Sri Guru Granth Sahib Ji

Search ਸਬਦੁ in Gurmukhi

घड़ीऐ सबदु सची टकसाल ॥
Gẖaṛī▫ai sabaḏ sacẖī taksāl.
and mint the True Coin of the Shabad, the Word of God.
ਇਸ ਤਰ੍ਹਾਂ ਸੱਚੀ ਸਿਕਸ਼ਾਲਾ ਅੰਦਰ ਰੱਬੀ ਕਲਾਮ ਰਚੀ ਜਾਂਦੀ ਹੈ।
ਘੜੀਐ = ਘੜੀਦਾ ਹੈ, ਘੜਿਆ ਜਾਂਦਾ ਹੈ। ਘੜੀਐ ਸਬਦੁ = ਸ਼ਬਦ ਘੜਿਆ ਜਾਂਦਾ ਹੈ। ਸੱਚੀ ਟਕਸਾਲ = ਇਸ ਉੱਪਰ-ਦੱਸੀ ਹੋਈ ਸੱਚੀ ਟਕਸਾਲ ਵਿਚ।(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ।
 
एकु सबदु बीचारीऐ जा तू ता किआ होरि ॥१॥ रहाउ ॥
Ėk sabaḏ bīcẖārī▫ai jā ṯū ṯā ki▫ā hor. ||1|| rahā▫o.
I dwell upon the One Word of the Shabad. You are mine-what else do I need? ||1||Pause||
ਮੈਂ ਇਕ ਨਾਮ ਦਾ ਚਿੰਤਨ ਕਰਦਾ ਹਾਂ, ਜਦ ਤੂੰ ਮੇਰਾ ਹੈਂ। ਹੇ ਸੁਆਮੀ! ਤਦ ਮੈਨੂੰ ਹੋਰ ਕੀ ਚਾਹੀਦਾ ਹੈ? ਠਹਿਰਾਉ।
ਏਕੁ ਸਬਦੁ = ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਕਿਆ = ਕੀਹ (ਵਿਗਾੜ ਸਕਦੇ ਹਨ)?੧।ਜਦੋਂ ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ ॥੧॥ ਰਹਾਉ॥
 
पिरु रीसालू ता मिलै जा गुर का सबदु सुणी ॥२॥
Pir rīsālū ṯā milai jā gur kā sabaḏ suṇī. ||2||
We meet with our Beloved, the Source of Joy, when we listen to the Word of the Guru's Shabad." ||2||
ਜੇਕਰ ਉਹ ਗੁਰਾਂ ਦੇ ਉਪਦੇਸ਼ ਨੂੰ ਸ੍ਰਵਣ ਕਰੇ, ਤਾਂ ਹੀ, ਅਨੰਦੀ ਪ੍ਰੀਤਮ ਮਿਲਦਾ ਹੈ।
ਰੀਸਾਲੂ = ਸੁੰਦਰ ਰਸ ਦਾ ਘਰ, ਆਨੰਦ ਦਾਤਾ।੨।ਉਹ ਆਨੰਦ-ਦਾਤਾ ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ) ॥੨॥
 
एको सबदु वीचारीऐ अवर तिआगै आस ॥
Ėko sabaḏ vīcẖārī▫ai avar ṯi▫āgai ās.
Contemplate the One Word of the Shabad, and abandon other hopes.
ਹੋਰ ਆਸਾ ਲਾਹ ਕੇ, ਸਾਨੂੰ ਕੇਵਲ ਨਾਮ ਦਾ ਸਿਮਰਨ ਕਰਨਾ ਉਚਿਤ ਹੈ।
ਏਕੋ = ਇਕ (ਰਾਜ਼ਕ ਪ੍ਰਭੂ) ਦਾ।ਇਕ (ਰਾਜ਼ਕ) ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫ਼ਤ-ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ।
 
