Sri Guru Granth Sahib

Ang: / 1430

Your last visited Ang:

साचि सहजि सोभा घणी हरि गुण नाम अधारि ॥
Sācẖ sahj sobẖā gẖaṇī har guṇ nām aḏẖār.
Through truth and intuitive poise, great honor is obtained, with the Support of the Naam and the Glory of the Lord.
ਸਚ ਤੇ ਬ੍ਰਹਿਮ ਗਯਾਤ ਨਾਲ ਅਤੇ ਵਾਹਿਗੁਰੂ ਦੇ ਜੱਸ ਤੇ ਨਾਮ ਦੇ ਆਸਰੇ ਆਦਮੀ ਬਹੁਤ ਇਜ਼ਤ ਆਬਰੂ ਪਾਉਂਦਾ ਹੈ।
ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ)। ਅਧਾਰਿ = ਆਸਰੇ ਦੇ ਕਾਰਨ।ਹਰੀ ਦੇ ਗੁਣਾਂ ਦੀ ਬਰਕਤਿ ਨਾਲ ਹਰੀ-ਨਾਮ ਦੇ ਆਸਰੇ ਨਾਲ ਸਦਾ-ਥਿਰ ਪ੍ਰਭੂ ਵਿਚ (ਜੁੜਿਆਂ) ਅਡੋਲ ਅਵਸਥਾ ਵਿਚ (ਟਿਕਿਆਂ) ਬੜੀ ਸੋਭਾ (ਭੀ ਮਿਲਦੀ ਹੈ)।
 
जिउ भावै तिउ रखु तूं मै तुझ बिनु कवनु भतारु ॥३॥
Ji▫o bẖāvai ṯi▫o rakẖ ṯūʼn mai ṯujẖ bin kavan bẖaṯār. ||3||
As it pleases You, Lord, please save and protect me. Without You, O my Husband Lord, who else is there for me? ||3||
ਮੇਰੀ ਰਖਿਆ ਕਰ, ਜਿਸ ਤਰ੍ਰਾਂ ਤੈਨੂੰ ਚੰਗਾ ਲਗਦਾ ਹੈ, ਹੈ ਕੰਤ! ਤੇਰੇ ਬਿਨਾ ਮੇਰਾ ਹੋਰ ਕੌਣ ਹੈ!
xxx॥੩॥(ਮੈਂ ਤੇਰਾ ਦਾਸ ਬੇਨਤੀ ਕਰਦਾ ਹਾਂ-ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਰੱਖ। ਤੈਥੋਂ ਬਿਨਾ ਮੇਰਾ ਖਸਮ-ਸਾਈਂ ਹੋਰ ਕੋਈ ਨਹੀਂ ॥੩॥
 
अखर पड़ि पड़ि भुलीऐ भेखी बहुतु अभिमानु ॥
Akẖar paṛ paṛ bẖulī▫ai bẖekẖī bahuṯ abẖimān.
Reading their books over and over again, people continue making mistakes; they are so proud of their religious robes.
ਲਗਾਤਾਰ ਪੁਸਤਕਾਂ ਵਾਚ ਕੇ ਇਨਸਾਨ ਗਲਤੀਆਂ ਕਰਦੇ ਹਨ ਅਤੇ ਮਜ਼ਹਬੀ ਲਿਬਾਸਾ ਨੂੰ ਪਹਿਨ ਕੇ ਉਹ ਘਣਾ ਹੰਕਾਰ ਕਰਦੇ ਹਨ।
ਅਖਰ = ਵਿਦਿਆ।ਵਿੱਦਿਆ ਪੜ੍ਹ ਪੜ੍ਹ ਕੇ (ਭੀ ਵਿੱਦਿਆ ਦੇ ਅਹੰਕਾਰ ਕਾਰਨ) ਕੁਰਾਹੇ ਹੀ ਪਈਦਾ ਹੈ, (ਗ੍ਰਿਹਸਤ-ਤਿਆਗੀਆਂ ਦੇ) ਭੇਖਾਂ ਨਾਲ ਭੀ (ਮਨ ਵਿਚ) ਬੜਾ ਮਾਣ ਪੈਦਾ ਹੁੰਦਾ ਹੈ।
 
तीरथ नाता किआ करे मन महि मैलु गुमानु ॥
Ŧirath nāṯā ki▫ā kare man mėh mail gumān.
But what is the use of bathing at sacred shrines of pilgrimage, when the filth of stubborn pride is within the mind?
ਯਾਤਰਾ ਅਸਥਾਨ ਉਤੇ ਇਸ਼ਨਾਨ ਕਰਨ ਦਾ ਆਦਮੀ ਨੂੰ ਕੀ ਲਾਭ ਹੈ ਜਦ ਕਿ ਉਸ ਦੇ ਚਿੱਤ ਅੰਦਰ ਸਵੈ-ਹੰਗਤਾ ਦੀ ਮਲੀਣਤਾ ਹੈ?
xxxਤੀਰਥਾਂ ਉੱਤੇ ਇਸ਼ਨਾਨ ਕਰਨ ਨਾਲ ਭੀ ਜੀਵ ਕੁਝ ਨਹੀਂ ਸੰਵਾਰ ਸਕਦਾ, ਕਿਉਂਕਿ ਮਨ ਵਿਚ (ਇਸ) ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ (ਕਿ ਮੈਂ ਤੀਰਥ ਇਸ਼ਨਾਨੀ ਹਾਂ)।
 
गुर बिनु किनि समझाईऐ मनु राजा सुलतानु ॥४॥
Gur bin kin samjā▫ī▫ai man rājā sulṯān. ||4||
Other than the Guru, who can explain that within the mind is the Lord, the King, the Emperor? ||4||
ਗੁਰਾਂ ਦੇ ਬਗੈਰ ਕੌਣ ਸਪਸ਼ਟ ਕਰ ਸਕਦਾ ਹੈ ਕਿ ਵਾਹਿਗੁਰੂ, ਪਾਤਸ਼ਾਹ ਤੇ ਮਹਾਰਾਜਾ, ਬੰਦੇ ਦੇ ਚਿੱਤ ਵਿੱਚ ਵਸਦਾ ਹੈ।
ਕਿਨਿ = ਕਿਸ ਨੇ? ॥੪॥(ਹਰੇਕ ਖੁੰਝੇ ਹੋਏ ਰਸਤੇ ਵਿਚ) ਮਨ (ਇਸ ਸਰੀਰ-ਨਗਰੀ ਦਾ) ਰਾਜਾ ਬਣਿਆ ਰਹਿੰਦਾ ਹੈ, ਸੁਲਤਾਨ ਬਣਿਆ ਰਹਿੰਦਾ ਹੈ। ਗੁਰੂ ਤੋਂ ਬਿਨਾ ਇਸ ਨੂੰ ਕਿਸੇ ਹੋਰ ਨੇ ਕਦੇ ਮੱਤ ਨਹੀਂ ਦਿੱਤੀ (ਕੋਈ ਇਸ ਨੂੰ ਸਮਝਾ ਨਹੀਂ ਸਕਿਆ) ॥੪॥
 
