Sri Guru Granth Sahib Ji

Ang: / 1430

Your last visited Ang:

सचिआर सिख बहि सतिगुर पासि घालनि कूड़िआर न लभनी कितै थाइ भाले ॥
Sacẖiār sikẖ bahi saṯgur pās gẖālan kūṛi▫ār na labẖnī kiṯai thā▫e bẖāle.
The truthful Sikhs sit by the True Guru's side and serve Him. The false ones search, but find no place of rest.
ਸੱਚੇ ਸਿੱਖ ਗੁਰਾਂ ਦੇ ਕੋਲ ਬੈਠਦੇ ਹਨ ਅਤੇ ਉਨ੍ਹਾਂ ਦੀ ਸੇਵਾ ਕਰਦੇ ਹਨ। ਝੂਠਿਆਂ ਨੂੰ ਢੂੰਡ ਭਾਲ ਕਰਨ ਦੀ ਰਾਹੀਂ ਭੀਂ ਕੋਈ ਥਾਂ ਨਹੀਂ ਮਿਲਦੀ।
ਸਚਿਆਰ = ਸੱਚ ਦੇ ਵਪਾਰੀ।ਸੱਚ ਦੇ ਵਪਾਰੀ ਸਿੱਖ ਤਾਂ ਸਤਿਗੁਰੂ ਦੇ ਪਾਸ ਬਹਿ ਕੇ (ਸੇਵਾ ਦੀ) ਘਾਲ ਘਾਲਦੇ ਹਨ, ਪਰ ਉਥੇ ਕੂੜ ਦੇ ਵਪਾਰੀ ਕਿਤੇ ਲੱਭਿਆਂ ਭੀ ਨਹੀਂ ਲੱਭਦੇ।
 
जिना सतिगुर का आखिआ सुखावै नाही तिना मुह भलेरे फिरहि दयि गाले ॥
Jinā saṯgur kā ākẖi▫ā sukẖāvai nāhī ṯinā muh bẖalere firėh ḏa▫yi gāle.
Those who are not pleased with the Words of the True Guru - their faces are cursed, and they wander around, condemned by God.
ਜਿਨ੍ਹਾਂ ਨੂੰ ਸਤਿਗੁਰਾਂ ਦੇ ਬਚਨ ਚੰਗੇ ਨਹੀਂ ਲਗਦੇ, ਉਨ੍ਹਾਂ ਦੇ ਚਿਹਰੇ ਭ੍ਰਸ਼ਟੇ ਹੋਏ ਹਨ ਅਤੇ ਰੱਬ ਦੇ ਫਿਟਕਾਰੇ ਹੋਏ ਉਹ ਭਟਕਦੇ ਫਿਰਦੇ ਹਨ।
ਭਲੇਰੇ = ਮੰਦੇ, ਭਰਿਸ਼ਟੇ ਹੋਏ। ਦਯਿ = ਖਸਮ ਵਲੋਂ।ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੇ ਬਚਨ ਚੰਗੇ ਨਹੀ ਲੱਗਦੇ ਉਹਨਾਂ ਦੇ ਮੂੰਹ ਭਰਿਸ਼ਟੇ ਹੋਏ ਹੁੰਦੇ ਹਨ, ਉਹ ਖਸਮ ਵਲੋਂ ਫਿਟਕਾਰੇ ਹੋਏ ਫਿਰਦੇ ਹਨ।
 
जिन अंदरि प्रीति नही हरि केरी से किचरकु वेराईअनि मनमुख बेताले ॥
Jin anḏar parīṯ nahī har kerī se kicẖrak verā▫ī▫an manmukẖ beṯāle.
Those who do not have the Love of the Lord within their hearts - how long can those demonic, self-willed manmukhs be consoled?
ਜਿਨ੍ਹਾਂ ਦੇ ਦਿਲ ਅੰਦਰ ਵਾਹਿਗੁਰੂ ਦਾ ਪਿਆਰ ਨਹੀਂ, ਉਹ ਆਪ-ਹੁਦਰੇ ਭੂਤਨੇ, ਕਿੰਨੇ ਚਿਰ ਤਾਈਂ ਪਰਚਾਏ ਜਾ ਸਕਦੇ ਹਨ?
ਵੇਰਾਈਅਨਿ = ਵਿਰਚਾਏ ਜਾ ਸਕਦੇ ਹਨ। ਬੇਤਾਲ = ਬੇਥਵ੍ਹੇ, ਭੂਤ।ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਨਹੀ, ਕਦ ਤਾਈਂ ਉਹਨਾਂ ਨੂੰ ਧੀਰਜ ਦਿੱਤੀ ਜਾ ਸਕਦੀ ਹੈ? ਉਹ ਮਨ ਦੇ ਮੁਰੀਦ ਬੰਦੇ ਭੂਤਾਂ ਵਾਂਗ ਹੀ ਭਟਕਦੇ ਹਨ।
 
