Sri Guru Granth Sahib Ji

Ang: / 1430

Your last visited Ang:

ऐथै मिलहि वडाईआ दरगहि पावहि थाउ ॥३॥
Aithai milėh vadā▫ī▫ā ḏargahi pāvahi thā▫o. ||3||
In this world you shall be blessed with greatness, and in the Court of the Lord you shall find your place of rest. ||3||
ਤੈਨੂੰ ਏਥੇ ਮਾਣ-ਪ੍ਰਤਿਸ਼ਟਾ ਪਰਾਪਤ ਹੋਵੇਗੀ ਅਤੇ ਪਰਲੋਕ ਵਿੱਚ ਤੂੰ ਟਿਕਾਣਾ ਪਾ ਲਵੇਗਾ।
ਥਾਉ = ਆਦਰ, ਥਾਂ।੩।ਇਸ ਜਗਤ ਵਿਚ (ਸਭ ਕਿਸਮ ਦੇ) ਆਦਰ-ਮਾਣ ਮਿਲਣਗੇ, ਪਰਮਾਤਮਾ ਦੀ ਦਰਗਹ ਵਿਚ ਭੀ ਆਦਰ ਪਾਏਂਗਾ ॥੩॥
 
करे कराए आपि प्रभु सभु किछु तिस ही हाथि ॥
Kare karā▫e āp parabẖ sabẖ kicẖẖ ṯis hī hāth.
God Himself acts, and causes others to act; everything is in His Hands.
ਸਾਹਿਬ ਆਪੇ ਹੀ ਕਰਦਾ ਤੇ ਕਰਾਉਂਦਾ ਹੈ। ਸਾਰਾ ਕੁਝ ਉਸ ਦੇ ਹੱਥ ਵਿੱਚ ਹੈ।
ਤਿਸ ਹੀ ਹਾਥਿ = ਉਸ ਹੀ ਦੇ ਹੱਥ ਵਿਚ {ਨੋਟ: ਲਫ਼ਜ਼ ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ}।(ਪਰ ਜੀਵਾਂ ਦੇ ਕੁਝ ਵੱਸ ਨਹੀਂ) ਪ੍ਰਭੂ ਆਪ ਹੀ ਸਭ ਕੁਝ ਕਰਦਾ ਹੈ, ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ, ਹਰੇਕ ਖੇਡ ਉਸ ਪ੍ਰਭੂ ਦੇ ਆਪਣੇ ਹੀ ਹੱਥ ਵਿਚ ਹੈ।
 
मारि आपे जीवालदा अंतरि बाहरि साथि ॥
Mār āpe jīvālḏā anṯar bāhar sāth.
He Himself bestows life and death; He is with us, within and beyond.
ਉਹ ਖ਼ੁਦ ਹੀ ਮਾਰਦਾ ਤੇ ਜਿਵਾਉਂਦਾ ਹੈ। ਅੰਦਰ ਤੇ ਬਾਹਰਵਾਰ ਉਹ ਪ੍ਰਾਣੀ ਦੇ ਨਾਲ ਹੈ।
ਮਾਰਿ = ਮਾਰ ਕੇ।ਪ੍ਰਭੂ ਆਪ ਹੀ ਆਤਮਕ ਮੌਤੇ ਮਾਰਦਾ ਹੈ, ਆਪ ਹੀ ਆਤਮਕ ਜੀਵਨ ਦੇਂਦਾ ਹੈ, ਜੀਵਾਂ ਦੇ ਅੰਦਰ ਬਾਹਰ ਹਰ ਥਾਂ ਉਹਨਾਂ ਦੇ ਨਾਲ ਰਹਿੰਦਾ ਹੈ।
 
नानक प्रभ सरणागती सरब घटा के नाथ ॥४॥१५॥८५॥
Nānak parabẖ sarṇāgaṯī sarab gẖatā ke nāth. ||4||15||85||
Nanak seeks the Sanctuary of God, the Master of all hearts. ||4||15||85||
ਨਾਨਕ ਨੇ ਸੁਆਮੀ ਦੀ ਸ਼ਰਨ ਸੰਭਾਲੀ ਹੈ, ਜੋ ਸਾਰੇ ਜੀਆਂ ਦਾ ਮਾਲਕ ਹੈ।
ਪ੍ਰਭ = ਹੇ ਪ੍ਰਭੂ! ਨਾਥ = ਹੇ ਨਾਥ!।੪।ਹੇ ਨਾਨਕ! (ਅਰਦਾਸ ਕਰ ਤੇ ਆਖ ਕਿ) ਹੇ ਪ੍ਰਭੂ! ਹੇ ਸਭ ਜੀਵਾਂ ਦੇ ਖਸਮ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਨਾਮ ਦੀ ਦਾਤ ਦੇਹ) ॥੪॥੧੫॥੮੫॥
 
सिरीरागु महला ५ ॥
Sirīrāg mėhlā 5.
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
xxxxxx
 
सरणि पए प्रभ आपणे गुरु होआ किरपालु ॥
Saraṇ pa▫e parabẖ āpṇe gur ho▫ā kirpāl.
The Guru is Merciful; we seek the Sanctuary of God.
ਜਿਨ੍ਹਾਂ ਉਤੇ ਗੁਰੂ ਜੀ ਦਇਆਵਾਨ ਹੁੰਦੇ ਹਨ, ਉਹ ਆਪਣੇ ਸਾਹਿਬ ਦੀ ਪਨਾਹ ਲੈਂਦੇ ਹਨ।
ਸਰਣਿ ਪ੍ਰਭੂ = ਪ੍ਰਭੂ ਦੀ ਸਰਨ ਵਿਚ।ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ, ਉਹ ਆਪਣੇ ਪਰਮਾਤਮਾ ਦੀ ਸਰਨ ਪੈਂਦਾ ਹੈ।
 
