Sri Guru Granth Sahib Ji

Ang: / 1430

Your last visited Ang:

कबीर को सुआमी ऐसो ठाकुरु जा कै माई न बापो रे ॥२॥१९॥७०॥
Kabīr ko su▫āmī aiso ṯẖākur jā kai mā▫ī na bāpo re. ||2||19||70||
Kabeer's Lord is such a Lord and Master, who has no mother or father. ||2||19||70||
ਕਬੀਰ ਦਾ ਮਾਲਕ ਇਹੋ ਜਿਹਾ ਸਾਹਿਬ ਹੈ, ਜਿਸ ਦੀ ਨਾਂ ਕੋਈ ਮਾਤਾ ਹੈ ਤੇ ਨਾਂ ਹੀ ਪਿਤਾ।
xxx ॥੨॥੧੯॥੭੦॥ਕਬੀਰ ਦਾ ਸੁਆਮੀ (ਸਾਰੇ ਜਗਤ ਦਾ) ਪਾਲਣਹਾਰ ਐਸਾ ਹੈ ਜਿਸ ਦੀ ਨਾ ਕੋਈ ਮਾਂ ਹੈ, ਤੇ ਨਾ ਪਿਓ ॥੨॥੧੯॥੭੦॥
 
गउड़ी ॥
Ga▫oṛī.
Gauree:
ਗਉੜੀ।
xxxXXX
 
निंदउ निंदउ मो कउ लोगु निंदउ ॥
Ninḏa▫o ninḏa▫o mo ka▫o log ninḏa▫o.
Slander me, slander me - go ahead, people, and slander me.
ਦੂਸ਼ਨ ਲਾਓ, ਦੂਸ਼ਨ ਲਾਓ, ਮੈਨੂੰ ਤੁਸੀਂ ਲੋਕੋ ਦੂਸ਼ਨ ਲਾਓ।
ਨਿੰਦਉ = {ਹੁਕਮੀ ਭਵਿੱਖਤ, Imperative mood, ਅੱਨ ਪੁਰਖ, ਇਕ-ਵਚਨ}। ਲੋਗੁ ਨਿੰਦਉ = ਬੇਸ਼ੱਕ ਜਗਤ ਨਿੰਦਿਆ ਕਰੇ। ਮੋ ਕਉ = ਮੈਨੂੰ।ਜਗਤ ਬੇਸ਼ੱਕ ਮੇਰੀ ਨਿੰਦਾ ਕਰੇ, ਬੇਸ਼ੱਕ ਮੇਰੇ ਔਗੁਣ ਭੰਡੇ;
 
निंदा जन कउ खरी पिआरी ॥
Ninḏā jan ka▫o kẖarī pi▫ārī.
Slander is pleasing to the Lord's humble servant.
ਬਦਖੋਈ ਰੱਬ ਦੇ ਨੌਕਰ ਨੂੰ ਬੜੀ ਮਿੱਠੀ ਲੱਗਦੀ ਹੈ।
ਜਨ ਕਉ = ਪ੍ਰਭੂ ਦੇ ਸੇਵਕ ਨੂੰ। ਖਰੀ = ਬਹੁਤ।ਪ੍ਰਭੂ ਦੇ ਸੇਵਕ ਨੂੰ ਆਪਣੀ ਨਿੰਦਿਆ ਹੁੰਦੀ ਚੰਗੀ ਲੱਗਦੀ ਹੈ,
 
निंदा बापु निंदा महतारी ॥१॥ रहाउ ॥
Ninḏā bāp ninḏā mėhṯārī. ||1|| rahā▫o.
Slander is my father, slander is my mother. ||1||Pause||
ਬਦਖੋਈ ਮੇਰਾ ਪਿਤਾ ਹੈ ਅਤੇ ਬਦਖੋਈ ਹੀ ਮੇਰੀ ਮਾਤਾ। ਠਹਿਰਾਉ।
ਮਹਤਾਰੀ = ਮਾਂ ॥੧॥ ਰਹਾਉ ॥ਕਿਉਂਕਿ ਨਿੰਦਿਆ ਸੇਵਕ ਦਾ ਮਾਂ ਪਿਉ ਹੈ (ਭਾਵ, ਜਿਵੇਂ ਮਾਪੇ ਆਪਣੇ ਬਾਲ ਵਿਚ ਸ਼ੁਭ ਗੁਣ ਵਧਦੇ ਵੇਖਣਾ ਲੋੜਦੇ ਹਨ, ਤਿਵੇਂ ਨਿੰਦਿਆ ਭੀ ਔਗੁਣ ਨਸ਼ਰ ਕਰ ਕੇ ਭਲੇ ਗੁਣਾਂ ਲਈ ਸਹਾਇਤਾ ਕਰਦੀ ਹੈ) ॥੧॥ ਰਹਾਉ ॥
 
निंदा होइ त बैकुंठि जाईऐ ॥
Ninḏā ho▫e ṯa baikunṯẖ jā▫ī▫ai.
If I am slandered, I go to heaven;
ਜੇ ਮੈਨੂੰ ਤੁਹਮਤ ਲੱਗੇ ਤਾਂ ਮੈਂ ਰੱਬ ਦੇ ਘਰ ਜਾਂਦਾ ਹਾਂ,
ਬੈਕੁੰਠਿ = ਬੈਕੁੰਠ ਵਿਚ।ਜੇ ਲੋਕ ਔਗੁਣ ਨਸ਼ਰ ਕਰਨ ਤਾਂ ਹੀ ਬੈਕੁੰਠ ਵਿਚ ਜਾ ਸਕੀਦਾ ਹੈ,
 
नामु पदारथु मनहि बसाईऐ ॥
Nām paḏārath manėh basā▫ī▫ai.
the wealth of the Naam, the Name of the Lord, abides within my mind.
ਅਤੇ ਨਾਮ ਦੀ ਦੌਲਤ ਮੇਰੇ ਚਿੱਤ ਵਿੱਚ ਟਿਕ ਜਾਂਦੀ ਹੈ।
ਮਨਹਿ = ਮਨ ਵਿਚ। ਬਸਾਈਐ = ਵਸਾਇਆ ਜਾ ਸਕਦਾ ਹੈ।(ਕਿਉਂਕਿ ਇਸ ਤਰ੍ਹਾਂ ਆਪਣੇ ਔਗੁਣ ਛੱਡ ਕੇ) ਪ੍ਰਭੂ ਦਾ ਨਾਮ-ਰੂਪ ਧਨ ਮਨ ਵਿਚ ਵਸਾ ਸਕੀਦਾ ਹੈ।
 
रिदै सुध जउ निंदा होइ ॥
Riḏai suḏẖ ja▫o ninḏā ho▫e.
If my heart is pure, and I am slandered,
ਜੇਕਰ ਮੇਰੇ ਤੇ ਉਦੋਂ ਤੁਹਮਤ ਲੱਗਦੀ ਹੈ, ਜਦ ਮੇਰਾ ਮਨ ਪਵਿੱਤ੍ਰ ਹੈ,
ਰਿਦੈ ਸੁਧ = ਪਵਿੱਤਰ ਹਿਰਦਾ ਹੁੰਦਿਆਂ। ਜਉ = ਜੇ।ਜੇ ਹਿਰਦਾ ਸੁੱਧ ਹੁੰਦਿਆਂ ਸਾਡੀ ਨਿੰਦਿਆ ਹੋਵੇ (ਭਾਵ, ਜੇ ਸੁੱਧ ਭਾਵਨਾ ਨਾਲ ਅਸੀਂ ਆਪਣੇ ਔਗੁਣ ਨਸ਼ਰ ਹੁੰਦੇ ਸੁਣੀਏ),
 
हमरे कपरे निंदकु धोइ ॥१॥
Hamre kapre ninḏak ḏẖo▫e. ||1||
then the slanderer washes my clothes. ||1||
ਤਾਂ ਕਲੰਕ ਲਾਉਣ ਵਾਲਾ ਮੇਰੇ ਕਪੜੇ ਧੋਂਦਾ ਹੈ।
ਕਪਰੇ ਧੋਇ = ਕੱਪੜੇ ਧੋਂਦਾ ਹੈ, ਮਨ ਦੀ ਵਿਕਾਰਾਂ ਦੀ ਮੈਲ ਦੂਰ ਕਰਦਾ ਹੈ ॥੧॥ਤਾਂ ਨਿੰਦਕ ਸਾਡੇ ਮਨ ਨੂੰ ਪਵਿੱਤਰ ਕਰਨ ਵਿਚ ਸਹਾਇਤਾ ਕਰਦਾ ਹੈ ॥੧॥
 
