Sri Guru Granth Sahib Ji

Ang: / 1430

Your last visited Ang:

सतिगुरु सेवी सबदि सुहाइआ ॥
Saṯgur sevī sabaḏ suhā▫i▫ā.
I serve the True Guru; the Word of His Shabad is beautiful.
ਮੈਂ ਸੱਚੇ ਗੁਰਾਂ ਦੀ ਟਹਿਲ ਕਮਾਉਂਦਾ ਹਾਂ, ਜਿਨ੍ਹਾਂ ਦੀ ਬੋਲ-ਬਾਣੀ ਮੈਨੂੰ ਪਿਆਰੀ ਹੈ,
ਸੇਵੀ = ਸੇਵੀਂ, ਮੈਂ ਸੇਂਵਦਾ ਹਾਂ।ਮੈਂ ਉਸ ਗੁਰੂ ਨੂੰ ਆਪਣਾ ਆਸਰਾ-ਪਰਨਾ ਬਣਾਇਆ ਹੈ, ਜਿਸ ਨੇ ਆਪਣੇ ਸ਼ਬਦ ਦੀ ਰਾਹੀਂ ਮੇਰਾ ਜੀਵਨ ਸੰਵਾਰ ਦਿੱਤਾ ਹੈ,
 
जिनि हरि का नामु मंनि वसाइआ ॥
Jin har kā nām man vasā▫i▫ā.
Through it, the Name of the Lord comes to dwell within the mind.
ਅਤੇ ਜਿਨ੍ਹਾਂ ਨੇ ਹਰੀ ਦਾ ਨਾਂ ਮੇਰੇ ਚਿੱਤ ਅੰਦਰ ਟਿਕਾਇਆ ਹੈ।
ਜਿਨਿ = ਜਿਸ (ਗੁਰੂ) ਨੇ। ਮੰਨਿ = ਮਨਿ, ਮਨ ਵਿਚ[ਜਿਸ ਨੇ ਪਰਮਾਤਮਾ ਦਾ ਨਾਮ ਮੇਰੇ ਮਨ ਵਿਚ ਵਸਾ ਦਿੱਤਾ ਹੈ।
 
हरि निरमलु हउमै मैलु गवाए दरि सचै सोभा पावणिआ ॥२॥
Har nirmal ha▫umai mail gavā▫e ḏar sacẖai sobẖā pāvṇi▫ā. ||2||
The Pure Lord removes the filth of egotism, and we are honored in the True Court. ||2||
ਪਵਿੱਤਰ ਪ੍ਰਭੂ ਹੰਕਾਰ ਦੀ ਮਲੀਣਤਾ ਨੂੰ ਦੂਰ ਕਰ ਦਿੰਦਾ ਹੈ। ਅਤੇ ਪ੍ਰਾਣੀ ਸੱਚੀ ਕਚਹਿਰੀ ਵਿੱਚ ਮਾਣ ਆਦਰ ਪਾਉਂਦਾ ਹੈ।
xxx॥੨॥ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ। (ਜੇਹੜਾ ਮਨੁੱਖ ਪ੍ਰਭੂ-ਨਾਮ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਹ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਖੱਟਦਾ ਹੈ ॥੨॥
 
बिनु गुर नामु न पाइआ जाइ ॥
Bin gur nām na pā▫i▫ā jā▫e.
Without the Guru, the Naam cannot be obtained.
ਗੁਰਾਂ ਦੇ ਬਾਝੋਂ, ਨਾਮ ਪ੍ਰਾਜਪਤ ਨਹੀਂ ਹੋ ਸਕਦਾ।
ਬਿਨੁ ਗੁਰ = ਗੁਰੂ ਤੋਂ ਬਿਨਾ।ਪਰ ਪਰਮਾਤਮਾ ਦਾ ਨਾਮ ਗੁਰੂ (ਦੀ ਸਰਨ) ਤੋਂ ਬਿਨਾ ਨਹੀਂ ਮਿਲਦਾ।
 
सिध साधिक रहे बिललाइ ॥
Siḏẖ sāḏẖik rahe billā▫e.
The Siddhas and the seekers lack it; they weep and wail.
ਪੂਰਨ ਪੁਰਸ਼ ਤੇ ਅਭਿਆਸੀ ਇਸ ਤੋਂ ਬਾਝੋਂ ਹੋ ਵਿਰਲਾਪ ਕਰਦੇ ਹਨ।
ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨ ਕਰਨ ਵਾਲੇ।ਜੋਗ-ਸਾਧਨ ਕਰਨ ਵਾਲੇ ਤੇ ਜੋਗ-ਸਾਧਨ ਵਿਚ ਪੁੱਗੇ ਹੋਏ ਅਨੇਕਾਂ ਜੋਗੀ ਤਰਲੇ ਲੈਂਦੇ ਰਹਿ ਗਏ।
 
बिनु गुर सेवे सुखु न होवी पूरै भागि गुरु पावणिआ ॥३॥
Bin gur seve sukẖ na hovī pūrai bẖāg gur pāvṇi▫ā. ||3||
Without serving the True Guru, peace is not obtained; through perfect destiny, the Guru is found. ||3||
ਗੁਰਾਂ ਦੀ ਘਾਲ ਘਾਲਣ ਦੇ ਬਗੈਰ ਆਰਾਮ ਨਹੀਂ ਮਿਲਦਾ। ਪੂਰਨ ਚੰਗੇ ਕਰਮਾਂ ਰਾਹੀਂ ਗੁਰੂ ਜੀ ਪ੍ਰਾਪਤ ਹੁੰਦੇ ਹਨ।
ਪੂਰੈ ਭਾਗਿ = ਪੂਰੀ ਕਿਸਮਤ ਨਾਲ ॥੩॥ਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਨਹੀਂ ਬਣਦਾ, ਵੱਡੀ ਕਿਸਮਤ ਨਾਲ ਗੁਰੂ ਮਿਲਦਾ ਹੈ ॥੩॥
 