सतगुर कै उपदेसिऐ बिनसे सरब जंजाल ॥
Saṯgur kai upḏesi▫ai binse sarab janjāl.
Through the Teachings of the True Guru, all worldly entanglements are eliminated.
ਸੱਚੇ ਗੁਰਾਂ ਦੀ ਸਿਖਿਆ ਦੁਆਰਾ ਸਮੂਹ ਸੰਸਾਰੀ ਅਲਸੇਟੇ ਮੁੱਕ ਜਾਂਦੇ ਹਨ।
xxxਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ (ਮਾਇਆ-ਮੋਹ ਵਾਲੇ) ਸਾਰੇ ਜੰਜਾਲ ਨਾਸ ਹੋ ਜਾਂਦੇ ਹਨ।
 
अंदरु लगा राम नामि अम्रित नदरि निहालु ॥१॥
Anḏar lagā rām nām amriṯ naḏar nihāl. ||1||
The Name of the Lord is firmly implanted within my mind; through His Ambrosial Glance of Grace, I am exalted and enraptured. ||1||
ਸਰਬ-ਵਿਆਪਕ ਸੁਆਮੀ ਦਾ ਨਾਮ ਮੇਰੇ ਹਿਰਦੇ ਵਿੱਚ ਖੁਭ ਗਿਆ ਹੈ ਅਤੇ ਉਸ ਦੀ ਆਬਿ-ਹਿਯਾਤੀ ਨਿਗ੍ਹਾ ਨੇ ਮੈਨੂੰ ਪਰਮ-ਪ੍ਰਸੰਨ ਕਰ ਦਿੱਤਾ ਹੈ।
ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ। ਇਸ ਦਾ ਤੇ ਲਫ਼ਜ਼ 'ਅੰਦਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਨਾਮਿ = ਨਾਮ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲੁ = ਪ੍ਰਸੰਨ, ਹਰਾ-ਭਰਾ।੧।ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ॥੧॥
 
मन मेरे सतिगुर सेवा सारु ॥
Man mere saṯgur sevā sār.
O my mind, serve the True Guru.
ਹੇ ਮੇਰੀ ਜਿੰਦੜੀਏ! ਤੂੰ ਸੱਚੇ ਗੁਰਾਂ ਦੀ ਟਹਿਲ ਸੇਵਾ ਸੰਭਾਲ।
ਸਾਰੁ = ਸੰਭਾਲ।ਹੇ ਮੇਰੇ ਮਨ! ਗੁਰੂ ਦੀ (ਦੱਸੀ ਹੋਈ) ਸੇਵਾ ਧਿਆਨ ਨਾਲ ਕਰ।
 
करे दइआ प्रभु आपणी इक निमख न मनहु विसारु ॥ रहाउ ॥
Kare ḏa▫i▫ā parabẖ āpṇī ik nimakẖ na manhu visār. Rahā▫o.
God Himself grants His Grace; do not forget Him, even for an instant. ||Pause||
ਆਪਣੇ ਚਿੱਤ ਅੰਦਰੋਂ ਸੁਆਮੀ ਨੂੰ ਇਕ ਮੁਹਤ ਭਰ ਲਈ ਭੀ ਨਾਂ ਭੁਲਾ। ਤਦ ਉਹ ਤੇਰੇ ਉਤੇ ਆਪਣੀ ਰਹਿਮਤ ਨਿਛਾਵਰ ਕਰੇਗਾ ਠਹਿਰਾਉ।
ਨਿਸਖ = ਅੱਖ ਝਮਕਣ ਜਿਤਨਾ ਸਮਾ। {निमेष}।ਪਰਮਾਤਮਾ ਨੂੰ ਅੱਖ ਦੇ ਫੋਰ ਜਿਤਨੇ ਸਮੇਂ ਵਾਸਤੇ ਭੀ ਆਪਣੇ ਮਨ ਤੋਂ ਨਾਹ ਭੁਲਾ। ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਪਰਮਾਤਮਾ ਉਸ ਉੱਤੇ ਆਪਣੀ ਮਿਹਰ ਕਰਦਾ ਹੈ ॥੨॥
 
गुण गोविंद नित गावीअहि अवगुण कटणहार ॥
Guṇ govinḏ niṯ gavī▫ah avguṇ kataṇhār.
Continually sing the Glorious Praises of the Lord of the Universe, the Destroyer of demerits.
ਸਦੀਵ ਹੀ ਸ੍ਰਿਸ਼ਟੀ ਦੇ ਸੁਆਮੀ ਦਾ ਜੱਸ ਗਾਇਨ ਕਰ, ਜੋ ਬਦੀਆਂ ਨੂੰ ਦੂਰ ਕਰਨ ਵਾਲਾ ਹੈ।
ਗਾਵੀਅਹਿ = ਗਾਏ ਜਾਣੇ ਚਾਹੀਦੇ ਹਨ। ਕਟਣਹਾਰ = ਕੱਟਣ ਦੇ ਸਮਰੱਥ।ਸਦਾ ਪਰਮਾਤਮਾ ਦੇ ਗੁਣ ਗਾਵਣੇ ਚਾਹੀਦੇ ਹਨ, ਪਰਮਾਤਮਾ ਦੇ ਗੁਣ ਸਾਰੇ ਔਗੁਣਾਂ ਨੂੰ ਕੱਟਣ ਦੀ ਸਮਰੱਥਾ ਰੱਖਦੇ ਹਨ।
 
