Sri Guru Granth Sahib Ji

Ang: / 1430

Your last visited Ang:
This website allows you to open Gurbani on your mobile device, so we humbly request that you try and maintain as much respect as possible by avoiding putting your device on the ground and keeping the screen clean. While using this website, please remove your shoes & socks and cover your head. Thank you.

भरमि भुलाणे सि मनमुख कहीअहि ना उरवारि न पारे ॥३॥
Bẖaram bẖulāṇe sė manmukẖ kahī▫ahi nā urvār na pāre. ||3||
Those who wander around, deluded by doubt, are called manmukhs; they are neither on this side, nor on the other side. ||3||
ਜੋ ਵਹਿਮ ਅੰਦਰ ਭਟਕਦੇ ਹਨ, ਉਹ ਅਧਰਮੀ ਆਖਾ ਜਾਂਦੇ ਹਨ। ਉਹ ਨਾਂ ਉਰਲੇ ਕਿਨਾਰੇ ਤੇਹਨ ਅਤੇ ਨਾਂ ਹੀ ਪਰਲੇ ਤੇ।
ਭਰਮਿ = ਭਟਕਣਾ ਵਿਚ। ਭੁਲਾਣੇ = ਭੁੱਲੇ ਹੋਏ, ਕੁਰਾਹੇ ਪਏ ਹੋਏ। ਕਹੀਅਹਿ = ਕਹੇ ਜਾਂਦੇ ਹਨ। {ਕਹੀਐ = ਕਿਹਾ ਜਾਂਦਾ ਹੈ}। ਉਰਵਾਰਿ = (ਸੰਸਾਰ-ਸਮੁੰਦਰ ਦੇ) ਉਰਲੇ ਪਾਸੇ ॥੩॥ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ॥੩॥
 
जिस नो नदरि करे सोई जनु पाए गुर का सबदु सम्हाले ॥
Jis no naḏar kare so▫ī jan pā▫e gur kā sabaḏ samĥāle.
That humble being, who is blessed by the Lord's Glance of Grace obtains Him, and contemplates the Word of the Guru's Shabad.
ਜਿਸ ਤੇ ਸੁਆਮੀ ਮਿਹਰ ਧਾਰਦਾ ਹੈ, ਉਹ ਪੁਰਸ਼ ਨੂੰ ਪਾ ਲੈਂਦਾ ਹੈ ਅਤੇ ਗੁਰਾਂ ਦੀ ਬਾਣੀ ਦਾ ਧਿਆਨ ਧਾਰਦਾ ਹੈ।
ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਨਦਰਿ = ਨਿਗਾਹ। ਸਮ੍ਹ੍ਹਾਲੇ = ਹਿਰਦੇ ਵਿਚ ਵਸਾਂਦਾ ਹੈ।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ।
 
हरि जन माइआ माहि निसतारे ॥
Har jan mā▫i▫ā māhi nisṯāre.
In the midst of Maya, the Lord's servant is emancipated.
ਮੋਹਨੀ ਅੰਦਰ ਰਹਿੰਦਾ ਹੋਇਆ ਸੁਆਮੀ ਦਾ ਗੋਲਾ ਪਾਰ ਉਤਰ ਜਾਂਦਾ ਹੈ।
ਨਿਸਤਾਰੇ = ਪਾਰ ਲੰਘਾ ਲੈਂਦਾ ਹੈ।(ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
 
नानक भागु होवै जिसु मसतकि कालहि मारि बिदारे ॥४॥१॥
Nānak bẖāg hovai jis masṯak kālėh mār biḏāre. ||4||1||
O Nanak, one who has such destiny inscribed upon his forehead, conquers and destroys death. ||4||1||
ਨਾਨਕ, ਜਿਸ ਦੇ ਮੱਥੇ ਉਤੇ ਇਸ ਤਰ੍ਹਾਂ ਲਿਖਿਆ ਹੋਇਆ ਹੈ, ਉਹ ਮੌਤ ਨੂੰ ਤਬਾਹ ਅਤੇ ਬਰਬਾਦ ਕਰ ਦਿੰਦਾ ਹੈ।
ਮਸਤਕਿ = ਮੱਥੇ ਉਤੇ। ਕਾਲਹਿ = ਕਾਲ ਨੂੰ, ਮੌਤ ਨੂੰ, ਮੌਤ ਦੇ ਸਹਿਮ ਨੂੰ, ਆਤਮਕ ਮੌਤ ਨੂੰ। ਮਾਰਿ = ਮਾਰ ਕੇ। ਬਿਦਾਰੇ = ਨਾਸ ਕਰ ਦੇਂਦਾ ਹੈ ॥੪॥੧॥ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ॥੪॥੧॥
 
बिलावलु महला ३ ॥
Bilāval mėhlā 3.
Bilaaval, Third Mehl:
ਬਿਲਾਵਲ ਤੀਜੀ ਪਾਤਿਸ਼ਾਹੀ।
xxxxxx
 
अतुलु किउ तोलिआ जाइ ॥
Aṯul ki▫o ṯoli▫ā jā▫e.
How can the unweighable be weighed?
ਅਜੋਖ ਸੁਆਮੀ ਕਿਸ ਤਰ੍ਹਾਂ ਜੋਖਿਆ ਜਾ ਸਕਦਾ ਹੈ।
ਅਤੁਲੁ = ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਅ-ਤੁਲੁ। ਕਿਉ ਤੋਲਿਆ ਜਾਇ = ਨਹੀਂ ਤੋਲਿਆ ਜਾ ਸਕਦਾ, ਉਸ ਦੇ ਬਰਾਬਰ ਦੀ ਕੋਈ ਹਸਤੀ ਦੱਸੀ ਨਹੀਂ ਜਾ ਸਕਦੀ।(ਜਿਸ ਮਨੁੱਖ ਦੇ ਅੰਦਰੋਂ ਭਟਕਣਾ ਮੇਰ-ਤੇਰ ਦੂਰ ਹੋ ਜਾਂਦੀ ਹੈ ਉਸ ਨੂੰ ਯਕੀਨ ਆ ਜਾਂਦਾ ਹੈ ਕਿ) ਪਰਮਾਤਮਾ ਦੀ ਹਸਤੀ ਨੂੰ ਮਿਣਿਆ ਨਹੀਂ ਜਾ ਸਕਦਾ,
 