इहु मनु आरसी कोई गुरमुखि वेखै ॥
Ih man ārsī ko▫ī gurmukẖ vekẖai.
This mind is a mirror; how rare are those who, as Gurmukh, see themselves in it.
ਇਹ ਮਨੂਆ ਇੱਕ ਸ਼ੀਸ਼ਾ ਹੈ। ਕੋਈ ਟਾਵਾਂ ਸਾਧੂ ਹੀ ਉਸ ਵਿੱਚ ਆਪਣੇ ਆਪ ਨੂੰ ਦੇਖਦਾ ਹੈ।
ਆਰਸੀ = ਮੂੰਹ ਵੇਖਣ ਵਾਲਾ ਸ਼ੀਸ਼ਾ।ਮਨੁੱਖ ਦਾ ਇਹ ਮਨ ਆਰਸੀ (looking-glass) ਸਮਾਨ ਹੈ (ਇਸ ਦੀ ਰਾਹੀਂ ਹੀ ਮਨੁੱਖ ਆਪਣਾ ਆਤਮਕ ਜੀਵਨ ਵੇਖ ਸਕਦਾ ਹੈ, ਪਰ) ਸਿਰਫ਼ ਉਹੀ ਮਨੁੱਖ ਵੇਖਦਾ ਹੈ ਜੇਹੜਾ ਗੁਰੂ ਦੀ ਸਰਨ ਪਏ (ਗੁਰੂ ਦਾ ਆਸਰਾ ਲੈਣ ਤੋਂ ਬਿਨਾ ਇਸ ਮਨ ਨੂੰ ਹਉਮੈ ਦਾ ਜੰਗਾਲ ਲੱਗਾ ਰਹਿੰਦਾ ਹੈ।)
 
मोरचा न लागै जा हउमै सोखै ॥
Morcẖā na lāgai jā ha▫umai sokẖai.
Rust does not stick to those who burn their ego.
ਜੰਗਾਲ ਇਸ ਨੂੰ ਨਹੀਂ ਲੱਗਦਾ, ਜੇਕਰ ਬੰਦਾ ਆਪਣੀ ਸਵੈ-ਹੰਗਤਾ ਨੂੰ ਸਾੜ ਦੇਵੇ।
ਮੋਰਚਾ = ਜੰਗਾਲ। ਸੋਖੈ = ਸੁਕਾ ਦੇਵੇ।ਜਦੋਂ (ਗੁਰੂ ਦੇ ਦਰ ਤੇ ਪੈ ਕੇ ਮਨੁੱਖ ਆਪਣੇ ਅੰਦਰੋਂ ਹਉਮੈ ਮੁਕਾਂਦਾ ਹੈ ਤਾਂ (ਫਿਰ ਮਨ ਨੂੰ ਹਉਮੈ ਦਾ) ਜੰਗਾਲ ਨਹੀਂ ਲੱਗਦਾ (ਤੇ ਮਨੁੱਖ ਇਸ ਦੀ ਰਾਹੀਂ ਆਪਣੇ ਜੀਵਨ ਨੂੰ ਵੇਖ-ਪਰਖ ਸਕਦਾ ਹੈ)।
 
अनहत बाणी निरमल सबदु वजाए गुर सबदी सचि समावणिआ ॥४॥
Anhaṯ baṇī nirmal sabaḏ vajā▫e gur sabḏī sacẖ samāvaṇi▫ā. ||4||
The Unstruck Melody of the Bani resounds through the Pure Word of the Shabad; through the Word of the Guru's Shabad, we are absorbed into the True One. ||4||
ਇਲਾਹੀ ਕੀਰਤਨ ਗੂੰਜਦਾ ਹੈ, ਪਵਿੱਤਰ ਨਾਮ ਦੇ ਰਾਹੀਂ। ਗੁਰਾਂ ਦੇ ਉਪਦੇਸ਼ ਰਾਹੀਂ ਇਨਸਾਨ ਸਤਿਪੁਰਖ ਅੰਦਰ ਲੀਨ ਹੋ ਜਾਂਦਾ ਹੈ।
ਅਨਹਤ = ਇਕ-ਰਸ, ਲਗਾਤਾਰ {अनाहत = अन्-आहत}। ਸਚਿ = ਸਦਾ-ਥਿਰ ਪ੍ਰਭੂ ਵਿਚ ॥੪॥(ਗੁਰੂ ਦੀ ਸਰਨ ਪਿਆ ਮਨੁੱਖ) ਗੁਰੂ ਦੀ ਪਵਿਤ੍ਰ ਬਾਣੀ ਨੂੰ ਗੁਰੂ ਦੇ ਸ਼ਬਦ ਨੂੰ ਇਕ-ਰਸ (ਆਪਣੇ ਅੰਦਰ) ਪ੍ਰਬਲ ਕਰੀ ਰੱਖਦਾ ਹੈ ਤੇ (ਇਸ ਤਰ੍ਹਾਂ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੪॥
 
बिनु सतिगुर किहु न देखिआ जाइ ॥
Bin saṯgur kihu na ḏekẖi▫ā jā▫e.
Without the True Guru, the Lord cannot be seen.
ਸਤਿਗੁਰਾਂ ਦੇ ਬਗੈਰ, ਵਾਹਿਗੁਰੂ ਕਿਸੇ ਤਰ੍ਹਾਂ ਭੀ ਵੇਖਿਆ ਨਹੀਂ ਜਾ ਸਕਦਾ।
ਕਿਹੁ = ਕਿਸੇ ਪਾਸੋਂ।ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਪਾਸੋਂ ਭੀ (ਆਪਣਾ ਆਤਮਕ ਜੀਵਨ) ਵੇਖਿਆ-ਪਰਖਿਆ ਨਹੀਂ ਜਾ ਸਕਦਾ।
 
