Sri Guru Granth Sahib Ji

Search ਹੋਈ in Gurmukhi

किव सचिआरा होईऐ किव कूड़ै तुटै पालि ॥
Kiv sacẖi▫ārā ho▫ī▫ai kiv kūrhai ṯutai pāl.
So how can you become truthful? And how can the veil of illusion be torn away?
ਅਸੀਂ ਕਿਸ ਤਰ੍ਹਾਂ ਸੱਚੇ ਹੋ ਸਕਦੇ ਹਾਂ ਅਤੇ ਕਿਸ ਤਰ੍ਹਾਂ ਝੂਠ ਦਾ ਪੜਦਾ ਪਾੜਿਆ ਜਾ ਸਕਦਾ ਹੈ?
ਕਿਵ = ਕਿਸ ਤਰ੍ਹਾਂ। ਹੋਈਐ = ਹੋ ਸਕੀਦਾ ਹੈ। ਕੂੜੈ ਪਾਲਿ = ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ = (ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ।(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?
 
तुधु आपे भावै सोई वरतै जी तूं आपे करहि सु होई ॥
Ŧuḏẖ āpe bẖāvai so▫ī varṯai jī ṯūʼn āpe karahi so ho▫ī.
Everything happens according to Your Will. You Yourself accomplish all that occurs.
ਜੋ ਕੁਛ ਤੈਨੂੰ ਖੁਦ ਚੰਗਾ ਲੱਗਦਾ ਹੈ, ਉਹ ਹੋ ਆਉਂਦਾ ਹੈ। ਜੋ ਤੂੰ ਆਪ ਕਰਦਾ ਹੈ, ਉਹ, ਹੋ ਜਾਂਦਾ ਹੈ।
ਸੁ = ਉਹ।ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।
 
गुरमुखि क्रिपा करे भगति कीजै बिनु गुर भगति न होई ॥
Gurmukẖ kirpā kare bẖagaṯ kījai bin gur bẖagaṯ na ho▫ī.
By His Grace one becomes Gurmukh, worshipping the Lord with devotion. Without the Guru there is no devotional worship.
ਜੇਕਰ ਮੁਖੀ ਗੁਰਦੇਵ ਜੀ ਮਿਹਰ ਕਰਨ ਤਾਂ ਵਾਹਿਗੁਰੂ ਦੀ ਉਪਾਸ਼ਨਾ ਕੀਤੀ ਜਾਂਦੀ ਹੈ। ਗੁਰਾਂ ਦੇ ਬਾਝੋਂ ਸੁਆਮੀ ਦੀ ਸੇਵਾ ਮੁਮਕਿਨ ਨਹੀਂ।
ਗੁਰਮੁਖਿ = ਗੁਰੂ ਦੀ ਰਾਹੀਂ। ਕੀਜੈ = ਕੀਤੀ ਜਾ ਸਕਦੀ ਹੈ।ਜੇ ਪਰਮਾਤਮਾ ਗੁਰੂ ਦੀ ਰਾਹੀਂ (ਜੀਵ ਉੱਤੇ) ਕਿਰਪਾ ਕਰੇ ਤਾਂ (ਜੀਵ ਪਾਸੋਂ) ਭਗਤੀ ਕੀਤੀ ਜਾ ਸਕਦੀ ਹੈ, (ਗੁਰੂ ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ।
 
हरि जीउ साचा साची बाणी सबदि मिलावा होई ॥१॥
Har jī▫o sācẖā sācẖī baṇī sabaḏ milāvā ho▫ī. ||1||
The Dear Lord is True, and True is the Word of His Bani. Through the Shabad, we merge with Him. ||1||
ਸਚਾ ਹੈ ਵਾਹਿਗੁਰੂ ਮਹਾਰਾਜ ਅਤੇ ਸਚੀ ਹੈ ਉਸ ਦੀ ਬਾਣੀ। ਗੁਰ ਸ਼ਬਦ ਰਾਹੀਂ ਹੀ ਬੰਦੇ ਦਾ ਸਾਹਿਬ ਨਾਲ ਮਿਲਾਪ ਹੁੰਦਾ ਹੈ।
ਸਾਚਾ = ਸਦਾ-ਥਿਰ। ਬਾਣੀ = ਸਿਫ਼ਤ-ਸਾਲਾਹ। ਸਬਦਿ = ਸਿਫ਼ਤ-ਸਾਲਾਹ ਦੀ ਬਾਣੀ ਵਿਚ (ਜੁੜਿਆਂ)।੧।ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, (ਉਸ ਦੀ ਸਿਫ਼ਤ-ਸਾਲਾਹ ਵੀ ਥਿਰ ਰਹਿਣ ਵਾਲੀ ਹੈ, ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੋ ਸਕਦਾ ਹੈ ॥੧॥
 