दूजा होइ त सोझी पाइ ॥
Ḏūjā ho▫e ṯa sojẖī pā▫e.
If there is anyone else as great, then he alone could understand the Lord.
ਜੇਕਰ ਕੋਈ ਹੋਰ ਉਸ ਜਿੱਡਾ ਵੱਡਾ ਹੋਵੇ, ਕੇਵਲ ਤਦ ਹੀ ਉਹ ਉਸ ਨੂੰ ਸਮਝ ਸਕਦਾ ਹੈ।
ਦੂਜਾ = ਪ੍ਰਭੂ ਦੇ ਬਰਾਬਰ ਦਾ ਕੋਈ ਹੋਰ। ਸੋਝੀ = (ਪਰਮਾਤਮਾ ਦੀ ਹਸਤੀ ਦੇ ਮਾਪ ਦੀ) ਸਮਝ।ਉਸ ਦੇ ਬਰਾਬਰ ਦਾ ਕੋਈ ਦੱਸਿਆ ਨਹੀਂ ਜਾ ਸਕਦਾ।
 
तिस ते दूजा नाही कोइ ॥
Ŧis ṯe ḏūjā nāhī ko▫e.
There is no other than Him.
ਉਸ ਦੇ ਬਗੈਰ ਹੋਰ ਕੋਈ ਨਹੀਂ।
ਤਿਸ ਤੇ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਉਸ ਪ੍ਰਭੂ ਤੋਂ (ਵੱਖਰਾ)।(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਵੱਖਰਾ ਹੋਰ ਕੋਈ ਨਹੀਂ ਹੈ,
 
तिस दी कीमति किकू होइ ॥१॥
Ŧis ḏī kīmaṯ kikū ho▫e. ||1||
How can His value be estimated? ||1||
ਉਸ ਦਾ ਮੁੱਲ ਕਿਸ ਤਰ੍ਹਾਂ ਪਾਇਆ ਜਾ ਸਕਦਾ ਹੈ?
ਤਿਸ ਦੀ = {ਵੇਖੋ 'ਤਿਸ ਤੇ'}। ਕਿਕੂ = ਕਿਵੇਂ? ॥੧॥(ਇਸ ਵਾਸਤੇ) ਪਰਮਾਤਮਾ ਦੇ ਬਰਾਬਰ ਦੀ ਹੋਰ ਕੋਈ ਹਸਤੀ ਦੱਸੀ ਨਹੀਂ ਜਾ ਸਕਦੀ ॥੧॥
 
गुर परसादि वसै मनि आइ ॥
Gur parsāḏ vasai man ā▫e.
By Guru's Grace, He comes to dwell in the mind.
ਗੁਰਾਂ ਦੀ ਦਇਆ ਦੁਆਰਾ ਸਾਈਂ ਆ ਕੇ ਚਿੱਤ ਵਿੱਚ ਟਿਕ ਜਾਂਦਾ ਹੈ।
ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ।(ਜਦੋਂ) ਗੁਰੂ ਦੀ ਕਿਰਪਾ ਨਾਲ (ਕਿਸੇ ਵਡਭਾਗੀ ਮਨੁੱਖ ਦੇ) ਮਨ ਵਿਚ (ਪਰਮਾਤਮਾ) ਆ ਵੱਸਦਾ ਹੈ,
 
ता को जाणै दुबिधा जाइ ॥१॥ रहाउ ॥
Ŧā ko jāṇai ḏubiḏẖā jā▫e. ||1|| rahā▫o.
One comes to know Him, when duality departs. ||1||Pause||
ਜੇਕਰ ਬੰਦੇ ਦਾ ਦਵੈਤ-ਭਾਵ ਦੂਰ ਹੋ ਜਾਂਦਾ ਹੈ, ਕੇਵਲ ਤਦ ਹੀ ਉਹ ਸਾਹਿਬ ਨੂੰ ਸਮਝਦਾ ਹੈ। ਠਹਿਰਾਉ।
ਤਾ = ਤਦੋਂ। ਕੋ = ਕੋਈ ਮਨੁੱਖ। ਜਾਣੈ = ਜਾਣ-ਪਛਾਣ ਬਣਾਂਦਾ ਹੈ। ਦੁਬਿਧਾ = ਮੇਰ-ਤੇਰ। ਜਾਇ = ਦੂਰ ਹੋ ਜਾਂਦੀ ਹੈ ॥੧॥ਤਦੋਂ ਉਹ ਮਨੁੱਖ (ਪਰਮਾਤਮਾ ਨਾਲ) ਡੂੰਘੀ ਸਾਂਝ ਪਾ ਲੈਂਦਾ ਹੈ, ਤੇ, (ਉਸ ਦੇ ਅੰਦਰੋਂ) ਭਟਕਣਾ ਦੂਰ ਹੋ ਜਾਂਦੀ ਹੈ ॥੧॥ ਰਹਾਉ॥
 
आपि सराफु कसवटी लाए ॥
Āp sarāf kasvatī lā▫e.
He Himself is the Assayer, applying the touch-stone to test it.
ਸਾਹਿਬ ਖੁਦ ਹੀ ਪਾਰਖੂ ਹੈ ਅਤੇ ਘਸਵਟੀ ਉਤੇ ਲਾਉਂਦਾ ਹੈ।
ਸਰਾਫੁ = ਪਰਖਣ ਵਾਲਾ। ਕਸਵਟੀ = ਉਹ ਵੱਟੀ ਜਿਸ ਉਤੇ ਸੋਨੇ ਨੂੰ ਕੱਸ ਲਾ ਕੇ (ਰਗੜ ਕੇ) ਵੇਖਿਆ ਜਾਂਦਾ ਹੈ ਕਿ ਇਹ ਖਰਾ ਹੈ ਜਾਂ ਨਹੀਂ।(ਜਿਸ ਦੇ ਅੰਦਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਸ ਨੂੰ ਯਕੀਨ ਆ ਜਾਂਦਾ ਹੈ ਕਿ) ਪਰਮਾਤਮਾ ਆਪ ਹੀ (ਉੱਚੇ ਜੀਵਨ-ਮਿਆਰ ਦੀ) ਕਸਵੱਟੀ ਵਰਤ ਕੇ (ਜੀਵਾਂ ਦੇ ਜੀਵਨ) ਪਰਖਣ ਵਾਲਾ ਹੈ।
 