सतिगुर नो मिलै सु आपणा मनु थाइ रखै ओहु आपि वरतै आपणी वथु नाले ॥
Saṯgur no milai so āpṇā man thā▫e rakẖai oh āp varṯai āpṇī vath nāle.
One who meets the True Guru, keeps his mind in its own place; he spends only his own assets.
ਜੋ ਸੱਚੇ ਗੁਰੂ ਨੂੰ ਮਿਲਦਾ ਹੈ, ਉਹ ਆਪਣੇ ਮਨੂਏ ਨੂੰ ਉਸ ਦੀ ਜਗ੍ਹਾ ਤੇ ਬੰਨ੍ਹ ਰੱਖਦਾ ਹੈ। ਸਾਥ ਹੀ ਰੱਬ ਦੇ ਨਾਮ ਦੀ ਆਪਣੀ ਪੂੰਜੀ ਨੂੰ ਉਹ ਆਪ ਹੀ ਖਾਂਦਾ ਤੇ ਖਰਚਦਾ ਹੈ।
ਥਾਇ = ਥਾਂ ਸਿਰ। ਵਥੁ = ਚੀਜ਼। ਨਾਲੇ = ਅਤੇ।ਜੇਹੜਾ ਮਨੁੱਖ ਸਤਿਗੁਰੂ ਨੂੰ ਮਿਲਦਾ ਹੈ ਉਹ (ਇਕ ਤਾਂ) ਆਪਣੇ ਮਨ ਨੂੰ (ਵਿਕਾਰਾਂ ਵੱਲੋਂ ਰੋਕ ਕੇ) ਟਿਕਾਣੇ ਰੱਖਦਾ ਹੈ, ਨਾਲੇ (ਭਾਵ, ਤੇ ਹੋਰ) ਆਪਣੀ ਵਸਤੂ ਨੂੰ ਉਹ ਆਪ ਹੀ ਵਰਤਦਾ ਹੈ (ਭਾਵ, ਕਾਮਾਦਿਕ ਵੈਰੀ ਉਸ ਦੇ ਆਤਮਕ ਆਨੰਦ ਨੂੰ ਖ਼ਰਾਬ ਨਹੀਂ ਕਰ ਸਕਦੇ)।
 
जन नानक इकना गुरु मेलि सुखु देवै इकि आपे वखि कढै ठगवाले ॥१॥
Jan Nānak iknā gur mel sukẖ ḏevai ik āpe vakẖ kadẖai ṯẖagvāle. ||1||
O servant Nanak, some are united with the Guru; to some, the Lord grants peace, while others - deceitful cheats - suffer in isolation. ||1||
ਗੁਰਾਂ ਨਾਲ ਜੋੜ ਕੇ, ਕਈਆਂ ਨੂੰ ਪ੍ਰਭੂ ਆਰਾਮ ਬਖਸ਼ਦਾ ਹੈ, ਹੇ ਨਫਰ ਨਾਨਕ! ਕਈਆਂ ਠੱਗਾਂ ਨੂੰ ਉਹ ਖੁਦ ਹੀ ਅਲੱਗ ਕੱਢ ਦਿੰਦਾ ਹੈ।
ਇਕਿ = ਕਈ ਜੀਵ। ਠਗਵਾਲੇ = ਠੱਗੀ ਕਰਨ ਵਾਲੇ ॥੧॥(ਪਰ) ਹੇ ਦਾਸ ਨਾਨਕ! (ਜੀਵ ਦੇ ਹੱਥ ਵਿਚ ਕੁੱਝ ਨਹੀਂ) ਇਕਨਾਂ ਨੂੰ ਆਪ ਹਰੀ ਸਤਿਗੁਰੂ ਮਿਲਾਂਦਾ ਹੈ ਤੇ ਸੁਖ ਬਖ਼ਸ਼ਦਾ ਹੈ ਅਤੇ ਇਕਨਾਂ ਠੱਗੀ ਕਰਨ ਵਾਲਿਆਂ ਨੂੰ ਵੱਖ ਕਰ ਦੇਂਦਾ ਹੈ (ਭਾਵ, ਸਤਿਗੁਰੂ ਮਿਲਣ ਨਹੀਂ ਦੇਂਦਾ) ॥੧॥
 
मः ४ ॥
Mėhlā 4.
Fourth Mehl:
ਚੌਥੀ ਪਾਤਸ਼ਾਹੀ।
xxxXXX
 
जिना अंदरि नामु निधानु हरि तिन के काज दयि आदे रासि ॥
Jinā anḏar nām niḏẖān har ṯin ke kāj ḏa▫yi āḏe rās.
Those who have the treasure of the Lord's Name deep within their hearts - the Lord resolves their affairs.
ਜਿਨ੍ਹਾਂ ਦੇ ਦਿਲ ਅੰਦਰ ਰੱਬ ਦੇ ਨਾਮ ਦਾ ਖ਼ਜ਼ਾਨਾ ਹੈ, ਉਨ੍ਹਾਂ ਦੇ ਕਾਰਜ ਸੁਆਮੀ ਸੁਆਰ ਦਿੰਦਾ ਹੈ।
ਨਿਧਾਨੁ = ਖ਼ਜ਼ਾਨਾ। ਦਯਿ = ਖ਼ਸਮ ਨੇ। ਰਾਸਿ ਆਦੇ = ਸਿਰੇ ਚਾੜ੍ਹ ਦਿੱਤੇ।ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਹੈ, ਖਸਮ-ਪ੍ਰਭੂ ਨੇ ਉਹਨਾਂ ਦੇ ਕੰਮ ਆਪ ਸਿਰੇ ਚਾੜ੍ਹੇ ਹਨ;
 
