तिन महि रामु रहिआ भरपूर ॥
Ŧin mėh rām rahi▫ā bẖarpūr.
They are totally fulfilled, imbued with the Lord's Essence.
ਉਨ੍ਹਾਂ ਅੰਦਰ ਵਿਆਪਕ ਪ੍ਰਭੂ ਦਾ ਜੋਰ ਪਰੀਪੂਰਨ ਹੋਇਆ ਰਹਿੰਦਾ ਹੈ।
ਤਿਨ ਮਹਿ = ਉਹਨਾਂ ਵਿਚ। ਰਾਮੁ = ਅਕਾਲ ਪੁਰਖ। ਰਹਿਆ ਭਰਭੂਰ = ਨਕਾ-ਨਕ ਭਰਿਆ ਹੋਇਆ ਹੈ, ਰੋਮ ਰੋਮ ਵਿਚ ਵੱਸ ਰਿਹਾ ਹੈ।ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।
 
जिन कै रामु वसै मन माहि ॥
Jin kai rām vasai man māhi.
within whose minds the Lord abides.
ਜਿਨ੍ਹਾਂ ਦੇ ਦਿਲਾਂ ਅੰਦਰ ਵਾਹਿਗੁਰੂ ਨਿਵਾਸ ਰੱਖਦਾ ਹੈ।
ਵਸਹਿ = ਵੱਸਦੇ ਹਨ।ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ।
 
मेरे मीत गुरदेव मो कउ राम नामु परगासि ॥
Mere mīṯ gurḏev mo ka▫o rām nām pargās.
O my Best Friend, O Divine Guru, please enlighten me with the Name of the Lord.
ਹੇ, ਪ੍ਰਕਾਸ਼ਵਾਨ ਗੁਰੂ ਮੇਰੇ ਮਿੱਤ੍ਰ ਮੈਨੂੰ ਸਰਬ ਵਿਆਪਕ ਸੁਆਮੀ ਦੇ ਨਾਮ ਨਾਲ ਰੌਸ਼ਨ ਕਰ।
ਮੋ ਕਉ = ਮੈਨੂੰ, ਮੇਰੇ ਅੰਦਰ। ਮੀਤ = ਹੇ ਮਿੱਤਰ!ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼।
 
गुरमुखि मनु समझाईऐ आतम रामु बीचारि ॥२॥
Gurmukẖ man samjā▫ī▫ai āṯam rām bīcẖār. ||2||
The Gurmukhs train their minds to contemplate the Lord, the Supreme Soul. ||2||
ਸਰਬ-ਵਿਆਪਕ ਰੂਹ ਦੇ ਸਿਮਰਨ ਰਾਹੀਂ ਹੀ ਜਗਿਆਸੂ ਆਪਣੇ ਮਨੂਏ ਨੂੰ ਸਿੱਖ ਮੱਤ ਦਿੰਦੇ ਹਨ।
ਆਤਮ ਰਾਮੁ = ਸਭ ਦੇ ਆਤਮਾ ਵਿਚ ਵਿਆਪਕ ਪ੍ਰਭੂ। ਬੀਚਾਰਿ = ਵਿਚਾਰ ਕੇ। ਆਤਮੁ ਰਾਮੁ ਬੀਚਾਰਿ = ਸਰਬ-ਵਿਆਪੀ ਪ੍ਰਭੂ (ਦੇ ਗੁਣਾਂ) ਨੂੰ ਵਿਚਾਰ ਕੇ।੨।(ਪਰ ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵਲ ਹੀ ਪ੍ਰੇਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ ॥੨॥
 
मूड़े रामु जपहु गुण सारि ॥
Mūṛe rām japahu guṇ sār.
You fool: chant the Name of the Lord, and preserve your virtue.
ਹੇ ਮੂਰਖ! ਨੇਕੀਆਂ ਦੀ ਸੰਭਾਲ ਕਰ ਅਤੇ ਵਿਆਪਕ ਵਾਹਿਗੁਰੂ ਨੂੰ ਸਿਮਰ।
ਸਾਰਿ = ਸੰਭਾਲ ਕੇ, ਚੇਤੇ ਕਰ ਕਰ ਕੇ।ਹੇ ਮੂਰਖ ਜੀਵ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ।
 