निंदा करै सु हमरा मीतु ॥
Ninḏā karai so hamrā mīṯ.
One who slanders me is my friend;
ਜੋ ਮੈਨੂੰ ਕਲੰਕ ਲਾਉਂਦਾ ਹੈ, ਉਹ ਮੇਰਾ ਦੋਸਤ ਹੈ।
xxx(ਤਾਂ ਤੇ) ਜੋ ਮਨੁੱਖ ਸਾਨੂੰ ਭੰਡਦਾ ਹੈ, ਉਹ ਸਾਡਾ ਮਿੱਤਰ ਹੈ,
 
निंदक माहि हमारा चीतु ॥
Ninḏak māhi hamārā cẖīṯ.
the slanderer is in my thoughts.
ਤੁਹਮਤ ਲਾਉਣ ਵਾਲੇ ਨਾਲ ਮੇਰਾ ਮਨ ਪ੍ਰਸੰਨ ਹੈ।
ਮਾਹਿ = ਵਿਚ।ਕਿਉਂਕਿ ਸਾਡੀ ਸੁਰਤ ਆਪਣੇ ਨਿੰਦਕ ਵਿਚ ਰਹਿੰਦੀ ਹੈ (ਭਾਵ, ਅਸੀਂ ਆਪਣੇ ਨਿੰਦਕ ਦੀ ਗੱਲ ਬੜੇ ਧਿਆਨ ਨਾਲ ਸੁਣਦੇ ਹਾਂ)।
 
निंदकु सो जो निंदा होरै ॥
Ninḏak so jo ninḏā horai.
The slanderer is the one who prevents me from being slandered.
ਕਲੰਕ ਲਾਉਣ ਵਾਲਾ ਉਹ ਹੈ, ਜੋ ਮੇਰੀ ਬਦਖੋਈ ਹੁੰਦੀ ਨੂੰ ਹੋੜਦਾ ਹੈ।
ਹੋਰੈ = ਰੋਕਦਾ ਹੈ।(ਅਸਲ ਵਿਚ) ਸਾਡਾ ਮੰਦਾ ਚਿਤਵਣ ਵਾਲਾ ਮਨੁੱਖ ਉਹ ਹੈ, ਜੋ ਸਾਡੇ ਐਬ ਨਸ਼ਰ ਹੋਣੋਂ ਰੋਕਦਾ ਹੈ।
 
हमरा जीवनु निंदकु लोरै ॥२॥
Hamrā jīvan ninḏak lorai. ||2||
The slanderer wishes me long life. ||2||
ਇਲਜ਼ਾਮ ਲਾਉਣ ਵਾਲਾ ਮੇਰੀ ਲੰਮੀ ਉਮਰ ਲੋੜਦਾ ਹੈ।
ਲੋਰੈ = ਚਾਹੁੰਦਾ ਹੈ। ਨਿੰਦਕੁ = ਮੰਦਾ ਚਿਤਵਣ ਵਾਲਾ ॥੨॥ਨਿੰਦਕ ਤਾਂ ਸਗੋਂ ਇਹ ਚਾਹੁੰਦਾ ਹੈ ਕਿ ਸਾਡਾ ਜੀਵਨ ਚੰਗਾ ਬਣੇ ॥੨॥
 
निंदा हमरी प्रेम पिआरु ॥
Ninḏā hamrī parem pi▫ār.
I have love and affection for the slanderer.
ਮੈਂ ਉਸ ਨਾਲ ਪ੍ਰੀਤ ਤੇ ਨੇਹੂੰ ਕਰਦਾ ਹਾਂ, ਜੋ ਮੇਰੀ ਨਿੰਦਾ ਕਰਦਾ ਹੈ।
xxxਜਿਉਂ ਜਿਉਂ ਸਾਡੀ ਨਿੰਦਿਆ ਹੁੰਦੀ ਹੈ, ਤਿਉਂ ਤਿਉਂ ਸਾਡੇ ਅੰਦਰ ਪ੍ਰਭੂ ਦਾ ਪ੍ਰੇਮ-ਪਿਆਰ ਪੈਦਾ ਹੁੰਦਾ ਹੈ,
 
निंदा हमरा करै उधारु ॥
Ninḏā hamrā karai uḏẖār.
Slander is my salvation.
ਨਿੰਦਾ ਮੇਰੀ ਮੁਕਤੀ ਕਰਦੀ ਹੈ।
ਉਧਾਰੁ = ਬਚਾਅ।ਕਿਉਂਕਿ ਸਾਡੀ ਨਿੰਦਿਆ ਸਾਨੂੰ ਔਗੁਣਾਂ ਵਲੋਂ ਬਚਾਉਂਦੀ ਹੈ।
 
जन कबीर कउ निंदा सारु ॥
Jan Kabīr ka▫o ninḏā sār.
Slander is the best thing for servant Kabeer.
ਗੋਲੇ ਕਬੀਰ ਲਈ ਨਿੰਦਾ ਸਾਰਿਆਂ ਤੋਂ ਚੰਗੀ ਸ਼ੈ ਹੈ।
ਸਾਰੁ = ਸ੍ਰੇਸ਼ਟ ਧਨ।ਸੋ, ਦਾਸ ਕਬੀਰ ਲਈ ਤਾਂ ਉਸ ਦੇ ਔਗੁਣਾਂ ਦਾ ਨਸ਼ਰ ਹੋਣਾ ਸਭ ਤੋਂ ਵਧੀਆ ਗੱਲ ਹੈ।
 
निंदकु डूबा हम उतरे पारि ॥३॥२०॥७१॥
Ninḏak dūbā ham uṯre pār. ||3||20||71||
The slanderer is drowned, while I am carried across. ||3||20||71||
ਨਿੰਦਕ ਡੁੱਬ ਗਿਆ ਹੈ ਅਤੇ ਮੈਂ ਤਰ ਗਿਆ ਹਾਂ।
xxx ॥੩॥੨੦॥੭੧॥ਪਰ (ਵਿਚਾਰਾ) ਨਿੰਦਕ (ਸਦਾ ਦੂਜਿਆਂ ਦੇ ਔਗੁਣਾਂ ਦੀਆਂ ਗੱਲਾਂ ਕਰ ਕਰ ਕੇ ਆਪ ਉਹਨਾਂ ਔਗੁਣਾਂ ਵਿਚ) ਡੁੱਬ ਜਾਂਦਾ ਹੈ, ਤੇ ਅਸੀਂ (ਆਪਣੇ ਔਗੁਣਾਂ ਦੀ ਚੇਤਾਵਨੀ ਨਾਲ ਉਹਨਾਂ ਤੋਂ) ਬਚ ਨਿਕਲਦੇ ਹਾਂ ॥੩॥੨੦॥੭੧॥
 
राजा राम तूं ऐसा निरभउ तरन तारन राम राइआ ॥१॥ रहाउ ॥
Rājā rām ṯūʼn aisā nirbẖa▫o ṯaran ṯāran rām rā▫i▫ā. ||1|| rahā▫o.
O my Sovereign Lord King, You are Fearless; You are the Carrier to carry us across, O my Lord King. ||1||Pause||
ਮੇਰੇ ਪਾਤਸ਼ਾਹ ਪ੍ਰਭੂ! ਤੂੰ ਬਹੁਤ ਹੀ ਨਿਡੱਰ ਹੈਂ। ਪਾਰ ਉਤਰਨ ਲਈ ਤੂੰ ਇਕ ਬੇੜੀ ਹੈ, ਹੇ ਵਾਹਿਗੁਰੂ ਰਾਜੇ! ਠਹਿਰਾਉ।
ਰਾਜਾ ਰਾਮ = ਹੇ ਸਭ ਦੇ ਮਾਲਕ ਪ੍ਰਭੂ! ਐਸਾ = ਇਹੋ ਜਿਹੇ ਸੁਭਾਵ ਵਾਲਾ, ਅਨੋਖਾ ਜਿਹਾ। ਤਰਨ = ਬੇੜੀ, ਜਹਾਜ਼। ਤਰਨ ਤਾਰਨ = ਸਭ ਜੀਵਾਂ ਨੂੰ ਤਾਰਨ ਲਈ ਜਹਾਜ਼ ॥੧॥ ਰਹਾਉ ॥ਹੇ ਸਭ ਦੇ ਮਾਲਕ ਪ੍ਰਭੂ! ਹੇ ਸਭ ਜੀਵਾਂ ਨੂੰ ਤਾਰਨ ਲਈ ਸਮਰੱਥ ਰਾਮ! ਹੇ ਸਭ ਵਿਚ ਵਿਆਪਕ ਪ੍ਰਭੂ! ਤੂੰ ਕਿਸੇ ਤੋਂ ਡਰਦਾ ਨਹੀਂ ਹੈਂ; ਤੇਰਾ ਸੁਭਾਵ ਕੁਝ ਅਨੋਖਾ ਹੈ ॥੧॥ ਰਹਾਉ ॥
 