प्रेम पदारथु पाईऐ गुरमुखि ततु वीचारु ॥
Parem paḏārath pā▫ī▫ai gurmukẖ ṯaṯ vīcẖār.
The Treasure of the Lord's Love is obtained by the Gurmukh, who contemplates the essence of reality.
ਗੁਰਾਂ ਦੇ ਰਾਹੀਂ ਅਸਲੀਅਤ ਨੂੰ ਸੋਚਣ ਸਮਝਣ ਦੁਆਰਾ ਪ੍ਰਭੂ ਪਿਆਰ ਦੀ ਦੌਲਤ ਪਰਾਪਤ ਹੁੰਦੀ ਹੈ।
xxx(ਹੇ ਬਾਬਾ!) ਗੁਰੂ ਦੀ ਸਰਨ ਪੈ ਕੇ ਆਪਣੇ ਮੂਲ-ਪ੍ਰਭੂ (ਦੇ ਗੁਣਾਂ) ਨੂੰ ਵਿਚਾਰ। ਗੁਰੂ ਦੀ ਸਰਨ ਪਿਆਂ ਹੀ (ਪ੍ਰਭੂ-ਚਰਨਾਂ ਨਾਲ) ਪ੍ਰੇਮ ਪੈਦਾ ਕਰਨ ਵਾਲਾ ਨਾਮ-ਧਨ ਮਿਲਦਾ ਹੈ।
 
सा धन आपु गवाइआ गुर कै सबदि सीगारु ॥
Sā ḏẖan āp gavā▫i▫ā gur kai sabaḏ sīgār.
The bride eradicates her selfishness, and adorns herself with the Word of the Guru's Shabad.
ਆਪਣੇ ਆਪ ਨੂੰ ਗੁਰਾਂ ਦੇ ਸ਼ਬਦ ਨਾਲ ਸ਼ਿੰਗਾਰ ਕੇ ਪਤਨੀ ਨੇ ਆਪਣੀ ਸਵੈ-ਹੰਗਤਾ ਨਵਿਰਤ ਕਰ ਦਿਤੀ ਹੈ।
ਸਾ ਧਨ = ਜੀਵ-ਇਸਤ੍ਰੀ। ਆਪੁ = ਆਪਾ-ਭਾਵ।ਜਿਸ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ ਹੈ, ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਤਮਕ ਜੀਵਨ ਨੂੰ ਆਪਾ-ਭਾਵ ਦੂਰ ਕਰਨ ਦਾ) ਸਿੰਗਾਰ ਕੀਤਾ ਹੈ,
 
घर ही सो पिरु पाइआ गुर कै हेति अपारु ॥५॥
Gẖar hī so pir pā▫i▫ā gur kai heṯ apār. ||5||
Within her own home, she finds her Husband, through infinite love for the Guru. ||5||
ਵਿਸ਼ਾਲ ਸੁਆਮੀ ਲਈ ਬੇਅੰਤ ਪ੍ਰੀਤ ਦੇ ਜਰੀਏ, ਉਹ ਆਪਣੋੇ ਗ੍ਰਹਿ ਅੰਦਰ ਹੀ ਉਸ ਪ੍ਰੀਤਮ ਨੂੰ ਪਾ ਲੈਂਦੀ ਹੈ।
ਘਰ ਹੀ = ਘਰਿ ਹੀ, ਘਰ ਵਿਚ ਹੀ। ਗੁਰ ਕੈ ਹੇਤਿ = ਗੁਰੂ ਦੇ ਪਿਆਰ ਦੀ ਰਾਹੀਂ ॥੫॥ਉਸ ਨੇ ਗੁਰੂ ਦੇ ਬਖ਼ਸ਼ੇ ਪ੍ਰੇਮ ਦੀ ਰਾਹੀਂ ਆਪਣੇ ਹਿਰਦੇ ਘਰ ਵਿਚ ਉਸ ਬੇਅੰਤ ਪ੍ਰਭੂ ਪਤੀ ਨੂੰ ਲੱਭ ਲਿਆ ਹੈ ॥੫॥
 
गुर की सेवा चाकरी मनु निरमलु सुखु होइ ॥
Gur kī sevā cẖākrī man nirmal sukẖ ho▫e.
Applying oneself to the service of the Guru, the mind is purified, and peace is obtained.
ਗੁਰਾਂ ਦੀ ਟਹਿਲ ਸੇਵਾ ਤੇ ਨੌਕਰੀ ਅੰਦਰ ਚਿੱਤ ਪਵਿੱਤਰ, ਅਤੇ ਪ੍ਰਾਣੀ ਨੂੰ ਆਰਾਮ ਪਰਾਪਤ ਹੋ ਜਾਂਦਾ ਹੈ।
ਚਾਕਰੀ = ਸੇਵਾ। ਮਨਿ = ਮਨ ਵਿਚ।ਗੁਰੂ ਦੀ ਦੱਸੀ ਹੋਈ ਸੇਵਾ ਕੀਤਿਆਂ ਚਾਕਰੀ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਆਤਮਕ ਆਨੰਦ ਮਿਲਦਾ ਹੈ।
 
गुर का सबदु मनि वसिआ हउमै विचहु खोइ ॥
Gur kā sabaḏ man vasi▫ā ha▫umai vicẖahu kẖo▫e.
The Word of the Guru's Shabad abides within the mind, and egotism is eliminated from within.
ਜਦ ਗੁਰਾਂ ਦਾ ਸ਼ਬਦ ਅੰਤਹਕਰਨ ਵਿੱਚ ਨਿਵਾਸ ਕਰ ਲੈਂਦਾ ਹੈ, ਤਾਂ ਹੰਗਤਾ ਅੰਦਰੋਂ ਦੂਰ ਹੋ ਜਾਂਦੀ ਹੈ।
ਵਿਚਹੁ = ਆਪਣੇ ਅੰਦਰੋਂ।ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ (ਉਪਦੇਸ਼) ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ।
 