आपे परखे आपि चलाए ॥
Āpe parkẖe āp cẖalā▫e.
He Himself analyzes the coin, and He Himself approves it as currency.
ਉਹ ਆਪ ਹੀ ਰੁਪਏ ਦੀ ਜਾਂਚ ਪੜਤਾਲ ਕਰ ਕੇ ਆਪ ਹੀ ਇਸ ਨੂੰ ਚਲਾਉਂਦਾ ਹੈ।
ਆਪੇ = ਆਪ ਹੀ। ਚਲਾਏ = ਪਰਚਲਤ ਕਰਦਾ ਹੈ, (ਸਿੱਕੇ ਨੂੰ) ਚਲਾਂਦਾ ਹੈ।ਪ੍ਰਭੂ ਆਪ ਹੀ ਪਰਖ ਕਰਦਾ ਹੈ, ਤੇ (ਪਰਵਾਨ ਕਰ ਕੇ ਉਸ ਉੱਚੇ ਜੀਵਨ ਨੂੰ) ਜੀਵਾਂ ਦੇ ਸਾਹਮਣੇ ਲਿਆਉਂਦਾ ਹੈ (ਜਿਵੇਂ ਖਰਾ ਸਿੱਕਾ ਲੋਕਾਂ ਵਿਚ ਪਰਚਲਤ ਕੀਤਾ ਜਾਂਦਾ ਹੈ)।
 
आपे तोले पूरा होइ ॥
Āpe ṯole pūrā ho▫e.
He Himself weights it perfectly.
ਪੂਰਨ ਤੋਲਾ ਬਣ ਕੇ, ਸੁਆਮੀ ਖੁਦ ਹੀ ਤੋਲਦਾ ਹੈ।
xxxਪ੍ਰਭੂ ਆਪ ਹੀ (ਜੀਵਾਂ ਦੇ ਜੀਵਨ ਨੂੰ) ਜਾਂਚਦਾ-ਪਰਖਦਾ ਹੈ, (ਉਸ ਦੀ ਮੇਹਰ ਨਾਲ ਹੀ ਕੋਈ ਜੀਵਨ ਉਸ ਪਰਖ ਵਿਚ) ਪੂਰਾ ਉਤਰਦਾ ਹੈ।
 
आपे जाणै एको सोइ ॥२॥
Āpe jāṇai eko so▫e. ||2||
He alone knows; He is the One and Only Lord. ||2||
ਉਹ ਅਦੁੱਤੀ ਸੁਆਮੀ ਆਪ ਹੀ ਹਰ ਸ਼ੈ ਜਾਣਦਾ ਹੈ।
ਏਕੋ ਸੋਇ = ਸਿਰਫ਼ ਉਹ (ਪਰਮਾਤਮਾ) ਹੀ ॥੨॥ਸਿਰਫ਼ ਉਹ ਪਰਮਾਤਮਾ ਆਪ ਹੀ (ਇਸ ਖੇਡ ਨੂੰ) ਜਾਣਦਾ ਹੈ ॥੨॥
 
माइआ का रूपु सभु तिस ते होइ ॥
Mā▫i▫ā kā rūp sabẖ ṯis ṯe ho▫e.
All the forms of Maya emanate from Him.
ਮੋਹਨੀ ਦੇ ਸਾਰੇ ਸਰੂਪ ਉਸ ਤੋਂ ਹੀ ਉਤਪੰਨ ਹੁੰਦੇ ਹਨ।
ਤਿਸ ਤੇ = ਉਸ (ਪਰਮਾਤਮਾ) ਤੋਂ ਹੀ।ਮਾਇਆ ਦੀ ਸਾਰੀ ਹੋਂਦ ਉਸ ਪਰਮਾਤਮਾ ਤੋਂ ਹੀ ਬਣੀ ਹੈ।
 
जिस नो मेले सु निरमलु होइ ॥
Jis no mele so nirmal ho▫e.
He alone becomes pure and immaculate, who is united with the Lord.
ਕੇਵਲ ਉਹ ਹੀ ਪਵਿੱਤਰ ਹੁੰਦਾ ਹੈ, ਜਿਸ ਨੂੰ ਉਹ ਆਪਣੇ ਨਾਲ ਮਿਲਾ ਲੈਂਦਾ ਹੈ।
ਜਿਸ ਨੋ = {ਵੇਖੋ 'ਤਿਸ ਤੇ', 'ਤਿਸ ਦੀ'}। ਨਿਰਮਲ = ਪਵਿੱਤ੍ਰ।ਜਿਸ ਮਨੁੱਖ ਨੂੰ ਪ੍ਰਭੂ (ਆਪਣੇ ਨਾਲ) ਮਿਲਾਂਦਾ ਹੈ, ਉਹ (ਇਸ ਮਾਇਆ ਤੋਂ ਨਿਰਲੇਪ ਰਹਿ ਕੇ) ਪਵਿੱਤ੍ਰ ਜੀਵਨ ਵਾਲਾ ਬਣ ਜਾਂਦਾ ਹੈ।
 