जब हम होते तब तुम नाही अब तुम हहु हम नाही ॥
Jab ham hoṯe ṯab ṯum nāhī ab ṯum hahu ham nāhī.
When I was, then You were not; now that You are, I am not.
ਜਦ ਮੈਂ ਹੰਕਾਰੀ ਸਾਂ ਤੂੰ ਮੇਰੇ ਵਿੱਚ ਨਹੀਂ ਸੈਂ। ਹੁਣ ਜਦ ਤੂੰ ਮੇਰੇ ਵਿੱਚ ਹੈਂ ਮੈਂ ਮਗ਼ਰੂਰ ਨਹੀਂ ਹਾਂ।
xxxਜਿਤਨਾ ਚਿਰ ਅਸੀਂ ਕੁਝ ਬਣੀ ਫਿਰਦੇ ਹਾਂ (ਭਾਵ, ਹਉਮੈ ਅਹੰਕਾਰ ਕਰਦੇ ਹਾਂ) ਤਦ ਤਕ (ਹੇ ਪ੍ਰਭੂ!) ਤੂੰ ਸਾਡੇ ਅੰਦਰ ਪਰਗਟ ਨਹੀਂ ਹੁੰਦਾ (ਆਪਣਾ ਚਾਨਣ ਨਹੀਂ ਕਰਦਾ), ਪਰ ਜਦੋਂ ਹੁਣ ਤੂੰ ਆਪ (ਸਾਡੇ ਵਿਚ) ਨਿਵਾਸ ਕੀਤਾ ਹੈ ਤਾਂ ਸਾਡੇ ਵਿਚ ਉਹ ਪਹਿਲੀ ਹਉਮੈ ਨਹੀਂ ਰਹੀ।
 
अब हम तुम एक भए हहि एकै देखत मनु पतीआही ॥१॥
Ab ham ṯum ek bẖa▫e hėh ekai ḏekẖaṯ man paṯī▫āhī. ||1||
Now, You and I have become one; seeing this, my mind is content. ||1||
ਹੁਣ ਤੂੰ ਤੇ ਮੈਂ ਇਕ ਹੋ ਗਏ ਹਾਂ, ਇਹ ਵੇਖ ਕੇ ਕਿ ਅਸੀਂ ਦੋਨੋਂ ਇਕ ਮਿਕ ਹੋ ਗਏ ਹਾਂ, ਮੇਰਾ ਚਿੱਤ ਪਤੀਜ ਗਿਆ ਹੈ।
ਪਤੀਆਹੀ = ਪਤੀਜ ਗਿਆ ਹੈ, ਮੰਨ ਗਿਆ ਹੈ ਕਿ ਤੂੰ ਹੀ ਤੂੰ ਹੈਂ ਅਸੀਂ ਤੈਥੋਂ ਵੱਖਰੇ ਕੁਝ ਭੀ ਨਹੀਂ ਹਾਂ ॥੧॥ਹੁਣ (ਹੇ ਪ੍ਰਭੂ!) ਤੂੰ ਤੇ ਅਸੀਂ ਇੱਕ-ਰੂਪ ਹੋ ਗਏ ਹਾਂ, ਹੁਣ ਤੈਨੂੰ ਵੇਖ ਕੇ ਸਾਡਾ ਮਨ ਮੰਨ ਗਿਆ ਹੈ (ਕਿ ਤੂੰ ਹੀ ਤੂੰ ਹੈਂ, ਤੈਥੋਂ ਵੱਖਰੇ ਅਸੀਂ ਕੁਝ ਭੀ ਨਹੀਂ ਹਾਂ) ॥੧॥
 
जब बुधि होती तब बलु कैसा अब बुधि बलु न खटाई ॥
Jab buḏẖ hoṯī ṯab bal kaisā ab buḏẖ bal na kẖatā▫ī.
When there was wisdom, how could there be strength? Now that there is wisdom, strength cannot prevail.
ਜਦ ਸੰਸਾਰੀ ਸਿਆਣਪ ਹੈ ਤਾਂ ਰੂਹਾਨੀ ਸੱਤਿਆਂ ਕਿਸ ਤਰ੍ਹਾਂ ਹੋ ਸਕਦੀ ਹੈ? ਹੁਣ (ਜਦ ਮੇਰੇ ਪੱਲੇ ਆਤਮਕ ਅਕਲਮੰਦੀ ਹੈ) ਤਾਂ ਦੁਨਿਆਵੀ ਤਾਕਤ ਰਹਿ ਨਹੀਂ ਸਕਦੀ।
ਬਲੁ ਕੈਸਾ = ਕੇਹਾ ਬਲ ਹੋ ਸਕਦਾ ਸੀ? (ਭਾਵ, ਸਾਡੇ ਅੰਦਰ ਆਤਮਕ ਬਲ ਨਹੀਂ ਸੀ)। ਨ ਖਟਾਈ = ਸਮਾਈ ਨਹੀਂ ਹੈ।(ਹੇ ਪ੍ਰਭੂ!) ਜਿਤਨਾ ਚਿਰ ਅਸਾਂ ਜੀਵਾਂ ਵਿਚ ਆਪਣੀ ਅਕਲ (ਦੀ ਹਉਮੈ) ਹੁੰਦੀ ਹੈ ਉਤਨਾ ਚਿਰ ਸਾਡੇ ਵਿਚ ਕੋਈ ਆਤਮਕ ਬਲ ਨਹੀਂ ਹੁੰਦਾ (ਭਾਵ, ਸਹਿਮੇ ਹੀ ਰਹਿੰਦੇ ਹਾਂ), ਪਰ ਹੁਣ (ਜਦੋਂ ਤੂੰ ਆਪ ਸਾਡੇ ਵਿਚ ਆ ਪ੍ਰਗਟਿਆ ਹੈਂ) ਸਾਡੀ ਆਪਣੀ ਅਕਲ ਤੇ ਬਲ ਦਾ ਮਾਣ ਨਹੀਂ ਰਿਹਾ।
 
कहि कबीर बुधि हरि लई मेरी बुधि बदली सिधि पाई ॥२॥२१॥७२॥
Kahi Kabīr buḏẖ har la▫ī merī buḏẖ baḏlī siḏẖ pā▫ī. ||2||21||72||
Says Kabeer, the Lord has taken away my wisdom, and I have attained spiritual perfection. ||2||21||72||
ਕਬੀਰ ਜੀ ਆਖਦੇ ਹਨ, ਪਰਮੇਸ਼ਰ ਨੇ ਮੇਰੀ ਸੰਸਾਰੀ ਸਿਆਣਪ ਲੈ ਲਈ ਹੈ ਅਤੇ ਉਸ ਦੀ ਥਾਂ ਮੈਨੂੰ ਪੂਰਨਤਾ ਪਰਾਪਤ ਹੋ ਗਈ ਹੈ।
ਹਰਿ ਲਈ = ਖੋਹ ਲਈ ਹੈ ॥੨॥੨੧॥੭੨॥ਕਬੀਰ ਆਖਦਾ ਹੈ-(ਹੇ ਪ੍ਰਭੂ!) ਤੂੰ ਮੇਰੀ (ਹਉਮੈ ਵਾਲੀ) ਅਕਲ ਖੋਹ ਲਈ ਹੈ, ਹੁਣ ਉਹ ਅਕਲ ਬਦਲ ਗਈ ਹੈ (ਭਾਵ, 'ਮੈਂ ਮੈਂ' ਛੱਡ ਕੇ 'ਤੂੰ ਹੀ ਤੂੰ' ਕਰਨ ਵਾਲੀ ਹੋ ਗਈ ਹੈ, ਇਸ ਵਾਸਤੇ ਮਨੁੱਖਾ ਜਨਮ ਦੇ ਮਨੋਰਥ ਦੀ) ਸਿੱਧੀ ਹਾਸਲ ਹੋ ਗਈ ਹੈ ॥੨॥੨੧॥੭੨॥
 