बिनु हरि नाम न सुखु होइ करि डिठे बिसथार ॥
Bin har nām na sukẖ ho▫e kar diṯẖe bisthār.
Without the Name of the Lord, there is no peace. Having tried all sorts of ostentatious displays, I have come to see this.
ਰੱਬ ਦੇ ਨਾਮ ਦੇ ਬਾਝੋਂ ਠੰਢ-ਚੈਨ ਨਹੀਂ ਪੈਦੀ। ਕਈ ਅਡੰਬਰ ਰਚ ਕੇ ਮੈਂ ਇਹ ਸਾਬਤ ਕਰ ਲਿਆ ਹੈ।
ਬਿਸਥਾਰ = (ਮਾਇਆ ਦੇ) ਖਿਲਾਰੇ।ਅਸਾਂ ਮਾਇਆ ਦੇ ਅਨੇਕਾਂ ਖਿਲਾਰੇ ਕਰ ਕੇ ਵੇਖ ਲਿਆ ਹੈ (ਭਾਵ, ਇਹ ਯਕੀਨ ਜਾਣੋ ਕਿ ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰਿਆਂ) ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ।
 
सहजे सिफती रतिआ भवजलु उतरे पारि ॥२॥
Sėhje sifṯī raṯi▫ā bẖavjal uṯre pār. ||2||
Intuitively imbued with His Praises, one is saved, crossing over the terrifying world-ocean. ||2||
ਅਡੋਲਤਾ ਅੰਦਰ ਸੁਆਮੀ ਦੀ ਸਿਫ਼ਤ-ਸਨਾ ਨਾਲ ਰੰਗੇ ਜਾਣ ਦੁਆਰਾ, ਪ੍ਰਾਨੀ ਸੰਸਾਰ ਸਮੁੰਦਰ ਤੋਂ ਤਰ ਜਾਂਦਾ ਹੈ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ (ਟਿਕ ਕੇ)। ਭਵਜਲੁ = ਸੰਸਾਰ-ਸਮੁੰਦਰ।੨।ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਪਿਆਰ ਪਾਇਆਂ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੨॥੨॥
 
तीरथ वरत लख संजमा पाईऐ साधू धूरि ॥
Ŧirath varaṯ lakẖ sanjmā pā▫ī▫ai sāḏẖū ḏẖūr.
The merits of pilgrimages, fasts and hundreds of thousands of techniques of austere self-discipline are found in the dust of the feet of the Holy.
ਲੱਖ ਯਾਤਰਾ, ਵਰਤਾ ਤੇ ਦਮਕਾ ਦਾ ਫਲ ਸੰਤਾਂ ਦੇ ਪੈਰਾਂ ਦੀ ਖ਼ਾਕ ਵਿਚੋਂ ਮਿਲ ਪੈਂਦਾ ਹੈ।
ਸੰਜਮਾ = ਇੰਦ੍ਰੀਆਂ ਨੂੰ ਵਿਕਾਰਾਂ ਤੋਂ ਬਚਾਣ ਦੇ ਸਾਧਨ। ਸਾਧੂ = ਗੁਰੂ।ਗੁਰੂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰਨੀ ਚਾਹੀਦੀ ਹੈ। ਇਹੀ ਹੈ ਤੀਰਥਾਂ ਦੇ ਇਸ਼ਨਾਨ, ਇਹੀ ਹੈ ਵਰਤ ਰੱਖਣੇ, ਇਹੀ ਹੈ ਇੰਦ੍ਰੀਆਂ ਨੂੰ ਵੱਸ ਕਰਨ ਦੇ ਲੱਖਾਂ ਉੱਦਮ।
 
लूकि कमावै किस ते जा वेखै सदा हदूरि ॥
Lūk kamāvai kis ṯe jā vekẖai saḏā haḏūr.
From whom are you trying to hide your actions? God sees all;
ਤੂੰ ਆਪਣੇ ਮੰਦੇ ਅਮਲ ਕਿਸ ਕੋਲੋਂ ਛੁਪਾਉਂਦਾ ਹੈ, ਜਦ ਕਿ ਸਦੀਵੀ ਹਾਜ਼ਰ ਨਾਜ਼ਰ ਸਾਹਿਬ ਤੈਨੂੰ ਦੇਖ ਰਿਹਾ ਹੈ।
ਲੂਕਿ = ਲੁਕ ਕੇ। ਕਿਸ ਤੇ = ਕਿਸ ਤੋਂ {ਨੋਟ: ਲਫ਼ਜ਼ ਕਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ}। ਜਾ = ਕਿਉਂਕਿ।(ਪਰਮਾਤਮਾ ਇਹਨਾਂ ਬਾਹਰਲੇ ਧਾਰਮਿਕ ਸੰਜਮਾਂ ਨਾਲ ਨਹੀਂ ਪਤੀਜਦਾ, ਉਹ ਤਾਂ) ਜੀਵਾਂ ਦੇ ਅੰਗ-ਸੰਗ ਰਹਿ ਕੇ ਸਦਾ (ਜੀਵਾਂ ਦੇ ਸਭ-ਲੁਕਾਵੇਂ ਕੀਤੇ ਕੰਮ ਭੀ) ਵੇਖਦਾ ਹੈ (ਫਿਰ ਭੀ ਮੂਰਖ ਮਨੁੱਖ) ਕਿਸ ਤੋਂ ਲੁਕ ਕੇ (ਮੰਦੇ ਕਰਮ) ਕਰਦਾ ਹੈ?
 