नामु पदारथु पाइआ लाभु सदा मनि होइ ॥६॥
Nām paḏārath pā▫i▫ā lābẖ saḏā man ho▫e. ||6||
The Treasure of the Naam is acquired, and the mind reaps the lasting profit. ||6||
ਨਾਮ ਦੀ ਦੌਲਤ ਪਰਾਪਤ ਹੋ ਜਾਂਦੀ ਹੈ ਅਤੇ ਆਤਮਾ ਸਦੀਵ ਹੀ ਮੁਨਾਫਾ ਉਠਾਉਂਦੀ ਹੈ।
xxx॥੬॥ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਧਨ ਹਾਸਲ ਕਰ ਲਿਆ ਹੈ, ਉਸ ਦੇ ਮਨ ਵਿਚ ਸਦਾ ਲਾਭ ਹੁੰਦਾ ਹੈ (ਉਸ ਦੇ ਮਨ ਵਿਚ ਆਤਮਕ ਗੁਣਾਂ ਦਾ ਸਦਾ ਵਾਧਾ ਹੀ ਵਾਧਾ ਹੁੰਦਾ ਹੈ) ॥੬॥
 
करमि मिलै ता पाईऐ आपि न लइआ जाइ ॥
Karam milai ṯā pā▫ī▫ai āp na la▫i▫ā jā▫e.
If He grants His Grace, then we obtain it. We cannot find it by our own efforts.
ਜੇਕਰ ਸਾਡੇ ਉਤੇ ਵਾਹਿਗੁਰੂ ਦੀ ਮਿਹਰ ਹੋਵੇ ਤਦ ਸਾਨੂੰ ਨਾਮ ਮਿਲਦਾ ਹੈ। ਅਸੀਂ ਆਪਣੇ ਹੀਲੇ ਨਾਲ ਇਸ ਨੂੰ ਨਹੀਂ ਪਾ ਸਕਦੇ।
ਕਰਮਿ = ਬਖ਼ਸ਼ਸ਼ ਦੀ ਰਾਹੀਂ, ਮਿਹਰ ਨਾਲ। ਆਪਿ = ਆਪਣੇ ਉੱਦਮ ਨਾਲ।ਪਰਮਾਤਮਾ ਮਿਲਦਾ ਹੈ ਤਾਂ ਆਪਣੀ ਮਿਹਰ ਨਾਲ ਹੀ ਮਿਲਦਾ ਹੈ, ਮਨੁੱਖ ਦੇ ਆਪਣੇ ਉਦਮ ਨਾਲ ਨਹੀਂ ਲਿਆ ਜਾ ਸਕਦਾ।
 
गुर की चरणी लगि रहु विचहु आपु गवाइ ॥
Gur kī cẖarṇī lag rahu vicẖahu āp gavā▫e.
Remain attached to the Feet of the Guru, and eradicate selfishness from within.
ਆਪਣੇ ਅੰਦਰੋਂ ਸਵੈ-ਹੰਗਤਾ ਨੂੰ ਬਾਹਰ ਕਢ ਦੇ ਅਤੇ ਗੁਰਾਂ ਦੇ ਚਰਨਾਂ ਨਾਲ ਜੁੜਿਆ ਰਹੁ।
xxx(ਇਸ ਵਾਸਤੇ,) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ।
 
सचे सेती रतिआ सचो पलै पाइ ॥७॥
Sacẖe seṯī raṯi▫ā sacẖo palai pā▫e. ||7||
Attuned to Truth, you shall obtain the True One. ||7||
ਸੱਚੇ ਨਾਮ ਨਾਲ ਰੰਗੀਜਣ ਦੁਆਰਾ ਸੱਚਾ ਸਾਹਿਬ ਪਰਾਪਤ ਹੋ ਜਾਂਦਾ ਹੈ।
ਸੇਤੀ = ਨਾਲ। ਸਚੋ = ਸੱਚ ਹੀ। ਪਲੈ ਪਾਇ = ਮਿਲਦਾ ਹੈ ॥੭॥(ਗੁਰ-ਸਰਨ ਦੀ ਬਰਕਤਿ ਨਾਲ ਜੇ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਰੰਗ ਵਿਚ ਰੰਗੇ ਰਹੀਏ, ਤਾਂ ਉਹ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ॥੭॥
 
भुलण अंदरि सभु को अभुलु गुरू करतारु ॥
Bẖulaṇ anḏar sabẖ ko abẖul gurū karṯār.
Everyone makes mistakes; only the Guru and the Creator are infallible.
ਸਾਰੇ ਗਲਤੀ ਕਰਨ ਵਾਲੇ ਹਨ, ਕੇਵਲ ਗੁਰੂ ਅਤੇ ਸਿਰਜਣਹਾਰ ਦੀ ਅਚੂਕ ਹੈ।
ਭੁਲਣ ਅੰਦਰਿ = (ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪੈਣ ਵਿਚ। ਸਭੁ ਕੋ = ਹਰੇਕ ਜੀਵ। ਅਭੁਲੁ = ਉਹ ਜੇਹੜਾ ਮਾਇਆ ਦੇ ਅਸਰ ਹੇਠ ਜੀਵਨ ਸਫ਼ਰ ਵਿਚ ਗ਼ਲਤ ਕਦਮ ਨਹੀਂ ਚੁੱਕਦਾ।(ਹੇ ਬਾਬਾ! ਮਾਇਆ ਐਸੀ ਪ੍ਰਬਲ ਹੈ ਕਿ ਇਸ ਦੇ ਢਹੇ ਚੜ੍ਹ ਕੇ) ਹਰੇਕ ਜੀਵ ਗ਼ਲਤੀ ਖਾ ਜਾਂਦਾ ਹੈ, ਸਿਰਫ਼ ਗੁਰੂ ਹੈ ਤੇ ਕਰਤਾਰ ਹੈ ਜੋ (ਨਾਹ ਮਾਇਆ ਦੇ ਅਸਰ ਹੇਠ ਆਉਂਦਾ ਹੈ, ਤੇ) ਨਾਹ ਗ਼ਲਤੀ ਖਾਂਦਾ ਹੈ।
 