गउड़ी ॥
Ga▫oṛī.
Gauree:
ਗਉੜੀ।
xxxXXX
 
खट नेम करि कोठड़ी बांधी बसतु अनूपु बीच पाई ॥
Kẖat nem kar koṯẖ▫ṛī bāʼnḏẖī basaṯ anūp bīcẖ pā▫ī.
He fashioned the body chamber with six rings, and placed within it the incomparable thing.
ਸਿਰਜਣਹਾਰ ਨੇ ਛਿਆਂ ਚੱਕਰਾਂ ਵਾਲੀ ਸਰੀਰਕ ਕੋਠੜੀ ਬਣਾਈ ਹੈ ਅਤੇ ਇਸ ਵਿੱਚ ਉਸ ਨੇ ਇਕ ਲਾਸਾਨੀ ਸ਼ੈ ਪਾਈ ਹੈ।
ਖਟ = ਛੇ। ਨੇਮ = {ਸੰ: ਨੇਮਿ} ਚੱਕਰ, ਪਹੀਏ ਦਾ ਉਪਰਲਾ ਘੇਰਾ। ਖਟ ਨੇਮ = ਛੇ ਚੱਕਰ {ਵੇਖੋ ਸ਼ਬਦ ਨੰ: ੪੭; ਜੋਗੀ-ਲੋਕ ਸਰੀਰ ਦੇ ਛੇ ਚੱਕਰ ਮੰਨਦੇ ਹਨ, ਪ੍ਰਾਣਾਯਾਮ ਵੇਲੇ ਪ੍ਰਾਣਾਂ ਨੂੰ ਹੇਠਲੇ ਚੱਕਰ ਤੋਂ ਖਿੱਚ ਕੇ ਉੱਪਰਲੇ ਚੱਕਰ ਵਿਚ ਅਪੜਾਉਂਦੇ ਹਨ। ਪਰ ਇਸ ਸ਼ਬਦ ਵਿਚ ਜੋਗੀਆਂ ਦੇ ਇਹਨਾਂ ਚੱਕਰਾਂ ਵਲ ਇਸ਼ਾਰਾ ਨਹੀਂ ਜਾਪਦਾ}; ਪੰਜ ਤੱਤ ਤੇ ਛੇਵਾਂ ਮਨ {ਸਰੀਰ ਦੀ ਬਣਤਰ ਪੰਜ ਤੱਤਾਂ ਤੋਂ ਮੰਨੀ ਜਾਂਦੀ ਹੈ, ਤੇ ਜੀਵ ਨੂੰ ਜਨਮ ਵਿਚ ਲਿਆਉਣ ਵਾਲਾ ਇਸ ਦਾ 'ਮਨ' ਹੀ ਮੂਲ-ਕਾਰਨ ਹੈ, ਕਿਉਂਕਿ ਮਨ ਦੀਆਂ ਵਾਸ਼ਨਾਂ ਜੀਵ ਨੂੰ ਭਟਕਾਉਂਦੀਆਂ ਫਿਰਦੀਆਂ ਹਨ। ਸੋ, ਇੱਥੇ 'ਖਟ ਨੇਮ' ਤੋਂ ਭਾਵ ਹੈ ਪੰਜ ਤੱਤ ਤੇ ਛੇਵਾਂ ਮਨ}। ਕੋਠੜੀ = ਸਰੀਰ-ਰੂਪ ਨਿੱਕਾ ਜਿਹਾ ਘਰ। ਬਾਂਧੀ = ਬਣਾਈ। ਬਸਤੁ = ਚੀਜ਼। ਅਨੂਪ = {ਅਨ-ਊਪ। ਊਪ = ਉਪਮਾ} ਜਿਸ ਦੀ ਉਪਮਾ ਨਹੀਂ ਹੋ ਸਕਦੀ, ਜਿਸ ਵਰਗੀ ਹੋਰ ਕੋਈ ਚੀਜ਼ ਨਹੀਂ। ਬਸਤੁ ਅਨੂਪ = ਉਹ ਸ਼ੈ ਜਿਸ ਵਰਗੀ ਹੋਰ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ, ਪਰਮਾਤਮਾ ਦੀ ਆਪਣੀ ਜੋਤ। ਬੀਚ = (ਉਸ 'ਕੋਠੜੀ') ਵਿਚ।ਛੇ ਚੱਕਰ ਬਣਾ ਕੇ (ਪ੍ਰਭੂ ਨੇ) ਇਹ (ਮਨੁੱਖਾ ਸਰੀਰ-ਰੂਪ) ਨਿੱਕਾ ਜਿਹਾ ਘਰ ਰਚ ਦਿੱਤਾ ਹੈ ਤੇ (ਇਸ ਘਰ) ਵਿਚ (ਆਪਣੀ ਆਤਮਕ ਜੋਤ-ਰੂਪ) ਅਚਰਜ ਵਸਤ ਰੱਖ ਦਿੱਤੀ ਹੈ;
 
कुंजी कुलफु प्रान करि राखे करते बार न लाई ॥१॥
Kunjī kulaf parān kar rākẖe karṯe bār na lā▫ī. ||1||
He made the breath of life the watchman, with lock and key to protect it; the Creator did this in no time at all. ||1||
ਜਿੰਦੇ ਅਤੇ ਚਾਬੀ ਦੀ ਤਰ੍ਹਾਂ ਜਿੰਦੜੀ ਉਸ ਦੀ ਚੌਕੀਦਾਰ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਵਿੱਚ ਕਰਤਾਰ ਨੇ ਕੋਈ ਦੇਰੀ ਨਹੀਂ ਲਾਈ।
ਕੁਲਫੁ = ਜੰਦਰਾ। ਕਰਤੇ = ਕਰਦਿਆਂ, ਬਣਾਉਂਦਿਆਂ। ਬਾਰ ਨ ਲਾਈ = ਦੇਰ ਨਹੀਂ ਲਾਈ (ਲਫ਼ਜ਼ 'ਬਾਰ' ਇਸਤ੍ਰੀ ਲਿੰਗ ਹੈ, ਕਿਉਂਕਿ ਇਸ ਦੀ ਕ੍ਰਿਆ 'ਲਾਈ' ਭੀ ਇਸਤ੍ਰੀ ਲਿੰਗ ਹੈ; ਸੋ ਇਸ ਦਾ ਅਰਥ 'ਦਰਵਾਜ਼ੇ' ਫਬਦਾ ਨਹੀਂ ਹੈ) ॥੧॥(ਇਸ ਘਰ ਦਾ) ਜੰਦਰਾ-ਕੁੰਜੀ (ਪ੍ਰਭੂ ਨੇ) ਪ੍ਰਾਣਾਂ ਨੂੰ ਹੀ ਬਣਾ ਦਿੱਤਾ ਹੈ, ਤੇ (ਇਹ ਖੇਡ) ਬਣਾਉਂਦਿਆਂ ਉਹ ਚਿਰ ਨਹੀਂ ਲਾਉਂਦਾ ॥੧॥
 
अब मन जागत रहु रे भाई ॥
Ab man jāgaṯ rahu re bẖā▫ī.
Keep your mind awake and aware now, O Sibling of Destiny.
ਹੇ ਵੀਰ! ਹੁਣ ਤੂੰ ਆਪਣੀ ਆਤਮਾ ਨੂੰ ਜਾਗਦੀ ਰੱਖ।
ਮਨ = ਹੇ ਮਨ! ਰੇ ਭਾਈ = ਹੇ ਵੀਰ! ਰੇ ਭਾਈ ਮਨ = ਹੇ ਪਿਆਰੇ ਮਨ!(ਇਸ ਘਰ ਵਿਚ ਰਹਿਣ ਵਾਲੇ) ਹੇ ਪਿਆਰੇ ਮਨ! ਹੁਣ ਜਾਗਦਾ ਰਹੁ,
 
गाफलु होइ कै जनमु गवाइओ चोरु मुसै घरु जाई ॥१॥ रहाउ ॥
Gāfal ho▫e kai janam gavā▫i▫o cẖor musai gẖar jā▫ī. ||1|| rahā▫o.
You were careless, and you have wasted your life; your home is being plundered by thieves. ||1||Pause||
ਬੇਪਰਵਾਹ ਹੋ ਕੇ ਤੂੰ ਆਪਣਾ ਮਨੁੱਖੀ-ਜੀਵਨ ਗੁਆ ਲਿਆ ਹੈ। ਤੇਰਾ ਘਰ ਚੋਰ ਲੁੱਟੀ ਜਾ ਰਹੇ ਹਨ। ਠਹਿਰਾਉ।
ਗਾਫਲੁ = ਬੇ-ਪਰਵਾਹ। ਮੁਸੈ ਘਰੁ = ਘਰ ਨੂੰ ਲੁੱਟਦਾ ਹੈ। ਜਾਈ = ਜਾਇ, ਜਾ ਕੇ ॥੧॥ ਰਹਾਉ ॥ਬੇ-ਪਰਵਾਹ ਹੋ ਕੇ ਤੂੰ (ਹੁਣ ਤਕ) ਜੀਵਨ ਅਜਾਈਂ ਗਵਾ ਲਿਆ ਹੈ; (ਜੋ ਕੋਈ ਭੀ ਗ਼ਾਫ਼ਲ ਹੁੰਦਾ ਹੈ) ਚੋਰ ਜਾ ਕੇ (ਉਸ ਦਾ) ਘਰ ਲੁੱਟ ਲੈਂਦਾ ਹੈ ॥੧॥ ਰਹਾਉ ॥
 