थान थनंतरि रवि रहिआ प्रभु मेरा भरपूरि ॥३॥
Thān thananṯar rav rahi▫ā parabẖ merā bẖarpūr. ||3||
He is Ever-present. My God is totally pervading all places and interspaces. ||3||
ਮੇਰਾ ਪੂਰੀ ਤਰ੍ਹਾਂ ਲਬਾ-ਲਬ ਭਰਨ ਵਾਲਾ ਸੁਆਮੀ ਸਾਰੀਆਂ ਥਾਵਾਂ ਅੰਦਰ ਰਮ ਰਿਹਾ ਹੈ।
ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰ ਥਾਂ ਵਿਚ। ਭਰਪੂਰਿ = ਪੂਰੇ ਤੌਰ ਤੇ।੩।ਪਰਮਾਤਮਾ ਤਾਂ ਹਰੇਕ ਥਾਂ ਵਿਚ ਪੂਰੇ ਤੌਰ ਤੇ ਵਿਆਪਕ ਹੈ ॥੩॥੩॥
 
सचु पातिसाही अमरु सचु सचे सचा थानु ॥
Sacẖ pāṯisāhī amar sacẖ sacẖe sacẖā thān.
True is His Empire, and True is His Command. True is His Seat of True Authority.
ਸੱਚੀ ਹੈ ਉਸ ਦੀ ਬਾਦਸ਼ਾਹੀ, ਸੱਚਾ ਹੈ ਉਸ ਦਾ ਹੁਕਮ ਅਤੇ ਸਾਰਿਆਂ ਦਾ ਪਰਮ-ਸੱਚਾ ਹੈ ਉਸ ਦਾ ਅਸਥਾਨ।
ਸਚੁ = ਸਦਾ-ਥਿਰ ਰਹਿਣ ਵਾਲੀ। ਅਮਰੁ = ਹੁਕਮ। ਸਚੇ = ਸਦਾ-ਥਿਰ ਰਹਿਣ ਵਾਲੇ ਦਾ।ਪਰਮਾਤਮਾ ਦੀ ਪਾਤਿਸ਼ਾਹੀ ਸਦਾ ਕਾਇਮ ਰਹਿਣ ਵਾਲੀ ਹੈ, ਪਰਮਾਤਮਾ ਦਾ ਹੁਕਮ ਅੱਟਲ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਥਾਂ ਭੀ ਸਦਾ ਕਾਇਮ ਰਹਿਣ ਵਾਲਾ ਹੈ।
 
सची कुदरति धारीअनु सचि सिरजिओनु जहानु ॥
Sacẖī kuḏraṯ ḏẖārī▫an sacẖ sirji▫on jahān.
True is the Creative Power which He has created. True is the world which He has fashioned.
ਸੱਚੀ ਹੈ ਅਪਾਰ ਸ਼ਕਤੀ ਜੋ ਉਸ ਨੇ ਰਚੀ ਹੈ ਅਤੇ ਸੱਚਾ ਹੈ ਸੰਸਾਰ ਜੋ ਉਸ ਨੇ ਸਾਜਿਆ ਹੈ।
ਧਾਰੀਅਨੁ = ਧਾਰੀ ਹੈ ਉਸ ਨੇ। ਸਚਿ = ਸਦਾ-ਥਿਰ ਪ੍ਰਭੂ ਨੇ। ਸਿਰਜਿਓਨੁ = ਪੈਦਾ ਕੀਤਾ ਹੈ ਉਸ ਨੇ।ਉਸ ਸਦਾ-ਥਿਰ ਪਰਮਾਤਮਾ ਨੇ ਅਟੱਲ ਕੁਦਰਤਿ ਰਚੀ ਹੋਈ ਹੈ, ਤੇ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ।
 
नानक जपीऐ सचु नामु हउ सदा सदा कुरबानु ॥४॥१६॥८६॥
Nānak japī▫ai sacẖ nām ha▫o saḏā saḏā kurbān. ||4||16||86||
O Nanak, chant the True Name; I am forever and ever a sacrifice to Him. ||4||16||86||
ਨਾਨਕ, ਸਤਿਨਾਮ ਦਾ ਉਚਾਰਨ ਕਰਠ, ਜਿਸ ਉਤੋਂ ਮੈਂ ਸਦੀਵ ਤੇ ਹਮੇਸ਼ਾਂ ਲਈ ਘੋਲੀ ਜਾਂਦਾ ਹਾਂ।
xxxਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਮੈਂ ਉਸ ਪਰਮਾਤਮਾ ਤੋਂ ਸਦਾ ਹੀ ਸਦਕੇ ਜਾਂਦਾ ਹਾਂ ॥੪॥੧੬॥੮੬॥
 
सिरीरागु महला ५ ॥
Sirīrāg mėhlā 5.
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
xxxxxx
 
उदमु करि हरि जापणा वडभागी धनु खाटि ॥
Uḏam kar har jāpṇā vadbẖāgī ḏẖan kẖāt.
Make the effort, and chant the Lord's Name. O very fortunate ones, earn this wealth.
ਹੇ ਭਾਰੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ।
ਕਰਿ = ਕਰ ਕੇ। ਵਡਭਾਗੀ = ਵੱਡੇ ਭਾਗਾਂ ਨਾਲ। ਖਾਟਿ = ਖੱਟ, ਇਕੱਠਾ ਕਰ।(ਹੇ ਮਨ!) ਉੱਦਮ ਕਰ ਕੇ ਪਰਮਾਤਮਾ ਦਾ ਨਾਮ ਸਿਮਰ, ਵੱਡੇ ਭਾਗਾਂ ਨਾਲ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ।
 