गुरि किरपा करि आपु दिता दिखाइ ॥
Gur kirpā kar āp ḏiṯā ḏikẖā▫e.
Granting His Grace, He Himself has allowed me to see Him.
ਆਪਣਾ ਰਹਿਮ ਧਾਰ ਕੇ ਗੁਰਾਂ ਨੇ ਖੁਦ ਹੀ ਮੈਨੂੰ ਸੁਆਮੀ ਵਿਖਾਲ ਦਿੱਤਾ ਹੈ।
ਗੁਰਿ = ਗੁਰੂ ਨੇ। ਆਪੁ = ਆਪਾ, ਆਪਣਾ ਆਤਮਕ ਜੀਵਨ।(ਜਿਸ ਨੂੰ ਵਿਖਾਇਆ ਹੈ) ਗੁਰੂ ਨੇ (ਹੀ) ਕਿਰਪਾ ਕਰ ਕੇ (ਉਸਦਾ) ਆਪਣਾ ਆਤਮਕ ਜੀਵਨ ਵਿਖਾਇਆ ਹੈ।
 
आपे आपि आपि मिलि रहिआ सहजे सहजि समावणिआ ॥५॥
Āpe āp āp mil rahi▫ā sėhje sahj samāvaṇi▫ā. ||5||
All by Himself, He Himself is permeating and pervading; He is intuitively absorbed in celestial peace. ||5||
ਖੁਦ-ਬ-ਖੁਦ ਸਾਹਿਬ ਆਪੇ ਹੀ ਹਰ ਥਾਂ ਵਿਆਪਕ ਹੋ ਰਿਹਾ ਹੈ। ਬ੍ਰਹਿਮ ਗਿਆਨ ਦੇ ਦੁਆਰਾ ਬੰਦਾ ਸੁਖੈਨ ਹੀ ਉਸ ਵਿੱਚ ਲੀਨ ਹੋ ਜਾਂਦਾ ਹੈ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ॥੫॥(ਫਿਰ ਉਸ ਵਡਭਾਗੀ ਨੂੰ ਇਹ ਨਿਸਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਆਪ ਹੀ (ਸਭ ਜੀਵਾਂ ਵਿਚ) ਵਿਆਪਕ ਹੋ ਰਿਹਾ ਹੈ (ਆਪਣੇ ਆਪੇ ਦੀ ਵੇਖ-ਪਰਖ ਕਰਨ ਵਾਲਾ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੫॥
 
गुरमुखि होवै सु इकसु सिउ लिव लाए ॥
Gurmukẖ hovai so ikas si▫o liv lā▫e.
One who becomes Gurmukh embraces love for the One.
ਜੋ ਪਾਰਸ ਹੈ, ਉਹ ਇੱਕ ਸੁਆਮੀ ਨਾਲ ਪਿਰਹੜੀ ਪਾਉਂਦਾ ਹੈ।
ਇਕਸੁ ਸਿਉ = ਇਕ (ਪਰਮਾਤਮਾ) ਨਾਲ ਹੀ। ਲਿਵ = ਲਗਨ, ਪਿਆਰ।ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਸਿਰਫ਼ ਪਰਮਾਤਮਾ ਨਾਲ ਹੀ ਪ੍ਰੇਮ ਪਾਈ ਰੱਖਦਾ ਹੈ।
 
दूजा भरमु गुर सबदि जलाए ॥
Ḏūjā bẖaram gur sabaḏ jalā▫e.
Doubt and duality are burned away by the Word of the Guru's Shabad.
ਗੁਰਾਂ ਦੇ ਉਪਦੇਸ਼ ਦੁਆਰਾ ਉਹ ਵਹਿਮ ਨੂੰ ਸਾੜ ਸੁੱਟਦਾ ਹੈ ਕਿ ਕੋਈ ਦੂਸਰਾ ਭੀ ਹੈ।
ਸਬਦਿ = ਸ਼ਬਦ ਦੀ ਰਾਹੀਂ।ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ।
 
काइआ अंदरि वणजु करे वापारा नामु निधानु सचु पावणिआ ॥६॥
Kā▫i▫ā anḏar vaṇaj kare vāpārā nām niḏẖān sacẖ pāvṇi▫ā. ||6||
Within his body, he deals and trades, and obtains the Treasure of the True Name. ||6||
ਆਪਣੀ ਦੇਹਿ ਵਿੱਚ ਉਹ ਸੁਦਾਗਰੀ ਤੇ ਲੈਣ ਦੇਣ ਕਰਦਾ ਹੈ ਤੇ ਸਤਿਨਾਮ ਦਾ ਖਜਾਨਾ ਪਾ ਲੈਂਦਾ ਹੈ।
ਨਿਧਾਨੁ = ਖ਼ਜ਼ਾਨਾ ॥੬॥ਉਹ ਆਪਣੇ ਸਰੀਰ ਦੇ ਵਿਚ ਹੀ ਰਹਿ ਕੇ (ਭਾਵ, ਮਨ ਨੂੰ ਬਾਹਰ ਭਟਕਣੋਂ ਰੋਕ ਕੇ) ਪ੍ਰਭੂ-ਨਾਮ ਦਾ ਵਣਜ ਵਪਾਰ ਕਰਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦਾ ਹੈ ॥੬॥
 