तिन चूकी मुहताजी लोकन की हरि प्रभु अंगु करि बैठा पासि ॥
Ŧin cẖūkī muhṯājī lokan kī har parabẖ ang kar baiṯẖā pās.
They are no longer subservient to other people; the Lord God sits by them, at their side.
ਉਨ੍ਹਾਂ ਲੋਕਾਂ ਦੀ ਮੁਛੰਦਗੀ ਚੁੱਕੀ ਜਾਂਦੀ ਹੈ ਅਤੇ ਉਨ੍ਹਾਂ ਦਾ ਪੱਖ ਲੈ ਕੇ ਵਾਹਿਗੁਰੂ ਸੁਆਮੀ ਉਨ੍ਹਾਂ ਦੇ ਕੋਲ ਆ ਬਹਿੰਦਾ ਹੈ।
ਅੰਗੁ ਕਰਿ = ਪੱਖ ਕਰ ਕੇ।ਉਹਨਾਂ ਨੂੰ ਲੋਕਾਂ ਦੀ ਮੁਥਾਜੀ ਕਰਨ ਦੀ ਲੋੜ ਨਹੀਂ ਰਹਿੰਦੀ (ਕਿਉਂਕਿ) ਪ੍ਰਭੂ ਉਹਨਾਂ ਦਾ ਪੱਖ ਕਰ ਕੇ (ਸਦਾ) ਉਹਨਾਂ ਦੇ ਅੰਗ-ਸੰਗ ਹੈ।
 
जां करता वलि ता सभु को वलि सभि दरसनु देखि करहि साबासि ॥
Jāʼn karṯā val ṯā sabẖ ko val sabẖ ḏarsan ḏekẖ karahi sābās.
When the Creator is on their side, then everyone is on their side. Beholding their vision, everyone applauds them.
ਜਦ ਸਿਰਜਣਹਾਰ ਉਨ੍ਹਾਂ ਦੇ ਪਾਸੇ ਹੈ, ਤਦ ਹਰ ਕੋਈ ਉਨ੍ਹਾਂ ਦੇ ਪਾਸੇ ਹੈ। ਉਨ੍ਹਾਂ ਦਾ ਦੀਦਾਰ ਵੇਖ ਕੇ ਹਰ ਕੋਈ ਉਨ੍ਹਾਂ ਨੂੰ ਆਫਰੀਨ ਆਖਦਾ ਹੈ।
xxx(ਮੁਥਾਜੀ ਤਾਂ ਕਿਤੇ ਰਹੀ, ਸਗੋਂ) ਸਭ ਲੋਕ ਉਹਨਾਂ ਦਾ ਦਰਸ਼ਨ ਕਰ ਕੇ ਉਹਨਾਂ ਦੀ ਵਡਿਆਈ ਕਰਦੇ ਹਨ (ਕਿਉਂਕਿ) ਜਦੋਂ ਸਿਰਜਨਹਾਰ ਆਪ ਉਹਨਾਂ ਦਾ ਪੱਖ ਕਰਦਾ ਹੈ ਤਾਂ ਹਰ ਕਿਸੇ ਨੇ ਪੱਖ ਕਰਨਾ ਹੋਇਆ।
 
साहु पातिसाहु सभु हरि का कीआ सभि जन कउ आइ करहि रहरासि ॥
Sāhu pāṯisāhu sabẖ har kā kī▫ā sabẖ jan ka▫o ā▫e karahi rahrās.
Kings and emperors are all created by the Lord; they all come and bow in reverence to the Lord's humble servant.
ਰਾਜੇ ਅਤੇ ਮਹਾਰਾਜੇ ਸਾਰੇ ਵਾਹਿਗੁਰੂ ਦੇ ਕੀਤੇ ਹੋਏ ਹਨ। ਉਹ ਸਾਰੇ ਆ ਕੇ ਸੁਆਮੀ ਦੇ ਗੋਲੇ, ਮੂਹਰੇ ਬੰਦਨਾ ਕਰਦੇ ਹਨ।
ਰਹਰਾਸਿ = ਬੇਨਤੀ, ਅਰਦਾਸ।(ਇਥੋਂ ਤਕ ਕਿ) ਸ਼ਾਹ ਪਾਤਸ਼ਾਹ (ਭੀ) ਸਾਰੇ ਹਰੀ ਦੇ ਦਾਸ ਦੇ ਅੱਗੇ ਸਿਰ ਨਿਵਾਉਂਦੇ ਹਨ (ਕਿਉਂਕਿ ਉਹ ਭੀ ਤਾਂ) ਸਾਰੇ ਪ੍ਰਭੂ ਦੇ ਹੀ ਬਣਾਏ ਹੋਏ ਹਨ (ਪ੍ਰਭੂ ਦੇ ਦਾਸ ਤੋਂ ਆਕੀ ਕਿਵੇਂ ਹੋਣ)?
 