जीअरे राम जपत मनु मानु ॥
Jī▫are rām japaṯ man mān.
O my soul, chant the Name of the Lord; the mind will be pleased and appeased.
ਹੇ ਮੇਰੀ ਜਿੰਦੇ! ਸਰਬ-ਵਿਆਪਕ ਸੁਆਮੀ ਦਾ ਸਿਮਰਨ ਕਰਨ ਦੁਆਰਾ ਮਨੂਆ ਪਤੀਜ ਜਾਂਦਾ ਹੈ।
ਜੀਅ ਰੇ = ਹੇ (ਮੇਰੀ) ਜਿੰਦੇ! ਮਾਨੁ = ਮਨਾਓ, ਗਿਝਾਓ।ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ।
 
राम नामु जपि दिनसु राति गुरमुखि हरि धनु जानु ॥
Rām nām jap ḏinas rāṯ gurmukẖ har ḏẖan jān.
Chant the Name of the Lord day and night; become Gurmukh, and know the Wealth of the Lord.
ਦਿਨ ਰੈਣ ਹਰੀ ਦੇ ਨਾਮ ਦਾ ਸਿਮਰਨ ਕਰ ਅਤੇ ਗੁਰਾਂ ਦੀ ਦਇਆ ਦੁਆਰਾ ਹਰੀ ਨਾਮ ਨੂੰ ਆਪਣੀ ਦੌਲਤ ਮਨ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਜਾਨੁ = ਪਛਾਣ, ਸਾਂਝ ਪਾ।ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ। ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ।
 
मनु माणकु निरमोलु है राम नामि पति पाइ ॥
Man māṇak nirmol hai rām nām paṯ pā▫e.
The jewel of the mind is priceless; through the Name of the Lord, honor is obtained.
ਚਿੱਤ ਜਵੇਹਰ ਅਮੋਲਕ ਹੈ, ਪਰ ਸਾਹਿਬ ਦੇ ਨਾਮ ਰਾਹੀਂ ਹੀ ਇਜ਼ਤ ਪਾਉਂਦਾ ਹੈ।
ਮਾਣਕੁ = ਮੋਤੀ। ਨਾਮਿ = ਨਾਮ ਵਿਚ (ਜੁੜਿਆਂ)। ਪਤਿ = ਇੱਜ਼ਤ।ਪਰਮਾਤਮਾ ਦੇ ਨਾਮ ਵਿਚ ਜੁੜ ਕੇ ਇਹ ਮਨ ਵਡ-ਮੁੱਲਾ ਮੋਤੀ ਬਣ ਜਾਂਦਾ ਹੈ, (ਹਰ ਥਾਂ) ਇੱਜ਼ਤ ਪਾਂਦਾ ਹੈ।
 
भाई रे रामु कहहु चितु लाइ ॥
Bẖā▫ī re rām kahhu cẖiṯ lā▫e.
O Siblings of Destiny, chant the Lord's Name, and focus your consciousness on Him.
ਹੇ ਭਰਾ! ਆਪਣੀ ਬ੍ਰਿਤੀ ਜੌੜ ਕੇ ਹਰੀ ਦੇ ਨਾਮ ਦਾ ਉਚਾਰਣ ਕਰ।
xxxਹੇ ਭਾਈ! ਚਿੱਤ ਲਾ ਕੇ (ਪ੍ਰੇਮ ਨਾਲ) ਪਰਮਾਤਮਾ ਦਾ ਨਾਮ ਜਪੋ।
 
राम नाम रंगि रतिआ भारु न भरमु तिनाह ॥
Rām nām rang raṯi▫ā bẖār na bẖaram ṯināh.
Those who are imbued with the love of the Name of the Lord are not loaded down by doubt.
ਜਿਹੜੇ ਵਿਆਪਕ ਪ੍ਰਭੂ ਦੇ ਨਾਮ ਦੀ ਪ੍ਰੀਤ ਨਾਲ ਰੰਗੀਜੇ ਹਨ, ਉਨ੍ਹਾਂ ਨੂੰ ਨਾਂ ਹੀ ਪਾਪਾਂ ਦਾ ਬੋਝ ਹੁੰਦਾ ਹੈ ਅਤੇ ਨਾਂ ਹੀ ਸੰਦੇਹ।
ਰੰਗਿ = ਰੰਗ ਵਿਚ। ਭਾਰੁ = ਬੋਝ। ਭਰਮੁ = ਭਟਕਣਾ।ਜੇਹੜੇ ਬੰਦੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਖੋਟੇ ਕੰਮਾਂ ਦਾ ਭਾਰ ਸਹਾਰਨਾ ਨਹੀਂ ਪੈਂਦਾ, ਉਹਨਾਂ ਦਾ ਮਨ ਖੋਟੇ ਕੰਮਾਂ ਵੱਲ ਨਹੀਂ ਦੌੜਦਾ।
 