गुरमुखि करणी हरि कीरति सारु ॥
Gurmukẖ karṇī har kīraṯ sār.
The life-style of the Gurmukh is sublime; he sings the Praises of the Lord.
ਗੁਰੂ ਸਮਰਪਣ ਦਾ ਉਤਕ੍ਰਿਸ਼ਟਤ ਨਿੱਤ ਕਰਮ ਵਾਹਿਗੁਰੂ ਦਾ ਜੱਸ ਗਾਉਣਾ ਹੈ।
ਕੀਰਤਿ = ਸਿਫ਼ਤ-ਸਾਲਾਹ। ਕਰਣੀ = ਕਰਨ-ਯੋਗ ਕੰਮ {करणीय}। ਸਾਰੁ = ਸ੍ਰੇਸ਼ਟ।ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ ਹੀ ਕਰਨ-ਜੋਗ ਕੰਮ ਸਮਝਦਾ ਹੈ ਸਭ ਤੋਂ ਸ੍ਰੇਸ਼ਟ ਉੱਦਮ ਜਾਣਦਾ ਹੈ।
 
गुरमुखि पाए मोख दुआरु ॥
Gurmukẖ pā▫e mokẖ ḏu▫ār.
The Gurmukh finds the gate of salvation.
ਗੁਰਾਂ ਦਾ ਸੱਚਾ ਸਿੱਖ ਮੁਕਤੀ ਦੇ ਦਰਵਾਜੇ ਨੂੰ ਪਾ ਲੈਂਦਾ ਹੈ।
ਮੋਖ ਦੁਆਰੁ = ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ।ਗੁਰੂ ਦੇ ਸਨਮੁਖ ਰਹਿ ਕੇ ਉਹ (ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ।
 
अनदिनु रंगि रता गुण गावै अंदरि महलि बुलावणिआ ॥७॥
An▫ḏin rang raṯā guṇ gāvai anḏar mahal bulāvaṇi▫ā. ||7||
Night and day, he is imbued with the Lord's Love. He sings the Lord's Glorious Praises, and he is called to the Mansion of His Presence. ||7||
ਪ੍ਰਭੂ ਦੀ ਪ੍ਰੀਤ ਨਾਲ ਰੰਗਿਆ ਹੋਇਆ ਉਹ ਰੈਣ ਦਿਹੁੰ, ਉਸ ਦੀ ਕੀਰਤੀ ਗਾਇਨ ਕਰਦਾ ਹੈ, ਅਤੇ ਊਸ ਦੇ ਮੰਦਰ ਵਿੱਚ ਬੁਲਾ ਲਿਆ ਜਾਂਦਾ ਹੈ।
ਅਨਦਿਨੁ = {अनुदिन} ਹਰ ਰੋਜ਼। ਮਹਲਿ = ਪ੍ਰਭੂ ਦੇ ਮਹਲ ਵਿਚ ॥੭॥ਉਹ ਹਰ ਵੇਲੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗਿਆ ਰਹਿ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਆਪਣੀ ਹਜ਼ੂਰੀ ਵਿਚ ਬੁਲਾਈ ਰੱਖਦਾ ਹੈ (ਜੋੜੀ ਰੱਖਦਾ ਹੈ) ॥੭॥
 
सतिगुरु दाता मिलै मिलाइआ ॥
Saṯgur ḏāṯā milai milā▫i▫ā.
The True Guru, the Giver, is met when the Lord leads us to meet Him.
ਜਦ ਵਾਹਿਗੁਰੂ ਮਿਲਾਵੇ ਤਾਂ ਹੀ ਦਾਤਾਰ, ਸੱਚਾ ਗੁਰੂ ਬੰਦੇ ਨੂੰ ਮਿਲਦਾ ਹੈ।
xxxਗੁਰੂ ਹੀ (ਸਿਫ਼ਤ-ਸਾਲਾਹ ਦੀ, ਨਾਮ ਦੀ) ਦਾਤ ਦੇਣ ਵਾਲਾ ਹੈ (ਪਰ ਗੁਰੂ ਤਦੋਂ ਹੀ) ਮਿਲਦਾ ਹੈ (ਜਦੋਂ ਪਰਮਾਤਮਾ ਆਪ) ਮਿਲਾਏ।
 
पूरै भागि मनि सबदु वसाइआ ॥
Pūrai bẖāg man sabaḏ vasā▫i▫ā.
Through perfect destiny, the Shabad is enshrined in the mind.
ਪੂਰਨ ਕਿਸਮਤ ਦੁਆਰਾ ਹਰੀ ਦਾ ਨਾਮ ਮਨੁੱਖ ਦੇ ਚਿੱਤ ਅੰਦਰ ਨਿਵਾਸ ਕਰਦਾ ਹੈ।
xxx(ਜਿਸ ਮਨੁੱਖ ਨੂੰ) ਪੂਰੀ ਕਿਸਮਤ ਨਾਲ (ਗੁਰੂ ਮਿਲ ਪੈਂਦਾ ਹੈ ਉਹ ਆਪਣੇ) ਮਨ ਵਿਚ ਗੁਰੂ ਦਾ ਸ਼ਬਦ ਵਸਾਈ ਰੱਖਦਾ ਹੈ।
 
नानक नामु मिलै वडिआई हरि सचे के गुण गावणिआ ॥८॥९॥१०॥
Nānak nām milai vadi▫ā▫ī har sacẖe ke guṇ gāvaṇi▫ā. ||8||9||10||
O Nanak, the greatness of the Naam, the Name of the Lord, is obtained by chanting the Glorious Praises of the True Lord. ||8||9||10||
ਨਾਨਕ ਸੱਚੇ ਸੁਆਮੀ ਦੀ ਸਿਫ਼ਤ-ਸਲਾਘਾ ਗਾਇਨ ਕਰਨ ਦੁਆਰਾ ਭਗਵਾਨ ਦੇ ਨਾਮ ਦੀ ਬਜੁਰਗੀ ਪ੍ਰਾਪਤ ਹੁੰਦੀ ਹੈ।
ਵਡਿਆਈ = ਇੱਜ਼ਤ। ਸਚੇ ਕੇ = ਸਦਾ-ਥਿਰ ਰਹਿਣ ਵਾਲੇ ਦੇ ॥੮॥ਹੇ ਨਾਨਕ! ਉਸ ਮਨੁੱਖ ਨੂੰ ਇਹ ਵਡਿਆਈ ਮਿਲਦੀ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਰਹਿੰਦਾ ਹੈ ਉਹ ਸਦਾ-ਥਿਰ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ ॥੮॥੯॥੧੦॥
 