पूरै सबदि सभ सोझी होई हरि नामै रहै समाइ ॥१॥
Pūrai sabaḏ sabẖ sojẖī ho▫ī har nāmai rahai samā▫e. ||1||
Through the Perfect Word of the Shabad, all understanding is obtained; remain absorbed in the Name of the Lord. ||1||
ਪੂਰਨ ਗੁਰਾਂ ਦੇ ਸ਼ਬਦ ਦੁਆਰਾ ਸਾਰੀ ਸਮਝ ਆ ਜਾਂਦੀ ਹੈ ਅਤੇ ਆਦਮੀ ਵਾਹਿਗੁਰੂ ਦੇ ਨਾਮ ਵਿੱਚ ਲੀਨ ਰਹਿੰਦਾ ਹੈ।
ਸਬਦਿ = ਸ਼ਬਦ ਦੀ ਰਾਹੀਂ। ਨਾਮੈ = ਨਾਮ ਵਿਚ ॥੧॥ਪੂਰੇ (ਅਭੁੱਲ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਪਰਮਾਤਮਾ ਦੇ ਨਾਮ ਵਿਚ ਲੀਨ ਟਿਕਿਆ ਰਹਿੰਦਾ ਹੈ ॥੧॥
 
लख चउरासीह फिरदे रहे बिनु सतिगुर मुकति न होई ॥
Lakẖ cẖa▫orāsīh firḏe rahe bin saṯgur mukaṯ na ho▫ī.
People continue wandering through the cycle of 8.4 million incarnations; without the True Guru, liberation is not obtained.
ਪ੍ਰਾਣੀ ਚੁਰਾਸੀ ਲੱਖ ਜੂਨੀਆਂ ਅੰਦਰ ਭਟਕਦੇ ਰਹਿੰਦੇ ਹਨ ਅਤੇ ਗੁਰਾਂ ਦੇ ਬਾਝੋਂ ਉਹ ਮੋਖਸ਼ ਨੂੰ ਪਰਾਪਤ ਨਹੀਂ ਹੁੰਦੇ।
ਮੁਕਤਿ = ਖ਼ਲਾਸੀ।(ਜੇਹੜੇ ਗੁਰੂ ਦੀ ਸਰਨ ਤੋਂ ਵਾਂਝੇ ਰਹੇ ਉਹ) ਚੌਰਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਫਿਰਦੇ ਹਨ, ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਮਿਲਦੀ।
 
सभ होई छिंझ इकठीआ दयु बैठा वेखै आपि जीउ ॥१७॥
Sabẖ ho▫ī cẖẖinjẖ ikṯẖī▫ā ḏa▫yu baiṯẖā vekẖai āp jī▫o. ||17||
All have gathered to watch the wrestling match, and the Merciful Lord Himself is seated to behold it. ||17||
ਸਾਰਾ ਘੋਲ ਵੇਖਣ ਵਾਲਾ ਮਜਮਾ ਇਕੱਤਰ ਹੋ ਗਿਆ ਹੈ ਅਤੇ ਮਿਹਰਬਾਨ ਮਾਲਕ ਆਪੇ ਬਹਿ ਕੇ ਦੇਖ ਰਿਹਾ ਹੈ।
ਛਿੰਝ = ਘੋਲ ਵੇਖਣ ਆਏ ਲੋਕਾਂ ਦੀ ਭੀੜ। ਦਯੁ = ਪਿਆਰਾ ਪ੍ਰਭੂ ॥੧੭॥ਜਗਤ-ਅਖਾੜੇ ਵਿਚ ਸਾਰੇ ਜੀਵ ਆ ਇਕੱਠੇ ਹੋਏ ਹਨ, ਤੇ (ਇਸ ਅਖਾੜੇ ਨੂੰ) ਪਿਆਰਾ ਪ੍ਰਭੂ ਆਪ ਬੈਠਾ ਵੇਖ ਰਿਹਾ ਹੈ ॥੧੭॥
 