संतसंगि हरि सिमरणा मलु जनम जनम की काटि ॥१॥
Saṯsang har simraṇā mal janam janam kī kāt. ||1||
In the Society of the Saints, meditate in remembrance on the Lord, and wash off the filth of countless incarnations. ||1||
ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ ਗੰਦਗੀ ਨੂੰ ਲਾਹ ਸੁੱਟ।
ਸੰਗਿ = ਸੰਗਤ ਵਿਚ।੧।ਸਾਧ ਸੰਗਤ ਵਿਚ ਰਹਿ ਕੇ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਿਆਂ ਤੂੰ ਜਨਮਾਂ ਜਨਮਾਂ ਵਿਚ ਕੀਤੇ ਵਿਕਾਰਾਂ ਦੀ ਮੈਲ ਦੂਰ ਕਰ ਲਏਂਗਾ ॥੧॥
 
मन मेरे राम नामु जपि जापु ॥
Man mere rām nām jap jāp.
O my mind, chant and meditate on the Name of the Lord.
ਹੇ ਮੇਰੀ ਜਿੰਦੜੀਏ! ਵਿਆਪਕ ਵਾਹਿਗੁਰੂ ਦੇ ਨਾਮ ਦਾ ਸਿਮਰਨ ਅਖ਼ਤਿਆਰ ਕਰ।
xxxਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ (ਦੇ ਨਾਮ) ਦਾ ਜਾਪ ਜਪ।
 
मन इछे फल भुंचि तू सभु चूकै सोगु संतापु ॥ रहाउ ॥
Man icẖẖe fal bẖuncẖ ṯū sabẖ cẖūkai sog sanṯāp. Rahā▫o.
Enjoy the fruits of your mind's desires; all suffering and sorrow shall depart. ||Pause||
ਤੂੰ ਆਪਣੇ ਚਿੱਤ-ਚਾਹੁੰਦੇ ਫਲ ਖਾਵੇਗੀ ਅਤੇ ਤੇਰਾ ਗ਼ਮ ਤੇ ਦੁਖੜੇ ਸਮੂਹ ਦੂਰ ਹੋ ਜਾਣਗੇ। ਠਹਿਰਾਉ।
ਮਨ ਇਛੇ = ਮਨ-ਭਾਉਂਦੇ। ਭੁੰਚਿ = ਖਾਹ। ਚੂਕੈ = ਮੁੱਕ ਜਾਇਗਾ। ਸੋਗੁ = ਚਿੰਤਾ। ਸੰਤਾਪੁ = ਦੁੱਖ।(ਸਿਮਰਨ ਦੀ ਬਰਕਤਿ ਨਾਲ) ਤੂੰ ਮਨ-ਭਾਉਂਦੇ ਫਲ ਪ੍ਰਾਪਤ ਕਰੇਂਗਾ, ਤੇ ਤੇਰਾ ਸਾਰਾ ਦੁੱਖ ਕਲੇਸ਼ ਸਹਮ ਦੂਰ ਹੋ ਜਾਇਗਾ ॥ ਰਹਾਉ॥
 
जिसु कारणि तनु धारिआ सो प्रभु डिठा नालि ॥
Jis kāraṇ ṯan ḏẖāri▫ā so parabẖ diṯẖā nāl.
For His sake, you assumed this body; see God always with you.
ਮੈਂ ਉਸ ਸੁਆਮੀ ਨੂੰ ਆਪਣੇ ਸਾਥ ਵੇਖ ਲਿਆ ਹੈ, ਜਿਸ ਨੂੰ ਭਾਲਣ ਦੇ ਲਈ ਮੈਂ ਇਹ ਦੇਹਿ ਅਖ਼ਤਿਆਰ ਕੀਤੀ ਸੀ।
ਜਿਸੁ ਕਾਰਣਿ = ਜਿਸ ਮਨੋਰਥ ਵਾਸਤੇ, ਇਸੇ ਮਨੋਰਥ ਵਾਸਤੇ। ਤਨੁ ਧਾਰਿਆ = ਜਨਮ ਲਿਆ।ਇਸੇ ਮਨੋਰਥ ਵਾਸਤੇ ਤੂੰ ਇਹ ਮਨੁੱਖਾ ਜਨਮ ਹਾਸਲ ਕੀਤਾ ਹੈ (ਜਿਸ ਮਨੁੱਖ ਨੇ ਇਹ ਮਨੋਰਥ ਪੂਰਾ ਕੀਤਾ ਹੈ, ਪ੍ਰਭੂ ਦਾ ਨਾਮ ਸਿਮਰਿਆ ਹੈ, ਉਸ ਨੇ) ਉਸ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖ ਲਿਆ ਹੈ।
 
जलि थलि महीअलि पूरिआ प्रभु आपणी नदरि निहालि ॥२॥
Jal thal mahī▫al pūri▫ā parabẖ āpṇī naḏar nihāl. ||2||
God is pervading the water, the land and the sky; He sees all with His Glance of Grace. ||2||
ਪਰਮਾਤਮਾ ਜੋ ਕਿ ਜਲ ਵਿੱਚ, ਧਰਤੀ ਵਿੱਚ, ਆਕਾਸ਼ ਵਿੱਚ, ਹਰ ਥਾਂ ਤੇ ਭਰਪੂਰ ਹੈ (ਸਭ ਨੂੰ) ਆਪਣੀ ਮਿਹਰ ਦੀ ਨਿਗਾਹ ਨਾਲ ਦੇਖਦਾ ਹੈ।
ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, {ਮਹੀ = ਧਰਤੀ} ਧਰਤੀ ਦੇ ਤਲ ਉਤੇ, ਆਕਾਸ਼ ਵਿਚ, ਪੁਲਾੜ ਵਿਚ। ਨਿਹਾਲਿ = ਨਿਹਾਲੇ, ਵੇਖਦਾ ਹੈ।੨।(ਉਸ ਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਪ੍ਰਭੂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਮੌਜੂਦ ਹੈ ਤੇ (ਸਭ ਜੀਵਾਂ ਨੂੰ) ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ ॥੨॥
 