नानक ते मुख उजले धुनि उपजै सबदु नीसाणु ॥४॥२२॥
Nānak ṯe mukẖ ujle ḏẖun upjai sabaḏ nīsāṇ. ||4||22||
O Nanak, their faces are radiant; the Music of the Shabad, the Word of God, wells up within them. ||4||22||
ਹੇ ਨਾਨਕ! ਰੋਸ਼ਨ ਹਨ ਚਿਹਰੇ ਉਨ੍ਹਾਂ ਦੇ, ਜਿਨ੍ਹਾਂ ਦੇ ਅੰਤਰ ਆਤਮੇ ਅਨਹਦ ਬਾਣੀ ਦਾ ਕੀਰਤਨ ਪਰਗਟ ਹੁੰਦਾ ਹੈ।
ਤੇ = ਉਹ (ਬਹੁ-ਵਚਨ)। ਧੁਨਿ = ਆਵਾਜ਼, ਗੂੰਜ, ਲਹਰ। ਨੀਸਾਣੁ = ਧੌਂਸਾ।੪।ਹੇ ਨਾਨਕ! ਉਹ ਬੰਦੇ ਉੱਜਲ-ਮੁੱਖ (ਸੁਰਖ਼ਰੂ) ਹਨ, ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ-ਵਾਜਾ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ), (ਸਿਮਰਨ ਦੀ) ਲਹਰ ਉੱਠੀ ਰਹਿੰਦੀ ਹੈ ॥੪॥੨੨॥
 
गुरमुखि सबदु पछाणीऐ हरि अम्रित नामि समाइ ॥
Gurmukẖ sabaḏ pacẖẖāṇī▫ai har amriṯ nām samā▫e.
The Gurmukhs realize the Word of the Shabad; they are immersed in the Ambrosial Nectar of the Lord's Name.
ਗੁਰਾਂ ਦੇ ਰਾਹੀਂ ਸਾਹਿਬ ਨੂੰ ਅਨੁਭਵ ਕਰ ਅਤੇ ਵਾਹਿਗੁਰੂ ਦੀ ਸੁਧਾ-ਸਰੂਪ ਨਾਮ ਅੰਦਰ ਲੀਨ ਹੋ ਜਾ।
ਸਬਦੁ ਪਛਾਣੀਐ = ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ। ਨਾਮਿ = ਨਾਮਿ ਵਿਚ।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ।(ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
 
सबदु न चीनै सदा दुखु हरि दरगहि पति खोइ ॥
Sabaḏ na cẖīnai saḏā ḏukẖ har ḏargahi paṯ kẖo▫e.
They do not comprehend the Word of the Shabad. They suffer in pain forever, and lose their honor in the Court of the Lord.
ਉਹ ਸੁਆਮੀ ਦੇ ਨਾਮ ਨੂੰ ਨਹੀਂ ਸਮਝਦਾ, ਸਦੀਵ ਹੀ ਕਸ਼ਟ ਉਠਾਉਂਦਾ ਹੈ ਤੇ ਰੱਬ ਦੇ ਦਰਬਾਰ ਵਿੱਚ ਆਪਣੀ ਇੱਜ਼ਤ ਗੁਆ ਲੈਂਦਾ ਹੈ।
ਚੀਨੈ = ਪਛਾਣਦਾ। ਪਤਿ = ਇੱਜ਼ਤ। ਖੋਇ = ਗਵਾ ਲੈਂਦਾ ਹੈ।ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ।
 