साई वसतु परापति होई जिसु सिउ लाइआ हेतु ॥
Sā▫ī vasaṯ parāpaṯ ho▫ī jis si▫o lā▫i▫ā heṯ.
You obtain exactly what you have longed for.
ਉਸ ਨੂੰ ਐਨ ਉਹੀ ਚੀਜ਼ ਮਿਲ ਜਾਂਦੀ ਹੈ ਜਿਸ ਨਾਲ ਉਸ ਨੇ ਪ੍ਰੀਤ ਪਾਈ ਹੋਈ ਹੈ।
ਹੇਤੁ = ਹਿਤ, ਪਿਆਰ।ਜਿਸ ਨਾਲ (ਸਾਰੀ ਉਮਰ) ਮੋਹ ਕੀਤੀ ਰੱਖਿਆ (ਤੇ ਉਸ ਦੇ ਅਨੁਸਾਰ ਜੋ ਜੋ ਕਰਮ ਕੀਤੇ, ਅੰਤ ਵੇਲੇ) ਉਹ ਕੀਤੀ ਕਮਾਈ ਸਾਹਮਣੇ ਆ ਗਈ (ਪ੍ਰਾਪਤ ਹੋ ਗਈ)।
 
राम नाम बिनु मुकति न होई बूडी दूजै हेति ॥
Rām nām bin mukaṯ na ho▫ī būdī ḏūjai heṯ.
Without the Lord's Name, liberation is not obtained, and you are drowned in the love of duality.
ਵਿਆਪਕ ਵਾਹਿਗੁਰੂ ਦੇ ਨਾਮ ਦੇ ਬਾਝੋਂ ਦੁਨੀਆਂ ਮੁਕਤ ਨਹੀਂ ਹੁੰਦੀ ਅਤੇ ਹੋਰਸ ਦੀ ਪ੍ਰੀਤ ਦੇ ਕਾਰਣ ਡੁਬ ਜਾਂਦੀ ਹੈ।
ਹੇਤਿ = ਮੋਹ ਵਿਚ।ਦੁਨੀਆ ਮਾਇਆ ਦੇ ਮੋਹ ਵਿਚ ਡੁੱਬ ਰਹੀ ਹੈ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਸ ਮੋਹ ਵਿਚੋਂ) ਖ਼ਲਾਸੀ ਨਹੀਂ ਹੋ ਸਕਦੀ।
 
खंडि वरभंडि हरि सोभा होई इहु दानु न रलै रलाइआ ॥
Kẖand varbẖand har sobẖā ho▫ī ih ḏān na ralai ralā▫i▫ā.
Across the continents, and throughout the Universe, the Lord's Glory is pervading. This gift is not diminished by being diffused among all.
ਬੇਆਜ਼ਮਾਂ ਤੇ ਆਲਮ ਅੰਦਰ ਵਾਹਿਗੁਰੂ ਦੀ ਵਡਿਆਈ ਫੈਲ ਗਈ ਹੈ। ਨਾਮ ਦੀ ਇਹ ਦਾਤ ਮਿਲਾਉਣ ਦੁਆਰਾ ਹੋਰਨਾਂ ਨਾਲ ਨਹੀਂ ਮਿਲਦੀ।
ਖੰਡਿ = ਖੰਡ ਵਿਚ; ਦੇਸ ਵਿਚ, ਧਰਤੀ ਉੱਤੇ। ਵਰਭੰਡਿ = ਬ੍ਰਹਮੰਡ ਵਿਚ, ਸੰਸਾਰ ਵਿਚ। ਹਰਿ ਸੋਭਾ = ਹਰਿ-ਨਾਮ ਦੇ ਦਾਜ ਨਾਲ ਸੋਭਾ। ਨ ਰਲੈ ਰਲਾਇਆ = ਕੋਈ ਹੋਰ ਦਾਜ ਇਸ ਦੀ ਬਰਾਬਰੀ ਨਹੀਂ ਕਰ ਸਕਦਾ।ਹਰੀ-ਨਾਮ ਦੇ ਦਾਜ ਨਾਲ ਉਸ ਦੀ ਸੋਭਾ (ਉਸ ਦੇ) ਦੇਸ ਵਿਚ ਸੰਸਾਰ ਵਿਚ ਹੋ ਜਾਂਦੀ ਹੈ। ਇਹ ਦਾਜ ਐਸਾ ਹੈ ਕਿ ਇਸ ਨਾਲ ਹੋਰ ਕੋਈ ਦਾਜ ਬਰਾਬਰੀ ਨਹੀਂ ਕਰ ਸਕਦਾ।
 