पंच पहरूआ दर महि रहते तिन का नही पतीआरा ॥
Pancẖ pahrū▫ā ḏar mėh rahṯe ṯin kā nahī paṯī▫ārā.
The five senses stand as guards at the gate, but now can they be trusted?
ਪੰਜ ਗਿਆਨ ਇੰਦਰੇ ਦਰਵਾਜੇ ਉਤੇ ਪਹਿਰੇਦਾਰ ਖੜੇ ਹਨ, ਪਰ ਉਨ੍ਹਾਂ ਉਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ।
ਪੰਚ ਪਹਰੂਆ = ਪੰਜ ਪਹਿਰੇਦਾਰ, ਪੰਜ ਗਿਆਨ ਇੰਦਰੇ (ਅੱਖਾਂ, ਕੰਨ, ਨੱਕ, ਜੀਭ, ਚਮੜੀ; ਇਹਨਾਂ ਪੰਜਾਂ ਦੀ ਰਾਹੀਂ ਬਾਹਰਲੇ ਪਦਾਰਥਾਂ ਦੀ ਖ਼ਬਰ ਦਿਮਾਗ਼ ਵਿਚ ਅੱਪੜਦੀ ਹੈ। ਸਰੀਰ ਨੂੰ ਕਿਸੇ ਤਰ੍ਹਾਂ ਦਾ ਖ਼ਤਰਾ ਆਉਂਦਾ ਹੋਵੇ, ਉਹ ਭੀ ਇਹਨਾਂ ਦੀ ਰਾਹੀਂ ਹੀ ਪਤਾ ਲੱਗਦਾ ਹੈ, ਪਰ ਕਿਸੇ ਚਸਕੇ ਵਲ, ਕਿਸੇ ਵਿਕਾਰ ਵਲ ਪ੍ਰੇਰਨਾ ਭੀ ਇਹਨਾਂ ਦੀ ਰਾਹੀਂ ਹੀ ਹੁੰਦਾ ਹੈ। ਅੱਖਾਂ ਜੇ ਪਰਾਇਆ ਰੂਪ ਤੱਕਣ ਦੇ ਚਸਕੇ ਵਿਚ ਫਸੀਆਂ ਹੋਈਆਂ ਹਨ ਤਾਂ ਨੇਕ ਜੀਵਨ ਲਈ ਪਹਿਰਾ ਦੇਣ ਦੀ ਥਾਂ ਇਹ ਵਿਕਾਰ ਵਲ ਪ੍ਰੇਰਨਗੀਆਂ। ਇਸੇ ਤਰ੍ਹਾਂ ਬਾਕੀ ਦੇ ਗਿਆਨ-ਇੰਦ੍ਰੇ)। ਦਰ ਮਹਿ = ਸਰੀਰ-ਰੂਪ ਨਿੱਕੇ ਜਿਹੇ ਘਰ ਦੇ ਦਰਵਾਜ਼ਿਆਂ ਤੇ। ਪਤੀਆਰਾ = ਇਤਬਾਰ, ਵਿਸਾਹ।(ਇਹ ਜੋ) ਪੰਜ ਪਹਿਰੇਦਾਰ (ਇਸ ਘਰ ਦੇ) ਦਰਵਾਜ਼ਿਆਂ ਉੱਤੇ ਰਹਿੰਦੇ ਹਨ, ਇਹਨਾਂ ਦਾ ਕੋਈ ਵਿਸਾਹ ਨਹੀਂ।
 
चेति सुचेत चित होइ रहु तउ लै परगासु उजारा ॥२॥
Cẖeṯ sucẖeṯ cẖiṯ ho▫e rahu ṯa▫o lai pargās ujārā. ||2||
When you are conscious in your consciousness, you shall be enlightened and illuminated. ||2||
ਜਦ ਤਾਂਈ ਤੂੰ ਆਪਣੇ ਚੋਕਸ ਮਨ ਅੰਦਰ ਜਾਗਦਾ ਹੈ, ਤੈਨੂੰ ਨੂਰ ਤੇ ਚਾਨਣ ਪਰਾਪਤ ਹੋਵੇਗਾ।
ਸੁਚੇਤ ਚਿਤ ਹੋਇ = ਹੁਸ਼ਿਆਰ ਹੋ ਕੇ। ਉਜਾਰਾ = ਉਜਾਲਾ, ਨਿਖਾਰ। ਲੈ ਉਜਾਰਾ = ਨਿਖਰ ਆਉਣਾ ਹੈ। ਪਰਗਾਸੁ = ਚਾਨਣ ॥੨॥ਹੁਸ਼ਿਆਰ ਹੋ ਕੇ ਰਹੁ ਤੇ (ਮਾਲਕ ਨੂੰ) ਚੇਤੇ ਰੱਖ ਤਾਂ (ਤੇਰੇ ਅੰਦਰ ਪ੍ਰਭੂ ਦੀ ਆਤਮਕ ਜੋਤ ਦਾ) ਚਾਨਣ ਨਿਖਰ ਆਵੇਗਾ ॥੨॥
 
नउ घर देखि जु कामनि भूली बसतु अनूप न पाई ॥
Na▫o gẖar ḏekẖ jo kāman bẖūlī basaṯ anūp na pā▫ī.
Seeing the nine openings of the body, the soul-bride is led astray; she does not obtain that incomparable thing.
ਪਤਨੀ ਜਿਹੜੀ ਨੌ ਗੋਲਕਾਂ ਵਾਲੀ ਦੇਹਿ ਨੂੰ ਵੇਖ ਕੇ ਕੁਰਾਹੇ ਪੈ ਗਈ ਹੈ, ਉਹ ਰੱਬ ਦੇ ਨਾਮ ਦੀ ਲਾਸਾਨੀ ਵਸਤੂ ਨੂੰ ਨਹੀਂ ਪਾਉਂਦੀ।
ਨਉ ਘਰ = ਨੌ ਗੋਲਕਾਂ = {ਦੋ ਕੰਨ, ਦੋ ਅੱਖਾਂ, ਦੋ ਨਾਸਾਂ, ਮੂੰਹ, ਇੰਦ੍ਰੀ, ਗੁਦਾ; ਇਹ ਨੌ ਹੀ ਰੰਧ੍ਰ ਜੋ ਸਰੀਰ ਦੀਆਂ ਕ੍ਰਿਆ ਚਲਾ ਰਹੇ ਹਨ}। ਦੇਖਿ = ਵੇਖ ਕੇ। ਜੁ = ਜਿਹੜੀ। ਕਾਮਨਿ = ਜੀਵ-ਇਸਤ੍ਰੀ।ਜਿਹੜੀ ਜੀਵ-ਇਸਤ੍ਰੀ (ਸਰੀਰ ਦੇ) ਨੌ ਘਰਾਂ (ਨੌ ਗੋਲਕਾਂ ਜੋ ਸਰੀਰਕ ਕ੍ਰਿਆ ਚਲਾਣ ਲਈ ਹਨ) ਨੂੰ ਵੇਖ ਕੇ (ਆਪਣੇ ਅਸਲ-ਮਨੋਰਥ ਵਲੋਂ) ਖੁੰਝ ਜਾਂਦੀ ਹੈ, ਉਸ ਨੂੰ (ਜੋਤ-ਰੂਪ) ਅਚਰਜ ਸ਼ੈ (ਅੰਦਰੋਂ) ਨਹੀਂ ਲੱਭਦੀ (ਭਾਵ, ਉਸ ਦਾ ਧਿਆਨ ਅੰਦਰ-ਵੱਸਦੀ ਆਤਮਕ ਜੋਤ ਵਲ ਨਹੀਂ ਪੈਂਦਾ)।
 