जिस नो लाए लगै तिसु आइ ॥
Jis no lā▫e lagai ṯis ā▫e.
He alone is attached, whom the Lord attaches.
ਮਾਇਆ ਉਸ ਨੂੰ ਚਿਮੜਦੀ ਹੈ ਜਿਸ ਨਾਲ ਪ੍ਰਭੂ ਇਯ ਨੂੰ ਚਮੇੜਦਾ ਹੈ।
ਲਾਏ = (ਮਾਇਆ) ਚੰਬੋੜਦਾ ਹੈ। ਆਇ = ਆ ਕੇ। ਲਗੈ = ਚੰਬੜ ਜਾਂਦੀ ਹੈ।ਜਿਸ ਮਨੁੱਖ ਨੂੰ (ਪ੍ਰਭੂ ਆਪ ਆਪਣੀ ਮਾਇਆ) ਚੰਬੋੜ ਦੇਂਦਾ ਹੈ, ਉਸ ਨੂੰ ਇਹ ਆ ਚੰਬੜਦੀ ਹੈ।
 
सभु सचु दिखाले ता सचि समाइ ॥३॥
Sabẖ sacẖ ḏikẖāle ṯā sacẖ samā▫e. ||3||
All Truth is revealed to him, and then, he merges in the True Lord. ||3||
ਜਦ ਉਹ ਆਪਣਾ ਸਮੂਹ ਸੱਚ ਇਨਸਾਨ ਨੂੰ ਵਿਖਾਲ ਦਿੰਦਾ ਹੈ ਜਦ ਉਹ ਸੱਚੇ ਸਾਈਂ ਵਿੱਚ ਲੀਨ ਹੋ ਜਾਂਦਾ ਹੈ।
ਸਭੁ = ਹਰ ਥਾਂ। ਸਚੁ = ਸਦਾ-ਥਿਰ ਪ੍ਰਭੂ। ਸਚਿ = ਸਦਾ-ਥਿਰ ਪ੍ਰਭੂ ਵਿਚ ॥੩॥(ਜਦੋਂ ਕਿਸੇ ਮਨੁੱਖ ਨੂੰ ਗੁਰੂ ਦੀ ਰਾਹੀਂ) ਹਰ ਥਾਂ ਆਪਣਾ ਸਦਾ ਕਾਇਮ ਰਹਿਣ ਵਾਲਾ ਸਰੂਪ ਵਿਖਾਂਦਾ ਹੈ, ਤਦੋਂ ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੩॥
 
आपे लिव धातु है आपे ॥
Āpe liv ḏẖāṯ hai āpe.
He Himself leads the mortals to focus on Him, and He Himself causes them to chase after Maya.
ਸਾਹਿਬ ਆਪ ਪਰਮਾਰਥ ਹੈ ਅਤੇ ਆਪੇ ਹੀ ਮਾਦਾ-ਪ੍ਰਸਤੀ।
ਧਾਤੁ = ਮਾਇਆ।(ਪ੍ਰਭੂ) ਆਪ ਹੀ (ਆਪਣੇ ਚਰਨਾਂ ਵਿਚ) ਮਗਨਤਾ (ਦੇਣ ਵਾਲਾ ਹੈ), ਆਪ ਹੀ ਮਾਇਆ (ਚੰਬੋੜਨ ਵਾਲਾ) ਹੈ।
 
आपि बुझाए आपे जापे ॥
Āp bujẖā▫e āpe jāpe.
He Himself imparts understanding, and He reveals Himself.
ਉਹ ਆਪੇ ਦਰਸਾਉਂਦਾ ਹੈ ਤੇ ਆਪਹੀ ਪ੍ਰਗਟ ਹੋ ਜਾਂਦਾ ਹੈ।
ਬੁਝਾਏ = ਸਮਝ ਬਖ਼ਸ਼ਦਾ ਹੈ। ਜਾਪੇ = ਜਪਦਾ ਹੈ।ਪ੍ਰਭੂ ਆਪ ਹੀ (ਸਹੀ ਜੀਵਨ ਦੀ) ਸੂਝ ਬਖ਼ਸ਼ਦਾ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਆਪਣਾ ਨਾਮ) ਜਪਦਾ ਹੈ।
 
आपे सतिगुरु सबदु है आपे ॥
Āpe saṯgur sabaḏ hai āpe.
He Himself is the True Guru, and He Himself is the Word of the Shabad.
ਪ੍ਰਭੂ ਆਪ ਸੱਚਾ ਗੁਰੂ ਹੈ ਅਤੇ ਆਪ ਹੀ ਗੁਰਬਾਣੀ।
xxxਪ੍ਰਭੂ ਆਪ ਹੀ ਗੁਰੂ ਹੈ, ਆਪ ਹੀ (ਗੁਰੂ ਦਾ) ਸ਼ਬਦ ਹੈ।
 
नानक आखि सुणाए आपे ॥४॥२॥
Nānak ākẖ suṇā▫e āpe. ||4||2||
O Nanak, He Himself speaks and teaches. ||4||2||
ਨਾਨਕ, ਪ੍ਰਭੂ ਆਪ ਹੀ ਗੁਰਬਾਣੀ ਨੂੰ ਉਚਾਰਦਾ ਹੈ ਅਤੇ ਪ੍ਰਚਾਰਦਾ ਹੈ।
ਆਖਿ = ਉਚਾਰ ਕੇ ॥੪॥੨॥ਹੇ ਨਾਨਕ! ਪ੍ਰਭੂ ਆਪ ਹੀ (ਗੁਰੂ ਦਾ ਸ਼ਬਦ) ਉਚਾਰ ਕੇ (ਹੋਰਨਾਂ ਨੂੰ) ਸੁਣਾਂਦਾ ਹੈ (ਇਹ ਹੈ ਸਰਧਾ ਉਸ ਵਡਭਾਗੀ ਦੀ ਜਿਸ ਦੇ ਮਨ ਵਿਚ ਉਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਆ ਵੱਸਦਾ ਹੈ) ॥੪॥੨॥
 
बिलावलु महला ३ ॥
Bilāval mėhlā 3.
Bilaaval, Third Mehl:
ਬਿਲਾਵਲ ਤੀਜੀ ਪਾਤਿਸ਼ਾਹੀ।
xxxxxx
 