पिता जाति ता होईऐ गुरु तुठा करे पसाउ ॥
Piṯā jāṯ ṯā ho▫ī▫ai gur ṯuṯẖā kare pasā▫o.
The father's status is obtained only if the Guru is pleased and bestows His Favor.
ਪ੍ਰਾਣੀ ਪਿਉ ਦੀ ਜ਼ਾਤ ਤਦ ਹੀ ਹਾਸਲ ਕਰਦਾ ਹੈ ਜੇਕਰ ਗੁਰੂ ਜੀ ਪ੍ਰਸੰਨ ਹੋ ਕੇ ਉਸ ਤੇ ਮਿਹਰ ਧਾਰਨ।
ਪਿਤਾ ਜਾਤਿ = ਪਿਤਾ ਦੀ ਜਾਤਿ ਦਾ, ਪਿਤਾ ਦੀ ਕੁਲ ਦਾ, ਪ੍ਰਭੂ-ਪਿਤਾ ਦੀ ਕੁਲ ਦਾ, ਪ੍ਰਭੂ-ਪਿਤਾ ਦਾ ਰੂਪ। ਤਾ = ਤਦ। ਤੁਠਾ = ਤਰੁੱਠਾ, ਪ੍ਰਸੰਨ। ਪਸਾਉ = ਪ੍ਰਸਾਦ, ਮਿਹਰ।ਪਿਤਾ-ਪ੍ਰਭੂ ਦੀ ਕੁਲ ਦਾ ਤਦੋਂ ਹੀ ਹੋ ਸਕੀਦਾ ਹੈ, ਜਦੋਂ ਗੁਰੂ ਪ੍ਰਸੰਨ (ਹੋ ਕੇ ਜੀਵ ਉਤੇ) ਮਿਹਰ ਕਰਦਾ ਹੈ।
 
कहु नानक भ्रम कटे किवाड़ा बहुड़ि न होईऐ जउला जीउ ॥४॥१९॥२६॥
Kaho Nānak bẖaram kate kivāṛā bahuṛ na ho▫ī▫ai ja▫ulā jī▫o. ||4||19||26||
Says Nanak, the veil of illusion has been cut away, and I shall not go out wandering any more. ||4||19||26||
ਗੁਰੂ ਜੀ ਆਖਦੇ ਹਨ, ਸੰਦੇਹ ਦੇ ਤਖਤੇ ਵਢੇ ਗਏ ਹਨ, ਅਤੇ ਮੁੜ ਕੇ ਭਟਕਣਾ ਨਹੀਂ ਹੋਵੇਗਾ।
ਭ੍ਰਮ ਕਿਵਾੜਾ = ਭਟਕਣਾ ਦੇ ਤਖ਼ਤੇ। ਜਉਲਾ = {ਫ਼ਾਰਸੀ ਲ਼ਫ਼ਜ਼: ਜਉਲਾ = ਦੌੜਦਾ} ਦੌੜ ਭੱਜ ਕਰਨ ਵਾਲਾ, ਭਟਕਣ ਵਾਲਾ ॥੪॥ਹੇ ਨਾਨਕ! (ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਿਆਂ ਮਨੁੱਖ ਦੇ) ਭਟਕਣਾ ਰੂਪ ਤਖ਼ਤੇ (ਜਿਨ੍ਹਾਂ ਦੀ ਕੈਦ ਵਿਚ ਇਹ ਬੰਦ ਪਿਆ ਰਹਿੰਦਾ ਹੈ) ਖੁਲ੍ਹ ਜਾਂਦੇ ਹਨ, ਤੇ ਮੁੜ ਮਨੁੱਖ ਮਾਇਆ ਦੇ ਪਿੱਛੇ ਦੌੜ ਭੱਜ ਕਰਨ ਵਾਲੇ ਸੁਭਾਵ ਦਾ ਨਹੀਂ ਰਹਿੰਦਾ ॥੪॥੧੯॥੨੬॥
 