कहतु कबीर नवै घर मूसे दसवैं ततु समाई ॥३॥२२॥७३॥
Kahaṯ Kabīr navai gẖar mūse ḏasvaiʼn ṯaṯ samā▫ī. ||3||22||73||
Says Kabeer, the nine openings of the body are being plundered; rise up to the Tenth Gate, and discover the true essence. ||3||22||73||
ਅਸਲ ਵਸਤੂ ਜੋ ਦਸਮ ਦੁਆਰ ਅੰਦਰ ਰਮੀ ਹੋਈ ਹੈ, ਦੇ ਬਿਨਾ ਚੋਰ ਨਵਾ ਗੋਲਕਾਂ ਵਾਲੇ ਸਰੀਰ ਨੂੰ ਲੁਟ ਲੈਂਦੇ ਹਨ, ਕਬੀਰ ਜੀ ਆਖਦੇ ਹਨ।
ਨਵੈ ਘਰ ਮੂਸੇ = ਜਦੋਂ ਨੌ ਹੀ ਗੋਲਕਾਂ ਠੱਗੀਆਂ ਜਾਂਦੀਆਂ ਹਨ, ਜਦੋਂ ਨੌ ਹੀ ਘਰ ਵੱਸ ਵਿਚ ਆ ਜਾਂਦੇ ਹਨ। ਦਸਵੈਂ = ਦਸਵੇਂ ਘਰ ਵਿਚ, ਦਸਵੇਂ ਦੁਆਰ ਵਿਚ, ਦਿਮਾਗ਼ ਵਿਚ {ਸੋਚ-ਵਿਚਾਰ ਦਾ ਕੰਮ ਮਨੁੱਖ ਦੇ ਦਿਮਾਗ਼ ਨੂੰ ਕੁਦਰਤ ਨੇ ਸੌਂਪਿਆ ਹੈ, ਇਸ ਲਈ ਇਸ ਨੂੰ ਦਸਵਾਂ ਘਰ, ਦਸਵਾਂ ਦੁਆਰ ਕਿਹਾ ਜਾਂਦਾ ਹੈ। ਜਿਤਨਾ ਚਿਰ ਸਰੀਰ ਦੀਆਂ ਨੌ ਗੋਲਕਾਂ ਨਿਰੇ ਸਰੀਰਕ ਕ੍ਰਿਆ ਵਲ ਮਨ ਨੂੰ ਲਾਈ ਰੱਖਦੀਆਂ ਹਨ, ਨਿਰੇ ਸੰਸਾਰੀ ਕੰਮਾਂ-ਧੰਧਿਆਂ ਵਿਚ ਜੋੜੀ ਰੱਖਦੀਆਂ ਹਨ, ਉਤਨਾ ਚਿਰ ਮਨੁੱਖ ਆਪਣੇ ਆਪ ਨੂੰ ਨਿਰਾ ਸਰੀਰ ਹੀ ਸਮਝੀ ਰੱਖਦਾ ਹੈ, ਨਿਰਾ ਸਰੀਰ ਦੀ ਪਰਵਰਿਸ਼ ਵਿਚ ਹੀ ਮਸਤ ਰਹਿੰਦਾ ਹੈ, ਅੰਦਰ-ਵੱਸਦੀ ਆਤਮਕ ਜੋਤਿ ਦਾ ਖ਼ਿਆਲ ਕਦੇ ਨਹੀਂ ਆਉਂਦਾ}। ਤਤੁ = ਅਸਲੀਅਤ, ਪਰਮਾਤਮਾ ਦੀ ਜੋਤਿ ॥੩॥੨੨॥੭੩॥ਕਬੀਰ ਆਖਦਾ ਹੈ ਜਦੋਂ ਇਹ ਨੌ ਹੀ ਘਰ ਵੱਸ ਵਿਚ ਆ ਜਾਂਦੇ ਹਨ, ਤਾਂ ਪ੍ਰਭੂ ਦੀ ਜੋਤ ਦਸਵੇਂ ਘਰ ਵਿਚ ਟਿਕ ਜਾਂਦੀ ਹੈ (ਭਾਵ, ਤਦੋਂ ਅੰਦਰ-ਵੱਸਦੇ ਪ੍ਰਭੂ ਦੀ ਹੋਂਦ ਦੀ ਵਿਚਾਰ ਜੀਵ ਨੂੰ ਫੁਰ ਆਉਂਦੀ ਹੈ, ਤਦੋਂ ਸੁਰਤ ਪ੍ਰਭੂ ਦੀ ਯਾਦ ਵਿਚ ਟਿਕਦੀ ਹੈ ॥੩॥੨੨॥੭੩॥
 
गउड़ी ॥
Ga▫oṛī.
Gauree:
ਗਉੜੀ।
xxxXXX
 
माई मोहि अवरु न जानिओ आनानां ॥
Mā▫ī mohi avar na jāni▫o ānānāʼn.
O mother, I do not know any other, except Him.
ਮੇਰੀ ਮਾਤਾ, ਮੈਂ ਪ੍ਰਭੂ ਦੇ ਬਗੈਰ ਹੋਰ ਕਿਸੇ ਨੂੰ ਨਹੀਂ ਜਾਣਦਾ।
ਮਾਈ = ਹੇ ਮਾਂ! ਮੋਹਿ = ਮੈਂ। ਅਵਰੁ = ਹੋਰ। ਨ ਜਾਨਿਓ = ਨਹੀਂ ਜਾਣਿਆ, ਜੀਵਨ ਦਾ ਆਸਰਾ ਨਹੀਂ ਸਮਝਿਆ। ਆਨਾਨਾਂ = ਆਨ, ਅਨ੍ਯ, ਕੋਈ ਹੋਰ।ਹੇ (ਮੇਰੀ) ਮਾਂ! ਮੈਂ ਕਿਸੇ ਹੋਰ ਨੂੰ (ਆਪਣੇ ਜੀਵਨ ਦਾ ਆਸਰਾ) ਨਹੀਂ ਸਮਝਿਆ,
 
सिव सनकादि जासु गुन गावहि तासु बसहि मोरे प्रानानां ॥ रहाउ ॥
Siv sankāḏ jās gun gāvahi ṯās basėh more parānānāʼn. Rahā▫o.
My breath of life resides in Him, whose praises are sung by Shiva and Sanak and so many others. ||Pause||
ਮੇਰੀ ਆਤਮਾ ਉਸ ਅੰਦਰ ਰਹਿੰਦੀ ਹੈ, ਜਿਸ ਦੀ ਕੀਰਤੀ ਸ਼ਿਵਜੀ ਅਤੇ ਸਨਕ ਆਦਿਕ ਗਾਇਨ ਕਰਦੇ ਹਨ। ਠਹਿਰਾਉ।
ਸਨਕਾਦਿ = ਸਨਕ ਆਦਿ, ਸਨਕ ਆਦਿਕ ਬ੍ਰਹਮਾ ਦੇ ਚਾਰੇ ਪੁੱਤਰ। ਜਾਸੁ ਗੁਨ = ਜਿਸ ਦੇ ਗੁਣ। ਤਾਸੁ = ਉਸ (ਪ੍ਰਭੂ) ਵਿਚ। ਪ੍ਰਾਨਾਨਾਂ = ਪ੍ਰਾਨ ਰਹਾਉ॥(ਕਿਉਂਕਿ) ਮੇਰੇ ਪ੍ਰਾਣ (ਤਾਂ) ਉਸ (ਪ੍ਰਭੂ) ਵਿਚ ਵੱਸ ਰਹੇ ਹਨ ਜਿਸ ਦੇ ਗੁਣ ਸ਼ਿਵ ਅਤੇ ਸਨਕ ਆਦਿਕ ਗਾਉਂਦੇ ਹਨ ਰਹਾਉ॥
 