मनु तनु निरमलु होइआ लागी साचु परीति ॥
Man ṯan nirmal ho▫i▫ā lāgī sācẖ parīṯ.
The mind and body become spotlessly pure, enshrining love for the True Lord.
ਸੱਚੇ ਸੁਆਮੀ ਨਾਲ ਪਿਰਹੜੀ ਪਾਉਣ ਦੁਆਰਾ ਆਤਮਾ ਤੇ ਦੇਹਿ ਪਵਿੱਤ੍ਰ ਹੋ ਜਾਂਦੇ ਹਨ।
ਨਿਰਮਲੁ = ਪਵਿਤ੍ਰ। ਸਾਚੁ = ਸਦਾ-ਥਿਰ ਪ੍ਰਭੂ।ਜਿਸ ਮਨੁੱਖ ਦੀ ਪ੍ਰੀਤਿ ਸਦਾ-ਥਿਰ ਪਰਮਾਤਮਾ ਨਾਲ ਬਣ ਜਾਂਦੀ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਉਸ ਦੇ ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ)।
 
चरण भजे पारब्रहम के सभि जप तप तिन ही कीति ॥३॥
Cẖaraṇ bẖaje pārbarahm ke sabẖ jap ṯap ṯin hī kīṯ. ||3||
One who dwells upon the Feet of the Supreme Lord God has truly performed all meditations and austerities. ||3||
ਜੋ ਉੱਚੇ ਸੁਆਮੀ ਦੇ ਪੈਰਾਂ ਦਾ ਧਿਆਨ ਧਰਦਾ ਹੈ, ਮਾਨੋ ਉਸ ਨੇ ਸਾਰੀਆਂ ਉਪਾਸ਼ਨਾ ਤੇ ਤਪੱਸਿਆ ਕਰ ਲਈਆਂ ਹਨ।
ਸਭਿ = ਸਾਰੇ। ਤਿਨ ਹੀ = ਤਿਨਿ ਹੀ, ਉਸੇ ਨੇ {ਨੋਟ: ਲਫ਼ਜ਼ 'ਤਿਨਿ' ਦੀ ਿ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}।੩।ਜਿਸ ਮਨੁੱਖ ਨੇ ਅਕਾਲ ਪੁਰਖ ਦੇ ਚਰਨ ਸੇਵੇ ਹਨ, ਮਾਨੋ, ਸਾਰੇ ਜਪ ਸਾਰੇ ਤਪ ਉਸੇ ਨੇ ਹੀ ਕਰ ਲਏ ਹਨ ॥੩॥
 
रतन जवेहर माणिका अम्रितु हरि का नाउ ॥
Raṯan javehar māṇikā amriṯ har kā nā▫o.
The Ambrosial Name of the Lord is a Gem, a Jewel, a Pearl.
ਵਾਹਿਗੁਰੂ ਦਾ ਨਾਮ ਆਬਿ-ਹਿਯਾਤ, ਹੀਰੇ, ਲਾਲ ਤੇ ਮੇਰੀ ਵੱਤ ਹੈ।
ਮਾਣਿਕਾ = ਮੋਤੀ। ਅੰਮ੍ਰਿਤੁ = ਅਟੱਲ ਆਤਮਕ ਜੀਵਨ ਦੇਣ ਵਾਲਾ।ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ (ਹੀ ਅਸਲੀ) ਰਤਨ ਜਵਾਹਰ ਤੇ ਮੋਤੀ ਹੈ,
 
सूख सहज आनंद रस जन नानक हरि गुण गाउ ॥४॥१७॥८७॥
Sūkẖ sahj ānanḏ ras jan Nānak har guṇ gā▫o. ||4||17||87||
The essence of intuitive peace and bliss is obtained, O servant Nanak, by singing the Glories of God. ||4||17||87||
ਵਾਹਿਗੁਰੂ ਦਾ ਜੱਸ ਗਾਇਨ ਕਰਨ ਦੁਆਰਾ, ਹੇ ਨਫ਼ਰ ਨਾਨਕ! ਸਾਰੀਆਂ ਖ਼ੁਸ਼ੀਆਂ ਦਾ ਜੌਹਰ ਬੈਕੁੰਠੀ ਪਰਮ ਅਨੰਦ ਪਰਾਪਤ ਹੋ ਜਾਂਦਾ ਹੈ।
ਸਹਜ = ਆਤਮਕ ਅਡੋਲਤਾ। ਜਨ ਨਾਨਕ = ਹੇ ਦਾਸ ਨਾਨਕ!।੪।(ਕਿਉਂਕਿ ਨਾਮ ਦੀ ਬਰਕਤਿ ਨਾਲ ਹੀ) ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਰਸ ਪ੍ਰਾਪਤ ਹੁੰਦੇ ਹਨ। ਹੇ ਦਾਸ ਨਾਨਕ! ਸਦਾ ਪ੍ਰਭੂ ਦੇ ਗੁਣ ਗਾ ॥੪॥੧੭॥੮੭॥
 
सिरीरागु महला ५ ॥
Sirīrāg mėhlā 5.
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
xxxxxx
 