गुरमति मनु समझाइआ लागा तिसै पिआरु ॥
Gurmaṯ man samjẖā▫i▫ā lāgā ṯisai pi▫ār.
One who instructs his mind with the Guru's Teachings comes to embrace love for the Lord.
ਜਿਸ ਨੇ ਗੁਰਾਂ ਦੇ ਉਪਦੇਸ਼ ਦੁਆਰਾ ਆਪਣੇ ਮਨੂਏ ਨੂੰ ਸੁਧਾਰਿਆ ਹੈ, ਉਸ; ਦਾ ਸਾਈਂ ਨਾਲ ਸਨੇਹ ਪੈ ਜਾਂਦਾ ਹੈ।
xxxਜਿਸ ਮਨੁੱਖ ਨੇ ਗੁਰੂ ਦੀ ਮੱਤ ਉੱਤੇ ਤੁਰ ਕੇ ਆਪਣੇ ਮਨ ਨੂੰ ਸਮਝ ਲਿਆ ਹੈ, ਉਸਦੇ ਅੰਦਰ (ਪਰਮਾਤਮਾ ਦਾ) ਪ੍ਰੇਮ ਬਣ ਜਾਂਦਾ ਹੈ।
 
नानक साचु न वीसरै मेले सबदु अपारु ॥८॥१२॥
Nānak sācẖ na vīsrai mele sabaḏ apār. ||8||12||
O Nanak, do not forget the Truth; you shall receive the Infinite Word of the Shabad. ||8||12||
ਹੈ ਨਾਨਕ! ਜਿਸ ਨੂੰ ਅਨੰਤ ਸਾਹਿਬ ਇਹ ਦਾਤ ਦਿੰਦਾ ਹੈ ਉਹ ਸੱਚੇ ਨਾਮ ਨੂੰ ਨਹੀਂ ਭੁਲਦਾ।
ਅਪਾਰੁ = ਬੇਅੰਤ ਪ੍ਰਭੂ ॥੮॥੧੨॥ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਅਪਾਰ ਪ੍ਰਭੂ ਮਿਲਾ ਦੇਂਦਾ ਹੈ ਉਸ ਨੂੰ ਉਹ ਸਦਾ-ਥਿਰ ਪ੍ਰਭੂ ਕਦੇ ਭੁੱਲਦਾ ਨਹੀਂ ॥੮॥੧੨॥
 
सिरीरागु महला १ ॥
Sirīrāg mėhlā 1.
Siree Raag, First Mehl:
ਸਿਰੀ ਰਾਗ, ਪਹਿਲੀ ਪਾਤਸ਼ਾਹੀ।
xxxxxx
 
त्रिसना माइआ मोहणी सुत बंधप घर नारि ॥
Ŧarisnā mā▫i▫ā mohṇī suṯ banḏẖap gẖar nār.
The enticing desire for Maya leads people to become emotionally attached to their children, relatives, households and spouses.
ਪੁਤ੍ਰਾਂ, ਰਿਸ਼ਤੇਦਾਰਾਂ ਅਤੇ ਗ੍ਰਹਿ ਦੀ ਪਤਨੀ ਦੇ ਮੋਹ ਦੇ ਕਾਰਨ ਇਨਸਾਨ ਫਰੇਫਤਾ ਕਰ ਲੈਣ ਵਾਲੀ ਦੌਲਤ ਦੀ ਖਾਹਿਸ਼ ਅੰਦਰ ਖਚਤ ਹੈ।
ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਨਾਰਿ = ਇਸਤ੍ਰੀ।ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ।
 
धनि जोबनि जगु ठगिआ लबि लोभि अहंकारि ॥
Ḏẖan joban jag ṯẖagi▫ā lab lobẖ ahaʼnkār.
The world is deceived and plundered by riches, youth, greed and egotism.
ਸੰਸਾਰ ਨੂੰ ਪਦਾਰਥ, ਜੁਆਨੀ, ਲਾਲਚ ਤਮ੍ਹਾ ਅਤੇ ਗਰੂਰ ਨੇ ਛਲ ਲਿਆ ਹੈ।
ਧਨਿ = ਧਨ ਨੇ। ਜੋਬਨਿ = ਜੋਬਨ ਨੇ। ਲਬਿ = ਲੱਬ ਨੇ। ਲੋਭਿ = ਲੋਭ ਨੇ। ਅਹੰਕਾਰਿ = ਅਹੰਕਾਰ ਨੇ।ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ।
 
मोह ठगउली हउ मुई सा वरतै संसारि ॥१॥
Moh ṯẖag▫ulī ha▫o mu▫ī sā varṯai sansār. ||1||
The drug of emotional attachment has destroyed me, as it has destroyed the whole world. ||1||
ਸੰਸਾਰੀ ਮਮਤਾ ਦੀ ਨਸ਼ੀਲੀ ਬੂਟੀ ਨੇ ਮੈਨੂੰ ਮਾਰ ਸੁਟਿਆ ਹੈ। ਏਹੋ ਜੇਹਾ ਹਾਲ ਹੀ ਬਾਕੀ ਦੁਨੀਆਂ ਦਾ (ਇਸ ਦੇ ਹੱਥੋ) ਹੁੰਦਾ ਹੈ।
ਠਗਉਲੀ = ਠਗ-ਮੂਰੀ, ਠਗ-ਬੂਟੀ, ਧਤੂਰਾ ਆਦਿਕ ਉਹ ਬੂਟੀ ਜੋ ਪਿਲਾ ਕੇ ਠੱਗ ਕਿਸੇ ਨੂੰ ਠੱਗਦਾ ਹੈ। ਹਉ = ਹਉਂ, ਮੈਂ। ਮੁਈ = ਠੱਗੀ ਗਈ ਹਾਂ। ਸਾ = ਉਹ ਠੱਗ-ਬੂਟੀ। ਸੰਸਾਰਿ = ਸੰਸਾਰ ਵਿਚ ॥੧॥ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ ॥੧॥
 
मेरे प्रीतमा मै तुझ बिनु अवरु न कोइ ॥
Mere parīṯamā mai ṯujẖ bin avar na ko▫e.
O my Beloved, I have no one except You.
ਹੈ ਮੇਰੇ ਪਿਆਰੇ! ਤੇਰੇ ਬਗੈਰ ਹੋਰ ਮੇਰਾ ਕੋਈ ਨਹੀਂ।
xxxਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ)।
 