गुर का सबदु अंतरि वसै ता हरि विसरि न जाई ॥१॥ रहाउ ॥
Gur kā sabaḏ anṯar vasai ṯā har visar na jā▫ī. ||1|| rahā▫o.
If the Word of the Guru's Shabad abides deep within, then you shall not forget the Lord. ||1||Pause||
ਜੇਕਰ ਗੁਰ ਸ਼ਬਦ ਤੇਰੇ ਮਨ ਵਿੱਚ ਨਿਵਾਸ ਕਰ ਲਵੇ, ਤਦ ਤੂੰ ਵਾਹਿਗੁਰੂ ਨੂੰ ਨਹੀਂ ਭੁੱਲੇਗਾਂ। ਠਹਿਰਾਉ।
ਅੰਤਰਿ = ਹਿਰਦੇ ਵਿਚ।੧।(ਪਰ ਪਰਮਾਤਮਾ ਦੀ ਸਰਨ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਾਪਤ ਹੁੰਦੀ ਹੈ) ਜਦੋਂ ਗੁਰੂ ਦਾ ਸ਼ਬਦ ਹਿਰਦੇ ਵਿਚ ਆ ਵੱਸੇ, ਤਦੋਂ ਪਰਮਾਤਮਾ (ਹਿਰਦੇ ਵਿਚੋਂ) ਨਹੀਂ ਵਿਸਰਦਾ ॥੧॥ ਰਹਾਉ॥
 
गुर का सबदु मनि वसै मनु तनु निरमलु होइ ॥१॥ रहाउ ॥
Gur kā sabaḏ man vasai man ṯan nirmal ho▫e. ||1|| rahā▫o.
The Word of the Guru's Shabad abides within the mind, and the body and mind become pure. ||1||Pause||
ਜੇਕਰ ਗੁਰਾਂ ਦਾ ਸ਼ਬਦ ਤੇਰੇ ਅੰਤਰ-ਆਤਮੇ ਟਿਕ ਜਾਵੇ ਤਾਂ ਤੇਰਾ ਹਿਰਦਾ ਤੇ ਸਰੀਰ ਸਾਫ ਸੁਥਰੇ ਹੋ ਜਾਵਣਗੇ। ਠਹਿਰਾਉ।
ਸੇਇ = ਉਹ। ਮਨਿ = ਮਨ ਵਿਚ।੧।(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ) ॥੧॥ ਰਹਾਉ॥
 
सचु बाणी सचु सबदु है जा सचि धरे पिआरु ॥
Sacẖ baṇī sacẖ sabaḏ hai jā sacẖ ḏẖare pi▫ār.
When you love the Truth, your words are true; they reflect the True Word of the Shabad.
ਜੇਕਰ ਤੂੰ ਸੱਚੇ ਸੁਆਮੀ ਨਾਲ ਪਿਰਹੜੀ ਪਾ ਲਵੇਂ, ਸੱਚੀ ਹੋਵੇਗੀ ਤੇਰੀ ਕਥਨੀ ਤੇ ਸੱਚਾ ਤੇਰਾ ਧਰਮ।
ਸਚੁ = ਯਥਾਰਥ, ਠੀਕ। ਜਾ = ਜਦੋਂ। ਸਚਿ = ਸਦਾ-ਥਿਰ ਪ੍ਰਭੂ ਵਿਚ।ਜਦੋਂ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਯਥਾਰਥ ਪ੍ਰਤੀਤ ਹੁੰਦਾ ਹੈ।
 
मनमुख सबदु न जाणनी जासनि पति गवाइ ॥
Manmukẖ sabaḏ na jāṇnī jāsan paṯ gavā▫e.
The self-willed manmukhs do not recognize the Shabad; they forfeit their honor, and depart in disgrace.
ਪ੍ਰਤੀਕੂਲ ਸੁਆਮੀ ਦੇ ਨਾਮ ਨੂੰ ਨਹੀਂ ਸਿੰਞਾਣਦੇ। ਉਹ ਬੇਇਜ਼ਤ ਹੋ ਕੇ ਟੁਰਦੇ ਹਨ।
ਜਾਣਨੀ = ਜਾਣਨਿ, ਜਾਣਦੇ। ਜਾਸਨਿ = ਜਾਣਗੇ। ਪਤਿ = ਇੱਜ਼ਤ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ (ਦੀ ਕਦਰ) ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ (ਜਗਤ ਵਿਚੋਂ) ਜਾਣਗੇ।
 