सोई सासतु सउणु सोइ जितु जपीऐ हरि नाउ ॥
So▫ī sāsaṯ sa▫uṇ so▫e jiṯ japī▫ai har nā▫o.
That is the essence of the scriptures, and that is a good omen, by which one comes to chant the Name of the Lord.
ਉਹੀ ਧਾਰਮਕ ਪੁਸਤਕ ਹੈ ਅਤੇ ਉਹ ਹੀ ਸੁੱਭ ਸ਼ਗਨ, ਜਿਸ ਦੁਆਰਾ ਵਾਹਿਗੁਰੂ ਦੇ ਨਾਮ ਨੂੰ ਸਿਮਰਿਆ ਜਾਵੇ।
ਸੋਈ = ਉਹ (ਗੁਰੂ) ਹੀ। ਸਾਸਤੁ = ਸ਼ਾਸਤ੍ਰ। ਸਉਣੁ = ਸ਼ੌਣਕ ਦਾ ਬਣਾਇਆ ਹੋਇਆ ਜੋਤਿਸ਼ ਦਾ ਸ਼ਾਸਤ੍ਰ। ਜਿਤੁ = ਜਿਸ (ਗੁਰੂ) ਦੀ ਰਾਹੀਂ।(ਪਰ ਹੇ ਮਨ! ਗੁਰੂ ਦੀ ਸਰਨ ਪਿਆਂ ਹੀ ਨਾਮ ਸਿਮਰ ਸਕੀਦਾ ਹੈ) ਉਹ ਗੁਰੂ ਹੀ ਸ਼ਾਸਤ੍ਰ ਹੈ, ਉਹ ਗੁਰੂ ਹੀ ਜੋਤਿਸ਼-ਸ਼ਾਸਤ੍ਰ ਹੈ, ਕਿਉਂਕਿ ਉਸ (ਗੁਰੂ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।
 
चरण कमल गुरि धनु दीआ मिलिआ निथावे थाउ ॥
Cẖaraṇ kamal gur ḏẖan ḏī▫ā mili▫ā nithāve thā▫o.
The Guru has given me the Wealth of the Lotus Feet of the Lord, and I, without shelter, have now obtained Shelter.
ਗੁਰੂ ਨੇ ਮੈਨੂੰ ਸਾਹਿਬ ਦੇ ਕੰਵਲ ਰੂਪੀ ਪੈਰਾਂ ਦਾ ਖ਼ਜ਼ਾਨਾ ਦਿੱਤਾ ਹੈ ਅਤੇ ਮੈਂ ਟਿਕਾਣੇ-ਰਹਿਤ ਨੂੰ ਟਿਕਾਣਾ ਪਰਾਪਤ ਹੋ ਗਿਆ ਹੈ।
ਚਰਨ ਕਮਲੁ = ਕੌਲ ਫੁੱਲ ਵਰਗਾ ਸੋਹਣਾ ਚਰਨ। ਗੁਰਿ = ਗੁਰੂ ਨੇ।ਜਿਸ ਨਿਆਸਰੇ ਬੰਦੇ ਨੂੰ ਭੀ ਗੁਰੂ ਨੇ ਪਰਮਾਤਮਾ ਦੇ ਸੋਹਣੇ ਚਰਨਾਂ ਦੀ ਪ੍ਰੀਤਿ ਦਾ ਧਨ ਦਿੱਤਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਆਦਰ ਮਿਲ ਜਾਂਦਾ ਹੈ।
 
साची पूंजी सचु संजमो आठ पहर गुण गाउ ॥
Sācẖī pūnjī sacẖ sanjamo āṯẖ pahar guṇ gā▫o.
The True Capital, and the True Way of Life, comes by chanting His Glories, twenty-four hours a day.
ਸੱਚੀ ਰਾਸ ਅਤੇ ਸੱਚੀ ਜੀਵਨ ਰਹਿਣੀ-ਬਹਿਣੀ ਅੱਠੇ ਪਹਿਰ ਵਾਹਿਗੁਰੂ ਦਾ ਜੱਸ ਗਾਇਨ ਕਰਨ ਵਿੱਚ ਹੀ ਹੈ।
ਸਾਚੀ = ਸਦਾ-ਥਿਰ ਰਹਿਣ ਵਾਲੀ। ਪੂੰਜੀ = ਰਾਸ, ਸਰਮਾਇਆ। ਸੰਜਮੋ = ਸੰਜਮੁ, ਇੰਦ੍ਰੀਆਂ ਨੂੰ ਵੱਸ ਕਰਨ ਦਾ ਜਤਨ।(ਹੇ ਮੇਰੇ ਮਨ!) ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹੁ, ਇਹ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ, ਇਹੀ ਇੰਦ੍ਰੀਆਂ ਨੂੰ ਕਾਬੂ ਕਰਨ ਦਾ ਅਟੱਲ ਸਾਧਨ ਹੈ।
 
करि किरपा प्रभु भेटिआ मरणु न आवणु जाउ ॥१॥
Kar kirpā parabẖ bẖeti▫ā maraṇ na āvaṇ jā▫o. ||1||
Granting His Grace, God meets us, and we no longer die, or come or go in reincarnation. ||1||
ਜਿਸ ਉਤੇ ਸਾਈਂ ਮਿਹਰ ਧਾਰਦਾ ਹੈ, ਉਹ ਉਸ ਨੂੰ ਮਿਲ ਪੈਦਾ ਹੈ। ਉਹ ਮੁੜ ਮਰਦਾ, ਆਉਂਦਾ ਤੇ ਜਾਂਦਾ ਨਹੀਂ।
ਆਵਣੁ ਜਾਉ = ਜੰਮਣਾ ਮਰਨਾ।੧।(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਨੂੰ) ਪ੍ਰਭੂ ਮਿਹਰ ਕਰ ਕੇ ਮਿਲ ਪੈਂਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ॥੧॥
 