सदा सदा सद आपे होई ॥
Saḏā saḏā saḏ āpe ho▫ī.
Forever, forever and ever, He Himself is.
ਹਮੇਸ਼ਾਂ, ਹਮੇਸ਼ਾਂ, ਹਮੇਸ਼ਾ, ਸੁਆਮੀ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।
ਆਪੇ = ਆਪ ਹੀ।ਸਦਾ ਹੀ, ਸਦਾ ਹੀ, ਸਦਾ ਹੀ ਉਹ ਆਪ ਹੀ ਆਪ ਹੈ।
 
सुणी बेनंती ठाकुरि मेरै पूरन होई घाली जीउ ॥२॥
Suṇī benanṯī ṯẖākur merai pūran ho▫ī gẖālī jī▫o. ||2||
My Lord and Master has heard my prayer; my efforts have been rewarded. ||2||
ਮੇਰੇ ਮਾਲਕ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਮੇਰੀ ਸੇਵਾ ਸਫਲ ਹੋ ਗਈ ਹੈ।
ਠਾਕੁਰਿ = ਠਾਕੁਰ ਨੇ। ਘਾਲੀ = ਮੇਹਨਤ ॥੨॥(ਤਿਵੇਂ ਉਸ ਦੇ ਨਾਮ ਦੀ ਵਰਖਾ ਵਾਸਤੇ ਜਦੋਂ ਜਦੋਂ ਮੈਂ ਬੇਨਤੀ ਕੀਤੀ ਤਾਂ) ਮੇਰੇ ਪਾਲਣਹਾਰ ਪ੍ਰਭੂ ਨੇ ਮੇਰੀ ਬੇਨਤੀ ਸੁਣੀ ਤੇ ਮੇਰੀ (ਸੇਵਾ ਭਗਤੀ ਦੀ) ਮਿਹਨਤ ਸਿਰੇ ਚੜ੍ਹ ਗਈ ॥੨॥
 
कामु क्रोधु किलबिख गुरि काटे पूरन होई आसा जीउ ॥३॥
Kām kroḏẖ kilbikẖ gur kāte pūran ho▫ī āsā jī▫o. ||3||
The Guru has cut out the sinful mistakes of sexual desire and anger, and my hopes have been fulfilled. ||3||
ਮੇਰੇ ਵਿਸ਼ੇ-ਭੋਗ ਅਤੇ ਗੁੱਸੇ ਦੇ ਪਾਪ ਗੁਰਾਂ ਨੇ ਕੱਟ ਸੁਟੇ ਹਨ ਅਤੇ ਮੇਰੀਆਂ ਸੱਧਰਾਂ ਪੂਰੀਆਂ ਹੋ ਗਈਆਂ ਹਨ।
ਕਿਲਬਿਖ = ਪਾਪ। ਗੁਰਿ = ਗੁਰੂ ਨੇ ॥੩॥ਜਿਸ ਮਨੁੱਖ (ਦੇ ਅੰਦਰੋਂ) ਗੁਰੂ ਨੇ ਕਾਮ ਦੂਰ ਕਰ ਦਿੱਤਾ ਹੈ ਕ੍ਰੋਧ ਦੂਰ ਕਰ ਦਿੱਤਾ ਜਿਸ ਦੇ ਸਾਰੇ ਪਾਪ ਗੁਰੂ ਨੇ ਕੱਟ ਦਿੱਤੇ ਹਨ, ਉਸ ਦੀ (ਹਰੇਕ ਕਿਸਮ ਦੀ) ਆਸਾ ਪੂਰੀ ਹੋ ਗਈ ॥੩॥
 