सचा सबदु न सेविओ सभि काज सवारणहारु ॥१॥
Sacẖā sabaḏ na sevi▫o sabẖ kāj savāraṇhār. ||1||
They do not serve the True Word of the Shabad, which is the solution to all of their problems. ||1||
ਉਹ ਸੱਚੇ ਨਾਮ ਦਾ ਸਿਮਰਨ ਨਹੀਂ ਕਰਦੇ, ਜੋ ਸਾਰਿਆਂ ਕੰਮਾਂ ਨੂੰ ਰਾਸ ਕਰਨ ਵਾਲਾ ਹੈ।
ਸਚਾ = ਸਦਾ-ਥਿਰ ਰਹਿਣ ਵਾਲਾ। ਸਭਿ ਕਾਜ = ਸਾਰੇ ਕਾਜ {ਨੋਟ: ਕਾਜ 'ਬਹੁ-ਵਚਨ'}।੧।ਉਹ ਬੰਦੇ ਉਸ ਅਟੱਲ ਗੁਰ-ਸ਼ਬਦ ਨੂੰ ਨਹੀਂ ਸਿਮਰਦੇ ਜੋ ਸਾਰੇ ਕੰਮ ਸਵਾਰਣ ਦੇ ਸਮਰੱਥ ਹੈ ॥੧॥
 
सचा सबदु न पछाणिओ सुपना गइआ विहाइ ॥
Sacẖā sabaḏ na pacẖẖāṇi▫o supnā ga▫i▫ā vihā▫e.
They do not recognize the True Word of the Shabad, and like a dream, their lives fade away.
ਉਹ ਸੱਚੇ ਨਾਮ ਨੂੰ ਨਹੀਂ ਸਿੰਞਾਣਦੇ ਅਤੇ ਉਨ੍ਹਾਂ ਦੀ ਜਿੰਦਗੀ ਸੁਫਨੇ ਦੀ ਮਾਨਿੰਦ ਬੀਤ ਜਾਂਦੀ ਹੈ।
xxxਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਸਾਰ ਨਹੀਂ ਜਾਣਦੇ, ਉਹਨਾਂ ਦੀ ਜ਼ਿੰਦਗੀ ਸੁਪਨੇ ਵਾਂਗ (ਵਿਅਰਥ) ਬੀਤ ਜਾਂਦੀ ਹੈ।
 
गुर का सबदु अम्रितु है जितु पीतै तिख जाइ ॥
Gur kā sabaḏ amriṯ hai jiṯ pīṯai ṯikẖ jā▫e.
The Word of the Guru's Shabad is Ambrosial Nectar; drinking it in, thirst is quenched.
ਗੁਰਾਂ ਦੀ ਬਾਣੀ ਸੁਧਾ-ਰਸ ਹੈ, ਜਿਸ ਨੂੰ ਪਾਨ ਕਰਨ ਦੁਆਰਾ ਤੇਹ ਬੁਝ ਜਾਂਦੀ ਹੈ।
ਜਿਤੁ = ਜਿਸ ਦੀ ਰਾਹੀਂ (ਲਫ਼ਜ਼ 'ਜਿਸ' ਤੋਂ ਅਧਿਕਰਣ ਕਾਰਕ ਇਕ-ਵਚਨ)। ਜਿਤੁ ਪੀਤੈ = ਜਿਸ ਦੇ ਪੀਣ ਨਾਲ। ਤਿਖ = ਪਿਆਸ।ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ।
 
