Sri Guru Granth Sahib Ji

Search ਸੁਣਿਐ in Gurmukhi

सुणिऐ सिध पीर सुरि नाथ ॥
Suṇi▫ai siḏẖ pīr sur nāth.
Listening-the Siddhas, the spiritual teachers, the heroic warriors, the yogic masters.
ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਪੂਰਨ ਪੁਰਸ਼ ਧਾਰਮਕ ਆਗੂ, ਰੂਹਾਨੀ ਯੋਧਾ ਅਤੇ ਵੱਡਾ ਯੋਗੀ ਹੋ ਜਾਂਦਾ ਹੈ।
ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ।ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ
 
सुणिऐ धरति धवल आकास ॥
Suṇi▫ai ḏẖaraṯ ḏẖaval ākās.
Listening-the earth, its support and the Akaashic ethers.
ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਨੂੰ ਧਰਤੀ, ਇਸ ਦੇ ਚੁੱਕਣ ਵਾਲੇ ਕਲਪਤ ਬਲਦ ਅਤੇ ਅਸਮਾਨ ਦੀ ਅਸਲੀਅਤ ਦਾ ਪਤਾ ਲੱਗ ਜਾਂਦਾ ਹੈ।
ਧਵਲ = ਬੌਲਦ, ਧਰਤੀ ਦਾ ਆਸਰਾ।ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ,
 
सुणिऐ दीप लोअ पाताल ॥
Suṇi▫ai ḏīp lo▫a pāṯāl.
Listening-the oceans, the lands of the world and the nether regions of the underworld.
ਸਾਈਂ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਆਦਮੀ ਨੂੰ ਮਹਾ-ਦੀਪਾਂ, ਪੁਰੀਆਂ ਅਤੇ ਹੇਠਲਿਆਂ ਲੋਆਂ ਦੀ ਗਿਆਤ ਹੋ ਜਾਂਦੀ ਹੈ।
ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।
 
सुणिऐ पोहि न सकै कालु ॥
Suṇi▫ai pohi na sakai kāl.
Listening-Death cannot even touch you.
ਰੱਬ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਮੌਤ ਪ੍ਰਾਨੀ ਲਾਗੇ ਨਹੀਂ ਲੱਗ ਲਗਦੀ (ਅਜ਼ਾਬ ਨਹੀਂ ਦੇ ਸਕਦੀ)।
ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)।
 
सुणिऐ दूख पाप का नासु ॥८॥
Suṇi▫ai ḏūkẖ pāp kā nās. ||8||
Listening-pain and sin are erased. ||8||
ਮਾਲਕ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਕਸ਼ਟ ਤੇ ਕਸਮਲ ਤਬਾਹ ਥੀ ਵੰਞਦੇ (ਤਬਾਹ ਹੋ ਜਾਂਦੇ) ਹਨ।
xxx(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥
 
सुणिऐ ईसरु बरमा इंदु ॥
Suṇi▫ai īsar barmā inḏ.
Listening-Shiva, Brahma and Indra.
ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਮੌਤ ਦੇ ਦੇਵਤੇ, ਉਤਪੁਤੀ ਦੇ ਦੇਵਤੇ ਅਤੇ ਮੀਂਹ ਦੇ ਦੇਵਤੇ ਦੀ ਪਦਵੀ ਪਰਾਪਤ ਹੋ ਜਾਂਦੀ ਹੈ।
ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ।ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ,
 
सुणिऐ मुखि सालाहण मंदु ॥
Suṇi▫ai mukẖ sālāhaṇ manḏ.
Listening-even foul-mouthed people praise Him.
ਰਬ ਦਾ ਨਾਮ ਸੁਣਨ ਦੁਆਰਾ ਬਦਕਾਰ ਭੀ ਆਪਣੇ ਮੂੰਹ ਨਾਲ ਸਾਈਂ ਦੀ ਸਿਫ਼ਤ ਗਾਇਨ ਕਰਨ ਲੱਗ ਜਾਂਦੇ ਹਨ।
ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,
 
सुणिऐ जोग जुगति तनि भेद ॥
Suṇi▫ai jog jugaṯ ṯan bẖeḏ.
Listening-the technology of Yoga and the secrets of the body.
ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ।
ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ,
 