हिरदे प्रगासु गिआन गुर गमित गगन मंडल महि धिआनानां ॥
Hirḏe pargās gi▫ān gur gammiṯ gagan mandal mėh ḏẖi▫ānānāʼn.
My heart is illuminated by spiritual wisdom; meeting the Guru, I meditate in the Sky of the Tenth Gate.
ਗੁਰਾਂ ਨੂੰ ਮਿਲ ਪੈਣ ਤੇ ਬ੍ਰਹਿ-ਬੋਧ ਦਾ ਚਾਨਣ ਮੇਰੇ ਅੰਤਰਿ ਆਤਮੇ ਪ੍ਰਵੇਸ਼ ਕਰ ਗਿਆ ਹੈ ਅਤੇ ਮੇਰੀ ਬਿਰਤੀ ਦਸਮ ਦੁਆਰ ਅੰਦਰ ਸਥਿਰ ਹੋ ਗਈ ਹੈ।
ਪ੍ਰਗਾਸੁ = ਚਾਨਣ। ਗੰਮਤਿ = ਅਪੜਾਇਆ, ਦਿੱਤਾ, ਬਖ਼ਸ਼ਿਆ {ਸੰ: ਗਮ = ਜਾਣਾ, ਅੱਪੜਨਾ। ਕ੍ਰਿਆ: 'ਗਮ' ਤੋਂ 'ਪ੍ਰੇਰਣਾਰਥਕ ਕ੍ਰਿਆ' ਗਮਯ ਦਾ ਅਰਥ ਹੈ ਅਪੜਾਉਣਾ, ਦੇਣਾ, ਬਖ਼ਸ਼ਣਾ}। ਗਗਨ ਮਹਿ = ਆਕਾਸ਼ ਵਿਚ (ਭਾਵ, ਦੁਨੀਆ ਦੇ ਪਦਾਰਥਾਂ ਵਿਚੋਂ ਉੱਠ ਕੇ ਉੱਚੇ ਮੰਡਲਾਂ ਵਿਚ, ਪ੍ਰਭੂ-ਚਰਨਾਂ ਵਿਚ)। ਧਿਆਨਾਨਾਂ = ਧਿਆਨ (ਲੱਗ ਗਿਆ)।ਜਦੋਂ ਦੀ ਸਤਿਗੁਰੂ ਨੇ ਉੱਚੀ ਸੂਝ ਬਖ਼ਸ਼ੀ ਹੈ, ਮੇਰੇ ਹਿਰਦੇ ਵਿਚ, (ਮਾਨੋ) ਚਾਨਣ ਹੋ ਗਿਆ ਹੈ, ਤੇ ਮੇਰਾ ਧਿਆਨ ਉੱਚੇ ਮੰਡਲਾਂ ਵਿਚ (ਭਾਵ, ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ।
 
बिखै रोग भै बंधन भागे मन निज घरि सुखु जानाना ॥१॥
Bikẖai rog bẖai banḏẖan bẖāge man nij gẖar sukẖ jānānā. ||1||
The diseases of corruption, fear and bondage have run away; my mind has come to know peace in its own true home. ||1||
ਪਾਪ ਦੀ ਬੀਮਾਰੀ, ਡਰ ਅਤੇ ਸੰਸਾਰੀ ਅਲਸੇਟੇ ਦੌੜ ਗਏ ਹਨ ਅਤੇ ਮੇਰੀ ਆਤਮਾ ਨੇ ਆਪਣੇ ਨਿੱਜ ਦੇ ਗ੍ਰਹਿ ਵਿੱਚ ਹੀ ਆਰਾਮ ਅਨੁਭਵ ਕਰ ਲਿਆ ਹੈ।
ਬਿਖੈ = ਵਿਸ਼ੇ। ਨਿਜ ਘਰਿ = ਆਪਣੇ ਘਰ ਵਿਚ, ਅੰਦਰ ਹੀ। ਜਾਨਾਨਾ = ਜਾਨਾ, ਜਾਣ ਲਿਆ ॥੧॥ਵਿਸ਼ੇ-ਵਿਕਾਰ ਆਦਿਕ ਆਤਮਕ ਰੋਗਾਂ ਤੇ ਸਹਿਮਾਂ ਦੇ ਜ਼ੰਜੀਰ ਟੁੱਟ ਗਏ ਹਨ, ਮੇਰੇ ਮਨ ਨੇ ਅੰਦਰ ਹੀ ਸੁਖ ਲੱਭ ਲਿਆ ਹੈ ॥੧॥
 
एक सुमति रति जानि मानि प्रभ दूसर मनहि न आनाना ॥
Ėk sumaṯ raṯ jān mān parabẖ ḏūsar manėh na ānānā.
Imbued with a balanced single-mindedness, I know and obey God; nothing else enters my mind.
ਸਰੇਸ਼ਟ ਅਕਲ ਨਾਲ ਰੰਗੀਜਣ ਕਾਰਨ ਮੈਂ ਇਕ ਸੁਆਮੀ ਨੂੰ ਹੀ ਪਛਾਣਦਾ ਅਤੇ ਮੰਨਦਾ ਹਾਂ ਅਤੇ ਕਿਸੇ ਹੋਰਸ! ਆਪਦੇ ਚਿੱਤ ਅੰਦਰ ਨਹੀਂ ਆਉਣ ਦਿੰਦਾ।
ਏਕਸੁ = ਇਕ (ਪ੍ਰਭੂ) ਵਿਚ ਹੀ। ਮਤਿ = ਬੁੱਧ। ਰਤਿ = ਪਿਆਰ, ਲਗਨ। ਜਾਨਿ = ਜਾਣ ਕੇ, ਸਮਝ ਕੇ। ਮਾਨਿ = ਮੰਨ ਕੇ, ਪਤੀਜ ਕੇ। ਮਨਹਿ = ਮਨ ਵਿਚ। ਆਨਾਨਾ = ਆਨਾ, ਆਨਿਆ, ਲਿਆਂਦਾ।ਮੇਰੀ ਬੁੱਧੀ ਦਾ ਪਿਆਰ ਇੱਕ ਪ੍ਰਭੂ ਵਿਚ ਹੀ ਬਣ ਗਿਆ ਹੈ। ਇੱਕ ਪ੍ਰਭੂ ਨੂੰ (ਆਸਰਾ) ਸਮਝ ਕੇ (ਤੇ ਉਸ ਵਿਚ) ਪਤੀਜ ਕੇ, ਮੈਂ ਕਿਸੇ ਹੋਰ ਨੂੰ ਹੁਣ ਮਨ ਵਿਚ ਨਹੀਂ ਲਿਆਉਂਦਾ (ਭਾਵ, ਕਿਸੇ ਹੋਰ ਦੀ ਓਟ ਨਹੀਂ ਤੱਕਦਾ)।
 
चंदन बासु भए मन बासन तिआगि घटिओ अभिमानाना ॥२॥
Cẖanḏan bās bẖa▫e man bāsan ṯi▫āg gẖati▫o abẖimānānā. ||2||
My mind has become fragrant with the scent of sandalwood; I have renounced egotistical selfishness and conceit. ||2||
ਆਪਣੇ ਮਾਨਸਕ ਹੰਕਾਰ ਨੂੰ ਛੱਡ ਕੇ, ਮੇਰੀ ਆਤਮਾ ਚੰਨਣ ਦੀ ਮਹਿਕ ਨਾਲ ਖੁਸ਼ਬੂਦਾਰ ਹੋ ਗਈ ਹੈ।
ਬਾਸੁ = ਸੁਗੰਧੀ। ਮਨ ਬਾਸਨ = ਮਨ ਦੀਆਂ ਵਾਸ਼ਨਾਂ। ਤਿਆਗਿ = ਤਿਆਗ ਕੇ।੨। {❀ ਨੋਟ: ਲਫ਼ਜ਼ 'ਤਿਆਗਿ' ਦਾ ਅਰਥ ਹੈ 'ਤਿਆਗ ਕੇ'। ਲਫ਼ਜ਼ 'ਘਟਿਓ' ਵਿਆਕਰਣ ਅਨੁਸਾਰ "ਭੂਤਕਾਲ" ਹੈ, ਜਿਵੇਂ ਇਸੇ ਹੀ ਸ਼ਬਦ ਦੇ ਲਫ਼ਜ਼ 'ਜਾਨਿਓ', 'ਬਸਿਓ' ਅਤੇ 'ਪ੍ਰਗਾਸਿਓ' ਹਨ; ਘਟਿਓ = ਘਟ ਗਿਆ, ਘਟਿਆ। ਜਾਨਿਓ = ਜਾਨਿਆ, ਜਾਣ ਲਿਆ। ਬਸਿਓ = ਵੱਸਿਆ, ਵੱਸ ਪਿਆ। ਪ੍ਰਗਾਸਿ = ਪ੍ਰਗਾਸਿਆ, ਚਮਕ ਪਿਆ। ਸੋ, ਲਫ਼ਜ਼ 'ਘਟਿਓ' ਦਾ ਅਰਥ "ਘਟਦਾ ਘਟਦਾ" ਨਹੀਂ ਹੋ ਸਕਦਾ। ਨਾਹ ਹੀ ਇਸ ਦਾ ਅਰਥ "ਘਟ ਵਿਚੋਂ" ਹੋ ਸਕਦਾ ਹੈ; ਉਸ ਹਾਲਤ ਵਿਚ ਲਫ਼ਜ਼ "ਘਟਹੁ" ਹੁੰਦਾ ਹੈ, ਜਿਵੇਂ "ਮਨਹੁ" = ਮਨ ਤੋਂ, ਮਨ ਵਿਚੋਂ। ਲਫ਼ਜ਼ 'ਤਿਆਗਿ' ਵਾਂਗ ਹੀ ਜਾਨਿ = ਜਾਣ ਕੇ। ਮਾਨਿ = ਮੰਨ ਕੇ। ਕਾਟਿ = ਕੱਟ ਕੇ। ਭੇਟਿ = ਭੇਟ ਕੇ ਮਿਲ ਕੇ} ॥੨॥ਮਨ ਦੀਆਂ ਵਾਸ਼ਨਾਂ ਤਿਆਗ ਕੇ (ਮੇਰੇ ਅੰਦਰ, ਮਾਨੋ) ਚੰਦਨ ਦੀ ਸੁਗੰਧੀ ਪੈਦਾ ਹੋ ਗਈ ਹੈ, (ਮੇਰੇ ਅੰਦਰੋਂ) ਅਹੰਕਾਰ ਘਟ ਗਿਆ ਹੈ (ਭਾਵ ਮਿਟ ਗਿਆ ਹੈ) ॥੨॥
 