माझ महला ३ ॥
Mājẖ mėhlā 3.
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
xxxxxx
 
आपु वंञाए ता सभ किछु पाए ॥
Āp vañā▫e ṯā sabẖ kicẖẖ pā▫e.
Those who lose their own selves obtain everything.
ਜੇਕਰ ਆਦਮੀ ਆਪਣੇ ਆਪੇ ਨੂੰ ਗੁਆ ਦੇਵੇ, ਤਦ ਉਹ ਸਾਰਾ ਕੁਝ ਪ੍ਰਾਪਤ ਕਰ ਲੈਂਦਾ ਹੈ।
ਆਪੁ = ਆਪਾ-ਭਾਵ, ਅਪਣੱਤ, ਹਉਮੈ। ਸਭ ਕਿਛੁ = ਉੱਚੇ ਆਤਮਕ ਜੀਵਨ ਵਾਲਾ ਹਰੇਕ ਗੁਣ।ਜੇਹੜਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ (ਹਉਮੈ ਮਮਤਾ) ਦੂਰ ਕਰਦਾ ਹੈ, ਉਹ (ਉੱਚ ਆਤਮਕ ਜੀਵਨ ਵਾਲਾ) ਹਰੇਕ ਗੁਣ ਗ੍ਰਹਿਣ ਕਰ ਲੈਂਦਾ ਹੈ।
 
गुर सबदी सची लिव लाए ॥
Gur sabḏī sacẖī liv lā▫e.
Through the Word of the Guru's Shabad, they enshrine Love for the True one.
ਗੁਰਾਂ ਦੇ ਉਪਦੇਸ਼ ਦੁਆਰਾ ਸੁਆਮੀ ਨਾਲ ਉਸ ਦੀ ਸੱਚੀ ਪਿਰਹੜੀ ਪੈ ਜਾਂਦੀ ਹੈ।
ਸਚੀ = ਸਦਾ ਕਾਇਮ ਰਹਿਣ ਵਾਲੀ।ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਚਰਨਾਂ ਵਿਚ ਸਦਾ ਟਿਕੀ ਰਹਿਣ ਵਾਲੀ ਲਗਨ ਬਣਾ ਲੈਂਦਾ ਹੈ।
 
सचु वणंजहि सचु संघरहि सचु वापारु करावणिआ ॥१॥
Sacẖ vaṇaʼnjahi sacẖ sangẖrahi sacẖ vāpār karāvaṇi▫ā. ||1||
They trade in Truth, they gather in Truth, and they deal only in Truth. ||1||
ਸੱਚ ਉਹ ਵਿਹਾਝਦਾ ਹੈ, ਸੱਚ ਹੀ ਇਕੱਤ੍ਰ ਕਰਦਾ ਹੈ ਅਤੇ ਸੱਚਾਈ ਦੀ ਹੀ ਉਹ ਸੁਦਾਗਰੀ ਕਰਦਾ ਹੈ।
ਵਣੰਜਹਿ = ਵਣਜ ਕਰਦੇ ਹਨ, ਵਿਹਾਝਦੇ ਹਨ। ਸੰਘਰਹਿ = (ਸੰਗ੍ਰਹਿ), ਇਕੱਠਾ ਕਰਦੇ ਹਨ ॥੧॥(ਆਪਾ-ਭਾਵ ਦੂਰ ਕਰਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਨਾਮ ਸੌਦਾ ਵਿਹਾਝਦੇ ਹਨ, ਨਾਮ ਧਨ ਇਕੱਠਾ ਕਰਦੇ ਹਨ ਤੇ ਨਾਮ ਦਾ ਹੀ ਵਪਾਰ ਕਰਦੇ ਹਨ (ਭਾਵ, ਸਤਸੰਗੀਆਂ ਵਿਚ ਬੈਠ ਕੇ ਭੀ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ) ॥੧॥
 
हउ वारी जीउ वारी हरि गुण अनदिनु गावणिआ ॥
Ha▫o vārī jī▫o vārī har guṇ an▫ḏin gāvaṇi▫ā.
I am a sacrifice, my soul is a sacrifice, to those who sing the Glorious Praises of the Lord, night and day.
ਮੈਂ ਸਦਕੇ ਹਾਂ, ਮੇਰੀ ਜਿੰਦੜੀ ਸਦਕੇ ਹੈ, ਉਨ੍ਹਾਂ ਉਤੋਂ ਜੋ ਸਦੀਵ ਹੀ ਵਾਹਿਗੁਰੂ ਦਾ ਜੱਸ ਗਾਇਨ ਕਰਦੇ ਹਨ।
xxxਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦੇ ਹਨ।
 
हउ तेरा तूं ठाकुरु मेरा सबदि वडिआई देवणिआ ॥१॥ रहाउ ॥
Ha▫o ṯerā ṯūʼn ṯẖākur merā sabaḏ vadi▫ā▫ī ḏevaṇi▫ā. ||1|| rahā▫o.
I am Yours, You are my Lord and Master. You bestow greatness through the Word of Your Shabad. ||1||Pause||
ਮੈਂ ਤੇਰਾ ਹਾਂ, ਤੂੰ ਮੇਰਾ ਸੁਆਮੀ ਹੈਂ। ਤੂੰ ਉਸਨੂੰ ਬਜੁਰਗੀ ਬਖਸ਼ਦਾ ਹੈਂ, ਜੋ ਤੇਰੇ ਨਾਮ ਦੀ ਸ਼ਰਣ ਸੰਭਾਲਦਾ ਹੈ। ਠਹਿਰਾਉ।
ਸਬਦਿ = ਸ਼ਬਦ ਵਿਚ (ਜੋੜ ਕੇ) ॥੧॥ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਮੈਂ ਤੇਰਾ ਸੇਵਕ ਹਾਂ, (ਤੂੰ ਆਪ ਹੀ) ਗੁਰੂ ਦੇ ਸ਼ਬਦ ਵਿਚ ਜੋੜ ਕੇ (ਆਪਣੀ ਸਿਫ਼ਤ-ਸਾਲਾਹ ਦੀ) ਵਡਿਆਈ ਬਖ਼ਸ਼ਦਾ ਹੈਂ (ਮੈਨੂੰ ਭੀ ਇਹ ਦਾਤ ਦੇਹ) ॥੧॥ ਰਹਾਉ॥
 
