Sri Guru Granth Sahib Ji

Search ਸੁ in Gurmukhi

हुकमी उतमु नीचु हुकमि लिखि दुख सुख पाईअहि ॥
Hukmī uṯam nīcẖ hukam likẖ ḏukẖ sukẖ pā▫ī▫ah.
By His Command, some are high and some are low; by His Written Command, pain and pleasure are obtained.
ਉਸ ਦੇ ਫੁਰਮਾਨ ਦੁਆਰਾ ਪ੍ਰਾਨੀ ਚੰਗੇ ਤੇ ਮੰਦੇ ਹੁੰਦੇ ਹਨ ਅਤੇ ਉਸ ਦੇ ਲਿਖੇ ਫੁਰਮਾਨ ਦੁਆਰਾ ਹੀ ਉਹ ਗ਼ਮੀ ਤੇ ਖ਼ੁਸ਼ੀ ਪਾਉਂਦੇ ਹਨ।
ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।
 
मुहौ कि बोलणु बोलीऐ जितु सुणि धरे पिआरु ॥
Muhou kė bolaṇ bolī▫ai jiṯ suṇ ḏẖare pi▫ār.
What words can we speak to evoke His Love?
ਅਸੀਂ ਆਪਣੇ ਮੁੱਖਾਂ ਤੇ ਕੇਹੜੇ ਬਚਨ ਉਚਾਰਨ ਕਰੀਏ ਜਿੰਨ੍ਹਾਂ ਨੂੰ ਸਰਵਣ ਕਰਕੇ, ਉਹ ਸਾਡੇ ਨਾਲ ਮੁਹੱਬਤ ਕਰਨ ਲੱਗ ਜਾਵੇ?
ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ।ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ।
 
गावीऐ सुणीऐ मनि रखीऐ भाउ ॥
Gāvī▫ai suṇī▫ai man rakẖī▫ai bẖā▫o.
Sing, and listen, and let your mind be filled with love.
ਪ੍ਰਭੂ ਦੀ ਪ੍ਰੀਤ ਨੂੰ ਆਪਣੇ ਦਿਲ ਅੰਦਰ ਟਿਕਾ ਕੇ ਉਸ ਦੀ ਕੀਰਤੀ ਗਾਇਨ ਤੇ ਸਰਵਣ ਕਰ।
ਮਨਿ = ਮਨ ਵਿੱਚ। ਰਖੀਐ = ਟਿਕਾਈਏ। ਭਾਉ = ਰੱਬ ਦਾ ਪਿਆਰ।(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।
 
दुखु परहरि सुखु घरि लै जाइ ॥
Ḏukẖ parhar sukẖ gẖar lai jā▫e.
Your pain shall be sent far away, and peace shall come to your home.
ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ।
ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
 
तीरथि नावा जे तिसु भावा विणु भाणे कि नाइ करी ॥
Ŧirath nāvā je ṯis bẖāvā viṇ bẖāṇe kė nā▫e karī.
If I am pleasing to Him, then that is my pilgrimage and cleansing bath. Without pleasing Him, what good are ritual cleansings?
ਜੇਕਰ ਮੈਂ ਉਸਨੂੰ ਚੰਗਾ ਲੱਗ ਜਾਵਾਂ ਤਾਂ ਇਹੀ ਮੇਰਾ ਧਰਮ ਅਸਥਾਨ ਤੇ ਨ੍ਹਾਉਣਾ ਹੈ। ਉਸਨੂੰ ਚੰਗਾ ਲੱਗਣ ਦੇ ਬਿਨਾ ਇਸ਼ਨਾਨ ਦਾ ਕੀ ਲਾਭ ਹੈ?
ਤੀਰਥਿ = ਤੀਰਥ ਉੱਤੇ। ਨਾਵਾ = ਮੈਂ ਇਸ਼ਨਾਨ ਕਰਾਂ। ਤਿਸੁ = ਉਸ ਰੱਬ ਨੂੰ। ਭਾਵਾ = ਮੈਂ ਚੰਗਾ ਲੱਗਾਂ। ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ?ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ?
 