साहिब ते सेवकु सेव साहिब ते किआ को कहै बहाना ॥
Sāhib ṯe sevak sev sāhib ṯe ki▫ā ko kahai bahānā.
My Lord and Master has made me His servant, and blessed me with His service; how can anyone argue about this?
ਮੇਰੇ ਸੁਆਮੀ ਨੇ ਮੈਨੂੰ ਆਪਣਾ ਗੋਲਾ ਬਣਾ ਲਿਆ ਹੈ ਅਤੇ ਸੁਆਮੀ ਨੇ ਹੀ ਮੈਨੂੰ ਆਪਣੀ ਸੇਵਾ ਬਖਸ਼ੀ ਹੈ। ਹੋਰ ਕਿਹੜੀ ਦਲੀਲ ਕੋਈ ਦੇ ਸਕਦਾ ਹੈ?
ਤੇ = ਤੋਂ, ਦੀ ਰਾਹੀਂ। ਸਾਹਿਬ ਤੇ = ਮਾਲਕ-ਪ੍ਰਭੂ ਤੋਂ, ਮਾਲਕ-ਪ੍ਰਭੂ ਦੀ ਕਿਰਪਾ ਨਾਲ। ਸੇਵ = (ਮਾਲਕ-ਪ੍ਰਭੂ ਦੀ) ਸੇਵਾ-ਭਗਤੀ। ਬਹਾਨਾ = ਗ਼ਲਤ ਦਲੀਲ।ਮਾਲਕ-ਪ੍ਰਭੂ ਦੀ ਮੇਹਰ ਨਾਲ ਹੀ (ਕੋਈ ਮਨੁੱਖ ਉਸ ਦਾ) ਭਗਤ ਬਣਦਾ ਹੈ, ਮਾਲਕ-ਪ੍ਰਭੂ ਦੀ ਕਿਰਪਾ ਨਾਲ ਹੀ (ਮਨੁੱਖ ਨੂੰ ਉਸ ਦੀ) ਸੇਵਾ-ਭਗਤੀ ਪ੍ਰਾਪਤ ਹੁੰਦੀ ਹੈ। (ਇਹ ਸੇਵਾ-ਭਗਤੀ ਕਿਸੇ ਨੂੰ ਭੀ ਉਸ ਦੇ ਆਪਣੇ ਉੱਦਮ ਨਾਲ ਨਹੀਂ ਮਿਲਦੀ) ਕੋਈ ਭੀ ਮਨੁੱਖ ਅਜੇਹੀ ਗ਼ਲਤ ਦਲੀਲ ਨਹੀਂ ਦੇ ਸਕਦਾ।
 
ऐसा इकु तेरा खेलु बनिआ है सभ महि एकु समाना ॥१॥
Aisā ik ṯerā kẖel bani▫ā hai sabẖ mėh ek samānā. ||1||
Such is Your play, One and Only Lord; You are the One, contained among all. ||1||
ਤੇਰੀ ਇਹੋ ਜਿਹੀ ਖੇਡ ਹੈ ਜੇ ਮੇਰੇ ਅਦੁੱਤੀ ਪ੍ਰਭੂ! ਕਿ ਤੂੰ ਸਾਰਿਆਂ ਅੰਦਰ ਰਮਿਆ ਹੋਇਆ ਹੈਂ।
ਐਸਾ = ਇਹੋ ਜਿਹਾ, ਅਚਰਜ। ਖੇਲੁ = ਜਗਤ-ਤਮਾਸ਼ਾ। ਸਮਾਨਾ = ਵਿਆਪਕ ॥੧॥ਹੇ ਪ੍ਰਭੂ! ਇਹ ਤੇਰਾ ਇਕ ਅਚਰਜ ਤਮਾਸ਼ਾ ਬਣਿਆ ਹੋਇਆ ਹੈ (ਕਿ ਤੇਰੀ ਭਗਤੀ ਤੇਰੀ ਮੇਹਰ ਨਾਲ ਹੀ ਮਿਲਦੀ ਹੈ, ਉਂਞ) ਤੂੰ ਸਭ ਜੀਵਾਂ ਵਿਚ ਆਪ ਹੀ ਸਮਾਇਆ ਹੋਇਆ ਹੈਂ ॥੧॥
 
सतिगुरि परचै हरि नामि समाना ॥
Saṯgur parcẖai har nām samānā.
When the True Guru is pleased and appeased, one is absorbed in the Lord's Name.
ਜਦ ਸੱਚੇ ਗੁਰੂ ਜੀ ਰੀਝ ਜਾਂਦੇ ਹਨ ਤਾਂ ਇਨਸਾਨ ਪ੍ਰਭੂ ਦੇ ਨਾਮ ਅੰਦਰ ਲੀਨ ਹੋ ਜਾਂਦਾ ਹੈ।
ਸਤਿਗੁਰਿ = ਗੁਰੂ ਦੀ ਰਾਹੀਂ, ਗੁਰੂ ਦੀ ਕਿਰਪਾ ਨਾਲ। ਪਰਚੈ = ਗਿੱਝ ਜਾਂਦਾ ਹੈ। ਨਾਮਿ = ਨਾਮ ਵਿਚ।ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਜਪਣ ਵਿਚ) ਗਿੱਝ ਜਾਂਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ (ਸਦਾ) ਲੀਨ ਰਹਿੰਦਾ ਹੈ।
 