आखणि जाईऐ जे भूला होई ॥
Ākẖaṇ jā▫ī▫ai je bẖūlā ho▫ī.
How can anyone complain that the Lord has made a mistake?
ਪ੍ਰਾਣੀ ਗਿਲਾ ਤਾਂ ਕਰੇ ਜੇਕਰ, ਉਹ ਗਲਤੀ ਖਾਂਦਾ ਹੋਵੇ।
xxxਕਿਸੇ ਨੂੰ ਸਮਝਾਣ ਦੀ ਲੋੜ ਤਦੋਂ ਹੀ ਪੈ ਸਕਦੀ ਹੈ, ਜੇ ਉਹ (ਆਪ) ਕੁਰਾਹੇ ਪਿਆ ਹੋਇਆ ਹੋਵੇ।
 
गुरमुखि गिआनु नामि मुकति होई ॥
Gurmukẖ gi▫ān nām mukaṯ ho▫ī.
Through the spiritual wisdom of the Naam, the Name of the Lord, the Gurmukh is liberated.
ਗੁਰੂ ਸਮਰਪਣ ਬ੍ਰਹਿਮ ਬੋਧ ਨੂੰ ਪ੍ਰਾਪਤ ਹੁੰਦਾ ਹੈ ਅਤੇ ਹਰੀ ਨਾਮ ਦੇ ਰਾਹੀਂ ਮੁਕਤ ਹੋ ਜਾਂਦਾ ਹੈ।
ਨਾਮਿ = ਨਾਮ ਵਿਚ।ਗੁਰੂ ਦੇ ਸਨਮੁਖ ਰਹਿ ਕੇ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋਣ ਕਰਕੇ ਉਹਨਾਂ ਨੂੰ ਮਾਇਆ ਦੇ ਮੋਹ ਤੋਂ) ਖ਼ਲਾਸੀ ਮਿਲੀ ਰਹਿੰਦੀ ਹੈ।
 
जिसु लाइ लए सो निरमलु होई ॥
Jis lā▫e la▫e so nirmal ho▫ī.
Those, whom the Lord attaches to Himself, become pure.
ਜਿਸ ਨੂੰ ਉਹ ਆਪਣੇ ਨਾਲ ਜੋੜ ਲੈਂਦਾ ਹੈ ਉਹ ਪਾਕ ਪਵਿੱਤਰ ਹੋ ਜਾਂਦਾ ਹੈ।
xxxਜਿਸ ਮਨੁੱਖ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ।
 
सो किछु करै जु चिति न होई ॥
So kicẖẖ karai jo cẖiṯ na ho▫ī.
That which God does is beyond anyone's consciousness;
ਵਾਹਿਗੁਰੂ ਊਹ ਕੁਝ ਕਰਦਾ ਹੈ ਜਿਹੜਾ ਇਨਸਾਨ ਦੇ ਖਾਬ ਖਿਆਲ ਵਿੱਚ ਭੀ ਨਹੀਂ ਹੁੰਦਾ।
ਚਿਤਿ = (ਜੀਵਾਂ ਦੇ) ਚਿੱਤ ਵਿਚ।ਪਰਮਾਤਮਾ ਉਹ ਕੁਝ ਕਰ ਦਿੰਦਾ ਹੈ ਜੋ (ਜੀਵਾਂ ਦੇ) ਚਿੱਤ-ਚੇਤੇ ਭੀ ਨਹੀਂ ਹੁੰਦਾ।
 
सतिगुरु सेविऐ परगटु होई ॥
Saṯgur sevi▫ai pargat ho▫ī.
Serving the True Guru, this is revealed.
ਸੱਚੇ ਗੁਰਾਂ ਦੀ ਟਹਿਲ ਕਮਾਉਣ ਦੁਆਰਾ ਇਹ ਪਰਤੱਖ ਤੇ ਜਾਹਰ ਹੋ ਜਾਂਦਾ ਹੈ।
ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਆਸਰਾ ਲਿਆ ਜਾਏ।ਗੁਰੂ ਦੀ ਸਰਨ ਪਿਆਂ ਹੀ (ਸਭ ਜੀਵਾਂ ਵਿਚ ਵਿਆਪਕ ਜੋਤਿ) ਪ੍ਰਤੱਖ ਦਿੱਸਣ ਲੱਗ ਪੈਂਦੀ ਹੈ।