मै तुझ बिनु अवरु न भावई तूं भावहि सुखु होइ ॥१॥ रहाउ ॥
Mai ṯujẖ bin avar na bẖāv▫ī ṯūʼn bẖāvėh sukẖ ho▫e. ||1|| rahā▫o.
Without You, nothing else pleases me. Loving You, I am at peace. ||1||Pause||
ਤੇਰੇ ਬਾਝੋਂ, ਹੋਰ ਕੁਝ ਭੀ ਮੈਨੂੰ ਚੰਗਾ ਨਹੀਂ ਲਗਦਾ। ਤੈਨੂੰ ਪਿਆਰ ਕਰਨ ਨਾਲ ਮੈਨੂੰ ਠੰਢ-ਚੈਨ ਹਾਸਲ ਹੁੰਦੀ ਹੈ। ਠਹਿਰਾਉ।
ਨ ਭਾਵਈ = ਚੰਗਾ ਨਹੀਂ ਲੱਗਦਾ ॥੧॥ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ ॥੧॥ ਰਹਾਉ॥
 
नामु सालाही रंग सिउ गुर कै सबदि संतोखु ॥
Nām sālāhī rang si▫o gur kai sabaḏ sanṯokẖ.
I sing the Praises of the Naam, the Name of the Lord, with love; I am content with the Word of the Guru's Shabad.
ਗੁਰਾਂ ਦੇ ਉਪਦੇਸ਼ ਦੁਆਰਾ ਸੰਤੁਸ਼ਟਤਾ ਪਰਾਪਤ ਕਰਕੇ ਮੈਂ ਪਿਆਰ ਨਾਲ ਹਰੀ ਨਾਮ ਦੀ ਸਿਫ਼ਤ ਸਨਾ ਕਰਦਾ ਹਾਂ।
ਸਾਲਾਹੀ = ਤੂੰ ਸਿਫ਼ਤ-ਸਾਲਾਹ ਕਰ। ਰੰਗ ਸਿਉ = ਪ੍ਰੇਮ ਨਾਲ।(ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਸੰਤੋਖ ਧਾਰ ਕੇ (ਤ੍ਰਿਸ਼ਨਾ ਦੇ ਪੰਜੇ ਵਿਚੋਂ ਨਿਕਲ ਕੇ) ਪ੍ਰੇਮ ਨਾਲ (ਪਰਮਾਤਮਾ ਦੇ) (ਨਾਮ ਦੀ) ਸਿਫ਼ਤ-ਸਾਲਾਹ ਕਰ।
 
जो दीसै सो चलसी कूड़ा मोहु न वेखु ॥
Jo ḏīsai so cẖalsī kūṛā moh na vekẖ.
Whatever is seen shall pass away. So do not be attached to this false show.
ਜੋ ਕੁਛ ਭੀ ਨਜ਼ਰੀ ਪੈਦਾ ਹੈ, ਉਹ ਟੁਰ ਵੰਞਸੀ। ਝੂਠੇ ਦ੍ਰਿਸਯ ਨਾਲ ਪ੍ਰੀਤ ਨਾਂ ਲਗਾ।
ਕੂੜਾ = ਝੂਠਾ, ਨਾਸਵੰਤ।ਇਸ ਨਾਸਵੰਤ ਮੋਹ ਨੂੰ ਨਾਹ ਵੇਖ, ਇਹ ਤਾਂ ਜੋ ਕੁੱਝ ਦਿੱਸ ਰਿਹਾ ਹੈ ਸਭ ਨਾਸ ਹੋ ਜਾਏਗਾ।
 
वाट वटाऊ आइआ नित चलदा साथु देखु ॥२॥
vāt vatā▫ū ā▫i▫ā niṯ cẖalḏā sāth ḏekẖ. ||2||
Like a traveler in his travels, you have come. Behold the caravan leaving each day. ||2||
ਤੂੰ ਰਸਤੇ ਉਪਰ ਦੇ ਰਾਹੀਂ ਦੀ ਮਾਨਿੰਦ ਆਇਆ ਹੈ। ਵੇਖ ਲੈ ਕਿ ਹਰ ਰੋਜ਼ ਤੇਰਾ ਸੰਗ ਟੁਰਦਾ ਜਾ ਰਿਹਾ ਹੈ।
ਵਾਟ = ਰਸਤਾ। ਵਟਾਊ = ਰਾਹੀ, ਮੁਸਾਫ਼ਿਰ ॥੨॥(ਜੀਵ ਇਥੇ) ਰਸਤੇ ਦਾ ਮੁਸਾਫ਼ਿਰ (ਬਣ ਕੇ) ਆਇਆ ਹੈ, ਇਹ ਸਾਰਾ ਸਾਥ ਨਿੱਤ ਚਲਣ ਵਾਲਾ ਸਮਝ ॥੨॥
 
आखणि आखहि केतड़े गुर बिनु बूझ न होइ ॥
Ākẖaṇ ākẖahi keṯ▫ṛe gur bin būjẖ na ho▫e.
Many preach sermons, but without the Guru, understanding is not obtained.
ਕਈ ਇਨਸਾਨ ਧਰਮ ਉਪਦੇਸ਼ ਦਾ ਪਰਚਾਰ ਕਰਦੇ ਹਨ, ਪ੍ਰੰਤੂ ਗੁਰਾਂ ਦੇ ਬਾਝੋਂ ਈਸ਼ਵਰੀ ਗਿਆਤ ਪਰਾਪਤ ਨਹੀਂ ਹੁੰਦੀ।
ਆਖਣਿ = ਆਖਣ ਨੂੰ, ਆਖਣ-ਮਾਤ੍ਰ। ਕੇਤੜੇ = ਬੇਅੰਤ ਜੀਵ। ਬੂਝ = ਸਮਝ।ਦੱਸਣ ਨੂੰ ਤਾਂ ਬੇਅੰਤ ਜੀਵ ਦੱਸ ਦੇਂਦੇ ਹਨ (ਕਿ ਮਾਇਆ ਦੀ ਤ੍ਰਿਸ਼ਨਾ ਤੋਂ ਇਉਂ ਬਚ ਸਕੀਦਾ ਹੈ, ਪਰ) ਗੁਰੂ ਤੋਂ ਬਿਨਾ ਸਹੀ ਸਮਝ ਨਹੀ ਪੈਂਦੀ।
 