जिसु करमु होवै सो सतिगुरु पाए अनदिनु लागै सहज धिआना ॥१॥ रहाउ ॥
Jis karam hovai so saṯgur pā▫e an▫ḏin lāgai sahj ḏẖi▫ānā. ||1|| rahā▫o.
One who is blessed by the Lord's Mercy, finds the True Guru; night and day, he automatically remains focused on the Lord's meditation. ||1||Pause||
ਜਿਸ ਉਤੇ ਵਾਹਿਗੁਰੂ ਦੀ ਰਹਿਮਤ ਹੈ, ਉਹ ਸੱਚੇ ਗੁਰਾਂ ਨੂੰ ਪਾ ਲੈਂਦਾ ਹੈ ਅਤੇ ਰਾਤ ਦਿਨ ਉਹ ਸੁਖੈਨ ਹੀ ਸਿਮਰਨ ਵਿੱਚ ਲੀਨ ਰਹਿੰਦਾ ਹੈ। ਠਹਿਰਾਉ।
ਕਰਮੁ = ਬਖ਼ਸ਼ਸ਼। ਸੋ = ਉਹ ਮਨੁੱਖ। ਪਾਏ = ਹਾਸਲ ਕਰ ਲੈਂਦਾ ਹੈ। ਅਨਦਿਨੁ = ਹਰ ਰੋਜ਼ {अनुदिनं}। ਸਹਜ = ਆਤਮਕ ਅਡੋਲਤਾ। ਸਹਜ ਧਿਆਨਾ = ਆਤਮਕ ਅਡੋਲਤਾ ਪੈਦਾ ਕਰਨ ਵਾਲੀ ਮਗਨਤਾ ॥੧॥(ਪਰ) ਗੁਰੂ (ਭੀ) ਉਸੇ ਨੂੰ ਮਿਲਦਾ ਹੈ ਜਿਸ ਉਤੇ ਪ੍ਰਭੂ ਦੀ ਕਿਰਪਾ ਹੁੰਦੀ ਹੈ, ਫਿਰ ਹਰ ਵੇਲੇ ਉਸ ਦੀ ਸੁਰਤ ਆਤਮਕ ਅਡੋਲਤਾ ਪੈਦਾ ਕਰਨ ਵਾਲੀ ਅਵਸਥਾ ਵਿਚ ਜੁੜੀ ਰਹਿੰਦੀ ਹੈ ॥੧॥ ਰਹਾਉ॥
 
किआ कोई तेरी सेवा करे किआ को करे अभिमाना ॥
Ki▫ā ko▫ī ṯerī sevā kare ki▫ā ko kare abẖimānā.
How can I serve You? How can I be proud of this?
ਆਦਮੀ ਕਿਸ ਤਰ੍ਹਾਂ ਤੇਰੀ ਟਹਿਲ ਕਮਾ ਸਕਦਾ ਹੈ, ਹੇ ਸਾਈਂ? ਕਿਸ ਤਰ੍ਹਾਂ ਉਹ ਆਪਣੇ ਉਦਮ ਤੇ ਹੰਕਾਰ ਕਰ ਸਕਦਾ ਹੈ?
ਅਭਿਮਾਨਾ = ਮਾਣ।ਹੇ ਪ੍ਰਭੂ! (ਆਪਣੇ ਉੱਦਮ ਨਾਲ) ਕੋਈ ਭੀ ਮਨੁੱਖ ਤੇਰੀ ਸੇਵਾ-ਭਗਤੀ ਨਹੀਂ ਕਰ ਸਕਦਾ, ਕੋਈ ਮਨੁੱਖ ਅਜੇਹਾ ਕੋਈ ਮਾਣ ਨਹੀਂ ਕਰ ਸਕਦਾ।
 
जब अपुनी जोति खिंचहि तू सुआमी तब कोई करउ दिखा वखिआना ॥२॥
Jab apunī joṯ kẖincẖėh ṯū su▫āmī ṯab ko▫ī kara▫o ḏikẖā vakẖi▫ānā. ||2||
When You withdraw Your Light, O Lord and Master, then who can speak and teach? ||2||
ਜਦ ਤੂੰ ਆਪਣੀ ਸੱਤਿਆ ਖਿੱਚ ਲੈਂਦਾ ਹੈ ਤਦ ਕੀ ਕੋਈ ਬੋਲ ਕੇ ਵਿਖਾਲ ਸਕਦਾ ਹੈ, ਹੇ ਪ੍ਰਭੂ!
ਖਿੰਚਹਿ = ਖਿੱਚ ਲੈਂਦਾ ਹੈਂ। ਸੁਆਮੀ = ਹੇ ਮਾਲਕ! ਕਰਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਬੇਸ਼ੱਕ ਕਰੇ। ਦਿਖਾ = ਦਿਖਾਂ, ਮੈਂ ਵੇਖਾਂ ॥੨॥ਹੇ ਮਾਲਕ-ਪ੍ਰਭੂ! ਜਦੋਂ ਤੂੰ ਕਿਸੇ ਜੀਵ ਵਿਚੋਂ (ਸੇਵਾ-ਭਗਤੀ ਵਾਸਤੇ ਦਿੱਤਾ ਹੋਇਆ) ਚਾਨਣ ਖਿੱਚ ਲੈਂਦਾ ਹੈਂ, ਤਦੋਂ ਫਿਰ ਕੋਈ ਭੀ ਸੇਵਾ-ਭਗਤੀ ਦੀਆਂ ਗੱਲਾਂ ਨਹੀਂ ਕਰ ਸਕਦਾ ॥੨॥
 
आपे गुरु चेला है आपे आपे गुणी निधाना ॥
Āpe gur cẖelā hai āpe āpe guṇī niḏẖānā.
You Yourself are the Guru, and You Yourself are the chaylaa, the humble disciple; You Yourself are the treasure of virtue.
ਹੇ ਮਾਲਕ! ਤੂੰ ਆਪ ਗੁਰੂ ਹੈ ਆਪ ਹੀ ਮੁਰੀਦ ਅਤੇ ਆਪ ਹੀ ਨੇਕੀਆਂ ਦਾ ਖਜਾਨਾ ਹੈ।
ਚੇਲਾ = ਸਿੱਖ। ਆਪੇ = ਆਪ ਹੀ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ।ਪਰਮਾਤਮਾ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ (ਜੇਹੜੇ ਗੁਣ ਉਹ ਗੁਰੂ ਦੀ ਰਾਹੀਂ ਸਿੱਖ ਨੂੰ ਦੇਂਦਾ ਹੈ)।
 