गुर पूरे की वडी वडिआई हरि वडा सेवि अतुलु सुखु पाइआ ॥
Gur pūre kī vadī vadi▫ā▫ī har vadā sev aṯul sukẖ pā▫i▫ā.
Great is the greatness of the Perfect Guru. Serving the Great Lord, I have obtained immeasurable peace.
ਵਿਸ਼ਾਲ ਹੈ ਪੂਰਨ ਗੁਰਾਂ ਦੀ ਵਿਸ਼ਾਲਤਾ। ਮਹਾਨ ਮਾਲਕ ਦੀ ਘਾਲ ਕਮਾਉਣ ਦੁਆਰਾ ਮੈਂ ਅਮਾਪ ਆਰਾਮ ਪਰਾਪਤ ਕੀਤਾ ਹੈ।
ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ।(ਇਹੀ) ਵੱਡੀ ਵਡਿਆਈ ਪੂਰੇ ਸਤਿਗੁਰੂ ਦੀ ਹੀ ਹੈ (ਕਿ ਹਰੀ ਦੇ ਦਾਸ ਦਾ ਸ਼ਾਹਾਂ ਪਾਤਸ਼ਾਹਾਂ ਸਮੇਤ ਲੋਕ ਆਦਰ ਕਰਦੇ ਹਨ, ਤੇ ਉਹ) ਵੱਡੇ ਹਰੀ ਦੀ ਸੇਵਾ ਕਰ ਕੇ ਅਤੁਲ ਸੁਖ ਪਾਂਦਾ ਹੈ।
 
गुरि पूरै दानु दीआ हरि निहचलु नित बखसे चड़ै सवाइआ ॥
Gur pūrai ḏān ḏī▫ā har nihcẖal niṯ bakẖse cẖaṛai savā▫i▫ā.
The Lord has bestowed this eternal gift upon the Perfect Guru; His blessings increase day by day.
ਪੂਰਨ ਗੁਰਾਂ ਨੂੰ ਪ੍ਰਭੂ ਨੇ ਸਦੀਵੀ ਸਥਿਰ ਦਾਤ ਦਿੱਤੀ ਹੈ ਅਤੇ ਜੋ ਕੁਛ ਉਸ ਨੇ ਪਰਦਾਨ ਕੀਤਾ ਹੈ, ਉਹ ਦਿਨ-ਬ-ਦਿਨ ਵਧਦਾ ਜਾਂਦਾ ਹੈ।
ਨਿਹਚਲੁ = ਅਟੱਲ, ਨਾ ਮੁੱਕਣ ਵਾਲਾ। ਚੜੈ ਸਵਾਇਆ = ਵਧਦਾ ਜਾਂਦਾ ਹੈ।ਪੂਰੇ ਸਤਿਗੁਰੂ ਦੀ ਰਾਹੀਂ ਪ੍ਰਭੂ ਨੇ (ਜੋ ਆਪਣੇ ਨਾਮ ਦਾ) ਦਾਨ (ਆਪਣੇ ਸੇਵਕ ਨੂੰ) ਬਖ਼ਸ਼ਿਆ ਹੈ ਉਹ ਮੁੱਕਦਾ ਨਹੀਂ, ਕਿਉਂਕਿ ਪ੍ਰਭੂ ਸਦਾ ਬਖ਼ਸ਼ਸ਼ ਕਰੀ ਜਾਂਦਾ ਹੈ ਤੇ ਉਹ ਦਾਨ (ਦਿਨੋ ਦਿਨ) ਵਧਦਾ ਰਹਿੰਦਾ ਹੈ।
 
कोई निंदकु वडिआई देखि न सकै सो करतै आपि पचाइआ ॥
Ko▫ī ninḏak vadi▫ā▫ī ḏekẖ na sakai so karṯai āp pacẖā▫i▫ā.
The slanderer, who cannot endure His greatness, is destroyed by the Creator Himself.
ਕਰਤਾਰ ਖੁਦ ਉਸ ਗੁਰੂ ਨੂੰ ਨਿੰਦਣ ਵਾਲੇ ਨੂੰ ਤਬਾਹ ਕਰ ਦਿੰਦਾ ਹੈ, ਜੋ ਉਨ੍ਹਾਂ ਦੀ ਮਹਾਨਤਾ ਨੂੰ ਜਰ ਨਹੀਂ ਸਕਦਾ।
ਦੇਖਿ ਨ ਸਕੈ = ਵੇਖ ਕੇ ਸਹਾਰ ਨਹੀਂ ਸਕਦਾ। ਕਰਤੈ = ਕਰਤਾਰ ਨੇ। ਪਚਾਇਆ = ਸਾੜਿਆ ਹੈ।ਜੇਹੜਾ ਕੋਈ ਨਿੰਦਕ (ਇਹੋ ਜਿਹੇ ਹਰੀ ਦੇ ਦਾਸ ਦੀ) ਵਡਿਆਈ ਵੇਖ ਕੇ ਜਰ ਨਹੀਂ ਸਕਦਾ, ਉਸ ਨੂੰ ਸਿਰਜਣਹਾਰ ਨੇ ਆਪ (ਈਰਖਾ ਦੀ ਅੱਗ ਵਿਚ) ਦੁਖੀ ਕੀਤਾ ਹੈ।
 
जनु नानकु गुण बोलै करते के भगता नो सदा रखदा आइआ ॥२॥
Jan Nānak guṇ bolai karṯe ke bẖagṯā no saḏā rakẖ▫ḏā ā▫i▫ā. ||2||
Servant Nanak chants the Glorious Praises of the Creator, who protects His devotees forever. ||2||
ਗੋਲਾ ਨਾਨਕ ਸਿਰਜਣਹਾਰ ਦੀਆਂ ਕੀਰਤੀਆਂ ਉਚਾਰਦਾ ਹੈ, ਜੋ ਆਪਣੇ ਸਾਧੂਆਂ ਦੀ ਸਦੀਵ ਹੀ ਰਖਿਆ ਕਰਦਾ ਆਇਆ ਹੈ।
xxx ॥੨॥ਮੈਂ ਦਾਸ ਨਾਨਕ ਸਿਰਜਣਹਾਰ ਦੇ ਗੁਣ ਗਾਉਂਦਾ ਹਾਂ, ਉਹ ਆਪਣੇ ਭਗਤਾਂ ਦੀ ਸਦਾ ਰਾਖੀ ਕਰਦਾ ਆਇਆ ਹੈ ॥੨॥
 