नामु वडाई जे मिलै सचि रपै पति होइ ॥
Nām vadā▫ī je milai sacẖ rapai paṯ ho▫e.
If someone receives the Glory of the Naam, he is attuned to truth and blessed with honor.
ਜੇਕਰ ਬੰਦੇ ਨੂੰ ਨਾਮ ਦੀ ਬਜ਼ੁਰਗੀ ਹਾਸਲ ਹੋ ਜਾਵੇ, ਤਾਂ ਉਹ ਸਚ ਨਾਲ ਰੰਗਿਆ ਜਾਂਦਾ ਹੈ ਅਤੇ ਇਜ਼ਤ ਪਾ ਲੈਂਦਾ ਹੈ।
ਸਚਿ = ਸਦਾ-ਥਿਰ ਪ੍ਰਭੂ ਵਿਚ। ਰਪੈ = ਰੰਗਿਆ ਜਾਏ। ਪਤਿ = ਇੱਜ਼ਤ।(ਗੁਰੂ ਦੀ ਸਰਨ ਪੈ ਕੇ) ਜੇ ਪਰਮਾਤਮਾ ਦਾ ਨਾਮ ਮਿਲ ਜਾਏ, ਪਰਮਾਤਮਾ ਦੀ ਸਿਫ਼ਤ-ਸਾਲਾਹ ਮਿਲ ਜਾਏ ਜੇ (ਮਨੁੱਖ ਦਾ ਮਨ) ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਜਾਏ, ਤਾਂ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।
 
जो तुधु भावहि से भले खोटा खरा न कोइ ॥३॥
Jo ṯuḏẖ bẖāvėh se bẖale kẖotā kẖarā na ko▫e. ||3||
Those who are pleasing to You are good; no one is counterfeit or genuine. ||3||
ਜਿਹਡੇ ਤੈਨੂੰ ਚੰਗੇ ਲਗਦੇ ਹਨ, ਉਹ ਉਤਮ ਹਨ। (ਆਪਣੇ ਆਪ) ਕੋਈ ਭੀ ਜਾਹਲੀ ਜਾਂ ਅਸਲੀ ਨਹੀਂ।
xxx॥੩॥(ਪਰ, ਹੇ ਪ੍ਰਭੂ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ॥੩॥
 
गुर सरणाई छुटीऐ मनमुख खोटी रासि ॥
Gur sarṇā▫ī cẖẖutī▫ai manmukẖ kẖotī rās.
In the Guru's Sanctuary we are saved. The assets of the self-willed manmukhs are false.
ਗੁਰਾਂ ਦੀ ਪਨਾਹ ਲੈਣ ਦੁਆਰਾ ਆਦਮੀ ਬਚ ਜਾਂਦਾ ਹੈ। ਕੁੜੀ ਹੈ ਪੂੰਜੀ ਆਪ-ਹੁਦਰੇ ਪੁਰਸ਼ ਦੀ।
ਖੋਟੀ ਰਾਸਿ = ਉਹ ਪੂੰਜੀ ਜੋ ਪ੍ਰਭੂ-ਪਾਤਿਸ਼ਾਹ ਦੇ ਦਰ ਤੇ ਖੋਟੀ ਸਮਝੀ ਜਾਂਦੀ ਹੈ।ਗੁਰੂ ਦੀ ਸਰਨ ਪੈ ਕੇ ਹੀ (ਤ੍ਰਿਸ਼ਨਾ ਦੇ ਪੰਜੇ ਵਿਚੋਂ) ਖ਼ਲਾਸੀ ਹਾਸਲ ਕਰੀਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਖੋਟੀ ਪੂੰਜੀ ਹੀ ਜੋੜਦਾ ਹੈ।
 
असट धातु पातिसाह की घड़ीऐ सबदि विगासि ॥
Asat ḏẖāṯ pāṯisāh kī gẖaṛī▫ai sabaḏ vigās.
The eight metals of the King are made into coins by the Word of His Shabad.
ਬਾਦਸ਼ਾਹ ਦੀਆਂ ਅੱਠ ਧਾਤਾਂ ਦੇ ਉਸ ਦੇ ਹੁਕਮ ਅਤੇ ਖੁਸ਼ੀ ਤਾਬੇ (ਸਿੱਕੇ) ਸਾਜੇ ਜਾਂਦੇ ਹਨ।
ਅਸਟ ਧਾਤੁ = ਅੱਠ ਧਾਤਾਂ ਦਾ ਬਣਿਆ ਸਰੀਰ। ਵਿਗਾਸਿ = ਖਿੜਦਾ ਹੈ।ਪਰਮਾਤਮਾ ਦੀ ਰਚੀ ਹੋਈ ਇਹ ਅੱਠ ਧਾਤਾਂ ਵਾਲੀ ਮਨੁੱਖੀ ਕਾਂਇਆਂ ਜੇ ਗੁਰੂ ਦੇ ਸ਼ਬਦ (ਦੀ ਟਕਸਾਲ) ਵਿਚ ਘੜੀ ਜਾਏ (ਸੁਚੱਜੀ ਬਣਾਈ ਜਾਏ, ਤਾਂ ਹੀ ਇਹ) ਖਿੜਦੀ ਹੈ (ਆਤਮਕ ਹੁਲਾਰੇ ਵਿਚ ਆਉਂਦੀ ਹੈ)।
 
आपे परखे पारखू पवै खजानै रासि ॥४॥
Āpe parkẖe pārkẖū pavai kẖajānai rās. ||4||
The Assayer Himself assays them, and He places the genuine ones in His Treasury. ||4||
ਪਰਖਣਹਾਰ ਆਪ ਹੀ ਸਿਕਿਆਂ ਦੀ ਪਰਖ ਕਰ ਲੈਂਦਾ ਹੈ ਅਤੇ ਅਸਲੀਆਂ ਨੂੰ ਆਪਣੇ ਕੋਸ਼ ਵਿੱਚ ਪਾ ਲੈਂਦਾ ਹੈ।
xxx॥੪॥ਪਰਖਣ ਵਾਲਾ ਪ੍ਰਭੂ ਆਪ ਹੀ (ਇਸ ਦੀ ਘਾਲ ਕਮਾਈ ਨੂੰ) ਪਰਖ ਲੈਂਦਾ ਹੈ ਤੇ (ਇਸ ਦਾ ਆਤਮਕ ਗੁਣਾਂ ਦਾ) ਸਰਮਾਇਆ (ਉਸ ਦੇ) ਖ਼ਜ਼ਾਨੇ ਵਿਚ (ਕਬੂਲ) ਪੈਂਦਾ ਹੈ ॥੪॥
 