मति विचि रतन जवाहर माणिक जे इक गुर की सिख सुणी ॥
Maṯ vicẖ raṯan javāhar māṇik je ik gur kī sikẖ suṇī.
Within the mind are gems, jewels and rubies, if you listen to the Guru's Teachings, even once.
ਮਨ ਅੰਦਰ ਹੀਰੇ ਜਵਾਹਰ ਤੇ ਲਾਲ ਹਨ, ਜੇਕਰ ਤੂੰ ਗੁਰਾਂ ਦੀ ਇਕ ਭੀ ਸਿਖਿਆ ਸਰਵਣ ਕਰਕੇ ਅਮਲ ਕਰ ਲਵੇਂ।
ਮਤਿ ਵਿਚਿ = (ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ = ਮੌਤੀ। ਇਕ ਸਿਖ = ਇਕ ਸਿੱਖਿਆ। ਸੁਣੀ = ਸੁਣੀਏ, ਸੁਣੀ ਜਾਏ।ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)।
 
चंगा नाउ रखाइ कै जसु कीरति जगि लेइ ॥
Cẖanga nā▫o rakẖā▫e kai jas kīraṯ jag le▫e.
with a good name and reputation, with praise and fame throughout the world-
ਤੇ ਭਾਵੇਂ ਉਹ ਸਰੇਸ਼ਟ ਨਾਮ ਰਖਵਾ ਲਵੇ ਅਤੇ ਸੰਸਾਰ ਅੰਦਰ ਉਪਮਾ ਤੇ ਸ਼ੋਭਾ ਪਰਾਪਤ ਕਰ ਲਵੇ।
ਚੰਗਾ… ਕੈ = ਚੰਗੀ ਨਾਮਵਰੀ ਖੱਟ ਕੇ, ਚੰਗੇ ਨਾਮਣੇ ਵਾਲਾ ਹੋ ਕੇ। ਜਸੁ = ਸ਼ੋਭਾ। ਕੀਰਤਿ = ਸ਼ੋਭਾ। ਜਗਿ = ਜਗਤ ਵਿਚ। ਲੇਇ = ਲਏ, ਖੱਟੇ।ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ,
 
जे तिसु नदरि न आवई त वात न पुछै के ॥
Je ṯis naḏar na āvī ṯa vāṯ na pucẖẖai ke.
still, if the Lord does not bless you with His Glance of Grace, then who cares? What is the use?
ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ,
ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ-ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ।(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)।
 
कीटा अंदरि कीटु करि दोसी दोसु धरे ॥
Kītā anḏar kīt kar ḏosī ḏos ḏẖare.
Among worms, you would be considered a lowly worm, and even contemptible sinners would hold you in contempt.
ਉਹ ਕੀੜਿਆਂ ਵਿੱਚ ਨੀਚ ਮਕੌੜਾ ਗਿਣਿਆ ਜਾਂਦਾ ਹੈ ਅਤੇ ਪਾਂਬਰ ਭੀ ਉਸ ਉਤੇ ਦੁਸ਼ਨ ਲਾਉਂਦੇ ਹਨ।
ਕੀਟੁ = ਕੀੜਾ। ਕਰਿ = ਕਰ ਕੇ, ਬਣਾ ਕੇ, ਠਹਿਰ ਕੇ। ਦੋਸੁ ਧਰੇ = ਦੋਸੁ ਲਾਉਂਦਾ। ਕੀਟਾ ਅੰਦਰਿ ਕੀਟੁ = ਕੀੜਿਆਂ ਵਿਚ ਕੀੜਾ, ਮਮੂਲੀ ਜਿਹਾ ਕੀੜਾ।(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।
 
तेहा कोइ न सुझई जि तिसु गुणु कोइ करे ॥७॥
Ŧehā ko▫e na sujẖ▫ī jė ṯis guṇ ko▫e kare. ||7||
No one can even imagine anyone who can bestow virtue upon Him. ||7||
ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ।
ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ।ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥
 
सुणिऐ सिध पीर सुरि नाथ ॥
Suṇi▫ai siḏẖ pīr sur nāth.
Listening-the Siddhas, the spiritual teachers, the heroic warriors, the yogic masters.
ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਪੂਰਨ ਪੁਰਸ਼ ਧਾਰਮਕ ਆਗੂ, ਰੂਹਾਨੀ ਯੋਧਾ ਅਤੇ ਵੱਡਾ ਯੋਗੀ ਹੋ ਜਾਂਦਾ ਹੈ।
ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ।ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ
 