मेरे मन हरि भजु सदा इक रंगि ॥
Mere man har bẖaj saḏā ik rang.
O my mind, vibrate and meditate forever on the Lord, with single-minded love.
ਹੇ ਮੇਰੀ ਜਿੰਦੜੀਏ! ਤੂੰ ਹਮੇਸ਼ਾਂ ਇਕ-ਚਿੱਤੀ ਪ੍ਰੀਤ ਨਾਲ ਵਾਹਿਗੁਰੂ ਦਾ ਚਿੰਤਨ ਕਰ।
ਇਕ ਰੰਗਿ = ਇੱਕ ਦੇ ਰੰਗ ਵਿਚ, ਪ੍ਰਭੂ ਦੇ ਪਿਆਰ ਵਿਚ।ਹੇ ਮੇਰੇ ਮਨ! ਪਰਮਾਤਮਾ ਦੇ ਪਿਆਰ ਵਿਚ (ਜੁੜ ਕੇ) ਸਦਾ ਪਰਮਾਤਮਾ ਦਾ ਭਜਨ ਕਰ।
 
घट घट अंतरि रवि रहिआ सदा सहाई संगि ॥१॥ रहाउ ॥
Gẖat gẖat anṯar rav rahi▫ā saḏā sahā▫ī sang. ||1|| rahā▫o.
He is contained deep within each and every heart. He is always with you, as your Helper and Support. ||1||Pause||
ਤੇਰਾ ਮਦਦਗਾਰ ਜੋ ਹਰ ਦਿਲ ਅੰਦਰ ਵਿਆਪਕ ਹੈ, ਹਮੇਸ਼ਾਂ ਤੇਰੇ ਨਾਲ ਹੈ। ਠਹਿਰਾਉ।
xxxਉਹ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ, ਉਹ ਸਦਾ ਸਹੈਤਾ ਕਰਨ ਵਾਲਾ ਹੈ, ਤੇ ਉਹ ਸਦਾ ਅੰਗ-ਸੰਗ ਰਹਿੰਦਾ ਹੈ ॥੧॥ ਰਹਾਉ॥
 
सुखा की मिति किआ गणी जा सिमरी गोविंदु ॥
Sukẖā kī miṯ ki▫ā gaṇī jā simrī govinḏ.
How can I measure the happiness of meditating on the Lord of the Universe?
ਮੈਂ ਉਸ ਖ਼ੁਸ਼ੀ ਦਾ ਕੀ ਅੰਦਾਜ਼ਾ ਲਾ ਸਕਦਾ ਹਾਂ, ਜਿਹੜੀ ਉਦੋਂ ਪੈਦਾ ਹੁੰਦੀ ਹੈ, ਜਦ ਮੈਂ ਸ੍ਰਿਸ਼ਟੀ ਦੇ ਸੁਆਮੀ ਦਾ ਅਰਾਧਨ ਕਰਦਾ ਹਾਂ?
ਮਿਤਿ = ਮਿਣਤੀ, ਹੱਦ-ਬੰਨਾ। ਗਣੀ = ਗਣੀਂ, ਮੈਂ ਗਿਣਾਂ। ਸਿਮਰੀ = ਸਿਮਰੀਂ, ਮੈਂ ਸਿਮਰਦਾ ਹਾਂ।ਜਦੋਂ ਮੈਂ ਧਰਤੀ ਦੇ ਪਾਲਕ ਪ੍ਰਭੂ ਨੂੰ ਸਿਮਰਦਾ ਹਾਂ (ਉਸ ਵੇਲੇ ਇਤਨੇ ਸੁਖ ਅਨੁਭਵ ਹੁੰਦੇ ਹਨ ਕਿ) ਮੈਂ ਉਹਨਾਂ ਸੁਖਾਂ ਦਾ ਅੰਦਾਜ਼ਾ ਨਹੀਂ ਲਾ ਸਕਦਾ।
 
जिन चाखिआ से त्रिपतासिआ उह रसु जाणै जिंदु ॥
Jin cẖākẖi▫ā se ṯaripṯāsi▫ā uh ras jāṇai jinḏ.
Those who taste it are satisfied and fulfilled; their souls know this Sublime Essence.
ਜੋ ਨਾਮ ਅੰਮ੍ਰਿਤ ਨੂੰ ਪਾਨ ਕਰਦਾ ਹੈ, ਉਹ ਧ੍ਰਾਪ ਜਾਂਦਾ ਹੈ। ਕੇਵਲ ਉਸ ਦੀ ਜਿੰਦੜੀ ਹੀ ਨਾਮ ਅੰਮ੍ਰਿਤ ਦੇ ਸੁਆਦ ਨੂੰ ਜਾਣਦੀ ਹੈ।
ਜਿਨ = ਜਿਨ੍ਹਾਂ ਬੰਦਿਆਂ ਨੇ। ਉਹ = {ਨੋਟ: ਇਹ ਲਫ਼ਜ਼ ਇਸਤ੍ਰੀ ਲਿੰਗ ਹੋਣ ਕਰਕੇ ਲਫ਼ਜ਼ 'ਜਿੰਦੁ' ਦਾ ਵਿਸ਼ੇਸ਼ਣ ਹੈ}।ਜਿਨ੍ਹਾਂ ਬੰਦਿਆਂ ਨੇ ਨਾਮ-ਰਸ ਚੱਖਿਆ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜ ਜਾਂਦੇ ਹਨ; (ਪਰ ਜੇਹੜੀ ਜਿੰਦ ਨਾਮ ਜਪਦੀ ਹੈ) ਉਹੀ ਜਿੰਦ ਉਸ ਨਾਮ-ਰਸ ਨੂੰ ਸਮਝਦੀ ਹੈ।