तेरी कीमति ना पवै सभ डिठी ठोकि वजाइ ॥
Ŧerī kīmaṯ nā pavai sabẖ diṯẖī ṯẖok vajā▫e.
Your Value cannot be appraised; I have seen and tested everything.
ਤੇਰਾ ਮੁਲ ਪਾਇਆ ਨਹੀਂ ਜਾ ਸਕਦਾ। ਮੈਂ ਸਾਰਾ ਕੁਝ ਤਜਰਬਾ ਕਰਕੇ ਵੇਖ ਲਿਆ ਹੈ।
ਤੇਰੀ ਕੀਮਤਿ ਨਾ ਪਵੈ = ਤੇਰਾ ਮੁੱਲ ਨਹੀਂ ਪੈ ਸਕਦਾ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ। ਠੋਕਿ ਵਜਾਇ = ਠੋਕ ਕੇ, ਵਜਾ ਕੇ, ਚੰਗੀ ਤਰ੍ਹਾਂ ਪਰਖ ਕੇ।(ਹੇ ਪ੍ਰਭੂ!) ਮੈਂ ਸਾਰੀ ਸ੍ਰਿਸ਼ਟੀ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਮੈਨੂੰ ਤੇਰੇ ਬਰਾਬਰ ਦਾ ਕੋਈ ਨਹੀਂ ਦਿੱਸਿਆ (ਜੇਹੜਾ ਮੈਨੂੰ ਮਾਇਆ ਦੇ ਪੰਜੇ ਤੋਂ ਬਚਾ ਸਕੇ।
 
कहणै हाथ न लभई सचि टिकै पति पाइ ॥
Kahṇai hāth na labẖ▫ī sacẖ tikai paṯ pā▫e.
By speaking, His Depth cannot be found. Abiding in truth, honor is obtained.
ਆਖਣ ਦੁਆਰਾ ਉਸ ਦੀ ਡੂੰਘਾਈ ਪਾਈ ਨਹੀਂ ਜਾ ਸਕਦੀ। ਜੇਕਰ ਬੰਦਾ ਸੱਚ ਅੰਦਰ ਵਸ ਜਾਵੇ, ਉਹ ਇੱਜ਼ਤ ਪਾ ਲੈਂਦਾ ਹੈ।
ਹਾਥ = ਡੂੰਘਾਈ।ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਬਿਆਨ ਕਰਨ ਨਾਲ ਤੇਰੇ ਗੁਣਾਂ ਦੀ ਥਾਹ ਨਹੀਂ ਪਾਈ ਜਾ ਸਕਦੀ। ਜੇਹੜਾ ਜੀਵ ਸਦਾ-ਥਿਰ ਸਰੂਪ ਵਿਚ ਟਿਕਦਾ ਹੈ, ਉਸ ਨੂੰ ਇੱਜ਼ਤ ਮਿਲਦੀ ਹੈ।
 
गुरमति तूं सालाहणा होरु कीमति कहणु न जाइ ॥५॥
Gurmaṯ ṯūʼn salāhṇā hor kīmaṯ kahaṇ na jā▫e. ||5||
Through the Guru's Teachings, I praise You; otherwise, I cannot describe Your Value. ||5||
ਗੁਰਾਂ ਦੇ ਉਪਦੇਸ਼ ਦੁਆਰਾ, ਹੈ ਸਾਈਂ! ਮੈਂ ਤੇਰੀ ਕੀਰਤੀ ਕਰਦਾ ਹਾਂ। ਕੋਈ ਹੋਰਸ ਤਰੀਕਾ ਤੇਰੀ ਕਦਰ ਬਿਆਨ ਕਰਨ ਦਾ ਨਹੀਂ।
ਤੂੰ = ਤੈਨੂੰ। ਹੋਰੁ ਕਹਣੁ = ਕੋਈ ਹੋਰ ਬੋਲ ॥੫॥ਗੁਰੂ ਦੀ ਮੱਤ ਲੈ ਕੇ ਹੀ ਤੇਰੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ, ਪਰ ਤੇਰੇ ਬਰਾਬਰ ਦਾ ਲੱਭਣ ਵਾਸਤੇ ਕੋਈ ਬੋਲ ਨਹੀਂ ਬੋਲਿਆ ਜਾ ਸਕਦਾ ॥੫॥
 
जितु तनि नामु न भावई तितु तनि हउमै वादु ॥
Jiṯ ṯan nām na bẖāv▫ī ṯiṯ ṯan ha▫umai vāḏ.
That body which does not appreciate the Naam-that body is infested with egotism and conflict.
ਜਿਸ ਸਰੀਰ ਨੂੰ ਨਾਮ ਚੰਗਾ ਨਹੀਂ ਲਗਦਾ, ਉਹ ਸਰੀਰ ਹੰਕਾਰ ਤੇ ਝਗੜੇ-ਟੰਟੇ ਦਾ ਸਤਾਇਆ ਹੋਇਆ ਹੈ।
ਜਿਤੁ = ਜਿਸ ਵਿਚ। ਜਿਤੁ ਤਨਿ = ਜਿਸ ਸਰੀਰ ਵਿਚ। ਵਾਦੁ = ਝਗੜਾ।ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਸ ਸਰੀਰ ਵਿਚ ਹਉਮੈ ਵਧਦੀ ਹੈ, ਉਸ ਸਰੀਰ ਵਿਚ ਤ੍ਰਿਸ਼ਨਾ ਦਾ ਬਖੇੜਾ ਵਧਦਾ ਹੈ।
 
गुर बिनु गिआनु न पाईऐ बिखिआ दूजा सादु ॥
Gur bin gi▫ān na pā▫ī▫ai bikẖi▫ā ḏūjā sāḏ.
Without the Guru, spiritual wisdom is not obtained; other tastes are poison.
ਗੁਰਾਂ ਦੇ ਬਗੈਰ ਈਸ਼ਵਰੀ ਗਿਆਤ ਪਰਾਪਤ ਨਹੀਂ ਹੁੰਦੀ, ਹੋਰ ਸੁਆਦ ਨਿਰੀ ਪੁਰੀ ਜ਼ਹਿਰ ਹਨ।
ਬਿਖਿਆ = ਮਾਇਆ। ਸਾਦੁ = ਸੁਆਦ।ਗੁਰੂ ਤੋਂ ਬਿਨਾ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਬਣ ਸਕਦੀ, ਮਾਇਆ ਦਾ ਪ੍ਰਭਾਵ ਪੈ ਕੇ ਪਰਮਾਤਮਾ ਤੋਂ ਬਿਨਾ ਹੋਰ ਪਾਸੇ ਦਾ ਸੁਆਦ ਮਨ ਵਿਚ ਉਪਜਦਾ ਹੈ।
 