जिउ आपि चलाए तिवै कोई चालै जिउ हरि भावै भगवाना ॥३॥
Ji▫o āp cẖalā▫e ṯivai ko▫ī cẖālai ji▫o har bẖāvai bẖagvānā. ||3||
As You cause us to move, so do we move, according to the Pleasure of Your Will, O Lord God. ||3||
ਜਿਸ ਤਰ੍ਹਾਂ ਤੂੰ ਟੋਰਦਾ ਹੈ ਅਤੇ ਜਿਸ ਤਰ੍ਹਾਂ ਤੈਨੂੰ ਚੰਗਾ ਲੱਗਦਾ ਹੈ ਹੇ ਭਾਗਾਂ ਵਾਲੇ ਪ੍ਰਭੂ! ਉਸੇ ਤਰ੍ਹਾਂ ਹੀ ਕੋਈ ਟੁਰਦਾ ਹੈ।
ਚਲਾਏ = (ਜੀਵਨ-ਰਾਹ ਉਤੇ) ਤੋਰਦਾ ਹੈ। ਭਾਵੈ = ਚੰਗਾ ਲੱਗਦਾ ਹੈ ॥੩॥ਜਿਵੇਂ ਉਸ ਹਰੀ ਭਗਵਾਨ ਨੂੰ ਚੰਗਾ ਲੱਗਦਾ ਹੈ, ਜਿਵੇਂ ਉਹ ਜੀਵ ਨੂੰ ਜੀਵਨ-ਰਾਹ ਉਤੇ ਤੋਰਦਾ ਹੈ ਤਿਵੇਂ ਹੀ ਜੀਵ ਤੁਰਦਾ ਹੈ ॥੩॥
 
कहत नानकु तू साचा साहिबु कउणु जाणै तेरे कामां ॥
Kahaṯ Nānak ṯū sācẖā sāhib ka▫uṇ jāṇai ṯere kāmāʼn.
Says Nanak, You are the True Lord and Master; who can know Your actions?
ਗੁਰੂ ਜੀ ਫੁਰਮਾਉਂਦੇ ਹਨ ਤੂੰ ਸੱਚਾ ਸੁਆਮੀ ਹੈਂ ਤੇਰੇ ਕੰਮਾਂ-ਕਾਜਾਂ ਨੂੰ ਕੌਣ ਜਾਣਦਾ ਹੈ?
ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉਣੁ ਜਾਣੈ = ਕੋਈ ਨਹੀਂ ਜਾਣ ਸਕਦਾ।ਨਾਨਕ ਆਖਦਾ ਹੈ ਕਿ ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੇਰੇ ਕੰਮਾਂ (ਦੇ ਭੇਤ) ਨੂੰ ਕੋਈ ਨਹੀਂ ਜਾਣ ਸਕਦਾ।
 
इकना घर महि दे वडिआई इकि भरमि भवहि अभिमाना ॥४॥३॥
Iknā gẖar mėh ḏe vadi▫ā▫ī ik bẖaram bẖavėh abẖimānā. ||4||3||
Some are blessed with glory in their own homes, while others wander in doubt and pride. ||4||3||
ਕਈਆਂ ਨੂੰ ਤੂੰ ਉਨ੍ਹਾਂ ਦੇ ਘਰ ਅੰਦਰ ਹੀ ਪ੍ਰਭਤਾ ਬਖਸ਼ਦਾ ਹੈਂ ਅਤੇ ਕਈ ਵਹਿਮ ਅਤੇ ਹੰਕਾਰ ਅੰਦਰ ਭਟਕਦੇ ਹਨ।
ਘਰ ਮਹਿ = ਹਿਰਦੇ-ਘਰ ਵਿਚ (ਟਿਕਾ ਕੇ), ਆਪਣੇ ਚਰਨਾਂ ਵਿਚ (ਜੋੜ ਕੇ)। ਦੇ = ਦੇਂਦਾ ਹੈ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ} ਕਈ ਜੀਵ। ਭਰਮਿ = ਭਟਕਣਾ ਵਿਚ (ਪੈ ਕੇ)। ਭਵਹਿ = ਫਿਰਦੇ ਹਨ ॥੪॥੩॥ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਟਿਕਾ ਕੇ ਇੱਜ਼ਤ ਬਖ਼ਸ਼ਦਾ ਹੈਂ। ਕਈ ਜੀਵ ਕੁਰਾਹੇ ਪੈ ਕੇ ਅਹੰਕਾਰ ਵਿਚ ਭਟਕਦੇ ਫਿਰਦੇ ਹਨ ॥੪॥੩॥
 
बिलावलु महला ३ ॥
Bilāval mėhlā 3.
Bilaaval, Third Mehl:
ਬਿਲਾਵਲ ਤੀਜੀ ਪਾਤਿਸ਼ਾਹੀ।
xxxxxx
 
पूरा थाटु बणाइआ पूरै वेखहु एक समाना ॥
Pūrā thāt baṇā▫i▫ā pūrai vekẖhu ek samānā.
The perfect Lord has fashioned the Perfect Creation. Behold the Lord pervading everywhere.
ਪੂਰਨ ਪ੍ਰਭੂ ਨੇ ਪੂਰੀ ਬਣਾਵਟ ਬਣਾਈ ਹੈ। ਤੂੰ ਇਕ ਪ੍ਰਭੂ ਨੂੰ ਹੀ ਸਾਰੇ ਰਮਿਆ ਹੋਟਿਆ ਦੇਖ।
ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ-ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ।ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ।
 
इसु परपंच महि साचे नाम की वडिआई मतु को धरहु गुमाना ॥१॥
Is parpancẖ mėh sācẖe nām kī vadi▫ā▫ī maṯ ko ḏẖarahu gumānā. ||1||
In this play of the world, is the glorious greatness of the True Name. No one should take pride in himself. ||1||
ਇਹ ਖੇਡ (ਜਹਾਨ ਅੰਦਰ ਪ੍ਰਭਤਾ ਸੱਚੇ ਨਾਮ ਦੀ ਹੈ। ਇਸ ਲਈ ਕੋਈ ਜਣਾ ਆਪਣੇ ਆਪ ਤੇ ਹੰਕਾਰ ਨਾਂ ਕਰੇ।
ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ ॥੧॥ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ ॥੧॥
 