पउड़ी ॥
Pa▫oṛī.
Pauree:
ਪਉੜੀ।
xxxXXX
 
तू साहिबु अगम दइआलु है वड दाता दाणा ॥
Ŧū sāhib agam ḏa▫i▫āl hai vad ḏāṯā ḏāṇā.
You, O Lord and Master, are inaccessible and merciful; You are the Great Giver, All-knowing.
ਤੂੰ ਹੇ ਪਹੁੰਚ ਤੋਂ ਪਰੇ ਮਿਹਰਬਾਨ ਅਤੇ ਦਾਨੇ ਸੁਆਮੀ! ਭਾਰਾ ਦਾਤਾਰ ਹੈ।
ਅਗਮੁ = ਅ-ਗਮੁ, ਜਿਸ ਤਕ ਪਹੁੰਚ ਨਾ ਹੋ ਸਕੇ। ਦਾਣਾ = ਦਾਨਾ, ਸਿਆਣਾ।ਹੇ ਪ੍ਰਭੂ! ਤੂੰ ਅਪਹੁੰਚ ਤੇ ਦਿਆਲ ਮਾਲਕ ਹੈਂ ਵੱਡਾ ਦਾਤਾ ਤੇ ਸਿਆਣਾ ਹੈਂ।
 
तुधु जेवडु मै होरु को दिसि न आवई तूहैं सुघड़ु मेरै मनि भाणा ॥
Ŧuḏẖ jevad mai hor ko ḏis nā āvī ṯūhaiʼn sugẖaṛ merai man bẖāṇā.
I can see no other as great as You; O Lord of Wisdom, You are pleasing to my mind.
ਮੈਨੂੰ ਤੇਰੇ ਜਿੱਡਾ ਵੱਡਾ ਕੋਈ ਨਜ਼ਰੀ ਨਹੀਂ ਪੈਦਾ ਤੂੰ ਹੈ ਸਿਆਣੇ ਸੁਆਮੀ ਮੇਰੇ ਚਿੱਤ ਨੂੰ ਚੰਗਾ ਲੱਗਦਾ ਹੈ।
ਸੁਘੜੁ = ਸੋਹਣੀ ਘਾੜਤ ਵਾਲਾ, ਸੁਚੱਜਾ।ਮੈਨੂੰ ਤੇਰੇ ਜੇਡਾ ਵੱਡਾ ਹੋਰ ਕੋਈ ਭੀ ਦਿਖਾਈ ਨਹੀਂ ਦੇਂਦਾ, ਤੂੰ ਹੀ ਸਿਆਣਾ ਮੇਰੇ ਮਨ ਵਿਚ ਪਿਆਰਾ ਲੱਗਾ ਹੈਂ।
 
मोहु कुट्मबु दिसि आवदा सभु चलणहारा आवण जाणा ॥
Moh kutamb ḏis āvḏā sabẖ cẖalaṇhārā āvaṇ jāṇā.
Emotional attachment to your family and everything you see is temporary, coming and going.
ਟੱਬਰ ਦੀ ਲਗਨ ਅਤੇ ਹੋਰ ਸਾਰਾ ਕੁਛ, ਜੋ ਨਜ਼ਰੀ ਪੈਦਾ ਹੈ, ਛਿਨ ਭੰਗਰ ਹੈ ਅਤੇ ਆਉਣ ਤੇ ਜਾਣ ਦੇ ਅਧੀਨ ਹੈ।
xxx(ਜੋ) ਮੋਹ (ਰੂਪ) ਕੁਟੰਬ ਦਿਖਾਈ ਦੇਂਦਾ ਹੈ ਸਭ ਬਿਨਸਨਹਾਰ ਹੈ ਤੇ (ਸੰਸਾਰ ਵਿਚ) ਜੰਮਣ ਮਰਨ (ਦਾ ਕਾਰਨ ਬਣਦਾ ਹੈ)।
 
जो बिनु सचे होरतु चितु लाइदे से कूड़िआर कूड़ा तिन माणा ॥
Jo bin sacẖe horaṯ cẖiṯ lā▫iḏe se kūṛi▫ār kūṛā ṯin māṇā.
Those who attach their consciousness to anything except the True Lord are false, and false is their pride.
ਜਿਹੜੇ ਸੱਚੇ ਸੁਆਮੀ ਦੇ ਬਾਝੋਂ ਕਿਸੇ ਹੋਰਸ ਨਾਲ ਆਪਣਾ ਦਿਲ ਜੋੜਦੇ ਹਨ, ਉਹ ਝੂਠੇ ਹਨ ਅਤੇ ਝੂਠਾ ਹੈ ਉਨ੍ਹਾਂ ਦਾ ਹੰਕਾਰ।
ਹੋਰਤੁ = ਹੋਰ ਥਾਂ।(ਇਸ ਕਰਕੇ) ਸੱਚੇ ਹਰੀ ਤੋਂ ਬਿਨਾ ਜੋ ਮਨੁੱਖ ਕਿਸੇ ਹੋਰ ਨਾਲ ਮਨ ਜੋੜਦੇ ਹਨ ਉਹ ਕੂੜ ਦੇ ਵਪਾਰੀ ਹਨ, ਤੇ ਉਹਨਾਂ ਦਾ (ਇਸ ਤੇ) ਮਾਣ ਝੂਠਾ ਹੈ।
 