सुणिऐ सासत सिम्रिति वेद ॥
Suṇi▫ai sāsaṯ simriṯ veḏ.
Listening-the Shaastras, the Simritees and the Vedas.
ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਚੌਹਾਂ ਹੀ ਧਾਰਮਿਕ ਗ੍ਰੰਥਾਂ, ਛੇ ਫਲਸਫੇ ਦਿਆਂ ਗ੍ਰੰਥਾਂ ਅਤੇ ਸਤਾਈ ਕਰਮਕਾਂਡੀ ਪੁਸਤਕਾਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।
xxxਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)
 
सुणिऐ दूख पाप का नासु ॥९॥
Suṇi▫ai ḏūkẖ pāp kā nās. ||9||
Listening-pain and sin are erased. ||9||
ਸੁਆਮੀ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਬੀਮਾਰੀ ਤੇ ਗੁਨਾਹ ਦੂਰ ਹੋ ਜਾਂਦੇ ਹਨ।
xxx(ਕਿਉਂਕਿ) ਰੱਬ ਦੀ ਸਿਫ਼ਤ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥
 
सुणिऐ सतु संतोखु गिआनु ॥
Suṇi▫ai saṯ sanṯokẖ gi▫ān.
Listening-truth, contentment and spiritual wisdom.
ਸਾਹਿਬ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਸਚਾਈ ਸਬੂਰੀ ਅਤੇ ਬ੍ਰਹਮ ਵੀਚਾਰ ਪਰਾਪਤ ਹੋ ਜਾਂਦੇ ਹਨ।
ਸਤੁ ਸੰਤੋਖੁ = ਦਾਨ ਤੇ ਸੰਤੋਖ।ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,
 
सुणिऐ अठसठि का इसनानु ॥
Suṇi▫ai aṯẖsaṯẖ kā isnān.
Listening-take your cleansing bath at the sixty-eight places of pilgrimage.
ਪ੍ਰਭੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਅਠਾਹਠ ਤੀਰਥਾਂ ਉਤੇ ਨ੍ਹਾਉਣ ਦਾ ਫਲ ਪਰਾਪਤ ਹੋ ਜਾਂਦਾ ਹੈ।
ਅਠਸਠਿ = ਅਠਾਹਠ ਤੀਰਥ।ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ)।
 
सुणिऐ पड़ि पड़ि पावहि मानु ॥
Suṇi▫ai paṛ paṛ pāvahi mān.
Listening-reading and reciting, honor is obtained.
ਹਰੀ ਦੇ ਨਾਮ ਨੂੰ ਸੁਣਨ ਅਤੇ ਇਕ ਰਸ ਵਾਚਣ ਦੁਆਰਾ ਆਦਮੀ ਇੱਜ਼ਤ ਪਾਉਂਦਾ ਹੈ।
ਪੜਿ ਪੜਿ = ਵਿੱਦਿਆ ਪੜ੍ਹ ਕੇ। ਪਾਵਹਿ = ਪਾਂਦੇ ਹਨ।ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ।
 
सुणिऐ लागै सहजि धिआनु ॥
Suṇi▫ai lāgai sahj ḏẖi▫ān.
Listening-intuitively grasp the essence of meditation.
ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਆਦਮੀ ਨੂੰ ਸੁਖੈਨ ਹੀ ਸਾਹਿਬ ਦਾ ਸਿਮਰਨ ਪਰਾਪਤ ਹੋ ਜਾਂਦਾ ਹੈ।
ਸਹਜਿ = ਸਹਜ ਅਵਸਥਾ ਵਿਚ। ਸਹਜ = (ਸਹਜ) ਸਹ-ਸਾਥ, ਨਾਲ ਜ-ਜਨਮਿਆ, ਪੈਦਾ ਹੋਇਆ, ਉਹ ਸੁਭਾਉ ਜੋ ਸੁੱਧ-ਸਰੂਪ ਆਤਮਾ ਦੇ ਨਾਲ ਜਨਮਿਆ ਹੈ, ਸ਼ੁੱਧ-ਸਰੂਪ ਆਤਮਾ ਦਾ ਆਪਣਾ ਅਸਲੀ ਧਰਮ, ਮਾਇਆ ਦੇ ਤਿੰਨਾਂ ਗੁਣਾਂ ਤੋਂ ਲੰਘ ਕੇ ਉਪਰ ਦੀ ਅਵਸਥਾ, ਤੁਰੀਆ ਅਵਸਥਾ, ਸ਼ਾਂਤੀ, ਅਡੋਲਤਾ। ਧਿਆਨੁ = ਸੁਰਤ, ਬ੍ਰਿਤੀ। ਗਿਆਨੁ = ਸਾਰੇ ਜਗਤ ਨੂੰ ਪ੍ਰਭੂ-ਪਿਤਾ ਦਾ ਇਕ ਟੱਬਰ ਸਮਝਣ ਦੀ ਸੂਝ, ਪਰਮਾਤਮਾ ਨਾਲ ਜਾਣ-ਪਛਾਣ।ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।
 