आपणा भउ तिन पाइओनु जिन गुर का सबदु बीचारि ॥
Āpṇā bẖa▫o ṯin pā▫i▫on jin gur kā sabaḏ bīcẖār.
Those who contemplate the Word of the Guru's Shabad are filled with the Fear of God.
ਜੋ ਗੁਰਾਂ ਦੀ ਬਾਣੀ ਨੂੰ ਆਪਣੇ ਧਿਆਨ ਅੰਦਰ ਟਿਕਾਉਂਦੇ ਹਨ, ਉਨ੍ਹਾਂ ਨੂੰ ਸੁਆਮੀ ਆਪਣੇ ਡਰ ਦੀ ਦਾਤ ਦਿੰਦਾ ਹੈ।
ਪਾਇਓਨੁ = ਪਾਇਆ ਉਨਿ, ਉਸ ਪਰਮਾਤਮਾ ਨੇ ਪਾਇਆ। ਭਉ = ਡਰ, ਅਦਬ। ਤਿਨ = ਉਹਨਾਂ ਦੇ (ਹਿਰਦੇ ਵਿਚ)।ਉਸ ਪਰਮਾਤਮਾ ਨੇ ਆਪਣਾ ਡਰ-ਅਦਬ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਪਾ ਦਿੱਤਾ ਹੈ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਇਆ ਹੈ।
 
मनमुखि सबदु न जाणई अवगणि सो प्रभु दूरि ॥
Manmukẖ sabaḏ na jāṇ▫ī avgaṇ so parabẖ ḏūr.
The self-willed manmukhs do not know the Shabad; those without virtue are far removed from God.
ਅਧਰਮਣ ਵਾਹਿਗੁਰੂ ਨੂੰ ਨਹੀਂ ਜਾਣਦੀ ਅਤੇ ਨੇਕੀ-ਵਿਹੁਣ ਹੋਣ ਕਾਰਨ ਉਸ ਸੁਆਮੀ ਤੋਂ ਬਹੁਤ ਹੀ ਦੁਰੇਡੇ ਹੈ।
ਜਾਣਈ = ਜਾਣਏ, ਜਾਣੈ, ਜਾਣਦੀ। ਅਵਗਣਿ = ਔਗੁਣ ਦੇ ਕਾਰਨ।ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੀ, ਔਗੁਣ ਦੇ ਕਾਰਨ ਉਹ ਪਰਮਾਤਮਾ ਉਸ ਨੂੰ ਕਿਤੇ ਦੂਰ ਹੀ ਜਾਪਦਾ ਹੈ।
 
सबदु न चीनै कथनी बदनी करे बिखिआ माहि समानु ॥३॥
Sabaḏ na cẖīnai kathnī baḏnī kare bikẖi▫ā māhi samān. ||3||
They do not contemplate the Shabad; engrossed in corruption, they utter only empty words. ||3||
ਉਹ ਹਰੀ ਦੇ ਸ਼ਬਦ ਦਾ ਚਿੰਤਨ ਨਹੀਂ ਕਰਦਾ, ਮੂੰਹ-ਜ਼ਬਾਨੀ ਗੱਲਾਂ ਹੀ ਕਰਦਾ ਹੈ ਅਤੇ ਪਾਪਾਂ ਅੰਦਰ ਗਲਤਾਨ ਹੈ।
ਚੀਨੈ = ਪਛਾਣਦਾ। ਕਥਨੀ ਬਦਨੀ = (ਨਿਰੀਆਂ) ਗੱਲਾਂ ਬਾਤਾਂ। ਬਿਖਿਆ = ਮਾਇਆ।੩।ਉਹ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ। ਉਹ (ਜ਼ਬਾਨੀ ਜ਼ਬਾਨੀ ਧਾਰਮਿਕ) ਗੱਲਾਂ ਪਿਆ ਕਰੇ, ਪਰ ਉਹ ਮਾਇਆ ਦੇ ਮੋਹ ਵਿਚ ਹੀ ਗ਼ਰਕ ਰਹਿੰਦਾ ਹੈ ॥੩॥
 
जनमु पदारथु सफलु है जे सचा सबदु कथि ॥
Janam paḏārath safal hai je sacẖā sabaḏ kath.
The precious gift of this human life becomes fruitful when one chants the True Word of the Shabad.
ਅਮੋਲਕ ਮਨੁੱਖੀ ਜੀਵਨ ਫਲ-ਦਾਇਕ ਹੋ ਜਾਂਦਾ ਹੈ, ਜੇਕਰ ਸੱਚਾ-ਨਾਮ ਕਥਿਆ ਜਾਵੇ।
ਜਨਮੁ ਪਦਾਰਥੁ = ਕੀਮਤੀ ਮਨੁੱਖਾ ਜਨਮ। ਸਫਲੁ = ਫਲ ਸਹਿਤ, ਕਾਮਯਾਬ। ਸਚਾ = ਸਦਾ-ਥਿਰ ਰਹਿਣ ਵਾਲਾ। ਕਥਿ = ਕਥੀਂ, ਮੈਂ ਉਚਾਰਾਂ।ਜੇ ਮੈਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਾਂ, ਤਾਂ ਇਹ ਕੀਮਤੀ ਮਨੁੱਖਾ ਜਨਮ ਕਾਮਯਾਬ ਹੋ ਜਾਏ।
 
सचु महलु घरु पाइआ गुर का सबदु पछानु ॥३॥
Sacẖ mahal gẖar pā▫i▫ā gur kā sabaḏ pacẖẖān. ||3||
I have obtained my home in the True Mansion of His Presence, realizing the Word of the Guru's Shabad. ||3||
ਗੁਰੂ ਦੇ ਸ਼ਬਦ ਨੂੰ ਸਿੰਞਾਨਣ ਦੁਆਰਾ ਮੈਂ ਸੱਚੇ ਮੰਦਰ ਅੰਦਰ ਵਾਸ ਪਾ ਲਿਆ ਹੈ।
ਸਚੁ = ਸਦਾ-ਥਿਰ ਰਹਿਣ ਵਾਲਾ। ਮਹਲੁ = ਟਿਕਾਣਾ। ਪਛਾਨੁ = ਪਛਾਣੂ, ਸਾਥੀ।੩।ਗੁਰੂ ਦਾ ਸ਼ਬਦ ਉਸ ਮਨੁੱਖ ਦਾ (ਜੀਵਨ-) ਸਾਥੀ ਬਣ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨ ਉਸ ਨੂੰ ਐਸਾ ਟਿਕਾਣਾ ਮਿਲ ਜਾਂਦਾ ਹੈ, ਜਿਸ ਨੂੰ ਉਹ ਆਪਣਾ (ਆਤਮਕ) ਘਰ ਬਣਾ ਲੈਂਦਾ ਹੈ ॥੩॥
 
पूरा सतिगुरु जे मिलै पाईऐ सबदु निधानु ॥
Pūrā saṯgur je milai pā▫ī▫ai sabaḏ niḏẖān.
If we meet the Perfect True Guru, we obtain the Treasure of the Shabad.
ਜੇਕਰ ਅਸੀਂ ਪੂਰਨ ਗੁਰਾਂ ਨੂੰ ਭੇਟ ਲਈਏ ਤਾਂ ਸਾਨੂੰ ਨਾਮ ਦਾ ਖ਼ਜ਼ਾਨਾ ਪਰਾਪਤ ਹੋ ਜਾਂਦਾ ਹੈ।
ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਨਿਧਾਨੁ = ਖ਼ਜ਼ਾਨਾ।(ਹੇ ਮਨ!) ਜੇ ਪੂਰਾ ਗੁਰੂ ਮਿਲ ਪਏ, ਤਾਂ (ਉਸ ਪਾਸੋਂ) ਪਰਮਾਤਮਾ ਦੀ ਸਿਫ਼ਤ-ਸਾਲਾਹ (ਦਾ) ਖ਼ਜ਼ਾਨਾ ਮਿਲ ਜਾਂਦਾ ਹੈ।