नानक सचु धिआइ तू बिनु सचे पचि पचि मुए अजाणा ॥१०॥
Nānak sacẖ ḏẖi▫ā▫e ṯū bin sacẖe pacẖ pacẖ mu▫e ajāṇā. ||10||
O Nanak, meditate on the True Lord; without the True Lord, the ignorant rot away and putrefy to death. ||10||
ਤੂੰ ਸੱਚੇ ਸਾਹਿਬ ਦਾ ਸਿਮਰਨ ਕਰ ਹੇ ਨਾਨਕ! ਸਤਿਪੁਰਖ ਦੇ ਬਾਝੋਂ ਬੇਸਮਝ ਸੜ ਗਲ ਕੇ ਮਰ ਜਾਂਦੇ ਹਨ।
ਪਚਿ ਪਚਿ = ਸੜ ਸੜ ਕੇ ॥੧੦॥ਹੇ ਨਾਨਕ! ਸੱਚੇ ਪ੍ਰਭੂ ਦਾ ਸਿਮਰਨ ਕਰ, (ਕਿਉਂਕਿ) ਸੱਚੇ ਤੋਂ ਵਾਂਜੇ ਹੋਏ ਮੂਰਖ ਜੀਵ ਦੁਖੀ ਹੋ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ॥੧੦॥
 
सलोक मः ४ ॥
Salok mėhlā 4.
Shalok, Fourth Mehl:
ਸਲੋਕ ਚੋਥੀ ਪਾਤਸ਼ਾਹੀ।
xxxXXX
 
अगो दे सत भाउ न दिचै पिछो दे आखिआ कमि न आवै ॥
Ago ḏe saṯ bẖā▫o na ḏicẖai picẖẖo ḏe ākẖi▫ā kamm na āvai.
At first, he did not show respect to the Guru; later, he offered excuses, but it is no use.
ਤੂੰ ਪਹਿਲਾਂ ਗੁਰਾਂ ਨੂੰ ਆਦਰ ਮਾਣ ਨਹੀਂ ਦਿੱਤਾ ਤੇਰਾ ਮਗਰੋਂ ਬਹਾਨੇ ਬਣਾਉਣਾ ਕਿਸੇ ਕੰਮ ਨਹੀਂ।
ਅਗੋ ਦੇ = ਪਹਿਲਾਂ। ਸਤ ਭਾਉ = ਆਦਰ, ਨੇਕ-ਭਾਵ, ਚੰਗਾ ਸਲੂਕ। ਦਿਚੈ = ਦਿੱਤਾ ਜਾਏ। ਪਿਛੋਦੇ = ਸਮਾ ਵਿਹਾ ਜਾਣ ਤੇ।ਮਨ ਦਾ ਮੁਰੀਦ ਮਨੁੱਖ ਪਹਿਲਾਂ ਤਾਂ (ਗੁਰੂ ਦੇ ਬਚਨਾਂ ਨੂੰ) ਆਦਰ ਨਹੀਂ ਦੇਂਦਾ, ਪਿਛੋਂ ਉਸ ਦੇ ਆਖਣ ਦਾ ਕੋਈ ਲਾਭ ਨਹੀਂ ਹੁੰਦਾ।
 
अध विचि फिरै मनमुखु वेचारा गली किउ सुखु पावै ॥
Aḏẖ vicẖ firai manmukẖ vecẖārā galī ki▫o sukẖ pāvai.
The wretched, self-willed manmukhs wander around and are stuck mid-way; how can they find peace by mere words?
ਬਦਬਖਤ ਅਧਰਮੀ ਅੱਧ ਵਿਚਾਲੇ ਭਟਕਦਾ ਫਿਰਦਾ ਹੈ। ਮੂੰਹ-ਜਬਾਨੀ ਗੱਲਾਂ ਨਾਲ ਉਹ ਕਿਸ ਤਰ੍ਹਾਂ ਆਰਾਮ ਪਾ ਸਕਦਾ ਹੈ?
ਅਧ ਵਿਚਿ = ਦੁਚਿੱਤਾ-ਪਨ ਵਿਚ।ਉਹ ਅਭਾਗਾ ਦੁਚਿੱਤਾ-ਪਨ ਵਿਚ ਹੀ ਭਟਕਦਾ ਹੈ (ਜੇ ਸ਼ਰਧਾ ਪਿਆਰ ਨਾ ਹੋਵੇ ਤਾਂ) ਨਿਰੀਆਂ ਗੱਲਾਂ ਕਰ ਕੇ ਕਿਵੇਂ ਸੁਖ ਮਿਲ ਜਾਏ?
 