सुणिऐ दूख पाप का नासु ॥१०॥
Suṇi▫ai ḏūkẖ pāp kā nās. ||10||
Listening-pain and sin are erased. ||10||
ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।
xxx(ਕਿਉਂਕਿ) ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੦॥
 
सुणिऐ सरा गुणा के गाह ॥
Suṇi▫ai sarā guṇā ke gāh.
Listening-dive deep into the ocean of virtue.
ਸੁਆਮੀ ਦੇ ਨਾਮ ਨੂੰ ਸਰਵਣ ਦੁਆਰਾ ਆਦਮੀ ਨੇਕੀਆਂ ਦੇ ਸਮੁੰਦਰ ਵਿੱਚ ਡੂੰਘੀ ਚੁੱਭੀ ਲਾਉਂਦਾ ਹੈ।
ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ।ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,
 
सुणिऐ सेख पीर पातिसाह ॥
Suṇi▫ai sekẖ pīr pāṯisāh.
Listening-the Shaykhs, religious scholars, spiritual teachers and emperors.
ਸੁਆਮੀ ਦੇ ਨਾਮ ਦਾ ਸਰਵਣ ਕਰਨਾ ਪ੍ਰਾਨੀ ਨੂੰ ਵਿਦਵਾਨ, ਰੂਹਾਨੀ ਰਹਬਰ ਅਤੇ ਬਾਦਸ਼ਾਹ ਬਣਾ ਦਿੰਦਾ ਹੈ।
xxxਅਤੇ ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।
 
सुणिऐ अंधे पावहि राहु ॥
Suṇi▫ai anḏẖe pāvahi rāhu.
Listening-even the blind find the Path.
ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਅੰਨ੍ਹੇ ਇਨਸਾਨ ਰਸਤਾ ਲੱਭ ਲੈਂਦੇ ਹਨ।
xxxਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ।
 
सुणिऐ हाथ होवै असगाहु ॥
Suṇi▫ai hāth hovai asgāhu.
Listening-the Unreachable comes within your grasp.
ਰੱਬ ਦਾ ਨਾਮ ਸਰਵਣ ਕਰਨ ਦੁਆਰਾ ਅਥਾਹ ਸਾਹਿਬ ਦੀ ਥਾਹਿ ਆ ਜਾਂਦੀ ਹੈ।
ਰਾਹੁ = ਰਸਤਾ। ਅਸਗਾਹੁ = ਡੂੰਘਾ ਸਮੁੰਦਰ, ਸੰਸਾਰ। ਹਾਥ ਹੋਵੈ = ਹਾਥ ਹੋ ਜਾਂਦੀ ਹੈ, ਡੂੰਘਿਆਈ ਦਾ ਪਤਾ ਲੱਗ ਜਾਂਦਾ ਹੈ, ਅਸਲੀਅਤ ਦੀ ਸਮਝ ਪੈ ਜਾਂਦੀ ਹੈ।ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।
 
सुणिऐ दूख पाप का नासु ॥११॥
Suṇi▫ai ḏūkẖ pāp kā nās. ||11||
Listening-pain and sin are erased. ||11||
ਮਾਲਕ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਕਸ਼ਟ ਅਤੇ ਕਸਮਲ ਤਬਾਹ ਹੋ ਜਾਂਦੇ ਹਨ।
xxx(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