वेला वखत सभि सुहाइआ ॥
velā vakẖaṯ sabẖ suhā▫i▫ā.
That time, that moment is totally beautiful,
ਉਹ ਸਮਾਂ ਤੇ ਮੁਹਤ ਸਾਰੇ ਸੁੰਦਰ ਹਨ,
ਸਭਿ = ਸਾਰੇ। ਸੁਹਾਇਆ = ਸੋਹਣੇ।ਮੈਨੂੰ ਉਹ ਸਾਰੇ ਵੇਲੇ ਸੋਹਣੇ ਲੱਗਦੇ ਹਨ ਉਹ ਸਾਰੇ ਵਕਤ ਸੋਹਣੇ ਲੱਗਦੇ ਹਨ,
 
जितु सचा मेरे मनि भाइआ ॥
Jiṯ sacẖā mere man bẖā▫i▫ā.
when the True One becomes pleasing to my mind.
ਜਦ ਸੱਚਾ ਸਾਈਂ ਮੇਰੇ ਚਿੱਤ ਨੂੰ ਚੰਗਾ ਲੱਗਦਾ ਹੈ।
ਜਿਤੁ = ਜਿਸ (ਵੇਲੇ) ਵਿਚ। ਮਨਿ = ਮਨ ਵਿਚ।ਜਿਸ ਵੇਲੇ ਜਿਸ ਵਕਤ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮੇਰੇ ਮਨ ਵਿਚ ਪਿਆਰਾ ਲੱਗੇ।
 
सचे सेविऐ सचु वडिआई गुर किरपा ते सचु पावणिआ ॥२॥
Sacẖe sevi▫ai sacẖ vadi▫ā▫ī gur kirpā ṯe sacẖ pāvṇi▫ā. ||2||
Serving the True One, true greatness is obtained. By Guru's Grace, the True One is obtained. ||2||
ਸਤਿਪੁਰਖ ਦੀ ਟਹਿਲ ਕਮਾਉਣ ਦੁਆਰਾ, ਸੱਚੀ ਵਿਸ਼ਾਲਤਾ ਪਰਾਪਤ ਹੁੰਦੀ ਹੈ ਅਤੇ ਗੁਰਾਂ ਦੀ ਮਿਹਰ ਤੋਂ ਸੱਚਾ ਸੁਆਮੀ ਮਿਲਦਾ ਹੈ।
ਤੇ = ਤੋਂ, ਨਾਲ ॥੨॥ਸਦਾ-ਥਿਰ ਪ੍ਰਭੂ ਦਾ ਆਸਰਾ ਲਿਆਂ ਸਦਾ-ਥਿਰ ਪ੍ਰਭੂ ਦਾ ਨਾਮ (-ਰੂਪ) ਇੱਜ਼ਤ ਮਿਲਦੀ ਹੈ। ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਾਸਲ ਹੋ ਜਾਂਦਾ ਹੈ ॥੨॥
 
भाउ भोजनु सतिगुरि तुठै पाए ॥
Bẖā▫o bẖojan saṯgur ṯuṯẖai pā▫e.
The food of spiritual love is obtained when the True Guru is pleased.
ਰੱਬੀ ਪ੍ਰੀਤ ਦੀ ਖੁਰਾਕ ਤਾਂ ਮਿਲਦੀ ਹੈ ਜਦ ਸੱਚੇ ਗੁਰਦੇਵ ਜੀ ਪਰਮ ਪ੍ਰਸੰਨ ਹੁੰਦੇ ਹਨ।
ਭਾਉ = ਪ੍ਰੇਮ। ਸਤਿਗੁਰਿ ਤੁਠੈ = ਜੇ ਗੁਰੂ ਪ੍ਰਸੰਨ ਹੋ ਜਾਏ।ਜੇ ਗੁਰੂ ਪ੍ਰਸੰਨ ਹੋ ਜਾਏ, ਤਾਂ ਮਨੁੱਖ ਨੂੰ ਪਰਮਾਤਮਾ ਦਾ ਪ੍ਰੇਮ (ਆਤਮਕ ਜੀਵਨ ਵਾਸਤੇ) ਖ਼ੁਰਾਕ ਮਿਲ ਜਾਂਦੀ ਹੈ।
 
अन रसु चूकै हरि रसु मंनि वसाए ॥
An ras cẖūkai har ras man vasā▫e.
Other essences are forgotten, when the Lord's Essence comes to dwell in the mind.
ਆਦਮੀ ਹੋਰ ਸੁਆਦ ਭੁੱਲ ਜਾਂਦਾ ਹੈ ਜਦ ਉਹ ਵਾਹਿਗੁਰੂ ਦੇ ਨੌ ਜੌਹਰ ਨੂੰ ਆਪਣੇ ਚਿੱਤ ਵਿੱਚ ਟਿਕਾਉਂਦਾ ਹੈ।
ਅਨ ਰਸੁ = ਹੋਰ ਪਦਾਰਥਾਂ ਦਾ ਚਸਕਾ। ਮੰਨਿ = ਮਨਿ, ਮਨ ਵਿਚ।ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਆਪਣੇ ਮਨ ਵਿਚ ਵਸਾਂਦਾ ਹੈ, ਉਸ ਦਾ ਦੁਨੀਆ ਦੇ ਪਦਾਰਥਾਂ ਦਾ ਚਸਕਾ ਮੁੱਕ ਜਾਂਦਾ ਹੈ।
 