जिसु अंदरि प्रीति नही सतिगुर की सु कूड़ी आवै कूड़ी जावै ॥
Jis anḏar parīṯ nahī saṯgur kī so kūṛī āvai kūṛī jāvai.
Those who have no love for the True Guru within their hearts come with falsehood, and leave with falsehood.
ਜਿਸ ਦੇ ਦਿਲ ਅੰਦਰ ਸੱਚੇ ਗੁਰਾਂ ਲਈ ਪਿਰਹੜੀ ਨਹੀਂ, ਉਹ ਝੂਠ ਨਾਲ ਹੀ ਆਉਂਦਾ ਹੈ ਅਤੇ ਝੂਠ ਨਾਲ ਹੀ ਟੁਰ ਜਾਂਦਾ ਹੈ।
ਕੂੜੀ = ਝੂਠ ਮੂਠ ਹੀ; ਲੋਕਾਚਾਰੀ ਹੀ।ਜਿਸ ਦੇ ਹਿਰਦੇ ਵਿਚ ਸਤਿਗੁਰੂ ਦਾ ਪਿਆਰ ਨਹੀਂ, ਉਹ ਲੋਕਾਚਾਰੀ (ਗੁਰੂ-ਦਰ ਤੇ) ਆਉਂਦਾ ਜਾਂਦਾ ਹੈ (ਉਸ ਦਾ ਆਉਣ ਜਾਣ ਲੋਕਾਚਾਰੀ ਹੀ ਹੈ)।
 
जे क्रिपा करे मेरा हरि प्रभु करता तां सतिगुरु पारब्रहमु नदरी आवै ॥
Je kirpā kare merā har parabẖ karṯā ṯāʼn saṯgur pārbarahm naḏrī āvai.
When my Lord God, the Creator, grants His Grace, then they come to see the True Guru as the Supreme Lord God.
ਜੇਕਰ ਵਾਹਿਗੁਰੂ ਸੁਆਮੀ ਸਿਰਜਣਹਾਰ ਆਪਣੀ ਰਹਿਮਤ ਧਾਰੇ, ਤਦ, ਬੰਦਾ ਸਤਿਗੁਰਾਂ ਨੂੰ ਪਰਮ ਪ੍ਰਭੂ ਦਾ ਸਰੂਪ ਤਕਦਾ ਹੈ।
xxxਜੇ ਮੇਰਾ ਸਿਰਜਣਹਾਰ-ਪ੍ਰਭੂ ਮਿਹਰ ਕਰੇ ਤਾਂ (ਉਸ ਮਨੁੱਖ ਨੂੰ ਭੀ) ਦਿੱਸ ਪੈਂਦਾ ਹੈ ਕਿ ਸਤਿਗੁਰੂ ਪਾਰਬ੍ਰਹਮ (ਦਾ ਰੂਪ ਹੈ।)
 
ता अपिउ पीवै सबदु गुर केरा सभु काड़ा अंदेसा भरमु चुकावै ॥
Ŧā api▫o pīvai sabaḏ gur kerā sabẖ kāṛā anḏesā bẖaram cẖukẖāvai.
Then, they drink in the Nectar, the Word of the Guru's Shabad; all burning, anxiety, and doubts are eliminated.
ਉਹ ਤਦ, ਗੁਰਾਂ ਦੀ ਬਾਣੀ ਦਾ ਅੰਮ੍ਰਿਤ ਪਾਨ ਕਰਦਾ ਹੈ ਅਤੇ ਉਸ ਦੀ ਸਾਰੀ ਜਲਨ, ਫਿਕਰ ਅਤੇ ਸੰਦੇਹ ਮਿਟ ਜਾਂਦੇ ਹਨ।
ਅਪਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਕੇਰਾ = ਦਾ। ਭਰਮੁ = ਭਟਕਣਾ।ਉਹ ਸਤਿਗੁਰੂ ਦਾ ਸ਼ਬਦ-ਰੂਪ ਅੰਮ੍ਰਿਤ ਪੀਂਦਾ ਹੈ ਅਤੇ ਝੋਰਾ, ਚਿੰਤਾ ਤੇ ਭਟਕਣਾ ਸਭ ਮੁਕਾ ਲੈਂਦਾ ਹੈ।
 
सदा अनंदि रहै दिनु राती जन नानक अनदिनु हरि गुण गावै ॥१॥
Saḏā anand rahai ḏin rāṯī jan Nānak an▫ḏin har guṇ gāvai. ||1||
They remain in ecstasy forever, day and night; O servant Nanak, they sing the Glorious Praises of the Lord, night and day. ||1||
ਦਿਨ ਰੈਣ, ਉਹ ਸਦੀਵ ਹੀ ਖੁਸ਼ ਰਹਿੰਦਾ ਹੈ ਅਤੇ ਹਮੇਸ਼ਾਂ, ਵਾਹਿਗੁਰੂ ਦੀਆਂ ਉਸਤਤੀਆਂ ਗਾਇਨ ਕਰਦਾ ਹੈ, ਹੇ ਗੋਲੇ ਨਾਨਕ!
ਅਨੰਦਿ = ਅਨੰਦ ਵਿਚ ॥੧॥ਹੇ ਨਾਨਕ! ਜੋ ਮਨੁੱਖ ਹਰ ਰੋਜ਼ ਪ੍ਰਭੂ ਦੇ ਗੁਣ ਗਉਂਦਾ ਹੈ ਉਹ ਦਿਨ ਰਾਤ ਸਦਾ ਸੁਖ ਵਿਚ ਰਹਿੰਦਾ ਹੈ ॥੧॥
 