सतिगुर की जिस नो मति आवै सो सतिगुर माहि समाना ॥
Saṯgur kī jis no maṯ āvai so saṯgur māhi samānā.
One who accepts the wisdom of the True Guru's Teachings, is absorbed into the True Guru.
ਜੋ ਸੱਚੇ ਗੁਰਾਂ ਦੀ ਸਿਆਣਪ ਨੂੰ ਧਾਰਨ ਕਰ ਲੈਂਦਾ ਹੈ, ਉਹ ਸੱਚੇ ਗੁਰਾਂ ਅੰਦਰ ਲੀਨ ਹੋ ਜਾਂਦਾ ਹੈ।
ਮਾਹਿ = ਵਿਚ। ਮਤਿ = ਅਕਲ, ਸਿੱਖਿਆ।ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ।
 
इह बाणी जो जीअहु जाणै तिसु अंतरि रवै हरि नामा ॥१॥ रहाउ ॥
Ih baṇī jo jī▫ahu jāṇai ṯis anṯar ravai har nāmā. ||1|| rahā▫o.
The Lord's Name abides deep within the nucleus of one who realizes the Bani of the Guru's Word within his soul. ||1||Pause||
ਜੋ ਇਸ ਗੁਰਬਾਣੀ ਨੂੰ ਦਿਲੋਂ ਅਨੁਭਵ ਕਰਦਾ ਹੈ ਉਸ ਦੇ ਹਿਰਦੇ ਅੰਦਰ ਸੁਆਮੀ ਦਾ ਨਾਮ ਵਸ ਜਾਂਦਾ ਹੈ। ਠਹਿਰਾਉ।
ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ ॥੧॥ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ ॥੧॥ ਰਹਾਉ॥
 
चहु जुगा का हुणि निबेड़ा नर मनुखा नो एकु निधाना ॥
Cẖahu jugā kā huṇ nibeṛā nar manukẖā no ek niḏẖānā.
Now, this is the essence of the teachings of the four ages: for the human race, the Name of the One Lord is the greatest treasure.
ਹੁਣ ਚਾਰਾਂ ਹੀ ਯੁੱਗਾਂ ਦੇ ਤਜਰਬੇ ਦਾ ਸਾਰ ਤੱਤ ਇਹ ਹੈ ਕਿ ਇਨਸਾਨ ਜਾਤੀ ਲਈ ਕੇਵਲ ਇਕ ਪ੍ਰਭੂ ਦਾ ਨਾਮ ਹੀ ਬਰਕਤਾਂ ਦਾ ਖਜਾਨਾ ਹੈ।
ਹੁਣਿ = ਇਸ ਵੇਲੇ, ਗੁਰੂ ਦੀ ਮੱਤ ਲੈ ਕੇ {ਨੋਟ: ਵੇਖੋ 'ਰਹਾਉ' ਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮੱਤ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ-ਖ਼ਜ਼ਾਨਾ।ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ।
 
जतु संजम तीरथ ओना जुगा का धरमु है कलि महि कीरति हरि नामा ॥२॥
Jaṯ sanjam ṯirath onā jugā kā ḏẖaram hai kal mėh kīraṯ har nāmā. ||2||
Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord's Name is the essence of Dharma. ||2||
ਪਾਕ ਦਾਮਨੀ, ਸਵੈ-ਜ਼ਬਤ ਅਤੇ ਧਰਮ-ਅਸਥਾਨਾਂ ਦੀ ਯਾਤ੍ਰਾ ਉਨ੍ਹਾਂ ਯੁੱਗਾਂ ਦਾ ਈਮਾਨ ਹੈ। ਕਲਯੁਗ ਅੰਦਰ ਕੇਵਲ ਇਕ ਪ੍ਰਭੂ ਦੇ ਨਾਮ ਦੀ ਮਹਿਮਾ ਹੀ ਸੱਚਾ ਸੁੱਚਾ ਕਰਮ ਹੈ।
ਜਤੁ = ਕਾਮ-ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤ-ਸਾਲਾਹ ॥੨॥(ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ ॥੨॥
 
जुगि जुगि आपो आपणा धरमु है सोधि देखहु बेद पुराना ॥
Jug jug āpo āpṇā ḏẖaram hai soḏẖ ḏekẖhu beḏ purānā.
Each and every age has its own essence of Dharma; study the Vedas and the Puraanas, and see this as true.
ਹਰ ਇਕ ਯੁੱਗ ਦਾ ਆਪਣਾ ਨਿੱਜ ਦਾ ਈਮਾਨ ਹੈ। ਤੂੰ ਵੇਦਾਂ ਅਤੇ ਪੁਰਾਣਾਂ ਨੂੰ ਨਿਰਣਯ ਕਰ ਕੇ ਵੇਖ ਲੈ।
ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ।ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ।
 
गुरमुखि जिनी धिआइआ हरि हरि जगि ते पूरे परवाना ॥३॥
Gurmukẖ jinī ḏẖi▫ā▫i▫ā har har jag ṯe pūre parvānā. ||3||
They are Gurmukh, who meditate on the Lord, Har, Har; in this world, they are perfect and approved. ||3||
ਇਸ ਸੰਸਾਰ ਦੇ ਵਿੱਚ ਪੂਰਨ ਅਤੇ ਪਰਵਾਣਿਤ ਕੇਵਲ ਉਹ ਹਨ, ਜੋ ਗੁਰਾਂ ਦੇ ਰਾਹੀਂ ਸੁਆਮੀ ਵਾਹਿਗੁਰੂ ਦਾ ਸਿਮਰਨ ਕਰਦੇ ਹਨ।
ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ ॥੩॥(ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ ॥੩॥