सचु संतोखु सहज सुखु बाणी पूरे गुर ते पावणिआ ॥३॥
Sacẖ sanṯokẖ sahj sukẖ baṇī pūre gur ṯe pāvṇi▫ā. ||3||
Truth, contentment and intuitive peace and poise are obtained from the Bani, the Word of the Perfect Guru. ||3||
ਸੱਚਾਈ, ਸੰਤੁਸ਼ਟਤਾ ਅਤੇ ਸਦੀਵੀ ਆਰਾਮ, ਪ੍ਰਾਣੀ ਪੂਰਨ ਗੁਰਾਂ ਦੀ ਗੁਰਬਾਣੀ ਤੋਂ ਪ੍ਰਾਪਤ ਕਰਦਾ ਹੈ।
ਬਾਣੀ = (ਗੁਰੂ ਦੀ) ਬਾਣੀ ਦੀ ਰਾਹੀਂ ॥੩॥ਉਹ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ ਪੂਰੇ ਗੁਰੂ ਪਾਸੋਂ ਪਰਮਾਤਮਾ ਦਾ ਸਦਾ-ਥਿਰ ਨਾਮ ਪ੍ਰਾਪਤ ਕਰਦਾ ਹੈ, ਸੰਤੋਖ ਅਤੇ ਆਤਮਕ ਅਡੋਲਤਾ ਦਾ ਆਨੰਦ ਹਾਸਲ ਕਰਦਾ ਹੈ ॥੩॥
 
सतिगुरु न सेवहि मूरख अंध गवारा ॥
Saṯgur na sevėh mūrakẖ anḏẖ gavārā.
The blind and ignorant fools do not serve the True Guru;
ਬੇ-ਸਮਝ, ਅੰਨ੍ਹੇ, ਬੇਵਕੂਫ, ਸੱਚੇ ਗੁਰਾਂ ਦੀ ਟਹਿਲ ਨਹੀਂ ਕਮਾਉਂਦੇ।
ਅੰਧ = ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ।ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮੂਰਖ ਗੰਵਾਰ ਬੰਦੇ ਗੁਰੂ ਦਾ ਆਸਰਾ-ਪਰਨਾ ਨਹੀਂ ਲੈਂਦੇ,
 
फिरि ओइ किथहु पाइनि मोख दुआरा ॥
Fir o▫e kithhu pā▫in mokẖ ḏu▫ārā.
how will they find the gate of salvation?
ਤਦ ਉਹ ਕਿਸ ਤਰ੍ਹਾਂ ਮੋਖਸ਼ ਦੇ ਦਰਵਾਜੇ ਨੂੰ ਪ੍ਰਾਪਤ ਹੋਣਗੇ?
ਓਇ = {ਲਫ਼ਜ਼ 'ਓਹੁ' ਤੋਂ ਬਹੁ-ਵਚਨ}। ਪਾਇਨਿ = ਪਾਂਦੇ ਹਨ, ਪਾ ਸਕਦੇ ਹਨ।ਉਹ ਫਿਰ ਹੋਰ ਕਿਸੇ ਭੀ ਥਾਂ ਤੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਨਹੀਂ ਲੱਭ ਸਕਦੇ।
 
मरि मरि जमहि फिरि फिरि आवहि जम दरि चोटा खावणिआ ॥४॥
Mar mar jamėh fir fir āvahi jam ḏar cẖotā kẖāvaṇi▫ā. ||4||
They die and die, over and over again, only to be reborn, over and over again. They are struck down at Death's Door. ||4||
ਉਹ ਬਾਰੰਬਾਰ ਮਰਦੇ ਤੇ ਜੰਮਦੇ ਹਨ ਅਤੇ ਉਹ ਮੁੜ ਮੁੜ ਕੇ ਆਉਂਦੇ ਹਨ। ਮੌਤ ਦੇ ਬੂਹੇ ਉਤੇ ਉਹ ਸੱਟਾਂ ਸਹਾਰਦੇ ਹਨ।
ਮਰਿ = ਆਤਮਕ ਮੌਤ ਸਹੇੜ ਕੇ। ਦਰਿ = ਦਰ ਤੇ ॥੪॥ਉਹ (ਇਸ ਤਰ੍ਹਾਂ) ਆਤਮਕ ਮੌਤ ਸਹੇੜ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਤੇ ਜਮਰਾਜ ਦੇ ਦਰ ਤੇ ਸੱਟਾਂ ਖਾਂਦੇ ਰਹਿੰਦੇ ਹਨ ॥੪॥
 
सबदै सादु जाणहि ता आपु पछाणहि ॥
Sabḏai sāḏ jāṇėh ṯā āp pacẖẖāṇėh.
Those who know the essence of the Shabad, understand their own selves.
ਜੇਕਰ ਉਹ ਹਰੀ ਨਾਮ ਦੇ ਸੁਆਦ ਨੂੰ ਅਨੁਭਵ ਕਰਨ, ਕੇਵਲ ਤਦ ਹੀ ਉਹ ਆਪਣੇ ਆਪ ਨੂੰ ਸਮਝ ਸਕਦੇ ਹਨ।
ਸਬਦੈ ਸਾਦੁ = ਸ਼ਬਦ ਦਾ ਸੁਆਦ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।ਜਦੋਂ ਕੋਈ (ਵਡ-ਭਾਗੀ ਬੰਦੇ) ਗੁਰੂ ਦੇ ਸ਼ਬਦ ਦਾ ਸੁਆਦ ਜਾਣ ਲੈਂਦੇ ਹਨ, ਤਦੋਂ ਉਹ ਆਪਣੇ ਆਤਮਕ ਜੀਵਨ ਨੂੰ ਪਛਾਣਦੇ ਹਨ (ਪਰਖਦੇ ਪੜਤਾਲਦੇ ਰਹਿੰਦੇ ਹਨ)।
 