मै कीता न जाता हरामखोरु ॥
Mai kīṯā na jāṯā harāmkẖor.
I have not appreciated what You have done for me, Lord; I take from others and exploit them.
ਮੈਂ ਪਰਾਇਆ-ਮਾਲ ਖਾਣ ਵਾਲੇ ਨੇ, ਤੇਰੀ ਕੀਤੀ ਹੋਈ ਨੇਕੀ ਦੀ ਕਦਰ ਨਹੀਂ ਪਾਈ।
ਹਰਾਮਖੋਰੁ = ਪਰਾਇਆ ਹੱਕ ਖਾਣ ਵਾਲਾ।ਹੇ ਕਰਤਾਰ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ।
 
मेरे राम मै हरि बिनु अवरु न कोइ ॥
Mere rām mai har bin avar na ko▫e.
O my Lord! Without the Lord, I have no other at all.
ਹੇ, ਮੇਰੇ ਸਰਬ-ਵਿਆਪਕ ਸੁਆਮੀ! ਮੇਰਾ ਪ੍ਰਭੂ ਤੋਂ ਬਿਨਾਂ ਹੋਰ ਕੋਈ ਨਹੀਂ।
ਮੈ = ਮੇਰੇ ਵਾਸਤੇ, ਮੇਰਾ।ਹੇ ਮੇਰੇ ਰਾਮ! ਪ੍ਰਭੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ਹੈ।
 
संता संगति मिलि रहै जपि राम नामु सुखु पाइ ॥१॥ रहाउ ॥
Sanṯā sangaṯ mil rahai jap rām nām sukẖ pā▫e. ||1|| rahā▫o.
Remain united with the Society of the Saints; chant the Name of the Lord, and find peace. ||1||Pause||
ਸਾਧ ਸੰਗਤ ਨਾਲ ਜੁੜੇ ਰਹਿਣ ਅਤੇ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਤੂੰ ਠੰਢ, ਚੈਨ ਨੂੰ ਪਰਾਪਤ ਹੋ ਜਾਏਗਾ। ਠਹਿਰਾਉ।
ਜਪਿ = ਜਪ ਕੇ।੧।ਜੇਹੜਾ ਮਨੁੱਖ ਸਾਧ ਸੰਗਤ ਵਿਚ ਟਿਕਿਆ ਰਹਿੰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਸੁਖ ਮਾਣਦਾ ਹੈ ॥੧॥ ਰਹਾਉ॥
 
राम नामु सालाहि तू फिरि आवण जाणु न होइ ॥१॥ रहाउ ॥
Rām nām sālāhi ṯū fir āvaṇ jāṇ na ho▫e. ||1|| rahā▫o.
Praise the Lord's Name, and you shall no longer come and go in reincarnation. ||1||Pause||
ਇਸ ਤਰ੍ਹਾਂ ਤੂੰ ਆਪਣੇ ਨਿੱਜ ਦੇ ਗ੍ਰਿਹ ਵਿੱਚ ਨਿਵਾਸ ਪਾ ਲਵੇਗੀ ਤੇ ਤੇਰਾ ਮੁੜ ਕੇ ਆਉਣਾ ਤੇ ਜਾਣਾ ਨਹੀਂ ਹੋਵੇਗਾ। ਠਹਿਰਾਉ।
ਸਾਲਾਹਿ = ਸਿਫ਼ਤ-ਸਾਲਾਹ ਕਰ।੧।ਤੂੰ ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰਦਾ ਰਹੁ, ਤਾਂ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੋਵੇਗਾ ॥੧॥ ਰਹਾਉ॥
 