जो जन गाइ धिआइ जसु ठाकुर तासु प्रभू है थानानां ॥
Jo jan gā▫e ḏẖi▫ā▫e jas ṯẖākur ṯās parabẖū hai thānānāʼn.
That humble being, who sings and meditates on the Praises of his Lord and Master, is the dwelling-place of God.
ਜੋ ਪੁਰਸ਼ ਸੁਆਮੀ ਦੀਆਂ ਉਤਮਤਾਈਆਂ ਦਾ ਗਾਇਨ ਤੇ ਚਿੰਤਨ ਕਰਦਾ ਹੈ, ਉਸ ਦੇ ਅੰਦਰ ਮਾਲਕ ਦਾ ਨਿਵਾਸ ਹੈ।
ਤਾਸੁ = ਉਸ (ਮਨੁੱਖ ਦੇ ਹਿਰਦੇ) ਵਿਚ। ਪ੍ਰਭੂ ਥਾਨਾਨਾਂ = ਪ੍ਰਭੂ ਦਾ ਥਾਂ, ਪ੍ਰਭੂ ਦਾ ਨਿਵਾਸ।ਜੋ ਮਨੁੱਖ ਠਾਕੁਰ ਦਾ ਜਸ ਗਾਂਦਾ ਹੈ, ਪ੍ਰਭੂ ਨੂੰ ਧਿਆਉਂਦਾ ਹੈ, ਪ੍ਰਭੂ ਦਾ ਨਿਵਾਸ ਉਸ ਦੇ ਹਿਰਦੇ ਵਿਚ ਹੋ ਜਾਂਦਾ ਹੈ।
 
तिह बड भाग बसिओ मनि जा कै करम प्रधान मथानाना ॥३॥
Ŧih bad bẖāg basi▫o man jā kai karam parḏẖān mathānānā. ||3||
He is blessed with great good fortune; the Lord abides in his mind. Good karma radiates from his forehead. ||3||
ਜਿਸ ਦੇ ਦਿਲ ਅੰਦਰ ਸੁਆਮੀ ਵਸਦਾ ਹੈ, ਭਾਰੀ ਚੰਗੀ ਕਿਸਮਤ ਹੈ ਉਸ ਦੀ। ਪਰਮ ਪਰਸਿਧ ਹੈ ਉਸ ਦੇ ਮੱਥੇ ਤੇ (ਲਿਖੀ) ਪ੍ਰਾਲਬਧ।
ਮਨਿ ਜਾ ਕੈ = ਜਿਸ ਮਨੁੱਖ ਦੇ ਮਨ ਵਿਚ। ਕਰਮ ਪ੍ਰਧਾਨ = (ਉੱਚ) ਕਰਮ ਉੱਘੜ ਆਏ ਹਨ। ਮਥਾਨਾਨਾ = ਮੱਥੇ ਤੇ ॥੩॥ਤੇ, ਜਿਸ ਦੇ ਮਨ ਵਿਚ ਪ੍ਰਭੂ ਵੱਸ ਪਿਆ, ਉਸ ਦੇ ਵੱਡੇ ਭਾਗ (ਸਮਝੋ), ਉਸ ਦੇ ਮੱਥੇ ਉੱਤੇ ਉੱਚੇ ਲੇਖ ਉੱਘੜ ਆਏ (ਜਾਣੋ) ॥੩॥
 
काटि सकति सिव सहजु प्रगासिओ एकै एक समानाना ॥
Kāt sakaṯ siv sahj pargāsi▫o ekai ek samānānā.
I have broken the bonds of Maya; the intuitive peace and poise of Shiva has dawned within me, and I am merged in oneness with the One.
ਮਾਇਆ ਨੂੰ ਮੈਂ ਮੇਟ ਸੁਟਿਆ ਹੈ। ਸਾਹਿਬ ਦੀ ਗਿਆਤ ਮੇਰੇ ਹਿਰਦੇ ਅੰਦਰ ਰੌਸ਼ਨ ਹੋ ਗਈ ਹੈ ਅਤੇ ਮੈਂ ਇਕ ਮਾਲਕ ਅੰਦਰ ਲੀਨ ਹੋ ਗਿਆ ਹਾਂ।
ਕਾਟਿ = ਕੱਟ ਕੇ, ਦੂਰ ਕਰ ਕੇ। ਸਕਤਿ = ਮਾਇਆ (ਦਾ ਪ੍ਰਭਾਵ)। ਸਿਵ ਸਹਜੁ = ਸ਼ਿਵ ਦੀ ਸਹਜਿ ਅਵਸਥਾ, ਪਰਮਾਤਮਾ ਦਾ ਗਿਆਨ, ਪ੍ਰਭੂ ਦਾ ਪ੍ਰਕਾਸ਼। ਏਕੈ ਏਕ = ਨਿਰੋਲ ਇੱਕ ਪ੍ਰਭੂ ਵਿਚ।ਮਾਇਆ ਦਾ ਪ੍ਰਭਾਵ ਦੂਰ ਕਰ ਕੇ, ਜਦੋਂ ਰੱਬੀ-ਜੋਤ ਦਾ ਪ੍ਰਕਾਸ਼ ਹੋ ਗਿਆ, ਤਾਂ ਸਦਾ ਨਿਰੋਲ ਇੱਕ ਪ੍ਰਭੂ ਵਿਚ ਮਨ ਲੀਨ ਰਹਿੰਦਾ ਹੈ।
 
कहि कबीर गुर भेटि महा सुख भ्रमत रहे मनु मानानां ॥४॥२३॥७४॥
Kahi Kabīr gur bẖet mahā sukẖ bẖarmaṯ rahe man mānānāʼn. ||4||23||74||
Says Kabeer, meeting the Guru, I have found absolute peace. My mind has ceased its wanderings; I am happy. ||4||23||74||
ਕਬੀਰ ਜੀ ਆਖਦੇ ਹਨ, ਗੁਰਾਂ ਨੂੰ ਮਿਲ ਕੇ ਮੈਨੂੰ ਪਰਮ ਆਨੰਦ ਪਰਾਪਤ ਹੋ ਗਿਆ ਹੈ। ਮੇਰਾ ਮਨੂਆ ਭਟਕਣੋ ਹੱਟ ਗਿਆ ਹੈ ਅਤੇ ਖੁਸ਼ ਹੋ ਗਿਆ ਹੈ।
ਗੁਰ ਭੇਟਿ = ਗੁਰੂ ਨੂੰ ਮਿਲ ਕੇ। ਭ੍ਰਮਤ ਰਹੇ = ਭਟਕਣਾ ਦੂਰ ਹੋ ਜਾਂਦੀ ਹੈ। ਮਾਨਾਨਾਂ = ਮੰਨ ਜਾਂਦਾ ਹੈ, ਪਤੀਜ ਜਾਂਦਾ ਹੈ ॥੪॥੨੩॥੭੪॥ਕਬੀਰ ਆਖਦਾ ਹੈ, ਸਤਿਗੁਰੂ ਨੂੰ ਮਿਲ ਕੇ ਉੱਚਾ ਸੁਖ ਪ੍ਰਾਪਤ ਹੁੰਦਾ ਹੈ, ਭਟਕਣਾ ਮੁੱਕ ਜਾਂਦੀ ਹੈ ਤੇ ਮਨ (ਪ੍ਰਭੂ ਵਿਚ) ਗਿੱਝ ਜਾਂਦਾ ਹੈ ॥੪॥੨੩॥੭੪॥