निरमल बाणी सबदि वखाणहि ॥
Nirmal baṇī sabaḏ vakāṇėh.
Immaculate is the speech of those who chant the Word of the Shabad.
ਪਵਿੱਤਰ ਹੈ ਉਨ੍ਹਾਂ ਦੀ ਕਥਨੀ ਜੋ ਗੁਰਬਾਣੀ ਦਾ ਉਚਾਰਣ ਕਰਦੇ ਹਨ।
ਵਖਾਣਹਿ = ਨਾਮ ਸਿਮਰਦੇ ਹਨ।ਗੁਰੂ ਦੀ ਪਵਿਤ੍ਰ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਉਚਾਰਦੇ ਰਹਿੰਦੇ ਹਨ।
 
सचे सेवि सदा सुखु पाइनि नउ निधि नामु मंनि वसावणिआ ॥५॥
Sacẖe sev saḏā sukẖ pā▫in na▫o niḏẖ nām man vasāvaṇi▫ā. ||5||
Serving the True One, they find a lasting peace; they enshrine the nine treasures of the Naam within their minds. ||5||
ਸੱਚੇ ਸੁਆਮੀ ਦੀ ਘਾਲ ਕਮਾਉਣ ਦੁਆਰਾ ਉਹ ਸਦੀਵੀ ਆਰਾਮ ਸਾਈਂ ਦੇ ਨਾਮ ਦੇ ਨੌ-ਖਜਾਨੇ ਵਸਾਉਂਦੇ ਹਨ।
ਸੇਵਿ = ਸੇਵਾ ਕਰ ਕੇ, ਸਿਮਰ ਕੇ। ਨਉ ਨਿਧਿ = ਨੌ ਖ਼ਜ਼ਾਨੇ, ਦੁਨੀਆ ਦਾ ਸਾਰਾ ਹੀ ਧਨ-ਪਦਾਰਥ ॥੫॥ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਿਮਰਨ ਕਰਕੇ ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਤੇ ਪਰਮਾਤਮਾ ਦੇ ਨਾਮ ਨੂੰ ਉਹ ਆਪਣੇ ਮਨ ਵਿਚ (ਇਉਂ) ਵਸਾਂਦੇ ਹਨ (ਜਿਵੇਂ ਉਹ ਦੁਨੀਆ ਦੇ ਸਾਰੇ) ਨੌ ਖ਼ਜ਼ਾਨੇ (ਹੈ) ॥੫॥
 
सो थानु सुहाइआ जो हरि मनि भाइआ ॥
So thān suhā▫i▫ā jo har man bẖā▫i▫ā.
Beautiful is that place, which is pleasing to the Lord's Mind.
ਸੁੰਦਰ ਹੈ ਉਹ ਜਗ੍ਹਾ ਜਿਹੜੀ ਵਾਹਿਗੁਰੂ ਦੇ ਚਿੱਤ ਨੂੰ ਚੰਗੀ ਲੱਗਦੀ ਹੈ।
ਥਾਨੁ = ਹਿਰਦਾ। ਮਨਿ = ਮਨ ਵਿਚ।ਉਹ ਹਿਰਦਾ ਥਾਂ ਸੋਹਣਾ ਬਣ ਜਾਂਦਾ ਹੈ ਜੇਹੜਾ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਦਾ ਹੈ,
 
सतसंगति बहि हरि गुण गाइआ ॥
Saṯsangaṯ bahi har guṇ gā▫i▫ā.
There, sitting in the Sat Sangat, the True Congregation, the Glorious Praises of the Lord are sung.
ਕੇਵਲ ਓਹੀ ਸਾਧ-ਸਮਾਗਮ ਹੈ, ਜਿਸ ਅੰਦਰ ਬੈਠ ਕੇ ਇਨਸਾਨ ਨਾਰਾਇਣ ਦਾ ਜੱਸ ਆਲਾਪਦਾ ਹੈ।
ਬਹਿ = ਬੈਠ ਕੇ।(ਤੇ ਉਸੇ ਮਨੁੱਖ ਦਾ ਹਿਰਦਾ ਥਾਂ ਸੋਹਣਾ ਬਣਦਾ ਹੈ ਜਿਸ ਨੇ) ਸਾਧ ਸੰਗਤ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਏ ਹਨ।
 
अनदिनु हरि सालाहहि साचा निरमल नादु वजावणिआ ॥६॥
An▫ḏin har sālāhahi sācẖā nirmal nāḏ vajāvaṇi▫ā. ||6||
Night and day, the True One is praised; the Immaculate Sound-current of the Naad resounds there. ||6||
ਪਵਿੱਤਰ ਬੈਕੁੰਠੀ ਕੀਰਤਨ ਉਨ੍ਹਾਂ ਰਾਹੀਂ ਆਲਾਪਿਆ ਜਾਂਦਾ ਹੈ ਜੋ ਰਾਤ ਦਿਨ ਸੱਚੇ ਵਾਹਿਗੁਰੂ ਦੀ ਪ੍ਰਸੰਸਾ ਕਰਦੇ ਹਨ।
ਨਾਦੁ = ਵਾਜਾ ॥੬॥ਅਜੇਹੇ ਮਨੁੱਖ ਹਰ ਰੋਜ਼ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਸਿਫ਼ਤ-ਸਾਲਾਹ ਦਾ ਪਵਿਤ੍ਰ ਵਾਜਾ ਵਜਾਂਦੇ ਹਨ ॥੬॥