सुणिऐ धरति धवल आकास ॥
Suṇi▫ai ḏẖaraṯ ḏẖaval ākās.
Listening-the earth, its support and the Akaashic ethers.
ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਨੂੰ ਧਰਤੀ, ਇਸ ਦੇ ਚੁੱਕਣ ਵਾਲੇ ਕਲਪਤ ਬਲਦ ਅਤੇ ਅਸਮਾਨ ਦੀ ਅਸਲੀਅਤ ਦਾ ਪਤਾ ਲੱਗ ਜਾਂਦਾ ਹੈ।
ਧਵਲ = ਬੌਲਦ, ਧਰਤੀ ਦਾ ਆਸਰਾ।ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ,
 
सुणिऐ दीप लोअ पाताल ॥
Suṇi▫ai ḏīp lo▫a pāṯāl.
Listening-the oceans, the lands of the world and the nether regions of the underworld.
ਸਾਈਂ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਆਦਮੀ ਨੂੰ ਮਹਾ-ਦੀਪਾਂ, ਪੁਰੀਆਂ ਅਤੇ ਹੇਠਲਿਆਂ ਲੋਆਂ ਦੀ ਗਿਆਤ ਹੋ ਜਾਂਦੀ ਹੈ।
ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।
 
सुणिऐ पोहि न सकै कालु ॥
Suṇi▫ai pohi na sakai kāl.
Listening-Death cannot even touch you.
ਰੱਬ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਮੌਤ ਪ੍ਰਾਨੀ ਲਾਗੇ ਨਹੀਂ ਲੱਗ ਲਗਦੀ (ਅਜ਼ਾਬ ਨਹੀਂ ਦੇ ਸਕਦੀ)।
ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)।
 
नानक भगता सदा विगासु ॥
Nānak bẖagṯā saḏā vigās.
O Nanak, the devotees are forever in bliss.
ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।
ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ।ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,
 
सुणिऐ दूख पाप का नासु ॥८॥
Suṇi▫ai ḏūkẖ pāp kā nās. ||8||
Listening-pain and sin are erased. ||8||
ਮਾਲਕ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਕਸ਼ਟ ਤੇ ਕਸਮਲ ਤਬਾਹ ਥੀ ਵੰਞਦੇ (ਤਬਾਹ ਹੋ ਜਾਂਦੇ) ਹਨ।
xxx(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥
 
सुणिऐ ईसरु बरमा इंदु ॥
Suṇi▫ai īsar barmā inḏ.
Listening-Shiva, Brahma and Indra.
ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਮੌਤ ਦੇ ਦੇਵਤੇ, ਉਤਪੁਤੀ ਦੇ ਦੇਵਤੇ ਅਤੇ ਮੀਂਹ ਦੇ ਦੇਵਤੇ ਦੀ ਪਦਵੀ ਪਰਾਪਤ ਹੋ ਜਾਂਦੀ ਹੈ।
ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ।ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ,
 
सुणिऐ मुखि सालाहण मंदु ॥
Suṇi▫ai mukẖ sālāhaṇ manḏ.
Listening-even foul-mouthed people praise Him.
ਰਬ ਦਾ ਨਾਮ ਸੁਣਨ ਦੁਆਰਾ ਬਦਕਾਰ ਭੀ ਆਪਣੇ ਮੂੰਹ ਨਾਲ ਸਾਈਂ ਦੀ ਸਿਫ਼ਤ ਗਾਇਨ ਕਰਨ ਲੱਗ ਜਾਂਦੇ ਹਨ।
ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,
 
सुणिऐ जोग जुगति तनि भेद ॥
Suṇi▫ai jog jugaṯ ṯan bẖeḏ.
Listening-the technology of Yoga and the secrets of the body.
ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ।
ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ,
 
सुणिऐ सासत सिम्रिति वेद ॥
Suṇi▫ai sāsaṯ simriṯ veḏ.
Listening-the Shaastras, the Simritees and the Vedas.
ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਚੌਹਾਂ ਹੀ ਧਾਰਮਿਕ ਗ੍ਰੰਥਾਂ, ਛੇ ਫਲਸਫੇ ਦਿਆਂ ਗ੍ਰੰਥਾਂ ਅਤੇ ਸਤਾਈ ਕਰਮਕਾਂਡੀ ਪੁਸਤਕਾਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।
xxxਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)