मः ४ ॥
Mėhlā 4.
Fourth Mehl:
ਚੋਥੀ ਪਾਤਸ਼ਾਹੀ।
xxxXXX
 
गुर सतिगुर का जो सिखु अखाए सु भलके उठि हरि नामु धिआवै ॥
Gur saṯgur kā jo sikẖ akẖā▫e so bẖalke uṯẖ har nām ḏẖi▫āvai.
One who calls himself a Sikh of the Guru, the True Guru, shall rise in the early morning hours and meditate on the Lord's Name.
ਜੋ ਆਪਣੇ ਆਪ ਨੂੰ ਵੱਡੇ ਸੱਚੇ ਗੁਰਾਂ ਦਾ ਸਿੱਖ ਕਹਾਉਂਦਾ ਹੈ, ਉਸ ਨੂੰ ਅੰਮ੍ਰਿਤ ਵੇਲੇ ਉਠ ਕੇ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰਨਾ ਚਾਹੀਦਾ ਹੈ।
ਭਲਕੇ = ਨਿੱਤ ਸਵੇਰੇ।ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।
 
उदमु करे भलके परभाती इसनानु करे अम्रित सरि नावै ॥
Uḏam kare bẖalke parbẖāṯī isnān kare amriṯ sar nāvai.
Upon arising early in the morning, he is to bathe, and cleanse himself in the pool of nectar.
ਉਸ ਨੂੰ ਬਹੁਤ ਤੜਕੇ ਉਪਰਾਲਾ ਕਰਕੇ, ਨ੍ਹਾਉਣਾ ਅਤੇ ਸੁਘਾਰਸ ਦੇ ਤਾਲਾਬ ਅੰਦਰ ਟੁੱਬੀ ਲਾਉਣ ਉਚਿੱਤ ਹੈ।
ਅੰਮ੍ਰਿਤਸਰਿ = ਨਾਮ-ਰੂਪ ਅੰਮ੍ਰਿਤ ਦੇ ਸਰੋਵਰ ਵਿਚ।ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ।
 
उपदेसि गुरू हरि हरि जपु जापै सभि किलविख पाप दोख लहि जावै ॥
Upḏes gurū har har jap jāpai sabẖ kilvikẖ pāp ḏokẖ lėh jāvai.
Following the Instructions of the Guru, he is to chant the Name of the Lord, Har, Har. All sins, misdeeds and negativity shall be erased.
ਗੁਰਾਂ ਦੀ ਸਿਖਿਆ ਤਾਬੇ ਵਾਹਿਗੁਰੂ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਉਸ ਦੇ ਸਾਰੇ ਗੁਨਾਹ, ਕੁਕਰਮ ਤੇ ਦੂਸ਼ਣ ਉਤਰ ਜਾਂਦੇ ਹਨ।
ਉਪਦੇਸਿ = ਉਪਦੇਸ਼ ਦੀ ਰਾਹੀਂ। ਕਿਲਵਿਖ = ਪਾਪ।ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤਰ੍ਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ।
 
फिरि चड़ै दिवसु गुरबाणी गावै बहदिआ उठदिआ हरि नामु धिआवै ॥
Fir cẖaṛai ḏivas gurbāṇī gāvai bahḏi▫ā uṯẖ▫ḏi▫ā har nām ḏẖi▫āvai.
Then, at the rising of the sun, he is to sing Gurbani; whether sitting down or standing up, he is to meditate on the Lord's Name.
ਮਗਰੋਂ, ਦਿਨ ਚੜ੍ਹੇ ਉਹ ਗੁਰਬਾਣੀ ਗਾਇਨ ਕਰਦਾ ਹੈ ਅਤੇ ਬਹਿੰਦਾ ਜਾ ਉਠਦਾ ਹੋਇਆ ਰੱਬ ਦੇ ਨਾਮ ਨੂੰ ਸਿਮਰਦਾ ਹੈ।
xxxਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤ ਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ।
 
जो सासि गिरासि धिआए मेरा हरि हरि सो गुरसिखु गुरू मनि भावै ॥
Jo sās girās ḏẖi▫ā▫e merā har har so gursikẖ gurū man bẖāvai.
One who meditates on my Lord, Har, Har, with every breath and every morsel of food - that GurSikh becomes pleasing to the Guru's Mind.
ਗੁਰੂ ਦਾ ਮਰੀਦ, ਜੋ ਆਪਣੇ ਹਰ ਸੁਆਸ ਅਤੇ ਬੁਰਕੀ ਨਾਲ ਮੇਰੇ ਵਾਹਿਗੁਰੂ ਸੁਆਮੀ ਦਾ ਆਰਾਧਨ ਕਰਦਾ ਹੈ, ਉਹ ਗੁਰਾਂ ਦੇ ਚਿੱਤ ਨੂੰ ਚੰਗਾ ਲਗਣ ਲਗ ਜਾਂਦਾ ਹੈ।
ਸਾਸਿ = ਸਾਹ ਦੇ ਨਾਲ। ਗਿਰਾਸਿ = ਗਿਰਾਹੀ ਦੇ ਨਾਲ। ਸਾਸਿ ਗਿਰਾਸਿ = ਹਰ ਦਮ।ਸਤਿਗੁਰੂ ਦੇ ਮਨ ਵਿਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ।