Sri Guru Granth Sahib Ji

Search ਸਾ in Gurmukhi

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।
 
गावै को दाति जाणै नीसाणु ॥
Gāvai ko ḏāṯ jāṇai nīsāṇ.
Some sing of His Gifts, and know His Sign and Insignia.
ਕੌਣ ਉਸ ਦੀਆਂ ਬਖ਼ਸ਼ੀਸ਼ਾਂ ਨੂੰ ਅਲਾਪ ਅਤੇ ਉਸ ਦੇ ਨੂਰਾਨੀ ਪਰਤਾਪ ਨੂੰ ਸਮਝ ਸਕਦਾ ਹੈ?
ਦਾਤਿ = ਬਖਸ਼ੇ ਹੋਏ ਪਦਾਰਥ। ਨੀਸਾਣੁ = (ਬਖ਼ਸ਼ਸ਼ ਦਾ) ਨਿਸ਼ਾਨ।ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।
 
गावै को साजि करे तनु खेह ॥
Gāvai ko sāj kare ṯan kẖeh.
Some sing that He fashions the body, and then again reduces it to dust.
ਕਈ ਇਕ ਗਾਇਨ ਕਰਦੇ ਹਨ ਕਿ ਉਹ ਦੇਹ ਨੂੰ ਰਚਦਾ ਹੈ ਤੇ ਫੇਰ ਇਸ ਨੂੰ ਮਿੱਟੀ ਕਰ ਦਿੰਦਾ ਹੈ।
ਸਾਜਿ = ਪੈਦਾ ਕਰਕੇ, ਬਣਾ ਕੇ। ਤਨੁ = ਸਰੀਰ ਨੂੰ। ਖੇਹ = ਸੁਆਹ।ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।
 
साचा साहिबु साचु नाइ भाखिआ भाउ अपारु ॥
Sācẖā sāhib sācẖ nā▫e bẖākẖi▫ā bẖā▫o apār.
True is the Master, True is His Name-speak it with infinite love.
ਸੱਚਾ ਹੈ ਸੁਆਮੀ, ਸੱਚਾ ਹੈ ਉਸਦਾ ਨਾਮ ਅਤੇ ਸਚਿਆਰਾ ਨੇ ਉਸ ਦੇ ਨਾਮ ਨੂੰ ਬੇਅੰਤ ਪਿਆਰ ਨਾਲ ਉਚਾਰਨ ਕੀਤਾ ਹੈ।
ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ।ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।
 
सुणिऐ मुखि सालाहण मंदु ॥
Suṇi▫ai mukẖ sālāhaṇ manḏ.
Listening-even foul-mouthed people praise Him.
ਰਬ ਦਾ ਨਾਮ ਸੁਣਨ ਦੁਆਰਾ ਬਦਕਾਰ ਭੀ ਆਪਣੇ ਮੂੰਹ ਨਾਲ ਸਾਈਂ ਦੀ ਸਿਫ਼ਤ ਗਾਇਨ ਕਰਨ ਲੱਗ ਜਾਂਦੇ ਹਨ।
ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,
 
सुणिऐ सासत सिम्रिति वेद ॥
Suṇi▫ai sāsaṯ simriṯ veḏ.
Listening-the Shaastras, the Simritees and the Vedas.
ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਚੌਹਾਂ ਹੀ ਧਾਰਮਿਕ ਗ੍ਰੰਥਾਂ, ਛੇ ਫਲਸਫੇ ਦਿਆਂ ਗ੍ਰੰਥਾਂ ਅਤੇ ਸਤਾਈ ਕਰਮਕਾਂਡੀ ਪੁਸਤਕਾਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।
xxxਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)
 
सुणिऐ सेख पीर पातिसाह ॥
Suṇi▫ai sekẖ pīr pāṯisāh.
Listening-the Shaykhs, religious scholars, spiritual teachers and emperors.
ਸੁਆਮੀ ਦੇ ਨਾਮ ਦਾ ਸਰਵਣ ਕਰਨਾ ਪ੍ਰਾਨੀ ਨੂੰ ਵਿਦਵਾਨ, ਰੂਹਾਨੀ ਰਹਬਰ ਅਤੇ ਬਾਦਸ਼ਾਹ ਬਣਾ ਦਿੰਦਾ ਹੈ।
xxxਅਤੇ ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।
 
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜਿਹਾ ਹੈ ਪਵਿੱਤਰ ਪ੍ਰਭੂ ਦਾ ਨਾਮ।
ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ।ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)
 