बिनु गुण कामि न आवई माइआ फीका सादु ॥६॥
Bin guṇ kām na āvī mā▫i▫ā fīkā sāḏ. ||6||
Without virtue, nothing is of any use. The taste of Maya is bland and insipid. ||6||
ਨੇਕੀ ਦੇ ਬਗੈਰ ਕੁਝ ਕੰਮ ਨਹੀਂ ਆਉਣਾ। ਫਿਕਾ ਹੈ ਸੁਆਦ ਧਨ-ਦੌਲਤ ਦਾ।
xxx॥੬॥ਆਤਮਕ ਗੁਣਾਂ ਤੋਂ ਵਾਂਜੇ ਰਹਿ ਕੇ ਇਹ ਮਨੁੱਖਾ ਸਰੀਰ ਵਿਅਰਥ ਜਾਂਦਾ ਹੈ, ਅੰਤ ਨੂੰ ਮਾਇਆ ਵਾਲਾ ਸੁਆਦ ਭੀ ਬੇ-ਰਸਾ ਹੋ ਜਾਂਦਾ ਹੈ ॥੬॥
 
आसा अंदरि जमिआ आसा रस कस खाइ ॥
Āsā anḏar jammi▫ā āsā ras kas kẖā▫e.
Through desire, people are cast into the womb and reborn. Through desire, they taste the sweet and sour flavors.
ਉਮੀਦ ਵਿੱਚ ਆਦਮੀ ਪੈਦਾ ਹੋਇਆ ਹੈ ਅਤੇ ਉਮੀਦ ਅੰਦਰ ਹੀ ਉਹ ਮਿੱਠੀਆ ਤੇ ਖਟੀਆਂ ਨਿਆਮਤਾਂ ਛਕਦਾ ਹੈ।
xxxਜੀਵ ਆਸਾ (ਤ੍ਰਿਸ਼ਨਾ) ਦਾ ਬੱਧਾ ਹੋਇਆ ਜਨਮ ਲੈਂਦਾ ਹੈ, (ਜਦ ਤਕ ਜਗਤ ਵਿਚ ਜਿਊਂਦਾ ਹੈ) ਆਸਾ ਦੇ ਪ੍ਰਭਾਵ ਹੇਠ ਹੀ (ਮਿੱਠੇ) ਕਸੈਲੇ (ਆਦਿਕ) ਰਸਾਂ (ਵਾਲੇ ਪਦਾਰਥ) ਖਾਂਦਾ ਰਹਿੰਦਾ ਹੈ।
 
आसा बंधि चलाईऐ मुहे मुहि चोटा खाइ ॥
Āsā banḏẖ cẖalā▫ī▫ai muhe muhi cẖotā kẖā▫e.
Bound by desire, they are led on, beaten and struck on their faces and mouths.
ਤ੍ਰਿਸ਼ਨਾ ਦਾ ਨਰੜਿਆ ਹੋਹਿਆ ਉਹ ਅਗੇ ਨੂੰ ਧਕਿਆ ਜਾਂਦਾ ਹੈ ਅਤੇ ਆਪਣੇ ਮੂੰਹ ਉਤੇ ਮੁੜ ਮੁੜ ਸੱਟਾਂ ਸਹਾਰਦਾ ਹੈ।
ਬੰਧਿ = ਬੰਨ੍ਹ ਕੇ। ਚਲਾਈਐ = ਤੋਰਿਆ ਜਾਂਦਾ ਹੈ। ਮੁਹੇ ਮੁਹਿ = ਮੁਹਿ ਮੁਹਿ, ਮੁੜ ਮੁੜ ਮੂੰਹ ਉੱਤੇ।(ਉਮਰ ਪੁੱਗ ਜਾਣ ਤੇ) ਆਸਾ (ਤ੍ਰਿਸ਼ਨਾ) ਦੇ (ਬੰਧਨ ਵਿਚ) ਬੱਧਾ ਹੋਇਆ ਇਥੋਂ ਤੋਰਿਆ ਜਾਂਦਾ ਹੈ (ਸਾਰੀ ਉਮਰ ਆਸਾ ਤ੍ਰਿਸ਼ਨਾ ਵਿਚ ਹੀ ਫਸਿਆ ਰਹਿਣ ਕਰਕੇ) ਮੁੜ ਮੁੜ ਮੂੰਹ ਉੱਤੇ ਚੋਟਾਂ ਖਾਂਦਾ ਹੈ।
 
अवगणि बधा मारीऐ छूटै गुरमति नाइ ॥७॥
Avgaṇ baḏẖā mārī▫ai cẖẖūtai gurmaṯ nā▫e. ||7||
Bound and gagged and assaulted by evil, they are released only through the Name, through the Guru's Teachings. ||7||
ਪਾਪ ਦਾ ਜਕੜਿਆਂ ਹੋਇਆ ਉਹ ਮਾਰ ਖਾਂਦਾ ਹੈ। ਗੁਰਾਂ ਦੀ ਸਿਖਿਆ ਤਾਬੇ ਨਾਮ ਦਾ ਸਿਮਰਨ ਕਰਨ ਦੁਆਰਾ ਬੰਦ-ਖਲਾਸ ਹੋ ਜਾਂਦਾ ਹੈ।
ਨਾਇ = ਨਾਮ ਵਿਚ (ਜੁੜ ਕੇ) ॥੭॥ਵਿਕਾਰੀ ਜੀਵਨ ਦੇ ਕਾਰਨ (ਆਸਾ ਤ੍ਰਿਸ਼ਨਾ ਦਾ) ਬੱਧਾ ਮਾਰ ਖਾਂਦਾ ਹੈ। ਜੇ ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਵਿਚ ਜੁੜੇ, ਤਾਂ ਹੀ (ਆਸਾ ਤ੍ਰਿਸ਼ਨਾ ਦੇ ਜਾਲ ਵਿਚੋਂ) ਖ਼ਲਾਸੀ ਪਾ ਸਕਦਾ ਹੈ ॥੭॥