आतम रामु पछाणिआ सहजे नामि समानु ॥
Āṯam rām pacẖẖāṇi▫ā sėhje nām samān.
comes to recognize the All-pervading Soul, and is intuitively absorbed into the Naam.
ਤਦ ਉਹ ਵਿਆਪਕ ਰੂਹ ਨੂੰ ਸਿੰਞਾਣ ਲੈਂਦਾ ਹੈ ਅਤੇ ਸੁਖੈਨ ਹੀ ਹਰੀ ਨਾਮ ਵਿੱਚ ਲੀਨ ਹੋ ਜਾਂਦਾ ਹੈ।
ਆਤਮਾਰਾਮੁ = ਸਰਬ-ਵਿਆਪਕ ਪ੍ਰਭੂ। ਸਹਜੇ = ਆਤਮਕ ਅਡੋਲਤਾ ਦੀ ਰਾਹੀਂ। ਸਮਾਨੁ = ਸਮਾਈ, ਲੀਨਤਾ।ਉਹ ਸਰਬ-ਵਿਆਪਕ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਨਾਮ ਵਿਚ ਲੀਨਤਾ ਹਾਸਲ ਕਰ ਲੈਂਦਾ ਹੈ।
 
अंदरु लगा राम नामि अम्रित नदरि निहालु ॥१॥
Anḏar lagā rām nām amriṯ naḏar nihāl. ||1||
The Name of the Lord is firmly implanted within my mind; through His Ambrosial Glance of Grace, I am exalted and enraptured. ||1||
ਸਰਬ-ਵਿਆਪਕ ਸੁਆਮੀ ਦਾ ਨਾਮ ਮੇਰੇ ਹਿਰਦੇ ਵਿੱਚ ਖੁਭ ਗਿਆ ਹੈ ਅਤੇ ਉਸ ਦੀ ਆਬਿ-ਹਿਯਾਤੀ ਨਿਗ੍ਹਾ ਨੇ ਮੈਨੂੰ ਪਰਮ-ਪ੍ਰਸੰਨ ਕਰ ਦਿੱਤਾ ਹੈ।
ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ। ਇਸ ਦਾ ਤੇ ਲਫ਼ਜ਼ 'ਅੰਦਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਨਾਮਿ = ਨਾਮ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲੁ = ਪ੍ਰਸੰਨ, ਹਰਾ-ਭਰਾ।੧।ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ॥੧॥
 
मन मेरे राम नामु जपि जापु ॥
Man mere rām nām jap jāp.
O my mind, chant and meditate on the Name of the Lord.
ਹੇ ਮੇਰੀ ਜਿੰਦੜੀਏ! ਵਿਆਪਕ ਵਾਹਿਗੁਰੂ ਦੇ ਨਾਮ ਦਾ ਸਿਮਰਨ ਅਖ਼ਤਿਆਰ ਕਰ।
xxxਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ (ਦੇ ਨਾਮ) ਦਾ ਜਾਪ ਜਪ।
 
दीपकु सबदि विगासिआ राम नामु उर हारु ॥५॥
Ḏīpak sabaḏ vigāsi▫ā rām nām ur hār. ||5||
The lamp of the Shabad is lit, and the Name of the Lord is her necklace. ||5||
ਉਹ ਗੁਰ-ਸ਼ਬਦ ਦਾ ਦੀਵਾ ਜਗਾਉਂਦੀ ਹੈ ਅਤੇ ਰੱਬ ਦੇ ਨਾਮ ਦੀ ਉਸ ਕੋਲਿ ਗਲ-ਮਾਲਾ ਹੈ।
ਉਰ ਹਾਰੁ = ਹਿਰਦੇ ਦਾ (ਛਾਤੀ ਦਾ) ਹਾਰ ।੫।ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ), ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ ।੫।
 
पति सिउ लेखा निबड़ै राम नामु परगासि ॥७॥
Paṯ si▫o lekẖā nibṛai rām nām pargās. ||7||
Your account shall be settled with honor, in the Radiant Light of the Name of the Lord. ||7||
ਸਰਬ-ਵਿਆਪਕ ਸੁਆਮੀ ਦੇ ਨਾਮ ਦੀ ਰੋਸ਼ਨੀ ਵਿੱਚ ਇਨਸਾਨ ਦਾ ਹਿਸਾਬ ਕਿਤਾਬ ਇੱਜ਼ਤ ਨਾਲ ਬੇਬਾਕ ਹੋ ਜਾਂਦਾ ਹੈ।
ਪਤਿ = ਇੱਜ਼ਤ ॥੭॥ਉਸ ਦਾ (ਜੀਵਨ-ਸਫ਼ਰ ਦਾ) ਲੇਖਾ (ਇੱਜ਼ਤ ਨਾਲ) ਸਾਫ਼ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਪ੍ਰਭੂ ਦਾ ਨਾਮ ਉਜਾਗਰ ਹੋ ਜਾਂਦਾ ਹੈ ॥੭॥