मंनै जम कै साथि न जाइ ॥
Mannai jam kai sāth na jā▫e.
The faithful do not have to go with the Messenger of Death.
ਸਾਈਂ ਦੇ ਨਾਮ ਵਿੱਚ ਅੰਤ੍ਰੀਵ ਇਤਬਾਰ ਰਾਹੀਂ ਬੰਦਾ ਮੌਤ ਦੇ ਦੂਤ ਦੇ ਨਾਲ ਨਹੀਂ ਜਾਂਦਾ।
ਜਮ ਕੈ ਸਾਥਿ = ਜਮਾਂ ਦੇ ਨਾਲ।ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।
 
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜੇਹਾ ਹੈ ਵਾਹਿਗੁਰੂ ਦਾ ਬੇ-ਦਾਗ ਨਾਮ।
xxxਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),
 
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜਿਹਾ ਹੈ ਵਾਹਿਗੁਰੂ ਦਾ ਬੇਦਾਗ ਨਾਮ।
xxxਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ)
 
मंनै परवारै साधारु ॥
Mannai parvārai sāḏẖār.
The faithful uplift and redeem their family and relations.
ਪ੍ਰਭੂ ਦੀ ਆਗਿਆ ਦਾ ਪਾਲਣ ਕਰਨਹਾਰ ਆਪਣੇ ਸਾਕਸੈਨ ਨੂੰ ਸੁਧਾਰ ਲੈਂਦਾ ਹੈ।
ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।
 
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਐਹੋ ਜਿਹਾ ਹੈ ਵਾਹਿਗੁਰੂ ਦਾ-ਬੇਦਾਗ ਨਾਮ।
xxxਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),
 
कीता पसाउ एको कवाउ ॥
Kīṯā pasā▫o eko kavā▫o.
You created the vast expanse of the Universe with One Word!
ਇਕ ਸ਼ਬਦ ਨਾਲ ਤੂੰ ਜਗਤ ਦਾ ਖਿਲਾਰਾ ਕਰ ਦਿਤਾ
ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ।(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
ਸਾਈ ਕਾਰ = ਉਹੋ ਕਾਰ, ਉਹੋ ਕੰਮ।ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
असंख सूर मुह भख सार ॥
Asaʼnkẖ sūr muh bẖakẖ sār.
Countless heroic spiritual warriors, who bear the brunt of the attack in battle (who with their mouths eat steel).
ਅਣਗਿਣਤ ਹਨ ਯੋਧੇ ਜਿਹੜੇ ਮੂੰਹ ਉਤੇ ਲੋਹੇ ਦੀਆਂ ਸੱਟਾਂ ਸਹਾਰਦੇ (ਜਾਂ ਲੋਹਾ ਖਾਂਦੇ) ਹਨ।
ਸੂਰ = ਸੂਰਮੇ, ਜੋਧੇ। ਮੁਹ = ਮੂੰਹਾਂ ਉੱਤੇ। ਭਖਸਾਰ = ਸਾਰ ਭਖਣ ਵਾਲੇ, ਲੋਹਾ ਖਾਣ ਵਾਲੇ, ਸ਼ਾਸਤ੍ਰਾਂ ਦੇ ਵਾਰ ਸਹਿਣ ਵਾਲੇ।(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲੱਗਦਾ ਹੈ, ਉਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)।
 
अखरी नामु अखरी सालाह ॥
Akẖrī nām akẖrī sālāh.
From the Word, comes the Naam; from the Word, comes Your Praise.
ਸ਼ਬਦਾਂ ਰਾਹੀਂ ਤੇਰਾ ਨਾਮ ਉਚਾਰਿਆਂ ਜਾਂਦਾ ਹੈ ਅਤੇ ਸ਼ਬਦਾਂ ਰਾਹੀਂ ਹੀ ਤੇਰਾ ਜਸ ਕੀਤਾ ਜਾਂਦਾ ਹੈ।
ਅਖਰੀ = ਅੱਖਰਾਂ ਦੀ ਰਾਹੀਂ ਹੀ। ਸਾਲਾਹ = ਸਿਫ਼ਤਿ।(ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ), ਉਸ ਦੀ ਸਿਫ਼ਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।
 
जो तुधु भावै साई भली कार ॥
Jo ṯuḏẖ bẖāvai sā▫ī bẖalī kār.
Whatever pleases You is the only good done,
ਜੋ ਕੁਛ ਤੈਨੂੰ ਚੰਗਾ ਲੱਗਦਾ ਹੈ, ਓਹੀ ਚੰਗਾ ਕੰਮ ਕਾਜ ਹੈ।
xxxਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ)।